ਫ਼ਰੀਦਕੋਟ 17 ਨਵੰਬਰ : ਜਿਲ੍ਹਾ ਚੋਣ ਅਫਸਰ, ਫਰੀਦਕੋਟ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਜਾਗਰੂਕ ਕਰਨ ਲਈ ਅੱਜ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਐੱਸ.ਡੀਐੱਮ-ਕਮ- ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਕੋਟਕਪੂਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਵੀਪ ਟੀਮ ਵੱਲੋਂ ਅਕਾਲ ਸਹਾਇ ਕਾਲਜ ਆਫ ਐਜੂਕੇਸ਼ਨ, ਕੋਟਕਪੂਰਾ ਜਿਲ੍ਹਾ ਫਰੀਦਕੋਟ ਵਿਖੇ ਭਾਸ਼ਣ, ਸਲੋਗਨ ਅਤੇ ਚਾਰਟ ਮੇਕਿੰਗ ਸਵੀਪ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਨੌਜ਼ਵਾਨ ਵੋਟਰ ਜਾਗਰੂਕਤਾ ਪ੍ਰੋਗਰਾਮ ਤਹਿਤ ਨੌਜ਼ਵਾਨ ਵਿਦਿਆਰਥੀਆਂ ਨੂੰ ਵੋਟ ਪਾਉਣ ਦੇ....
ਮਾਲਵਾ
ਮੁੱਲਾਂਪੁਰ ਦਾਖਾ, 16,ਨਵੰਬਰ (ਸਤਵਿੰਦਰ ਸਿੰਘ ਗਿੱਲ) : ਗ਼ਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ 108ਵੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦੇਸ਼ ਦੀਆਂ ਸੰਗਤਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਉੱਥੇ ਹੀ ਅੱਜ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੱਦੀ ਪਿੰਡ ਸਰਾਭਾ ਵਿਖੇ ਉਹਨਾਂ ਦੇ ਚੌਂਕ ਵਿੱਚ ਲੱਗੇ ਸਰੂਪ ਦੇ ਬਿਲਕੁਲ ਸਾਹਮਣੇ ਸਰਾਭਾ ਪੰਥਕ ਮੋਰਚੇ ਅਤੇ ਕੌਮੀ ਇਨਸਾਫ ਮੋਰਚੇ ਦੇ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ। ਇਸ ਮੌਕੇ ਮੋਰਚੇ ਦੇ ਕਨਵੀਨਰ ਭਾਈ....
ਮੁੱਲਾਂਪੁਰ ਦਾਖਾ 16 ਨਵੰਬਰ (ਸਤਵਿੰਦਰ ਸਿੰਘ ਗਿੱਲ) : ਪ੍ਰਬੋਧ ਭਾਰਤ ਫਾਊਡੇਸ਼ਨ ਫਗਵਾੜਾ ਵੱਲੋਂ ਮਹਾਨ ਫਿਲਾਸਫਰ, ਭਾਰਤੀ ਸੰਵਿਧਾਨ ਦੇ ਨਿਰਮਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਦੇ ਵਿਚਾਰਾਂ ਤੋਂ ਆਮ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਕਰਵਾਈ 14ਵੀਂ ਪੁਸਤਕ ਯੋਗਤਾ ਪ੍ਰਤੀਯੋਗਤਾ ਵਿੱਚੋਂ ਡਾ. ਬੀ.ਆਰ. ਅੰਬੇਡਕਰ ਭਵਨ ਮੰਡੀਂ ਮੁੱਲਾਂਪੁਰ ਦਾਖਾ ਦੇ ਸੈਂਟਰ ਦੀ ਲੜਕੀ ਜਸਕਰਨ ਕੌਰ ਪੁੱਤਰੀ ਜਗਮੋਹਣ ਸਿੰਘ ਵਾਸੀ ਪਿੰਡ ਲੀਲ੍ਹ (ਪੱਖੋਵਾਲ) ਨੇ ਪਹਿਲੇ ਵਰਗ ਵਿੱਚੋਂ ਦੂਸਰਾ ਸਥਾਨ ਹਾਸਲ ਕਰਕੇ 20 ਹਜਾਰ ਦੀ....
ਤਪਾ, 16 ਨਵੰਬਰ : ਟਿਊਸ਼ਨ ਤੋਂ ਪੜ੍ਹ ਕੇ ਵਾਪਸ ਘਰ ਜਾ ਰਹੇ ਨੌਜਾਵਨਾਂ ਨਾਲ ਵਾਪਰੇ ਇੱਕ ਸੜਕ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦੀ ਮੌਤ ਅਤੇ ਇੱਕ ਦੇ ਜਖ਼ਮੀ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਘੁੰਨਸ ਨੂੰ ਜਾਂਦੀ ਲਿੰਕ ਸੜਕ ਤੇ ਟਿਊਸ਼ਨ ਤੋਂ ਵਾਪਸ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਵਿਦਿਆਰਥੀਆਂ ਦੀ ਇੱਕ ਹੋਰ ਮੋਟਰਸਾਈਲ ਨਾਲ ਟੱਕਰ ਹੋ ਗਈ, ਜਿਸ ਕਾਰਨ ਇਸ ਹਾਦਸੇ ਵਿੱਚ ਤਿੰਨ ਸਕੂਲੀ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜਖ਼ਮੀ ਹੈ। ਮ੍ਰਿਤਕਾਂ ਦੀ ਪਛਾਣ ਦਮਨਪ੍ਰੀਤ....
ਲੁਧਿਆਣਾ, 16 ਨਵੰਬਰ : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਪੰਜਾਬ ਦੇ ਮੁੱਖ ਮੰਤਰੀ ਸਃ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜਿੰਨ੍ਹਾਂ ਨੇ ਦੇਸ਼ ਦੀ ਆਜ਼ਾਦੀ ਮਗਰੋਂ ਪਹਿਲੀ ਵਾਰ 16 ਨਵੰਬਰ 1915 ਗਦਰ ਪਾਰਟੀ ਦੇ ਇਨਕਲਾਬੀਆਂ ਤੇ ਚੱਲੇ ਪਹਿਲੇ ਲਾਹੌਰ ਸਾਜ਼ਿਸ਼ ਕੇਸ ਅਧੀਨ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਨ੍ਹਾਂ ਦੇ ਛੇ ਸਾਥੀਆਂ ਜਿੰਨ੍ਹਾਂ ਨੂੰ ਲਾਹੌਰ ਸੈਂਟਰਲ ਜੇਲ੍ਹ ਵਿਚ ਫਾਂਸੀ ਦੇ ਤਖ਼ਤੇ ਤੇ ਚੜ੍ਹਾਇਆ ਗਿਆ ਸੀ, ਉਨ੍ਹਾਂ ਨੂੰ ਪਹਿਲੀ ਵਾਰ....
ਹਜ਼ਾਰਾਂ ਨੌਜਵਾਨਾਂ ਨੇ ਵਿਸ਼ਾਲ ਰੈਲੀ ਵਿੱਚ ਸ਼ਿਰਕਤ ਕਰਕੇ ਦਿੱਤਾ ਨਸ਼ਿਆਂ ਖਿਲਾਫ਼ ਸੁਨੇਹਾ ਲੁਧਿਆਣਾ, 16 ਨਵੰਬਰ : ਇਕ ਇਤਿਹਾਸਕ ਉਪਰਾਲਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹਜ਼ਾਰਾਂ ਨੌਜਵਾਨਾਂ ਨੇ ਅੱਜ ਪੰਜਾਬ ਪੁਲਿਸ ਵੱਲੋਂ ਇੱਥੇ ਕੱਢੀ ਗਈ ਦੇਸ਼ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਵਿੱਚ ਸ਼ਿਰਕਤ ਕੀਤੀ ਅਤੇ ਲੋਕਾਂ ਨੂੰ ਜਾਗਰੂਕ ਕਰਕੇ ਨਸ਼ਿਆਂ ਦਾ ਲੱਕ ਤੋੜਨ ਦਾ ਸੁਨੇਹਾ ਦਿੱਤਾ। ਇਸ ਰੈਲੀ ਵਿੱਚ ਹਰੇਕ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤਾਂ ਕਿ ਪੰਜਾਬ....
ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਪੰਜਾਬ ਵਿਰੋਧੀ ਤਾਕਤਾਂ ਦੀ ਸ਼ਹਿ ਪ੍ਰਾਪਤ ਨਸ਼ਾ-ਅੱਤਵਾਦ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਸੰਕਲਪ ਲੈਣ ਦਾ ਸੱਦਾ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ ਪੰਜਾਬ ਪੁਲਿਸ ਵਿੱਚ ਹਰੇਕ ਸਾਲ 2100 ਅਸਾਮੀਆਂ ਭਰੀਆਂ ਜਾਣਗੀਆਂ ਲੁਧਿਆਣਾ, 16 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਨਸ਼ਿਆਂ ਦੀ ਅਲਾਮਤ ਤੋਂ ਮੁਕੰਮਲ ਤੌਰ ’ਤੇ ਮੁਕਤ ਕਰਨ ਲਈ ਸਮੂਹ ਪੰਜਾਬੀਆਂ ਨੂੰ ਪੰਜਾਬ....
ਨੇਕ ਉਪਰਾਲੇ ਲਈ ਮੁੱਖ ਮੰਤਰੀ ਦੀ ਸ਼ਲਾਘਾ ਲੁਧਿਆਣਾ, 16 ਨਵੰਬਰ : ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੱਢੀ ਗਈ ਵਿਸ਼ਾਲ ਨਸ਼ਾ ਵਿਰੋਧੀ ਰੈਲੀ ਨੂੰ ਹਰੇਕ ਵਰਗ ਦੇ ਲੋਕਾਂ ਨੇ ਵੱਡਾ ਹੁੰਗਾਰਾ ਦਿੱਤਾ। ਮੋਹਣ ਸਿੰਘ ਹੁਸੈਨੀਵਾਲਾ ਨੇ ਕਿਹਾ ਕਿ ਉਹ ਅੱਜ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ਉੱਤੇ ਸ਼ਾਮਿਲ ਹੋਣ ਲਈ ਆਏ ਹਨ। ਉਹ ਆਪਣੇ ਨਾਲ ਹੁਸੈਨੀਵਾਲਾ ਦੀ ਪਵਿੱਤਰ ਮਿੱਟੀ ਵੀ ਨਾਲ ਲਿਆਏ ਹਨ। ਉਨ੍ਹਾਂ ਕਿਹਾ ਕਿ ਹੁਣ....
ਲੁਧਿਆਣਾ, 16 ਨਵੰਬਰ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਵਾਰਡ ਨੰਬਰ 89 (84) ਅਧੀਨ ਪੁਰਾਣੀ ਸਬਜ਼ੀ ਮੰਡੀ ਚੌਂਕ ਤੋਂ ਦੋਮੋਰੀਆ ਪੁਲ ਦੀ ਮੁੱਖ ਸੜਕ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਨੇ ਦੱਸਿਆ ਇਸ ਪ੍ਰੋਜੈਕਟ 'ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਸੜਕਾਂ ਨਿਰਮਾਣ ਕਾਰਜ਼ ਮੁਕੰਮਲ ਹੋਣ ਨਾਲ ਵਸਨੀਕਾਂ ਦੀ ਆਵਾਜਾਈ ਲਈ ਰਾਹ ਸੌਖਾ ਹੋਵੇਗਾ। ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ....
ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 29 ਫਰਵਰੀ 2024 ਤੱਕ ਵਧਾਈ ਸੂਚੀ ਦੀ ਅੰਤਿਮ ਪ੍ਰਕਾਸ਼ਨਾ 3 ਮਈ, 2024 ਨੂੰ- ਡਾ ਪੱਲਵੀ ਮਾਲੇਰਕੋਟਲਾ 16 ਨਵੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ ਪੱਲਵੀ ਨੇ ਦੱਸਿਆ ਕਿ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਪੰਜਾਬ ਦੀ ਤਰਫੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨਾਲ ਸਬੰਧਤ ਗੁਰਦੁਆਰਾ ਬੋਰਡ ਚੋਣ ਸਰਕਲਾਂ ਵਿਚ ਵੋਟਰ ਸੂਚੀਆਂ ਦੀ ਤਿਆਰੀ ਲਈ ਸਮਾਂ ਸਾਰਣੀ ਵਿਚ ਬਦਲਾਅ ਕੀਤਾ ਗਿਆ ਹੈ, ਜਿਸ ਤਹਿਤ ਵੋਟਰ ਰਜਿਸਟ੍ਰੇਸ਼ਨ ਦੀ ਮਿਤੀ 15 ਨਵੰਬਰ....
ਮੁੱਖ ਮੰਤਰੀ ਦੀ ਅਗਵਾਈ ‘ਚ ਸੂਬਾ ਵਾਸੀਆਂ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਸ਼ਹੀਦ ਦੇ ਜੱਦੀ ਪਿੰਡ ਵਿਖੇ ਰਾਜ ਪੱਧਰੀ ਸਮਾਗਮ ਦੀ ਕੀਤੀ ਪ੍ਰਧਾਨਗੀ ਲੁਧਿਆਣਾ, 16 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ‘ਚ ਅੱਜ ਸੂਬੇ ਭਰ ਦੇ ਲੋਕਾਂ ਨੇ ਆਜ਼ਾਦੀ ਸੰਘਰਸ਼ ਦੇ ਮਹਾਨ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਅੱਜ ਇੱਥੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਹਾੜੇ....
ਮੰਡੀ ਅਹਿਮਦਗੜ੍ਹ, 16 ਨਵੰਬਰ : ਸਮਾਜ ਦੇ ਵੱਖ ਵੱਖ ਵਰਗਾਂ ਦੇ ਨੁਮਾਇੰਦਿਆਂ ਨੇ ਪ੍ਰੈਸ ਨੂੰ ਲੋਕਤੰਤਰ ਦੇ ਚੌਥੇ ਥੰਮ ਨੂੰ ਪੈਦਾ ਹੋਏ ਖਤਰੇ ‘ਤੇ ਚਿੰਤਾ ਪ੍ਰਗਟ ਕਰਦਿਆਂ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਮਤਿਹਾਨ ਦੀ ਘੜੀ ਵਿੱਚੋਂ ਲੰਘ ਰਹੇ ਮੀਡੀਆ ਦੀ ਅਜਾਦੀ ਨੂੰ ਬਰਕਰਾਰ ਰੱਖਣ ਦੀ ਜਿੰਮੇਵਾਰੀ ਨੂੰ ਸੰਜੀਦਗੀ ਨਾਲ ਨਿਭਾਉਣ। ਕੌਮੀ ਪ੍ਰੈਸ ਦਿਵਸ ਮੌਕੇ ਕਰਵਾਈਆਂ ਗਈਆਂ ਵਿਚਾਰ ਚਰਚਾਵਾਂ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਕਿ ਬੀਤੇ ਦਹਾਕਿਆਂ ਦੌਰਾਨ ਜਿੱਥੇ ਕਈ ਮੀਡੀਆ ਅਦਾਰਿਆਂ ਨੂੰ ਸੱਚ....
ਨੈਕ ਟੀਮ ਵਲੋਂ ਕਾਲਜ ਦੇ ਬੁਨਿਆਂਦੀ ਢਾਂਚੇ, ਵਿੱਦਿਅਕ ਢਾਂਚਾ, ਸਹੂਲਤਾਂ, ਲੈਬਾਰਟਰੀਆਂ, ਅਤੇ ਲਾਇਬ੍ਰੇਰੀ ਦੀ ਕੀਤੀ ਸਮਖਿਆ ਮਾਲੇਰਕੋਟਲਾ 16 ਨਵੰਬਰ : ਸਰਕਾਰੀ ਕਾਲਜ ਮਾਲੇਰਕੋਟਲਾ ਵੱਲੋਂ ਪੰਜਾਬ ਵਿੱਚ ਬਿਹਤਰੀਨ ਸਿੱਖਿਆ ਪ੍ਰਦਾਨ ਕਰਨ, ਵਿੱਦਿਅਕ ਗੁਣਵੱਤਾ ਅਤੇ ਮਿਆਰਾਂ ਨੂੰ ਵਧਾਉਣ ਲਈ ਵਿੱਦਿਅਕ ਢਾਂਚਾ, ਸਹੂਲਤਾਂ, ਲੈਬਾਰਟਰੀਆਂ ਅਤੇ ਲਾਇਬ੍ਰੇਰੀ ਸਥਾਪਤ ਕੀਤੇ ਹੋਏ ਹਨ ਜਿਸ ਦੇ ਮੁਲਾਂਕਣ ਅਤੇ ਮਾਨਤਾ ਨੂੰ ਰੀਨਿਊ ਕਰਨ ਲਈ ਸੰਸਥਾ ਵੱਲੋਂ ਵੱਕਾਰੀ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ (ਨੈਕ) ਨੂੰ....
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਲੰਗ ਦੀ ਸਹਿਕਾਰੀ ਸਭਾ 'ਚ ਕਿਸਾਨਾਂ ਨਾਲ ਗੱਲਬਾਤ ਕਿਹਾ, ਪ੍ਰਸ਼ਾਸਨ ਕਿਸਾਨਾਂ ਦੇ ਨਾਲ ਖੜ੍ਹਿਆ, ਕਿਸਾਨ ਖੇਤਾਂ ਵਿੱਚ ਅੱਗ ਨਾ ਲਗਾਉਣ ਕਿਸਾਨਾਂ ਨੂੰ ਪਰਾਲੀ ਜਮੀਨ 'ਚ ਹੀ ਮਿਲਾਉਣ ਲਈ ਸੁਪਰ ਸੀਡਰ ਤੇ ਸਰਫੇਸ ਸੀਡਰ ਵਰਤਣ ਦੀ ਅਪੀਲ ਪਟਿਆਲਾ, 16 ਨਵੰਬਰ : ਪਟਿਆਲਾ ਦੇ ਪਿੰਡ ਲੰਗ ਦੇ 75 ਫੀਸਦੀ ਖੇਤਾਂ ਵਿੱਚ ਪਰਾਲੀ ਨੂੰ ਸੰਭਾਲ ਕੇ ਕਿਸਾਨਾਂ ਨੇ ਇਸ ਵਾਰ ਨਵੀਂ ਮਿਸਾਲ ਕਾਇਮ ਕੀਤੀ ਹੈ। ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਪਿੰਡ ਦਾ ਦੌਰਾ ਕਰਕੇ ਸਹਿਕਾਰੀ ਸਭਾ ਵਿਖੇ....
ਭਾਰਤ ਸੰਕਲਪ ਯਾਤਰਾ ਫਰੀਦਕੋਟ ਵਿਖੇ ਹੋਵੇਗੀ ਸ਼ੁਰੂ ਫਰੀਦਕੋਟ-16 ਨਵੰਬਰ : ਸਰਕਾਰ ਨੇ ਕਮਜੋਰ ਵਰਗ ਨੂੰ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣੂੰ ਕਰਵਾਉਣ ਲਈ ਜਲਦ ਹੀ ਇਕ ਸੰਕਲਪ ਯਾਤਰਾ ਕੱਢੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਭਾਰਤ ਸਰਕਾਰ ਦੀ ਜੋਆਇੰਟ ਸਿੱਖਿਆ ਮੰਤਰਾਲੇ, ਸਕੂਲ ਸਿੱਖਿਆ ਅਤੇ ਸਾਖਰਤਾ ਵਿਭਾਗ ਦੇ ਸੰਯੁਕਤ ਸਕੱਤਰ ਡਾ: ਅਮਰਪ੍ਰੀਤ ਦੁੱਗਲ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ 3 ਮੋਬਾਇਲ ਵੈਨਾ ਜਿਲ੍ਹੇ ਦੇ ਸਾਰੇ 171 ਪਿੰਡਾਂ ਵਿੱਚ 243 ਪੰਚਾਇਤਾਂ ਵੀ....