ਮਾਲਵਾ

ਸਰਕਾਰ ਦੇ ਖ਼ਜ਼ਾਨੇ ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ ਦਸੰਬਰ 2022 ਦੇ ਮੁਕਾਬਲੇ ਦਸੰਬਰ 2023 ਵਿੱਜ 1.94 ਕਰੋੜ ਰੁਪਏ ਦਾ ਵਾਧਾ : ਡਿਪਟੀ ਕਮਿਸ਼ਨਰ
ਫਾਜ਼ਿਲਕਾ 8 ਜਨਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਦਿੱਤੀਆਂ ਗਈਆਂ ਪਾਰਦਰਸ਼ੀ, ਮੁਸ਼ਕਲ ਰਹਿਤ ਅਤੇ ਭ੍ਰਿਸ਼ਟਾਚਾਰ ਮੁਕਤ ਸੇਵਾਵਾਂ ਦੇ ਨਤੀਜੇ ਵਜੋਂ ਪੰਜਾਬ ਸਰਕਾਰ ਨੇ ਪਿਛਲੇ ਸਾਲ ਦੇ ਮੁਕਾਬਲੇ ਦਸੰਬਰ ਮਹੀਨੇ ਵਿੱਚ ਜ਼ਮੀਨਾਂ ਅਤੇ ਜਾਇਦਾਦ ਦੀਆਂ ਰਜਿਸਟਰੀਆਂ ਤੋਂ 32 ਫੀਸਦੀ ਵੱਧ ਆਮਦਨ ਪ੍ਰਾਪਤ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿੱਚੋਂ ਦਸੰਬਰ 2023 ਵਿੱਚ ਜ਼ਮੀਨ ਅਤੇ ਜਾਇਦਾਦ ਦੀਆਂ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਹੇਠ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਣ ਦੀ ਸੰਭਾਲ ਲਈ ਵਿਸ਼ੇਸ਼ ਯਤਨ ਸਮੇਂ ਦੀ ਲੋੜ : ਡਿਪਟੀ ਕਮਿਸ਼ਨਰ ਫਾਜ਼ਿਲਕਾ, 8 ਜਨਵਰੀ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਵਾਤਾਵਰਨ ਪਲਾਨ ਦੀ ਨਿਗਰਾਨੀ ਅਧੀਨ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਪ੍ਰਦੂਸ਼ਣ ਦੀ ਰੋਕਥਾਮ ਅਤੇ ਵਾਤਾਵਰਨ ਸੰਭਾਲ ਸਬੰਧੀ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਵਿਭਾਗੀ ਅਧਿਕਾਰੀਆਂ ਤੋਂ ਵਾਤਾਵਰਣ ਦੀ ਸੰਭਾਲ ਵਿਚ ਕੀਤੀਆਂ ਗਈਆਂ ਅਤੇ ਭਵਿੱਖੀ ਕਾਰਵਾਈਆਂ ਦਾ ਲੇਖਾ-ਜੋਖਾ ਹਾਸਲ ਕੀਤਾ ਤੇ....
ਆਨਲਾਈਨ ਸਿਸਟਮ ਰਾਹੀਂ ਘਟੀਆਂ ਲੋਕਾਂ ਦੀਆਂ ਮੁਸ਼ਕਿਲਾਂ
ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਧੀ ਦਾ ਲੋਕ ਵੱਧ ਤੋਂ ਵੱਧ ਲੈਣ ਲਾਹਾ ਧੂੜਕੋਟ ਵਿਖੇ ਲੋਕ ਮਿਲਣੀ ਵਿੱਚ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਕੋਟਕਪੂਰਾ 08 ਜਨਵਰੀ : ਅੱਜ ਪਿੰਡ ਧੂੜਕੋਟ ਵਿਖੇ ਪਾਰਟੀ ਵਰਕਰ ਗੁਰਮੀਤ ਸਿੰਘ ਦੇ ਗ੍ਰਹਿ ਵਿਖੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਬੋਲਦਿਆਂ ਉਹਨਾਂ ਦੱਸਿਆ ਕਿ ਆਨਲਾਈਨ ਵਿਧੀ ਰਾਹੀਂ ਸਰਕਾਰੀ ਵਿਭਾਗਾਂ ਵਿੱਚ ਕੀਤੇ ਜਾ ਰਹੇ ਕੰਮਾਂ ਦੇ ਸਦਕਾ ਲੋਕਾਂ ਨੂੰ ਕਾਫੀ ਹੱਦ ਤੱਕ ਸਮੱਸਿਆਵਾਂ....
ਡਿਪਟੀ ਕਮਿਸ਼ਨਰ ਨੇ ਸੋਲਿਡ ਵੇਸਟ ਅਤੇ ਲਿਕਵਿਡ ਵੇਸਟ ਪ੍ਰਬੰਧਨ ਦਾ ਜਾਇਜਾ ਲੈਣ ਲਈ ਪਿੰਡਾਂ ਦਾ ਕੀਤਾ ਦੌਰਾ
ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ-ਡਿਪਟੀ ਕਮਿਸ਼ਨਰ ਫਾਜ਼ਿਲਕਾ, 8 ਜਨਵਰੀ : ਪਿੰਡਾਂ ਦੇ ਵਾਤਾਵਰਨ ਨੂੰ ਹਰਿਆ ਭਰਿਆ ਤੇ ਖ਼ੂਬਸੂਰਤ ਬਣਾਉਣ ਲਈ ਕੂੜਾ ਕਰਕਟ ਦੀ ਸੁਚੱਜੀ ਸੰਭਾਲ ਜ਼ਰੂਰੀ ਹੈ, ਇਸ ਲਈ ਹੋਰ ਯੋਗ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪਿੰਡ ਕੋੜਿਆਂ ਵਾਲੀ ਅਤੇ ਚੱਕ ਸੁਖੇਰਾ ਵਿਖੇ ਬਣੇ ਸਾਲਿਡ ਵੇਸਟ ਮੈਨੇਜਮੈਂਟ ਤੇ ਲਿਕੁਅਡ ਵੇਸਟ ਮੈਨੇਜਮੈਂਟ ਦਾ ਜਾਇਜਾ....
ਸਪੀਕਰ ਸੰਧਵਾਂ ਨੇ ਸਰਪੰਚ ਪ੍ਰੀਤਮ ਸਿੰਘ ਦੇ ਪੁੱਤਰ ਦੀ ਬੇਵਕਤੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਕੋਟਕਪੂਰਾ 08 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਪਿੰਡ ਪੱਕਾ ਵਿਖੇ ਸਰਪੰਚ ਸ. ਪ੍ਰੀਤਮ ਸਿੰਘ ਦੇ ਘਰ ਉਨ੍ਹਾਂ ਦੇ ਪੁੱਤਰ ਦੀ ਬੇਵਕਤੀ ਮੌਤ ਤੇ ਅਫਸੋਸ ਕਰਨ ਪੁੱਜੇ। ਉਨ੍ਹਾਂ ਦੱਸਿਆ ਕਿ ਸਰਪੰਚ ਪ੍ਰੀਤਮ ਸਿੰਘ ਦਾ ਪੁੱਤਰ ਪਿਛਲੇ ਕੁਝ ਸਮੇਂ ਤੋਂ ਕੇਨੈਡਾ ਵਿਖੇ ਰਹਿ ਰਿਹਾ ਸੀ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਉਨ੍ਹਾਂ ਕਿਹਾ ਕਿ ਜਵਾਨ ਪੁੱਤਰ ਦਾ ਬੇਵਕਤੀ ਇਸ ਦੁਨੀਆ ਤੋਂ ਚਲੇ ਜਾਣਾ ਪਰਿਵਾਰ ਲਈ ਅਸਹਿ ਪੀੜਾ ਹੈ। ਉਨ੍ਹਾਂ ਦੁੱਖ....
ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਤੋਂ ਫ਼ਰਾਰ ਮਰੀਜ਼ਾਂ ਨੂੰ ਸਖ਼ਤ ਤਾੜਨਾ, ਵਾਪਸ ਨਾ ਪਰਤਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ : ਡਾ. ਬਲਬੀਰ ਸਿੰਘ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰ ਚੁੱਕ ਰਹੀ ਵਿਸ਼ੇਸ਼ ਕਦਮ - ਡਾ. ਬਲਬੀਰ ਸਿੰਘ ਸੰਗਰੂਰ
ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਘਾਬਦਾਂ ਤੋਂ ਫ਼ਰਾਰ ਮਰੀਜ਼ਾਂ ਨੂੰ ਸਖ਼ਤ ਤਾੜਨਾ, ਵਾਪਸ ਨਾ ਪਰਤਣ ਵਾਲਿਆਂ ਵਿਰੁੱਧ ਹੋਵੇਗੀ ਕਾਨੂੰਨੀ ਕਾਰਵਾਈ : ਡਾ. ਬਲਬੀਰ ਸਿੰਘ ਨਸ਼ਾ ਪੀੜਤਾਂ ਨੂੰ ਤੰਦਰੁਸਤ ਕਰਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਸਰਕਾਰ ਚੁੱਕ ਰਹੀ ਵਿਸ਼ੇਸ਼ ਕਦਮ - ਡਾ. ਬਲਬੀਰ ਸਿੰਘ ਸੰਗਰੂਰ, 7 ਜਨਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਨੂੰ ਸਫ਼ਲ ਬਣਾਉਣ ਵਿੱਚ ਰੁਕਾਵਟ ਪੈਦਾ ਕਰਨ....
ਸੂਬੇ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਦੋਹਰਾ ਚਿਹਰਾ ਪਛਾਨਣ : ਹਰਸਿਮਰਤ ਕੌਰ ਬਾਦਲ 
ਮਾਨਸਾ, 07 ਜਨਵਰੀ : ਸੂਬੇ ਦੇ ਲੋਕ ਆਮ ਆਦਮੀ ਪਾਰਟੀ ਅਤੇ ਕਾਂਗਰਸ ਦਾ ਦੋਹਰਾ ਚਿਹਰਾ ਪਛਾਨਣ, ਜਿੰਨ੍ਹਾਂ ਨੇ ਦਿੱਲੀ ਵਿੱਚ ਆਪਣਾ ਗਠਜੋੜ ਬਣਾ ਲਿਆ ਹੈ ਅਤੇ ਪੰਜਾਬ ਵਿੱਚ ਲੋਕਾਂ ਨੂੰ ਮੂਰਖ ਬਣਾਉਣ ਲਈ ਇੱਕ ਦੂਜੇ ਦੇ ਖਿਲਾਫ ਬੋਲ ਰਹੇ ਹਨ, ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਠਿੰਡਾ ਤੋਂ ਪਾਰਲੀਮੈਂਟ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮਾਨਸਾ ਦੇ ਪਿੰਡ ਬੁਰਹਰੀ ਸਿੰਘ ਵਿਖੇ ਕੀਤਾ। ਇਸ ਤੋਂ ਪਹਿਲਾਂ ਉਹ ਸ਼ਹੀਦ ਦੇ ਪਰਿਵਾਰ ਨੂੰ ਮਿਲੇ ਸਨ। ਇਸ ਮੌਕੇ ਬੀਬੀ ਬਾਦਲ ਨੇ ਕਿਹਾ ਕਿ....
ਪੰਜਾਬ ਉਦੋਂ ਤੱਕ ਆਪਣੇ ਪੈਰਾਂ ਤੇ ਖੜਾ ਨਹੀਂ ਹੋ ਸਕਦਾ ਜਦੋਂ ਤੱਕ ਉਸ ਦੀ ਆਰਥਿਕਤਾ ਮਜਬੂਤ ਨਹੀਂ ਹੁੰਦੀ : ਨਵਜੋਤ ਸਿੰਘ ਸਿੱਧੂ 
ਸੂਬੇ ‘ਚ ਆਪ ਸਰਕਾਰ ਅਮਨ ਕਾਨੂੰਨ ਨੂੰ ਬਣਾਈ ਰੱਖਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ : ਨਵਜੋਤ ਸਿੰਘ ਸਿੱਧੂ ਉੱਤਰ ਭਾਰਤ ਦਾ ਭਲਾ ਕਰਨਾ ਹੈ ਤਾਂ ਤੁਰੰਤ ਬਾਰਡਰ ਖੋਲੇ ਜਾਣ ਤਾਂ ਜੋ ਸੂਬੇ ਦੇ ਕਿਸਾਨ ਦੂਜੇ ਦੇਸ਼ਾਂ ਨਾਲ ਵਪਾਰ ਕਰ ਸਕਣ : ਸਿੱਧੂ ਕੋਟਸ਼ਮੀਰ, 07 ਜਨਵਰੀ : ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਬਾਦਲਾਂ ਅਤੇ ਕਾਂਗਰਸ ਪਾਰਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਇਲਾਕੇ ਬਠਿੰਡਾ ਦੇ ਪਿੰਡ ਕੋਟਸ਼ਮੀਰ ਵਿੱਚ....
ਜਦੋਂ ਵਿਪਾਸਨਾ ਦੀ ਸਹੂਲਤ ਹੁਸ਼ਿਆਰਪੁਰ 'ਚ ਹੈ, ਫਿਰ ਭਗਵੰਤ ਮਾਨ ਆਪ ਵਿਜ਼ਾਗ ਕਿਉਂ ਗਏ? : ਹਰਸਿਮਰਤ ਕੌਰ ਬਾਦਲ 
ਬਠਿੰਡਾ, 7 ਜਨਵਰੀ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਬਠਿੰਡਾ ਨੇ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਸਭ ਤੋਂ ਵਿਕਸਤ ਸ਼ਹਿਰ ਦਾ ਦਰਜਾ ਹਾਸਲ ਕੀਤਾ ਪਰ ਪਿਛਲੇ 7 ਸਾਲਾਂ ਤੋਂ ਸ਼ਹਿਰ ਵਿਚ ਕੋਈ ਵੀ ਵਿਕਾਸ ਕਾਰਜ ਨਹੀਂ ਹੋਇਆ। ਸਰਦਾਰਨੀ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਦੋਵਾਂ ਨੇ ਸ਼ਹਿਰ ਨਾਲ ਵਿਤਕਰਾ ਕੀਤਾ ਹੈ। ਉਹਨਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਇਹਨਾਂ ਦੋਵਾਂ ਪਾਰਟੀਆਂ ਨੂੰ ਬਾਹਰ ਦਾ ਰਸਤਾ ਵਿਖਾਇਆ ਜਾਵੇ....
ਲੁਧਿਆਣਾ ਵਿੱਚ ਦੱਖਣੀ ਸੂਡਾਨ ਦੇ ਵਿਦਿਆਰਥੀ ਦੀ ਮੌਤ 
ਲੁਧਿਆਣਾ, 7 ਜਨਵਰੀ : ਲੁਧਿਆਣਾ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਦੇਰ ਰਾਤ ਇੱਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ। ਇਹ ਵਿਦਿਆਰਥੀ ਫਿਰੋਜ਼ਪੁਰ ਰੋਡ ‘ਤੇ ਸਥਿਤ ਪ੍ਰਾਈਵੇਟ ਪੀਸੀਟੀਈ ਯੂਨੀਵਰਸਿਟੀ ਦਾ ਵਿਦਿਆਰਥੀ ਸੀ। ਉਸ ਦੇ ਦੋਸਤਾਂ ਅਨੁਸਾਰ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਅਨੁਸਾਰ ਵਿਦਿਆਰਥੀ ਨੂੰ ਉਲਟੀਆਂ ਆ ਰਹੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਦੱਖਣੀ ਸੂਡਾਨ ਦੇ ਮੋਰਡੇ ਮੇਡੀ ਯੋਕੋਬੋ ਵਜੋਂ ਹੋਈ ਹੈ। ਉਹ ਇੱਕ....
Punjab Image
ਕਿੰਨਰ ਸਮਾਜ ਲਈ ਜਾਗਰੂਕਤਾ ਕੈਂਪ ਦਾ ਆਯੋਜਨ 09 ਜਨਵਰੀ ਨੂੰ
ਲੁਧਿਆਣਾ, 07 ਜਨਵਰੀ : ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾ ਅਨੁਸਾਰ ਕਿੰਨਰ (ਟਰਾਂਸਜੈਂਡਰ) ਸਮਾਜ ਲਈ ਤਰੱਕੀ ਦੇ ਰਾਹ ਖੋੋਲਣ ਲਈ ਰੋੋਜ਼ਗਾਰ ਸਹਾਇਤਾ ਦੇ ਤੌੌਰ ਤੇ ਜਿਲ੍ਹਾ ਬਿਊਰੋ ਆਫ ਰੋੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਦਫਤਰ, ਲੁਧਿਆਣਾ ਵੱਲੋੋਂ 09 ਜਨਵਰੀ (ਮੰਗਲਵਾਰ) ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸਾਹਮਣੇ ਸੰਗੀਤ ਸਿਨੇਮਾ, ਪ੍ਰਤਾਪ ਚੌੌਂਕ, ਲੁਧਿਆਣਾ ਵਿਖੇ ਜਾਗਰੁਕਤਾ ਕੈਂਪ ਲਗਾਇਆ ਜਾ ਰਿਹਾ ਹੈ। ਡਿਪਟੀ ਡਾਇਰੈਕਟਰ ਸ਼੍ਰੀਮਤੀ ਮਿਨਾਕਸ਼ੀ ਸ਼ਰਮਾ ਜਿਲ੍ਹਾ ਰੋੋਜ਼ਗਾਰ ਅਤੇ ਕਾਰੋੋਬਾਰ....
ਮਾਲਵਾ ਸੱਭਿਆਚਾਰਕ ਮੰਚ ਦੀ ਮੀਟਿੰਗ ਵਿੱਚ 11 ਜਨਵਰੀ ਨੂੰ ਹੋਣ ਵਾਲੀਆਂ ਸਨਮਾਨਿਤ ਸ਼ਖਸ਼ੀਅਤਾਂ ਦੇ ਨਾਮਾਂ ਦਾ ਕੀਤਾ ਬਾਵਾ ਤੇ ਰਾਜੀਵ ਨੇ ਐਲਾਨ
ਕਲਸੀ, ਪਾਲੀ, ਗੁਲਸ਼ਨ, ਸਿੱਧੂ, ਨੂਰੀ, ਸਰਬਜੀਤ, ਪੰਛੀ,ਪਰਵਾਨਾ, ਕਮਲਜੀਤ, ਧਾਲੀਵਾਲ ਅਤੇ ਧੀਰ ਹੋਣਗੇ ਸਨਮਾਨਿਤ ਮਾਂਗਟ, ਡਾ. ਮੋਹਨਜੀਤ, ਸਰਕੌਰ, ਕਨੌਜੀਆ, ਜਗਜੀਤ, ਅਸ਼ੋਕ ਅਤੇ ਗੈਰੀ ਬਾਵਾ ਦਾ ਹੋਵੇਗਾ ਵਿਸ਼ੇਸ਼ ਸਨਮਾਨ ਲੁਧਿਆਣਾ 7 ਜਨਵਰੀ : ਅੱਜ ਮਾਲਵਾ ਸੱਭਿਆਚਾਰਕ ਮੰਚ ਪੰਜਾਬ ਦੀ ਮੀਟਿੰਗ ਮੰਚ ਦੇ ਸੀਨੀਅਰ ਵਾਈਸ ਪ੍ਰਧਾਨ ਜਸਵੀਰ ਸਿੰਘ ਰਾਣਾ ਝਾਂਡੇ ਦੇ ਆਫਿਸ ਝਾਂਡੇ ਰੋਡ ਵਿਖੇ ਹੋਈ ਜਿਸ ਵਿੱਚ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ, ਮੰਚ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ, ਸਰਪ੍ਰਸਤ ਨਿਰਮਲ....
ਸ੍ਵ. ਪੰਜਾਬੀ ਕਵੀ ਦਿਓਲ ਦੀ ਸਾਹਿੱਤ ਸਿਰਜਣਾ ਬਾਰੇ ਉਸ ਦੇ ਜੱਦੀ ਪਿੰਡ ਸ਼ੇਖ ਦੌਲਤ ਵਿਖੇ ਜਨਮ ਦਿਨ ਮੌਕੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਚਰਚਾ
ਸਮਾਗਮ ਦੀ ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕੀਤੀ ਲੁਧਿਆਣਾ 7 ਜਨਵਰੀ : ਪੰਜਾਬੀ ਜ਼ਬਾਨ ਦੇ ਸਿਰਕੱਢ ਮਰਹੂਮ ਲੇਖਕ ਬਖ਼ਤਾਵਰ ਸਿੰਘ ਦਿਓਲ (ਕਵੀ ਦਿਓਲ) ਦੇ ਸਾਹਿਤ ਬਾਰੇ ਭਾਰਤੀ ਸਾਹਿਤ ਅਕਾਦਮੀ ਵੱਲੋਂ ਗ੍ਰਾਮਲੋਕ ਯੋਜਨਾ ਅਧੀਨ ਉਨ੍ਹਾਂ ਦੇ ਜਨਮਦਿਨ ਮੌਕੇ ਸਾਹਿਤ ਸਭਾ ਜਗਰਾਓਂ ਦੇ ਸਰਿਯੋਗ ਨਾਲ ਕਵੀ ਦਿਉਲ ਦੇ ਜੱਦੀ ਪਿੰਡ ਸ਼ੇਖਦੌਲਤ ਵਿਖੇ ਨਿੱਠ ਕੇ ਲੋਕ ਚਰਚਾ ਕੀਤੀ ਗਈ। ਸਮਾਗਮ ਦੀ ਪ੍ਰਧਾਨਗੀ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ ਗੁਰਭਜਨ ਸਿੰਘ ਗਿੱਲ ਨੇ ਕੀਤੀ। ਭਾਰਤੀ ਸਾਹਿਤ....
67ਵੀਆਂ ਨੈਸ਼ਨਲ ਸਕੂਲ ਖੇਡਾਂ ਦੇ ਬਾਸਕਟਬਾਲ ਮੁਕਾਬਲਿਆਂ ਦੀ ਪਟਿਆਲਾ ਵਿਖੇ ਹੋਈ ਸ਼ਾਨਦਾਰ ਸ਼ੁਰੂਆਤ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ 'ਚ ਪੰਜਾਬ ਸਰਕਾਰ ਨੇ ਸੂਬੇ 'ਚ ਖੇਡ ਸਭਿਆਚਾਰ ਸਿਰਜਿਆ : ਡਾ. ਬਲਬੀਰ ਸਿੰਘ ਕਿਹਾ, ਖੇਡਾਂ ਵਤਨ ਪੰਜਾਬ ਦੀਆਂ ਤੇ ਖੇਡ ਨਰਸਰੀਆਂ ਨੇ ਸੂਬੇ ਦੇ ਨੌਜਵਾਨਾਂ ਨੂੰ ਖੇਡ ਪ੍ਰਤਿਭਾ ਦਿਖਾਉਣ ਦੇ ਦਿੱਤੇ ਮੌਕੇ ਪਟਿਆਲਾ, 07 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਵਿੱਚ 67ਵੀਆਂ ਨੈਸ਼ਨਲ ਸਕੂਲ ਖੇਡਾਂ 2023-24 ਦੇ ਟੂਰਨਾਮੈਂਟ ਆਯੋਜਿਤ ਕੀਤੇ ਜਾ ਰਹੇ....
ਡਿਪਟੀ ਕਮਿਸ਼ਨਰ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੇਸ਼ ਦੇ ਸਾਰੇ ਡਿਪਟੀ ਕਮਿਸ਼ਨਰਾਂ ਦੇ ਸਨਮੁੱਖ ਕੀਤੀ ਉਜਾਗਰ 
ਪਟਿਆਲਾ ਲਈ ਮਾਣ ਵਾਲੀ ਗੱਲ, ਦੇਸ਼ ਭਰ ‘ਚ ਚੋਟੀ ਦੇ 10 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੇ ਹੀ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਦਿੱਤੀ ਪੇਸ਼ਕਾਰੀ ਪਟਿਆਲਾ, 07 ਜਨਵਰੀ : ਸਵੱਛ ਭਾਰਤ ਮਿਸ਼ਨ ਗ੍ਰਾਮੀਣ ਵਿੱਚ ਜ਼ਿਲ੍ਹਾ ਕੁਲੈਕਟਰਾਂ ਦੁਆਰਾ ਪ੍ਰਾਪਤ ਕੀਤੀ ਸ਼ਾਨਦਾਰ ਪ੍ਰਗਤੀ ਦੇ ਇੱਕ ਮਿਸਾਲੀ ਵਰਚੁਅਲ ਸਮਾਗਮ ਮੌਕੇ ਪਟਿਆਲਾ ਜ਼ਿਲ੍ਹੇ ਨੂੰ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਬਾਰੇ ਪੇਸ਼ਕਾਰੀ ਦੇਣ ਦਾ ਮਾਣ ਹਾਸਲ ਹੋਇਆ ਹੈ।ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਓਡੀਐਫ ਪਲੱਸ ਯਾਤਰਾ ਦੀ....