ਕਿਹਾ ਕਿ ਭਾਜਪਾ, ਕਾਂਗਰਸ ਤੇ ਆਪ ਕੋਲ ਪੰਜਾਬ ਲਈ ਕੋਈ ਏਜੰਡਾ ਨਹੀਂ ਪੰਜਾਬ ਬਚਾਓ ਯਾਤਰਾ ਦੌਰਾਨ ਮਾਨਸਾ ਤੇ ਬੁਢਲਾਡਾ ਵਿਖੇ ਹਰਸਿਮਰਤ ਕੌਰ ਬਾਦਲ ਦਾ ਹੋਇਆ ਨਿੱਘਾ ਸਵਾਗਤ ਮਾਨਸਾ, 27 ਮਾਰਚ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਅਕਾਲੀ ਦਲ ਦੀ ਹਮਾਇਤ ਕਰਨ ਜੋ ਕਿ ਆਉਂਦੀਆਂ ਲੋਕ ਸਭਾ ਚੋਣਾਂ ਦਿੱਲੀ ਆਧਾਰਿਤ ਕੌਮੀ ਪਾਰਟੀਆਂ ਦੇ ਖਿਲਾਫ ਸਿਧਾਂਤਾਂ ’ਤੇ ਲੜ ਰਹੀ ਹੈ ਤਾਂ ਜੋ ਪੰਜਾਬੀਆਂ ਦੇ ਮੁੱਦਿਆਂ ’ਤੇ....
ਮਾਲਵਾ

ਫਾਜ਼ਿਲਕਾ, 27 ਮਾਰਚ : ਫਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਸਖ਼ਤ ਕਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਮੁੱਖ ਅਫਸਰ ਥਾਣਾ ਸਿਟੀ-2 ਅਬੋਹਰ ਅਤੇ ਡਰੱਗ ਇੰਸਪੈਕਟਰ ਵੱਲੋਂ ਸਾਂਝੇ ਓਪਰੇਸ਼ਨ ਤਹਿਤ ਅਬੋਹਰ ਵਿੱਚ ਮੈਡੀਕਲ ਸਟੋਰਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੋਰਾਨ ਇੱਕ ਮੈਡੀਕਲ ਸਟੋਰ ਤੋਂ 6600 ਨਸ਼ੀਲੇ ਕੈਪਸੂਲ ਬ੍ਰਾਮਦ ਹੋਣ ਕਰਕੇ ਡਰੱਗ ਇੰਸਪੈਕਟਰ ਵੱਲੋਂ ਮੈਡੀਕਲ ਸਟੋਰ....

ਲੁਧਿਆਣਾ 27 ਮਾਰਚ : ਬੀਤੇ ਦਿਨੀਂ, ਖੇਤੀ ਉਤਪਾਦਨ ਅਤੇ ਕਿਸਾਨ ਭਲਾਈ ਵਿਭਾਗ, ਆਤਮਾ ਪ੍ਰੋਜੈਕਟ ਅਧੀਨ, ਜ਼ਿਲ੍ਹਾ ਗੰਦਰਬਲ, ਜੰਮੂ ਅਤੇ ਕਸ਼ਮੀਰ ਦੇ 43 ਕਿਸਾਨ ਅਤੇ ਦੋ ਅਧਿਕਾਰੀ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਦੋ ਦਿਨਾਂ ਦਾ ਸਿਖਲਾਈ ਅਤੇ ਗਿਆਨਵਰਧਕ ਦੌਰਾ ਕਰਨ ਆਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਇਸ ਗਿਆਨਵਰਧਕ ਫੇਰੀ ਦੌਰਾਨ ਕਸ਼ਮੀਰ ਦੇ ਕਿਸਾਨਾਂ ਨੂੰ ਸਬਜ਼ੀਆਂ ਦੀ ਸਫ਼ਲ ਕਾਸ਼ਤ ਸੰਬੰਧੀ ਮਹੱਤਵਪੂਰਨ....

ਲੁਧਿਆਣਾ 27 ਮਾਰਚ : ਪਾਣੀ ਦੀ ਕਮੀ ਦੇ ਆਲਮੀ ਮੁੱਦੇ ਅਤੇ ਸ਼ਾਂਤੀ ਲਈ ਪਾਣੀ ਦੀ ਵਰਤੋਂ ਵਿਸ਼ੇ ਬਾਰੇ ਪੀ ਏ ਯੂ ਦੇ ਭੂਮੀ ਅਤੇ ਪਾਣੀ ਇੰਜੀਨੀਅਰਿੰਗ ਵਿਭਾਗ ਨੇ ਵਿਸ਼ਵ ਪਾਣੀ ਦਿਵਸ 2024 ਦੇ ਮੌਕੇ 'ਤੇ ਇੱਕ ਸਮਾਗਮ ਦਾ ਆਯੋਜਨ ਕੀਤਾ। ਇਹ ਸਮਾਗਮ ਸੋਇਲ ਵਾਟਰ ਇੰਜਨੀਅਰਿੰਗ ਕਲੱਬ ਅਤੇ ਇੰਡੀਅਨ ਸੋਸਾਇਟੀ ਫਾਰ ਟੈਕਨੀਕਲ ਐਜੂਕੇਸ਼ਨ ਚੈਪਟਰ ਪੀ ਏ ਯੂ ਲੁਧਿਆਣਾ ਦੇ ਸਹਿਯੋਗ ਨਾਲ ਨੇਪਰੇ ਚੜ੍ਹਿਆ। ਆਰੰਭ ਵਿਚ ਵਿਭਾਗ ਦੇ ਮੁਖੀ ਡਾ.ਜੇ.ਪੀ. ਸਿੰਘ ਨੇ ਮੁੱਖ ਮਹਿਮਾਨ, ਬੁਲਾਰਿਆਂ ਅਤੇ ਭਾਗ ਲੈਣ ਵਾਲਿਆਂ ਦਾ....

ਲੁਧਿਆਣਾ 27 ਮਾਰਚ : ਜੰਮੂ ਦੇ 25 ਕਿਸਾਨਾਂ ਅਤੇ ਦੋ ਅਧਿਕਾਰੀਆਂ ਨੇ ਪੀ ਏ ਯੂ ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵਿਖੇ ਪੰਜ ਦਿਨਾਂ ਸਿਖਲਾਈ ਲਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ, ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਜੰਮੂ ਤੋਂ ਆਏ ਹੋਏ ਕਿਸਾਨਾਂ ਨੇ ਸੁਗੰਧੀਦਾਰ ਅਤੇ ਦਵਾਈਆਂ ਵਾਲੇ ਬੂਟਿਆਂ ਅਤੇ ਜੈਵਿਕ ਖੇਤੀ ਨੂੰ ਪ੍ਰਫੁਲਿੱਤ ਕਰਨ ਸੰਬੰਧੀ ਵੱਡਮੁੱਲੀ ਜਾਣਕਾਰੀ ਪ੍ਰਾਪਤ ਕੀਤੀ। ਕੋਰਸ ਕੋਆਰਡੀਨੇਟਰ ਡਾ. ਲਵਲੀਸ਼ ਗਰਗ ਨੇ ਦੱਸਿਆ ਕਿ ਯੂਨੀਵਰਸਿਟੀ ਦੇ ਵੱਖ-ਵੱਖ....

ਲੁਧਿਆਣਾ 27 ਮਾਰਚ : ਪੀ ਏ ਯੂ ਦੇ ਸ੍ਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਤੁੜਾਈ ਉਪਰੰਤ ਸੰਭਾਲ ਵਿਸ਼ੇ ਤੇ ਪੰਜ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ। ਇਸ ਕੋਰਸ ਵਿੱਚ 20 ਸਿਖਿਆਰਥੀਆਂ ਨੇ ਭਾਗ ਲਿਆ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਰੁਪਿੰਦਰ ਕੌਰ,ਐਸੋਸੀਏਟ ਡਾਇਰੈਕਟਰ, ਸਕਿੱਲ ਡਿਵੈਲਪਮੈਂਟ ਨੇ ਦੱਸਿਆ ਕਿ ਇਹ ਸਿਖਲਾਈ ਕੋਰਸ ਫ਼ਲਾਂ ਸਬਜ਼ੀਆਂ ਦੀ ਤੁੜਾਈ ਉਪਰੰਤ ਸਾਂਭ-ਸੰਭਾਲ, ਫ਼ਲਾਂ ਸਬਜ਼ੀਆਂ ਅਤੇ ਅਨਾਜਾਂ ਤੋਂ ਵੰਨ-ਸਵੰਨੇ ਪਦਾਰਥ....

ਲੁਧਿਆਣਾ, 27 ਮਾਰਚ : ਪੀ ਏ ਯੂ ਵਿਚ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ 37ਵੇਂ ਅੰਤਰ-ਯੂਨੀਵਰਸਿਟੀ ਨੈਸ਼ਨਲ ਯੂਥ ਫੈਸਟੀਵਲ ਲਈ ਪੀਏਯੂ ਵਿਖੇ ਤਿਆਰੀਆਂ ਪੂਰੀਆਂ ਹੋ ਗਈਆਂ ਹਨ। 28 ਮਾਰਚ ਤੋਂ 1 ਅਪ੍ਰੈਲ ਨੂੰ ਸਮਾਪਤ ਹੋਣ ਵਾਲੇ ਪੰਜ ਰੋਜ਼ਾ ਰਾਸ਼ਟਰੀ ਯੁਵਕ ਮੇਲੇ ਦੇ ਈਵੈਂਟ ਪੀ ਏ ਯੂ ਕੈਂਪਸ ਦੇ ਛੇ ਵੱਖ-ਵੱਖ ਸਥਾਨਾਂ 'ਤੇ ਹੋਣਗੇ। ਇਨ੍ਹਾਂ ਵਿੱਚ ਡਾ: ਮਨਮੋਹਨ ਸਿੰਘ ਆਡੀਟੋਰੀਅਮ, ਪਾਲ ਆਡੀਟੋਰੀਅਮ, ਵ੍ਹੀਟ ਆਡੀਟੋਰੀਅਮ, ਡਾ. ਡੀ.ਐੱਸ. ਦੇਵ ਐਗਜ਼ਾਮੀਨੇਸ਼ਨ ਹਾਲ ਅਤੇ ਡਾ.ਏ.ਐਸ.ਖੇੜਾ ਓਪਨ ਏਅਰ ਥੀਏਟਰ....

ਹਰ ਪਾਰਟੀ ਦੇ ਵਰਕਰਾਂ ਵਿਚ ਜਾਨ, ਜਮੀਰ ਅਤੇ ਜੁਰਅਤ ਹੁੰਦੀ ਹੈ, ਇਹਨਾਂ ਨੂੰ ਪਲਾਸਟਿਕ ਦੇ ਖਿਡੌਣੇ ਨਾ ਸਮਝਣ ਨੇਤਾ ਲੁਧਿਆਣਾ, 27 ਮਾਰਚ : ਪੰਜਾਬ ਕਾਂਗਰਸ ਦੇ ਸੀਨੀਅਰ ਨੇਤਾ ਓ.ਬੀ.ਸੀ. ਵਿਭਾਗ ਕੁੱਲ ਹਿੰਦ ਕਾਂਗਰਸ ਦੇ ਕੋਆਰਡੀਨੇਟਰ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਕ੍ਰਿਸ਼ਨ ਕੁਮਾਰ ਬਾਵਾ ਅਤੇ ਸੀਨੀਅਰ ਕਾਂਗਰਸੀ ਨੇਤਾ ਮੋਤੀ ਸੂਦ, ਰਜਿੰਦਰ ਚੋਪੜਾ ਨੇ ਕਿਹਾ ਕਿ ਬਿੱਟੂ ਨੇ ਕਾਂਗਰਸ ਪਾਰਟੀ ਨਾਲ ਧੋਖਾ ਕੀਤਾ ਹੈ। ਪਾਰਟੀ ਮਾਂ ਹੁੰਦੀ ਹੈ। ਬਿੱਟੂ ਨੂੰ ਕਾਂਗਰਸ ਪਾਰਟੀ ਨੇ ਮਰਹੂਮ ਬੇਅੰਤ ਸਿੰਘ ਦੀ....

ਲੁਧਿਆਣਾ, 27 ਮਾਰਚ : ਬੀਤੇ ਦਿਨੀਂ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ: ਸਤਿਬੀਰ ਸਿੰਘ ਗੋਸਲ ਨੇ ਆਪਣੇ ਸਾਥੀਆਂ ਡਾ: ਅਜਮੇਰ ਸਿੰਘ ਢੱਟ, ਖੋਜ ਨਿਰਦੇਸ਼ਕ, ਡਾ: ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ ਅਤੇ ਡਾ: ਜਸਵੀਰ ਸਿੰਘ ਗਿੱਲ, ਖੇਤੀ ਵਿਗਿਆਨੀ ਸਮੇਤ ਲੁਧਿਆਣਾ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਰਫੇਸ ਸੀਡਰ ਤਕਨੀਕ ਨਾਲ ਬੀਜੀ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਇਸ....

ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਜਮਹੂਰੀ ਪ੍ਰਕਿਰਿਆ 'ਚ ਸਰਗਰਮੀ ਨਾਲ ਹਿੱਸਾ ਲੈਣ ਦਾ ਸੱਦਾ ਚੱਲ ਰਹੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਦੇ ਹਿੱਸੇ ਵਜੋਂ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਖਾਸ ਕਰਕੇ ਲੁਧਿਆਣਾ, 27 ਮਾਰਚ : ਨੌਜਵਾਨਾਂ ਨੂੰ ਆਮ ਚੋਣਾਂ ਲਈ ਉਨ੍ਹਾਂ ਦੇ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਕੀਤੀਆਂ। ਸਰਕਾਰੀ ਕਾਲਜ ਮਾਛੀਵਾੜਾ ਸਾਹਿਬ, ਸ੍ਰੀ ਅਰਬਿੰਦੋ ਕਾਲਜ ਆਫ ਕਾਮਰਸ ਐਂਡ ਮੈਨੇਜਮੈਂਟ, ਆਦਰਸ਼....

ਲੁਧਿਆਣਾ, 27 ਮਾਰਚ : ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਲੁਧਿਆਣਾ ਸੰਸਦੀ ਹਲਕੇ ਦੇ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓਜ਼) ਨੂੰ ਲੋਕ ਸਭਾ ਚੋਣਾਂ ਦੌਰਾਨ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਵੱਲੋਂ ਲਾਊਡ ਸਪੀਕਰਾਂ ਅਤੇ ਇਸੇ ਤਰ੍ਹਾਂ ਦੇ ਹੋਰ ਉਪਕਰਣਾਂ ਦੀ ਵਰਤੋਂ ਕਰਨ ਲਈ ਪ੍ਰਵਾਨਗੀ ਜਾਰੀ ਕਰਨ ਲਈ ਅਧਿਕਾਰਤ ਕੀਤਾ ਹੈ ਜਿਨ੍ਹਾਂ ਵਿੱਚ ਲੁਧਿਆਣਾ ਪੂਰਬੀ, ਲੁਧਿਆਣਾ ਦੱਖਣੀ, ਆਤਮ ਨਗਰ, ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ, ਲੁਧਿਆਣਾ ਉੱਤਰੀ, ਗਿੱਲ, ਦਾਖਾ, ਜਗਰਾਉਂ ਸ਼ਾਮਲ ਹਨ। ਇਸ ਤੋਂ....

ਲੁਧਿਆਣਾ, 27 ਮਾਰਚ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਵੱਲੋਂ ਅੱਜ ਸਮਰਾਲਾ, ਖੰਨਾ, ਪਾਇਲ ਅਤੇ ਲੁਧਿਆਣਾ ਦੀਆਂ ਅਦਾਲਤਾਂ ਦਾ ਸਾਲਾਨਾ ਨਿਰੀਖਣ ਕੀਤਾ। ਇਸ ਤੋਂ ਪਹਿਲਾਂ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਮੁਨੀਸ਼ ਸਿੰਗਲ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਖੰਨਾ ਦੇ ਐਸ.ਐਸ.ਪੀ. ਅਮਨੀਤ ਕੋਂਡਲ ਵੱਲੋਂ ਐਕਟਿੰਗ ਚੀਫ਼ ਜਸਟਿਸ ਦਾ ਸਮਰਾਲਾ ਪੁੱਜਣ 'ਤੇ ਸਵਾਗਤ ਕੀਤਾ। ਉਥੇ ਉਨ੍ਹਾਂ ਨੂੰ ਗਾਰਡ ਆਫ ਆਨਰ ਵੀ ਦਿੱਤਾ ਗਿਆ। ਨਿਰੀਖਣ ਦੌਰਾਨ, ਐਕਟਿੰਗ ਚੀਫ਼ ਜਸਟਿਸ ਨੇ....

ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜ਼ਦਗੀ ਪ੍ਰਕਿਰਿਆ ਬਾਰੇ ਦਿੱਤੀ ਗਈ ਜਾਣਕਾਰੀ ਲੁਧਿਆਣਾ, 27 ਮਾਰਚ : ਲੋਕ ਸਭਾ ਚੋਣਾਂ-2024 ਦੇ ਪੋਲਿੰਗ ਵਾਲੇ ਦਿਨ (1 ਜੂਨ ਨੂੰ) ਵੋਟਰਾਂ ਦੀ ਸਹੂਲਤ ਲਈ ਉਨ੍ਹਾਂ ਪੋਲਿੰਗ ਸਟੇਸ਼ਨਾਂ 'ਤੇ ਸਹਾਇਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਜਿੱਥੇ ਵੋਟਰਾਂ ਦੀ ਗਿਣਤੀ 1500 ਤੋਂ ਵੱਧ ਹੈ। ਇਸ ਗੱਲ ਦਾ ਪ੍ਰਗਟਾਵਾ, ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਆਪਣੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ....

ਫਾਜ਼ਿਲਕਾ, 26 ਮਾਰਚ : ਫਾਜ਼ਿਲਕਾ-ਫ਼ਿਰੋਜ਼ਪੁਰ ਹਾਈਵੇ 'ਤੇ ਪਿੰਡ ਲਾਲੋ ਵਾਲੀ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਾਰ 'ਚ 3 ਲੋਕ ਸਵਾਰ ਸਨ, ਜਿਨ੍ਹਾਂ 'ਚੋਂ 2 ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖ਼ਮੀ ਹੋ ਗਿਆ। ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਫਾਜ਼ਿਲਕਾ ਲਿਜਾਇਆ ਗਿਆ। ਜਿੱਥੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿਤਾ। ਜਾਣਕਾਰੀ ਅਨੁਸਾਰ ਇਹ ਹਾਦਸਾ ਵੈਗਨਾਰ ਕਾਰ....

ਫਾਜ਼ਿਲਕਾ, 26 ਮਾਰਚ : ਥਾਣਾ ਸਦਰ ਜਲਾਲਾਬਾਦ ਅਧੀਨ ਪੈਂਦੀ ਚੌਕੀ ਘੁਬਾਇਆ ਦੇ ਇੰਚਾਰਜ ASI ਗੁਰਨਾਮ ਸਿੰਘ ਵੱਲੋਂ ਅੱਜ ਗੁਪਤ ਸੂਚਨਾ ਮਿਲਣ ਤੇ ਪਿੰਡ ਟਾਹਲੀ ਵਾਲਾ ਵਾਸੀ ਚੜ੍ਹਤ ਸਿੰਘ ਪੁੱਤਰ ਦਲੀਪ ਸਿੰਘ ਦੇ ਘਰ ਛਾਪਾ ਮਾਰੀ ਕਰਕੇ ਮੁਲਜ਼ਮ ਚੜ੍ਹਤ ਸਿੰਘ ਨੂੰ 1 ਚਾਲੂ ਭੱਠੀ, 50 ਬੋਤਲਾਂ ਨਾਜਾਇਜ਼ ਸ਼ਰਾਬ ਅਤੇ 350 ਲੀਟਰ ਲਾਹਣ ਸਮੇਤ ਕਾਬੂ ਕੀਤਾ ਗਿਆ ਹੈ। ਜਿਸਦੇ ਖ਼ਿਲਾਫ਼ ਥਾਣਾ ਸਦਰ ਜਲਾਲਾਬਾਦ ਵਿਖੇ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ....