ਡੀਪੀਆਰਓ ਫਰੀਦਕੋਟ ਨੇ ਖਬਰ ਨੂੰ ਪੁਸ਼ਟੀ ਕਰਕੇ ਜਾਰੀ ਕਰਨ ਤੇ ਦਿੱਤਾ ਜੋਰ ਪ੍ਰੈਸ ਨਾਲ ਜੁੜੇ ਹੋਏ ਕਈ ਮੁੱਦਿਆਂ ਤੇ ਕੀਤੀ ਵਿਚਾਰ-ਚਰਚਾ ਆਰਟੀਫਿਸ਼ੀਅਲ ਇੰਟੈਲੀਜੈਂਸ ਤੇ ਸੋਸ਼ਲ ਮੀਡੀਆ ਦੇ ਦੌਰ ਵਿਚ ਪ੍ਰੈਸ ਦੀ ਅਹਮੀਅਤ ਤੇ ਕੀਤੀ ਵਿਚਾਰ-ਚਰਚਾ ਫਰੀਦਕੋਟ, 16 ਨਵੰਬਰ : ਅੱਜ ਰਾਸ਼ਟਰੀ ਪ੍ਰੈਸ ਦਿਵਸ ਮੌਕੇ ਫਰੀਦਕੋਟ ਅਤੇ ਕੋਟਕਪੂਰਾ ਦੇ ਪੱਤਰਕਾਰ ਭਾਈਚਾਰੇ ਵਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਅਤੇ ਸੋਸ਼ਲ ਮੀਡੀਆ ਦੇ ਦੌਰ ਵਿਚ ਪੱਤਰਕਾਰੀ ਦੇ ਬਦਲ ਰਹੇ ਰੁਝਾਨ, ਸਵਰੂਪ ਅਤੇ ਨਵੀਆਂ ਤਕਨੀਕਾਂ ਦੇ ਚੱਲਣ ਬਾਰੇ ਵਿਚਾਰ....
ਮਾਲਵਾ
ਖੰਨਾ, 15 ਨਵੰਬਰ : ਸਥਾਨਕ ਸ਼ਹਿਰ ਤੋਂ ਮਲੇਰਕੋਟਲਾ ਨੂੰ ਜਾਂਦੀ ਸੜਕ ਤੇ ਇੱਕ ਕੈਂਟਰ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋਵੇਂ ਨੌਜਵਾਨਾਂ ਦੀ ਮੌਤ ਹੋਣ ਜਾਣ ਦੀ ਖਬਰ ਹੈ। ਮ੍ਰਿਤਕਾਂ ਦੀ ਪਛਾਣ ਹਰਪਾਲ ਸਿੰਘ ਕਾਲੂ ਤੇ ਹਰਪ੍ਰੀਤ ਸਿੰਘ ਪ੍ਰੀਤ ਵਾਸੀ ਸੰਗੇੜਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਹਰਪਾਲ ਤੇ ਹਰਪ੍ਰੀਤ ਦੋਵੇਂ ਗੁਆਂਢੀ ਸਨ। ਉਹ ਖੰਨਾ ਵਿਚ ਮਾਲੇਰਕੋਟਲਾ ਰੋਡ ‘ਤੇ ਗੁਰੂ ਨਾਨਕ ਸਟੀਲ ਵਰਕਸ ‘ਤੇ ਕੰਮ ਕਰਦੇ ਸਨ। ਦੋਵੇਂ ਬਾਈਕ ‘ਤੇ ਜਾ ਰਹੇ....
ਲਾਲੜੂ, 15 ਨਵੰਬਰ : ਮੋਹਾਲੀ ਦੇ ਲਾਲੜੂ ‘ਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਮਾਂ ਅਤੇ ਉਸੇ ਮਾਸੂਮ ਪੁੱਤ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਾਰ ਕੌਮੀ ਮਾਰਗ ਅੰਬਾਲਾ-ਚੰਡੀਗੜ੍ਹ ਤੇ ਲੈਹਲੀ ਟੀ-ਪੁਆਇੰਟ ਨੇੜੇ ਇੱਕ ਟਿੱਪਰ ਨੇ ਦੋ ਮੋਟਰਸਾਈਕਲਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਟਿੱਪਰ ਦੇ ਥੱਲੇ ਆਉਣ ਕਾਰਨ ਮਾਂ ਤੇ ਉਸਦੇ ਮਾਸੂਮ ਪੁੱਤ ਦੀ ਮੌਤ ਹੋ ਗਈ। ਉਨ੍ਹਾਂ ਤੋਂ ਇਲਾਵਾ ਦੋ ਵਿਅਕਤੀ ਗੰਭੀਰ ਰੂਪ ਵਿੱਚ ਜਖਮੀ ਹੋ ਗਏ ਅਤੇ ਇੱਕ ਵਿਅਕਤੀ ਦੀ ਹਾਲਤ....
ਐਸ.ਏ.ਐਸ ਨਗਰ, 15 ਨਵੰਬਰ : ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵੱਲੋਂ ਨਸ਼ਾ ਤਸਕਰ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 22 ਕਿਲੋਗ੍ਰਾਮ ਭੁੱਕੀ ਚੁੱਰਾ ਪੋਸਤ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਦਿੰਦਿਆਂ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਨੇ ਦੱਸਿਆ ਕਿ ਏ.ਐਸ.ਆਈ ਜੀਤ ਰਾਮ ਸਮੇਤ ਨੇ ਪੁਲਿਸ ਪਾਰਟੀ ਸਮੇਤ ਗਸ਼ਤ....
30 ਲੱਖ ਰੁਪਏ ਨਾਲ ਤਿਆਰ ਕਮਿਊਨਿਟੀ ਸੈਂਟਰ ਲੋਕਾ ਲਈ ਹੋਵੇਗਾ ਵਰਦਾਨ ਸਾਬਤ : ਕੈਬਨਿਟ ਮੰਤਰੀ ਕੈਬਨਿਟ ਮੰਤਰੀ ਨੇ ਮਹਿਰੋਲੀ ਵਾਸੀਆ ਨੂੰ ਲੋਕ ਅਰਪਣ ਕੀਤਾ ਕਮਿਊਨਿਟੀ ਸੈਂਟਰ ਸ੍ਰੀ ਅਨੰਦਪੁਰ ਸਾਹਿਬ 15 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਬਚਨਵੱਧ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਪੰਜਾਬ ਵਿਕਾਸ ਦੀਆਂ ਸ਼ਿਖਰਾਂ ਛੋਹਣ ਲੱਗ ਪਿਆ ਹੈ। ਮਹਿਰੋਲੀ ਵਾਸੀਆ ਲਈ 30 ਲੱਖ ਰੁਪਏ ਦੀ ਲਾਗਤ ਨਾਲ ਇੱਕ....
ਲੁਧਿਆਣਾ 15 ਨਵੰਬਰ : ਪੀ.ਏ.ਯੂ. ਦੇ ਭੋਜਨ ਅਤੇ ਪੋਸ਼ਣ ਵਿਭਾਗ ਵੱਲੋਂ ਬੀਤੇ ਦਿਨੀਂ ਵਿਸ਼ਵ ਡਾਇਬੀਟੀਜ਼ ਦਿਹਾੜਾ ਮਨਾਉਂਦਿਆਂ ਸ਼ੂਗਰ ਦੇ ਮਰੀਜ਼ਾਂ ਲਈ ਜਾਗਰੂਕਤਾ, ਸਿਹਤ ਜਾਂਚ ਅਤੇ ਪੋਸ਼ਣ ਸੰਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ| ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਇਸ ਸਮਾਰੋਹ ਵਿਚ ਸ਼ਾਮਿਲ ਹੋ ਕੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਲਈ ਕੀਤੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ| ਡਾ. ਬੈਂਸ ਨੇ ਸ਼ੱਕਰ ਰੋਗ ਵਿਚ ਵਾਧੇ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਆਰੰਭਕ ਪੜਾਅ ਵਿਚ ਹੀ ਇਸਦੀ ਰੋਕਥਾਮ ਅਤੇ ਸੰਭਾਲ....
ਲੁਧਿਆਣਾ 15 ਨਵੰਬਰ : ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਰਾਵੇ ਯੋਜਨਾ ਦੇ ਅਧੀਨ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਜਰਖੜ ਵਿਚ ਵਿਸ਼ੇਸ਼ ਜਾਗਰੂਕਤਾ ਕੈਂਪ ਲਾਇਆ| ਇਸ ਕੈਂਪ ਵਿਚ ਇਲਾਕਾ ਵਾਸੀਆਂ ਨੂੰ ਭੋਜਨ ਪ੍ਰੋਸੈਸਿੰਗ, ਫਸਲੀ ਰਹਿੰਦ-ਖੂੰਹਦ ਦੀ ਸੰਭਾਲ, ਪ੍ਰਦੂਸ਼ਣ ਮੁਕਤ ਤਿਉਹਾਰ ਮਨਾਉਣ, ਰਸੋਈ ਬਗੀਚੀਆਂ ਬਨਾਉਣ, ਫਲਦਾਰ ਬੂਟਿਆਂ ਦੀ ਕਾਸ਼ਤ ਆਦਿ ਮਸਲਿਆਂ ਬਾਰੇ ਜਾਗਰੂਕ ਕੀਤਾ ਗਿਆ| ਇਸਦੇ ਨਾਲ ਹੀ ਪਰਾਲੀ ਦੀ ਸੰਭਾਲ ਬਾਰੇ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ| ਪਿੰਡ ਜਰਖੜ ਵਿਚ ਵਾਤਾਵਰਨ ਅਤੇ ਖੇਤੀਬਾੜੀ ਨਾਲ....
ਲੁਧਿਆਣਾ 15 ਨਵੰਬਰ : ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਵੱਲੋਂ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਸੁਧਾਰ ਵਿਖੇ ਕਰਵਾਏ ਕਿਸਾਨ ਬੀਬੀਆਂ ਦੇ ਸੰਮੇਲਨ ਵਿਚ ਸ਼ਾਮਿਲ ਹੋਣ ਲਈ ਭੁਵਨੇਸ਼ਵਰ ਵਿਖੇ ਸਥਿਤ ਆਈ ਸੀ ਏ ਆਰ ਭਾਰਤੀ ਕਿਸਾਨ ਔਰਤਾਂ ਦੇ ਸੰਸਥਾਨ ਦੇ ਨਿਰਦੇਸ਼ਕ ਡਾ. ਮ੍ਰਿਦੁਲਾ ਦੇਵੀ ਵਿਸ਼ੇਸ਼ ਤੌਰ ਤੇ ਪਹੁੰਚੇ| ਉਹਨਾਂ ਤੋਂ ਇਲਾਵਾ ਕਮਿਊਨਟੀ ਸਾਇੰਸ ਕਾਲਜ ਦੇ ਡੀਨ ਡਾ. ਕਿਰਨ ਬੈਂਸ ਵੀ ਇਸ ਮੌਕੇ ਮੌਜੂਦ ਸਨ| ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਡਾ. ਮ੍ਰਿਦੁਲਾ ਦੇਵੀ ਨੇ ਕਿਸਾਨ ਬੀਬੀਆਂ ਨਾਲ ਗੱਲਾਂ ਬਾਤਾਂ....
ਕਿਹਾ, ਕਿਸੇ ਕੰਪਨੀ ਦੀਆਂ ਸੇਵਾਵਾਂ ਤੋਂ ਸੰਤੁਸ਼ਟ ਨਾ ਹੋਕੇ ਦੂਸਰੀ ਕੰਪਨੀ ਨਾਲ ਜੁੜਨਾ ਉਪਰੇਟਰਾਂ ਦਾ ਨਿੱਜੀ ਮਾਮਲਾ ਪਟਿਆਲਾ, 15 ਨਵੰਬਰ : ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਹਲਕਾ ਸਨੌਰ ਵਿੱਚ ਇੱਕ ਕੇਬਲ ਕੰਪਨੀ ਦੇ ਉਪਰੇਟਰਾਂ ਵੱਲੋਂ ਦੂਸਰੀ ਕੇਬਲ ਕੰਪਨੀ ਦੇ ਨਾਲ ਜੁੜਨ ਦੇ ਮੁੱਦੇ 'ਤੇ ਹਲਕਾ ਵਿਧਾਇਕ ਸ. ਹਰਮੀਤ ਸਿੰਘ ਪਠਾਣਮਾਜਰਾ ਉਪਰ ਵਿਰੋਧੀ ਧਿਰ ਵੱਲੋਂ ਲਗਾਏ ਦੋਸ਼ਾਂ ਦੀ ਨਿੰਦਾ ਕੀਤੀ ਹੈ। ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਅੱਜ ਇੱਥੇ ਕਿਹਾ ਕਿ....
ਪਟਿਆਲਾ, 15 ਨਵੰਬਰ : ਸੈਂਟਰਲ ਇੰਡਸਟ੍ਰੀਅਲ ਸਕਿਓਰਿਟੀ ਫੋਰਸ (ਸੀ ਆਈ ਐਸ ਐਫ) ਦੇ ਸੇਵਾ ਮੁਕਤ ਕਮਾਡੈਂਟ ਪਵਨ ਕੁਮਾਰ ਨੇ ਕਿਹਾ ਹੈ ਕਿ ਇਕ ਵਕੀਲ ਤੇ ਉਸਦੇ ਸਾਥੀ ਨੇ ਪ੍ਰਸਿੱਧ ਸਮਾਜ ਸੇਵੀ ਐਸ ਪੀ ਐਸ ਓਬਰਾਏ ਦੇ ਪ੍ਰਾਜੈਕਟ ਨੁੰ ਆਪਣਾ ਦੱਸ ਕੇ ਉਹਨਾਂ ਨਾਲ 16 ਲੱਖ ਰੁਪਏ ਦੀ ਠੱਗੀ ਮਾਰ ਲਈ ਹੈ ਤੇ ਧੋਖੇ ਦਾ ਮਾਮਲਾ ਦਰਜ ਹੋਣ ਦੇ ਬਾਵਜੂਦ ਵੀ ਪੁਲਿਸ ਮਾਮਲੇ ਵਿਚ ਚਲਾਨ ਪੇਸ਼ ਨਹੀਂ ਕਰ ਸਕੀ। ਅੱਜ ਇਥੇ ਪਟਿਆਲਾ ਮੀਡੀਆ ਕਲੱਬ ਵਿਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੇਵਾ ਮੁਕਤ ਕਮਾਂਡੈਂਟ ਪਵਨ....
ਵਿਦਿਆਰਥੀਆਂ ਵੱਲੋਂ ਵਾਤਾਵਰਣ ਬਚਾਉਣ ਦਾ ਅਹਿਦ ਐਸ.ਏ.ਐਸ.ਨਗਰ, 15 ਨਵੰਬਰ : ਜ਼ਿਲ੍ਹੇ ਵਿੱਚ ਚੱਲ ਰਿਹਾ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਭਾਗ ਲੈਣ ਵਾਲੇ ਸਕੂਲਾਂ ਲਈ ਇੱਕ ਮਹੱਤਵਪੂਰਨ ਪ੍ਰਾਪਤੀ ਹੋ ਨਿਬੜਿਆ। ਇਸ ਦੌਰਾਨ 20 ਵਿਦਿਅਕ ਸੰਸਥਾਵਾਂ ਨੇ 'ਪਬਲਿਕ ਸਪੀਕਿੰਗ' ਨੂੰ ਸੈਸ਼ਨਜ਼ ਸਮਰਪਿਤ ਕੀਤੇ, ਜਿੱਥੇ ਵਿਦਿਆਰਥੀਆਂ ਨੇ ਪਾਵਰਪੁਆਇੰਟ ਪੇਸ਼ਕਾਰੀਆਂ, ਨੁੱਕੜ ਨਾਟਕਾਂ ਅਤੇ ਇਸ ਪ੍ਰੋਗਰਾਮ ਦੌਰਾਨ ਕੀਤੀਆਂ ਵੱਖੋ-ਵੱਖ ਪਹਿਲਕਦਮੀਆਂ 'ਤੇ ਚਰਚਾਵਾਂ ਰਾਹੀਂ ਆਪਣੇ ਉਪਰਾਲਿਆਂ ਦਾ ਪ੍ਰਦਰਸ਼ਨ ਕੀਤਾ।....
ਡੀਐਮਐੱਫ ਨੇ ਘੱਗਰ ਅਤੇ ਟਾਂਗਰੀ ਦੇ ਨਾਲ 12000 ਬਾਂਸ ਦੇ ਬੂਟੇ ਲਗਾਉਣ ਦੀ ਦਿੱਤੀ ਮਨਜ਼ੂਰੀ ਤਿੰਨ ਜਨਤਕ ਰੇਤ ਖਾਣਾਂ ਨੇ ਟਾਂਗਰੀ ਤੋਂ ਸਸਤੀ ਰੇਤ ਦੀ ਸਪਲਾਈ ਮੁੜ ਸ਼ੁਰੂ ਕੀਤੀ ਨਸ਼ਾ ਮੁਕਤ ਪਿੰਡਾਂ ਨੂੰ ਜਿੰਮ ਕਿੱਟਾਂ ਦੇਣ ਲਈ ਡੀ.ਐਮ ਐੱਫ ਵੱਲੋਂ 27.50 ਲੱਖ ਨੂੰ ਮਨਜ਼ੂਰੀ ਐਸ.ਏ.ਐਸ.ਨਗਰ, 15 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਮਿਨਰਲ ਫਾਊਂਡੇਸ਼ਨ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਡੇਰਾਬੱਸੀ ਦੇ ਮੁਬਾਰਕਪੁਰ ਰੇਲਵੇ....
ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਜੱਦੀ ਸਥਾਨਾਂ ਦੀ ਮਿੱਟੀ ਬੂਟੇ ਲਗਾਉਣ ਲਈ ਪੀਏਯੂ ਕੈਂਪਸ ਲਈ ਲਿਆਂਦੀ ਜਾਵੇਗੀ ਇਵੈਂਟ ਤੋਂ ਬਾਅਦ ਚੁਣੇ ਗਏ ਭਾਗੀਦਾਰਾਂ ਨੂੰ 151 ਬਾਈ-ਸਾਈਕਲ ਦਿੱਤੇ ਜਾਣਗੇ; ਹਰ ਕੋਈ ਮੈਡਲ ਅਤੇ ਸਰਟੀਫਿਕੇਟ ਪ੍ਰਾਪਤ ਕਰੇਗਾ ਲੁਧਿਆਣਾ, 15 ਨਵੰਬਰ : ਕਮਿਸ਼ਨਰੇਟ ਪੁਲਿਸ ਲੁਧਿਆਣਾ 16 ਨਵੰਬਰ ਨੂੰ ਭਾਰਤ ਦੀ ਸਭ ਤੋਂ ਵੱਡੀ ਸਾਈਕਲ ਰੈਲੀ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ ਕਿਉਂਕਿ 20,000 ਤੋਂ ਵੱਧ ਭਾਗੀਦਾਰਾਂ ਨੇ ਇਸ ਮੈਗਾ ਈਵੈਂਟ "ਨਸ਼ੇ ਵਿਰੁੱਧ ਯੂਥ" ਸਾਈਕਲ ਰੈਲੀ ਲਈ ਆਪਣੇ ਨਾਮ....
ਜਲਦੀ ਹੀ ਕੁਸ਼ਟ ਆਸ਼ਰਮ ਨੇੜੇ ਮੁਹੱਲਾ ਕਲੀਨਿਕ ਦਾ ਵੀ ਕੀਤਾ ਜਾਵੇਗਾ ਉਦਘਾਟਨ : ਵਿਧਾਇਕ ਪਰਾਸ਼ਰ ਲੁਧਿਆਣਾ, 15 ਨਵੰਬਰ : ਲੁਧਿਆਣਾ ਕੇਂਦਰੀ ਹਲਕੇ ਦੇ ਸਰਵਪੱਖੀ ਵਿਕਾਸ ਲਈ ਕੰਮ ਕਰਦੇ ਹੋਏ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਮੰਗਲਵਾਰ ਨੂੰ ਵਾਰਡ ਨੰਬਰ 74 ਦੇ ਕੁਸ਼ਟ ਆਸ਼ਰਮ (ਪ੍ਰੇਮ ਨਗਰ) ਨੇੜੇ ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਲਾਕੇ ਵਿੱਚ 10.44 ਲੱਖ ਰੁਪਏ ਦੀ ਲਾਗਤ ਨਾਲ 12.5 ਐਚ.ਪੀ. ਦਾ ਟਿਊਬਵੈੱਲ ਲਗਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਇਲਾਕੇ ਵਿੱਚ ਪਾਣੀ ਦੀ ਸਪਲਾਈ....
ਫ਼ਤਹਿਗੜ੍ਹ ਸਾਹਿਬ, 15 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਅਧੀਨ ਸੀਨੀਅਰ ਸਿਟੀਜਨਾਂ ਦੀ ਭਲਾਈ ਸਬੰਧੀ 24 ਨਵੰਬਰ ਨੂੰ ਸਵੇਰੇ 09:00 ਵਜੇ ਸਿਵਲ ਹਸਪਤਾਲ ਵਿਖੇ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਸ ਕੈਂਪ ਵਿੱਚ ਸਿਹਤ ਵਿਭਾਗ ਦੇ ਮਾਹਰ ਡਾਕਟਰਾਂ ਦੀਆਂ ਟੀਮਾਂ ਵੱਲੋਂ ਬਜ਼ੁਰਗਾਂ ਦੀਆਂ ਅੱਖਾਂ, ਨੱਕ ਅਤੇ ਗਲੇ ਦੀ ਮੁਫਤ ਜਾਂਚ ਕੀਤੀ ਜਾਵੇਗੀ। ਉਨ੍ਹਾਂ ਹੋਰ ਦੱਸਿਆ ਕਿ ਇਸ ਕੈਂਪ ਦੌਰਾਨ ਬਜ਼ੁਰਗਾਂ....