ਡਿਪਟੀ ਕਮਿਸ਼ਨਰ ਨੇ ਅੱਜ 4 ਯੂਥ ਕਲੱਬਾਂ ਨੂੰ 2 ਲੱਖ ਰੁਪਏ ਦੇ ਚੈੱਕ ਸੌਂਪੇ ਕਿਹਾ! ਨੌਜਵਾਨਾਂ ਨੂੰ ਖੇਡ ਤੇ ਸਭਿਆਚਾਰ ਨਾਲ ਜੋੜਨ ਵਾਲੇ ਯੂਥ ਕਲੱਬਾਂ ਨੂੰ ਭਵਿੱਖ ਵਿੱਚ ਵੀ ਕੀਤਾ ਜਾਵੇਗਾ ਸਨਮਾਨਿਤ ਮੋਗਾ, 30 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਸੂਬੇ ਵਿੱਚ ਕੰਮ ਕਰ ਰਹੀਆਂ ਯੂਥ ਕਲੱਬਾਂ ਦਾ ਉਤਸ਼ਾਹ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ , ਕਿਉਂਕਿ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਨੌਜਵਾਨ ਪੀੜ੍ਹੀ ਅਹਿਮ ਭੂਮਿਕਾ ਅਦਾ ਕਰ ਸਕਦੀ ਹੈ।....
ਮਾਲਵਾ
ਮੋਗਾ, 30 ਜਨਵਰੀ: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਜੋਰਾ ਸਿੰਘ ਕਾਗੜਾ ਡੀਐੱਸਪੀ ਟ੍ਰੈਫਿਕ ਮੋਗਾ ਦੀ ਰਹਿਨੁਮਾਈ ਹੇਠ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਨੂੰ ਮੁੱਖ ਰੱਖਦਿਆਂ ਜਾਗਰੂਕਤਾ ਗਤੀਵਿਧੀਆਂ ਨੂੰ ਪੂਰੇ ਜ਼ੋਰਾਂ ਉੱਪਰ ਚਲਾਇਆ ਜਾ ਰਿਹਾ ਹੈ। ਟ੍ਰੈਫਿਕ ਪੁਲਿਸ ਸੈੱਲ ਮੋਗਾ ਵੱਲੋਂ ਅੱਜ ਇਸੇ ਮਹੀਨੇ ਦੀ ਲੜੀ ਤਹਿਤ ਡੀ.ਐਮ. ਕਾਲਜ ਮੋਗਾ ਦੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਨਸ਼ਿਆਂ ਤੋਂ ਦੂਰ ਰਹਿਣ, ਸੀਟ ਬੈਲਟ ਦੀ ਵਰਤੋਂ....
ਪੰਜਾਬ ਸਰਕਾਰ ਵਲੋਂ ਤਿਆਰ ਕੀਤੀਆਂ ਝਾਕੀਆਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਚ ਹੋਈਆਂ ਦਾਖਲ ਪੰਜਾਬ ਦੇ ਮਹਾਨ ਯੋਧਿਆਂ ਔਰਤਾਂ ਦਾ ਸ਼ਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆ ਝਾਕੀਆਂ ਫਤਹਿਗੜ੍ਹ ਸਾਹਿਬ, 30 ਜਨਵਰੀ : ਪੰਜਾਬ ਸਰਕਾਰ ਵਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ- ਔਰਤਾਂ ਦਾ ਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਬਾਰੇ ਤਿਆਰ ਕੀਤੀਆਂ ਝਾਕੀਆਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਬਲਾਕ ਖੇੜਾ ਦੇ ਪਿੰਡ ਚੁੰਨੀ ਕਲ੍ਹਾਂ ਵਿਖੇ ਦਾਖਲ ਹੋਇਆ ਜਿੱਥੇ ਇਹਨਾਂ ਝਾਕੀਆਂ ਦਾ ਜ਼ੋਰਦਾਰ ਸੁਆਗਤ....
ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਹਰੇਕ ਦੇਸ਼ ਵਾਸੀ ਯਤਨ ਕਰੇ-ਡਿਪਟੀ ਕਮਿਸ਼ਨਰ ਮੋਗਾ, 30 ਜਨਵਰੀ : ਭਾਰਤ ਦੀ ਅਜ਼ਾਦੀ ਦੇ ਸੰਗਰਾਮ ਦੌਰਾਨ ਆਪਣੀ ਵੱਡਮੁੱਲੀਆਂ ਕੁਰਬਾਨੀਆਂ ਦੇ ਕੇ ਦੇਸ਼ ਨੂੰ ਅਜ਼ਾਦ ਕਰਵਾਉਣ ਵਾਲੇ ਭਾਰਤ ਮਾਤਾ ਦੇ ਮਹਾਨ ਸਪੂਤਾਂ, ਸੁਤੰਤਰਤਾ ਸੰਗਰਾਮੀਆਂ ਅਤੇ ਦੇਸ਼ ਭਗਤ ਸ਼ਹੀਦਾਂ ਦੀ ਯਾਦ ਵਿਚ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਅਗਵਾਈ ਵਿਚ ਜ਼ਿਲ੍ਹੇ ਦੇ ਸਿਵਲ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਰਧਾਂਜਲੀਆਂ....
ਫਤਹਿਗੜ੍ਹ ਸਾਹਿਬ, 30 ਜਨਵਰੀ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫਤਿਹਗੜ੍ਹ ਸਾਹਿਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆਂ ਕਰਵਾਉਣ ਲਈ 31 ਜਨਵਰੀ ਦਿਨ ਬੁੱਧਵਾਰ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਐਕਸਿਸ ਬੈਂਕ ਲਿਮ. ਵੱਲੋਂ ਭਾਗ ਲਿਆ ਜਾਣਾ ਹੈ। ਇਸ ਕੰਪਨੀ ਵਿੱਚ ਲੜਕੇ-ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ, ਇਸ ਵਿੱਚ ਭਾਗ ਲੈਣ ਲਈ ਯੋਗਤਾ ਗ੍ਰੇਜੂਏਸ਼ਨ ਲਾਜ਼ਮੀ ਹੈ ਅਤੇ ਉਮਰ ਹੱਦ 18 ਤੋਂ 28 ਸਾਲ ਤੱਕ ਹੋਣੀ ਚਾਹੀਦੀ ਹੈ। ਇਸ ਕੈਂਪ ਲਈ ਇੰਟਰਵਿਊ ਜਿਲਾ ਰੋਜਗਾਰ ਅਤੇ....
ਚਾਇਨਾ ਡੋਰ ਵੇਚਣ/ਖਰੀਦਣ, ਸਟੋਰ ਤੇ ਵਰਤੋਂ ਦੀ ਵੀ ਮਨਾਹੀ ਬਰਨਾਲਾ, 30 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਵੱਲੋਂ ਜਾਰੀ ਹੁਕਮਾਂ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਗਊ-ਵੰਸ਼ ਦੀ ਬਿਨਾਂ ਕਿਸੇ ਦਸਤਾਵੇਜ਼ੀ ਸਬੂਤ ਦੇ ਢੋਆ-ਢੁਆਈ ’ਤੇ ਪਾਬੰਦੀ ਲਗਾਈ ਗਈ ਹੈ ਅਤੇ ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਅਤੇ ਸਵੇਰੇ ਸੂਰਜ ਚੜਨ ਤੋਂ ਪਹਿਲਾਂ ਗਊ ਵੰਸ਼ ਦੀ ਕਿਸੇ ਵੀ ਤਰਾਂ ਨਾਲ ਢੋਆ ਢੁਆਈ ’ਤੇ ਪੂਰਨ ਪਾਬੰਦੀ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕਾਂ ਨੇ ਗਊਵੰਸ਼ ਰੱਖੇ ਹੋਏ ਹਨ....
ਗੁਟਕਾ, ਪਾਨ ਮਸਾਲਾ ਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ, ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ ਬਰਨਾਲਾ, 30 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਫੌਜਦਾਰੀ ਜਾਬਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਤੇ ਖਾਣ-ਪੀਣ ਵਾਲੀਆਂ ਹੋਰ ਚੀਜ਼ਾਂ, ਜਿਨ੍ਹਾਂ ਵਿੱਚ ਤੰਬਾਕੂ ਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ....
ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਬਣਦਾ ਹੈ ਫਰਜ਼- ਸਹਾਇਕ ਕਮਿਸ਼ਨਰ ਫਾਜ਼ਿਲਕਾ 30 ਜਨਵਰੀ : ਦੇਸ਼ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਰੋਹ ਦੇ ਸਬੰਧ ਵਿੱਚ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਸ. ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਮਹਾਨ ਸ਼ਹੀਦਾਂ ਨੂੰ ਉਚੇਚੇ ਤੌਰ ’ਤੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ....
ਵਿਸ਼ਵ ਕੋਹੜ ਵਿਰੋਧੀ ਦਿਵਸ ਮੌਕੇ ਸਿਵਲ ਸਰਜਨ ਫਾਜ਼ਿਲਕਾ ਨੇ ਕੀਤਾ ਪੋਸਟਰ ਰਿਲੀਜ਼ ਫਾਜ਼ਿਲਕਾ 30 ਜਨਵਰੀ : ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸਿਵਲ ਸਰਜਨ ਫਾਜ਼ਿਲਕਾ ਡਾ. ਪਰਮਿੰਦਰ ਕੁਮਾਰ ਦੀ ਅਗਵਾਈ ਵਿੱਚ ਵਿਸ਼ਵ ਕੋਹੜ ਵਿਰੋਧੀ ਦਿਵਸ ਮੌਕੇ ਤੇ ਇਕ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਡੀਐਫਪੀਓ ਡਾ. ਕਵਿਤਾ ਸਿੰਘ, ਜਿਲ੍ਹਾ ਟੀਬੀ ਅਫ਼ਸਰ ਡਾ. ਨੀਲੂ ਚੁੱਘ, ਡਾ. ਮੇਘਾ ਵਿਸ਼ੇਸ਼ ਤੌਰ ਤੇ ਹਾਜਰ ਰਹੇ। ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਪਰਮਿੰਦਰ ਕੁਮਾਰ ਨੇ ਕਿਹਾ....
ਡਿਪਟੀ ਕਮਿਸ਼ਨਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫ਼ੁੱਲ ਭੇਟ ਕੀਤੇ ਫ਼ਰੀਦਕੋਟ 30 ਜਨਵਰੀ : ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼-ਕੌਮ ਲਈ ਵਾਰਨ ਵਾਲੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਰਧਾਂਜਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਤਸਵੀਰ ’ਤੇ ਫ਼ੁੱਲ ਭੇਟ ਕਰਕੇ....
40 ਲੱਖ ਰੁਪਏ ਦੀ ਲਾਗਤ ਨਾਲ ਉਸਾਰੀ ਜਾਵੇਗੀ ਲਾਇਬ੍ਰੇਰੀ ਫ਼ਰੀਦਕੋਟ 30 ਜਨਵਰੀ : ਐਮ.ਐਲ.ਏ. ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵਲੋਂ ਅੱਜ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਉਸਾਰੀ ਜਾ ਰਹੀ ਲਾਇਬਰੇਰੀ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਲਗਭਗ 40 ਲੱਖ ਰੁਪਏ ਦੀ ਲਾਗਤ ਨਾਲ ਇਸ ਲਾਇਬ੍ਰਰੇਰੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਤਾਬਾਂ ਦੇ ਨਾਲ ਹੀ ਗਿਆਨ ਦੇ ਸਮੁੰਦਰ ਵਿੱਚ ਗੋਤੇ ਲਗਾਏ ਜਾ ਸਕਦੇ ਹਨ ਅਤੇ ਵਿਦਿਆਰਥੀ ਵੱਖ-ਵੱਖ ਤਰ੍ਹਾਂ....
ਫ਼ਰੀਦਕੋਟ 30 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਚਾਈਨਾ ਡੋਰ ਦੇ ਇਸਤੇਮਾਲ ਅਤੇ ਸਟੋਰ ਕਰਨ ਤੇ ਬਿਨਾਂ ਕਿਸੇ ਝਿਜਕ ਦੇ ਵੱਧ ਤੋਂ ਵੱਧ ਪਰਚੇ ਦਰਜ ਕੀਤੇ ਜਾਣ ਅਤੇ ਅਜਿਹੇ ਲੋਕਾਂ ਨੂੰ ਸਖਤ ਸਜ਼ਾ ਦਿਵਾਈ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਦਾ ਖਤਰਾ ਬਣਿਆ ਰਹਿੰਦਾ....
ਫ਼ਰੀਦਕੋਟ 30 ਜਨਵਰੀ : ਜਿਲ੍ਹੇ ਵਿੱਚ ਬੇਰੋਜ਼ਗਾਰੀ ਨੂੰ ਠੱਲ ਪਾਉਣ ਲਈ ਡਿਪਟੀ ਕਮਿਸ਼ਨਰ ਕਮ—ਚੇਅਰਮੈਂਨ ਡੀ.ਬੀ.ਈ.ਈ. ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਲਵੰਡੀ ਰੋਡ ਨੇੜੇ ਸੰਧੂ ਪੈਲਿਸ, ਫਰੀਦਕੋਟ ਵੱਲੋਂ ਜਿਲ੍ਹੇ ਦੇ ਵੱਧ ਤੋਂ ਵੱਧ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਰੋਜ਼ਗਾਰ/ਸਵੈ-ਰੋਜ਼ਗਾਰ ਅਤੇ ਹੋਰ ਸੇਵਾਂਵਾ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ,ਸ੍ਰੀ ਹਰਮੇਸ਼ ਕੁਮਾਰ ਨੇ....
ਫ਼ਰੀਦਕੋਟ 30 ਜਨਵਰੀ : ਲੋਕਪਾਲ ਨਰੇਗਾ ਅਤੇ ਪੀ.ਐਮ.ਏ.ਵਾਈ ਫਰੀਦਕੋਟ ਨੇ ਪਿੰਡ ਰੋਮਾਣਾ ਅਲਬੇਲ ਸਿੰਘ ਵਿਖੇ ਸਕੂਲ ਵਿੱਚ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ। ਨਿਰੀਖਣ ਮੌਕੇ ਉੱਥੇ 12 ਵਿਅਕਤੀ ਕੰਮ ਕਰਦੇ ਪਾਏ ਗਏ। ਇਸ ਮੌਕੇ ਲੋਕਪਾਲ ਰਣਬੀਰ ਸਿੰਘ ਬਾਠ ਨੇ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਸੁਣੀਆਂ। ਉੱਥੇ ਕੰਮ ਕਰ ਰਹੇ ਮਜਦੂਰਾਂ ਨੇ ਅਕਤੂਬਰ ਮਹੀਨੇ ਦੇ ਪੈਸੇ ਨਾ ਮਿਲਣ ਦੀ ਸਮੱਸਿਆ ਲੋਕਪਾਲ ਨੂੰ ਦੱਸੀ, ਲੋਕਪਾਲ ਨੇ ਕਿਹਾ ਕਿ ਉਹ ਜਲਦੀ ਹੀ ਮਜਦੂਰਾਂ ਦੀ ਇਸ ਸਮੱਸਿਆ ਦਾ ਹੱਲ ਕਰਨਗੇ।....
ਲੋਕਾਂ ਨੂੰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਰਵਾਇਆ ਜਾਣੂ ਫ਼ਰੀਦਕੋਟ 30 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਦੇ ਹਰ ਜ਼ਿਲ੍ਹੇ ਵਿੱਚ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਜਨ ਸੁਣਵਾਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਅੱਜ ਫ਼ਰੀਦਕੋਟ ਦੇ ਪਿੰਡ ਮਚਾਕੀ ਕਲਾਂ ਵਿਖੇ ਐਸ.ਡੀ.ਐਮ. ਫ਼ਰੀਦਕੋਟ ਸ੍ਰੀ ਵਰੁਣ ਕੁਮਾਰ ਦੀ ਪ੍ਰਧਾਨਗੀ ਹੇਠ ਜਨ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਪ੍ਰਧਾਨਗੀ ਕਰਦਿਆਂ ਐਸ.ਡੀ....