ਮਾਲਵਾ

ਸਖੀ ਵਨ ਸਟਾਪ ਸੈਂਟਰ ਵੱਲੋਂ ਪਿੰਡ ਤਲਵਾੜਾ ਵਿਖੇ ਲਗਾਇਆ ਜਾਗਰੂਕਤਾ ਕੈਂਪ
ਫਤਹਿਗੜ੍ਹ ਸਾਹਿਬ, 10 ਜਨਵਰੀ : ਲਿੰਗ ਅਧਾਰਤ ਹਿੰਸਾਂ ਤੋਂ ਪੀੜ੍ਹਤ ਮਹਿਲਾਵਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸਥਾਪਤ ਕੀਤੇ ਗਏ ਸਖੀ ਵਨ ਸਟਾਪ ਸੈਂਟਰ ਵੱਲੋਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਤਲਵਾੜਾ ਵਿਖੇ ਸਖੀ ਵਨ ਸਟਾਪ ਸੈਂਟਰ ਦੀਆਂ ਸਕੀਮਾਂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਜਾਗਰੂਕਤਾ ਕੈਂਪ ਦੀ ਸ਼ੁਰੂਆਤ ਵਨ ਸਟਾਪ ਸੈਂਟਰ ਦੇ ਉਦੇਸ਼ ਅਤੇ....
32 ਏਕੜ 'ਚ ਬਣੇ ਫਾਰਮ ਤੋਂ 100 ਰੁਪਏ 'ਚ ਇੱਕ ਹਜ਼ਾਰ ਪੂੰਗ ਕੀਤੇ ਜਾਂਦੇ ਨੇ ਸਪਲਾਈ : ਗੁਰਮੀਤ ਸਿੰਘ ਖੁੱਡੀਆਂ
ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪੂੰਗ ਫਾਰਮ ਦਾ ਕੀਤਾ ਦੌਰਾ ਕਿਹਾ, ਕਿਸਾਨ ਤੇ ਨੌਜਵਾਨ ਸਹਾਇਕ ਧੰਦੇ ਅਪਣਾਕੇ ਆਰਥਿਕ ਤੌਰ 'ਤੇ ਹੋਣ ਹੋਰ ਮਜ਼ਬੂਤ ਫਤਹਿਗੜ੍ਹ ਸਾਹਿਬ, 10 ਜਨਵਰੀ : ਪੰਜਾਬ ਦੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਮੱਛੀ ਪੂੰਗ ਫਾਰਮ ਪਿੰਡ ਬਾਗੜ੍ਹੀਆ ਫੱਗਣਮਾਜਰਾ ਦਾ ਅਚਾਨਕ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਜਲਾਲਾਬਾਦ ਜਗਦੀਪ ਗੋਲਡੀ ਕੰਬੋਜ ਅਤੇ ਮੱਛੀ ਪਾਲਣ ਵਿਭਾਗ ਦੇ ਅਧਿਕਾਰੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਸੂਬੇ ਦੇ ਕਿਸਾਨਾਂ....
ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਹਾੜਾ ਸਮਾਗਮ
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਤਿਆਰੀਆਂ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੀ ਹਦਾਇਤ ਬਰਨਾਲਾ, 10 ਜਨਵਰੀ : ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਗਣਤੰਤਰਤਾ ਦਿਵਸ ਸਮਾਗਮ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਕਾਲਾ ਮਹਿਰ ਸਟੇਡੀਅਮ ਬਰਨਾਲਾ ਵਿਖੇ ਮਨਾਇਆ ਜਾਵੇਗਾ। ਸਮਾਗਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਸ. ਸਤਵੰਤ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ....
ਡਿਪਟੀ ਕਮਿਸ਼ਨਰ ਵੱਲੋਂ ਵੋਟਰ ਰਜਿਸਟਰੇਸ਼ਨ ਦਾ ਕੰਮ ਮੁਹਿੰਮ ਤਹਿਤ ਨਾਲ ਕਰਨ ਦੀਆਂ ਹਦਾਇਤਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ 29 ਫਰਵਰੀ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ ਲੋਕਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਅੱਗੇ ਆਉਣ ਦਾ ਸੱਦਾ ਬਰਨਾਲਾ, 10 ਜਨਵਰੀ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਚੋਣਾਂ ਨਾਲ ਸਬੰਧਿਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟਰੇਸ਼ਨ ਦਾ ਕੰਮ ਤੇਜੀ ਨਾਲ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐਸ.ਜੀ.ਪੀ.ਸੀ.ਚੋਣਾਂ ਤਹਿਤ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ....
ਜੀ.ਐਸ.ਟੀ. ਵਿਭਾਗ ਨੇ 'ਬਿੱਲ ਲਿਆਓ, ਇਨਾਮ ਪਾਓਂ ਸਕੀਮ ਰਾਹੀਂ ਫੜੀ ਟੈਕਸ ਚੋਰੀ ਅਤੇ ਅਣ-ਰਜਿਸਟਰਡ ਵਪਾਰੀਆਂ ਨੂੰ ਜੀ.ਐਸ.ਟੀ. ਐਕਟ ਅਧੀਨ ਕੀਤਾ ਰਜਿਸਟਰਡ
ਬਰਨਾਲਾ, 10 ਜਨਵਰੀ : ਪੰਜਾਬ ਸਰਕਾਰ ਵੱਲੋਂ ਚਲਾਈ ਗਈ ਬਿੱਲ ਲਿਆਓ, ਇਨਾਮ ਪਾਓ' ਸਕੀਮ ਲੋਕਾਂ ਨੂੰ ਵਸਤੂਆਂ ਦੀ ਖਰੀਦ ਉਪਰੰਤ ਡੀਲਰਾਂ ਤੋਂ ਬਿੱਲ ਪ੍ਰਾਪਤ ਕਰਨ ਲਈ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਉਪਰਾਲਾ ਹੈ ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਸਕੀਮ ਤਹਿਤ ਜਿਹੜੇ ਖਪਤਕਾਰਾਂ ਦੁਆਰਾ ਇਸ ਸਕੀਮ ਸਬੰਧੀ ਮੇਰਾ ਬਿੱਲ ਐਪ ਉਪਰ ਬਿੱਲ ਅਪਲੋਡ ਕੀਤੇ ਜਾਂਦੇ ਹਨ ਅਤੇ ਉਹਨਾਂ ਵਿੱਚੋਂ ਡਰਾਅ ਦੁਆਰਾ ਲਾਭਪਾਤਰੀਆਂ ਨੂੰ ਨਕਦ ਇਨਾਮ ਵੀ ਜਾਰੀ ਕੀਤੇ ਜਾਂਦੇ ਹਨ। ਇਹ ਸਕੀਮ ਖਪਤਕਾਰਾਂ ਨੂੰ....
ਜਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ
ਬਰਨਾਲਾ, 10 ਜਨਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੀ ਪ੍ਰਧਾਨਗੀ ਹੇਠ ਮੇਰਾ ਯੁਵਾ ਭਾਰਤ - ਵਿਕਸਿਤ ਭਾਰਤ @ 2047 ਵਿਸ਼ੇ 'ਤੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਦਾ ਆਯੋਜਨ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਵਿਖੇ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮੈਡਮ ਅਰਚਨਾ ਨੇ ਦੱਸਿਆ ਕਿ ਇਸ ਮੁਕਾਬਲੇ....
ਲੋਕ ਸਭਾ ਚੋਣਾਂ ਸਬੰਧੀ ਵਲਨਰਬਲ ਪੋਲਿੰਗ ਬੂਥਾਂ ਬਾਰੇ ਕੀਤੀ ਗਈ ਬੈਠਕ
ਜ਼ਿਲ੍ਹਾ ਚੋਣ ਅਫ਼ਸਰ ਨੇ ਦਿੱਤੇ ਸੰਵੇਦਨਸ਼ੀਲ ਇਲਾਕਿਆਂ 'ਚ ਪੁਲਿਸ ਤਾਇਨਾਤੀ ਸਬੰਧੀ ਨਿਰਦੇਸ਼ ਬਰਨਾਲਾ, 10 ਜਨਵਰੀ : ਲੋਕ ਸਭਾ ਚੋਣਾਂ ਸਬੰਧੀ ਵਲਨਰਬਲ ਪੋਲਿੰਗ ਬੂਥਾਂ ਬਾਰੇ ਅਹਿਮ ਬੈਠਕ ਜ਼ੀਖਾ ਚੋਣ ਅਫ਼ਸਰ - ਕਮ- ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਸੰਦੀਪ ਮਲਿਕ ਦੀ ਅਗਵਾਈ ਹੇਠ ਕੀਤੀ ਗਈ । ਬੈਠਕ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਪੂਨਮਦੀਪ ਕੌਰ ਨੇ ਨਿਰਦੇਸ਼ ਦਿੱਤੇ ਕਿ ਉਨ੍ਹਾਂ ਇਲਾਕਿਆਂ ਦੀ ਪਛਾਣ ਕਰ ਲਈ ਜਾਵੇ ਜ਼ਿੱਥੇ ਕਿਸੇ ਵੀ ਗ਼ਲਤ....
ਸਵੀਪ ਗਤੀਵਿਧੀ ਤਹਿਤ ਕਰਵਾਏ ਗਏ ਵਿਦਿਆਰਥੀਆਂ ਦੇ ਮੁਕਾਬਲੇ
ਬਰਨਾਲਾ, 10 ਜਨਵਰੀ : ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਬਰਨਾਲਾ ਕਮ ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਹੁਕਮਾਂ ਅਤੇ ਸ੍ਰੀ ਸੁਖਪਾਲ ਸਿੰਘ, ਸਹਾਇਕ ਕਮਿਸ਼ਨਰ (ਜ਼) ਬਰਨਾਲਾ ਕਮ ਸਵੀਪ ਨੋਡਲ ਅਫ਼ਸਰ ਬਰਨਾਲਾ ਦੀ ਅਗਵਾਈ ਵਿੱਚ ਸਵੀਪ ਗਤੀਵਿਧੀਆਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੀਨੀਵਾਲ ਕਲਾਂ ਵਿਖੇ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਦਾ ਪੋਸਟਰ ਮੁਕਾਬਲਾ, ਲੇਖ ਮੁਕਾਬਲਾ ਅਤੇ ਕੁਇਜ਼ ਮੁਕਾਬਲਾ ਕਰਵਾਇਆ....
ਡੱਚ ‘ਚ ਅਜ਼ਮਾਏ ਗਏ ਡੇਅਰੀ ਨੁਕਤੇ ਬਰਨਾਲਾ ਦੇ ਪਿੰਡਾਂ ਵਿੱਚ ਜਲਦੀ ਹੀ ਗੂੰਜ ਸਕਦੇ ਹਨ, ਡੱਚ ਡੇਅਰੀ ਮਾਹਿਰਾਂ ਨੇ ਬਰਨਾਲਾ ਦੀਆਂ ਮਹਿਲਾ ਐਫ.ਪੀ.ਸੀ. ਨੂੰ ਦਿੱਤੀ ਸਿਖਲਾਈ
ਗ੍ਰਾਂਟ ਥੌਰਨਟਨ ਪਰਿਵਰਤਨ ਪਹਿਲਕਦਮੀ ਦੇ ਤਹਿਤ ਚਾਰ ਪਿੰਡਾਂ ਦੀਆਂ ਔਰਤਾਂ ਨੂੰ ਡੇਅਰੀ ਕਿੱਤੇ ਸਬੰਧੀ ਦੱਸੇ ਗਏ ਗੁਰ, ਦਿੱਤੀ ਗਈ ਸਿਖਲਾਈ ਡੱਚ ਡੇਅਰੀ ਮਾਹਿਰ ਨੇ ਡੀ.ਸੀ. ਨਾਲ ਮੁਲਾਕਾਤ ਕੀਤੀ, ਬਿਹਤਰ ਦੁੱਧ ਉਤਪਾਦਨ ਲਈ ਦੁਧਾਰੂ ਪਸ਼ੂਆਂ ਨੂੰ ਆਰਾਮਦਾਇਕ, ਸਾਫ਼-ਸੁਥਰਾ ਰੱਖਣ 'ਤੇ ਜ਼ੋਰ ਦਿੱਤਾ ਬਰਨਾਲਾ, 10 ਜਨਵਰੀ : ਡੱਚ ਡੇਅਰੀ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਸਥਾਪਿਤ ਮਹਿਲਾ ਫਾਰਮਰ ਪ੍ਰੋਡਿਊਸਰ ਕੰਪਨੀਆਂ (ਐਫ.ਪੀ.ਸੀ.) ਨੂੰ ਸਿਖਲਾਈ ਦਿੱਤੀ ਜਾ ਰਹੀ ਹੈ ਜਿਸ ਵਿੱਚ ਡੇਅਰੀ ਕਿੱਤੇ....
ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਵਿੱਚ 525 ਲੰਬਿਤ ਇੰਤਕਾਲਾਂ ਦਾ ਕੀਤਾ ਗਿਆ ਨਿਪਟਾਰਾ-ਡਿਪਟੀ ਕਮਿਸ਼ਨਰ
ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਖੇ ਪਹੁੰਚੇ ਸੈਂਕੜੇ ਲੋਕਾਂ ਨੇ ਕੈਂਪ ਦਾ ਲਿਆ ਲਾਭ ਫ਼ਰੀਦਕੋਟ 10 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੰਬਿਤ ਪਏ ਇੰਤਕਾਲ ਦਰਜ ਕਰਨ ਦੇ ਮੱਦੇਨਜ਼ਰ ਵਿੱਢੀ ਗਈ ਨਿਵੇਕਲੀ ਮੁਹਿੰਮ ਤਹਿਤ ਸਪੈਸ਼ਲ ਕੈਂਪ ਦੌਰਾਨ ਮਾਲ ਵਿਭਾਗ ਵੱਲੋਂ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਤੇ ਸਬ ਤਹਿਸੀਲਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ 525 ਇੰਤਕਾਲਾਂ ਦਾ ਨਿਪਟਾਰਾ ਕੀਤਾ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ....
"ਸਰਕਾਰ ਤੁਹਾਡੇ ਦੁਆਰ" ਤਹਿਤ ਡਿਪਟੀ ਕਮਿਸ਼ਨਰ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ
ਪਿੰਡ ਘੁਦੂਵਾਲਾ ਅਤੇ ਆਸ ਪਾਸ ਦੇ ਨਿਵਾਸੀ ਲੈਣ ਕੈਂਪ ਦਾ ਵੱਧ ਤੋਂ ਵੱਧ ਲਾਭ " ਡਿਪਟੀ ਕਮਿਸ਼ਨਰ ਫ਼ਰੀਦਕੋਟ 10 ਜਨਵਰੀ : ਮੁੱਖ ਮੰਤਰੀ ਪੰਜਾਬ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਪ੍ਰੋਗਰਾਮ ਸਰਕਾਰ ਤੁਹਾਡੇ ਦੁਆਰ ਮੁਹਿੰਮ ਦੇ ਅੰਤਰਗਤ 11 ਜਨਵਰੀ ਨੂੰ ਦਿਨ ਬੁੱਧਵਾਰ ਨੂੰ ਪਿੰਡ ਘੁਦੂਵਾਲਾ ਵਿਖੇ ਦੁਪਿਹਰ 01 ਵਜੇ ਤੋਂ 02 ਵਜੇ ਤੱਕ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਲਈ ਕੈਂਪ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਤੋਂ ਇਲਾਵਾ ਵੱਖ ਵੱਖ....
ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਸਰਕਾਰੀ ਕਾਲਜ ਆਫ ਐਜੂਕੇਸ਼ਨ ਵਿਖੇ ਮਨਾਇਆ ਜਾਵੇਗਾ
ਫ਼ਰੀਦਕੋਟ 10 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਫ਼ਰੀਦਕੋਟ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਸਰਕਾਰੀ ਕਾਲਜ ਆਫ ਐਜੂਕੇਸ਼ਨ ਫ਼ਰੀਦਕੋਟ ਵਿਖੇ ਹੋਵੇਗਾ ਜਦਕਿ ਇਸਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬੂਥਾਂ ਉੱਪਰ ਵੀ....
ਇੱਕ ਵਿਚਾਰ ਬਦਲ ਸਕਦਾ ਹੈ ਲੋਕਾਂ ਦੀ ਜਿੰਦਗੀ, ਹਰਜੋਤ ਬੈਂਸ
ਬਾਬਾ ਫ਼ਰੀਦ ਯੂਨੀਵਰਸਿਟੀ ਵਿਖੇ ਕਿੱਕ-ਸਟਾਰਟ ਅਵੈਅਰਨੈਸ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਫੇਸਬੁੱਕ, ਐਮਾਜੌਨ ਜਿਹੀਆਂ ਕੰਪਨੀਆਂ ਦੇ ਉਦਾਹਰਣ ਦੇ ਕੇ ਬੱਚਿਆਂ ਨੂੰ ਕੀਤਾ ਉਤਸ਼ਾਹਿਤ ਫ਼ਰੀਦਕੋਟ 10 ਜਨਵਰੀ : ਅੰਤਰਰਾਸ਼ਟਰੀ ਪੱਧਰ ਤੇ ਨਾਮਣਾ ਖੱਟ ਚੁੱਕੀਆਂ ਵੱਡੀਆਂ ਮਲਟੀਨੈਸ਼ਨਲ ਕੰਪਨੀਆਂ ਜਿਨ੍ਹਾਂ ਦੀ ਟਰਨ ਓਵਰ (ਕਮਾਈ) ਅੱਜ ਕਰੋੜਾਂ ਵਿੱਚ ਹੈ ਦੀ ਸ਼ੁਰੂਆਤ ਬਹੁਤ ਹੀ ਛੋਟੇ ਪੱਧਰਾਂ ਤੇ ਬੇਸਮੈਂਟਾਂ ਜਾਂ ਕਿਰਾਏ ਦੇ ਕਮਰਿਆਂ ਵਿੱਚ ਹੋਈ ਸੀ ਜਿਸ ਤੋਂ ਆਪਾਂ ਨੂੰ ਇਹ ਸਿੱਖਿਆ ਮਿਲਦੀ ਹੈ ਕਿ....
ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ, 2 ਦੀ ਮੌਤ, 1 ਤਸਕਰ ਜ਼ਖਮੀ
ਜ਼ੀਰਾ, 9 ਜਨਵਰੀ : ਫ਼ਿਰੋਜ਼ਪੁਰ ਦੇ ਸ਼ਹਿਰ ਜ਼ੀਰਾ ਵਿੱਚ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਅਤੇ ਨਸ਼ਾ ਤਸਕਰਾਂ ਵਿਚਕਾਰ ਮੁਕਾਬਲਾ ਹੋਇਆ। ਇਸ ਵਿੱਚ ਕਰਾਸ ਫਾਇਰਿੰਗ ਵਿੱਚ ਸੰਦੀਪ ਅਤੇ ਗੋਰਾ ਨਾਮਕ ਤਸਕਰ ਦੀ ਮੌਤ ਹੋ ਗਈ। ਅਨਮੋਲ ਨਾਂ ਦਾ ਤਸਕਰ ਜ਼ਖਮੀ ਹੋ ਗਿਆ। ਬਦਮਾਸ਼ਾਂ ਕੋਲੋਂ ਤਿੰਨ ਪਿਸਤੌਲ ਵੀ ਬਰਾਮਦ ਹੋਏ ਹਨ। ਨਸ਼ਾ ਤਸਕਰ ਸਵਿਫਟ ਕਾਰ ਵਿੱਚ ਸਫਰ ਕਰ ਰਹੇ ਸਨ। ਐਸਟੀਐਫ ਨੇ ਉਨ੍ਹਾਂ ਨੂੰ ਜ਼ੀਰਾ-ਤਲਵੰਡੀ ਰੋਡ ’ਤੇ ਘੇਰ ਲਿਆ। ਗੋਲੀਬਾਰੀ ਦੌਰਾਨ ਇੱਕ ਪੁਲਿਸ ਮੁਲਾਜ਼ਮ ਵੀ ਜ਼ਖ਼ਮੀ ਹੋ ਗਿਆ। ਨਸ਼ਾ....
ਕੇਂਦਰ ਸਰਕਾਰ ਘੱਟ ਗਿਣਤੀਆਂ ਨਾਲ ਵਿਤਕਰਾ ਕਰ ਰਹੀ ਹੈ : ਹਰਸਿਮਰਤ ਕੌਰ ਬਾਦਲ
ਆਪ ਤੇ ਕਾਂਗਰਸ ਦੋਵੇਂ ਪੰਜਾਬੀਆਂ ਨੂੰ ਮੂਰਖ ਬਣਾ ਰਹੀਆਂ ਹਨ, ਜਦੋਂ ਕਿ ਲੋਕ ਸਭਾ ਚੋਣਾਂ ਇਕੱਠਿਆਂ ਲੜਨ ਵਾਲੇ ਹਨ : ਹਰਸਿਮਰਤ ਕੌਰ ਬਾਦਲ ਤਲਵੰਡੀ ਸਾਬੋ, 09 ਜਨਵਰੀ : ਲੋਕ ਸਭਾ ਹਲਕਾ ਬਠਿੰਡਾ ਦੇ ਪਿੰਡਾਂ ਚੱਕ ਹੀਰਾ ਸਿੰਘ ਵਾਲਾ ਤੇ ਤਰਖਾਣਵਾਲਾ ਵਿੱਚ ਪਾਰਲੀਮੈਂਟ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਆਪਣੇ ਐਮਪੀ ਕੋਟੇ ਵਿੱਚ ਗ੍ਰਾਂਟਾਂ ਦਿੱਤੀਆਂ ਗਈਆਂ। ਮਾਣਯੋਗ ਸੁਪਰੀਮ ਕੋਰਟ ਵੱਲੋੰ ਬਿਲਕਿਸ ਬਾਨੋ ਦੇ ਦੋਸ਼ੀਆਂ ਨੂੰ ਮੁੜ ਤੋਂ ਜੇਲ੍ਹ ਭੇਜਣ ਦਾ ਲਿਆ ਗਿਆ ਫੈਸਲਾ ਬਹੁਤ ਹੀ ਸ਼ਲਾਘਾਯੋਗ ਹੈ....