ਪਿੰਡ ਦੇਵੀਵਾਲਾ ਵਿਖੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਗਲੀ ਪੱਕੀ ਕਰਨ ਦੇ ਕੰਮ ਦਾ ਕੀਤਾ ਉਦਘਾਟਨ ਕੋਟਕਪੂਰਾ 19 ਫ਼ਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਗ੍ਰਹਿ ਵਿਖੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਦਰਖਾਸਤਾਂ ਦਾ ਮੌਕੇ ਤੇ ਨਿਪਟਾਰਾ ਕਰਨ ਉਪਰੰਤ ਆਪਣੇ ਹਲਕੇ ਦੇ ਕਈ ਇਲਾਕਿਆਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਨਵੇਂ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਇਸ ਇਲਾਕੇ ਦੀ ਨੁਹਾਰ ਸਹਿਜੇ....
ਮਾਲਵਾ

ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਕਰਵਾਈ ਗਈ
ਫ਼ਰੀਦਕੋਟ 19 ਫ਼ਰਵਰੀ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲੋੜਵੰਦ ਅਤੇ ਗਰੀਬ ਔਰਤਾਂ ਨੂੰ ਕਿੱਤਾਮੁਖੀ ਬਣਾਉਣ ਦਾ ਨਿਵੇਕਲਾ ਉੱਪਰਾਲਾ ਕੀਤਾ ਜਾ ਰਿਹਾ ਹੈ। ਇਸ ਲੜੀ ਤਹਿਤ ਵਧੀਕ ਡਿਪਟੀ ਕਮਿਸ਼ਨਰ (ਆਰ.ਡੀ.) ਫਰੀਦਕੋਟ ਸ਼੍ਰੀ ਨਰਭਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠ ਪੀ.ਐਸ.ਆਰ.ਐਲ.ਐਮ. ਸਕੀਮ ਅਧੀਨ ਕੰਮ ਕਰ ਰਹੀਆਂ ਬੀ.ਸੀ.(ਬਿਜਨਸ ਕੌਰਸਪੌਂਡੇਂਟ) ਸਖੀਆਂ ਦੀ ਇੱਕ ਰੋਜਾ ਟ੍ਰੇਨਿੰਗ ਜਿਲ੍ਹਾ ਪਰੀਸ਼ਦ ਵਿਖੇ ਕਰਵਾਈ ਗਈ। ਇਹ ਟ੍ਰੇਨਿੰਗ ਸੀ.ਐਸ.ਸੀ. ਸੈਂਟਰ ਫਰੀਦਕੋਟ ਦੇ ਕਰਮਚਾਰੀ ਸ਼੍ਰੀ ਮਨਪ੍ਰੀਤ ਸਿੰਘ....

ਕੋਟਕਪੂਰਾ 19 ਫ਼ਰਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਨੰਗਲ ਵਿਖੇ 14 ਲਾਭਪਾਤਰੀਆਂ ਨੂੰ ਪੰਜਾਬ ਵਿਲੇਜ਼ ਕਾਮਨ ਲੈਂਡਜ (ਰੈਗੂਲੇਸ਼ਨ ) ਐਕਟ ਤਹਿਤ ਪਲਾਟ ਅਲਾਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜਿਸ ਲਾਭਪਾਤਰੀ ਨੂੰ ਪਲਾਟ ਅਲਾਟ ਕੀਤਾ ਗਿਆ ਹੈ ਉਸ ਨੂੰ ਤਿੰਨ ਸਾਲ ਦੇ ਅੰਦਰ ਅੰਦਰ ਮਕਾਨ ਦੀ ਉਸਾਰੀ ਕਰਨੀ ਹੋਵੇਗੀ। ਜੇਕਰ ਅਲਾਟਮੈਂਟ ਦੀ ਮਿਤੀ ਤੋਂ ਤਿੰਨ ਸਾਲ ਦੇ ਅੰਦਰ ਅੰਦਰ ਉਹ ਮਕਾਨ ਦੀ ਉਸਾਰੀ ਨਹੀਂ ਕਰਦਾ ਤਾਂ ਉਸ ਨੂੰ ਦਿੱਤਾ ਗਿਆ ਪਲਾਟ ਮੁੜ ਵਾਪਸ ਲੈ ਲਿਆ....

ਕੋਟਕਪੂਰਾ ਰਜਬਾਹੇ ਤੇ 27.44 ਲੱਖ ਰੁਪਏ ਦੇ ਕਰਾਸ ਰੈਗੂਲੇਟਰ ਪ੍ਰਾਜੈਕਟ ਦਾ ਕੀਤਾ ਉਦਘਾਟਨ ਕੋਟਕਪੂਰਾ 19 ਫ਼ਰਵਰੀ : ਗਰਮੀਆਂ ਦੇ ਦਿਨਾਂ ਵਿੱਚ ਆਮ ਤੌਰ ਤੇ ਪਾਣੀ ਦੀ ਕਿੱਲਤ ਆ ਜਾਣ ਕਾਰਨ ਅੱਜ ਕੱਲ ਧਰਤੀ ਦੇ ਕਈ ਹਿੱਸਿਆਂ ਤੇ ਲੋਕਾਂ ਨੂੰ ਕਾਫੀ ਗੰਭੀਰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਪਰੰਤੂ ਇਸ ਵਾਰ ਆਉਣ ਵਾਲੀਆਂ ਗਰਮੀਆਂ ਵਿੱਚ ਕੋਟਕਪੂਰਾ ਵਾਸੀਆਂ ਨੂੰ ਇਹ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ....

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਫਾਜ਼ਿਲਕਾ 19 ਫਰਵਰੀ : ਬੱਲੂਆਣਾ ਹਲਕੇ ਤੋਂ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ ਜਿਨਾਂ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿੰਨੂ ਮਿਡ ਡੇ ਮੀਲ ਵਿੱਚ ਦੇਣ ਦਾ ਫੈਸਲਾ ਕੀਤਾ ਹੈ। ਵਿਧਾਇਕ ਨੇ ਸਰਕਾਰ ਦੇ ਇਸ ਫੈਸਲੇ ਦੀ ਸਲਾਘਾ ਕਰਦਿਆਂ ਕਿਹਾ ਕਿ ਇਸ ਨਾਲ ਕਿੰਨੂੰ ਉਤਪਾਦਕ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ। ਉਹਨਾਂ ਨੇ ਕਿਹਾ ਕਿ ਇਸ ਵਾਰ ਕਿੰਨੂ ਦੀ ਬੰਪਰ....

ਬਲਾਕ ਖੂਈਖੇੜਾ ਵਿੱਚ 28415 ਬੱਚਿਆਂ ਲਈ 124 ਬੂਥਾਂ ਸਮੇਤ 248 ਟੀਮਾਂ ਦਾ ਗਠਨ : ਐਸ.ਐਮ.ਓ ਡਾ. ਗਾਂਧੀ ਫਾਜ਼ਿਲਕਾ, 19 ਫਰਵਰੀ : ਸਿਹਤ ਵਿਭਾਗ ਅਤੇ ਸਿਵਲ ਸਰਜਨ ਡਾ: ਕਵਿਤਾ ਦੀਆਂ ਹਦਾਇਤਾ ਅਨੁਸਾਰ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਪੋਲੀਓ ਬੂੰਦਾਂ ਪਿਲਾਈਆਂ ਜਾਣ ਦੀ ਮੁਹਿੰਮ ਨੂੰ ਜ਼ਿਲ੍ਹੇ ਵਿੱਚ ਸਫਲਤਾਪੂਰਵਕ ਚਲਾਉਣ ਲਈ ਸੀ.ਐਚ.ਸੀ. ਖੂਈਖੇੜਾ ਵਿਖੇ ਆਸ਼ਾ ਵਰਕਰਾਂ ਦੀ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੀਈਈ ਸੁਸ਼ੀਲ ਕੁਮਾਰ, ਨਰਸਿੰਗ ਸਿਸਟਰ ਟੈਸੀ ਅਤੇ ਬਲਾਕ....

ਸਰਹੱਦੀ ਪਿੰਡਾਂ ਵਿੱਚ ਲੋਕਾਂ ਤੋਂ ਸੁਰੱਖਿਆ ਏਜੰਸੀਆਂ ਨਾਲ ਸਹਿਯੋਗ ਕਰਨ ਸਬੰਧੀ ਹੋਈ ਬੈਠਕ ਫਾਜਿਲਕਾ 19 ਫਰਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਨੇ ਅੱਜ ਸਰਹੱਦੀ ਪਿੰਡ ਜੋਧਾ ਭੈਣੀ ਵਿਖੇ ਪਿੰਡ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਬੈਠਕ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਕਿਹਾ ਕਿ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਸੁਰੱਖਿਆ ਫੋਰਸਾਂ ਨੂੰ ਬਹੁਤ ਸਹਿਯੋਗ ਮਿਲਦਾ ਹੈ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ....

ਫਾਜਿਲਕਾ 19 ਫਰਵਰੀ : ਡਿਪਰੈਸ਼ਨ ਜਾਂ ਮਾਨਸਿਕ ਤੌਰ ਤੇ ਤਨਾਅ ਗ੍ਰਸਤ ਲੋਕਾਂ ਲਈ ਸਿਹਤ ਵਿਭਾਗ ਲਗਾਤਾਰ ਕੋਸ਼ਿਸ਼ਾਂ ਕਰ ਰਿਹਾ ਹੈ ਤਾਂ ਜੋ ਉਹਨਾਂ ਦੀ ਮਦਦ ਕੀਤੀ ਜਾ ਸਕੇ। ਇਸੇ ਤਹਿਤ ਰਾਸ਼ਟਰੀ ਸਿਹਤ ਮਿਸ਼ਨ ਵੱਲੋਂ ਸਿਹਤ ਵਿਭਾਗ ਦੇ ਟੈਲੀ ਪਲਸ ਟੋਲ ਫਰੀ ਨੰਬਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ । ਇਸ ਨੰਬਰ ਤੇ ਕਾਲ ਕਰਕੇ ਕੋਈ ਵੀ ਡਿਪਰੈਸ਼ਨ ਜਾਂ ਮਾਨਸਿਕ ਤੌਰ ਤੇ ਬਿਮਾਰ ਵਿਅਕਤੀ ਇੱਥੇ ਤੈਨਾਤ ਮਨੋ ਰੋਗਾਂ ਦੇ ਮਾਹਿਰ ਡਾਕਟਰਾਂ ਤੋਂ ਆਪਣੀ ਰਾਏ ਲੈ ਸਕਦਾ ਹੈ। ਕਾਰਜਕਾਰੀ ਸਿਵਿਲ ਸਰਜਨ ਡਾ ਕਵਿਤਾ ਸਿੰਘ....

ਅਬੋਹਰ 19 ਫਰਵਰੀ : ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਪਾਬੰਦੀ ਸ਼ੁਦਾ ਚਾਈਨਾ ਡੋਰ ਦੀ ਵਿਕਰੀ ਕਰਨ ਵਾਲਿਆਂ ਨੂੰ ਚੇਤਾਵਨੀ ਦਿੱਤੀ ਹੈ। ਉਹਨਾਂ ਦੇ ਆਦੇਸ਼ਾਂ ਤੇ ਨਗਰ ਨਿਗਮ ਦੀ ਟੀਮ ਵੱਲੋਂ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਦੁਕਾਨਾਂ ਤੇ ਜਾ ਕੇ ਚੈਕਿੰਗ ਕੀਤੀ ਗਈ । ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਪਤੰਗਬਾਜ਼ੀ ਲਈ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਕਿਉਂਕਿ ਇਸ ਨਾਲ ਬਹੁਤ ਸਾਰੇ ਹਾਦਸੇ ਵਾਪਰ ਜਾਂਦੇ ਹਨ ਅਤੇ ਇਹ ਪੰਛੀਆਂ ਲਈ ਵੀ ਘਾਤਕ ਹੈ।....

ਫਾਜ਼ਿਲਕਾ, 19 ਫਰਵਰੀ : ਪਸ਼ੂ ਪਾਲਣ ਵਿਭਾਗ ਫਾਜਿਲਕਾ ਵਲੋਂ ਸਾਹੀਵਾਲ ਪੀ.ਟੀ. ਪ੍ਰੋਜੈਕਟ ਅਧੀਨ ਡਾ ਰਾਜੀਵ ਛਾਬੜਾ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਫਾਜਿਲਕਾ ਦੀ ਅਗਵਾਈ ਹੇਠ ਪਿੰਡ ਵਹਾਬਵਾਲਾ ਵਿਖੇ ਸਾਹੀਵਾਲ ਕਾਫ ਰੈਲੀ ਕੀਤੀ ਗਈ। ਇਸ ਮੋਕੇ ਪਸ਼ੂ ਪਾਲਕਾਂ ਨੂੰ ਸੰਬੋਧਿਤ ਕਰਦੇ ਹੋਏ ਡਾ ਮਨਦੀਪ ਸਿੰਘ ਸੀਨੀਅਰ ਵੈਟਨਰੀ ਅਫਸਰ ਅਬੋਹਰ ਨੇ ਕਿਹਾ ਕਿ ਪਸ਼ੂਆਂ ਵਿਚ ਸਭ ਤੋਂ ਵੱਧ ਖਰਚ ਪਸ਼ੂਆਂ ਦੀ ਖੁਰਾਕ ਉਪਰ ਹੁੰਦਾ ਹੈ ਪਰ ਖੁਰਾਕ ਸੰਤੁਲਿਤ ਨਾ ਹੋਣ ਕਾਰਨ ਹੀ ਪਸ਼ੂਆਂ ਵਿਚ ਕਈ ਸਮੱਸਿਆਵਾਂ ਆ ਰਹੀਆਂ ਹਨ।....

ਮੁੱਲਾਂਪੁਰ ਦਾਖਾ 18 ਫਰਵਰੀ (ਸਤਵਿੰਦਰ ਸਿੰਘ ਗਿੱਲ) : ਐੱਸ. ਐੱਸ. ਸੰਤ ਰਤਨਾ ਜੈਨ ਸਭਾ, ਜੈਨ ਭਵਨ ਮੰਡੀ ਮੁੱਲਾਂਪੁਰ ਦਾਖਾ ਵੱਲੋਂ ਆਲੋਕ ਮੁਨੀ ਜੀ ਮਹਾਰਾਜ, ਸ਼੍ਰੀ ਅਮਨ ਮੁਨੀ ਮਹਾਰਾਜ ਸਾਹਿਬ, ਮਹਾਸਾਧਵੀ ਪੂਜਨੀਕ ਸ਼ਿਖਾ ਮਹਾਰਾਜ, ਮਹਾਸਾਧਵੀ ਸ਼੍ਰੀ ਸੌਮਿਆ ਮਹਾਰਾਜ ਜੀ ਅਤੇ ਇਲਾਕੇ ਦੀ ਸੰਗਤ ਨੇ ਭਗਵਾਨ ਮਹਾਵੀਰ ਸਵਾਮੀ ਜੀ ਦੇ 2550ਵੇ ਨਿਰਵਾਣ ਮਹੋਤਸਵ, ਸ਼੍ਰੀ ਪ੍ਰੇਮਸੁਖ ਜੀ ਦੇ 88ਵੇ ਜਨਮ ਦਿਨ, ਸ਼੍ਰੀ ਰਮਣੀਕ ਮੁਨੀ ਜੀ ਦਾ 45ਵਾਂ ਸ਼ੁਰੂਆਤ ਦਿਵਸ, ਸ਼੍ਰੀ ਅਮਨ ਮੁਨੀ ਜੀ ਦਾ 34ਵਾਂ ਜਨਮਦਿਨ....

ਮੁੱਲਾਂਪੁਰ ਦਾਖਾ 18 ਫਰਵਰੀ (ਸਤਵਿੰਦਰ ਸਿੰਘ ਗਿੱਲ) : ਸ਼ਰੋਮਣੀ ਭਗਤ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਾਨਵਤਾ ਭਲਾਈ ਮੰਚ ਅਤੇ ਧੰਨ ਮਾਤਾ ਕਲਸਾਂ ਸਤਿਨਾਮ ਕੇਂਦਰ ਸਮੇਤ ਇਲਾਕਾ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਧੰਨ ਧੰਨ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆ ਦੀ ਅਗਵਾਈ ਵਿੱਚ ਮਹਾਨ ਨਗਰ ਕੀਰਤਨ ਸਜਾਏ ਗਏ। ਜਿਸਦੀ ਆਰੰਭਤਾ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਹਿੱਸੋਵਾਲ ਤੋਂ ਮੁੱਲਾਂਪੁਰ ਸ਼ਹਿਰ ਦੇ ਗੁਰਦੁਆਰਾ ਅਜੀਤਸਰ....

ਮੋਗਾ, 18 ਫਰਵਰੀ : ਮੋਗਾ-ਫ਼ਿਰੋਜਪੁਰ ਨੈਸ਼ਨਲ ਹਾਈਵੇ 'ਤੇ ਅਵਾਰਾ ਪਸ਼ੂ ਦੇ ਅਚਾਨਕ ਸੜਕ ਤੇ ਆ ਜਾਣ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਧਾਰਮਿਕ ਯਾਤਰਾ ਤੋਂ ਵਾਪਿਸ ਆ ਰਹੀ ਸ਼ਰਧਾਲੂਆਂ ਦੀ ਗੱਡੀ ਹਾਦਸੇ ਦਾ ਸ਼ਿਕਾਰ ਹੋ ਗਈ ਇਸ ਹਾਦਸੇ ਵਿਚ ਗੱਡੀ ਚਾਲਕ ਦੀ ਮੌਤ ਹੋ ਗਈ ਅਤੇ 11 ਸ਼ਰਧਾਲੂ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਲੰਘੀ ਰਾਤ 11 ਵਜੇ ਮੋਗਾ ਲਾਗਲੇ ਪਿੰਡ ਖੋਸਾ ਰਣਧੀਰ ਤੋਂ ਪੂਰਾ ਪਰਿਵਾਰ ਯਾਤਰਾ ਕਰਕੇ ਸਰਹਿੰਦ ਫਤਹਿਗੜ੍ਹ ਸਾਹਿਬ ਤੋਂ ਵਾਪਸ ਆਉਂਦੇ ਸਮੇਂ ਮੋਗਾ ਆਈਟੀਆਈ ਦੇ ਸਾਹਮਣੇ ਪਹੁੰਚਿਆ ਤਾਂ....

ਪਟਿਆਲਾ, 18 ਫਰਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ। ਸਿੱਧੂ ਨੇ ਕਾਂਗਰਸ ਛੱਡਣ ਦੀਆਂ ਸਾਰੀਆਂ ਅਟਕਲਾਂ ਦਾ ਖੰਡਨ ਕੀਤਾ ਹੈ। ਇਸ ਦੇ ਨਾਲ ਹੀ ਕੇਂਦਰ ਨੇ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਲੈ ਕੇ ਭਾਜਪਾ ‘ਤੇ ਹਮਲਾ ਬੋਲਿਆ ਹੈ। ਇਸ ਨੂੰ ਦੁਨੀਆ ਦਾ ਸਭ ਤੋਂ ਵੱਡਾ ਝੂਠ ਕਿਹਾ। ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਚੋਲਾ ਦੱਸਦਿਆਂ ਉਨ੍ਹਾਂ ਕੇਂਦਰੀ ਮੰਤਰੀਆਂ ਨਾਲ ਮਿਲੀਭੁਗਤ ਦੇ ਦੋਸ਼ ਵੀ....

ਬਰਨਾਲਾ, 18 ਫਰਵਰੀ : ਬਰਨਾਲਾ ਜ਼ਿਲ੍ਹੇ ਦੇ ਧਨੌਲਾ ਕਸਬੇ ਵਿਚ ਰਹਿਣ ਵਾਲੇ ਗੈਂਗਸਟਰ ਗੁਰਮੀਤ ਸਿੰਘ ਕਾਲਾ ਧਨੌਲਾ ਦਾ ਏ.ਜੀ.ਟੀ.ਐਫ਼ ਦੀ ਟੀਮ ਨੇ ਬਡਬਰ ਵਿਖੇ ਐਂਨਕਾਊਂਟਰ ਕਰ ਦਿੱਤਾ। ਗੈਂਗਸਟਰ ਕਾਲਾ ਧਨੌਲਾ ਖਿਲਾਫ਼ 50 ਤੋਂ ਵੀ ਵੱਧ ਅਪਰਾਧਿਕ ਮਾਮਲੇ ਦਰਜ ਸਨ। ਉਹ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਅਪਰਾਧਿਕ ਗਤੀਵਿਧੀਆਂ ਵਿਚ ਜੁੜਿਆ ਹੋਇਆ ਸੀ ਅਤੇ ਕਾਫ਼ੀ ਸਮਾਂ ਜੇਲ੍ਹ ਵਿਚ ਵੀ ਬੰਦ ਰਿਹਾ। ਕੁੱਝ ਮਹੀਨੇ ਪਹਿਲਾਂ ਹੀ ਉਹ ਜ਼ਮਾਨਤ ’ਤੇ ਜੇਲ੍ਹ ਵਿਚੋਂ ਬਾਹਰ ਆਇਆ ਸੀ, ਜੇਲ੍ਹ ਵਿਚੋਂ ਬਾਹਰ ਆ ਕੇ ਉਸ ਨੇ ਟਰੱਕ....