ਫ਼ਤਹਿਗੜ੍ਹ ਸਾਹਿਬ, 25 ਦਸੰਬਰ : ਸੈਲਫ ਹੈਲਪ ਗਰੁੱਪਾਂ ਦੇ ਮੈਂਬਰਾਂ ਦੀ ਪਰਿਵਾਰਕ ਆਮਦਨ ਵਧਾਉਣ ਦੇ ਮੰਤਵ ਨਾਲ ਨਾਬਾਰਡ ਵੱਲੋਂ ਲੁਧਿਆਣਾ ਦੀ ਸਕਿੱਲ ਅਪਗ੍ਰੇਡੇਸ਼ਨ ਟਰੇਨਿੰਗ ਸਰਵਸਿਜ਼ ਦੇ ਸਹਿਯੋਗ ਨਾਲ ਸਲਾਣਾ ਦਾਰਾ ਸਿੰਘ ਵਾਲਾ ਵਿਖੇ ਦੁੱਧ ਨਾਲ ਤਿਆਰ ਹੋਣ ਵਾਲੇ ਪਦਾਰਥਾਂ ਸਬੰਧੀ 15 ਦਿਨ ਦਾ ਸਿਖਲਾਈ-ਕਮ-ਐਕਸਪੋਜ਼ਰ ਦੌਰੇ ਦਾ ਆਯੋਜਨ ਕੀਤਾ ਗਿਆ। ਪ੍ਰੋਗਰਾਮ ਨੂੰ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ), ਪੰਜਾਬ ਖੇਤਰੀ ਦਫਤਰ, ਚੰਡੀਗੜ੍ਹ, ਮਾਈਕਰੋ ਐਂਟਰਪ੍ਰਾਈਜ਼ ਡਿਵੈਲਪਮੈਂਟ....
ਮਾਲਵਾ
ਸ਼ਹੀਦੀ ਸਭਾ ਦੇ ਏਰੀਏ ਵਿੱਚ ਸ਼ਰਾਬ ਦੀ ਵਰਤੋਂ ਕਰਕੇ ਦਾਖਲ ਹੋਣ ਤੇ ਵੀ ਲਗਾਈ ਗਈ ਪਾਬੰਦੀ ਫ਼ਤਹਿਗੜ੍ਹ ਸਾਹਿਬ, 25 ਦਸੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੇ ਤਿੰਨ ਕਿਲੋਮੀਟਰ ਏਰੀਏ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ, ਸਾਨੀਪੁਰ ਚੌਂਕ, ਜੀ.ਟੀ.ਰੋਡ ਬਾੜਾ, ਚਾਵਲਾ ਚੌਂਕ ਸਰਹਿੰਦ, ਰੇਲਵੇ ਰੋਡ ਸਰਹਿੰਦ, ਰੇਲਵੇ ਰੋਡ ਹਮਾਂਯੂਪੁਰ, ਭੱਟੀ ਰੋਡ ਸਰਹਿੰਦ ਅਤੇ....
ਸਿਵਲ ਸਰਜਨ ਨੇ ਸਿਹਤ ਟੀਮਾਂ ਨੂੰ ਕੀਤਾ ਰਵਾਨਾਂ ਫਤਹਿਗੜ੍ਹ ਸਾਹਿਬ, 25 ਦਸੰਬਰ : ਸ਼ਹੀਦੀ ਸਭਾ ਦੌਰਾਨ ਸੰਗਤ ਨੂੰ ਨਿਰਵਿਘਨ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵੱਖ ਵੱਖ ਜਿਲਿਆ ਤੋਂ ਆਈਆਂ ਮੈਡੀਕਲ ਟੀਮਾ ਅਤੇ ਹੋਰ ਸਿਹਤ ਅਮਲੇ ਨੂੰ ਐਂਬੂਲੈਂਸ ਸਮੇਤ ਡਿਊਟੀਆ ਲਈ ਰਵਾਨਾ ਕੀਤਾ ਗਿਆ, ਇਸ ਮੌਕੇ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਮੂਹ ਸਟਾਫ ਨਾਲ ਮੀਟਿੰਗ ਕਰਕੇ ਡਿਊਟੀਆਂ ਦਾ ਪਲਾਨ ਦਿੱਤਾ ਤੇ ਜ਼ਰੂਰੀ ਹਦਾਇਤਾਂ ਜਾਰੀ ਕੀਤੀਆਂ । ਉਨ੍ਹਾਂ ਸਾਰੇ ਸਿਹਤ ਕਰਮੀਆਂ ਨੂੰ ਆਪੋ ਆਪਣੀ ਡਿਊਟੀ ਸੇਵਾ ਭਾਵਨਾ ਨਾਲ....
ਬਰਨਾਲਾ, 25 ਦਸੰਬਰ : ਸ਼ਹੀਦ ਹੌਲਦਾਰ ਬਿਁਕਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ , ਬਰਨਾਲਾ ਵਿਖੇ ਰਾਸ਼ਟਰੀ ਗਣਿਤ ਦਿਵਸ-2023 ਪ੍ਰਿੰਸੀਪਲ ਹਰੀਸ਼ ਬਾਂਸਲ ਦੀ ਯੋਗ ਅਗਵਾਈ ਅਧੀਨ ਮਨਾਇਆ ਗਿਆ । ਇਹ ਦਿਵਸ ਹਰ ਸਾਲ "ਸ੍ਰੀਨਿਵਾਸ ਰਾਮਾਨੂਜਨ ਮਹਾਨ ਗਣਿਤ ਸ਼ਾਸਤਰੀ" ਜੀ ਦੀ ਜਨਮ ਵਰੇਗੰਡ 'ਤੇ ਮਨਾਇਆ ਜਾਂਦਾ ਹੈ , ਜਿਨ੍ਹਾਂ ਨੇ ਕਿ ਆਪਣੀ ਤੀਖਣ ਬੁੱਧੀ ਸਦਕਾ ਗਣਿਤ ਦੇ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ । ਇਸ ਮੌਕੇ ਸ਼੍ਰੀਮਤੀ ਸੋਨੀਆ,ਗਣਿਤ ਕੋਆਰਡੀਨੇਟਰ ਦੀ ਦੇਖ ਰੇਖ ਵਿੱਚ....
ਬਰਨਾਲਾ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਨੀਟ ਟ੍ਰੇਨਿੰਗ (NEET TRAINING) ਲੈਣ ਸਬੰਧੀ ਅੰਮ੍ਰਿਤਸਰ ਲਈ ਹੋਏ ਰਵਾਨਾ ਬਰਨਾਲਾ, 25 ਦਸੰਬਰ : ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਮਾਣਯੋਗ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸਕੂਲ ਸਿੱਖਿਆ ਵਿਭਾਗ ਤੋਂ ਸ੍ਰੀ ਦੀਪਕ ਕਾਂਸਲ, ਸਹਾਇਕ ਡਾਇਰੈਕਟਰ, ਸਕੂਲਜ ਆਫ ਐਮੀਨੈਂਸ, ਪੰਜਾਬ ਦੀਆਂ ਹਦਾਇਤਾਂ ਅਨੁਸਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਬਰਨਾਲਾ ਸ਼੍ਰੀ ਸ਼ਮਸ਼ੇਰ ਸਿੰਘ....
ਸੂਬਾਈ ਜਥੇਬੰਦੀ ਵਲੋਂ ਲਿਆਂਦੇ ਪੱਤਰਕਾਰਾਂ ਨੂੰ ਸਪੀਕਰ ਸੰਧਵਾਂ ਨੇ ਵੰਡੇ ਸ਼ਨਾਖਤੀ ਕਾਰਡ ਕੋਟਕਪੂਰਾ, 25 ਦਸੰਬਰ : ਆਪਣੀ ਜਾਨ ਜੋਖਮ ਵਿੱਚ ਪਾ ਕੇ ਜਿੱਥੇ ਸਮਾਜਿਕ ਤਾਣੇ ਬਾਣੇ ਨੂੰ ਦਰੁਸਤ ਰੱਖਣ ਲਈ ਪੱਤਰਕਾਰ ਭਾਈਚਾਰਾ ਵਧੀਆ ਸੇਵਾ ਕਾਰਜ ਕਰ ਰਿਹਾ ਹੈ, ਉੱਥੇ ਮੈਨੂੰ ਸਪੀਕਰ ਦੇ ਅਹੁਦੇ ਤੱਕ ਪਹੁੰਚਾਉਣ ਵਿੱਚ ਪੱਤਰਕਾਰ ਭਾਈਚਾਰੇ ਦਾ ਵੀ ਵੱਡਮੁੱਲਾ ਯੋਗਦਾਨ ਹੈ। ਪੰਜਾਬ ਚੰਡੀਗੜ ਜਰਨਲਿਸਟ ਯੂਨੀਅਨ ਦੀ ਮੀਟਿੰਗ ਦੌਰਾਨ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ....
ਗਿਆਨੀ ਜ਼ੈਲ ਸਿੰਘ ਨੇ ਆਪਣੇ ਕਾਰਜ਼ਕਾਲ ਦੌਰਾਨ ਹਰ ਵਰਗ ਨੂੰ ਸਤਿਕਾਰ ਦਿੱਤਾ ਫਰੀਦਕੋਟ, 25 ਦਸੰਬਰ : 05 ਮਈ 1916 ਨੂੰ ਗਿਆਨੀ ਜ਼ੈਲ ਸਿੰਘ ਨੇ ਮਾਤਾ ਇੰਦ ਕੌਰ ਦੀ ਕੁਖੋ ਭਾਈ ਕਿਸ਼ਨ ਸਿੰਘ ਦੇ ਘਰ ਪਿੰਡ ਸੰਧਵਾਂ ਵਿਖੇ ਜਨਮ ਲਿਆ ਸੀ।ਉਨਾਂ ਦਾ ਸਿੱਖ ਧਰਮ ਅਤੇ ਗੁਰਬਾਣੀ ਵਿਚ ਅਟੁੱਟ ਵਿਸ਼ਵਾਸ ਅਤੇ ਸ਼ਰਧਾ ਸੀ। ਇਨ੍ਹਾਂ ਦਾ ਪਿਛੋਕੜ ਕ੍ਰਿਤੀ ਪ੍ਰੀਵਾਰ ਸਬੰਧਿਤ ਸੀ। ਗਿਆਨੀ ਜੀ ਨੇ ਆਪਣੇ ਜੀਵਨ ਨੂੰ ਗੁਰਬਾਣੀ ਦੇ ਇਸ ਕੱਥਨ ਅਨੁਸਾਰ ਢਾਲਿਆ, “ਫ਼ਰੀਦਾ ਸਭ ਸੇ ਹਮੁ ਬੁਰੇ, ਹਮ ਤੱਜ ਭਲਾ ਸਭ ਕੋਇ” ਇਹਨਾਂ ਵਿਚਾਰਾਂ....
ਮੁੱਲਾਂਪੁਰ ਦਾਖਾ, 25 ਦਸੰਬਰ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ-ਮਜ਼ਦੂਰ ਯੂਨੀਅਨ (ਰਜਿ:) ਜਿਲ੍ਹਾ ਲੁਧਿਆਣਾ ਦੀ ਜਿਲ੍ਹਾ ਕਾਰਜਕਾਰੀ ਕਮੇਟੀ ਦੇ ਅਹਿਮ ਫੈਸਲੇ ਦੀ ਰੌਸ਼ਨੀ ਵਿੱਚ, ਨੇੜ ਭਵਿੱਖ ਵਿੱਚ ਕੇਂਦਰ ਦੀ ਫਿਰਕੂ ਫਾਸ਼ੀ ਤੇ ਕਿਸਾਨ- ਮਜ਼ਦੂਰ ਵਿਰੋਧੀ ਜ਼ਾਲਮ ਮੋਦੀ ਹਕੂਮਤ ਵਿਰੁੱਧ ਲੱਗਣ ਵਾਲੇ ਦਿੱਲੀ ਮੋਰਚੇ ਦੀ ਸੰਜੀਦਾ ਤੇ ਵੱਡੀ ਤਿਆਰੀ ਵਜੋਂ ਅੱਜ ਤੋਂ ਪਿੰਡ- ਪਿੰਡ ਜਨਤਕ ਮੁਹਿੰਮ ਵਿੱਢ ਦਿੱਤੀ ਗਈ ਹੈ। ਵਰਨਯੋਗ ਹੈ ਕਿ ਦਿੱਲੀ ਮੋਰਚਾ ਹੇਠ ਲਿਖੀਆਂ ਮੁੱਖ ਮੰਗਾਂ 'ਤੇ ਕੇਂਦਰਿਤ ਕੀਤਾ....
ਮੁੱਲਾਂਪੁਰ ਦਾਖਾ 24 ਦਸੰਬਰ (ਸਤਵਿੰਦਰ ਸਿੰਘ ਗਿੱਲ) : ਜ਼ੀਰੋ ਬਿਜਲੀ ਬਿੱਲਾਂ ਦੀ ਮਹਿੰਗੀ ਇਸ਼ਤਿਹਾਰਬਾਜ਼ੀ ਵਿੱਚ ਮਸਤ ਭਗਵੰਤ ਮਾਨ ਹਕੂਮਤ ਨੇ ਮਜ਼ਦੂਰਾਂ ਦੀ ਸੰਘਰਸ਼ ਲੜ ਕੇ ਪ੍ਰਾਪਤ ਕੀਤੀ ਅਤੇ ਲਗਭਗ ਡੇਢ ਦਹਾਕੇ ਤੋਂ ਚੱਲਦੀ ਆ ਰਹੀ ਬਿਜਲੀ ਬਿੱਲ ਮੁਆਫੀ ਨੂੰ ਜਰਨਲ ਵਿੱਚ ਪਾ ਕੇ ਹਜ਼ਾਰਾਂ ਰੁਪਏ ਦੇ ਬਿਜਲੀ ਬਿੱਲ ਦਲਿਤ, ਪਛੜਿਆ ਅਤੇ ਗਰੀਬ ਪਰਿਵਾਰਾਂ ਨੂੰ ਭੇਜੇ ਹਨ ਅਤੇ ਬੁਹਤੇ ਪਿੰਡਾਂ ਵਿੱਚ ਮਜ਼ਦੂਰਾਂ ਦੇ ਬਿਜਲੀ ਕੁਨੈਕਸ਼ਨ ਕੱਟਣੇ ਸ਼ੁਰੂ ਕਰ ਦਿੱਤੇ ਹਨ। ਝਾੜੂ ਹਕੂਮਤ ਦੀ ਇਸ ਧੱਕੇਸ਼ਾਹੀ ਦਾ....
ਮੁੱਲਾਂਪੁਰ ਦਾਖਾ 24 ਦਸੰਬਰ (ਸਤਵਿੰਦਰ ਸਿੰਘ ਗਿੱਲ) : ਪਿੰਡ ਪਮਾਲ ਦੇ ਗੁਰਦੁਆਰਾ ਸ੍ਰੀ ਮੇਲਸਰ ਸਾਹਿਬ ਦੀ ਪ੍ਰਬੰਧਕੀ ਕਮੇਟੀ ਵਲੋਂ ਨਗਰ ਨਿਵਾਸੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਅੰਮ੍ਰਿਤ ਵੇਲੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਉਪਰੰਤ ਭਾਈ ਗਗਨਦੀਪ ਸਿੰਘ, ਪ੍ਰੋਫੈਸਰ ਅਵਤਾਰ ਸਿੰਘ ਖਾਲਸਾ, ਰਾਗੀ ਭਾਈ ਜਗਰੂਪ ਸਿੰਘ ਦੇ ਕੀਰਤਨੀ ਜੱਥੇ ਅਤੇ ਹੋਰ ਪ੍ਰਚਾਰਕਾਂ ਨੇ ਸੰਗਤਾਂ ਨੂੰ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ....
ਪਟਿਆਲਾ, 24 ਦਸੰਬਰ : ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਤੇ ਸਰਕਾਰੀ ਮੈਡੀਕਲ ਕਾਲਜ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਕੋਵਿਡ ਵਾਰਡ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਭਾਵੇਂ ਸੂਬੇ ਅੰਦਰ ਕੋਵਿਡ ਦੇ ਨਵੇਂ ਵੇਰੀਐਂਟ ਦਾ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਸਿਹਤ ਵਿਭਾਗ ਵੱਲੋਂ ਅਹਿਤਿਆਤ ਵਜੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਕੋਵਿਡ ਨਾਲ ਪੀੜਤ ਜੇਕਰ ਮਰੀਜ਼ ਆਉਂਦੇ ਵੀ ਹਨ ਤਾਂ ਇਸ ਸਬੰਧੀ ਸਿਹਤ, ਮੈਡੀਕਲ ਤੇ ਖੋਜ....
ਮਲੇਰਕੋਟਲਾ, 24 ਦਸੰਬਰ : ਭਾਈਚਾਰਕ ਸਾਂਝ ਵੱਲ ਇੱਕ ਵੱਡਾ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਆਈ.ਪੀ.ਐਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲੇਰਕੋਟਲਾ ਪੁਲਿਸ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਭੋਗੀਵਾਲ ਦੇ 100 ਵਿਦਿਆਰਥੀਆਂ ਲਈ ਵਿੱਦਿਅਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਵਿਲੱਖਣ ਪਹਿਲਕਦਮੀ ਨੇ ਨੌਜਵਾਨ ਦਿਮਾਗਾਂ ਨੂੰ ਪੁਲਿਸ ਦੇ ਕੰਮ ਕਾਰ ਬਾਰੇ ਜਾਣਕਾਰੀ ਪ੍ਰਦਾਨ ਕੀਤੀ ਗਈ। 100 ਦੇ ਕਰੀਬ ਵਿਦਿਆਰਥੀ ਨੇ ਅਧਿਆਪਕਾਂ ਨਾਲ....
ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਦੀ ਵਿਕਾਸ ਪੱਖੋਂ ਬਦਲ ਰਹੀ ਹੈ ਨੁਹਾਰ ਬਟਾਲਾ, 24 ਦਸੰਬਰ : ਬਟਾਲਾ ਦੇ ਨੋਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸ਼ਹਿਰ ਵਿੱਚ ਕੇਵਲ ਵਿਕਾਸ ਕਾਰਜ ਹੀ ਨਹੀਂ ਕਰਵਾਏ ਜਾ ਰਹੇ ਬਲਕਿ ਉਨ੍ਹਾਂ ਵਲੋਂ ਖੁਦ, ਚੱਲ ਰਹੇ ਵਿਕਾਸ ਕਾਰਜਾਂ ਦਾ ਨਿਰੀਖਣ ਵੀ ਕੀਤਾ ਜਾਂਦਾ ਹੈ। ਇਸ ਦੀ ਤਾਜ਼ਾ ਉਦਾਹਰਨ ਬੀਤੀ ਰਾਤ ਤਕਰੀਬਨ 1.30 ਵਜੇ ਵੇਖਣ ਨੂੰ ਮਿਲੀ। ਜਦੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲੇ ਸ਼ਹਿਰ ਵਿੱਚ ਸੜਕਾਂ ਚੋੜੀਆ ਦੇ ਚੱਲ ਰਹੇ ਕੰਮ ਨੂੰ ਚੈੱਕ ਕੀਤਾ ਗਿਆ।....
ਖੇਡ ਖੇਤਰ ਵਿੱਚ ਇਸ਼ਿਤਾ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਸੰਗਰੂਰ, 24 ਦਸੰਬਰ : ਆਂਧਰਾ ਪ੍ਰਦੇਸ਼ ਦੇ ਵਿਜੇਵਾੜਾ ਵਿਖੇ ਹੋਈਆਂ ਸਕੂਲ ਨੈਸ਼ਨਲ ਖੇਡਾਂ ਤਹਿਤ ਬੈਡਮਿੰਟਨ ਵਿੱਚ ਪੰਜਾਬ ਦੀ ਨੁਮਾਇੰਦਗੀ ਕਰਦਿਆਂ ਟੀਮ ਪੱਧਰ ਉੱਤੇ ਸੋਨ ਤਮਗਾ ਜਿੱਤਣ ਵਾਲੀ ਸੰਗਰੂਰ ਵਾਸੀ ਖਿਡਾਰਨ ਇਸ਼ਿਤਾ ਸ਼ਰਮਾ ਨੂੰ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਸਨਮਾਨਿਤ ਕੀਤਾ ਗਿਆ। ਉਨ੍ਹਾਂ ਇਸ਼ਿਤਾ ਸ਼ਰਮਾ ਨੂੰ ਇਸ ਮਾਣਮੱਤੀ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਖੇਡ ਖੇਤਰ ਵਿੱਚ ਇਸ਼ਿਤਾ ਦੇ ਸੁਨਹਿਰੀ ਭਵਿੱਖ ਦੀ ਕਾਮਨਾ....
ਸੰਗਰੂਰ, 24 ਦਸੰਬਰ : ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਦਿਵਿਆਂਗਜਨ ਲਈ ਚਲਾਈ ਜਾ ਰਹੀ ਅਡਿਪ ਯੋਜਨਾ ਤਹਿਤ ਅੱਜ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਰੈਡ ਕਰਾਸ ਜ਼ਿਲ੍ਹਾ ਵਿਕਲਾਂਗ ਪੁਨਰਵਾਸ ਕੇਂਦਰ ਸੰਗਰੂਰ ਅਤੇ ਅਲਿਮਕੋ ਮੁਹਾਲੀ ਦੇ ਸਹਿਯੋਗ ਨਾਲ ਗਰਾਊਂਡ, ਨੇੜੇ ਗੇਟ ਨੰਬਰ 3, ਕਾਲੀ ਮਾਤਾ ਮੰਦਰ, ਸੰਗਰੂਰ ਵਿਖੇ ਸਹਾਇਕ ਉਪਕਰਣ ਵੰਡ ਸਮਾਰੋਹ ਕਰਵਾਇਆ ਗਿਆ। ਇਸ ਕੈਂਪ ਵਿੱਚ ਮੈਂਬਰ ਲੋਕ ਸਭਾ ਸਿਮਰਨਜੀਤ ਸਿੰਘ ਮਾਨ ਨੇ ਸ਼ਿਰਕਤ ਕਰਦਿਆਂ ਲਾਭਪਾਤਰੀਆਂ ਨੂੰ ਮੋਟਰਾਈਜ਼ਡ ਟਰਾਈਸਾਈਕਲ....