ਮੋਹਾਲੀ, 19 ਫਰਵਰੀ : ਪੰਜਾਬ ਕਾਂਗਰਸ ਵੱਲੋਂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਕਾਂਗਰਸ ਪਾਰਟੀ ਦੇ ਬੈਂਕ ਖਾਤੇ ਫ੍ਰੀਜ਼ ਕਰਨ ਵਿਰੁੱਧ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਇਸੇ ਲੜੀ ਤਹਿਤ ਅੱਜ ਮੋਹਾਲੀ ਦੇ ਸੈਕਟਰ-68 ਸਥਿਤ ਇਨਕਮ ਟੈਕਸ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਮੋਹਾਲੀ , ਖਰੜ ਅਤੇ ਡੇਰਾਬੱਸੀ ਤੋਂ ਕਾਂਗਰਸੀ ਆਗੂਆਂ ਅਤੇ ਸਮਰਥਕਾਂ ਨੇ ਸ਼ਮੂਲੀਅਤ ਕੀਤੀ। ਇਸ ਦੇ ਨਾਲ ਹੀ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਇਸ ਪ੍ਰਦਰਸ਼ਨ ਵਿੱਚ ਪੁੱਜੇ। ਇਸ....
ਮਾਲਵਾ

ਰੂਪ ਨਗਰ, 19 ਫਰਵਰੀ : ਬੀਤੀ ਰਾਤ 18 ਫਰਵਰੀ ਨੂੰ ਪ੍ਰੇਮ ਚੰਦ ਸ੍ਰੀ ਚਮਕੌਰ ਸਾਹਿਬ ਵਿਖੇ ਹੋਏ ਕਲਤ ਦੇ ਦੋਸ਼ੀ ਨੂੰ 2 ਘੰਟਿਆਂ ਵਿੱਚ ਹੀ ਗ੍ਰਿਫਤਾਰ ਕਰ ਲਿਆ ਗਿਆ, ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਰੁਪਿੰਦਰ ਕੌਰ ਸਰਾਂ ਐਸਪੀ (ਇਨਵੈਸਟੀਗੇਸ਼ਨ) ਰੂਪਨਗਰ ਨੇ ਦੱਸਿਆ ਕਿ ਮ੍ਰਿਤਕ ਪ੍ਰੇਮ ਚੰਦ (52) ਦੇ ਪੁੱਤਰ ਸੰਦੀਪ ਖਾਨ ਦੇ ਬਿਆਨ ਦੇ ਤਹਿਤ ਮੁੱਕਦਮਾ 17 ਅ/ਧ 302 ਆਈ.ਪੀ ਸੀ ਥਾਣਾ ਸ੍ਰੀ ਚਮਕੌਰ ਸਾਹਿਬ ਬਰਖਿਲਾਫ ਕਰਨਦੀਪ ਸਿੰਘ ਉਰਫ ਗੋਲਡੀ ਪਹਿਲਵਾਨ ਪੁੱਤਰ ਧਰਮ ਸਿੰਘ ਵਾਸੀ ਘੁਮਿਆਰ....

ਕਾਰਜਕਾਰਨੀ ਕਮੇਟੀ ਲਈ ਪੰਦਰਾਂ ਮੈਂਬਰੀ ਪੈਨਲ ਵੀ ਜਾਰੀ ਲੁਧਿਆਣਾ, 19 ਫਰਵਰੀ : 3 ਮਾਰਚ ਨੂੰ ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਦੀ ਚੋਣ ਵਾਸਤੇ ਅੱਜ ਡਾ. ਲਖਵਿੰਦਰ ਸਿੰਘ ਜੌਹਲ, ਡਾਃ ਸ਼ਿੰਦਰਪਾਲ ਸਿੰਘ ਤੇ ਡਾ. ਗੁਰਇਕਬਾਲ ਸਿੰਘ ਦੀ ਅਗਵਾਈ ਹੇਠ ਅੱਜ ਪੰਜਾਬੀ ਭਵਨ ਲੁਧਿਆਣਾ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਡਾ. ਲਖਵਿੰਦਰ ਸਿੰਘ ਜੌਹਲ ਨੇ ਪ੍ਰਧਾਨ, ਡਾਃ ਸ਼ਿੰਦਰਪਾਲ ਸਿੰਘ ਸੀਨੀਅਰ ਮੀਤ ਪ੍ਰਧਾਨ ਤੇ ਜਨਰਲ ਸਕੱਤਰ ਦੇ ਅਹੁਦੇ ਲਈ ਡਾ. ਗੁਰਇਕਬਾਲ ਸਿੰਘ ਨੇ ਕਾਗ਼ਜ਼ ਦਾਖ਼ਲ ਕੀਤੇ ਹਨ। ਡਾ....

ਬੀ.ਡੀ.ਪੀ.ਓਜ਼ ਨੂੰ ਫਰਵਰੀ ਦੇ ਅੰਤ ਤੱਕ ਪੰਚਾਇਤਾਂ ਦਾ ਆਡਿਟ ਯਕੀਨੀ ਬਣਾਉਣ ਦੇ ਨਿਰਦੇਸ਼ ਪਿੰਡਾਂ 'ਚ ਲਾਇਬ੍ਰੇਰੀਆਂ ਦੀ ਉਸਾਰੀ ਦਾ ਵੀ ਲਿਆ ਜਾਇਜ਼ਾ ਲੁਧਿਆਣਾ, 19 ਫਰਵਰੀ : ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਪੰਚਾਇਤ ਵਿਕਾਸ ਇੰਡੈਕਸ ਤਹਿਤ ਕੀਤੀ ਗਈ ਕਾਰਗੁਜ਼ਾਰੀ ਦੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਵਿੱਚ ਸਹਾਇਕ ਕਮਿਸ਼ਨਰ (ਯੂ.ਟੀ.) ਕ੍ਰਿਸ਼ਨ ਪਾਲ ਰਾਜਪੂਤ, ਡੀ.ਡੀ.ਪੀ.ਓ ਤੋਂ ਇਲਾਵਾ ਪੇਂਡੂ ਵਿਕਾਸ ਅਤੇ ਪੰਚਾਇਤ, ਸਿਹਤ, ਸਿੱਖਿਆ, ਮਾਲ, ਸੀ.ਡੀ.ਪੀ....

ਲੁਧਿਆਣਾ ਕੇਂਦਰੀ ਹਲਕੇ ਵਿੱਚ 6 ਥਾਵਾਂ 'ਤੇ ਲਗਾਏ ਜਾ ਰਹੇ ਹਨ ਸਟੈਟਿਕ ਕੰਪੈਕਟਰ ਲੁਧਿਆਣਾ, 19 ਫਰਵਰੀ : ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਸੋਮਵਾਰ ਨੂੰ ਚੀਮਾ ਚੌਕ ਨੇੜੇ ਕਰੀਬ 2 ਕਰੋੜ ਰੁਪਏ ਦੀ ਲਾਗਤ ਵਾਲੀ ਸਟੈਟਿਕ ਕੰਪੈਕਟਰ ਸਾਈਟ ਦਾ ਉਦਘਾਟਨ ਕਰਨ ਦੇ ਨਾਲ ਕੂੜੇ ਦੇ ਖੁੱਲ੍ਹੇ ਡੰਪ ਜਲਦੀ ਹੀ ਅਤੀਤ ਦੀ ਗੱਲ ਹੋ ਜਾਣਗੇ। ਚੀਮਾ ਚੌਂਕ ਕੋਲ ਲੱਗੇ ਸਟੈਟਿਕ ਕੰਪੈਕਟਰ ਲੁਧਿਆਣਾ ਕੇਂਦਰੀ ਹਲਕੇ ਦੇ ਚੀਮਾ ਚੌਕ, ਮੁਸ਼ਤਾਕ ਗੰਜ....

ਡਿਪਟੀ ਕਮਿਸ਼ਨਰ ਵੱਲੋਂ ਭਾਗੀਦਾਰਾਂ ਦੇ ਨਾਲ ਤਿਆਰੀਆਂ ਦੀ ਸਮੀਖਿਆ ਲੁਧਿਆਣਾ, 19 ਫਰਵਰੀ : ਲੁਧਿਆਣਾ ਨੂੰ ਹਰਿਆ ਭਰਿਆ ਬਣਾਉਣ ਦੇ ਉਦੇਸ਼ ਨਾਲ ਬੁੱਢਾ ਦਰਿਆ ਦੇ ਨਾਲ-ਨਾਲ ਮਿਆਵਾਕੀ ਸੰਘਣਾ ਜੰਗਲ ਜਲਦ ਸਥਾਪਿਤ ਕੀਤਾ ਜਾਵੇਗਾ। ਬੁੱਢਾ ਦਰਿਆ ਦੇ ਨਾਲ ਲੱਗਦੇ ਇਲਾਕੇ ਵਿੱਚ ਜੰਗਲ ਨੂੰ ਵਿਕਸਤ ਕਰਨ ਦੀ ਯੋਜਨਾ ਸਬੰਧੀ ਜੰਗਲਾਤ ਵਿਭਾਗ, ਡਰੇਨੇਜ ਵਿਭਾਗ, ਨਗਰ ਨਿਗਮ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਬੁੱਢਾ ਦਰਿਆ ਦੇ ਨਾਲ....

16 ਲੱਖ ਨਾਲ ਹੋਵੇਗਾ ਖੇਡ ਸਟੇਡੀਅਮ ਦੇ ਨਵੀਨੀਕਰਨ 70 ਲੱਖ ਨਾਲ ਬਣੇਗੀ ਅਤਿ ਆਧੁਨਿਕ ਲਾਇਬ੍ਰੇਰੀ ਆਲੋਅਰਖ ਵਿਚ 63.04 ਲੱਖ ਦੀ ਲਾਗਤ ਵਾਲੀ ਨਵੀਂ ਜਲ ਸਪਲਾਈ ਸਕੀਮ ਦਾ ਉਦਘਾਟਨ ਭਵਾਨੀਗੜ੍ਹ, 19 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਆਪਕ ਪੱਧਰ ਉਤੇ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਸਰਗਰਮ ਹਾਂ। ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਗੁਰੂ ਤੇਗ ਬਹਾਦਰ ਖੇਡ ਸਟੇਡੀਅਮ ਭਵਾਨੀਗੜ੍ਹ ਦੇ 16 ਲੱਖ ਰੁਪਏ ਦੀ ਲਾਗਤ ਨਾਲ....

ਵਿਧਾਇਕ ਅਮਨਦੀਪ ਕੌਰ ਅਰੋੜਾ ਤੇ ਚੇਅਰਮੈਨ ਨਗਰ ਟਰੱਸਟ ਦੀਪਕ ਅਰੋੜਾ ਵੱਲੋਂ ਜਾਇਦਾਦਾਂ ਦੇ ਮਾਲਕਾਂ ਨੂੰ ਸੌਂਪੇ ਅਲਾਟਮੈਂਟ ਪੱਤਰ ਅਗਲੀ ਈ ਨਿਲਾਮੀ 12 ਤੋਂ 14 ਮਾਰਚ ਤੱਕ ਕੀਤੀ ਜਾਵੇਗੀ-ਚੇਅਰਮੈਨ ਦੀਪਕ ਅਰੋੜਾ ਮੋਗਾ, 19 ਫਰਵਰੀ : ਦਫ਼ਤਰ ਨਗਰ ਸੁਧਾਰ ਟਰੱਸਟ ਮੋਗਾ ਵੱਲੋਂ 21 ਦਸੰਬਰ, 2023 ਨੂੰ ਈ-ਨਿਲਾਮੀ ਕੀਤੀ ਗਈ ਸੀ, ਜਿਸ ਵਿੱਚ ਕਮਰਸ਼ੀਅਲ ਅਤੇ ਰਿਹਾਇਸ਼ੀ ਪਲਾਟਾਂ ਅਤੇ ਦੁਕਾਨਾਂ ਨੂੰ ਵੇਚਿਆ ਗਿਆ ਸੀ। ਇਹ ਨਿਲਾਮੀ ਕਰਨ ਨਾਲ ਨਗਰ ਸੁਧਾਰ ਟਰੱਸਟ ਮੋਗਾ ਦੀ ਆਮਦਨ ਵਿੱਚ ਲਗਭਗ 2 ਕਰੋੜ ਰੁਪਏ ਦਾ ਵਾਧਾ....

ਜ਼ਿਲ੍ਹਾ ਮੋਗਾ ਵਿੱਚ ਹੁਣ ਤੱਕ 80 ਹਜ਼ਾਰ ਤੋਂ ਵਧੇਰੇ ਲੋਕਾਂ ਨੇ ਰਜਿਸਟਰੇਸ਼ਨ ਕਰਵਾਈ ਯੋਗ ਕੇਸਾਧਾਰੀ ਵਿਅਕਤੀ ਆਪਣੀ ਵੋਟ ਜਰੂਰ ਬਣਵਾਉਣ - ਜ਼ਿਲ੍ਹਾ ਚੋਣ ਅਫ਼ਸਰ ਮੋਗਾ, 19 ਫਰਵਰੀ - ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ 29 ਫਰਵਰੀ, 2024 ਤੱਕ ਦਾ ਫਾਰਮ ਨੰਬਰ....

ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਮੁੜ ਚੌਕਸ ਰਹਿਣ ਲਈ ਕਿਹਾ ਮੋਗਾ, 19 ਫਰਵਰੀ : ਸ਼ਰਾਰਤੀ ਅਨਸਰਾਂ ਨੇ ਇਕ ਫੇਰ ਜ਼ਿਲ੍ਹਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀ ਫੇਕ ਫੇਸਬੁੱਕ ਆਈ ਡੀ ਬਣਾ ਲਈ ਹੈ। ਇਸ ਸਬੰਧੀ ਸ੍ਰ ਕੁਲਵੰਤ ਸਿੰਘ ਨੇ ਆਮ ਲੋਕਾਂ ਨੂੰ ਚੌਕਸ ਰਹਿਣ ਲਈ ਕਿਹਾ ਹੈ। ਦੱਸਣਯੋਗ ਹੈ ਕਿ ਕਰੀਬ 10 ਕੂ ਦਿਨ ਪਹਿਲਾਂ ਵੀ ਉਹਨਾਂ ਦੀ ਕਿਸੇ ਨੇ ਫੇਕ ਆਈ ਡੀ ਬਣਾ ਲਈ ਸੀ। ਆਪਣੀ ਅਪੀਲ ਵਿੱਚ ਉਹਨਾਂ ਕਿਹਾ ਕਿ ਇਹ ਪ੍ਰੋਫਾਈਲ ਕਿਸੇ ਨੇ ਗਲਤ ਵੇਰਵੇ ਦੇ ਕੇ ਬਣਾਈ ਹੈ ਜਦਕਿ ਨਾਮ, ਤਸਵੀਰ....

ਗਮਾਡਾ ਦਾ ਡਾਇਰੈਕਟਰ ਬਣਨ 'ਤੇ ਜਸਵਿੰਦਰ ਸਿੱਧੂ ਦੇ ਸਨਮਾਨ ਲਈ ਪਹੁੰਚੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਕਿਹਾ! ਧਰਮਕੋਟ, ਚੱਕ ਤਾਰੇਵਾਲਾ, ਕੋਟ ਈਸੇ ਖਾਂ ਵਿੱਚ ਬਣਨਗੇ ਹੋਰ ਫੀਡਰ ਧਰਮਕੋਟ ਤੋਂ ਜੋਗੇਵਾਲਾ ਤੱਕ ਸੜਕ ਦੀ ਮਰੰਮਤ ਲਈ 15 ਕਰੋੜ 42 ਲੱਖ ਰੁਪਏ ਕੀਤੇ ਮਨਜ਼ੂਰ ਕੋਟ ਈਸੇ ਖਾਂ 19 ਫਰਵਰੀ : ਆਮ ਆਦਮੀ ਪਾਰਟੀ ਇੱਕ ਅਜਿਹੀ ਪਾਰਟੀ ਹੈ ਜਿਸ ਵਿੱਚ ਕੋਈ ਵੀ ਅਹੁਦਾ ਸਿਫਾਰਿਸ਼ ਦੇ ਨਾਲ ਨਹੀਂ ਦਿੱਤਾ ਜਾਂਦਾ, ਇਸ ਪਾਰਟੀ ਵਿੱਚ ਅਹੁਦੇ ਕੇਵਲ ਕੰਮ ਵੇਖ ਕੇ ਦਿੱਤੇ ਜਾਂਦੇ ਹਨ। ਜਦੋਂ ਤੋਂ ਸਰਕਾਰ ਸੱਤਾ....

ਜੋੜੇਮਾਜਰਾ ਨੇ ਬਾਬਾ ਰਾਮ ਸਿੰਘ ਗੰਢੂਆਂ ਵਾਲਿਆਂ ਤੋਂ ਲਿਆ ਆਸ਼ੀਰਵਾਦ ਫ਼ਤਹਿਗੜ੍ਹ ਸਾਹਿਬ, 19 ਫਰਵਰੀ : ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜੇਮਾਜਰਾ ਅੱਜ ਡੇਰਾ ਦੁਫੇੜਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਉਨ੍ਹਾਂ ਬਾਬਾ ਰਾਮ ਸਿੰਘ ਗੰਢੂਆ ਵਾਲਿਆਂ ਤੋਂ ਆਸ਼ੀਰਵਾਦ ਹਾਸਲ ਕੀਤਾ। ਇਸ ਮੌਕੇ ਸ. ਜੌੜੇਮਾਜਰਾ ਨੇ ਕਿਹਾ ਕਿ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਦਸਮਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ....

ਹੁਣ ਤੱਕ ਕੁੱਲ 67 ਨਵ-ਜੰਮੀਆਂ ਬੱਚੀਆਂ ਦਾ ਸਨਮਾਨ ਕੀਤਾ ਗਿਆ ਬਰਨਾਲਾ, 19 ਫਰਵਰੀ : ਸਿਹਤ ਵਿਭਾਗ ਬਰਨਾਲਾ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਨ੍ਹਾਂ ਯਤਨਾਂ ਤਹਿਤ ‘ਬੇਟੀ ਬਚਾਓ-ਬੇਟੀ ਪੜਾਓ’ ਮੁਹਿੰਮ ਅਧੀਨ ਜ਼ਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ....

ਬਰਨਾਲਾ, 19 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ 'ਚ ਵੱਧ ਤੋਂ ਵੱਧ ਵੋਟਰ ਰੇਜਿਸਟ੍ਰੇਸ਼ਨ ਕਾਰਵਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ। ਉਨ੍ਹਾਂ ਦੱਸਿਆ ਕਿ ਇਹਨਾਂ ਵੋਟਾਂ ਲਈ ਸਿੱਖ ਕੇਸਧਾਰੀ ਯੋਗ ਵੋਟਰਾਂ ਦੇ ਫਾਰਮ ਕਾਨੂੰਗੋ/ਪਟਵਾਰੀ/ਬੀ.ਐਲ.ਓਜ ਵੱਲੋਂ ਭਰੇ ਜਾਣੇ....

ਦੁਆਰੇਆਣਾ ਰੋਡ ਕੋਟਕਪੂਰਾ ਵਿਖੇ 71.74 ਲੱਖ ਰੁਪਏ ਦੀ ਲਾਈਪ ਲਾਈਨ ਦਾ ਰੱਖਿਆ ਨੀਂਹ ਪੱਥਰ ਕੋਟਕਪੂਰਾ 19 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਲੋਕਾਂ ਦਾ ਪੈਸਾ ਲੋਕਾਂ ਦੇ ਕੰਮਾਂ ਤੇ ਲਗਾਉਣ ਦਾ ਸਿਲਸਿਲਾ ਬਾਦਸਤੂਰ ਜਾਰੀ ਰਹੇਗਾ। ਦੁਆਰੇਆਣਾ ਰੋਡ ਵਿਖੇ ਇੱਕ ਨਕਾਰਾ ਹੋ ਚੁੱਕੀ ਪਾਈਪ ਲਾਈਨ ਦੀ ਜਗ੍ਹਾ ਨਵੀਂ ਪਾਈਪ ਲਾਈਨ ਵਿਛਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਉਪਰੰਤ ਸਪੀਕਰ ਸੰਧਵਾਂ ਨੇ ਕਿਹਾ ਕਿ ਇਹ ਕੰਮ 60 ਦਿਨਾਂ ਵਿੱਚ ਮੁਕੰਮਲ ਕਰਵਾ ਲਿਆ ਜਾਵੇਗਾ।....