ਕਿਹਾ, ਜੇਤੂ ਵਿਦਿਆਰਥੀਆਂ ਨੂੰ ਵਿਧਾਨ ਸਭਾ 'ਚ ਦੇਵਾਂਗੇ ਨਗ਼ਦ ਇਨਾਮ ਸਪੀਕਰ ਨੇ ਵਿਦਿਆਰਥੀਆਂ ਨੂੰ ਰਾਜਨੀਤੀ 'ਚ ਆਉਣ ਦਾ ਸੱਦਾ ਵੀ ਦਿੱਤਾ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਲੜ ਰਹੇ ਨੇ ਪੰਜਾਬ ਦੇ ਕਿਸਾਨ-ਸੰਧਵਾਂ ਪਟਿਆਲਾ, 22 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ 'ਚ ਸ਼ਾਮਲ 'ਐਮ.ਐਸ.ਪੀ. ਦੀ ਲੋੜ ਕਿਉਂ?' ਬਾਰੇ ਆਮ ਲੋਕਾਂ....
ਮਾਲਵਾ
ਲੁਧਿਆਣਾ, 22 ਫਰਵਰੀ : ਸੀ.ਐਸ.ਆਰ. ਪਹਿਲਕਦਮੀ ਤਹਿਤ, ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਆਪਣੀ ਜ਼ਮੀਨ 'ਤੇ ਨਗਰ ਨਿਗਮ ਲੁਧਿਆਣਾ ਦੇ ਸਹਿਯੋਗ ਨਾਲ ਫੋਕਲ ਪੁਆਇੰਟ ਲੁਧਿਆਣਾ ਵਿੱਚ 4 ਏਕੜ ਮਿਆਵਾਕੀ ਜੰਗਲ ਦਾ ਵਿਕਾਸ ਕਰੇਗੀ। ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ, ਨੇ ਅੱਜ ਇਸ ਸਾਈਟ ਦੇ ਵਿਕਾਸ ਕਾਰਜ਼ਾਂ ਲਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸੀਨੀਅਰ ਮੈਨੇਜਰ ਸੀ.ਐਸ.ਆਰ. ਅਤੇ ਪ੍ਰਸ਼ਾਸਨ ਅਮਿਤ ਧਵਨ ਨੂੰ ਇੱਕ ਪ੍ਰਵਾਨਗੀ ਪੱਤਰ ਸੌਂਪਿਆ। ਧਵਨ ਨੇ ਦੱਸਿਆ ਕਿ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਨੇ ਪਹਿਲਾਂ ਹੀ....
ਲੁਧਿਆਣਾ, 22 ਫਰਵਰੀ : ਨੈਸ਼ਨਲ ਕਰੀਅਰ ਸਰਵਿਸ ਸੈਂਟਰ ਦੇ ਤਾਲਮੇਲ ਨਾਲ ਜ਼ਿਲ੍ਹਾ ਰੋੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵੱਲੋਂ ਭਲਕੇ 23 ਫਰਵਰੀ ਨੂੰ ਸਥਾਨਕ ਏ.ਟੀ.ਆਈ. ਕੈਂਪਸ, ਗਿੱਲ ਰੋੋਡ ਵਿਖੇ ਦਿਵਿਆਂਗਜਨਾਂ ਲਈ ਸਪੈਸ਼ਲ ਰੋੋਜ਼ਗਾਰ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਡੀ.ਬੀ.ਈ.ਈ. ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌੌਰ ਵੱਲੋਂ ਦੱਸਿਆ ਗਿਆ ਕਿ ਇਸ ਮੇਲੇ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋੋਂ ਪ੍ਰਾਰਥੀਆਂ ਨੂੰ....
ਲੁਧਿਆਣਾ, 22 ਫਰਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਆਯੋਜਿਤ ਮੀਟਿੰਗ ਦੌਰਾਨ, 'ਸੋਸਾਇਟੀ ਫਾਰ ਪ੍ਰੀਵੈਨਸ਼ਨ ਆਫ ਕਰੂਲਟੀ ਟੂ ਐਨੀਮਲਜ਼ (ਐਸ.ਪੀ.ਸੀ.ਏ.) ਦੇ ਕੰਮਕਾਜ ਦੀ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਮੀਟਿੰਗ ਦੇ ਏਜੰਡੇ ਅਤੇ ਪਸ਼ੂਆਂ ਪ੍ਰਤੀ ਬੇਰਹਿਮੀ ਨੂੰ ਰੋਕਣ ਲਈ ਵੱਖ-ਵੱਖ ਦਿਸ਼ਾ-ਨਿਰਦੇਸ਼ਾਂ ਨੂੰ ਲਾਗੂ ਕਰਨ ਸਬੰਧੀ ਮੁੱਦਿਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ। ਪਸ਼ੂ ਜਨਮ ਨਿਯੰਤਰਣ ਕੇਂਦਰ ਵਿੱਚ ਇੱਕ ਓਟੀ ਬਣਾਉਣ, ਪਸ਼ੂਆਂ ਦੇ ਡਾਕਟਰਾਂ ਦੀ ਤਾਇਨਾਤੀ, ਲੋੜੀਂਦੇ ਸਾਜ਼ੋ....
ਲੁਧਿਆਣਾ, 22 ਫਰਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸ਼ੇਰਪੁਰ ਦੇ ਮੁਹੱਲਾ ਕਲੀਨਿਕ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਉੱਥੇ ਮੌਜੂਦ ਮਰੀਜ਼ਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਮੌਕੇ ’ਤੇ ਦੇਖਿਆ ਕਿ ਲੋਕ ਕਲੀਨਿਕ ਦੀਆਂ ਸਹੂਲਤਾਂ ਦਾ ਭਰਪੂਰ ਲਾਭ ਲੈ ਰਹੇ ਸਨ ਅਤੇ ਉਨ੍ਹਾਂ ਡਾਕਟਰਾਂ ਨਾਲ ਵੀ ਗੱਲਬਾਤ ਕੀਤੀ। ਵਿਧਾਇਕ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਹੁਕਮਾਂ ਅਨੁਸਾਰ ਪੰਜਾਬ ਭਰ ਵਿੱਚ....
ਪੰਜਾਬ ਸਰਕਾਰ ਵਲੋਂ ਤੀਰਥ ਯਾਤਰਾ ਸਕੀਮ ਤੇ ਵਿੱਤੀ ਸਾਲ 2023-24 ਦੌਰਾਨ ਖਰਚ ਕੀਤੇ ਜਾਣਗੇ 40 ਕਰੋੜ ਰੁਪਏ ਅਹਿਮਦਗੜ੍ਹ/ ਮਾਲੇਰਕੋਟਲਾ 22 ਫਰਵਰੀ : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਅੱਜ ਸੰਦੋੜ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ। ਇਸ ਮੌਕੇ ਅਸ਼ਰਫ ਅਬਦੁੱਲਾ, ਜਗਤਾਰ ਸਿੰਘ ਜੱਸਲ, ਯਾਸਰ ਅਰਫਾਤ, ਮਨਜੀਤ ਸਿੰਘ ਕਲਿਆਣ ,ਸਤਿਗੁਰ ਸਿੰਘ ਕਲਿਆਣ, ਗੁਰਪ੍ਰੀਤ ਸਿੰਘ ਗੱਗੀ....
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਮੁਤਾਬਕ ਸਮੁੱਚੇ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਉਣ ਅਧਿਕਾਰੀ-ਡਾ ਪੱਲਵੀ ਡਿਪਟੀ ਕਮਿਸ਼ਨਰ ਕੀਤੀ ਹਦਾਇਤ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਤਨਦੇਹੀ ਨਾਲ ਕੰਮ ਕਰਨ ਅਤੇ ਕੰਮ ਦੇ ਮਿਆਰ ਦਾ ਵਿਸ਼ੇਸ ਧਿਆਨ ਰੱਖਣ ਲਈ ਖੁਦ ਕਰਨ ਨਿਗਰਾਨੀ ਮਾਲੇਰਕੋਟਲਾ 22 ਫਰਵਰੀ : ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਸਬੰਧਤ ਵਿਭਾਗਾਂ....
ਪਸ਼ੂ ਪਾਲਕ ਕਿਸਾਨ ਆਪਣੇ ਪਸ਼ੂਆਂ ਨੂੰ ਜਰੂਰ ਖਵਾਉਣ ਇਹ ਦਵਾਈ-ਡਿਪਟੀ ਡਾਇਰੈਕਟਰ ਹਰਵੀਨ ਕੌਰ ਮੋਗਾ, 22 ਫਰਵਰੀ : ਪਸ਼ੂ ਪਾਲਣ ਮੰਤਰੀ ਪੰਜਾਬ ਸ੍ਰ. ਗੁਰਮੀਤ ਸਿੰਘ ਖੁੱਡੀਆਂ ਦੀ ਯੋਗ ਅਗਵਾਈ ਹੇਠ ਸੂਬੇ ਦੇ ਪਸ਼ੂਆ ਨੂੰ ਪਸ਼ੂ ਹਸਪਤਾਲਾਂ ਵਿੱਚ ਵਧੀਆ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪਸ਼ੂਆਂ ਦੀ ਸਿਹਤ ਦਾ ਖਾਸ ਖਿਆਲ ਰੱਖਿਆ ਜਾ ਰਿਹਾ ਹੈ, ਗੰਭੀਰ ਬਿਮਾਰੀਆਂ ਦੇ ਟੀਕਾਕਰਨ ਨੂੰ ਬਿਲਕੁਲ ਮੁਫ਼ਤ ਵਿੱਚ ਮੁਹੱਈਆ ਕਰਵਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਮੋਗਾ ਡਾ....
ਖੇਡ ਵਿਭਾਗ ਦੀ ਪ੍ਰਵਾਨਗੀ ਤੋਂ ਬਾਅਦ ਟੈਂਡਰ ਪ੍ਰਕਿਰਿਆ ਸ਼ੁਰੂ ਬਰਨਾਲਾ, 22 ਫਰਵਰੀ : ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਦੱਸਿਆ ਕਿ ਬਰਨਾਲਾ ਹਲਕੇ ਦੇ ਪਿੰਡ ਜੋਧਪੁਰ ਵਿਖੇ 65 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਬਣਾਇਆ ਜਾਵੇਗਾ। ਇਸ ਸਟੇਡੀਅਮ ਦੀ ਖੇਡ ਵਿਭਾਗ ਨੇ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਤੋਂ ਬਾਅਦ ਇਸ ਨੂੰ ਬਣਾਉਣ ਲਈ ਟੈਂਡਰ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਖੇਡ ਵਿਭਾਗ ਨੂੰ....
ਫ਼ਰੀਦਕੋਟ 22 ਫ਼ਰਵਰੀ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਸ. ਹਰਜੋਤ ਸਿੰਘ ਬੈਂਸ ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਭਾਸ਼ਾ ਵਿਭਾਗ ਪੰਜਾਬ, ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਰੀਦਕੋਟ ਵੱਲੋਂ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਅਤੇ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਦੇ ਸਹਿਯੋਗ ਨਾਲ ਕੌਮਾਂਤਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਮਾਤ ਭਾਸ਼ਾ: ਸਮਰੱਥਾ ਅਤੇ ਸੰਭਾਵਨਾਵਾਂ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪ੍ਰੋ. ਪਰਮਜੀਤ....
ਫ਼ਰੀਦਕੋਟ 22 ਫ਼ਰਵਰੀ : ਰੇਲਵੇ ਸਟੇਸ਼ਨ ਫਰੀਦਕੋਟ ਵਿਖੇ ਪਲੇਟ ਫਾਰਮ ਨੰ.01 ਪਰ ਇੱਕ ਔਰਤ ਕਾਜਲ ਪਤਨੀ ਟੂਨੀ ਬਿੰਦ ਵਾਸੀ ਬਿਹਾਰ ਹਾਲ ਜੋਤਰਾਮ ਕਾਲੋਨੀ ਫਰੀਦਕੋਟ ਨੇ ਲਵਾਰਿਸ ਹਾਲਤ ਵਿੱਚ ਇੱਕ ਲੜਕਾ ਉਮਰ ਕਰੀਬ 02 ਸਾਲ ਮਿਤੀ 19-02-2024 ਨੂੰ ਰੇਲਵੇ ਪੁਲਿਸ, ਫਰੀਦਕੋਟ ਦੇ ਹਵਾਲੇ ਕੀਤਾ। ਇਸ ਸਬੰਧੀ ਥਾਣਾ ਰੇਲਵੇ ਪੁਲਿਸ, ਫਰੀਦਕੋਟ ਵਿਖੇ ਡੀ.ਡੀ.ਆਰ ਦਰਜ ਕਰਵਾਈ ਗਈ ਅਤੇ ਇਸ ਉਪਰੰਤ ਬੱਚੇ ਨੂੰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਵੱਲੋਂ ਬਾਲ ਭਲਾਈ ਕਮੇਟੀ, ਫਰੀਦਕੋਟ ਦੇ ਸਨਮੁੱਖ ਪੇਸ਼ ਕੀਤਾ ਗਿਆ। ਬਾਲ ਭਲਾਈ....
ਫਾਜ਼ਿਲਕਾ 22 ਫਰਵਰੀ : ਐਮਆਰ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਅਤੇ ਪ੍ਰਿੰਸੀਪਲ ਦੀ ਅਗਵਾਈ ਵਿਚ ਕਾਲਜ ਮੈਨੇਜਮੈਂਟ ਦੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨਾਲ ਬੈਠਕ ਹੋਈ। ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁਗਲ ਨੇ ਇਸ ਮੌਕੇ ਵਿਦਿਆਰਥੀਆਂ ਦੀ ਮੰਗ ਤੇ ਹਦਾਇਤ ਕੀਤੀ ਕਿ ਜਿਹੜੇ ਵਿਦਿਆਰਥੀਆਂ ਨੇ ਵਜ਼ੀਫੇ ਲਈ ਅਪਲਾਈ ਕਰਨ ਤੋਂ ਰਹਿ ਗਏ ਹਨ ਅਤੇ ਜਿੰਨੀ ਦੇਰ ਤੱਕ ਪੋਰਟਲ ਖੁੱਲਾ ਹੈ ਉਹਨਾਂ ਦੇ ਫਾਰਮ ਪੋਰਟਲ ਤੇ ਲਏ ਜਾ ਸਕਦੇ ਹਨ। ਇਸੇ ਤਰਹਾਂ ਉਹਨਾਂ ਨੇ ਵਿਦਿਆਰਥੀਆਂ ਨੂੰ ਵੀ ਸੁਝਾਅ ਦਿੱਤਾ ਕਿ ਜਿਨਾਂ....
ਲੋਕ ਲੈ ਰਹੇ ਹਨ ਕੈਂਪਾਂ ਦਾ ਲਾਹਾ ਫਾਜ਼ਿਲਕਾ 22 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਤੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ਵਿੱਚ ਕੈਂਪ ਲੱਗ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਨੇ ਦੱਸਿਆ ਕਿ ਅੱਜ ਫਾਜ਼ਿਲਕਾ ਉਪਮੰਡਲ ਦੇ ਪਿੰਡ ਅਲਿਆਣਾ, ਮਾਹੂਆਣਾ ਝੋਟਿਆਂ ਵਾਲੀ ਅਤੇ ਟਾਹਲੀ ਵਾਲਾ ਜੱਟਾਂ ਵਿੱਚ ਲੋਕ ਸੁਵਿਧਾ ਕੈਂਪ ਲਾਏ....
ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੀਆਂ ਬਰੂਹਾਂ ਤੇ ਮੁਹਈਆ ਕਰਵਾ ਰਹੀ ਹੈ ਸਰਕਾਰੀ ਸੇਵਾਵਾਂ : ਗੋਲਡੀ ਜਲਾਲਾਬਾਦ, 22 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਵਿਧਾਨ ਸਭਾ ਹਲਕਾ ਜਲਾਲਾਬਾਦ ਅਧੀਨ ਪੈਂਦੇ ਪਿੰਡ ਅਲਿਆਣਾ ਅਤੇ ਮਾਹੂਆਣਾ ਵਿੱਚ ਅੱਜ ਲੋਕ ਸੁਵਿਧਾ ਕੈਂਪ ਲਗਾਏ ਗਏ। ਇਸ ਮੌਕੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਇਹਨਾਂ ਕੈਂਪਾਂ ਵਿੱਚ ਪਹੁੰਚ ਕੇ....
ਫਾਜ਼ਿਲਕਾ, 22 ਫਰਵਰੀ : ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਭਾਗੂ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕੱਟੜੂਆਂ/ਵੱਛੜੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੰਦਿਆ ਬਾਉਲਾ ਦੁੱਧ ਪਿਆਉਣਾ ਦੀ ਮਹੱਤਤਾ ਦੱਸੀ। ਉਹਨਾਂ ਨੇ ਪਸ਼ੂ ਪਾਲਕਾਂ ਨੂੰ ਕਿਹਾ ਕਿ ਉਹ ਛੇ ਮਹੀਨੇ ਤੋਂ ਛੋਟੇ....