ਮਾਲਵਾ

ਪੀ.ਏ.ਯੂ. ਨੇ ਫ਼ਲਾਂ ਅਤੇ ਸਬਜ਼ੀਆਂ ਦੀ ਸਾਂਭ-ਸੰਭਾਲ ਦੇ ਗੁਰ ਦੱਸੇ
ਲੁਧਿਆਣਾ 19 ਜਨਵਰੀ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋ ਪੰਜਾਬ ਦੇ ਕਿਸਾਨਾਂ ਅਤੇ ਕਿਸਾਨ ਬੀਬੀਆਂ ਲਈ ‘ਫਲਾਂ ਅਤੇ ਸਬਜ਼ੀਆਂ ਦੀ ਘਰੇਲੂ ਪੱਧਰ ਤੇ ਸਾਂਭ-ਸੰਭਾਲ ਕਰਨ ਸਬੰਧੀ’ ਪੰਜ ਦਿਨਾਂ ਸਿਖਲਾਈ ਕੋਰਸ ਭੋਜਨ ਅਤੇ ਤਕਨਾਲੋਜੀ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਗਿਆ| ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਵਿੱਚ 17 ਸਿਖਿਆਰਥੀਆਂ ਨੇ ਭਾਗ ਲਿਆ| ਡਾ. ਪ੍ਰੇਰਨਾ ਕਪਿਲਾ, ਕੋਰਸ ਕੋਆਰਡੀਨੇਟਰ ਨੇ ਦੱਸਿਆ ਕਿ ਇਸ ਕੋਰਸ ਦੌਰਾਨ....
ਬਠਿੰਡਾ ਦੇ ਤਕਨੀਕੀ ਮਾਹਿਰਾਂ ਨੇ ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕੀਤਾ
ਲੁਧਿਆਣਾ, 19 ਜਨਵਰੀ : ਆਈ ਐਫ ਐਫ ਡੀ ਸੀ, ਬਠਿੰਡਾ ਦੇ ਤਕਨੀਕੀ ਮਾਹਿਰਾਂ ਨੇ ਸਕਿੱਲ ਡਿਵੈਲਪਮੈਂਟ ਸੈਂਟਰ, ਡਾਇਰੈਕਟੋਰੇਟ ਪਸਾਰ ਸਿੱਖਿਆ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਇੱਕ ਰੋਜਾ ਟ੍ਰੇਨਿੰਗ ਅਤੇ ਗਿਆਨਵਰਧਕ ਦੌਰਾ ਕੀਤਾ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ (ਸਕਿੱਲ ਡਿਵੈਲਪਮੈਂਟ) ਨੇ ਦੱਸਿਆ ਕਿ ਇਸ ਫੇਰੀ ਵਿੱਚ ਸ਼੍ਰੀ ਐਸ.ਪੀ. ਸਿੰਘ, ਐਮ ਡੀ, ਆਈ ਐਫ ਐਫ ਡੀ ਸੀ, ਬਠਿੰਡਾ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ| ਇਸ ਤੋਂ ਇਲਾਵਾ ਸ਼੍ਰੀ ਕੇ.ਐਸ. ਸੰਧੂ....
ਪੀ ਏ ਯੂ ਵਿਖੇ ਖੇਤੀਬਾੜੀ ਵਿੱਚ ਪਾਣੀ ਦੇ ਸਰੋਤਾਂ ਦੀ ਸੰਭਾਲ ਲਈ ਆਰਟੀਫੀਸ਼ਲ ਇੰਟੈਲੀਜੈਂਸ ਬਾਰੇ ਸਿਖਲਾਈ ਕੋਰਸ ਸ਼ੁਰੂ
ਲੁਧਿਆਣਾ 19 ਜਨਵਰੀ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਨੇ ਭਾਰਤੀ ਖੇਤੀ ਖੋਜ ਪ੍ਰੀਸ਼ਦ ਦੀ ਸਹਾਇਤਾ ਨਾਲ 21 ਦਿਨਾ ਸਰਦ ਰੁੱਤ ਸਿਖਲਾਈ ਦੀ ਸ਼ੁਰੂਆਤ ਕੀਤੀ। ਡਾ: ਮਾਨਵ ਇੰਦਰਾ ਸਿੰਘ ਗਿੱਲ, ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਨੇ ਮੁੱਖ ਮਹਿਮਾਨ ਵਜੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਅਤੇ ਪ੍ਰੋਗਰਾਮ ਦਾ ਉਦਘਾਟਨ ਡਾ: ਪਰਵਿੰਦਰ ਸ਼ੇਰੋਂ, ਨਿਰਦੇਸ਼ਕ ਅਟਾਰੀ, ਲੁਧਿਆਣਾ ਅਤੇ ਡਾ: ਮਨਜੀਤ ਸਿੰਘ, ਡੀਨ ਖੇਤੀ ਇੰਜਨੀਅਰਿੰਗ ਕਾਲਜ ਨੇ ਕੀਤਾ। ਮੁੱਖ ਮਹਿਮਾਨ....
ਬਾਵਾ ਅਤੇ ਰਾਜੀਵ ਨੇ ਮਾਲਵਾ ਸੱਭਿਆਚਾਰਕ ਮੰਚ ਦੀ ਕਾਰਜਕਾਰਨੀ ਦਾ ਗਠਨ ਕੀਤਾ
ਐੱਸ.ਪੀ. ਸਿੰਘ ਉਬਰਾਏ, ਮੁਹੰਮਦ ਸਦੀਕ, ਗੁਰਭਜਨ ਗਿੱਲ, ਦਾਖਾ, ਲਾਪਰਾਂ, ਗਰੇਵਾਲ, ਜੋੜਾ, ਗੁਰਨਾਮ ਸਿੰਘ ਸਰਪ੍ਰਸਤਾਂ ਚ ਸ਼ਾਮਿਲ-ਸਿੰਮੀ ਕਵਾਤਰਾ ਮਹਿਲਾ ਵਿੰਗ ਦੀ ਪ੍ਰਧਾਨ ਬਣੀ ਰਾਣਾ, ਸਿਆਣ, ਕਨੌਜੀਆ, ਛਾਪਾ, ਗਰੇਵਾਲ, ਗਿਲ ਅਤੇ ਗਰੀਬ ਵਾਈਸ ਪ੍ਰਧਾਨ ਬਣਾਏ ਗਏ ਜਦਕਿ ਜੰਗੀ, ਸੇਵਾ ਸਿੰਘ, ਰਣਜੀਤ, ਗੋਰਕੀ, ਲੋਟੇ, ਸੱਗੂ, ਮੰਨੂ, ਗੁਪਤਾ ਤੇ ਸਰਪੰਚ ਜਨਰਲ ਸਕੱਤਰ ਬਣੇ ਅਮਰਿੰਦਰ ਜੱਸੋਵਾਲ ਮੰਚ ਦੇ ਪੰਜਾਬ ਦੇ ਯੂਥ ਵਿੰਗ ਦੇ ਪ੍ਰਧਾਨ ਬਣਾਏ ਲੁਧਿਆਣਾ, 19 ਜਨਵਰੀ : ਅੱਜ ਮਾਲਵਾ ਸੱਭਿਆਚਾਰਕ ਮੰਚ ਪੰਜਾਬ....
ਨਹਿਰੂ ਯੁਵਾ ਕੇਂਦਰ ਲੁਧਿਆਣਾ ਵਲੋਂ ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ
ਲੁਧਿਆਣਾ, 19 ਜਨਵਰੀ : ਨਹਿਰੂ ਯੁਵਾ ਕੇਂਦਰ ਲੁਧਿਆਣਾ ਵੱਲੋਂ ਲੁਧਿਆਣਾ ਟ੍ਰੈਫਿਕ ਪੁਲਿਸ ਦੇ ਸਹਿਯੋਗ ਨਾਲ, ਜਨਵਰੀ ਮਹੀਨੇ ਵਿੱਚ ਵੱਖ-ਵੱਖ ਥਾਵਾਂ 'ਤੇ ਜਾਗਰੂਕਤਾ ਪ੍ਰੋਗਰਾਮ ਕਰਕੇ 'ਰਾਸ਼ਟਰੀ ਸੜਕ ਸੁਰੱਖਿਆ ਜਾਗਰੂਕਤਾ ਹਫ਼ਤਾ - 2024' ਮਨਾਇਆ ਜਾ ਰਿਹਾ ਹੈ। ਬੀਤੀ 16 ਜਨਵਰੀ ਨੂੰ, ਇਸ ਜਾਗਰੂਕਤਾ ਸੈਸ਼ਨ ਦਾ ਆਯੋਜਨ ਸਥਾਨਕ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ, ਲੁਧਿਆਣਾ ਵਿਖੇ ਕੀਤਾ ਗਿਆ, ਜਿਸ ਵਿੱਚ ਸ੍ਰੀ ਜਸਬੀਰ ਸਿੰਘ, ਮੁਖੀ - ਟਰੈਫਿਕ ਐਜੂਕੇਸ਼ਨ ਸੈੱਲ, ਲੁਧਿਆਣਾ ਨੇ ਇਸ ਸੰਸਥਾ ਦੇ ਵਿਦਿਆਰਥੀਆਂ....
ਯੁਵਕ ਸੇਵਾਵਾਂ ਵਿਭਾਗ ਦੇ ਦੋ ਰੋਜ਼ਾ ਓਪਨ ਯੁਵਕ ਮੇਲੇ ਦਾ ਬੀਤੇ ਕੱਲ੍ਹ ਰੰਗਾਰੰਗ ਆਗਾਜ਼
ਵਧੀਕ ਡਿਪਟੀ ਕਮਿਸ਼ਨਰ ਰੁਪਿੰਦਰਪਾਲ ਸਿੰਘ ਅਤੇ ਡਾ. ਮਨਵੀਰ ਸਿੰਘ ਐਮ.ਡੀ. ਸੀ.ਟੀ.ਯੂਨੀਵਰਸਿਟੀ ਲੁਧਿਆਣਾ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਭਾਰੀ ਗਿਣਤੀ 'ਚ ਯੂਥ ਨੇ ਸ਼ਮੂਲੀਅਤ ਕਰਦਿਆਂ ਪੇਸ਼ ਕੀਤੀਆਂ ਸੱਭਿਆਚਾਰਕ ਵੰਨਗੀਆਂ ਨੌਜਵਾਨਾਂ ਨੂੰ ਨਸ਼ਾ ਰਹਿਤ ਤੇ ਸਭਿਆਚਾਰ ਨਾਲ ਜੋੜੀ ਰੱਖਣ ਦੇ ਵਿਭਾਗੀ ਉਪਰਾਲੇ ਜਾਰੀ ਰਹਿਣਗੇ - ਦਵਿੰਦਰ ਸਿੰਘ ਲੋਟੇ ਲੁਧਿਆਣਾ 19 ਜਨਵਰੀ : ਨੌਜਵਾਨਾਂ ਵਿਚਲੀ ਕਲਾ ਦਾ ਨਿਖਾਰ ਕਰਨ ਲਈ ਅਤੇ ਉਨ੍ਹਾਂ ਦੀ ਸਖਸ਼ੀਅਤ ਦੀ ਉਸਾਰੀ ਕਰਨ ਲਈਯੁਵਕ ਸੇਵਾਵਾਂ ਵਿਭਾਗ ਆਪਣੀ ਅਹਿਮ....
ਪੰਜਾਬ ਦੀ ਅਸਲ ਤਸਵੀਰ ਪੇਸ਼  ਕਰਦਾ ਗੀਤ “ਪੀੜ ਪੰਜਾਬ ਦੀ” ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਵੱਲੋਂ ਲੋਕ ਅਰਪਣ
ਲੁਧਿਆਣਾ, 19 ਜਨਵਰੀ : ਸਿਹਤਮੰਦ ਪੰਜਾਬੀ ਸੰਗੀਤ ਪਰੰਪਰਾ ਦੇ ਪੇਸ਼ਕਾਰ ਤੇ ਬੁਲੰਦ ਆਵਾਜ਼ ਦੇ ਮਾਲਕ ਹਰਪ੍ਰੀਤ ਸਿੰਘ ਜਗਰਾਉਂ ਦੇ ਗਾਏ, ਜਸਵਿੰਦਰ ਸਿੰਘ ਜਲਾਲ ਦੇ ਲਿਖੇ ਅਤੇ ਦੇਵਿੰਦਰ ਕੈਂਥ ਵੱਲੋਂ ਰਸਵੰਤੇ ਸੰਗੀਤ ਚ ਪਰੋਏ ਗੀਤ “ਪੀੜ ਪੰਜਾਬ ਦੀ” ਨੂੰ ਅੱਜ ਸਵੇਰੇ ਲੁਧਿਆਣਾ ਵਿੱਚ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਤੇ ਉੱਘੇ ਲੇਖਕ ਪ੍ਰੋ. ਗੁਰਭਜਨ ਸਿੰਘ ਗਿੱਲ, ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਦੇ ਚੇਅਰਮੈਨ ਕ ਕ ਬਾਵਾ ਤੇ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ....
ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
ਮੁੱਲਾਂਪੁਰ ਦਾਖਾ, 19 ਜਨਵਰੀ (ਸਤਵਿੰਦਰ ਸਿੰਘ ਗਿੱਲ) : ਥਾਣਾ ਦਾਖਾ ਦੀ ਪੁਲਿਸ ਨੇ ਮੁਖਬਰ ਦੀ ਇਤਲਾਹ ’ਤੇ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਵੇਚਣ ਦੇ ਮਾਮਲੇ ਵਿੱਚ ਕਾਬੂ ਕਰ ਲਿਆ ਹੈ, ਜਦਕਿ ਨਾਮਜਦ ਕੀਤੇ ਤੀਜੇ ਵਿਅਕਤੀ ਦੀ ਭਾਲ ਜਾਰੀ ਹੈ। ਕੇਸ ਦੀ ਪੜਤਾਲ ਕਰ ਰਹੇ ਏ.ਐਸ.ਆਈ. ਗੁਰਸੇਵਕ ਸਿੰਘ ਅਨੁਸਾਰ ਏ.ਐਸ.ਆਈ. ਕੁਲਦੀਪ ਸਿੰਘ ਨੂੰ ਮੁਖਬਰ ਨੇ ਇਤਲਾਹ ਦਿੱਤੀ ਕਿ ਚਮਕੌਰ ਸਿੰਘ ਪੁੱਤਰ ਕੁਲਵਿੰਦਰ ਸਿੰਘ ਅਤੇ ਲਵਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ ਵਾਸੀਆਨ ਰਛੀਨ....
ਗੁਰੂ ਨਾਨਕ ਦਰਬਾਰ ਝਾਂਡੇ ਵਿਖੇ 203 ਵਿਅਕਤੀਆਂ ਨੇ ਕੀਤਾ ਖੂਨ ਦਾਨ 
ਮੁੱਲਾਂਪੁਰ ਦਾਖਾ,19 ਜਨਵਰੀ (ਸਤਵਿੰਦਰ ਸਿੰਘ ਗਿੱਲ) : ਗੁਰੂ ਨਾਨਕ ਦਰਬਾਰ ਝਾਂਡੇ ਵਿਖੇ ਸੰਤ ਰਾਮਪਾਲ ਸਿੰਘ ਜੀ ਦੇ 46ਵੇਂ ਜਨਮ ਦਿਨ ਦੀ ਖੁਸੀ ਵਿੱਚ ਸ਼੍ਰੀ ਰਘੂਨਾਥ ਹਸਪਤਾਲ ਅਗਰ ਨਗਰ ਲੁਧਿਆਣਾ ਦੀ ਟੀਮ ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਤ ਰਾਮ ਪਾਲ ਸਿੰਘ ਜੀ ਨੂੰ ਪਿਆਰ ਕਰਨ ਵਾਲੀ ਸੰਗਤ ਸਾਮਲ ਹੋਈ ਅਤੇ ਇਸ ਖ਼ੂਨ ਦਾਨ ਕੈਂਪ ਵਿੱਚ 203 ਵਿਅਕਤੀਆਂ ਵੱਲੋਂ ਖੂਨ ਦਾਨ ਕੀਤਾ ਗਿਆ।ਇਸ ਮੌਕੇ ਸੰਤ ਰਾਮ ਪਾਲ ਸਿੰਘ ਵੱਲੋ ਸਰਕਾਰੀ ਮਿਡਲ ਸਕੂਲ ਪਿੰਡ ਝਾਂਡੇ ਦੇ ਬੱਚਿਆਂ....
ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨਾਲ਼ ਕੀਤਾ ਵਾਅਦਾ ਨਿਭਾਇਆ, ਬਕਾਇਆ 120 ਕਰੋੜ ਗਰਾਂਟ ਰਿਲੀਜ਼ ਕਰਨ ਹਿਤ ਮਿਲੀ ਮਨਜ਼ੂਰੀ
ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਕੀਤਾ ਧੰਨਵਾਦ ਪਟਿਆਲਾ, 18 ਜਨਵਰੀ : ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਸੰਕਟ ਦੇ ਔਖੇ ਦੌਰ ਵਿੱਚ ਬਾਂਹ ਫੜਦਿਆਂ ਮਹੀਨਾਵਾਰ ਗਰਾਂਟ ਵਧਾ ਕੇ ਦੇਣ ਦਾ ਜੋ ਵਾਅਦਾ ਕੀਤਾ ਗਿਆ ਸੀ ਉਹ ਪੂਰਾ ਕਰ ਦਿੱਤਾ ਗਿਆ ਹੈ। ਚਾਲੂ ਵਿੱਤੀ ਸਾਲ 2023-24 ਦੌਰਾਨ ਸਰਕਾਰ ਵੱਲੋਂ ਯੂਨੀਵਰਸਿਟੀ ਨੂੰ 30 ਕਰੋੜ ਰੁਪਏ ਮਹੀਨਾ ਦੇ ਹਿਸਾਬ ਨਾਲ਼ ਹੀ ਗਰਾਂਟ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਵਿੱਤ ਵਿਭਾਗ (ਵਿੱਤ ਖਰਚਾ-2 ਸ਼ਾਖਾ) ਵੱਲੋਂ ਜਾਰੀ ਤਾਜ਼ਾ ਪੱਤਰ ਰਾਹੀਂ....
ਵਿਧਾਇਕ ਬੱਗਾ ਨੇ ਨਗਰ ਨਿਗਮ ਕਮਿਸ਼ਨਰ, ਪੁਲਿਸ ਕਮਿਸ਼ਨਰ ਅਤੇ ਸਕੱਤਰ ਆਰ.ਟੀ.ਏ. ਨਾਲ ਕੀਤੀ ਮੀਟਿੰਗ
ਜਲੰਧਰ ਬਾਈਪਾਸ ਅਤੇ ਰੇਲਵੇ ਸਟੇਸ਼ਨ ਰੋਡ ਸਮੇਤ ਪੁਰਾਣੇ ਸ਼ਹਿਰ ਦੇ ਇਲਾਕਿਆਂ ਨੂੰ ਭੀੜ-ਭੜੱਕੇ ਤੋਂ ਮੁਕਤ ਕਰਨ ਲਈ ਯੋਜਨਾਵਾਂ ਉਲੀਕਣ ਲਈ ਮੀਟਿੰਗ ਚਾਂਦ ਸਿਨੇਮਾ ਨੇੜੇ ਉਸਾਰੀ ਅਧੀਨ ਬੁੱਢੇ ਨਾਲੇ ਦੇ ਪੁਲ ਅਤੇ ਦੋਮੋਰੀਆ ਪੁਲ, ਜਿਸ ਨੂੰ ਅਪਗ੍ਰੇਡ ਕਰਨ ਦੇ ਕੰਮਾਂ ਲਈ ਤਿੰਨ ਮਹੀਨਿਆਂ ਲਈ ਬੰਦ ਕੀਤਾ ਜਾਣਾ ਹੈ, ਬਾਰੇ ਵੀ ਟ੍ਰੈਫਿਕ ਡਾਇਵਰਸ਼ਨ ਯੋਜਨਾਵਾਂ 'ਤੇ ਕੀਤੀ ਗਈ ਚਰਚਾ ਲੁਧਿਆਣਾ, 18 ਜਨਵਰੀ : ਜਲੰਧਰ ਬਾਈਪਾਸ, ਸਲੇਮ ਟਾਬਰੀ ਮੁੱਖ ਸੜਕ ਅਤੇ ਰੇਲਵੇ ਸਟੇਸ਼ਨ ਰੋਡ (ਪੁਰਾਣੀ ਜੀ.ਟੀ. ਰੋਡ) ਸਮੇਤ....
ਰਾਸ਼ਟਰੀਆ ਬਾਲ ਸਵਾਸਥ ਕਾਰਿਆਕ੍ਰਮ ਅਧੀਨ ਅਧਿਆਪਕਾਂ ਨੂੰ ਦਿੱਤੀ ਟਰੇਨਿੰਗ
ਫਤਿਹਗੜ੍ਹ ਸਾਹਿਬ, 18 ਜਨਵਰੀ : ਜਿਲਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਆਰ ਬੀ ਐੱਸ ਕੇ ਪ੍ਰੋਗਰਾਮ ਤਹਿਤ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਟ੍ਰੇਨਿੰਗ ਦਿੱਤੀ ਗਈ। ਇਸ ਟ੍ਰੇਨਿੰਗ ਦਾ ਮੁੱਖ ਮਕਸਦ ਰਾਸ਼ਟਰੀ ਬਾਲ ਸਵਾਸਥ ਕਾਰਿਆਕਰਮ ਸੰਬੰਧੀ ਅਧਿਆਪਕਾ ਨੂੰ ਪੂਰਨ ਜਾਣਕਾਰੀ ਦੇਣਾ ਸੀ ਤਾਂ ਜੋ ਲੋੜਵੰਦ ਬੱਚਿਆਂ ਨੂੰ ਲੋੜੀਦੀਆਂ ਸਿਹਤ ਸਹੂਲਤਾਂ ਸਮੇਂ ਸਿਰ ਮਿਲ ਸਕਣ। ਇਸ ਮੌਕੇ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ....
ਧੀਆਂ ਨਾਲ ਸਮਾਜ ਵਿੱਚ ਮਾਣ ਵੱਧਦਾ ਹੈ: ਵਿਧਾਇਕ ਹੈਪੀ
ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਖਮਾਣੋਂ ਵਿਖੇ ਮਨਾਈ ਗਈ ਧੀਆਂ ਦੀ ਲੋਹੜੀ ਫ਼ਤਹਿਗੜ੍ਹ ਸਾਹਿਬ, 18 ਜਨਵਰੀ : ਸਾਡੇ ਧਾਰਮਿਕ ਗ੍ਰੰਥਾਂ ਵਿੱਚ ਲੜਕੀਆਂ ਨੂੰ ਉੱਚਤਮ ਦਰਜ਼ਾ ਦਿੱਤਾ ਗਿਆ ਹੈ ਇਸ ਲਈ ਸਾਡਾ ਵੀ ਇਹ ਫਰਜ਼ ਬਣਦਾ ਹੈ ਕਿ ਆਪਣੀਆਂ ਧੀਆਂ ਨੂੰ ਆਪਣੇ ਪੁੱਤਰਾਂ ਵਾਂਗ ਹੀ ਸਮਾਜ ਵਿੱਚ ਅੱਗੇ ਵੱਧਣ ਦੇ ਮੌਕੇ ਪ੍ਰਦਾਨ ਕਰੀਏ, ਕਿਉਂਕਿ ਧੀਆਂ ਨਾਲ ਸਮਾਜ ਵਿੱਚ ਮਾਪਿਆਂ ਦਾ ਮਾਣ ਵੱਧਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ: ਰੁਪਿੰਦਰ ਸਿੰਘ ਹੈਪੀ ਨੇ ਇਸਤਰੀ ਤੇ ਬਾਲ....
ਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਖੂਨਦਾਨ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ
ਖੂਨਦਾਨ ਚ ਮਹੱਤਵ ਪੂਰਨ ਯੋਗਦਾਨ ਹੈ ਖੂਨਦਾਨੀਆਂ ਦਾ : ਸਿਵਲ ਸਰਜਨ ਬਰਨਾਲਾ ਬਰਨਾਲਾ, 18 ਜਨਵਰੀ : ਰਾਸਟਰੀ ਯੁਵਾ ਖੂਨਦਾਨ ਦਿਵਸ 12 ਜਨਵਰੀ ਤੋਂ 31 ਜਨਵਰੀ ਤੱਕ ਸਿਹਤ ਵਿਭਾਗ ਵੱਲੋਂ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਖੂਨਦਾਨ ਕਰਨ ਪ੍ਰਤੀ ਉਤਸ਼ਹਿਤ ਕੀਤਾ ਜਾ ਰਿਹਾ ਹੈ ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸਰਮਾ ਵੱਲੋਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਸਰਮਾ ਨੇ ਦੱਸਿਆ ਕਿ ਖੂਨ ਦਾਨ ਮਹਾਂ ਦਾਨ ਹੈ । ਖੂਨਦਾਨ ਕਰਕੇ ਅਸੀਂ ਸੜਕੀ....
ਪੰਜਾਬ ਸਰਕਾਰ ਦੀ ਨਿਵੇਕਲੀ 'ਪਹਿਲ' ਦਾ ਕੀਤਾ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਗਾਜ਼ 
ਜ਼ਿਲ੍ਹਾ ਬਰਨਾਲਾ ਵਿਖੇ 16000 ਵਰਦੀਆਂ 150 ਔਰਤਾਂ ਵੱਲੋਂ ਬਣਾਈ ਜਾਣਗੀਆਂ, ਮੀਤ ਹੇਅਰ ਪਹਿਲੇ ਗੇੜ ਤਹਿਤ 70 ਔਰਤਾਂ ਨੂੰ ਦਿੱਤੀ ਗਈ ਸਿਖ਼ਲਾਈ ਸਹਿਣਾ ਬਲਾਕ ਦੇ ਪਿੰਡਾਂ ਦੀਆਂ ਔਰਤਾਂ ਘਰ ਬੈਠੇ ਹੀ ਪੈਸੇ ਕਮਾਉਣਗੀਆਂ, ਸਕੂਲੀ ਬੱਚਿਆਂ ਨੂੰ ਮਿਲਣਗੀਆ ਵਧੀਆ ਸਕੂਲੀ ਵਰਦੀਆਂ ਮੌੜ ਨਾਭਾ, 18 ਜਨਵਰੀ : ਪੰਜਾਬ ਸਰਕਾਰ ਦੇ ਪ੍ਰੋਜੈਕਟ ਪਹਿਲ ਤਹਿਤ ਪਹਿਲ ਹੋਜ਼ਰੀ ਆਜੀਵੀਕ ਦਾ ਆਗਾਜ਼ ਅੱਜ ਸ. ਗੁਰਮੀਤ ਸਿੰਘ ਮੀਤ ਹੇਅਰ, ਕੈਬੀਨੇਟ ਮੰਤਰੀ ਖੇਡ ਅਤੇ ਯੁਵਾ ਮਾਮਲਿਆਂ, ਪੰਜਾਬ ਸਰਕਾਰ ਵੱਲੋਂ ਪਿੰਡ ਮੌੜ ਨਾਭਾ ਵਿਖੇ....