ਮਾਲਵਾ

26-27-28 ਨਵੰਬਰ ਦੇ ਚੰਡੀਗੜ੍ਹ ਕਿਸਾਨ ਘੇਰਾਓ ਲਈ ਪਿੰਡ-ਪਿੰਡ ਤਿਆਰੀਆਂ ਜ਼ੋਰਾਂ 'ਤੇ- ਦਸਮੇਸ਼ ਯੂਨੀਅਨ 
ਮੁੱਲਾਂਪੁਰ ਦਾਖਾ 20 ਨਵੰਬਰ (ਸਤਵਿੰਦਰ ਸਿੰਘ ਗਿੱਲ) : ਦਸਮੇਸ਼ ਕਿਸਾਨ- ਮਜ਼ਦੂਰ ਯੂਨੀਅਨ( ਰਜਿ:) ਜਿਲਾ ਲੁਧਿਆਣਾ ਦੀ ਜ਼ਿਲ੍ਹਾ ਕਾਰਜਕਾਰੀ ਕਮੇਟੀ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਪਿੰਡ ਬਰਸਾਲ ਵਿਖੇ ਹੋਈ, ਜਿਸ ਵਿਚ ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਦੇਸ਼ ਦੀਆਂ ਕੁੱਲ ਰਾਜਧਾਨੀਆਂ ਨੂੰ ਘੇਰਨ ਦੀ ਲੜੀ ਦੀ ਕੜੀ ਵਜੋਂ 26-27-28 ਨਵੰਬਰ ਨੂੰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੇ ਘੇਰਾਓ ਦੇ ਐਕਸ਼ਨਾਂ ਬਾਰੇ ਗੰਭੀਰ ਤੇ ਡੂੰਘੀਆਂ ਵਿਚਾਰਾਂ ਕੀਤੀਆਂ....
ਸਰਕਟ ਹਾਊਸ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ 22 ਨੂੰ
ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦਾ ਮੌਕੇ 'ਤੇ ਕੀਤਾ ਜਾਵੇਗਾ ਨਿਪਟਾਰਾ : ਮੁੱਖ ਮੰਤਰੀ ਫੀਲਡ ਅਫ਼ਸਰ ਲੁਧਿਆਣਾ, 20 ਨਵੰਬਰ : ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ 22 ਨਵੰਬਰ ਦਿਨ ਬੁੱਧਵਾਰ ਨੂੰ ਸਥਾਨਕ ਸਰਕਟ ਹਾਊਸ ਵਿਖੇ ਪੈਨਸ਼ਨ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਫੀਲਡ ਅਫ਼ਸਰ ਉਪਿੰਦਰਜੀਤ ਕੌਰ ਬਰਾੜ, ਪੀ.ਸੀ.ਐਸ. ਨੇ ਦੱਸਿਆ ਕਿ ਮਹਾਂਲੇਖਾਕਾਰ, ਅਕਾਊਟੈਂਟ ਜਨਰਲ (ਏ.ਐਡ.ਈ.), ਪੰਜਾਬ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ....
ਕੇਂਦਰੀ ਯੋਜਨਾਵਾਂ ਨੂੰ ਹਾਸ਼ੀਏ 'ਤੇ ਜੀਵਨ ਬਸਰ ਕਰ ਰਹੇ ਲੋਕਾਂ ਤੱਕ ਯਕੀਨੀ ਬਣਾਇਆ ਜਾਵੇ : ਸਕੱਤਰ ਕਪਿਲ ਮੀਨਾ 
ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਕੀਤੀ ਪ੍ਰਧਾਨਗੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਸੀਨੀਅਰ ਅਧਿਕਾਰੀਆਂ ਨਾਲ ਕੀਤੇ ਵਿਚਾਰ ਵਟਾਂਦਰੇ* ਲੁਧਿਆਣਾ, 20 ਨਵੰਬਰ : ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਸਟੇਟ ਪ੍ਰਭਾਰੀ ਸਕੱਤਰ ਸ੍ਰੀ ਕਪਿਲ ਮੀਨਾ ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦਾ ਆਯੋਜਨ ਹੋਇਆ ਜਿਸ ਵਿੱਚ ਕੇਂਦਰੀ ਯੋਜਨਾਵਾਂ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਮੀਟਿੰਗ ਦੌਰਾਨ ਸ੍ਰੀ ਮੀਨਾ ਦੇ....
ਸੰਗਰੂਰ ਜ਼ਿਲ੍ਹੇ ‘ਚ ਕਿਸਾਨਾਂ ਨੂੰ ਪਰਾਲੀ ਸਾੜੇ ਬਿਨਾਂ ਕਣਕ ਦੀ ਬਿਜਾਈ ਕਰਨ ਲਈ ਸਿਖਲਾਈ ਗਤੀਵਿਧੀਆਂ ਜਾਰੀ 
ਦਿੜ੍ਹਬਾ ਵਿਚ ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫੇਸ ਸੀਡਰ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਦੇ ਪ੍ਰਦਰਸ਼ਨੀ ਪਲਾਟ ਲਗਾਏ ਸੰਗਰੂਰ, 20 ਨਵੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਯੋਗ ਅਗਵਾਈ ‘ਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਆਰ.ਜੀ.ਆਰ ਸੈੱਲ ਵੱਲੋਂ ਪ੍ਰਾਣਾ ਪ੍ਰੋਜੈਕਟ ਤਹਿਤ ਸੰਗਰੂਰ ਜ਼ਿਲ੍ਹੇ ਦੇ ਦਿੜ੍ਹਬਾ ਇਲਾਕੇ ਦੇ ਵੱਖ-ਵੱਖ ਪਿੰਡਾਂ ‘ਚ ਕਿਸਾਨਾਂ ਨੂੰ ਖੇਤਾਂ ‘ਚ ਪਰਾਲ਼ੀ ਨਾ ਸਾੜਨ ਸੰਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਆਰ.ਜੀ.ਆਰ ਸੈੱਲ ਦੇ ਫੀਲਡ ਅਸਿਸਟੈਂਟ ਹਰਭਿੰਦਰ....
ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਸਖਤੀ ਨਾਲ ਯਤਨਸ਼ੀਲ
ਡਿਪਟੀ ਕਮਿਸ਼ਨਰ ਸਮੇਤ ਹੋਰ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਕਰ ਰਹੇ ਉਤਸ਼ਾਹਿਤ ਮੋਗਾ, 20 ਨਵੰਬਰ : ਜਿੱਥੇ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਉਂਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅੱਗ ਲਗਾਉਣ ਦੀਆਂ ਘਟਨਾਵਾਂ ਪ੍ਰਤੀ ਪੂਰੀ ਸਖ਼ਤੀ ਵਰਤੀ ਜਾ ਰਹੀ ਹੈ, ਉੱਥੇ ਉੱਚ ਪੱਧਰੀ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਵੀ ਫੀਲਡ ਵਿੱਚ ਉਤਰ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਉਤਸ਼ਾਹਿਤ ਕਰਨ ਲਈ ਉਚੇਚੇ ਯਤਨ ਕੀਤੇ ਜਾ ਰਹੇ ਹਨ। ਨਾਜ਼ੁਕ....
ਜ਼ਿਲ੍ਹਾ ਪੱਧਰੀ ਹੁਨਰ ਮੁਕਾਬਲਿਆਂ ਲਈ 30 ਨਵੰਬਰ ਤੱਕ ਕੀਤੀ ਜਾ ਸਕੇਗੀ ਰਜਿਸਟ੍ਰੇਸ਼ਨ
ਵਧੀਕ ਡਿਪਟੀ ਕਮਿਸ਼ਨਰ ਅਨੀਤਾ ਦਰਸ਼ੀ ਵੱਲੋਂ ਵੱਧ ਤੋਂ ਵੱਧ ਯੋਗ ਉਮੀਦਵਾਰਾਂ ਨੂੰ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਮੋਗਾ, 20 ਨਵੰਬਰ : ਫਰਾਂਸ ਦੇ ਸ਼ਹਿਰ ਲਿਉਨ ਵਿਚ ਕਰਵਾਏ ਜਾ ਰਹੇ 47ਵੇਂ ਵਿਸ਼ਵ ਹੁਨਰ ਮੁਕਾਬਲੇ-2024, ਸਬੰਧੀ ਅੰਤਰ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆ ਗਈਆਂ ਹਨ, ਤਾਂ ਕਿ ਵੱਖ-ਵੱਖ ਪੱਧਰਾਂ 'ਤੇ ਸਹੀ ਉਮੀਦਵਾਰਾਂ ਦੀ ਜਾਂਚ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਸੂਬਾ ਪੱਧਰੀ ਮੁਕਾਬਲਿਆ ਵਿੱਚ ਹਿੱਸਾ ਲੈਣ ਲਈ ਲੋੜੀਂਦੀ ਸਿਖਲਾਈ ਦਿੱਤੀ ਜਾ ਸਕੇ। ਜਾਣਕਾਰੀ....
ਸਕੂਲੀ ਬੱਸਾਂ ਦੀ ਕੀਤੀ ਗਈ ਅਚਨਚੇਤ ਚੈਕਿੰਗ  : ਮਹਿਮੀ
ਫ਼ਤਹਿਗੜ੍ਹ ਸਾਹਿਬ, 20 ਨਵੰਬਰ : ਜਿਲ਼੍ਹਾ ਪੱਧਰੀ ਸੇਫ ਸਕੂਲ ਵਾਹਨ ਕਮੇਟੀ ਵੱਲੋਂ ਸਕੂਲੀ ਬੱਸਾਂ ਦੀ ਅਚਨਚੇਤ ਚੈਕਿੰਗ ਅਮਲੋਹ, ਨਾਭਾ ਚੌਂਕ ਵਿਖੇ ਵਿਖੇ ਕੀਤੀ ਗਈ। ਇਸ ਸਬੰਧ ਵਿੱਚ ਗੱਲ ਕਰਦਿਆ ਹੋਇਆ ਸ਼੍ਰੀ ਹਰਭਜਨ ਸਿੰਘ ਮਹਿਮੀ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੇ ਕਿਹਾ ਕਿ ਅੱਜ ਸੜਕ ਸੁਰੱਖਿਆ ਸਭ ਤੋਂ ਅਹਿਮ ਵਿਸ਼ਾ ਬਣਿਆ ਹੋਇਆ ਹੈ ਕਿਉਂਕਿ ਸੜਕ ਦੁਰਘਟਨਾਵਾਂ ਨਾਲ ਹੋਣ ਵਾਲੀਆਂ ਮੌਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਜੋ ਕਿ ਬਹੁਤ ਅਫਸੋਸਜਨਕ ਹੈ। ਉਹਨਾਂ ਕਿਹਾ ਕਿ ਬਾਲ ਸੁਰੱਖਿਆ ਨੂੰ ਧਿਆਨ....
ਰਾਤ ਸਮੇਂ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ਤੇ ਲਗਾਏ ਪਾਬੰਦੀ ਦੇ ਹੁਕਮਾਂ ਵਿੱਚ ਕੀਤਾ 30 ਨਵੰਬਰ ਤੱਕ ਵਾਧਾ  
ਬਿਨਾਂ ਸੁਪਰ ਸਟਰਾਅ ਮੈਨੇਜਮੈਂਟ ਲਗਾਏ ਕੰਬਾਇਨਾਂ ਚਲਾਉਣ ਤੇ ਵੀ ਲਗਾਈ ਪਾਬੰਦੀ ਫ਼ਤਹਿਗੜ੍ਹ ਸਾਹਿਬ, 20 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਜਾਬਤਾ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਅੰਦਰ ਸ਼ਾਮ 07:00 ਵਜੇ ਤੋਂ ਲੈ ਕੇ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਵਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿ ਕਿਉਂਕਿ ਸਾਲ 2023 ਦੌਰਾਨ ਝੋਨੈ ਦੀ....
ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੇ ਲਗਾਏ ਪਾਬੰਦੀ ਦੇ ਹੁਕਮਾਂ ਵਿੱਚ ਕੀਤਾ ਵਾਧਾ
ਫ਼ਤਹਿਗੜ੍ਹ ਸਾਹਿਬ, 20 ਨਵੰਬਰ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 ( 2 ਆਫ 1974) ਦੀ ਧਾਰਾ 144 ਅਧੀਨ ਜ਼ਿਲ੍ਹੇ ਦੀ ਹਦੂਦ ਅੰਦਰ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਸਾਲ 2023 ਦੌਰਾਨ ਜੀਰੀ ਦੀ ਫਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਆਮ ਤੌਰ ਤੇ ਵੇਖਿਆ ਗਿਆ ਹੈ ਕਿ ਝੌਨੇ ਦੀ ਕਟਾਈ ਉਪਰੰਤ ਜ਼ਮੀਨ ਮਾਲਕਾਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਨੂੰ....
18 ਤੋਂ 19 ਸਾਲ ਦੇ ਨੌਜਵਾਨਾਂ ਦੀਆਂ 100 ਫੀਸਦੀ ਵੋਟਾਂ ਬਨਾਉਣਾ ਯਕੀਨੀ ਬਣਾਇਆ ਜਾਵੇ - ਵਧੀਕ  ਜ਼ਿਲ੍ਹਾ ਚੋਣ ਅਫ਼ਸਰ
ਸਕੂਲਾਂ, ਕਾਲਜਾਂ ਅਤੇ ਹੋਰ ਨਿੱਜੀ ਸਮਾਗਮਾਂ ਵਿੱਚ ਜਾ ਕੇ ਨੌਜਵਾਨ ਵੋਟਰਾਂ ਨੂੰ ਵੋਟ ਬਣਾਉਣ ਲਈ ਜਾਗਰੂਕ ਕੀਤਾ ਜਾਵੇ ਫ਼ਤਹਿਗੜ੍ਹ ਸਾਹਿਬ, 20 ਨਵੰਬਰ : 18 ਤੋਂ 19 ਸਾਲ ਦੇ ਨੌਜਵਾਨਾਂ ਦੀਆਂ 100 ਫੀਸਦੀ ਵੋਟਾਂ ਬਨਾਉਣ ਲਈ ਕੈਂਪ ਲਗਾ ਕੇ ਜਾਗਰੂਕ ਕੀਤਾ ਜਾਵੇ ਤਾਂ ਜੋ ਕੋਈ ਵੀ ਨੌਜਵਾਨ ਵੋਟ ਬਨਾਉਣ ਤੋਂ ਵਾਂਝਾ ਨਾ ਰਹਿ ਜਾਵੇ। ਇਹਨਾ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਈਸ਼ਾ ਸਿੰਗਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਵੀਪ ਗਤੀਵਿਧੀਆਂ ਕਰਵਾਉਣ ਸਬੰਧੀ ਸਵੀਪ ਨੋਡਲ....
ਪਰਾਲੀ ਪ੍ਰਬੰਧਨ ‘ਚ ਪਿੰਡ ਫਤਿਹਗੜ੍ਹ ਛੰਨਾ ਦੇ ਕਿਸਾਨਾਂ ਨੇ ਆਪਣੇ ਤਜ਼ਰਬੇ ਉੱਪ ਮੰਡਲ ਮੈਜਿਸਟਰੇਟ ਨਾਲ ਕੀਤੇ ਸਾਂਝੇ 
ਪਰਾਲੀ ਦੀ ਬਣਾ ਰਹੇ ਹਨ ਤੂੜੀ ਸਰਕਾਰੀ ਅਫ਼ਸਰਾਂ, ਕਰਮਚਾਰੀਆਂ ਵੱਲੋਂ ਪਿੰਡ ਪਿੰਡ ਪੱਧਰ ਉੱਤੇ ਪਰਾਲੀ ਨਾ ਸਾੜਨ ਸਬੰਧੀ ਕੰਮ ਜਾਰੀ ਬਰਨਾਲਾ, 20 ਨਵੰਬਰ : ਪਰਾਲੀ ਪ੍ਰਬੰਧਨ ਲਈ ਜਿੱਥੇ ਸਰਕਾਰੀ ਅਫ਼ਸਰ ਅਤੇ ਕਰਮਚਾਰੀ ਪਿੰਡ ਪਿੰਡ ਜਾ ਕੇ ਕਿਸਾਨਾਂ ਨੂੰ ਜਾਗਰੂਕ ਕਰ ਰਹੇ ਹਨ ਓਥੇ ਹੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਵਾਲੇ ਕਿਸਾਨ ਇਨ੍ਹਾਂ ਟੀਮਾਂ ਨਾਲ ਆਪਣੇ ਤਜ਼ਰਬੇ ਸਾਂਝੇ ਕਰ ਰਹੇ ਹਨ। ਪਿੰਡ ਫਤਿਹਗੜ੍ਹ ਛੰਨਾ ਵਿਖੇ ਜਦ ਅੱਜ ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਸ੍ਰੀ ਗੋਪਾਲ ਸਿੰਘ ਦੀ ਅਗਵਾਈ ਹੇਠ ਜਦ ਟੀਮ....
ਵਨ ਸਟਾਪ ਸੈਂਟਰ ਨੇ ਲਗਾਇਆ ਜਾਗਰੂਕਤਾ ਸੈਮੀਨਾਰ
ਬਰਨਾਲਾ, 20 ਨਵੰਬਰ : ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਪਿੰਡ ਵਜੀਦ ਕੇ ਕਲਾਂ, ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ, ਵਿਖੇ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ । ਇਸ ਸਮੇਂ ਸੈਂਟਰ ਪ੍ਰਬੰਧਕ ਜਯੋਤੀ ਵੰਸ਼ ਦੀ ਅਗਵਾਈ ਹੇਠ ਹਰਪ੍ਰੀਤ ਕੌਰ (ਪੈਰਾ ਲੀਗਲ ਪ੍ਰਸੋਨਲ) ਅਤੇ ਨੀਲਮ ਰਾਣੀ (ਆਈ.ਟੀ ਸਟਾਫ਼) ਨੇ ਦੱਸਿਆ ਕਿ ਸਖੀ ਵਨ ਸਟਾਪ ਸੈਂਟਰ ਬਰਨਾਲਾ ਵਿੱਚ ਇੱਕ ਹੀ ਛੱਤ ਹੇਠ ਪੀੜਤ ਔਰਤਾਂ ਜੋ ਕਿ ਸਰੀਰਿਕ, ਮਾਨਸਿਕ ,ਭਾਵਨਾਤਮਕ ਅਤੇ ਕਿਸੇ ਵੀ ਪ੍ਰਕਾਰ ਦੀ ਹਿੰਸਾ ਦੀਆ ਸ਼ਿਕਾਰ ਹਨ, ਨੂੰ ਸੈਂਟਰ....
ਕੋਈ ਵੀ ਖ਼ਬਰ ਸੋਚ ਸਮਝ ਕੇ ਸੋਸ਼ਲ ਮੀਡੀਆ  ਉੱਤੇ ਫਾਰਵਰਡ ਕੀਤੀ ਜਾਵੇ, ਡਾ ਰੂਬਲ ਕਨੋਜ਼ੀਆ
ਬਰਨਾਲਾ, 20 ਨਵੰਬਰ : ਜ਼ਿਲ੍ਹਾ ਲੋਕ ਸੰਪਰਕ ਦਫ਼ਤਰ ਅਤੇ ਐੱਸ. ਡੀ. ਕਾਲਜ ਬਰਨਾਲਾ ਵੱਲੋਂ ਕੌਮੀ ਪ੍ਰੈਸ ਦਿਹਾੜਾ ਕਾਲਜ ਦੇ ਪੱਤਰਕਾਰਤਾ ਅਤੇ ਜਨ ਸੰਚਾਰ ਵਿਭਾਗ ਵਿਖੇ ਸੈਮੀਨਾਰ ਕਰਕੇ ਮਨਾਇਆ ਗਿਆ ਜਿਸ ਤਹਿਤ ਫੇਕ ਨਿਊਜ਼ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਡਾ. ਰੂਬਲ ਕਨੋਜ਼ੀਆ, ਸਹਾਇਕ ਪ੍ਰੋਫੈਸਰ, ਜਨ ਸੰਚਾਰ ਅਤੇ ਮੀਡਿਆ ਅਧਿਐਨ, ਕੇਂਦਰੀ ਯੂਨੀਵਰਸਿਟੀ ਪੰਜਾਬ ਨੇ ਪੱਤਰਕਾਰ ਅਤੇ ਪੱਤਰਕਾਰਤਾ ਵਿਭਾਗ ਦੇ ਵਿਦਿਆਰਥੀਆਂ ਨਾਲ ਫੇਕ ਨਿਊਜ਼ ਅਤੇ ਉਸ ਦੇ ਦੁਸ਼ ਪ੍ਰਭਾਵਾਂ ਬਾਰੇ ਜਾਣਕਾਰੀ ਸਾਂਝੀ ਕੀਤੀ।....
ਤੀਬਰ ਮਿਸ਼ਨ ਇੰਦਰਧਨੁਸ ਦਾ ਉਦੇਸ਼ ਟੀਕਾਕਰਨ ਤੋਂ ਵਾਂਝੇ 0 ਤੋਂ 5 ਸਾਲ ਉਮਰ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਮੁਕੰਮਲ ਟੀਕਾਕਰਨ  :ਸਿਵਲ ਸਰਜਨ  
20 ਨਵੰਬਰ ਤੋਂ 25 ਨਵੰਬਰ ਤੱਕ ਟੀਕਾਕਰਨ ਤੋਂ ਵਾਂਝੇ ਰਹਿ ਗਏ ਬੱਚੇ ਤੇ ਗਰਭਵਤੀ ਮਾਵਾਂ ਦਾ ਕੀਤਾ ਜਾਵੇਗਾ ਮੁਕੰਮਲ ਟੀਕਾਕਰਨ: ਜ਼ਿਲ੍ਹਾ ਟੀਕਾਕਰਨ ਅਫ਼ਸਰ ਬਰਨਾਲਾ, 20 ਨਵੰਬਰ : ਸਿਹਤ ਵਿਭਾਗ ਬਰਨਾਲਾ ਵੱਲੋਂ ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ 0 ਤੋਂ 5 ਸਾਲ ਤੋਂ ਛੋਟੇ ਬੱਚੇ ਅਤੇ ਗਰਭਵਤੀ ਔਰਤਾਂ ਦੇ ਵਿੱਚ ਟੀਕਾਕਰਨ ‘ਚ ਰਹਿ ਗਏ ਪਾੜੇ ਨੂੰ ਪੂਰਨ ਲਈ 20 ਨਵੰਬਰ ਤੋਂ 25 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਸ਼ੁਰੂ....
ਪਿੰਡ ਉਗੋਕੇ ਦਾ ਕਿਸਾਨ ਪਿਛਲੇ 3 ਸਾਲਾਂ ਤੋਂ ਨਹੀਂ ਲਗਾ ਰਿਹਾ ਪਰਾਲੀ ਨੂੰ ਅੱਗ, ਪਰਾਲੀ ਦੀਆਂ ਪੰਡਾਂ ਬਣਾ ਕੇ ਕਰ ਰਿਹਾ ਸੰਭਾਲ 
ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਦੀਆਂ ਟੀਮਾਂ ਪਿੰਡਾਂ ‘ਚ ਮੁਸਤੈਦ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾ ਰਿਹਾ ਪ੍ਰੇਰਿਤ ਬਰਨਾਲਾ, 20 ਨਵੰਬਰ : ਪਿੰਡ ਉਗੋਕੇ, ਜ਼ਿਲ੍ਹਾ ਬਰਨਾਲਾ ਦਾ ਕਿਸਾਨ ਜਰਨੈਲ ਸਿੰਘ ਪਿਛਲੇ 3 ਸਾਲਾਂ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਸੰਭਾਲ ਰਿਹਾ ਹੈ। ਖੇਤਾਂ ‘ਚ ਨਿਰੰਤਰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਆਪਣੀ ਡਿਊਟੀ ਨਿਭਾ ਰਹੇ ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਗੋਪਾਲ ਸਿੰਘ ਨਾਲ ਇਸ ਸਬੰਧੀ ਗੱਲ ਬਾਤ ਸਾਂਝੀ ਕਰਦਿਆਂ ਕਿਸਾਨ ਜਰਨੈਲ ਸਿੰਘ ਨੇ ਦੱਸਿਆ ਕਿ....