ਮੁੱਲਾਂਪੁਰ ਦਾਖਾ,30 ਨਵੰਬਰ (ਸਤਵਿੰਦਰ ਸਿੰਘ ਗਿੱਲ) : ਪੰਜਾਬ ਦੇ ਲੁਧਿਆਣਾ ਜਿਲ੍ਹੇ ਦੇ ਤੇ ਹਲਕੇ ਦਾਖੇ ਦੇ ਪਿੰਡ ਗੁੜੇ ਵਿੱਚ 3 ਤੇ 4 ਦਸੰਬਰ ਦਿਨ ਐਂਤਵਾਰ ਤੇ ਸੋਮਵਾਰ ਨੂੰ ਕਰਵਾਏ ਜਾਣ ਵਾਲੇ ਕਬੱਡੀ ਕੱਪ ਵਾਸਤੇ ਵਿਸ਼ੇਸ਼ ਸਹਿਯੋਗ ਕਰਨ ਵਾਲੇ ਐਨ ਆਰ ਆਈਜ਼ ਹੈਰੀ ਮਾਨ ਯੂ ਐਸ ਏ, ਵਿੱਕੀ ਕੈਨੇਡਾ,ਹਰਜੀਤ ਕੈਨੇਡਾ , ਰਿੰਕੂ ਕੈਨੇਡਾ,ਤੀਰਥ ਯੂ ਐਸ ਏ ਅਤੇ ਕਮਲ ਡੈਨਮਾਰਕ ਦਾ ਅਸੀਂ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਕਿਊਕਿ ਜਦੋਂ ਵੀ ਕੋਈ ਸਾਂਝਾ ਕੰਮ ਕਰਨਾ ਹੁੰਦਾ ਹੈ ਤਾਂ ਉਸ ਵਾਸਤੇ ਮਾਇਕ ਸਹਾਇਤਾ ਦੀ....
ਮਾਲਵਾ
ਮੁੱਲਾਂਪੁਰ ਦਾਖਾ, 30 ਨਵੰਬਰ (ਸਤਵਿੰਦਰ ਸਿੰਘ ਗਿੱਲ) : ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਮਹਾਰਾਜ ਜੀ ਦੇ ਅਵਤਾਰ ਪੁਰਬ ਦੀ ਖੁਸ਼ੀ ਵਿੱਚ ਸਥਾਨਕ ਸ਼ਹਿਰ ਦੇ ਰਾਏਕੋਟ ਰੋਡ ਸਥਿਤ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਗੁਰਦੁਆਰਾ ਸਾਹਿਬਾ ਵਿਖੇ ਤਿੰਨ ਰੋਜਾਂ ਧਾਰਮਿਕ ਸਮਾਗਮ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕਰਵਾਏ ਗਏ। ਜਿੱਥੇ ਵੱਖ-ਵੱਖ ਰਾਗੀ,ਢਾਡੀ ਜੱਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਦਾ ਉਪਰਾਲਾ ਕੀਤਾ ਤੇ ਗੁਰੂ ਸਾਹਿਬਾ ਦਾ ਗੁਣਗਾਨ ਕੀਤਾ। ਉੱਥੇ ਹੀ ਸ਼ਹਿਰ....
ਕਿਹਾ! ਹਲਕਾ ਪੂਰਬੀ ਦੀਆਂ ਸੀਵਰੇਜ ਲਾਈਨਾਂ ਹੋਰਨਾ ਹਲਕਿਆਂ ਤੋਂ ਅਲੱਗ ਕਰਨ ਨਾਲ ਸਮੱਸਿਆ ਹੋਵੇਗੀ ਹੱਲ ਰਾਹੋਂ ਰੋਡ ਦੇ ਅੱਧ ਵਿਚਕਾਰ ਲਟਕੇ ਪ੍ਰੋਜੈਕਟ ਨੂੰ ਵੀ ਦਿੱਤੀ ਜਾਵੇ ਹਰੀ ਝੰਡੀ : ਦਲਜੀਤ ਸਿੰਘ ਗਰੇਵਾਲ ਲੁਧਿਆਣਾ, 30 ਨਵੰਬਰ : ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੇ ਦੂਜੇ ਦਿਨ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਵਲੋਂ ਪੀਣ ਵਾਲੇ ਪਾਣੀ ਅਤੇ ਸੀਵਰੇਜ਼ ਸਮੱਸਿਆ ਦਾ ਮੁੱਦਾ ਜੋਰ-ਸ਼ੋਰ ਨਾਲ ਚੁੱਕਿਆ ਗਿਆ। ਵਿਧਾਇਕ ਗਰੇਵਾਲ ਨੇ ਕਿਹਾ ਕਿ ਹਲਕਾ ਲੁਧਿਆਣਾ....
ਅਧਿਕਾਰੀਆਂ ਵਲੋਂ ਮਿੱਟੀ ਦੀ ਪਰਖ ਲਈ ਨਮੂਨੇ ਭੇਜੇ, ਰਿਪੋਰਟ ਆਉਣ 'ਤੇ ਨਿਰਮਾਣ ਕਾਰਜ਼ਾਂ ਨੂੰ ਦਿੱਤੀ ਜਾਵੇਗੀ ਹਰੀ ਝੰਡੀ : ਵਿਧਾਇਕ ਛੀਨਾ ਲੁਧਿਆਣਾ, 30 ਨਵੰਬਰ : ਵਿਧਾਨ ਸਭਾ ਹਲਕਾ ਦੱਖਣੀ ਦੇ ਵਸਨੀਕਾਂ ਦੀ ਚਿਰੌਕਣੀ ਮੰਗ ਨੂੰ ਬੂਰ ਪਿਆ ਹੈ ਜਿਸਦੇ ਤਹਿਤ ਲੋਹਾਰਾ ਪੁੱਲ ਦਾ ਨਿਰਮਾਣ ਕਾਰਜ਼ ਜਲਦ ਸ਼ੁਰੂ ਕੀਤਾ ਜਾਵੇਗਾ। ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਦੀ ਅਗਵਾਈ ਵਿੱਚ ਸਬੰਧਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਹੋਈ ਜਿਸ ਵਿੱਚ ਪੁੱਲ ਦੇ ਜਲਦ ਨਿਰਮਾਣ ਸਬੰਧੀ....
ਲੁਧਿਆਣਾ, 30 ਨਵੰਬਰ : ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਸ਼੍ਰੀ ਨਰਿੰਦਰ ਸਿੰਘ ਬੈਨੀਪਾਲ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਾਇਰੈਕਟਰ ਖੇਤੀਬਾੜੀ, ਪੰਜਾਬ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਹੇਠ ਭਲਕੇ ਪਹਿਲੀ ਦਸੰਬਰ ਨੂੰ, ਕਿਸਾਨਾਂ ਵਲੋਂ ਪਰਾਲੀ ਪ੍ਰਬੰਧਨ ਲਈ ਖਰੀਦੀ ਗਈ ਖੇਤੀ ਮਸ਼ੀਨਰੀ ਦੀ ਵਿਭਾਗ ਵਲੋਂ ਸਮੂਹਿਕ ਪੜਤਾਲ ਕੀਤੀ ਜਾਣੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਲੁਧਿਆਣਾ ਦੇ ਲਾਭਪਾਤਰੀਆਂ ਦੀ ਸਮੂਹਿਕ ਵੈਰੀਫਿਕੇਸ਼ਨ ਖੇਤੀਬਾੜੀ ਵਿਭਾਗ ਦੇ ਬਲਾਕ ਖੇਤੀਬਾੜੀ ਅਫਸਰਾਂ ਵੱਲੋਂ ਢੁੱਕਵੀਆਂ....
ਵੱਖ-ਵੱਖ 14 ਵਿਧਾਨ ਸਭਾ ਹਲਕਿਆਂ 'ਚ 02 ਅਤੇ 03 ਦਸਬੰਰ ਨੂੰ ਲੱਗਣਗੇ ਵਿਸ਼ੇਸ਼ ਕੈਂਪ ਲੋਕਤੰਤਰ ਦੀ ਮਜ਼ਬੂਤੀ ਲਈ ਹਰੇਕ ਨੌਜਵਾਨ ਭਾਗੀਦਾਰ ਬਣੇ - ਜ਼ਿਲ੍ਹਾ ਚੋਣ ਅਫ਼ਸਰ ਲੁਧਿਆਣਾ, 30 ਨਵੰਬਰ : ਡਿਪਟੀ ਕਮਿਸ਼ਨਰ ਲੁਧਿਆਣਾ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ 'ਤੇ ਨਿਰਧਾਰਿਤ ਕੀਤੀਆ ਗਈਆਂ ਮਿਤੀਆਂ 02.12.2023 (ਸ਼ਨੀਵਾਰ) ਅਤੇ 03.12.2023 (ਐਤਵਾਰ) ਨੂੰ ਸਪੈਸ਼ਲ ਕੈਂਪ ਜਿਲ੍ਹਾ ਲੁਧਿਆਣਾ....
ਅਮ੍ਰਿਤ ਇੰਡੋ ਕਨੇਡੀਅਨ ਅਕੈਡਮੀ ਪਿੰਡ ਲਾਦੀਆਂ ਕਲਾਂ ਵਿਖੇ ਬੱਚਿਆਂ ਨੂੰ ਸਵੈ-ਰੱਖਿਆ ਬਾਰੇ ਵੀ ਕਰਵਾਇਆ ਜਾਣੂੰ ਲੁਧਿਆਣਾ, 30 ਨਵੰਬਰ : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਲੁਧਿਆਣਾ ਵਲੋਂ ਅਮ੍ਰਿਤ ਇੰਡੋ ਕਨੇਡੀਅਨ ਅਕੈਡਮੀ, ਪਿੰਡ ਲਾਦੀਆਂ ਕਲਾਂ, ਲੁਧਿਆਣਾ ਵਿਖੇ ਜਿਣਸੀ ਅਪਰਾਧਾਂ ਤੋਂ ਬੱਚਿਆਂ ਦੀ ਰੋਕਥਾਮ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ ਕੀਤਾ ਗਿਆ। ਇਸ ਮੌਕੇ ਬਾਲ ਸੁਰੱਖਿਆ ਅਫ਼ਸਰ ਮੁਬੀਨ ਕੁਰੈਸ਼ੀ ਦੇ ਨਾਲ ਸੋਸ਼ਲ ਵਰਕਰ ਲਵਪ੍ਰੀਤ ਸਿੰਘ ਤੋਂ ਇਲਾਵਾ ਦਫ਼ਤਰ ਬਾਲ ਸੁਰੱਖਿਆ ਅਫ਼ਸਰ ਦਾ ਅਮਲਾ ਵੀ ਮੌਜੂਦ ਸੀ।....
ਮੁਹਿੰਮ ਦਾ ਮੁੱਖ ਮੰਤਵ ਕਲਿਆਣਕਾਰੀ ਸਕੀਮਾਂ ਦਾ ਲਾਭ ਘਰ-ਘਰ ਪਹੁੰਚਾਉਣ ਦੇ ਨਾਲ ਲੋਕਾਂ ਨੂੰ ਜਾਗਰੂਕ ਕਰਨਾ* ਨਿਰਧਾਰਤ ਪ੍ਰੋਗਰਾਮ ਅਨੁਸਾਰ ਇਹ ਵੈਨਾਂ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਨੂੰ ਕਵਰ ਕਰਨਗੀਆਂ ਜਗਰਾਉਂ , 30 ਨਵੰਬਰ : ਭਾਰਤ ਸਰਕਾਰ ਦੀਆਂ ਭਲਾਈ ਸਕੀਮਾਂ ਪ੍ਰਤੀ ਲੋਕਾਂ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਵਿਕਸ਼ਿਤ ਭਾਰਤ ਸੰਕਲਪ ਯਾਤਰਾ ਤਹਿਤ ਵਧੀਕ ਡਿਪਟੀ ਕਮਿਸ਼ਨਰ ਆਰ.ਪੀ. ਸਿੰਘ ਨੇ ਪਿੰਡ ਮਲਕ (ਜਗਰਾਉਂ) ਤੋਂ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਸਬੰਧੀ ਵਿਸਥਾਰ....
ਬਾਰਾਂਦਰੀ ਬਾਗ 'ਚ 15 ਦਸੰਬਰ ਨੂੰ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਕਰਨਗੇ ਉਦਘਾਟਨ-ਸਾਕਸ਼ੀ ਸਾਹਨੀ ਕਿਹਾ, ਗੁਲਦਾਉਦੀ ਤੇ ਅਮਰੂਦ ਦੀਆਂ ਵੱਖੋ-ਵੱਖ ਕਿਸਮਾਂ ਦੀ ਲੱਗੇਗੀ ਨੁਮਾਇਸ਼ ਵਿਰਾਸਤੀ ਖਾਣੇ, ਆਰਗੈਨਿਕ ਤੇ ਅਮਰੂਦ ਤੋਂ ਬਣੀਆਂ ਵਸਤਾਂ ਸਮੇਤ ਬੱਚਿਆਂ ਦਾ ਕੋਨਾ ਹੋਵੇਗਾ ਖਿਚ ਦਾ ਕੇਂਦਰ ਪਟਿਆਲਾ, 30 ਨਵੰਬਰ : ਪਟਿਆਲਾ ਨੂੰ ਟੂਰਿਜ਼ਮ ਦੇ ਕੇਂਦਰ ਵਜੋਂ ਉਭਾਰਨ ਲਈ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਸ਼ੁਰੂਆਤ ਵਜੋਂ ਦੂਜੇ....
13.45 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਵਿੱਚੋਂ ਸੌ ਫੀਸਦੀ ਖ੍ਰੀਦ ਕਿਸਾਨਾਂ ਨੂੰ 2854 ਕਰੋੜ ਰੁਪਏ ਝੋਨੇ ਦੀ ਅਦਾਇਗੀ ਵਜੋਂ ਕੀਤੇ ਜਾਰੀ ਮੋਗਾ, 30 ਨਵੰਬਰ : ਇਸ ਸਾਲ ਦੌਰਾਨ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ 13 ਲੱਖ 43 ਹਜ਼ਾਰ 385 ਮੀਟ੍ਰਿ਼ਕ ਟਨ ਝੋਨਾ ਆਉਣ ਦੀ ਸੰਭਾਵਨਾ ਸੀ, ਪ੍ਰੰਤੂ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 13 ਲੱਖ 45 ਹਜ਼ਾਰ 545 ਮੀਟ੍ਰਿ਼ਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ। ਇਸ ਵਿੱਚੋਂ 13 ਲੱਖ 45 ਹਜ਼ਾਰ 526 ਮੀਟ੍ਰਿਕ ਟਨ ਝੋਨੇ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।....
ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਵੋਟਰ ਸੂਚੀ ਦੇ ਸਮਰੀ ਰਿਵੀਜ਼ਨ ਪ੍ਰੋਗਰਾਮ ਵਿੱਚ ਸਾਥ ਦੇਣ ਕੀ ਕੀਤੀ ਅਪੀਲ ਮੋਗਾ, 30 ਨਵੰਬਰ : ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਜ਼ਿਲ੍ਹਾ ਮੋਗਾ ਵਿੱਚ ਚਲਾਇਆ ਜਾ ਰਿਹਾ ਹੈ। ਇਸ ਤਹਿਤ ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ 9 ਦਸੰਬਰ, 2023 ਤੱਕ ਪ੍ਰਾਪਤ ਕੀਤੇ ਜਾ ਰਹੇ ਹਨ। ਜ਼ਿਲ੍ਹਾ....
ਫਤਹਿਗੜ੍ਹ ਸਾਹਿਬ, 30 ਨਵੰਬਰ : ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਤਿਹਗੜ੍ਹ ਸਾਹਿਬ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਜਿਲ੍ਹੇ ਵਿੱਚ ਵੱਖ ਵੱਖ ਬਲਾਕਾਂ ਵਿੱਚ ਰਜਿਸਟ੍ਰੇਸ਼ਨ ਅਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀਮਤੀ ਰੁਪਿੰਦਰ ਕੌਰ, ਜਿਲ੍ਹਾ ਰੋਜ਼ਗਾਰ ਅਫ਼ਸਰ ਵੱਲੋਂ ਦੱਸਿਆ ਕਿ ਮਿਤੀ 01 ਦਸੰਬਰ ਨੂੰ ਬੀ.ਡੀ.ਪੀ.ਓ. ਦਫ਼ਤਰ ਬਸੀ ਪਠਾਣਾ ਵਿਖੇ ਸਵੇਰੇ 10:00 ਵਜੇ ਤੋਂ 01:00 ਵਜੇ ਤੱਕ ਰਜਿਸਟ੍ਰੇਸ਼਼ਨ....
ਹਲਕਾ ਵਿਧਾਇਕ ਰਾਏ ਨੇ ਰੱਖੀ ਸੀ ਮੰਗ ਹਲਕਾ ਵਿਧਇਕ ਵਲੋਂ ਮੁੱਖ ਮੰਤਰੀ ਦਾ ਧੰਨਵਾਦ ਫ਼ਤਹਿਗੜ੍ਹ ਸਾਹਿਬ, 30 ਨਵੰਬਰ : ਸ਼ਹੀਦੀ ਜੋੜ ਮੇਲ ਦੇ ਆਖਰੀ ਦਿਨ 28 ਦਸੰਬਰ ਨੂੰ ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਜਿਸ ਸਬੰਧੀ ਹਲਕਾ ਵਿਧਾਇਕ ਸ. ਲਖਬੀਰ ਸਿੰਘ ਰਾਏ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ। ਜ਼ਿਕਰਯੋਗ ਹੈ ਕਿ ਹਲਕਾ ਵਿਧਾਇਕ ਨੇ ਹੀ ਇਸ ਇਤਿਹਾਸਕ ਦਿਹਾੜੇ 'ਤੇ ਛੁੱਟੀ ਕੀਤੇ ਜਾਣ ਦੀ ਮੰਗ ਰੱਖੀ ਸੀ। ਇਸ ਬਾਬਤ ਹਲਕਾ ਵਿਧਾਇਕ ਸ. ਰਾਏ ਨੇ ਕਿਹਾ ਕਿ....
ਬਰਨਾਲਾ, 30 ਨਵੰਬਰ : ਸਖੀ ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਵਜੀਦ ਕੇ ਖੁਰਦ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਜਸਬੀਰ ਕੌਰ (ਕੇਸ ਵਰਕਰ) ਅਤੇ ਜਸਪਾਲ ਕੌਰ (ਆਈ.ਟੀ ਸਟਾਫ਼) ਨੇ ਦੱਸਿਆ ਕਿ ਕੋਈ ਵੀ ਮਹਿਲਾ ਜੋ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀ ਸ਼ਿਕਾਰ ਹੋਵੇ, ਉਹ ਸੈਂਟਰ ਵਿਖੇ ਪਹੁੰਚ ਕਰ ਸਕਦੀ ਹੈ। ਜਿੱਥੇ ਉਸ ਨੂੰ ਇੱਕ ਹੀ ਛੱਤ ਹੇਠ ਪੁਲਿਸ ਸਹਾਇਤਾ, ਡਾਕਟਰੀ ਸਹਾਇਤਾ, ਕਾਨੂੰਨੀ....
ਬਰਨਾਲਾ, 30 ਨਵੰਬਰ : ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਅਤੇ ਸ਼੍ਰੀ ਕੁਲਵਿੰਦਰ ਸਿੰਘ, ਜੇਲ੍ਹ ਸੁਪਰਡੰਟ ਹਾਜ਼ਰ ਸਨ। ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜੇਲ੍ਹ....