ਸੁਨਾਮ ਊਧਮ ਸਿੰਘ ਵਾਲਾ, 18 ਫਰਵਰੀ : ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸੁਨਾਮ ਊਧਮ ਸਿੰਘ ਵਾਲਾ ਦੇ ਪਿੰਡ ਢੱਡਰੀਆਂ ਵਿਖੇ ਤਕਨੀਕੀ ਨੁਕਸ ਪੈ ਜਾਣ ਕਾਰਨ ਐਮਰਜੈਂਸੀ ਹਾਲਾਤਾਂ ਵਿੱਚ ਉਤਰੇ ਭਾਰਤੀ ਹਵਾਈ ਫੌਜ ਦੇ ਇੱਕ ਚਿਨਕੂਕ ਹੈਲੀਕਾਪਟਰ ਵਿਚ ਸਵਾਰ ਫੌਜੀਆਂ ਨਾਲ ਤੁਰੰਤ ਰਾਬਤਾ ਕੀਤਾ ਅਤੇ ਲੋੜੀਂਦੀ ਪ੍ਰਸ਼ਾਸ਼ਨਿਕ ਮਦਦ ਮੁਹੱਈਆ ਕਰਵਾਈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਜਦੋਂ ਅੱਜ ਉਹ ਹਲਕੇ ਦੇ ਪਿੰਡਾਂ ਵਿੱਚ ਜਾਣ ਲਈ ਉਲੀਕੇ....
ਮਾਲਵਾ

19 ਨੂੰ ਨਗਰ ਕੀਰਤਨ ਨਾਲ ਹੋਵੇਗੀ ਸਮਾਗਮਾਂ ਦੀ ਸ਼ੁਰੂਆਤ ਜੈਤੋ, 18 ਫ਼ਰਵਰੀ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੈਤੋ ਮੋਰਚੇ ਦੀ 100 ਸਾਲਾ ਸ਼ਤਾਬਦੀ ਸਬੰਧੀ ਜੈਤੋ ਵਿਖੇ ਕੀਤੇ ਜਾ ਰਹੇ ਸਮਾਗਮਾਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ,ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ....

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਿਵਲ ਹਸਪਤਾਲ ਮਲੋਟ ਵਿਖੇ ਡਾਇਲਸਿਜ ਯੂਨਿਟ ਸਮੇਤ ਵੱਖ-ਵੱਖ ਪ੍ਰੋਜੈਕਟ ਦਾ ਕੀਤਾ ਉਦਘਾਟਨ ਸ੍ਰੀ ਮੁਕਤਸਰ ਸਾਹਿਬ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬੇਹਤਰ ਸਿਹਤ ਸਹੂਲਤਾਵਾਂ ਦੇਣ ਲਈ ਵਚਨਬੱਧ ਹੈ,ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਵਿਖੇ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਡਾਇਲਸਿਜ ਯੂਨਿਟ....

ਕੈਬਿਨਟ ਮੰਤਰੀ ਅਨਮੋਲ ਗਗਨ ਮਾਨ ਪੁੱਜੇ ਆਪ ਦੀ ਆਪ ਦੇ ਦੁਆਰ ਕੈਂਪਾਂ ਚ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਹਸਨਪੁਰ ਤੇ ਬਰੋਲੀ ਪਿੰਡਾਂ ਦੀਆਂ ਪਾਣੀ ਦੀ ਨਿਕਾਸੀ ਤੇ ਪੀਣ ਵਾਲੇ ਪਾਣੀ ਤੇ ਹੋਰ ਮੁਸ਼ਕਿਲਾਂ ਦਾ ਮੌਕੇ ਤੇ ਹੀ ਸਮਾਂਬੱਧ ਨਿਪਟਾਰੇ ਦਾ ਐਲਾਨ ਖਰੜ ਹਲਕੇ ਵਿੱਚ 5000 ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਘਰ ਘਰ ਜਾ ਕੇ ਰਾਸ਼ਨ ਦੀ ਕੀਤੀ ਗਈ ਵੰਡ ਭਗਵੰਤ ਮਾਨ ਸਰਕਾਰ ਦਾ ਪਿੰਡਾਂ ਚ ਕੈਂਪ ਲਾ ਕੇ ਸ਼ਿਕਾਇਤਾਂ ਦਾ ਨਿਪਟਾਰਾ ਆਮ ਲੋਕਾਂ ਦੀ ਦਫ਼ਤਰੀ ਖੱਜਲ ਖ਼ੁਆਰੀ ਨੂੰ ਖਤਮ ਕਰਨ ਦਾ ਉਪਰਾਲਾ ਕੁਰਾਲੀ....

28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਹਲਕੇ ਦੇ ਵਿਦਿਆਰਥੀਆਂ ਤੇ ਲੋਕਾਂ ਲਈ ਬਣੇਗੀ ਚਾਨਣ ਮੁਨਾਰਾ: ਰਾਜਿੰਦਰਪਾਲ ਕੌਰ ਛੀਨਾ ਲੁਧਿਆਣਾ, 18 ਫਰਵਰੀ : ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕਾ ਦੱਖਣੀ ਅਧੀਨ ਢੰਡਾਰੀ ਕਲਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬਰੇਰੀ ਦਾ ਨੀਹ ਪੱਥਰ ਰੱਖਿਆ ਗਿਆ। ਲਾਇਬ੍ਰੇਰੀ ਦੇ ਨੀ ਪੱਥਰ ਰੱਖਣ ਮੌਕੇ ਵਿਸ਼ੇਸ਼ ਤੌਰ ਤੇ ਗਿਆਸਪੁਰਾ ਤੋ ਮਨੀਸ਼, ਬਲਵੀਰ ਸਿੰਘ ਭੋਲਾ, ਸੁਖਦੇਵ ਗਰਚਾ, ਜੱਸੀ ਗਿਆਸਪੁਰਾ, ਸੂਬੇਦਾਰ ਅਮਰ ਸਿੰਘ, ਭਗਤ ਸਿੰਘ....

ਕਮਿਸ਼ਨ ਉੱਤੇ ਨਹੀਂ ਬਲਕਿ ਮਿਸ਼ਨ ਉੱਤੇ ਕੰਮ ਕਰ ਰਹੀ ਹੈ ਪੰਜਾਬ ਸਰਕਾਰ, ਮੰਤਰੀ ਹਰਭਜਨ ਸਿੰਘ ਪਿੰਡ ਖੁੱਡੀ ਕਲਾਂ, ਸੰਘੇੜਾ ‘ਚ ਵੀ ਨਵੇਂ ਬਿਜਲੀ ਗਰਿੱਡ ਉਸਾਰੇ ਜਾਣਗੇ ਫਰਵਾਹੀ (ਬਰਨਾਲਾ), 18 ਫਰਵਰੀ : ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਅਤੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਪਿੰਡ ਫਰਵਾਹੀ ਵਿਖੇ 6 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ 66 ਕੇ. ਵੀ. ਦੇ ਬਿਜਲੀ ਗਰਿੱਡ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਖੇਡ ਅਤੇ ਯੁਵਾ ਮਾਮਲੇ ਮੰਤਰੀ ਸ. ਗੁਰਮੀਤ ਸਿੰਘ....

ਬਰਨਾਲਾ ਹਲਕੇ ‘ਚ ਹੁਣ ਤੱਕ 18 ਕਰੋੜ ਤੋਂ ਵੱਧ ਰੁਪਏ ਛੱਪੜਾਂ ਦੇ ਨਵੀਨੀਕਰਨ ਉੱਤੇ ਖਰਚੇ ਗਏ, ਮੀਤ ਹੇਅਰ ਪਿੰਡ ਦਾਨਗੜ੍ਹ ਵਿਖੇ ਸ਼ੈੱਡ, ਪਿੰਡ ਭੱਠਲਾਂ ਵਿਖੇ ਛੱਪੜ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ ਫਰਵਾਹੀ, 18 ਫਰਵਰੀ : ਪਿੰਡ ਫਰਵਾਹੀ ਤੋਂ ਝਲੂਰ ਵਿਖੇ 7.5 ਕਿਲੋਮੀਟਰ ਸੜਕ ਦੀ ਉਸਾਰੀ ਕੀਤੀ ਜਾਵੇਗੀ ਜਿਸ ਤਹਿਤ ਇਹ ਸੜਕ 10 ਫੁੱਟ ਤੋਂ 18 ਫੁੱਟ ਚੌੜੀ ਕੀਤੀ ਜਾਵੇਗੀ। ਇਹ ਜਾਣਕਾਰੀ ਖੇਡ ਅਤੇ ਯੁਵਾ ਮਾਮਲੇ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪਿੰਡ ਫਰਵਾਹੀ ਵਿਖੇ 66 ਕੇ. ਵੀ....

9.8 ਲੱਖ ਰੁਪਏ ਦੀ ਲਾਗਤ ਨਾਲ ਸੀਨੀਅਰ ਸਿਟੀਜ਼ਨ ਸੋਸਾਇਟੀ ਦੀ ਇਮਾਰਤ ਚਿੰਟੂ ਪਾਰਕ ‘ਚ ਬਣੇਗੀ, ਮੀਤ ਹੇਅਰ 33 ਲੱਖ ‘ਚ ਪਾਰਕ ਦਾ ਕੀਤਾ ਜਾਵੇਗਾ ਸੁੰਦਰੀਕਰਨ ਲੋਕਾਂ ਨੂੰ ਗਿੱਲਾ - ਸੁੱਕਾ ਕੂੜਾ ਵੱਖ ਵੱਖ ਕਰਕੇ ਕੁੜੇ ਵਾਲੇ ਨੂੰ ਦੇਣ ਦੀ ਕੀਤੀ ਗਈ ਅਪੀਲ ਬਰਨਾਲਾ, 18 ਫਰਵਰੀ : ਸੀਨੀਅਰ ਸਿਟੀਜ਼ਨ ਸੋਸਾਇਟੀ ਦੀ ਇਮਾਰਤ ਚਿੰਟੂ ਪਾਰਕ ‘ਚ 9.8 ਕਰੋੜ ਰੁਪਏ ਦੀ ਲਾਗਤ ਨਾਲ ਬਣੇਗੀ ਤਾਂ ਜੋ ਸਾਡੇ ਬਜ਼ੁਰਗਾਂ ਨੂੰ ਆਪਣੀ ਇਕ ਥਾਂ ਮਿਲ ਸਕੇ ਅਤੇ ਉਹ ਆਪਣਾ ਸਮਾਂ ਇਕੱਠੇ ਬੈਠ ਕੇ ਸਕਾਰਾਤਮਕ ਰੂਪ ‘ਚ ਬਿਤਾ ਸਕਣ। ਇਸ....

ਸਿਵਲ ਹਸਪਤਾਲਾਂ ਵਿਖੇ ਦਿੱਤੀਆਂ ਜਾਂਦੀਆਂ ਹਨ ਸਾਰੀਆਂ ਲੋੜੀਂਦੀਆਂ ਸਿਹਤ ਸੇਵਾਵਾਂ—ਡਾ. ਕਵਿਤਾ ਫਾਜ਼ਿਲਕਾ, 18 ਫਰਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸਹੂਲਤਾਂ ਮੁਹੱਈਆ ਕਰਵਾਉਣ ਵਿਚ ਸਫਲ ਸਾਬਿਤ ਹੋਈ ਹੈ।ਪੰਜਾਬ ਸਰਕਾਰ ਦੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਵਿਚ ਆਪਣੀ ਅਹਿਮ ਭੂਮਿਕਾ ਨਿਭਾ ਰਹੇ ਹਨ।ਸਰਕਾਰੀ ਹਸਪਤਾਲਾਂ ਅਤੇ ਸਿਹਤ ਕੇਂਦਰਾਂ ਵਿਖੇ ਲੋਕਾਂ ਨੂੰ ਬਿਨਾ ਕਿਸੇ ਰੁਕਾਵਟ ਤੇ ਪ੍ਰੇਸ਼ਾਣੀ ਦੇ ਇਲਾਜ....

ਕਿਹਾ, 200 ਬੈਗ ਰਾਸ਼ਨ ਪਿੰਡ ਵਾਸੀਆਂ ਨੂੰ ਤਤਕਾਲ ਹੀ ਵੰਡਿਆ ਜਾਵੇ ਫਾਜ਼ਿਲਕਾ 18 ਫਰਵਰੀ : ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਘਰ ਘਰ ਰਾਸ਼ਨ ਵੰਡਣ ਤਹਿਤ ਸੁਚੱਜਾ ਪ੍ਰਸ਼ਾਸਨ ਮੁਫਤ ਰਾਸ਼ਨ ਸਕੀਮ ਸ਼ੁਰੂ ਕੀਤੀ ਗਈ ਹੈ। ਜਿਸ ਦੇ ਤਹਿਤ ਰਾਸ਼ਨ ਦੀ ਵੰਡ ਕੀਤੀ ਜਾ ਰਹੀ! ਇਸੇ ਤਹਿਤ ਹੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਪਿੰਡ ਲਾਲੋਵਾਲੀ ਵਿਖੇ ਆਮ ਆਦਮੀ ਰਾਸ਼ਨ ਡਿਪੂ ਦਾ ਅਚਣਚੇਤ ਨਿਰੀਖਣ ਕੀਤਾ ਗਿਆ! ਇਸ ਦੌਰਾਨ ਉਹਨਾਂ ਡਿਪੂ ਵਿੱਚ ਮੌਜੂਦ ਰਾਸ਼ਨ....

ਪੰਜਾਬ ਐਗਰੋ ਵੱਲੋਂ ਮਿਡ ਡੇ ਮੀਲ ਲਈ ਭੇਜਿਆ ਜਾ ਰਿਹਾ ਹੈ ਕਿਨੂੰ ਕਿਸਾਨਾਂ ਤੋਂ ਪੰਜਾਬ ਐਗਰੋ ਵੱਲੋਂ ਕੀਤੀ ਜਾ ਰਹੀ ਹੈ ਕਿਨੂੰ ਦੀ ਸਿੱਧੀ ਖਰੀਦ ਫਾਜ਼ਿਲਕਾ 18 ਫਰਵਰੀ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਐਗਰੋ ਨੂੰ ਕਿਨੂੰ ਦੀ ਖਰੀਦ ਦੀ ਜਿੰਮੇਵਾਰੀ ਸੌਂਪੀ ਗਈ ਹੈ ਜਿਸ ਤੋਂ ਬਾਅਦ ਪੰਜਾਬ ਐਗਰੋ ਵੱਲੋਂ ਆਪਣੇ ਫਰੂਟ ਪ੍ਰੋਸੈਸਿੰਗ ਪਲਾਂਟ ਲਈ ਜਿੱਥੇ ਕਿੰਨੂ ਦੀ ਖਰੀਦ ਕੀਤੀ ਜਾ ਰਹੀ ਹੈ ਉੱਥੇ ਹੀ ਪੰਜਾਬ ਭਰ ਦੇ ਸਕੂਲਾਂ ਵਿੱਚ ਮਿਡ ਡੇ ਮੀਲ ਵਿੱਚ ਕਿੰਨੂ....

ਫ਼ਰੀਦਕੋਟ 18 ਫ਼ਰਵਰੀ : ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸੂਬੇ ਭਰ ਵਿੱਚ 6 ਫ਼ਰਵਰੀ ਤੋਂ ਲਗਾਤਾਰ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਲਾਕ ਫ਼ਰੀਦਕੋਟ ਦੇ ਪਿੰਡ ਘੁਮਿਆਰਾ, ਮੋਰਾਂਵਲੀ, ਰੱਤੀਰੋਮਾਣਾ, ਦਾਨਾ ਰੋਮਾਣਾ ਵਿਖੇ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਇਹ ਪਹਿਲਕਦਮੀ ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ....

ਯੋਗ ਕਿਸਾਨਾਂ 21 ਫਰਵਰੀ ਤੱਕ ਈ.ਕੇ.ਵਾਈ.ਸੀ ਕਰਵਾਉਣ ਫ਼ਰੀਦਕੋਟ 18 ਫ਼ਰਵਰੀ : ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ। ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ। ਯੋਗ ਕਿਸਾਨਾਂ ਦੇ ਈ-ਕੇ.ਵਾਈ.ਸੀ ਦੇ ਮਾਮਲੇ ਵਿੱਚ ਜ਼ਿਲ੍ਹਾ ਫਰੀਦਕੋਟ ਨੇ ਪੰਜਾਬ ਵਿੱਚ ਛੇਵਾਂ ਸਥਾਨ ਹਾਸਲ ਕੀਤਾ ਹੈl ਇਹ ਜਾਣਕਾਰੀ....

ਲੁਧਿਆਣਾ, 17 ਫਰਵਰੀ : ਲੁਧਿਆਣਾ ਦੇ ਨਿਊ ਜਨਤਾ ਨਗਰ ਵਿਚ ਇਕ ਪਤੀ ਨੇ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਹੋਣ 'ਤੇ ਗਲਾ ਦਬਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਤੀ ਨੇ ਪਹਿਲਾਂ ਪਤਨੀ ਦੀ ਕੁੱਟਮਾਰ ਕੀਤੀ ਅਤੇ ਕਤਲ ਕਰਨ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ। ਮ੍ਰਿਤਕ ਔਰਤ ਦਾ ਨਾਂ ਮਨਪ੍ਰੀਤ ਕੌਰ ਹੈ। ਮ੍ਰਿਤਕ ਆਪਣੇ ਪਿੱਛੇ ਤਿੰਨ ਧੀਆਂ ਛੱਡ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਕੇ ਮ੍ਰਿਤਕਾ ਦੇ ਪਤੀ ਕੁਲਦੀਪ ਸਿੰਘ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਮਨਪ੍ਰੀਤ....

ਮਲੇਰਕੋਟਲਾ, 17 ਫਰਵਰੀ : ਲੋੜੀਂਦੇ ਅਪਰਾਧੀਆਂ ਨੂੰ ਫੜਨ ਲਈ ਸਵੇਰੇ-ਸਵੇਰੇ ਛਾਪੇ ਮਾਰਨ ਦੀ ਆਪਣੀ ਰਵਾਇਤ ਨੂੰ ਜਾਰੀ ਰੱਖਦੇ ਹੋਏ ਮਾਲੇਰਕੋਟਲਾ ਪੁਲਿਸ ਨੇ ਅੱਜ ਜ਼ਿਲ੍ਹੇ ਵਿੱਚ 100 ਤੋਂ ਵੱਧ ਥਾਵਾਂ ‘ਤੇ ਛਾਪੇਮਾਰੀ ਕਰਕੇ 41 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜੋ ਗ੍ਰਿਫ਼ਤਾਰੀ ਤੋਂ ਬਚ ਰਹੇ ਸਨ। ਫੜੇ ਗਏ ਮੁਲਜ਼ਮਾਂ ਦੀ ਪਛਾਣ ਹਾਸੀਮ ਪੁੱਤਰ ਬੱਬੂ ਤੇਲੀ ਵਾਸੀ ਕੱਚਾ ਕੋਟ ਮਲੇਰਕੋਟਲਾ, ਸਿੰਦਰ ਸਿੰਘ ਵਾਸੀ ਚੰਦਰ ਦੀ ਬਸਤੀ ਨੇੜੇ ਕਮਲ ਸਿਨੇਮਾ ਮਾਲੇਰਕੋਟਲਾ, ਸੂਫੀਆਨ ਉਰਫ ਕਾਕਾ ਪੁੱਤਰ ਲਿਆਕਤ ਅਲੀ....