ਮਾਲਵਾ

ਜੀਟੀਬੀ ਨੈਸ਼ਨਲ ਕਾਲਜ ਦਾਖਾ ਨੇ ਸੀਏ (31) ਫਾਊਂਡੇਸ਼ਨ ਦੀ ਪ੍ਰੀਖਿਆ ਵਿੱਚ 23 ਵਿਦਿਆਰਥੀਆਂ ਨੇ ਸਫ਼ਲਤਾ ਕੀਤੀ ਹਾਸਲ 
ਮੁੱਲਾਂਪੁਰ ਦਾਖਾ, 9 ਫਰਵਰੀ (ਸਤਵਿੰਦਰ ਸਿੰਘ ਗਿੱਲ) : ਇੱਕ ਸ਼ਾਨਦਾਰ ਪ੍ਰਾਪਤੀ ਵਿੱਚ, ਜੀਟੀਬੀ ਨੈਸ਼ਨਲ ਕਾਲਜ ਦਾਖਾ ਨੇ ਚਾਰਟਰਡ ਅਕਾਊਂਟੈਂਸੀ (31) ਫਾਊਂਡੇਸ਼ਨ ਦੀ ਪ੍ਰੀਖਿਆ ਵਿੱਚ ਆਪਣੇ 23 ਵਿਦਿਆਰਥੀਆਂ ਦੀ ਸਫਲਤਾ ਦਾ ਮਾਣ ਨਾਲ ਐਲਾਨ ਕੀਤਾ। ਅਕਾਦਮਿਕ ਉੱਤਮਤਾ ਅਤੇ ਪੇਸ਼ੇਵਰ ਵਿਕਾਸ ਲਈ ਉਨ੍ਹਾਂ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਇਹ ਉਪਲਬਧੀ ਵਿਦਿਆਰਥੀਆਂ ਅਤੇ ਸੰਸਥਾ ਦੋਵਾਂ ਲਈ ਇੱਕ ਮਹੱਤਵਪੂਰਨ ਮੀਲ ਦਾ ਪੱਥਰ ਹੈ। ਜੀਟੀਬੀ ਨੈਸ਼ਨਲ ਕਾਲਜ ਦਾਖਾ, ਚਾਰਟਰਡ ਅਕਾਊਂਟੈਂਸੀ ਪੇਸ਼ੇ ਨੂੰ ਅੱਗੇ ਵਧਾਉਣ....
ਵਿਧਾਇਕ ਗਰੇਵਾਲ ਨੇ ਹਲਕਾ ਪੂਰਵੀ ਚ ਬਣ ਰਹੇ ਸਰਕਾਰੀ ਸਕੂਲਾਂ ਦੇ ਕੰਮਾਂ ਦਾ ਕੀਤਾ ਨਿਰੀਖਣ
ਸੂਬਾ ਤਾਂ ਹੀ ਤਰੱਕੀ ਕਰ ਸਕਦਾ ਹੈ ਜੇ ਹਰ ਕੋਈ ਹੋਵੇ ਪੜਿਆ ਲਿਖਿਆ : ਵਿਧਾਇਕ ਗਰੇਵਾਲ ਕਿਹਾ ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਬਣ ਰਹੇ ਹਨ ਨਵੇਂ ਸਕੂਲ ਲੁਧਿਆਣਾ, 09 ਫਰਵਰੀ : ਵਿਧਾਨ ਸਭਾ ਹਲਕਾ ਪੂਰਵੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਵਾਰਡ ਨੰਬਰ 10 ਵਿਖੇ ਕਰੀਬ ਇਕ ਕਰੋੜ 81 ਲੱਖ ਦੀ ਲਾਗਤ ਨਾਲ ਅਤੇ ਕਰੀਬ 28 ਲੱਖ ਦੀ ਲਾਗਤ ਨਾਲ ਸੀਨੀਅਰ ਸੈਕੈਂਡਰੀ ਸਕੂਲ ਦੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਤੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਨੇ ਕਿਹਾ ਕਿ....
ਸਵੱਛਤਾ ਨੂੰ ਬਿਹਤਰ ਬਣਾਉਣ ਲਈ ਬੁਨਿਆਦੀ ਢਾਂਚੇ ਨੂੰ ਹੁਲਾਰਾ': ਵਿਧਾਇਕ ਬੱਗਾ, ਨਗਰ ਨਿਗਮ ਕਮਿਸ਼ਨਰ ਨੇ ਕੂੜੇ ਦੀ ਖੁੱਲ੍ਹੀ ਡੰਪਿੰਗ ਨੂੰ ਰੋਕਣ ਲਈ ਸਟੈਟਿਕ ਕੰਪੈਕਟਰਾਂ ਦਾ ਕੀਤਾ ਉਦਘਾਟਨ
ਕੰਪੈਕਟਰ ਸਾਈਟ ਦਾ ਉਦਘਾਟਨ ਕਰਨ ਤੋਂ ਬਾਅਦ ਵਿਧਾਇਕ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਨੇ ਜਲੰਧਰ ਬਾਈਪਾਸ ਨੇੜੇ ਅਸ਼ੋਕ ਨਗਰ ਤੋਂ ਖੁੱਲ੍ਹੇ ਕੂੜੇ ਦੇ ਡੰਪ ਨੂੰ ਵੀ ਚੁਕਵਾਇਆ ਸਮਾਰਟ ਸਿਟੀ ਮਿਸ਼ਨ ਤਹਿਤ ਸ਼ਹਿਰ ਭਰ ਵਿੱਚ ਕੁੱਲ 22 ਥਾਵਾਂ 'ਤੇ ਲਗਾਏ ਜਾ ਰਹੇ ਹਨ ਸਟੈਟਿਕ ਕੰਪੈਕਟਰ* ਲੁਧਿਆਣਾ, 9 ਫਰਵਰੀ : 'ਕੂੜਾ ਮੁਕਤ ਸ਼ਹਿਰ' ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਇਕ ਕਦਮ ਅੱਗੇ ਵਧਦੇ ਹੋਏ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੇ ਸ਼ੁੱਕਰਵਾਰ ਨੂੰ ਚਾਂਦ....
ਸਰਕਾਰੀ ਅਦਾਰਿਆਂ ਵਿਰੁੱਧ ਖੜੀ  ਬਿਜਲੀ ਦੇ ਬਿਲਾਂ ਦੇ ਬਕਾਇਆ ਰਕਮ ਦੇ ਭੁਗਤਾਨ ਸਬੰਧੀ ਪਾਵਰਕਾਮ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਜਾਰੀ
ਸਹਾਇਕ ਕਮਿਸ਼ਨਰ ਨੇ ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਦੀ ਯਕਮੁਸ਼ਤ ਨਿਬੇੜਾ ਸਕੀਮ (ਓ.ਟੀ.ਐਸ.) ਦਾ ਲਾਭ ਲੈਣ ਲਈ ਜਿਲ੍ਹੇ ਦੇ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੂੰ ਕੀਤੀ ਅਪੀਲ ਆਰ.ਡੀ.ਐਸ.ਐਸ ਸਕੀਮ ਤਹਿਤ ਸਮਾਰਟ ਪ੍ਰੀ-ਪੇਡ ਮੀਟਰ ਲਗਾਉਣ ਲਈ ਕਿਹਾ ਮਾਲੇਰਕੋਟਲਾ 09 ਫਰਵਰੀ : ਪੰਜਾਬ ਰਾਜ ਪਾਵਰ ਕਾਰਪੋਰੇਸਨ ਲਿਮਟਿਡ ਵੱਲੋਂ ਸਰਕਾਰੀ ਅਦਾਰੇ ਆਪਣੇ ਬਿਜਲੀ ਦੇ ਬਿਲਾਂ ਦੀ ਖੜੀ ਬਕਾਇਆ ਰਕਮ ਦਾ ਮੂਲ ਇੱਕੋ ਵਾਰ ਜਾ ਕਿਸਤਾਂ ਰਾਹੀਂ ਬਿਨਾਂ ਵਿਆਜ ਤੋਂ ਜਮ੍ਹਾਂ ਕਰਵਾ ਸਕਦੇ ਹਨ। ਇਸ ਗੱਲ ਦੀ ਜਾਣਕਾਰੀ....
ਮਲੇਰਕੋਟਲਾ ਪੁਲਿਸ ਨੇ ਭਗੌੜਿਆਂ ਤੇ ਕੀਤੀ ਵੱਡੀ ਕਾਰਵਾਈ; 2 ਮਹੀਨਿਆਂ ਵਿੱਚ 99 ਭਗੌੜੇ ਅਪਰਾਧੀ ਗ੍ਰਿਫਤਾਰ ਕੀਤੇ ਗਏ
ਮਲੇਰਕੋਟਲਾ 09 ਫਰਵਰੀ : ਇੱਕ ਬੇਮਿਸਾਲ ਕਦਮ ਚੁੱਕਦਿਆਂ, ਮਾਲੇਰਕੋਟਲਾ ਪੁਲਿਸ ਨੇ ਸਿਰਫ ਦੋ ਮਹੀਨਿਆਂ ਵਿੱਚ 99 ਭਗੌੜੇ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਵਿੱਚ 41 ਅਪਰਾਧੀ ਸ਼ਾਮਲ ਹਨ ਜਿਨ੍ਹਾਂ ਨੂੰ ਪਹਿਲਾਂ ਕਦੇ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ ਅਤੇ 58 ਜੋ ਅਦਾਲਤ ਦੀ ਸੁਣਵਾਈ ਨੂੰ ਛੱਡ ਗਏ ਸਨ। ਮਾਲੇਰਕੋਟਲਾ ਜ਼ਿਲ੍ਹਾ ਢਾਈ ਸਾਲ ਪਹਿਲਾਂ ਬਣਿਆ ਹੈ। ਇੱਕ ਛੋਟਾ ਜ਼ਿਲ੍ਹਾ ਹੋਣ ਦੇ ਬਾਵਜੂਦ, ਇਸ ਵਿੱਚ 169 ਬਕਾਇਆ ਘੋਸ਼ਿਤ ਅਪਰਾਧੀ ਸਨ - 83/82 ਸ਼੍ਰੇਣੀ ਵਿੱਚੋਂ 84 ਅਤੇ 299 ਸ਼੍ਰੇਣੀ....
Punjab Image
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈਂਪ 12,13 ਤੇ 15 ਫਰਵਰੀ ਨੂੰ
ਵੱਧ ਤੋਂ ਵੱਧ ਯੋਗ ਪ੍ਰਾਰਥੀ ਲੈਣ ਕੈਂਪਾ ਦਾ ਲਾਹਾ-ਜ਼ਿਲ੍ਹਾ ਰੋਜ਼ਗਾਰ ਅਫ਼ਸਰ ਮੋਗਾ, 9 ਫਰਵਰੀ : ਪੰਜਾਬ ਸਰਕਾਰ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲੇ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਮੋਗਾ ਵਿਖੇ 12, 13, 15 ਫ਼ਰਵਰੀ 2024 ਨੂੰ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। 12 ਫਰਵਰੀ ਨੂੰ ਪਾਰਸ ਮਸਾਲਾ ਫੈਕਟਰੀ ਮੋਗਾ ਵੱਲੋਂ ਅੱਠਵੀਂ ਤੋਂ ਬਾਰ੍ਹਵੀਂ ਪਾਸ (ਸਿਰਫ਼ ਲੜਕੇ) ਵਰਕਰਾਂ ਦੀ, 13 ਫਰਵਰੀ ਨੂੰ ਪ੍ਰਾਈਵੇਟ....
ਪੀ.ਐਮ. ਵਿਸ਼ਵਕਰਮਾ ਯੋਜਨਾ ਤਹਿਤ ਪ੍ਰਾਪਤ 363 ਅਰਜੀਆਂ ਨੂੰ ਅਗਲੇਰੀ ਕਾਰਵਾਈ ਲਈ ਦਿੱਤੀ ਮਨਜੂਰੀ
ਡਿਪਟੀ ਕਮਿਸ਼ਨਰ ਵੱਲੋਂ ਸਮੂਹ ਅਧਿਕਾਰੀਆਂ ਨੂੰ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਿਰਦੇਸ਼ ਜਾਰੀ ਮੋਗਾ, 9 ਜਨਵਰੀ - ਭਾਰਤ ਸਰਕਾਰ ਵੱਲੋਂ ਸੁਰੂ ਕੀਤੀ ਗਈ ਪੀ.ਐਮ. ਵਿਸਵਕਰਮਾ ਸਕੀਮ ਦੀ ਜਿਲ੍ਹਾ ਮੋਗਾ ਵਿੱਚ ਵੱਖ ਵੱਖ ਤਰ੍ਹਾਂ ਦੇ 18 ਕਿੱਤਿਆਂ ਨਾਲ ਜੁੜੇ ਹਸਤਕਾਰਾਂ ਦੀ ਰਜਿਸਟ੍ਰੇਸਨ ਦਾ ਕੰਮ ਲਗਾਤਾਰ ਜਾਰੀ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਸਕੀਮ ਤਹਿਤ ਬਣਾਈ ਗਈ ਡਿਸਟ੍ਰਿਕਟ ਇੰਪਲੀਮੈਂਟੇਸਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੀ.ਐਮ. ਵਿਸ਼ਵਕਰਮਾ ਸਕੀਮ ਤਹਿਤ ਵੱਖ ਵੱਖ....
ਟਰਾਲੀ ਯੂਨੀਅਨ ਮੋਗਾ ਦੇ ਡਰਾਈਵਰਾਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਕੀਤਾ ਜਾਗਰੂਕ
ਡਰਾਈਵਰਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਹੈਲਮੇਟ ਦੀ ਵਰਤੋਂ, ਸੀਟ ਬੈਲਟ ਦੀ ਮਹੱਤਤਾ ਆਦਿ ਬਾਰੇ ਦਿੱਤੀ ਜਾਣਕਾਰੀ ਮੋਗਾ, 9 ਫਰਵਰੀ : ਪੰਜਾਬ ਸਰਕਾਰ ਦੇ ਨਿਰਦੇਸ਼ਾ ਦੀ ਪਾਲਣਾ ਕਰਦਿਆਂ ਸੜਕ ਸੁਰੱਖਿਆ ਮਹੀਨਾ ਤਹਿਤ ਵੱਖ ਵੱਖ ਜਾਗਰੂਕਤਾ ਗਤੀਵਿਧੀਆਂ ਜੰਗੀ ਪੱਧਰ ਉੱਪਰ ਚਲਾਈਆਂ ਜਾ ਰਹੀਆਂ ਹਨ।ਇਹ ਗਤੀਵਿਧੀਆਂ 14 ਫਰਵਰੀ ਤੱਕ ਜਾਰੀ ਰਹਿਣਗੀਆਂ।ਹੋਰਨਾਂ ਵਿਭਾਗਾਂ ਦੇ ਨਾਲ ਨਾਲ ਟ੍ਰੈਫਿਕ ਐਜੂਕੇਸ਼ਨ ਸੈੱਲ ਮੋਗਾ ਵੱਲੋਂ ਨਿੱਤ ਦਿਨ ਇਹ ਜਾਗਰੂਕਤਾ ਗਤੀਵਿਧੀਆਂ ਵੱਖ ਵੱਖ ਸਥਾਨਾਂ ਉੱਪਰ ਆਯੋਜਿਤ ਕਰਵਾਈਆਂ ਜਾ....
ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਨੂੰ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਰਵਾਨਾ
ਡਾਲਾ, ਬੁੱਟਰ, ਬੱਧਨੀਂ ਕਲਾਂ, ਲੋਹਾਰਾ, ਬਿਲਾਸਪੁਰ ਤੋਂ ਹੁੰਦਿਆਂ ਨਿਹਾਲ ਸਿੰਘ ਵਾਲਾ ਪਹੁੰਚੀਆਂ ਝਾਕੀਆਂ ਕਿਹਾ! ਝਾਕੀਆਂ ਨੌਜਵਾਨਾਂ ਨੂੰ ਪੰਜਾਬ ਦੀ ਅਮੀਰ ਵਿਰਾਸਤ ਤੇ ਸੁਤੰਤਰਤਾ ਸੰਗਰਾਮ ਵਿੱਚ ਪੰਜਾਬੀਆਂ ਦੀ ਭੂਮਿਕਾ ਬਾਰੇ ਕਰਵਾ ਰਹੀਆਂ ਜਾਣੂੰ ਮੋਗਾ, 9 ਫਰਵਰੀ : ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ ਮਿਤੀ 8 ਫਰਵਰੀ ਨੂੰ ਜ਼ਿਲ੍ਹਾ ਮੋਗਾ ਦੇ ਕੋਟ ਈਸੇ ਖਾਂ, ਧਰਮਕੋਟ, ਜਲਾਲਾਬਾਦ, ਫਤਹਿਗੜ੍ਹ ਕੋਰੋਟਾਨਾ ਪੁੱਜ ਗਈਆਂ ਸਨ। ਇਨ੍ਹਾਂ ਪਿੰਡਾਂ ਦੇ ਲੋਕਾਂ, ਸਕੂਲੀ ਵਿਦਿਆਰਥੀਆਂ....
''ਆਪ ਸਰਕਾਰ, ਤੁਹਾਡੇ ਦੁਆਰ'' ਤਹਿਤ 12 ਤੋਂ 16 ਫਰਵਰੀ ਤੱਕ ਲੱਗਣ ਵਾਲੇ ਕੈਂਪਾਂ ਦਾ ਸ਼ਡਿਊਲ ਜਾਰੀ
ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣਾ ਯਕੀਨੀ ਬਣਾਉਣ ਲੋਕ-ਡਿਪਟੀ ਕਮਿਸ਼ਨਰ ਮੋਗਾ, 9 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ 'ਆਪ ਸਰਕਾਰ, ਤੁਹਾਡੇ ਦੁਆਰ' ਤਹਿਤ ਲਗਾਏ ਜਾ ਰਹੇ ਕੈਂਪਾਂ ਦਾ ਭਾਰੀ ਗਿਣਤੀ ਵਿੱਚ ਲੋਕਾਂ ਵੱਲੋਂ ਲਾਹਾ ਲਿਆ ਜਾ ਰਿਹਾ ਹੈ। ਇਨ੍ਹਾਂ ਕੈਂਪਾਂ ਜਰੀਏ ਲੋਕਾਂ ਦੀਆਂ ਸਮੱਸਿਆਵਾਂ ਦਾ ਇੱਕੋ ਛੱਤ ਥੱਲੇ ਨਿਪਟਾਰਾ ਕਰਕੇ ਵੱਖ ਵੱਖ ਤਰ੍ਹਾਂ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਮਿਤੀ 12 ਫਰਵਰੀ ਤੋਂ....
'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪਾਂ ਨੂੰ ਚੌਥੇ ਦਿਨ ਵੀ ਲੋਕ ਲਈ ਵਰਦਾਨ ਸਾਬਤ ਹੋਣ ਲੱਗੇ
ਆਪ ਦੀ ਸਰਕਾਰ ਆਪ ਦੇ ਦੁਆਰ ਮੌਕੇ 'ਤੇ ਸਰਟੀਫਿਕੇਟ ਪ੍ਰਾਪਤ ਕਰਕੇ ਖੁਸ਼ ਹੋਏ ਲੋਕ, ਸਰਕਾਰ ਦੀ ਸ਼ਲਾਘਾ ਕੀਤੀ ਪਟਿਆਲਾ, 9 ਫਰਵਰੀ : ਪਟਿਆਲਾ ਜ਼ਿਲ੍ਹੇ ਦੇ ਲੋਕਾਂ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਸੇਵਾਵਾਂ ਲੋਕਾਂ ਨੂੰ ਲੋਕਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ 'ਆਪ ਦੀ ਸਰਕਾਰ ਆਪ ਦੇ ਦੁਆਰ' ਤਹਿਤ ਵਿਸ਼ੇਸ਼ ਕੈਂਪ ਵਰਦਾਨ ਸਾਬਤ ਹੋ ਰਹੇ ਹਨ। ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਸੇਵਾਵਾਂ ਦੇ ਸਰਟੀਫਿਕੇਟ ਮੌਕੇ 'ਤੇ ਹੀ ਪ੍ਰਾਪਤ ਹੋਏ ਹਨ।....
ਪੰਜਾਬ ਸਰਕਾਰ ਕਿਸਾਨਾਂ ਦੀ ਆਮਦਨ ਵਾਧੇ ਲਈ ਦ੍ਰਿੜ ਸੰਕਲਪਿਤ : ਗੁਰਮੀਤ ਸਿੰਘ ਖੁਡੀਆਂ
ਪਸ਼ੂ ਪਾਲਣ ਵਿਭਾਗ ਵੱਲੋਂ ਸਾਹੀਵਾਲ ਮੈਗਾ ਕਾਫੀ ਰੈਲੀ ਕਰਵਾਈ ਗਈ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਨੇ ਕੀਤੀ ਸ਼ਿਰਕਤ ਕਿੰਨੂੰ ਮਿਡ ਡੇ ਮੀਲ ਵਿੱਚ ਦਿੱਤਾ ਜਾਵੇਗਾ ਜਿਸ ਨਾਲ ਕਿਸਾਨਾਂ ਨੂੰ ਹੋਵੇਗਾ ਲਾਭ ਪੰਜਾਬ ਸਰਕਾਰ ਬੱਲੂਆਣਾ ਹਲਕੇ ਵਿੱਚ ਕਰਵਾ ਰਹੀ ਹੈ 800 ਕਰੋੜ ਦੇ ਵਿਕਾਸ ਕਾਰਜ - ਵਿਧਾਇਕ ਗੋਲਡੀ ਮੁਸਾਫਰ ਅਬੋਹਰ 9 ਫਰਵਰੀ : ਪਸ਼ੂ ਪਾਲਣ ਵਿਭਾਗ ਵੱਲੋਂ ਪਿੰਡ ਸੀਤੋ ਗੁਨੋ ਵਿਖੇ ਕਰਵਾਈ ਗਈ ਸਾਹੀਵਾਲ ਮੈਗਾ ਕਾਫ਼ ਰੈਲੀ ਦਾ ਉਦਘਾਟਨ ਕਰਨ ਪਹੁੰਚੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਸ ਗੁਰਮੀਤ....
ਬੱਲੂਆਣਾ ਵਿਧਾਇਕ ਵੱਲੋਂ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡ ਦੁਤਾਰਾ ਵਾਲੀ ਵਿਖੇ ਲਗਾਏ ਗਏ ਸੁਵਿਧਾ ਕੈਂਪ ਦਾ ਕੀਤਾ ਦੌਰਾ
ਫਾਜਿਲਕਾ 9 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਣ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਅੱਜ ਬੱਲੂਆਣਾ ਦੇ ਪਿੰਡ ਦੁਤਾਰਾ ਵਾਲੀ ਵਿਖੇ ਲਗਾਏ ਲੋਕ ਸੁਵਿਧਾ ਕੈਂਪ ਦਾ ਦੌਰਾ ਕੀਤਾ ਗਿਆ। ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪਿੰਡ ਦਾ ਦੌਰਾ ਕਰਕੇ ਇਹਨਾਂ ਕੈਂਪਾਂ ਵਿੱਚ ਪੁੱਜੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਲਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਵਿਧਾਇਕ ਨੇ ਆਖਿਆ....
ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡ ਟਾਹਲੀਵਾਲਾ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ
ਜਲਾਲਾਬਾਦ ਦੇ ਵਿਧਾਇਕ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ ਜਲਾਲਾਬਾਦ 9 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਦੇ ਤਹਿਤ ਜਲਾਲਾਬਾਦ ਉਪਮੰਡਲ ਦੇ ਪਿੰਡ ਟਾਹਲੀਵਾਲਾ, ਚੱਕ ਅਰਿਆ ਵਾਲਾ, ਲਦੂ ਵਾਲਾ ਉਤਾੜ ਅਤੇ ਸੁਖੇਰਾ ਬੋਦਲਾ ਵਿਖੇ ਅੱਜ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਪਹੁੰਚੇ । ਇਸ ਮੌਕੇ ਉਹਨਾਂ ਨੇ ਇੱਥੇ ਪੰਜਾਬ....
ਸਰਕਾਰ ਆਪ ਦੇ ਦੁਆਰ” ਕੈਂਪ ਵਿੱਚ ਸਿਹਤ ਵਿਭਾਗ ਵਲੋ 70 ਜਨਮ ਮੌਤ ਸਰਟੀਫਿਕੇਟ ਕੀਤੇ ਜਾਰੀ
ਲੋਕਾ ਨੂੰ ਜਿਆਦਾ ਤੋਂ ਜਿਆਦਾ ਕੈਂਪ ਦਾ ਫਾਇਦਾ ਲੈਣ ਦੀ ਕੀਤੀ ਅਪੀਲ ਫਾਜਿਲਕਾ, 9 ਫਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਚਲਾਏ ਗਏ ਪ੍ਰੋਗਰਾਮ ਸਰਕਾਰ ਆਪ ਦੇ ਦੁਆਰ ਤਹਿਤ ਡਿਪਟੀ ਕਮੀਸ਼ਨਰ ਡਾ. ਸੇਨੂ ਦੁੱਗਲ ਅਤੇ ਸਿਵਲ ਸਰਜਨ ਡਾ ਕਵਿਤਾ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਸਿਹਤ ਵਿਭਾਗ ਵਲੋ ਲੋਕਾ ਨੂੰ ਸਰਕਾਰੀ ਸਕੀਮਾਂ ਦੀ ਜਾਣਕਾਰੀ ਅਤੇ ਹੋਏ ਸਹੂਲਤਾਂ ਦਿੱਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾਕਟਰ ਕਵਿਤਾ ਸਿੰਘ....