ਫ਼ਰੀਦਕੋਟ 21 ਜੁਲਾਈ, 2024 : ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ ਖਾਣਾ ਖਾਣ ਨਾਲ ਉਹਨਾਂ ਦੀ ਸਿਹਤ ਤੇ ਬੁਰਾ ਪ੍ਰਭਾਵ ਪੈ ਰਿਹਾ ਹੈ। ਕੈਬਨਿਟ ਮੰਤਰੀ ਬਲਜੀਤ ਕੌਰ ਨੇ ਆਂਗਣਵਾੜੀ....
ਮਾਲਵਾ

ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਮ.ਐਲ.ਏ ਸੇਖੋਂ ਨੇ ਰੇਲਵੇ ਮੈਨੇਜਰ ਫਿਰੋਜ਼ਪੁਰ ਨਾਲ ਕੀਤੀ ਮੀਟਿੰਗ
ਫਰੀਦਕੋਟ 21 ਜੁਲਾਈ, 2024 : ਸ.ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ ਹਲਕਾ ਫਰੀਦਕੋਟ ਨੇ ਫਰੀਦਕੋਟ ਰੇਲਵੇ ਸਟੇਸ਼ਨ ਅਤੇ ਰੇਲਵੇ ਫਾਟਕਾਂ ਨਾਲ ਸੰਬੰਧਤ ਫਰੀਦਕੋਟ ਦੇ ਲੋਕਾ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਰੇਲਵੇ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਸ਼੍ਰੀ ਸੰਜੇ ਸਾਹੂ ਅਤੇ ਸੀਨੀਅਰ ਡਿਵੀਜ਼ਨਲ ਇੰਜੀਨੀਅਰ ਸ਼੍ਰੀ ਭੁਪਿੰਦਰ ਸਲਵਾਨ ( ਹੈੱਡ ਕੁਆਰਟਰ ) ਨਾਲ ਫਿਰੋਜ਼ਪੁਰ ਵਿਖੇ ਉਨ੍ਹਾਂ ਦੇ ਦਫ਼ਤਰ ਵਿੱਚ ਇੱਕ ਮੀਟਿੰਗ ਕੀਤੀ ਗਈ । ਮੀਟਿੰਗ ਵਿੱਚ ਸ.ਸੇਖੋਂ ਵੱਲੋ ਡਿਵੀਜ਼ਨਲ ਰੇਲਵੇ ਮੈਨੇਜਰ....

ਨਰਮੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ 15 ਟੀਮਾਂ ਵੱਲੋਂ ਕੀਤਾ ਜਾ ਲਗਾਤਾਰ ਸਰਵੇਖਣ ਫਰੀਦਕੋਟ 21 ਜੁਲਾਈ 2024 : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਕੀਤੇ ਜਾ ਰਹੇ ਸਰਵੇਖਣ ਦੌਰਾਨ ਨਰਮੇ ਦੀ ਫਸਲ ਉੱਪਰ ਚਿੱਟੀ ਮੱਖੀ ਦਾ ਹਮਲਾ ਦੇਖਿਆ ਗਿਆ ਹੈ ਜਿਸ ਦੀ ਰੋਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਦੀ ਜ਼ਰੂਰਤ ਹੈ । ਪਿੰਡ ਬਾਜਾਖਾਨਾ ਵਿਚ ਨਰਮੇ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਡਾ. ਅਮਰੀਕ ਸਿੰਘ ਨੇ....

ਫਰੀਦਕੋਟ 21 ਜੁਲਾਈ 2024 : ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਖਤਮ ਹੋ ਗਈ ਹੈ ਅਤੇ ਬਾਸਮਤੀ ਦੀ ਲਵਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ, ਹੁਣ ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਘੱਟ ਬਰਸਾਤ ਹੋਣ ਅਤੇ ਹੁੰਮਸ ਭਰੀ ਗਰਮੀ ਕਾਰਨ ਝੋਨੇ ਦੀ ਫ਼ਸਲ ਦਾ ਵਾਧਾ ਅਤੇ ਫੁਟਾਰਾ ਸਹੀ ਤਰਾਂ ਨਹੀਂ ਹੋ ਰਿਹਾ,ਜਿਸ ਕਾਰਨ ਕਿਸਾਨ ਜ਼ਰੂਰਤ ਤੋਂ ਜ਼ਿਆਦਾ ਖਾਦਾਂ....

ਬਠਿੰਡਾ, 20 ਜੁਲਾਈ 2024 : ਬਠਿੰਡਾ ਪੁਲਿਸ ਨੇ 1 ਕਿਲੋ 5 ਗ੍ਰਾਮ ਹੈਰੋਇਨ, ਦੋ ਕਾਰਾਂ ਅਤੇ 2 ਲੱਖ 65 ਹਜ਼ਾਰ ਦੀ ਡਰੱਮ ਮਨੀ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਐਸਐਸਪੀ ਬਠਿੰਡਾ ਦੀਪਕ ਪਾਰਿਕ ਨੇ ਦੱਸਿਆ ਕਿ ਥਾਣਾ ਕੈਨਾਲ ਕਲੋਨੀ ਬਠਿੰਡਾ ਦੀ ਪੁਲਿਸ ਪਾਰਟੀ ਨੂੰ ਉਸ ਸਮੇਂ ਸਫ਼ਲਤਾ ਮਿਲੀ, ਜਦੋਂ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ’ਚ ਪੁਲਿਸ ਪਾਰਟੀ ਨੇੜੇ ਪੁਲ ਸਰਹਿੰਦ ਨਹਿਰ ਰਿੰਗ ਰੋਡ ਸੀ ਤਾਂ ਇੱਕ ਇਨੋਵਾ ਕਾਰ ਨੂੰ ਨਹਿਰ ਦੀ ਪਟੜੀ ਪਰ ਖੜੀ ਦੇਖਿਆ, ਜਿਸ....

ਮੁੱਦਕੀ, 19 ਜੁਲਾਈ 2024 : ਕਸਬਾ ਮੁੱਦਕੀ ਤੋਂ ਬਾਘਾ ਪੁਰਾਣਾ ਰੋਡ ਨੂੰ ਜਾਂਦੇ ਹੋਏ ਪਿੰਡ ਮਾਹਲਾ ਕਲਾਂ ਦੇ ਨੇੜੇ ਪਿੰਡ ਹਰੀਏਵਾਲਾ ਤੋਂ ਆ ਰਹੇ ਇਕ ਮੋਟਰਸਾਈਕਲ ਅਤੇ ਮੁੱਦਕੀ ਸਾਇਡ ਤੋਂ ਜਾ ਰਹੀ ਡਿਜਾਇਰ ਕਾਰ ਦੇ ਆਪਸ ਵਿਚ ਟਕਰਾ ਜਾਣ ਕਾਰਨ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਨੌਜਵਾਨਾਂ ਦੀ ਮੌਤ ਤੇ ਇੱਕ ਲੜਕੀ ਜਖ਼ਮੀ ਹੋ ਗਈ। ਮ੍ਰਿਤਕਾਂ ਦੀ ਪਛਾਣ ਦਲਜੀਤ ਸਿੰਘ (18), ਰੂਪ ਸਿੰਘ (20) ਵਾਸੀ ਪਿੰਡ ਹਰੀਏਵਾਲਾ ਵਜੋਂ ਹੋਈ ਹੈ। ਜਖ਼ਮੀ ਲੜਕੀ ਦਾ ਨਾਮ ਰਮਨਦੀਪ ਕੌਰ (20) ਹੈ। ਜਿਸ ਦੀਆਂ ਲੱਤਾਂ....

ਫ਼ਤਹਿਗੜ੍ਹ ਸਾਹਿਬ, 19 ਜੁਲਾਈ 2024 : ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਦੀ ਅਗਵਾਈ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਸੀ.ਆਈ.ਏ. ਸਰਹਿੰਦ ਦੇ ਇੰਚਾਰਜ ਐਸ.ਆਈ. ਨਰਪਿੰਦਰਪਾਲ ਸਿੰਘ ਨੇ ਸਮੇਤ ਪੁਲਿਸ ਪਾਰਟੀ ਪਿਸਤੌਲ ਤੇ ਮਾਰੂ ਹਥਿਆਰਾਂ ਦੀ ਨੋਕ ਤੇ ਲੁੱਟਾਂ ਖੋਹਾਂ ਕਰਨ ਵਾਲੇ ਬਿਹਾਰ ਨਾਲ ਸਬੰਧਤ ਗਿਰੋਹ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਕਾਬੂ ਕੀਤੇ 06 ਕਥਿਤ ਦੋਸ਼ੀਆਂ ਪਾਸੋਂ ਹਥਿਆਰ ਵੀ ਬਰਾਮਦ ਹੋਏ ਹਨ। ਇਹ ਜਾਣਕਾਰੀ....

ਨਗਰ ਸੁਧਾਰ ਟਰੱਸਟ ਦੀਆਂ ਕਲੋਨੀਆਂ ਦੀਆਂ ਮੁਸ਼ਕਲਾਂ ਜਲਦ ਹੋਣਗੀਆਂ ਹੱਲ : ਡਾ. ਬਲਬੀਰ ਸਿੰਘ ਕਿਹਾ, ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਫ਼ੌਰੀ ਤੌਰ 'ਤੇ ਕਾਰਵਾਈ ਸ਼ੁਰੂ ਕੀਤੀ ਜਾਵੇ ਐਸ.ਐਸ.ਟੀ ਨਗਰ ਤੇ ਨਰਿੰਦਰਾ ਐਨਕਲੇਵ ਦੀਆਂ ਸੜਕਾਂ ਦੀ ਮੁਰੰਮਤ ਜਲਦ ਕੀਤੀ ਜਾਵੇਗੀ ਪਟਿਆਲਾ, 19 ਜੁਲਾਈ 2024 : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਨਗਰ ਸੁਧਾਰ ਟਰੱਸਟ ਪਟਿਆਲਾ ਅਧੀਨ ਪੈਂਦੇ ਖੇਤਰ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ....

ਫਾਜ਼ਿਲਕਾ, 19 ਜੁਲਾਈ 2024 : ਫਾਜ਼ਿਲਕਾ ਦੇ ਪਿੰਡ ਪੱਕਾ 'ਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਪਿਉ-ਪੁੱਤ ਦੀ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਅਵਤਾਰ ਸਿੰਘ ਦੇ ਭਰਾ ਕਾਰਜ ਸਿੰਘ ਨੇ ਦੱਸਿਆ ਕਿ ਉਸ ਦੇ ਭਰਾ ਅਵਤਾਰ ਸਿੰਘ ਨੇ ਪਿੰਡ 'ਚ ਹੀ ਕਰੀਬ 8 ਏਕੜ ਜ਼ਮੀਨ ਠੇਕੇ 'ਤੇ ਲਈ ਸੀ, ਜਿਸ 'ਤੇ ਉਸ ਦਾ ਭਰਾ ਖੇਤੀ ਕਰਦਾ ਸੀ ਉਸ ਜ਼ਮੀਨ ‘ਤੇ ਪਹਿਲਾਂ ਮੁਲਜਮ ਵੀ ਠੇਕੇ 'ਤੇ ਲੈ ਕੇ ਖੇਤੀ ਕਰਦੇ ਸੀ, ਜੋ ਕਿ ਪਾਕਾ ਪਿੰਡ ਦੇ ਹੀ ਰਹਿਣ ਵਾਲੇ ਹਨ।ਉਹ ਇਸ ਗੱਲ ਕਾਰਨ ਰੰਜਿਸ਼....

ਲੁਧਿਆਣਾ 19 ਜੁਲਾਈ 2024 : ਇਕ ਵਿਸ਼ੇਸ਼ ਮੀਟਿੰਗ ਬਠਿੰਡਾ ਦੇ ਖੇਤੀ ਭਵਨ ਵਿਚ ਪੀ.ਏ.ਯੂ. ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ| ਇਸ ਮੀਟਿੰਗ ਵਿਚ ਨਰਮੇ ਦੀ ਮੌਜੂਦਾ ਫਸਲ ਨਾਲ ਸੰਬੰਧਿਤ ਦਿਕਤਾਂ ਅਤੇ ਉਹਨਾਂ ਨਾਲ ਨਜਿੱਠਣ ਦੀ ਰਣਨੀਤੀ ਬਾਰੇ ਵਿਚਾਰ ਕੀਤੀ ਗਈ| ਇਸ ਮੀਟਿੰਗ ਵਿਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਤੋਂ ਗੰਨਾ ਕਮਿਸ਼ਨਰ ਡਾ. ਆਰ ਕੇ ਰਹੇਜਾ ਪੀ.ਏ.ਯੂ. ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ....

ਲੁਧਿਆਣਾ 19 ਜੁਲਾਈ 2024 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਅਗਵਾਈ ਵਿਚ ਵਿਗਿਆਨੀਆਂ ਦੀ ਟੀਮ ਵੱਲੋਂ ਬਠਿੰਡਾ ਅਤੇ ਮਾਨਸਾ ਦੇ ਵੱਖ-ਵੱਖ ਪਿੰਡਾਂ ਕਟਾਰ ਸਿੰਘ ਵਾਲਾ, ਕੋਟ ਸ਼ਮੀਰ, ਜੀਵਨ ਸਿੰਘ ਵਾਲਾ, ਜੌੜਕੀਆਂ, ਅਤੇ ਟਾਂਡੀਆਂ ਆਦਿ ਦਾ ਦੌਰਾ ਕੀਤਾ ਗਿਆ| ਇਸ ਮੌਕੇ ਯੂਨੀਵਰਸਿਟੀ ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ, ਨਿਰਦੇਸ਼ਕ ਪਸਾਰ ਸਿਖਿਆ ਡਾ. ਮੱਖਣ ਸਿੰਘ ਭੁੱਲਰ, ਮੁਖੀ ਕੀਟ ਵਿਗਿਆਨ ਵਿਭਾਗ ਡਾ ਮਨਮੀਤ ਕੌਰ ਭੁੱਲਰ, ਸੀਨੀਅਰ ਕੀਟ ਵਿਗਿਆਨੀ ਡਾ....

ਮੁੱਲਾਂਪੁਰ ਦਾਖਾ, 19 ਜੁਲਾਈ 2024 : ਡੀ.ਡੀ ਪੰਜਾਬੀ ਚੈਨਲ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਭਵਨ ਰਕਬਾ ਵਿਖੇ ਬਣੇ "ਸ਼ਬਦ ਪ੍ਰਕਾਸ਼ ਅਜਾਇਬ ਘਰ" 'ਤੇ ਵਿਸ਼ੇਸ਼ ਰਿਪੋਰਟ ਪ੍ਰੋਗਰਾਮ ਗੱਲ ਸੋਹਣੇ ਪੰਜਾਬ ਦੀ ਵਿਚ 20 ਜੁਲਾਈ ਸ਼ਾਮ 5:30 ਵਜੇ ਦਿਖਾਈ ਜਾਵੇਗੀ। ਇਹ ਜਾਣਕਾਰੀ ਬਾਬਾ ਬੰਦਾ ਸਿੰਘ ਬਹਾਦਰ ਫਾਊਂਡੇਸ਼ਨ ਦੇ ਪੰਜਾਬ ਦੇ ਪ੍ਰਧਾਨ ਕਰਨੈਲ ਸਿੰਘ ਗਿੱਲ ਨੇ ਦਿੱਤੀ। ਸ. ਗਿੱਲ ਨੇ ਦੱਸਿਆ ਕਿ "ਸ਼ਬਦ ਪ੍ਰਕਾਸ਼ ਅਜਾਇਬ ਘਰ" ਦੇ ਦਰਸ਼ਨ ਕਰਨ ਲਈ ਦੇਸ਼- ਵਿਦੇਸ਼ ਤੋਂ ਹਰ ਸਾਲ ਭਾਰੀ ਗਿਣਤੀ ਵਿੱਚ ਲੋਕ....

ਪਾਰਟੀ ਪ੍ਰਤੀ ਇਮਾਨਦਾਰੀ ਅਤੇ ਤਨਦੇਹੀ ਨਾਲ ਸੇਵਾਵਾਂ ਨਿਭਾਉਂਦਾ ਰਹਾਂਗਾ- ਸੱਗੂ ਲੁਧਿਆਣਾ, 19 ਜੁਲਾਈ 2024 : ਆਮ ਆਦਮੀ ਪਾਰਟੀ ਹਲਕਾ ਆਤਮ ਨਗਰ ਦੇ ਵਿਧਾਇਕ ਦੇ ਸ. ਕੁਲਵੰਤ ਸਿੰਘ ਸਿੱਧੂ ਨੇ ਪਾਰਟੀ ਪ੍ਰਤੀ ਵਫਾਦਾਰੀ, ਪਾਰਟੀ ਦੀਆਂ ਲੋਕ ਹਿੱਤੂ ਨੀਤੀਆਂ ਨੂੰ ਘਰ ਘਰ ਪਹੁੰਚਾਉਣ ਵਾਲੇ ਅਤੇ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਲਈ ਤਨਦੇਹੀ ਨਾਲ ਸੇਵਾ ਨਿਭਾਉਣ ਵਾਲੇ ਸ. ਰੇਸ਼ਮ ਸਿੰਘ ਸੱਗੂ ਨੂੰ ਬਤੌਰ ਮੁੱਖ ਸਲਾਹਕਾਰ ਨਿਯੁਕਤ ਕੀਤਾ ਹੈ। ਇਸ ਮੌਕੇ ਵਿਧਾਇਕ ਸਿੱਧੂ ਨੇ ਸ. ਸੱਗੂ ਨੂੰ ਨਿਯੁਕਤੀ ਪੱਤਰ....

ਭੱਦਲਥੂਹਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ 30 ਸ਼ਿਕਾਇਤਾਂ ਦਾ ਕੀਤਾ ਮੌਕੇ ਤੇ ਨਿਪਟਾਰਾ ਫ਼ਤਹਿਗੜ੍ਹ ਸਾਹਿਬ 19 ਜੁਲਾਈ 2024 : ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਾਰ ਤੁਹਾਡੇ ਦੁਆਰਾ ਪ੍ਰੋਗਰਾਮ ਤਹਿਤ ਲਗਾਏ ਜਾ ਰਹੇ ਜਨ ਸੁਵਿਧਾ ਕੈਂਪ ਆਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਵਿੱਚ ਸਹਾਈ ਸਿੱਧ ਹੋ ਰਹੇ ਹਨ ਅਤੇ ਇਨ੍ਹਾਂ ਜਨ-ਸੁਵਿਧਾ ਕੈਂਪਾਂ ਰਾਹੀਂ ਆਮ ਲੋਕਾਂ ਨੂੰ ਇੱਕੋ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ....

7 ਕੰਪਨੀਆਂ ਕਰਨਗੀਆਂ ਸ਼ਿਰਕਤ, ਦਸਵੀਂ/ਗ੍ਰੈਜੂਏਟ ਪ੍ਰਾਰਥੀ ਲੈ ਸਕਦੇ ਹਨ ਭਾਗ-ਡਿੰਪਲ ਥਾਪਰ ਧਰਮਕੋਟ (ਮੋਗਾ), 19 ਜੁਲਾਈ 2024 : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਮਿਤੀ: 23 ਜੁਲਾਈ, 2024 ਦਿਨ ਮੰਗਲਵਾਰ ਨੂੰ ਨਗਰ ਕੋਂਸਲ ਧਰਮਕੋਟ ਨੇੜੇ ਮਖੀਜਾ ਗੇਟ ਵਿਖੇ ਸਵੇਰੇ 10 ਵਜੇ ਤੋਂ 1 ਵਜੇ ਤੱਕ ਬਲਾਕ ਪੱਧਰੀ ਰੋਜ਼ਗਾਰ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ....