ਮਾਲਵਾ

ਕੌਮੀ ਸੜਕ ਸੁਰੱਖਿਆ ਮਹੀਨਾ ਦੀ ਗਤੀਵਿਧੀਆਂ ਦੀ ਲੜੀ ਤਹਿਤ ਟਰਾਂਸਪੋਰਟ ਵਿਭਾਗ ਤੇ ਸਿਹਤ ਵਿਭਾਗ ਵੱਲੋਂ ਮਿਲ ਕੇ ਲਗਾਇਆ  ਅੱਖਾਂ ਦਾ ਚੈਕਅਪ ਕੈਂਪ
ਫਾਜ਼ਿਲਕਾ, 14 ਫਰਵਰੀ : ਸੜਕੀ ਦੁਰਘਟਨਾਂਵਾਂ ਦੀ ਰੋਕਥਾਮ ਦੇ ਮੱਦੇਨਜਰ ਮਨਾਏ ਜਾ ਰਹੇ ਕੌਮੀ ਸੜਕ ਸੁਰੱਖਿਆ ਮਹੀਨਾ ਤਹਿਤ ਰੀਜਨਲ ਟਰਾਂਸਪੋਰਟ ਅਫਸਰ -ਕਮ- ਵਧੀਕ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਅਰੋੜਾ ਦੀ ਅਗਵਾਈ ਹੇਠ ਸਿਹਤ ਵਿਭਾਗ ਨਾਲ ਮਿਲਕੇ ਅੱਖਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ। ਟਰਾਂਸਪੋਰਟ ਵਿਭਾਗ ਦੇ ਨੁਮਾਇੰਦਿਆ ਨੇ ਕਿਹਾ ਕਿ ਵਹੀਕਲ ਚਲਾਉਣ ਸਮੇਂ ਸਾਨੂੰ ਸਰੀਰਕ ਤੌਰ *ਤੇ ਵੀ ਫਿਟ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਅੱਖਾਂ ਦਾ ਚੈਕਅਪ ਕਰਵਾਉਂਦੇ ਰਹਿਣਾ ਚਾਹੀਦਾ ਹੈ।....
ਫਿਰ ਵਿਗੜ ਸਕਦਾ ਮੌਸਮ ਦਾ ਮਿਜਾਜ਼, ਪੰਜਾਬ ਵਿੱਚ ਕੁਝ ਥਾਵਾਂ ‘ਤੇ ਹੋਵੇਗੀ ਬਾਰਿਸ਼ 
ਲੁਧਿਆਣਾ, 13 ਫਰਵਰੀ : ਪੰਜਾਬ ਵਿੱਚ 18 ਫਰਵਰੀ ਤੋਂ ਇੱਕ ਵਾਰ ਫਿਰ ਮੌਸਮ ਦਾ ਮਿਜਾਜ਼ ਵਿਗੜਨ ਵਾਲਾ ਹੈ। ਮੌਸਮ ਵਿਭਾਗ ਮੁਤਾਬਕ ਨਵੀਂ ਪੱਛਮੀ ਸਰਗਰਮੀ ਦੇ ਪ੍ਰਭਾਵ ਕਾਰਨ 18 ਫਰਵਰੀ ਤੋਂ ਪੰਜਾਬ ‘ਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ, ਜਿਸ ਕਾਰਨ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਸੋਮਵਾਰ ਨੂੰ ਸੂਰਜ ਦੀ ਰੌਸ਼ਨੀ ਦੀ ਕਮੀ ਕਾਰਨ ਦਿਨ ਦਾ ਤਾਪਮਾਨ 1.3 ਡਿਗਰੀ ਤੱਕ ਡਿੱਗ ਗਿਆ। ਹਾਲਾਂਕਿ ਇਹ ਆਮ ਦੇ ਨੇੜੇ ਬਣਿਆ ਹੋਇਆ ਹੈ। ਸੀਤ ਲਹਿਰਾਂ ਕਾਰਨ....
ਸਾਹਿੱਤ ਅਕਾਡਮੀ ਪੁਰਸਕਾਰ ਵਿਜੇਤਾ ਲੇਖਕ ਸੁਖਜੀਤ ਮਾਛੀਵਾੜਾ ਨੂੰ ਭਿੱਜੇ ਨੇਤਰਾਂ ਨਾਲ ਵਿਦਾਇਗੀ
ਵਰਿਆਮ ਸਿੰਘ ਸੰਧੂ, ਕਜ਼ਾਕ,ਸ਼ਮਸ਼ੇਰ ਸੰਧੂ, ਜੌਹਲ ਤੇ ਗੁਰਭਜਨ ਗਿੱਲ ਵੱਲੋਂ ਸਰਧਾਂਜਲ਼ੀ ਭੇਂਟ ਸੁਖਜੀਤ ਦੀ ਸਪੁੱਤਰੀ ਪ੍ਰੋ. ਜਪੁਜੀ ਕੌਰ ਨੇ ਚਿਖ਼ਾ ਨੂੰ ਅਗਨੀ ਵਿਖਾਈ ਲੁਧਿਆਣਾ 13 ਫਰਵਰੀ : ਪੰਜਾਬੀ ਕਹਾਣੀ ਪੁਸਤਕ “ਮੈਂ ਅਯਨਘੋਸ਼ ਨਹੀਂ”ਲਿਖਣ ਲਈ ਭਾਰਤ ਸਾਹਿਤ ਅਕਾਦਮੀ ਪੁਰਸਕਾਰ 2022 ਜੇਤੂ ਪ੍ਰਸਿੱਧ ਸਾਹਿਤਕਾਰ ਸੁਖਜੀਤ ਮਾਛੀਵਾੜਾ ਜਿਨ੍ਹਾਂ ਦੀ ਬੀਤੀ ਸ਼ਾਮ ਪੀ ਜੀ ਆਈ ਚੰਡੀਗੜ੍ਹ ਵਿੱਚ ਦਿਹਾਂਤ ਹੋ ਗਿਆ ਸੀ, ਉਨ੍ਹਾਂ ਦਾ ਅੱਜ ਮਾਛੀਵਾਡ਼ਾ ਦੇ ਸਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕੀਤਾ ਗਿਆ ਜਿੱਥੇ....
ਹਰਿਆਣਾ ਵੱਲੋਂ ਹਾਈਵੇ ਤੇ ਲਗਾਈਆਂ ਰੋਕਾਂ ਤੋਂ ਨਹੀਂ ਲੱਗਦਾ ਸਰਕਾਰ ਕਿਸਾਨਾਂ ਦੀਆਂ ਮੰਨੀਆਂ ਮੰਗਾਂ ਨੂੰ ਲਾਗੂ ਕਰਨਾ ਚਾਹੁੰਦੀ ਹੈ : ਡੱਲੇਵਾਲ
ਸ੍ਰੀ ਫਤਿਹਗੜ੍ਹ ਸਾਹਿਬ, 12 ਫਰਵਰੀ : ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਿੱਲੀ ਕੂਚ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਵਿੱਚ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਡੱਲੇਵਾਲ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨਵੀਆਂ ਨਹੀਂ ਹਨ, ਇਹ ਉਹੀ ਹਨ ਜਿਨ੍ਹਾਂ ਤੇ ਸਰਕਾਰ ਵੱਲੋਂ ਸਹਿਮਤੀ ਪ੍ਰਗਟਾਈ ਗਈ ਸੀ। ਜਗਜੀਤ ਸਿੰਘ ਡੱਲੇਵਾਲ ਨੇ ਮੀਡੀਆ ਨਾਲ ਰਾਬਤਾ ਕਰਦਿਆਂ ਕਿਹਾ, ਹਰਿਆਣਾ ਪੁਲਿਸ ਵੱਲੋਂ ਜੋ ਰੋਕਾਂ ਲਈਆਂ ਜਾ ਰਹੀਆਂ ਹਨ ਉਸ ਤੋਂ ਲੱਗਦਾ ਹੈ ਕਿ ਸਰਕਾਰ ਉਨ੍ਹਾਂ ਦੀਆਂ....
ਭਾਨਾ ਸਿੱਧੂ ਨੂੰ ਮਿਲੀ ਵੱਡੀ ਰਾਹਤ- ਮੋਹਾਲੀ ਅਦਾਲਤ ਨੇ ਦਿੱਤੀ ਜ਼ਮਾਨਤ
ਮੋਹਾਲੀ, 12 ਫਰਵਰੀ : ਜੇਲ੍ਹ ਵਿੱਚ ਬੰਦ ਚਰਚਿਤ ਬਲਾਗਰ ਕਾਕਾ ਸਿੱਧੂ ਉਰਫ਼ ਭਾਨਾ ਸਿੱਧੂ ਨੂੰ ਮੁਹਾਲੀ ਜ਼ਿਲ੍ਹਾ ਅਦਾਲਤ ਤੋਂ ਰਾਹਤ ਮਿਲੀ ਹੈ। ਮੁਹਾਲੀ ਵਿੱਚ ਦਰਜ ਕੇਸ ਵਿੱਚ ਅਦਾਲਤ ਨੇ ਉਸ ਨੂੰ ਜ਼ਮਾਨਤ ਦੇ ਦਿੱਤੀ ਹੈ। ਜ਼ਿਕਰਯੋਗ ਹੈ ਕਿ ਬਲੋਗਰ ਭਾਨਾ ਸਿੱਧੂ ਖਿਲਾਫ ਮੋਹਾਲੀ ਦੀ ਇਮੀਗ੍ਰੇਸ਼ਨ ਕੰਪਨੀ ਮਾਲਕ ਵੱਲੋਂ ਜਬਰਨ ਵਸੂਲੀ ਅਤੇ ਡਰਾਉਣ ਧਮਕਾਉਣ ਦਾ ਕੇਸ ਦਰਜ ਕਰਵਾਇਆ ਗਿਆ ਸੀ। ਜਿਸ ਨੂੰ ਮੋਹਾਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਅਦਾਲਤ ਵੱਲੋਂ ਭਾਨੇ ਸਿੱਧੂ ਨੂੰ ਜੇਲ੍ਹ ਭੇਜ ਦਿੱਤਾ ਸੀ। ਅੱਜ....
ਸਿਹਤ ਕੇਂਦਰਾਂ ਤੇ ਹੋਰ ਸਰਕਾਰੀ ਅਦਾਰਿਆ ਦਾ ਦੌਰਾ ਕਰਕੇ ਉਨ੍ਹਾ ਦੀ ਕਾਰਗੁਜਾਰੀ ਦਾ ਮੁਲਾਕਣ ਕੀਤਾ ਜਾ ਰਿਹਾ ਹੈ : ਕੈਬਨਿਟ ਮੰਤਰੀ ਬੈਂਸ 
ਕੈਬਨਿਟ ਮੰਤਰੀ ਬੈਂਸ ਵਲੋਂ “ਆਪ ਦੀ ਸਰਕਾਰ ਆਪ ਦੇ ਦੁਆਰ” ਅਧੀਨ 54 ਕੈਂਪਾਂ ਵਿੱਚ ਸ਼ਿਰਕਤ ਹਰ ਕੈਂਪ ਵਿੱਚ ਖੁੱਦ ਪਹੁੰਚ ਕੇ ਕੈਬਨਿਟ ਮੰਤਰੀ ਕਰ ਰਹੇ ਲੋਕਾਂ ਦੀਆਂ ਮੁਸ਼ਕਿਲਾ ਦਾ ਨਿਪਟਾਰਾ ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 6 ਫ਼ਰਵਰੀ 2024 ਨੂੰ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ ਅਧੀਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਉਪ ਮੰਡਲਾਂ ਵਿੱਚ ਹੁਣ ਤੱਕ ਲੱਗੇ....
ਵਿਧਾਇਕ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 6 ਚ ਨਵੇਂ ਟਿਊਬਵੈਲ ਦਾ ਉਦਘਾਟਨ 
ਟਿਊਬਵੈਲ ਦੇ ਲੱਗਣ ਨਾਲ ਇਲਾਕਾ ਵਾਸੀਆਂ ਨੂੰ ਆ ਰਹੀ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ - ਵਿਧਾਇਕ ਗਰੇਵਾਲ ਲੁਧਿਆਣਾ, 12 ਫਰਵਰੀ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵਾਰਡ ਨੰਬਰ 6 ਚ ਸਥਿਤ ਨਿਊ ਲਕਸ਼ਮੀ ਕਲੋਨੀ ਵਿਖੇ ਕਰੀਬ 24.5 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ ਵਾਰਡ ਨੰਬਰ 6 ਦੇ ਵਸਨੀਕਾਂ ਨੂੰ ਬੀਤੇ ਸਮੇਂ ਦੌਰਾਨ ਪਾਣੀ ਦੀ ਕਾਫੀ ਕਿੱਲਤ ਸੀ ਅਤੇ....
ਵਿਧਾਇਕ ਛੀਨਾ ਵੱਲੋਂ ਵਾਰਡ ਨੰਬਰ 33 'ਚ ਨਵੇਂ ਟਿਊਬਵੈਲ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ 
ਲੁਧਿਆਣਾ, 12 ਫਰਵਰੀ : ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 'ਹਰ ਘਰ ਨਲ ਤੇ ਹਰ ਘਰ ਜਲ' ਦੀ ਸੁਵਿਧਾ ਤਹਿਤ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਗਿਆਸਪੁਰਾ ਦੇ ਵਾਰਡ ਨੰਬਰ 33 ਅਧੀਨ ਨਿਊ ਸਮਰਾਟ ਕਲੋਨੀ ਵਿਖੇ 25 ਹਾਰਸ ਪਾਵਰ ਟਿਊਬਵੈਲ ਸਥਾਪਤ ਕਰਨ ਦੇ ਕਾਰਜ਼ਾਂ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਛੀਨਾ ਵੱਲੋਂ ਇਸ ਮੌਕੇ....
ਸ਼੍ਰੀ ਆਤਮ ਵਲੱਭ ਜੈਨ ਕਾਲਜ ਲੁਧਿਆਣਾ ਵਿਖੇ ਕੈਰੀਅਰ ਟਾਕ ਆਯੋਜਿਤ 
ਲੁਧਿਆਣਾ, 12 ਫਰਵਰੀ : ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ ਬਿਊਰੋ (ਡੀ.ਬੀ.ਈ.ਈ.) ਵੱਲੋੋਂ ਸਥਾਨਕ ਆਤਮ ਵੱਲਭ ਜੈਨ ਕਾਲਜ ਲੁਧਿਆਣਾ ਵਿਖੇ ਕੈਰੀਅਰ ਟਾਕ ਕਰਵਾਇਆ ਗਿਆ ਜਿੱਥੇ ਕਰੀਬ 60 ਪ੍ਰਾਰਥੀਆਂ ਨੇ ਭਾਗ ਲਿਆ। ਡੀ.ਬੀ.ਈ.ਈ. ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਰੁਪਿੰਦਰ ਕੌੌਰ ਵਲੋਂ ਪ੍ਰਾਰਥੀਆਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਇਸ ਕੈਰੀਅਰ ਟਾਕ ਦਾ ਮੁੱਖ ਉਦੇਸ਼ ਪ੍ਰਾਰਥੀਆਂ ਲਈ ਇੱਕ ਵਿਅਕਤੀਗਤ ਕੈਰੀਅਰ ਮਾਰਗਦਰਸ਼ਨ ਅਨੁਭਵ ਬਣਾਉਣਾ ਹੈ, ਤਾਂ ਜੋੋ....
ਜ਼ਿਲ੍ਹੇ ਨਾਲ ਸਬੰਧਤ ਐਨ.ਆਰ.ਆਈਜ਼ ਦੀਆਂ ਮੁਸ਼ਕਿਲਾਂ ਦੇ ਹੱਲ ਕਰਨ ਲਈ 16 ਫਰਵਰੀ ਨੂੰ ਸੰਗਰੂਰ (ਧੁਰੀ) ਵਿਖੇ ਕਰਵਾਈ ਜਾਵੇਗੀ ਐਨ.ਆਰ.ਆਈ. ਮਿਲਣੀ : ਡਾ ਪੱਲਵੀ
ਡਿਪਟੀ ਕਮਿਸ਼ਨਰ ਨੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਭਾਰਤੀਆਂ ਨੂੰ ਇਸ ਮਿਲਣੀ ਸਮਾਗਮ ਵਿਚ ਵਧ ਚੜ੍ਹ ਕੇ ਸ਼ਾਮਿਲ ਹੋਣ ਦੀ ਕੀਤੀ ਅਪੀਲ ਮਾਲੇਰਕੋਟਲਾ 12 ਫਰਵਰੀ : ਪੰਜਾਬ ਸਰਕਾਰ ਵੱਲੋਂ ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਕਰਵਾਈ ਜਾ ਰਹੀ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਤਹਿਤ ਜ਼ਿਲ੍ਹਾ ਮਾਲੇਰਕੋਟਲਾ ਦੇ ਪ੍ਰਵਾਸੀ ਭਾਰਤੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ 16 ਫਰਵਰੀ ਨੂੰ ਸੰਗਰੂਰ (ਧੁਰੀ) ਵਿਖੇ ਐਨ.ਆਰ.ਆਈ. ਮਿਲਣੀ ਕਰਵਾਈ ਜਾ ਰਹੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ....
ਵਿਧਾਇਕ ਮਾਲੇਰਕੋਟਲਾ ਨੇ 55 ਕਰੋੜ ਰੁਪਏ ਦੀ ਲਾਗਤ ਨਾਲ  ਲੁਧਿਆਣਾ-ਮਾਲੇਰਕੋਟਲਾ –ਸੰਗਰੂਰ ਸੜਕ ਦੀ ਵਿਸ਼ੇਸ਼ ਰਿਪੇਅਰ ਅਤੇ ਪ੍ਰੀਮਿਕਸ ਪਾਉਣ ਦਾ ਕੰਮ ਸ਼ੁਰੂ ਕਰਵਾਇਆ
ਕੁਲ 44.954 ਕਿਲੋਮੀਟਰ ਸੜਕ ਦੀ ਕੀਤੀ ਜਾਵੇਗੀ ਰਿਪੇਅਰ ਮਾਲੇਰਕੋਟਲਾ ਸ਼ਹਿਰ ਅਧੀਨ ਆਉਂਦੀ ਸੜਕ ਦੇ ਪੁਰਾਣੇ ਡਿਵਾਇਡਰਾਂ ਦਾ ਹੋਵੇਗੀ ਪੁਨਰ ਨਿਰਮਾਣ ਅਤੇ ਲਗਾਇਆ ਜਾਣਗੀਆਂ ਲੋਹੇ ਦੀਆਂ ਗਰਿਲਾਂ ਮਾਲੇਰਕੋਟਲਾ 12 ਫਰਵਰੀ : ਹਲਕਾ ਵਿਧਾਇਕ ਡਾਕਟਰ ਜਮੀਲ ਉਰ ਰਹਿਮਾਨ ਨੇ 55 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਮਾਲੇਰਕੋਟਲਾ –ਸੰਗਰੂਰ ਸੜਕ ਦੀ ਵਿਸ਼ੇਸ਼ ਰਿਪੇਅਰ, ਪ੍ਰੀਮਿਕਸ ਪਾਉਣ ਅਤੇ ਡਿਵਾਇਡਰਾਂ ਦਾ ਕੰਮ ਸ਼ੁਰੂ ਕਰਵਾਊਂਦਿਆਂ ਕਿਹਾ ਕਿ ਇਸ ਸੜਕ ਦੀ ਵਿਸ਼ੇਸ ਮੁਰੰਮਤ ਹੋਣ ਨਾਲ ਇਥੋਂ ਦੇ ਲੋਕਾਂ ਦੀ ਚਿਰਕੋਣੀ....
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ 'ਚ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਬਣੀਆਂ ਖਿੱਚ ਦਾ ਕੇਂਦਰ
ਪਟਿਆਲਾ, 12 ਫਰਵਰੀ : 6 ਫਰਵਰੀ ਤੋਂ ਪਟਿਆਲਾ ਜ਼ਿਲ੍ਹੇ ਵਿੱਚ ਲਗਾਤਾਰ ਲੱਗ ਰਹੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਦੌਰਾਨ ਪੰਜਾਬ ਸਰਕਾਰ ਦੀਆਂ ਪ੍ਰਚਾਰ ਵੈਨਾਂ ਖਿੱਚ ਦਾ ਕੇਂਦਰ ਬਣੀਆਂ ਹੋਈਆਂ ਹਨ। ਇਨ੍ਹਾਂ ਵੈਨਾਂ ਵਿੱਚ ਐਲ.ਈ.ਡੀ. ਰਾਹੀਂ ਚਲਾਈਆਂ ਜਾ ਰਹੀਆਂ ਵੀਡੀਓਜ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦਾਂ ਦੀ ਧਰਤੀ ਖਟਕੜ ਕਲਾਂ ਤੋਂ ਸਹੁੰ ਚੁੱਕਣ ਤੋਂ ਲੈਕੇ ਅੱਜ ਤੱਕ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਗਏ ਕੰਮਾਂ ਦੀ ਕਹਾਣੀ ਬਿਆਨ ਕੀਤੀ ਜਾ ਰਹੀ ਹੈ। ਇਨ੍ਹਾਂ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਹੁਣ ਤੱਕ 1965 ਨਾਗਰਿਕਾਂ ਨੇ ਲਿਆ ਲਾਭ : ਡਿਪਟੀ ਕਮਿਸ਼ਨਰ
ਕੈਂਪਾਂ ਦੌਰਾਨ ਪ੍ਰਾਪਤ ਹੋਣ ਵਾਲੀਆਂ ਸ਼ਿਕਾਇਤਾਂ ਦਾ 100 ਫੀਸਦੀ ਨਿਪਟਾਰਾ ਕਰਨ ਨੂੰ ਬਣਾਇਆ ਜਾ ਰਿਹੈ ਯਕੀਨੀ ਪ੍ਰਚਾਰ ਵੈਨਾ ਰਾਹੀਂ ਲੋਕਾਂ ਨੂੰ ਕੈਂਪਾਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਕੀਤਾ ਜਾ ਰਿਹੈ ਜਾਗਰੂਕ ਫ਼ਤਹਿਗੜ੍ਹ ਸਾਹਿਬ, 12 ਫਰਵਰੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਨੂੰ ਜ਼ਿਲ੍ਹੇ....
ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਬਡਾਲੀ ਆਲਾ ਸਿੰਘ ਦਾ ਦੌਰਾ
ਸਕੂਲ ਦੇ ਖੇਡ ਮੈਦਾਨ ਵਿੱਚ ਖੜਦੇ ਬਰਸਾਤੀ ਪਾਣੀ ਸਬੰਧੀ ਛੇਤੀ ਕੀਤਾ ਜਾਵੇਗਾ ਹੱਲ ਫ਼ਤਹਿਗੜ੍ਹ ਸਾਹਿਬ, 12 ਫਰਵਰੀ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਬਡਾਲੀ ਆਲਾ ਸਿੰਘ ਦਾ ਦੌਰਾ ਕੀਤਾ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਲਗਾਤਰ ਸੁਧਾਰ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ ਜਦੋਂ ਆਮ ਵਿਅਕਤੀ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਨੂੰ ਹੀ....
ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਲਗਾਏ ਗਏ ਕੈਂਪ
ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕੀਤਾ ਕੈਂਪਾਂ ਦਾ ਦੌਰਾ ਕਿਹਾ, ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਮਿਲਣ ਰਹੀਆਂ ਹਨ ਸਰਕਾਰੀ ਸੇਵਾਵਾਂ ਫਾਜ਼ਿਲਕਾ 12 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਪ੍ਰੋਗਰਾਮ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਹਲਕਾ ਫਾਜ਼ਿਲਕਾ ਦੇ ਵੱਖ-ਵੱਖ ਪਿੰਡਾਂ ਵਿੱਚ ਕੈਂਪ ਲਗਾਏ ਗਏ। ਹਲਕਾ ਫਾਜ਼ਿਲਕਾ ਦੇ ਪਿੰਡ ਮੌਜਮ, ਚੁਆੜਿਆਵਾਲੀ, ਕੌੜਿਆਵਾਲੀ ਅਤੇ ਮੁਹਾਰ ਸੋਨਾ ਵਿਖੇ ਲੱਗੇ ਕੈਂਪ ਵਿੱਚ ਵਿਧਾਇਕ ਫਾਜ਼ਿਲਕਾ ਸ੍ਰੀ....