ਮਾਲਵਾ

'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਵਿਸ਼ੇਸ਼ ਬੱਸ ਬੁੱਕਣਵਾਲਾ ਤੋਂ ਸ਼੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਸਕੀਮ ਦਾ ਲਾਭ ਲੈਣ ਲਈ ਸ਼ਰਧਾਲੂ ਆਪਣੀ ਅਗਾਊਂ ਰਜਿਸਟ੍ਰੇਸ਼ਨ ਬਣਾਉਣ ਯਕੀਨੀ ਮੋਗਾ, 21 ਦਸੰਬਰ : ਪੰਜਾਬ ਸਰਕਾਰ ਦੀ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਤਹਿਤ ਜਿਲ੍ਹਾ ਮੋਗਾ ਦੇ ਸ਼ਰਧਾਲੂ ਵੱਡੀ ਗਿਣਤੀ ਵਿੱਚ ਵਿਸ਼ੇਸ਼ ਬੱਸਾਂ ਰਾਹੀਂ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਰਹੇ ਹਨ। ਸਕੀਮ ਤਹਿਤ ਇਨ੍ਹਾਂ ਵਿਸ਼ੇਸ਼ ਬੱਸਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।....
ਸ਼ਹੀਦੀ ਸਭਾ ਦੌਰਾਨ ਸਾਫ਼ ਸਫ਼ਾਈ ਲਈ ਸੰਤ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹਿੰਮ ਦਾ ਆਗਾਜ਼
ਸੰਤ ਬਾਬਾ ਕਸ਼ਮੀਰਾ ਸਿੰਘ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਭੇਜੀਆਂ ਗਈਆਂ ਮਸ਼ੀਨਾਂ ਤੇ ਸਫ਼ਾਈ ਸੇਵਾਦਾਰਾਂ ਦਾ ਜੱਥਾ ਵਿਧਾਇਕ ਲਖਬੀਰ ਸਿੰਘ ਰਾਏ, ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਡਿਪਟੀ ਕਮਿਸ਼ਨਰ ਪਰਨੀਤ ਸ਼ੇਰਗਿੱਲ ਨੇ ਸ਼ੁਰੂ ਕਰਵਾਈ ਸਫਾਈ ਮੁਹਿੰਮ ਫ਼ਤਹਿਗੜ੍ਹ ਸਾਹਿਬ, 21 ਦਸੰਬਰ : ਦਸਮਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ 26 ਤੋਂ 28 ਦਸੰਬਰ ਤੱਕ ਹੋਣ ਵਾਲੀ ਸ਼ਹੀਦੀ....
ਵਿਧਾਇਕ ਲਖਬੀਰ ਸਿੰਘ ਰਾਏ ਤੇ ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਵਲੋਂ ਸ਼ਹੀਦੀ ਸਭਾ ਸਬੰਧੀ 'ਫ਼ੋਟੋ ਕਾਂਟੈੱਸਟ' ਦਾ ਪੋਸਟਰ ਜਾਰੀ
ਜੇਤੂਆਂ ਨੂੰ 80 ਹਜ਼ਾਰ ਤੋਂ ਵੱਧ ਦੇ ਦਿੱਤੇ ਜਾਣਗੇ ਇਨਾਮ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 24 ਦਸੰਬਰ 2023 ਜੇਤੂਆਂ ਦਾ ਐਲਾਨ 02 ਜਨਵਰੀ 2024 ਨੂੰ ਫ਼ਤਹਿਗੜ੍ਹ ਸਾਹਿਬ, 21 ਦਸੰਬਰ : ਸ਼ਹੀਦੀ ਸਭਾ-2023 ਦੀਆਂ ਯਾਦਾਂ ਨੂੰ ਸਾਂਭਣ ਤੇ ਪ੍ਰਚਾਰ ਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦੀ ਸਭਾ ਸਬੰਧੀ 'ਫ਼ੋਟੋ ਕਾਂਟੈੱਸਟ' ਕਰਵਾਇਆ ਜਾ ਰਿਹਾ ਹੈ। ਜਿਸ ਸਬੰਧੀ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 24 ਦਸੰਬਰ 2023 ਹੈ ਤੇ ਜੇਤੂਆਂ ਦਾ ਐਲਾਨ 02 ਜਨਵਰੀ 2024 ਨੂੰ ਕੀਤਾ ਜਾਵੇਗਾ। ਜੇਤੂਆਂ ਨੂੰ 80 ਹਜ਼ਾਰ ਤੋਂ....
ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ  ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ
ਕਿਹਾ, ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਵਰਗੀ ਮਿਸਾਲ ਦੁਨੀਆਂ 'ਚ ਹੋਰ ਕਿਧਰੇ ਨਹੀਂ ਮਿਲਦੀ ਫ਼ਤਹਿਗੜ੍ਹ ਸਾਹਿਬ, 21 ਦਸੰਬਰ : ਖੇਡ ਮੰਤਰੀ ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਮਗਰੋਂ ਸ. ਮੀਤ ਹੇਅਰ ਨੇ ਕਿਹਾ ਕਿ ਅਜਿਹੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆਂ ਵਿਚ ਹੋਰ ਕਿਧਰੇ ਨਹੀਂ ਮਿਲਦੀ। ਕੈਬਨਿਟ ਮੰਤਰੀ ਨੇ ਕਿਹਾ ਕਿ....
ਲੋਕਤੰਤਰ ਦੀ ਮਜ਼ਬੂਤੀ ਲਈ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨਾ ਅਤਿ ਜ਼ਰੂਰੀ
ਸਿਆਸੀ ਪਾਰਟੀਆਂ ਨੂੰ ਨੌਜਵਾਨਾਂ ਨੂੰ ਵੋਟ ਬਾਰੇ ਜਾਗਰੂਕ ਕਰਨ ਦੀ ਅਪੀਲ ਕਮਿਸ਼ਨਰ, ਮੰਡਲ, ਪਟਿਆਲਾ, ਸ਼੍ਰੀ ਦਲਜੀਤ ਸਿੰਘ ਮਾਂਗਟ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਫਤਹਿਗੜ੍ਹ ਸਾਹਿਬ, 21 ਦਸੰਬਰ : ਕਈ ਵਾਰ ਨੌਜਵਾਨ ਵੋਟ ਬਣਾਉਣ ਅਤੇ ਵੋਟ ਪਾਉਣ ਵਿਚ ਘੌਲ ਕਰ ਜਾਂਦੇ ਹਨ। ਇਸ ਨਾਲ ਮਜ਼ਬੂਤ ਲੋਕਤੰਤਰ ਸਥਾਪਿਤ ਕਰਨ ਵਿੱਚ ਵੱਡੀਆ ਦਿੱਕਤਾਂ ਆਉਂਦੀਆਂ ਹਨ ਕਿਉਂਕਿ ਲੋਕਤੰਤਰ ਵਿੱਚ ਇੱਕ ਇੱਕ ਵੋਟ ਬਹੁਤ ਮਹੱਤਵ ਰੱਖਦੀ ਹੈ। ਕੋਈ ਵੀ ਉਮੀਦਵਾਰ ਇਕ ਵੋਟ ਨਾਲ ਹਾਰਨ ਕਰ ਕੇ ਪੂਰੇ ਪੰਜ ਸਾਲ ਲਈ....
ਪੰਜਾਬ ਸਰਕਾਰ ਵੱਲੋਂ ਪੈਰਾ ਮਿਲਟਰੀ ਫੋਰਸਿਸ ਲਈ ਮੁਫਤ ਲਿਖਤੀ ਪੇਪਰ ਤਿਆਰੀ ਅਤੇ ਫਿਜੀਕਲ ਟ੍ਰੇਨਿੰਗ ਕੈਂਪ
ਬਰਨਾਲਾ, 21 ਦਸੰਬਰ : ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਜ਼ਿਲ੍ਹਾ ਮਾਨਸਾ (ਭਿੱਖੀ - ਬੁਢਲਾਡਾ ਰੋਡ) ਵੱਲੋਂ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆਂ 75768 ਪੋਸਟਾਂ ਜਿਨ੍ਹਾਂ ਵਿੱਚ ਬੀ.ਐੱਸ.ਐੱਫ, ਸੀ.ਆਈ.ਐੱਸ.ਐੱਫ., ਸੀ.ਆਰ.ਪੀ.ਐੱਫ. ਆਈ.ਟੀ.ਬੀ.ਪੀ., ਅਸਾਮ ਰਾਈਫਲਜ਼ (ਏ.ਆਰ.) ਆਦਿ ਸ਼ਾਮਿਲ ਹਨ ਅਤੇ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਤੇ ਫਿਜੀਕਲ ਟ੍ਰੇਨਿੰਗ ਦੀ....
ਕੌਮੀ ਸੇਵਾ ਯੋਜਨਾ ਅਧੀਨ ਸੱਤ ਰੋਜ਼ਾ ਕੈਂਪ ਦੇ ਛੇਵੇਂ ਦਿਨ ਦੀ ਸ਼ੁਰੂਆਤ ਦੰਦਾਂ ਦੇ ਚੈਕਅੱਪ ਕੈਂਪ ਨਾਲ ਕੀਤੀ
ਬਰਨਾਲਾ, 21 ਦਸੰਬਰ : ਕੌਮੀ ਸੇਵਾ ਯੋਜਨਾ ਅਧੀਨ ਸ.ਸ.ਸ.ਸ. ਲੜਕੀਆਂ ਬਰਨਾਲਾ ਵਿਖੇ ਸੱਤ ਰੋਜ਼ਾ ਕੈਂਪ ਦੇ ਛੇਵੇਂ ਦਿਨ ਦੀ ਸ਼ੁਰੂਆਤ ਦੰਦਾਂ ਦੇ ਚੈਕਅੱਪ ਕੈਂਪ ਨਾਲ ਕੀਤੀ। ਸ਼ਹਿਰ ਦੇ ਜਾਣੇ - ਮਾਣੇ ਡਾ.ਜਿੰਮੀ ਕਾਂਸਲ ਨੇ ਬੱਚਿਆਂ ਨੂੰ ਦੰਦਾਂ ਦੀ ਦੇਖਭਾਲ ਕਰਨ, ਦੰਦਾਂ ਨੂੰ ਲੱਗਣ ਵਾਲੀਆਂ ਬਿਮਾਰੀਆਂ, ਰਾਤ ਦੇ ਖਾਣੇ ਤੋਂ ਬਾਅਦ ਰੋਜ਼ਾਨਾ ਦੰਦਾਂ ਨੂੰ ਸਾਫ ਕਰਨ ਬਾਰੇ ਜਾਗਰੂਕ ਕੀਤਾ । ਡਾਕਟਰ ਦੁਆਰਾ ਬੱਚਿਆਂ ਦੇ ਦੰਦਾਂ ਦਾ ਮੁਆਇਨਾ ਵੀ ਕੀਤਾ ਗਿਆ ਅਤੇ ਜਰੂਰਤ ਅਨੁਸਾਰ ਪਰਹੇਜ ਰੱਖਣ ਦੀ ਸਲਾਹ ਦਿੱਤੀ।....
ਪਿੰਡ ਛਾਪਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਬਰਨਾਲਾ, 21 ਦਸੰਬਰ : ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਰਕਲ ਕੁਤਬਾ ਮਹਿਲ ਕਲਾਂ ਅਤੇ ਆਤਮਾ ਸਟਾਫ ਵੱਲੋਂ ਡਾ.ਸਤਪਾਲ ਸਿੰਘ ਦੀ ਅਗਵਾਈ ਹੇਠ ਪਿੰਡ ਛਾਪਾ ਵਿਖੇ ਹਾੜ੍ਹੀ ਦੀਆਂ ਫ਼ਸਲਾਂ ਅਤੇ ਪੀ.ਐਮ. ਕਿਸਾਨ ਨਿਧੀ ਯੋਜਨਾ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ ਡਾ. ਗੁਰਚਰਨ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਮਹਿਲ ਕਲਾਂ ਨੇ ਕੀਤੀ। ਇਸ ਮੌਕੇ ਡਾ. ਸਤਪਾਲ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪੁਰਾਣੇ ਸਮੇਂ ਦੀ ਖੇਤੀ ਦਾ ਹੁਣ ਦੀ ਖੇਤੀ ਨਾਲ ਫਰਕ ਬਾਰੇ ਵਿਚਾਰ ਸਾਂਝੇ....
ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ  ਸਵੀਪ ਮੋਬਾਇਲ ਵੈਨ ਰਵਾਨਾ
ਬਰਨਾਲਾ, 21 ਦਸੰਬਰ : ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਰਨਾਲਾ ਵਿਖੇ ਆਗਾਮੀ ਲੋਕ ਸਭਾ ਚੋਣਾਂ-2024 ਨੂੰ ਮੁੱਖ ਰੱਖਦੇ ਹੋਏ ਵੋਟਰਾਂ ਨੂੰ ਵੋਟ ਬਣਾਉਣ ਅਤੇ ਵੋਟ ਦੀ ਵਰਤੋਂ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ, ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਵੱਲੋਂ ਇੱਕ ਸਵੀਪ ਮੋਬਾਇਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ, ਬਰਨਾਲਾ ਨੇ ਦੱਸਿਆ ਕਿ ਇਹ ਵੈਨ ਮੁੱਖ ਚੋਣ ਅਫ਼ਸਰ ਪੰਜਾਬ, ਚੰਡੀਗੜ੍ਹ ਵੱਲੋਂ ਪ੍ਰਾਪਤ....
ਨਗਰ ਕੌਂਸਲ ‘ਚ ਆਊਟਸੋਰਸ ਪ੍ਰਣਾਲੀ ਰਾਹੀਂ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ ਉੱਤੇ ਕੀਤਾ ਗਿਆ, ਮੰਤਰੀ ਮੀਤ ਹੇਅਰ 
22 ਦਸੰਬਰ ਨੂੰ ਵੰਡੇ ਜਾਣਗੇ ਨਿਯੁਕਤੀ ਪੱਤਰ ਬਰਨਾਲਾ, 21 ਦਸੰਬਰ : ਨਗਰ ਕੌਸਲ ਬਰਨਾਲਾ ਵਿਖੇ ਆਊਟਸੋਰਸ ਪ੍ਰਣਾਲੀ ਉੱਤੇ ਕੰਮ ਕਰ ਰਹੇ 400 ਸਫਾਈ ਸੇਵਕਾਂ ਨੂੰ ਠੇਕੇ 'ਤੇ ਭਰਤੀ ਕਰ ਲਿਆ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਖੇਡ ਅਤੇ ਯੁਵਾ ਮਾਮਲਿਆਂ ਦੇ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਸਫਾਈ ਸੇਵਕਾਂ ਦੀ ਠੇਕੇ ਉੱਤੇ ਅਧਾਰਿਤ 400 ਪੋਸਟਾਂ ਲਈ ਭਰਤੀ ਕਰਨ ਲਈ ਵੱਖ-ਵੱਖ ਅਖਬਾਰਾਂ ਵਿੱਚ ਇਸ਼ਤਿਹਾਰ ਦੇ ਕੇ ਉਮੀਦਵਾਰਾਂ ਪਾਸੋਂ ਅਰਜ਼ੀਆਂ ਮੰਗੀਆ ਗਈਆਂ ਸਨ ਅਤੇ ਇਸ ਭਰਤੀ ਸਬੰਧੀ ਕੁੱਲ....
ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਵਿਖੇ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ
ਬਰਨਾਲਾ, 21 ਦਸੰਬਰ : ਗੁਰੂ ਅੰਗਦ ਦੇਵ ਵੈਟਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਹੰਡਿਆਇਆ ਜ਼ਿਲ੍ਹਾਂ ਬਰਨਾਲਾ ਵੱਲੋਂ ਅੱਜ ਵਿਗਿਆਨਕ ਸਲਾਹਕਾਰ ਕਮੇਟੀ ਮੀਟਿੰਗ ਦਾ ਆਯੋਜਨ ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸ਼ੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ, ਬਰਨਾਲਾ ਦੀ ਅਗਵਾਈ ਹੇਠ ਕੀਤਾ ਗਿਆ। ਡਾ. ਇੰਦਰਜੀਤ ਸਿੰਘ, ਮਾਣਯੋਗ ਉੱਪ-ਕੁੱਲਪਤੀ, ਗੁਰੂ ਅੰਗਦ ਦੇਵ ਵੈਟਨਰੀ ਐਂਡ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਨੇ ਇਸ ਮੀਟਿੰਗ ਦੇ ਚੇਅਰਮੈਨ ਵਜੋਂ ਸ਼ਿਰਕਤ....
ਡਿਪਟੀ ਕਮਿਸ਼ਨਰ  ਵੱਲੋਂ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਕੀਤੀ ਗਈ ਮੀਟਿੰਗ
ਫਰੀਦਕੋਟ 21 ਦਸੰਬਰ : ਜਲ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਭਾਰਤ ਸਰਕਾਰ ਦੇ ਪ੍ਰੋਗਰਾਮ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਸ-2 ਦੇ ਤਹਿਤ ਕਰਵਾਏ ਜਾਣ ਵਾਲੇ ਕੰਮਾਂ ਨੂੰ ਮੁਕੰਮਲ ਕਰਨ ਅਤੇ ਜਿਲ੍ਹੇ ਨੂੰ ਓ.ਡੀ.ਐਫ. (ਓਪਨ ਡੀਫੇਕੇਸ਼ਨ ਫਰੀ) ਪਲੱਸ ਕਰਨ ਲਈ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ-ਕਮ-ਚੇਅਰਪਰਸਨ, ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹੇ ਨੂੰ ਓ.ਡੀ.ਐਫ. ( ਖੁੱਲੇ ਵਿੱਚ ਪਖਾਨਾ ਮੁਕਤ)....
ਵਿਧਾਇਕ ਬੱਲੂਆਣਾ ਨੇ ਪਿੰਡ ਬਹਾਵਲ ਵਾਸੀ ਵਿਖੇ ਵੱਖ-ਵੱਖ ਵਿਕਾਸ ਦੇ ਕੰਮਾਂ ਵਾਸਤੇ 41 ਲੱਖ 20 ਹਜਾਰ ਰੁਪਏ ਦੀ ਗ੍ਰਾਂਟ ਵੰਡੀ
ਜਨ ਸੁਣਵਾਈ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਦਾ ਕੀਤਾ ਹੱਲ ਫਾਜ਼ਿਲਕਾ 21 ਦਸੰਬਰ : ਪੰਜਾਬ ਸਰਕਾਰ ਵਲੋਂ ਪਿੰਡਾਂ ਦੀ ਨੁਹਾਰ ਬਦਲਣ ਲਈ ਸੂਬੇ ਦੇ ਹਰ ਪਿੰਡ ਵਿਚ ਵਿਕਾਸ ਦੀ ਲਹਿਰ ਚਲਾਈ ਗਈ ਹੈ। ਪਿੰਡਾਂ ਨੂੰ ਸ਼ਹਿਰਾ ਵਾਲੀਆਂ ਸਹੂਲਤਾ ਦੇਣ ਲਈ ਲੱਖਾਂ ਰੁਪਏ ਦੀਆਂ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸੇ ਤਹਿਤ ਹਲਕਾ ਬੱਲੂਆਣਾ ਦੇ ਹਰ ਪਿੰਡ ਵਿਚ ਵਿਕਾਸ ਕਾਰਜਾਂ ਲਈ ਲਗਾਤਾਰ ਗ੍ਰਾਟਾਂ ਦਿੱਤੀਆਂ ਜਾ ਰਹੀਆਂ ਹਨ। ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ....
ਜ਼ਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਅੰਦਰ ਲਗਾਏ ਗਏ ਰੈਵੀਨਿਉ ਕੈਂਪ
700 ਤੋਂ ਵਧੇਰੇ ਲੋਕਾਂ ਨੇ ਲਿਆ ਕੈਂਪਾਂ ਦਾ ਲਾਹਾ, ਮੌਕੇ *ਤੇ ਬਣਾਏ ਗਏ ਸਰਟੀਫਿਕੇਟ ਫਾਜ਼ਿਲਕਾ, 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੋਕਾਂ ਨੂੰ ਮਾਲ ਮਹਿਕਮੇ ਨਾਲ ਸਬੰਧਤ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਜ਼ਿਲੇਹ ਅੰਦਰ ਰੈਵੀਨਿਓ ਕੈਂਪ ਲਗਾਏ ਗਏ। ਜ਼ਿਲੇਹ ਦੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਖੇ ਲਗਾਏ ਗਏ ਕੈਪਾਂ ਵਿਚ 700 ਤੋਂ ਵਧੇਰੇ ਲੋਕਾਂ ਨੇ ਲਾਹਾ ਲਿਆ ਅਤੇ ਮੌਕੇ *ਤੇ ਸਰਟੀਫਿਕੇਟ ਬਣਵਾਏ ਗਏ। ਉਨ੍ਹਾਂ ਦੱਸਿਆ ਕਿ ਕੈਂਪਾਂ ਦੌਰਾਨ ਤਹਿਸੀਲ....
ਐਨ.ਡੀ.ਏ ਉਮੀਦਵਾਰਾਂ ਲਈ ਸੁਨਿਹਰੀ ਮੌਕਾ, ਸੰਸਥਾ ਤੋਂ ਲਾਹਾ ਲੈਣ ਦੀ ਅਪੀਲ
ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਸੰਸਥਾ ਵਿਖੇ ਦਿੱਤੀਆਂ ਜਾਂਦੀਆਂ ਹਨ ਸਹੂਲਤਾਂ ਫਾਜਿਲਕਾ 21 ਦਸੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਕਿਹਾ ਕਿ ਨੌਜਵਾਨਾਂ ਨੂੰ ਐੱਨ.ਡੀ.ਏ. ਰਾਹੀ ਹਥਿਆਰਬੰਦ ਸੈਨਾਵਾਂ ਵਿੱਚ ਬਤੋਰ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਦੇਣ ਦੇ ਉਦੇਸ਼ ਨਾਲ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ) ਦੀ ਸਥਾਪਨਾ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਹ ਇੰਸਟੀਚਿਊਟ ਲੜਕਿਆਂ ਨੂੰ ਵਧੀਆ ਸਿਖਲਾਈ ਸਹੂਲਤਾ ਪ੍ਰਦਾਨ....