ਮਾਲਵਾ

Punjab Image
ਸਰਕਾਰੀ ਪ੍ਰਾਇਮਰੀ ਸਕੂਲ ਕਰਨੀਵਾਲਾ ਵਿਖੇ ਬਾਥਰੂਮ ਦਾ ਉਦਘਾਟਨ
ਸ੍ਰੀ ਮੁਕਤਸਰ ਸਾਹਿਬ 8 ਅਗਸਤ 2024 : ਸ੍ਰੀ ਸੁਖਜਿੰਦਰ ਸਿੰਘ ਕਾਉਣੀ ਚੇਅਰਮੈਨ ਜਿ਼ਲ੍ਹਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਨੇ ਆਪਣੇ ਅਖਤਿਆਰੀ ਕੋਟੇ ‘ਚੋ ਦੋ ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਬਲਾਕ ਗਿੱਦੜਬਾਹਾ ਦੇ ਪਿੰਡ ਸਰਕਾਰੀ ਪ੍ਰਾਇਮਰੀ ਸਕੂਲ ਕਰਨੀਵਾਲਾ ਵਿਖੇ ਸਕੂਲੀ ਬੱਚਿਆਂ ਲਈ ਬਾਥਰੂਮ ਦਾ ਉਦਘਾਟਨ ਕੀਤਾ। ਇਸ ਮੌਕੇ ਕਾਉਣੀ ਨੇ ਕਿਹਾ ਕਿ ਇਸ ਬਾਥਰੂਮ ਦੇ ਬਨਣ ਨਾਲ ਸਕੂਲੀ ਬੱਚਿਆਂ ਨੂੰ ਬਹੁਤ ਵੱਡੀ ਰਾਹਤ ਮਿਲੇਗੀ। ਉਹਨਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ....
ਖੇਤੀਬਾੜੀ ਵਿਭਾਗ ਵੱਲੋਂ ਪਿੰਡ ਫਤਿਹਗੜ ਛੰਨਾ ਅਤੇ ਭੈਣੀ ਜੱਸਾ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਕੈਂਪ ਲਗਾਇਆ
ਬਰਨਾਲਾ, 7 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਬਲਾਕ ਬਰਨਾਲਾ ਦੇ ਪਿੰਡਾਂ ਫਤਿਹਗੜ ਛੰਨਾ ਅਤੇ ਭੈਣੀ ਜੱਸਾ ਵਿਖੇ ਸੀ.ਆਰ.ਐਮ ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਏ ਗਏ। ਕੈਂਪ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ ਗਈ ਅਤੇ....
ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ
ਹਰ ਮੁਕਾਬਲੇ ਦੇ ਪਹਿਲੇ ਤਿੰਨ ਜੇਤੂ ਵਿਦਿਆਰਥੀਆਂ ਦਾ ਨਕਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਨਮਾਨ ਬਰਨਾਲਾ,7 ਅਗਸਤ 2024 : ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ.ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਦੇ ਭਾਸ਼ਾ ਵਿਭਾਗ ਡਾਇਰੈਕਟਰ ਸ.ਜਸਵੰਤ ਸਿੰਘ ਜ਼ਫ਼ਰ ਦੀਆਂ ਹਦਾਇਤਾਂ ਅਨੁਸਾਰ ਸਕੂਲੀ ਵਿਦਿਆਰਥੀਆਂ ਦੀਆਂ ਸਾਹਿਤਕ ਰੂਚੀਆਂ ਦੀ ਪ੍ਰਫੁਲਤਾ ਅਤੇ ਪੁਸਤਕ ਸੱਭਿਆਚਾਰ ਪੈਦਾ ਕਰਨ ਲਈ ਲਗਾਤਾਰ ਯਤਨਸ਼ੀਲ ਹੈ।ਇਹਨਾਂ ਯਤਨਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ....
ਖੇਤੀਬਾੜੀ ਵਿਭਾਗ ਬਲਾਕ ਮਹਿਲ ਕਲਾਂ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਮਹਿਲ ਕਲਾਂ, 7 ਅਗਸਤ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਮਹਿਲ ਕਲਾਂ ਵੱਲੋਂ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ, ਐਸ.ਡੀ.ਐਮ. ਮਹਿਲ ਕਲਾਂ ਸ਼੍ਰੀ ਸਤਵੰਤ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ,ਬਰਨਾਲਾ ਡਾ. ਜਗਦੀਸ਼ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਅੱਜ ਪਿੰਡ ਗੰਗਹੋਰ ਦੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ- ਸੰਭਾਲ ਸਬੰਧੀ ਜਾਗਰੂਕ ਕੀਤਾ ਗਿਆ। ਇਸ ਕੈਂਪ ਵਿੱਚ ਸਨਵਿੰਦਰਪਾਲ ਸਿੰਘ ਬਰਾੜ ਬਲਾਕ ਤਕਨੀਕੀ ਮੈਨਜ਼ਰ, ਮਹਿਲ ਕਲਾਂ ਨੇ ਕਿਸਾਨਾਂ ਨੂੰ ਕਿਹਾ ਕਿ ਜਿੱਥੇ ਅਸੀਂ ਫਸਲਾਂ....
ਪੰਜਾਬ ਦਾ ਪਹਿਲਾ ਪਰਾਲੀ ਤੋਂ ਖਾਦ ਬਣਾਉਣ ਵਾਲਾ ਪ੍ਰਬੰਧਨ ਪਲਾਂਟ ਬਰਨਾਲਾ 'ਚ ਸ਼ੁਰੂ, ਡਿਪਟੀ ਕਮਿਸ਼ਨਰ 
ਪ੍ਰਤੀ ਦਿਨ 20 ਤੋਂ 25 ਕੁਇੰਟਲ ਪਰਾਲੀ ਨੂੰ ਖਾਦ 'ਚ ਕਰੇਗਾ ਤਬਦੀਲ ਬਰਨਾਲਾ, 7 ਅਗਸਤ 2024 : ਪਰਾਲੀ ਪ੍ਰਬੰਧਨ 'ਚ ਅਹਿਮ ਯੋਗਦਾਨ ਪਾਉਂਦਿਆਂ ਜ਼ਿਲ੍ਹਾ ਬਰਨਾਲਾ 'ਚ ਪੰਜਾਬ ਦਾ ਪਹਿਲਾ ਪਰਾਲੀ ਪ੍ਰਬੰਧਨ ਪਲਾਂਟ ਪਿੰਡ ਪੰਧੇਰ ਵਿਖੇ ਸ਼ੁਰੂ ਕੀਤਾ ਗਿਆ ਹੈ ਜਿਥੇ ਪਰਾਲੀ ਤੋਂ ਖਾਦ ਬਣਾ ਕੇ ਕਿਸਾਨਾਂ ਨੂੰ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਧੇਰ ਬਹੁਮੰਤਵੀ ਸਹਿਕਾਰਤਾ ਸੋਸਾਇਟੀ ਵਿੱਚ ਸੀ.ਆਈ.ਆਈ ਫਾਊਂਡੇਸ਼ਨ ਦੀ ਮਦਦ ਨਾਲ ਇੱਕ....
ਕਾਊਂਟਰ ਸਾਈਨਾਂ ਦੇ ਕੰਮ ਨੂੰ ਆਨਲਾਈਨ ਕਰਨ ਲਈ ਈ-ਸਨਦ ਪੋਰਟਲ ਲਾਗੂ
ਹੁਣ ਐਨ.ਆਰ.ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਕਿਹਾ ,ਪ੍ਰਵਾਸੀ ਭਾਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਆਨਲਾਈਨ ਪੋਰਟਲ ਦੀ ਵਰਤੋਂ ਕਰਨ ਮਾਲੇਰਕੋਟਲਾ 07 ਅਗਸਤ 2024 : ਵਾਸੀ ਭਾਰਤੀ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਪ੍ਰਵਾਸੀ ਭਾਰਤੀ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਈ-ਸਨਦ ਪੋਰਟਲ ਲਾਗੂ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲਾ ਦੇ ਸਮੂਹ ਬੱਸ ਸਟੈਂਡ ਤੇ ਚਲਾਇਆ ਸਰਚ ਅਭਿਆਨ
ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਮਾਨਯੋਗ ਸ.ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਸ੍ਰੀ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਦੀਆਂ ਹਦਾਇਤਾਂ ਤਹਿਤ ਸ੍ਰੀ ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਵੱਲੋਂ ਜਿੱਥੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੋਈ ਹੈ ਉੱਥੇ ਹੀ ਲੋਕਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆ ਜਿਲ੍ਹਾਂ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਤਹਿਤ ਰਾਤ ਦਿਨ ਪੀ.ਸੀ.ਆਰ ਮੋਟਰਸਾਇਕਲ ਪੁਲਿਸ ਪਾਰਟੀਆਂ....
ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਗਠਿਤ ਕਮੇਟੀ ਦੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਸਾਉਣੀ 2024 ਦੌਰਾਨ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੀ ਯੋਗ ਅਗਵਾਈ ਹੇਠ ਨਰਮੇਂ ਦੀ ਫ਼ਸਲ ’ਤੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਫੀਲਡ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਅਤੇ ਵਿਚਾਰ ਵਟਾਂਦਰੇ ਕਰਨ ਲਈ ਅੱਜ ਦਫ਼ਤਰ, ਮੁੱਖ ਖੇਤੀਬਾੜੀ....
ਡਾ.ਬੰਦਨਾ ਬਾਂਸਲ ਜ਼ਿਲ੍ਹਾ ਟੀਕਾਕਰਨ ਅਫਸਰ ਵੱਲੋਂ ਟੀਕਾਕਰਨ ਪ੍ਰੋਗਰਾਮ ਅਧੀਨ ਲਗਾਏ ਗਏ ਕੈਂਪਾਂ ਦਾ ਲਿਆ ਜਾਇਜਾ
ਸਿਹਤ ਵਿਭਾਗ ਵਲੋਂ ਰੁਟੀਨ ਟੀਕਾਕਰਨ ਵਿਚ 12 ਮਾਰੂ ਬੀਮਾਰੀਆਂ ਤੋਂ ਬਚਾਅ ਲਈ ਕੀਤਾ ਜਾ ਰਿਹਾ ਹੈ ਮੁਫਤ ਟੀਕਾਕਰਨ: ਡਾ. ਬੰਦਨਾ ਬਾਂਸਲ ਜਿਲ੍ਹਾ ਟੀਕਾਕਰਨ ਅਫਸਰ ਸ਼੍ਰੀ ਮੁਕਤਸਰ ਸਾਹਿਬ ਸ੍ਰੀ ਮੁਕਤਸਰ ਸਾਹਿਬ, 07 ਅਗਸਤ 2024 : ਸਿਹਤ ਵਿਭਾਗ ਵਲੋਂ ਡਾ. ਨਵਜੌਤ ਕੌਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਟੀਕਾਕਰਨ ਪ੍ਰੋਗਰਾਮ ਅਧੀਨ ਜਿਲ੍ਹੇ ਵਿਚ ਹਰ ਬੁੱਧਵਾਰ ਵਿਸ਼ੇਸ਼ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ । ਇਸ ਸਬੰਧ ਵਿਚ ਅੱਜ ਡਾ. ਬੰਦਨਾ ਬਾਂਸਲ ਡਿਪਟੀ ਮੈਡੀਕਲ ਕਮਿਸ਼ਨਰ ਕਮ ਜਿਲ੍ਹਾ....
ਪੋਲੀਐਕਰਾਲੇਟ ਕ੍ਰਿਸਟਲ ਬਾਲ ਤੇ ਪਾਬੰਦੀ ਦੇ ਹੁਕਮ ਜਾਰੀ
ਫਰੀਦਕੋਟ 7 ਅਗਸਤ 2024 : ਭਾਰਤ ਸਰਕਾਰ ਦੇ ਵਪਾਰ ਅਤੇ ਉਦਯੋਗ ਮੰਤਰਾਲੇ ਤੋ ਪ੍ਰਾਪਤ ਹਦਾਇਤਾਂ ਉਪਰ ਅੱਜ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਜਿਲ੍ਹੇ ਵਿੱਚ ਪੋਲੀਐਕਰਾਲੇਟ ਕ੍ਰਿਸਟਲ ਬਾਲ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਰੰਗ ਬਿਰੰਗੀਆਂ ਕ੍ਰਿਸਟਲ ਬਾਲਾਂ ਨੂੰ ਪਾਣੀ ਵਿੱਚ ਪਾਉਣ ਨਾਲ 50 ਗੁਣਾਂ ਫੈਲ ਜਾਂਦੀਆਂ ਹਨ। ਇਨ੍ਹਾਂ ਬਾਲਾਂ ਦਾ ਛੋਟੇ ਬੱਚਿਆਂ ਵੱਲੋਂ ਮੂੰਹ ਵਿੱਚ ਪਾ ਕੇ ਸਰੀਰ ਵਿੱਚ ਲੰਘ ਜਾਣ ਦਾ ਡਰ....
ਢਾਈ ਸਾਲਾਂ ਵਿੱਚ 44250 ਸਰਕਾਰੀ ਨੌਕਰੀਆਂ, ਨੌਜਵਾਨਾਂ ਨੂੰ 872 ਦਿਨਾਂ ਵਿੱਚ ਔਸਤਨ ਰੋਜ਼ਾਨਾ 50 ਨੌਕਰੀਆਂ ਦਿੱਤੀਆਂ : ਮੁੱਖ ਮੰਤਰੀ ਮਾਨ
ਫਿਲੌਰ, 6 ਅਗਸਤ 2024 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਆਪਣੇ ਸਿਰਫ਼ 872 ਦਿਨਾਂ ਦੇ ਕਾਰਜਕਾਲ ਵਿੱਚ ਸੂਬੇ ਦੇ 44,250 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ ਨਵੇਂ ਮਾਪਦੰਡ ਸਿਰਜੇ ਹਨ, ਜਿਸ ਨਾਲ ਪਿਛਲੇ ਢਾਈ ਸਾਲਾਂ ਵਿੱਚ ਔਸਤਨ ਰੋਜ਼ਾਨਾ 50 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇੱਥੇ ਪੁਲਿਸ, ਕਾਨੂੰਨ ਤੇ ਨਿਆਂ ਅਤੇ ਗ੍ਰਹਿ ਮਾਮਲੇ ਵਿਭਾਗ ਵਿੱਚ 443 ਅਫ਼ਸਰਾਂ ਨੂੰ ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ....
ਜਗਰਾਓ ‘ਚ ਸਕੂਲ ਬੱਸ ਦਰੱਖਤ ਨਾਲ ਟਕਰਾਈ ; ਇਕ ਬੱਚੇ ਦੀ ਮੌਤ, 5 ਜ਼ਖਮੀ
ਜਗਰਾਓ, 06 ਅਗਸਤ 2024 : ਜਗਰਾਓਂ ਵਿੱਚ ਇੱਕ ਨਿੱਜੀ ਸਕੂਲ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ । ਇਸ ਹਾਦਸੇ ਵਿੱਚ ਇੱਕ ਮਾਸੂਮ ਬੱਚੇ ਦੀ ਮੌਤ ਹੋ ਗਈ ਹੈ ਜਦਕਿ ਪੰਜ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ ਹਨ। ਮ੍ਰਿਤਕ ਬੱਚੇ ਦੀ ਪਛਾਣ ਗੁਰਮਨ ਸਿੰਘ ਵਜੋਂ ਹੋਈ ਹੈ। ਉਹ ਪਹਿਲੀ ਜਮਾਤ ਦਾ ਵਿਦਿਆਰਥੀ ਸੀ। ਜਾਣਕਾਰੀ ਅਨੁਸਾਰ ਮੰਗਲਵਾਰ ਸਵੇਰੇ ਰਾਏਕੋਟ ਰੋਡ ‘ਤੇ ਪਿੰਡ ਅਖਾੜਾ ਅਤੇ ਹੋਰ ਪਿੰਡਾਂ ਦੇ ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਸਕੂਲ ਵੈਨ ਦੀ ਰਫਤਾਰ ਇੰਨੀ ਜ਼ਿਆਦਾ ਸੀ ਕਿ ਦਰੱਖਤ ਨਾਲ ਟਕਰਾ ਕੇ....
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਵਡਾਲਾ ਦੀ ਅਗਵਾਈ ਹੇਠ ਪਰਜ਼ੀਡੀਆਮ ਸ੍ਰੀ ਦਰਬਾਰ ਸਾਹਿਬ ਵਿਖੇ ਹੋਵੇਗੀ ਨਤਮਸਤਕ : ਬਰਾੜ
ਪਟਿਆਲਾ, 6 ਅਗਸਤ 2024 : ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਪਰਜ਼ੀਡੀਅਮ ਮੈਂਬਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਪਰਜ਼ੀਡੀਆਮ ਭਲਕੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਵੇਗੀ। ਪਰਜ਼ੀਡੀਅਮ ਦੇ ਸਾਰੇ ਮੈਂਬਰ ਸਵੇਰੇ 11 ਵਜੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣਗੇ। ਇਸ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਇਕ ਮੀਟਿੰਗ ਵੀ ਹੋਵੇਗੀ, ਜਿਸ ਵਿਚ ਭਵਿੱਖ ਦੀ....
ਸਰਕਾਰ ਤੁਹਾਡੇ ਦੁਆਰ ਤਹਿਤ ਪਿੰਡ ਢਿਲਵਾਂ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ
9 ਅਗਸਤ ਨੂੰ ਭੈਣੀ ਮਹਿਰਾਜ ਵਿਖੇ ਲਗਾਇਆ ਜਾਵੇਗਾ ਕੈਂਪ ਢਿਲਵਾਂ (ਤਪਾ), 6 ਅਗਸਤ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ਪਹਿਲਕਦਮੀ ਸਦਕਾ ਸਰਕਾਰ ਤੁਹਾਡੇ ਦੁਆਰ ਕੈਂਪ ਨਿਰੰਤਰ ਪਿੰਡ ਪੱਧਰ ਉੱਤੇ ਲਗਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਹਾ ਉਨ੍ਹਾਂ ਦੇ ਘਰਾਂ ਦੇ ਨੇੜੇ ਦਿੱਤਾ ਜਾ ਸਕੇ ਅਤੇ ਉਨ੍ਹਾਂ ਦੀ ਖੱਜਲ ਖੁਆਰੀ ਘਟੇ। ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਦੀ ਅਗਵਾਈ ਹੇਠ ਇਹ ਵਿਸ਼ੇਸ਼ ਕੈਂਪ ਅੱਜ....
73ਵੇਂ ਵਨਮਹੋਤਸਵ ਮੌਕੇ ਪੌਦੇ ਲਗਾਏ ਗਏ 
ਪੰਜਾਬ ਸਰਕਾਰ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਵਚਨਬੱਧ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਜ਼ਿਲ੍ਹਾ ਬਰਨਾਲਾ 'ਚ 5 ਲੱਖ ਤੋਂ ਵੱਧ ਪੌਦੇ ਲਗਾਏ ਜਾਣਗੇ, ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਚੇਅਰਮੈਨ ਨਗਰ ਸੁਧਾਰ ਟਰੱਸਟ, ਉੱਪ ਮੰਡਲ ਮੈਜਿਸਟ੍ਰੇਟ ਵੱਲੋਂ ਵਨਮਹੋਤਸਵ ਮੌਕੇ ਪੌਦੇ ਲਗਾਏ ਗਏ ਬਰਨਾਲਾ, 6 ਅਗਸਤ 2024 : ਸੂਬੇ 'ਚ ਹਰਿਆਲੀ ਵਧਾਉਣ ਲਈ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਅੱਜ 73ਵਾਂ ਵਨਮਹੋਤਸਵ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੌਦੇ ਲਗਾ ਕੇ ਮਨਾਇਆ ਗਿਆ....