ਮਾਲਵਾ

ਟਰੱਕ ਯੂਨੀਅਨ ਦੇ ਨਵੇਂ ਪ੍ਰਧਾਨ ਦੀ ਚੋਣ ਤੋਂ ਨਾਰਾਜ਼ ਇੱਕ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਦੀ ਕੀਤੀ ਕੋਸ਼ਿਸ਼ 
ਭਵਾਨੀਗੜ੍ਹ, 27 ਫਰਵਰੀ 2025 : ਭਵਾਨੀਗੜ੍ਹ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਦੇ ਅਹੁਦੇ ਲਈ ਅੱਜ ਸਖ਼ਤ ਸੁਰੱਖਿਆ ਵਿਚਕਾਰ ਹੋਈ ਮੀਟਿੰਗ ਦੌਰਾਨ ਨਵੇਂ ਪ੍ਰਧਾਨ ਦੀ ਚੋਣ ਤੋਂ ਨਾਰਾਜ਼ ਇੱਕ ਆਪ੍ਰੇਟਰ ਨੇ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ। ਦੂਜੇ ਪਾਸੇ ਵੋਟਿੰਗ ਪ੍ਰਣਾਲੀ ਰਾਹੀਂ ਪ੍ਰਧਾਨ ਦੀ ਚੋਣ ਨਾ ਹੋਣ ਕਾਰਨ ਯੂਨੀਅਨ ਤੋਂ ਨਾਰਾਜ਼ ਆਪ੍ਰੇਟਰਾਂ ਨੇ ਨਾਅਰੇਬਾਜ਼ੀ ਵੀ ਕੀਤੀ। ਸ਼ਹਿਰ ਦੀ ਟਰੱਕ ਯੂਨੀਅਨ ਦੇ ਪ੍ਰਧਾਨ ਦੇ ਅਹੁਦੇ ਦੀ ਚੋਣ ਅਤੇ ਲੇਖਾ-ਜੋਖਾ ਲਈ ਅੱਜ ਪੁਰਾਣੀ ਟਰੱਕ....
ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 83 ਪੁਲਿਸ ਕਰਮਚਾਰੀ ਹੋਏ ਪਦ-ਉਨਤ
ਡੀ.ਆਈ.ਜੀ. ਰੂਪਨਗਰ ਵੱਲੋਂ ਤਿੰਨ ਜ਼ਿਲ੍ਹਿਆਂ ਦੇ 593 ਪੁਲਿਸ ਕਰਮਚਾਰੀਆਂ ਨੂੰ ਦਿੱਤੀਆਂ ਗਈਆਂ ਤਰੱਕੀਆਂ ਫ਼ਤਹਿਗੜ੍ਹ ਸਾਹਿਬ, 27 ਫਰਵਰੀ 2025 : ਰੂਪਨਗਰ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਸ਼੍ਰੀ ਹਰਚਰਨ ਸਿੰਘ ਭੁੱਲਰ ਵੱਲੋਂ ਰੂਪਨਗਰ ਰੇਂਜ ਦੇ ਜ਼ਿਲ੍ਹਾ ਐਸ.ਏ.ਐਸ. ਨਗਰ, ਫ਼ਤਹਿਗੜ੍ਹ ਸਾਹਿਬ ਅਤੇ ਰੂਪਨਗਰ ਵਿਖੇ ਤਾਇਨਾਤ 593 ਕਰਮਚਾਰੀਆਂ ਨੂੰ ਤਰੱਕੀ ਦਿੱਤੀ ਹੈ। ਜਿਨ੍ਹਾਂ ਵਿੱਚ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ 83 ਪੁਲਿਸ ਕਰਮਚਾਰੀ ਸ਼ਾਮਲ ਹਨ। ਇਨ੍ਹਾਂ ਤਰੱਕੀਆਂ ਦੇ ਹੁਕਮ ਜਾਰੀ ਕਰਦਿਆਂ ਸ਼੍ਰੀ....
ਬੇਰੁਜ਼ਗਾਰ ਅਧਿਆਪਕ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਤੋਂ ਤੰਗ ਹੋ ਕੇ ਟੈਂਕੀ ’ਤੇ ਚੜੇ
ਸ੍ਰੀ ਅਨੰਦਪੁਰ ਸਾਹਿਬ, 27 ਫਰਵਰੀ, 2025 : ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਦੇ ਝੂਠੇ ਵਾਅਦਿਆਂ ਤੋਂ ਤੰਗ ਆ ਕੇ ਸੂਬੇ ਦੇ ਬੇਰੁਜ਼ਗਾਰ ਅਧਿਆਪਕ ਸ੍ਰੀ ਅਨੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਮਾਂਗੇਵਾਲ ਵਿੱਚ ਪਾਣੀ ਦੀ ਟੈਂਕੀ ’ਤੇ ਚੜ੍ਹ ਗਏ ਹਨ। ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਨੇ ਸਿੱਖਿਆ ਮੰਤਰੀ ਨੂੰ ਚਿਤਾਵਨੀ ਦਿੱਤੀ ਕਿ ਤੁਹਾਡੇ ਕੋਲ ਅੱਜ ਅਤੇ ਕੱਲ੍ਹ (48 ਘੰਟੇ) ਦਾ ਸਮਾਂ ਹੈ। ਸਾਡਾ ਮਸਲਾ ਹੱਲ ਕਰਕੇ ਸਾਨੂੰ ਸਕੂਲਾਂ ਵਿੱਚ ਭਰਤੀ ਕਰਵਾਇਆ ਜਾਵੇ ਨਹੀਂ ਤਾਂ ਅਸੀਂ ਸੰਘਰਸ਼ ਨੂੰ ਹੋਰ ਤੇਜ਼ ਕਰਨ....
ਆਈ.ਏ.ਐਸ.,ਵਿਰਾਜ ਸ਼ਿਆਮਕਰਨ ਤਿੜਕੇ ਨੇ ਮਾਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ
ਮੁੱਖ ਮੰਤਰੀ ਦੀਆਂ ਹਦਾਇਤਾਂ ਤੇ ਲੋਕਾਂ ਦੀ ਮੰਗ ਮੁਤਾਬਕ ਹਰ ਸਰਕਾਰੀ ਸਕੀਮ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣਾ ਹੋਵੇਗੀ ਮੁੱਖ ਤਰਜੀਹ- ਵਿਰਾਜ ਸ਼ਿਆਮਕਰਨ ਤਿੜਕੇ ਜ਼ਿਲ੍ਹਾ ਪ੍ਰਸ਼ਾਸਨ ਨੇ ਤਬਦੀਲ ਹੋਏ ਡੀ.ਸੀ. ਡਾ ਪੱਲਵੀ ਨੂੰ ਦਿੱਤੀ ਨਿੱਘੀ ਵਿਦਾਇਗੀ ਮਾਲੇਰਕੋਟਲਾ, 27 ਫਰਵਰੀ 2025 : ਸਾਲ 2018 ਬੈਚ ਦੇ ਆਈ.ਏ.ਐਸ., ਵਿਰਾਜ ਸ਼ਿਆਮਕਰਨ ਤਿੜਕੇ ਨੇ ਅੱਜ ਮਾਲੇਰਕੋਟਲਾ ਦੇ ਨਵੇਂ ਡਿਪਟੀ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਨੇ ਡਾ ਪੱਲਵੀ ਦੀ ਜਗ੍ਹਾ ਇਹ ਅਹੁਦਾ ਸੰਭਾਲਿਆ ਹੈ। ਇਸ....
ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਨੇ ਮਨਾਇਆ ਰਾਸ਼ਟਰੀ ਵਿਗਿਆਨ ਦਿਵਸ
ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਵੱਲੋਂ ਰਾਸ਼ਟਰੀ ਵਿਗਿਆਨ ਦਿਵਸ ਮੌਕੇ ਵਿਗਿਆਨ ਅਤੇ ਮਨੋਰੰਜਨ ਨਾਲ ਭਰਪੂਰ ਸਾਇੰਸ ਪਜ਼ਲ ਕੁਐਸਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਕਾਲਜ ਦੇ ਵੱਖ-ਵੱਖ ਵਿਭਾਗਾਂ ਦੀਆਂ ਕੁੱਲ 12 ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਗਤੀਵਿਧੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਵਿੱਚ ਟੀਮ ਵਰਕ ਰਾਹੀਂ ਸਮੱਸਿਆ ਹੱਲ ਕਰਨ ਦੇ ਹੁਨਰ ਨੂੰ ਪੈਦਾ ਕਰਨਾ ਸੀ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ....
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬ ਰਜਿਸਟਰਾਰ ਦਫਤਰ ਦਾ ਅਚਨਚੇਤ ਦੌਰਾ ਕਰ ਕੇ ਸਮੁੱਚੇ ਰਿਕਾਰਡ ਦੀ ਕੀਤੀ ਪੜਤਾਲ
ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਬ ਰਜਿਸਟਰਾਰ ਦਫਤਰ ਫਤਹਿਗੜ੍ਹ ਸਾਹਿਬ ਵਿਖੇ ਰਜਿਸਟਰੀਆਂ ਸਮੇਤ ਹੋਰ ਸਮੁੱਚੇ ਰਿਕਾਰਡ ਦਾ ਅਚਨਚੇਤ ਦੌਰਾ ਕਰ ਕੇ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਤੇ ਕਿਸੇ ਵੀ ਸਰਕਾਰੀ ਵਿਭਾਗ ਅੰਦਰ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀ ਕੀਤਾ ਜਾਵੇਗਾ। ਉਨ੍ਹਾਂ ਨੇ ਤਹਿਸੀਲ ਕੰਪਲੈਕਸ ਸ੍ਰੀ....
ਸਰਕਾਰੀ ਸਿਹਤ ਕੇਂਦਰਾਂ ਵਿੱਚ ਵੈਕਸੀਨ ਦੇ ਰੱਖ ਰਖਾਵ ਲਈ ਕੋਲਡ ਚੇਨ ਵੱਲ ਦਿੱਤਾ ਜਾਂਦਾ ਹੈ ਵਿਸ਼ੇਸ਼ ਧਿਆਨ : ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
ਸ੍ਰੀ ਫਤਿਹਗੜ੍ਹ ਸਾਹਿਬ, 27 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਜਿਲਾ ਹਸਪਤਾਲ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਲਗਾਏ ਗਏ ਮਮਤਾ ਦਿਵਸ ਦੀ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਚੈਕਿੰਗ ਕੀਤੀ। ਇਸ ਚੈਕਿੰਗ ਦੌਰਾਨ ਉਹਨਾਂ ਮਮਤਾ ਦਿਵਸ ਦੇ ਰਜਿਸਟਰ ਚੈੱਕ ਕਰਦਿਆਂ ਸਬੰਧਤ ਸਟਾਫ ਨੂੰ ਹਦਾਇਤ ਕੀਤੀ ਕਿ ਗਰਭਵਤੀ ਔਰਤਾਂ ਨੂੰ ਟੈਟਨਸ ਅਤੇ ਛੋਟੇ ਬੱਚਿਆਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਨਾਮੁਰਾਦ ਬਿਮਾਰੀਆਂ ਤੋਂ ਬਚਾਉਣ ਲਈ ਜੋ ਉਹਨਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਉਸਦਾ ਸਾਰਾ ਡਾਟਾ ਰਜਿਸਟਰਾਂ ਤੇ....
ਪੱਤਰਕਾਰ ਮਨਿੰਦਰਜੀਤ ਸਿੱਧੂ ਖਿਲਾਫ ਕੇਸ ਦਰਜ ਕਰਨੇ ਨੰਗੀ ਚਿੱਟੀ ਧੱਕੇਸ਼ਾਹੀ : ਮਨਜੀਤ ਧਨੇਰ 
ਪੱਤਰਕਾਰਾਂ ਅਤੇ ਸਿਆਸੀ ਵਿਰੋਧੀਆਂ ਦੀ ਜ਼ੁਬਾਨਬੰਦੀ ਬਰਦਾਸ਼ਤ ਨਹੀਂ - ਹਰਨੇਕ ਮਹਿਮਾ ਭਾਕਿਯੂ ਏਕਤਾ ਡਕੌਂਦਾ ਸਰਕਾਰ ਦੀ ਧੱਕੇਸ਼ਾਹੀ ਦਾ ਕਰੇਗੀ ਵਿਰੋਧ - ਗੁਰਦੀਪ ਰਾਮਪੁਰਾ ਬਰਨਾਲਾ 27 ਫਰਵਰੀ (ਭੁਪਿੰਦਰ ਸਿੰਘ ਧਨੇਰ) : ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੀ ਸੂਬਾ ਕਮੇਟੀ ਨੇ ਪੱਤਰਕਾਰ ਮਨਿੰਦਰਜੀਤ ਸਿੱਧੂ ਦੇ ਖਿਲਾਫ ਕੇਸ ਦਰਜ ਕਰਨ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪੱਤਰਕਾਰ ਮਨਿੰਦਰਜੀਤ....
ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਢਾਡੀ ਤੇ ਕਾਦੀਆ ਯੂਨੀਅਨ ਵਾਲੇ ਹਰਜਿੰਦਰ ਸਿੰਘ ਦੀਵਾਨਾ ਨੇ ਪਿੰਡ ਵਿਚ ਗੁੰਡੇ ਬੁਲਾ ਕੇ ਕੀਤੀ ਗੁੰਡਾਗਰਦੀ 
ਲੋਕਾਂ ਦੇ ਦਬਾਅ ਨਾਲ ਦੇਰ ਰਾਤ ਪਰਚਾ ਦਰਜ਼ ਮਹਿਲ ਕਲਾਂ 27 ਫਰਵਰੀ (ਭੁਪਿੰਦਰ ਸਿੰਘ ਧਨੇਰ) : ਆਮ ਆਦਮੀ ਸਰਕਾਰ ਪੰਜਾਬ ਅੰਦਰ ਜਦੋਂ ਸੱਤਾ ਵਿੱਚ ਆਈ ਹੈ ਨੇ ਤੇ ਉਹਨੂੰ ਦਿਨ ਪੰਜਾਬ ਦਾ ਮਾਹੌਲ ਖਤਰਨਾਕ ਹੁੰਦਾ ਜਾਂ ਰਿਹਾ ਹੈ ਆਏ ਦਿਨ ਗੁੰਡਾਗਰਦੀ ਬਾਦੀ ਜਾ ਰਹੀ ਹ ਪਰ ਸਰਕਾਰ ਕੁੰਭ ਕਰਨ ਦੀ ਨੀਦ ਸੁੱਤੀ ਪਈ ਹੈ ਜਸਦੀ ਤਾਜਾ ਮਿਸਾਲ ਲਾਗਲੇ ਪਿੰਡ ਦੀਵਾਨਾਂ ਤੋਂ ਸਾਹਮਣੇ ਆਈ ਹੈ ਅੱਜ ਮਿਤੀ 26/02/25 ਨੂੰ ਪਿੰਡ ਦੀਵਾਨਾ ਦੇ ਹਰਜਿੰਦਰ ਸਿੰਘ ਪੁੱਤਰ ਬਲਬੀਰ ਸਿੰਘ ਨੇ ਆਪਣੇ ਗੁਵਾਂਢੀ ਜਗਸੀਰ ਸਿੰਘ ਪੁੱਤਰ....
ਪ੍ਰਸ਼ਾਸਨ ਵੱਲੋਂ 10 ਯੂਨਿਟਾਂ ਲਈ  207.22 ਲੱਖ ਰੁਪਏ ਦੇ ਵਿੱਤੀ ਪ੍ਰੋਤਸਾਹਨ ਨੂੰ ਮਨਜ਼ੂਰੀ
ਕਾਰੋਬਾਰ ਦਾ ਅਧਿਕਾਰ ਐਕਟ ਅਤੇ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਅਧੀਨ ਸਿਧਾਂਤਕ ਪ੍ਰਵਾਨਗੀ ਲਈ ਵਿਚਾਰੇ ਗਏ ਕੇਸ ਡਿਪਟੀ ਕਮਿਸ਼ਨਰ ਵੱਲੋਂ ਇਨਵੈਸਟ ਪੰਜਾਬ ਪੋਰਟਲ 'ਤੇ ਰੈਗੂਲੇਟਰੀ ਵਿਭਾਗਾਂ ਦੇ ਲੰਬਿਤ ਮਾਮਲਿਆਂ ਦੀ ਸਮੀਖਿਆ* ਲੁਧਿਆਣਾ, 24 ਫਰਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੀ ਅਗਵਾਈ ਹੇਠ ਕਾਰੋਬਾਰ ਦਾ ਅਧਿਕਾਰ ਐਕਟ, 2020 ਅਧੀਨ ਸਿਧਾਂਤਕ ਪ੍ਰਵਾਨਗੀ ਲਈ ਮਾਮਲਿਆਂ ਦੀ ਸਮੀਖਿਆ ਕਰਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦਾ ਆਯੋਜਨ ਹੋਇਆ। ਇਹ ਐਕਟ 2017 ਅਤੇ 2022 ਦੀਆਂ....
ਪ੍ਰਸ਼ਾਸਨ ਵੱਲੋਂ ਮਿਸ਼ਨ ਵਾਤਸਲਿਆ ਯੋਜਨਾ ਤਹਿਤ 76 ਕੇਸਾਂ ਨੂੰ ਪ੍ਰਵਾਨਗੀ
ਲੁਧਿਆਣਾ, 24 ਫਰਵਰੀ 2025 : ਦੇਖਭਾਲ ਅਤੇ ਸੁਰੱਖਿਆ ਦੀ ਲੋੜ ਵਾਲੇ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ, ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਮੀਟਿੰਗ ਦੌਰਾਨ ਮਿਸ਼ਨ ਵਾਤਸਲਿਆ ਯੋਜਨਾ ਦੇ ਸਪਾਂਸਰਸ਼ਿਪ ਪ੍ਰੋਗਰਾਮ ਤਹਿਤ 76 ਕੇਸਾਂ ਨੂੰ ਪ੍ਰਵਾਨਗੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ (ਜ) ਰੋਹਿਤ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ (ਡੀ.ਸੀ.ਪੀ.ਓ) ਰਸ਼ਮੀ ਦੁਆਰਾ ਪੇਸ਼ ਕੀਤੀ ਗਈ ਇੱਕ ਵਿਆਪਕ ਜਾਣਕਾਰੀ ਸ਼ਾਮਲ ਸੀ। ਉਨ੍ਹਾਂ ਹਾਜ਼ਰੀਨ ਨੂੰ ਦੱਸਿਆ ਕਿ....
ਸਿਰਮੌਰ ਸਿੱਖਿਆ ਸ਼ਾਸਤਰੀ ਪਦਮ ਭੂਸ਼ਣ ਡਾ. ਸ ਸ ਜੌਹਲ ਦਾ 98ਵਾਂ ਜਨਮ ਦਿਨ ਉੱਤਮ ਜ਼ਿੰਦਗੀ ਦੀ ਰੌਸ਼ਨ ਮਿਸਾਲ
ਲੁਧਿਆਣਾ, 24 ਫਰਵਰੀ 2025 : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਾਬਕਾ ਪ੍ਰਧਾਨ,ਪੰਜਾਬ ਦੀ ਕੇਂਦਰੀ ਯੂਨੀਵਰਸਿਟੀ, ਬਠਿੰਡਾ ਦੇ ਸਾਬਕਾ ਚਾਂਸਲਰ ਅਤੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਵਾਈਸ-ਚਾਂਸਲਰ ਰਹੇ ਪਦਮ ਭੂਸ਼ਨ ਡਾ. ਸਰਦਾਰਾ ਸਿੰਘ ਜੌਹਲ ਦਾ 98ਵਾਂ ਜਨਮ ਦਿਹਾੜਾ ਉਨ੍ਹਾਂ ਦੇ ਗੁਰਦੇਵ ਨਗਰ ਨਿਵਾਸ ਵਿਖੇ ਸ਼ਹਿਰ ਦੇ ਸਿਰਕੱਢ ਲੇਖਕਾਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਕੁਸ਼ਲ ਪ੍ਰਸ਼ਾਸਕਾਂ ਤੇ ਕਲਾਕਾਰਾਂ ਵੱਲੋਂ ਨਿਵੇਕਲੇ ਅਤੇ ਧੂਮਧਾਮ....
ਕਾਰ ਮੋਟਰਸਾਈਕਲ ਦੀ ਟੱਕਰ ‘ਚ ਦੋ ਵਿਅਕਤੀਆਂ ਦੀ ਮੌਤ
ਸੁਨਾਮ, 24 ਫਰਵਰੀ 2025 : ਬੀਤੀ ਰਾਤ ਸੁਨਾਮ ਦੇ ਨਜ਼ਦੀਕ ਚੀਮਾ ਮੰਡੀ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਅਜੈਬ ਸਿੰਘ ਤੇ ਕਰਮਜੀਤ ਸਿੰਘ ਵਾਸੀ ਪਿੰਡ ਚੀਮਾ ਮੋਟਰਸਾਈਕਲ ਤੇ ਸਵਾਰ ਹੋ ਕੇ ਸੁਨਾਮ ਤੋਂ ਆਪਣੇ ਪਿੰਡ ਵਾਪਸ ਜਾ ਰਹੇ ਸਨ। ਜਦੋਂ ਉਹ ਚੀਮਾਂ ਮੰਡੀ ਦੇ ਮੁੱਖ ਮਾਰਗ ਤੇ ਪਿੰਡੀ ਕੋਲ ਪੁੱਜੇ ਤਾਂ ਸਾਹਮਣੇ ਤੋਂ ਆਈ ਇੱਕ ਕਾਰ ਨਾਲ ਟੱਕਰ ਹੋ ਗਈ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜਖ਼ਮੀ ਹੋ ਗਏ।....
ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਪੰਜਾਬੀ ਨੌਜਵਾਨ ਦੀ ਮੌਤ
ਮੁਕਤਸਰ ਸਾਹਿਬ, 24 ਫਰਵਰੀ 2025 : ਮੁਕਤਸਰ ਜ਼ਿਲ੍ਹੇ ਦੇ ਵਸਨੀਕ ਹਰਮਨਜੋਤ ਸਿੰਘ (24) ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਹਰਮਨਜੋਤ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ। ਉਹ 14 ਮਹੀਨੇ ਪਹਿਲਾਂ ਪਰਿਵਾਰ ਦੀ ਆਰਥਿਕ ਹਾਲਤ ਸੁਧਾਰਨ ਲਈ ਕਰਜ਼ਾ ਲੈ ਕੇ ਕੈਨੇਡਾ ਗਿਆ ਸੀ। ਹਰਮਨਜੋਤ ਕੈਨੇਡਾ ਦੇ ਐਡਮਿੰਟਨ ‘ਚ ਰਹਿ ਰਿਹਾ ਸੀ। 21 ਫਰਵਰੀ ਦੀ ਦੁਪਹਿਰ ਨੂੰ ਅਚਾਨਕ ਉਸ ਨੂੰ ਦਿਲ ਦਾ ਦੌਰਾ ਪੈ ਗਿਆ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਹਰਮਨਜੋਤ ਦੇ ਪਿਤਾ ਗੁਰਸੇਵਕ ਸਿੰਘ ਦਾ ਕਈ ਸਾਲ....
ਸ੍ਰੀ ਗੁੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਵਿਦੇਸਾਂ ਵਿਚ ਸਿਖ ਅਧਿਐਨ ਲਈ ਚੁਣੌਤੀਆਂ ਵਿਸ਼ੇ ’ਤੇ ਕਰਵਾਇਆ ਗਿਆ ਵਿਸ਼ੇਸ਼ ਭਾਸ਼ਣ
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਧਰਮ ਅਧਿਐਨ ਵਿਭਾਗ ਵੱਲੋਂ ਵਿਦੇਸਾਂ ਵਿਚ ਸਿਖ ਅਧਿਐਨ ਲਈ ਚੁਣੌਤੀਆਂ ਵਿਸ਼ੇ ਉਤੇ ਡਾ ਗਿਆਨ ਸਿੰਘ ਸੰਧੂ, ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ, ਗੁਰੂ ਨਾਨਕ ਇੰਸਟੀਚਿਊਟ ਆਫ ਗਲੋਬਲ ਸਟਡੀਜ਼ ਦਾ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ। ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਵਾਈਸ ਚਾਂਸਲਰ ਪ੍ਰੋ. ਪਰਿਤ ਪਾਲ ਸਿੰਘ ਨੇ ਕਿਹਾ ਕਿ ਸਿਖ ਅਧਿਐਨ ਨੂੰ ਵਿਸ਼ਵ ਭਰ ਵਿਚ ਫੈਲਾਉਣ ਲਈ ਜਰੂਰੀ ਹੈ ਕਿ....