ਮਾਲਵਾ

ਸਕੱਤਰ ਸਿੱਖਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਫਤਿਹ ਸਟੂਡੈਂਟ ਹੈਲਪਲਾਈਨ - ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ
ਪ੍ਰੀਖਿਆ ਤਣਾਅ ਨਾਲ ਨਜਿੱਠਣ ਲਈ, ਵਿਦਿਆਰਥੀ 96464-70777 'ਤੇ ਸੰਪਰਕ ਕਰ ਸਕਦੇ ਹਨ ਲੁਧਿਆਣਾ, 17 ਫਰਵਰੀ : ਸਕੱਤਰ ਸਿੱਖਿਆ ਕਮਲ ਕਿਸ਼ੋਰ ਯਾਦਵ, ਵਿਸ਼ੇਸ਼ ਸਕੱਤਰ ਸਿੱਖਿਆ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਤਣਾਅ ਪ੍ਰਬੰਧਨ ਵਿੱਚ ਵਿਦਿਆਰਥੀਆਂ ਦੀ ਮਦਦ ਕਰਨ ਲਈ ਫਤਿਹ ਸਟੂਡੈਂਟ ਹੈਲਪਲਾਈਨ - ਕਰੋ ਹਰ ਪ੍ਰੀਖਿਆ ਫਤਿਹ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਮੇਜਰ ਅਮਿਤ ਸਰੀਨ, ਏ.ਡੀ.ਸੀ.ਪੀ. ਅਭਿਮਨਿਊ ਰਾਣਾ, ਸਹਾਇਕ ਕਮਿਸ਼ਨਰ....
ਮੰਤਰੀ ਈ.ਟੀ.ਓ ਨੇ 105.11 ਕਰੋੜ ਦੀ ਲਾਗਤ ਵਾਲੇ ਲੁਧਿਆਣਾ-ਮਲੇਰਕੋਟਲਾ-ਸੰਗਰੂਰ ਸੜਕ ਦੇ ਪੁਨਰ ਨਿਰਮਾਣ ਕਾਰਜ਼ਾਂ ਦਾ ਰੱਖਿਆ ਨੀਂਹ ਪੱਥਰ
ਲੁਧਿਆਣੇ 'ਚ ਪੈਂਦੀ ਸੜਕ 'ਤੇ 43.85 ਕਰੋੜ ਰੁਪਏ ਕੀਤੇ ਜਾਣਗੇ ਖਰਚ* ਵਿਸ਼ਵ ਪੱਧਰੀ ਸੜਕੀ ਬੁਨਿਆਦੀ ਢਾਂਚਾ 'ਆਪ' ਸਰਕਾਰ ਦੀ ਪ੍ਰਮੁੱਖ ਤਰਜੀਹ - ਹਰਭਜਨ ਸਿੰਘ ਈ.ਟੀ.ਓ ਲੁਧਿਆਣਾ, 17 ਫਰਵਰੀ : ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਡੇਹਲੋਂ ਵਿਖੇ 43.85 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ-ਮਲੇਰਕੋਟਲਾ-ਸੰਗਰੂਰ ਸੜਕ ਸਮੇਤ ਡੇਹਲੋਂ ਬਾਈਪਾਸ (ਲੁਧਿਆਣਾ ਅਧਿਕਾਰ ਖੇਤਰ ਅਧੀਨ) ਦਾ ਨੀਂਹ ਪੱਥਰ ਰੱਖਿਆ। ਇਸ ਪ੍ਰਾਜੈਕਟ ਦੀ ਕੁੱਲ ਲਾਗਤ 105.11 ਕਰੋੜ ਰੁਪਏ ਹੈ, ਜਿਸ ਵਿੱਚੋਂ 43....
ਮੁੱਖ ਮੰਤਰੀ ਨੇ ਬਗਲਾਮੁਖੀ ਧਾਮ ਲੁਧਿਆਣਾ ਵਿਖੇ ਮੱਥਾ ਟੇਕਿਆ, ਲੋਕਾਂ ਦੀ ਖੁਸ਼ਹਾਲੀ, ਸ਼ਾਂਤੀ ਤੇ ਤਰੱਕੀ ਲਈ ਕੀਤੀ ਅਰਦਾਸ
ਲੁਧਿਆਣਾ, 17 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਬਗਲਾਮੁਖੀ ਧਾਮ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਦੀ ਸੇਵਾ ਹੋਰ ਜੋਸ਼ ਅਤੇ ਲਗਨ ਨਾਲ ਕਰਨ ਲਈ ਮਾਤਾ ਰਾਣੀ ਤੋਂ ਅਸ਼ੀਰਵਾਦ ਮੰਗਿਆ। ਉਨ੍ਹਾਂ ਸਰਬ ਸ਼ਕਤੀਮਾਨ ਅੱਗੇ ਪ੍ਰਾਰਥਨਾ ਕੀਤੀ ਕਿ ਪੂਰੇ ਸਮਰਪਣ ਨਾਲ ਸੂਬੇ ਦੇ ਲੋਕਾਂ ਦੀ ਸੇਵਾ ਕਰਨ ਲਈ ਤਾਕਤ ਤੇ ਸਮਰੱਥਾ ਬਖਸ਼ਣ। ਭਗਵੰਤ ਸਿੰਘ ਮਾਨ ਨੇ ਜਾਤ, ਰੰਗ, ਨਸਲ....
ਰਾਜ ਪੱਧਰੀ ਖੇਡ ਮੁਕਾਬਲਿਆ  'ਚ ਵਿਲੱਖਣ ਕੰਮ ਕਰਨ ਵਾਲੇ ਕਰੀਬ 200 ਅਧਿਆਪਕਾਂ ਦਾ ਵਿਧਾਇਕ ਮਾਲੇਰਕੋਟਲਾ ਨੇ ਕੀਤਾ ਸਨਮਾਨ
ਵਿਧਾਇਕ ਮਾਲੇਰਕੋਟਲਾ ਨੇ ਅਧਿਆਪਕਾਂ ਨੂੰ ਸਨਮਾਨਤ ਕਰਦਿਆਂ ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਧਿਆਪਕ ਕੌਮ ਦੇ ਨਿਰਮਾਤਾ ਕਿਹਾ, ਅਧਿਆਪਕ ਪੜ੍ਹਾਈ ਦੇ ਨਾਲ ਨਾਲ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੂੰ ਵੀ ਨਿਖਾਰਨ ਖੇਡ ਐਸੋਸੀਏਸ਼ਨਾਂ ਲਈ ਸਪੋਰਟਸ ਕੋਡ ਤਿਆਰ, ਚਾਹਵਾਨ ਵਿਅਕਤੀ 10 ਮਾਰਚ 2024 ਤੱਕ ਕੋਡ ਸਬੰਧੀ ਵਿਭਾਗ ਦੀ ਈਮੇਲ dir.sportspb@punjab.gov.in ਉਪਰ ਦੇ ਸਕਦੇ ਨੇ ਸੁਝਾਅ ਮਾਲੇਰਕੋਟਲਾ 17 ਫਰਵਰੀ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਰੰਗਲਾ ਪੰਜਾਬ....
'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ ਦਾ ਆਗ਼ਾਜ਼
ਏ.ਡੀ.ਸੀ. ਹਰਜਿੰਦਰ ਸਿੰਘ ਬੇਦੀ ਵੱਲੋਂ ਰੁਜ਼ਗਾਰ ਦੀ ਚੋਣ ਲਈ ਨੌਜਵਾਨਾਂ ਦਾ ਮਾਰਗ ਦਰਸ਼ਨ ਟੀਚੇ ਨਿਰਧਾਰਤ ਕਰਕੇ ਮਿਹਨਤ ਕਰਨ 'ਤੇ ਜੋਰ ਪਟਿਆਲਾ, 17 ਫਰਵਰੀ : ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੀ ਨਿਵੇਕਲੀ ਪਹਿਲਕਦਮੀ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਨੇ 'ਕੌਫ਼ੀ ਵਿਦ ਆਫ਼ੀਸਰ' ਦਾ ਆਗ਼ਾਜ਼ ਕੀਤਾ ਹੈ। ਇਸ ਤਹਿਤ ਅੱਜ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਪਟਿਆਲਾ ਜ਼ਿਲ੍ਹੇ ਦੇ ਉਤਸ਼ਾਹੀ ਨੌਜਵਾਨਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਰੋਜ਼ਗਾਰ ਦੀ ਚੋਣ ਕਰਨ....
ਨੈਨੋ ਖਾਦਾਂ ਖੇਤੀਬਾੜੀ ਵਿੱਚ ਇੱਕ ਕ੍ਰਾਂਤੀਕਾਰੀ ਕਦਮ : ਡਾ ਸੰਦੀਪ ਕੁਮਾਰ
ਇਫਕੋ ਵੱਲੋਂ ਜਿਲੇ ਦੇ ਖਾਦ ਤੇ ਦਵਾਈ ਡੀਲਰਾਂ ਦੀ ਕਰਵਾਈ ਟ੍ਰੇਨਿੰਗ ਫਤਿਹਗੜ੍ਹ ਸਾਹਿਬ 17 ਫਰਵਰੀ : ਇਫਕੋ ਵਲੋਂ ਕ੍ਰਿਸ਼ੀ ਵਿਗਿਆਨ ਕੇਂਦਰ, ਵਿਖੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਹਿੰਦ, ਖੇੜਾ ਅਤੇ ਬੱਸੀ ਪਠਾਣਾ ਬਲਾਕ ਦੇ ਖਾਦ/ਦਵਾਈ ਦੇ ਡੀਲਰਾਂ ਦੀ ਟ੍ਰੇਨਿੰਗ ਦਾ ਆਯੋਜਨ ਕੀਤਾ ਗਿਆ। ਇਸ ਟਰੇਨਿੰਗ ਵਿੱਚ ਖੇੜਾ, ਸਰਹਿੰਦ ਤੇ ਬਸੀ ਪਠਾਣਾ ਬਲਾਕ ਦੇ ਲਗਭਗ 40 ਡੀਲਰਾਂ ਨੇ ਭਾਗ ਲਿਆ। ਇਸ ਟਰੇਨਿੰਗ ਵਿੱਚ ਮੁੱਖ ਖੇਤੀਬਾੜੀ ਅਫਸਰ ਡਾਕਟਰ ਸੰਦੀਪ ਕੁਮਾਰ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ....
ਵਿਧਾਇਕ ਗੈਰੀ ਬੜਿੰਗ ਦੇ ਪਿਤਾ ਸਵ ਸਰਬਜੀਤ ਸਿੰਘ ਬੜਿੰਗ ਦੇ ਫੁੱਲਾਂ ਦੀ ਹੋਈ ਰਸਮ , ਕੀਰਤਪੁਰ ਸਾਹਿਬ ਵਿਖੇ ਪਰਿਵਾਰ ਵੱਲੋਂ ਅਸਥੀਆਂ ਕੀਤੀਆਂ ਜਲ ਪ੍ਰਵਾਹ 
ਪਰਿਵਾਰ ਨੇ ਸਰਬਜੀਤ ਬੜਿੰਗ ਦੀ ਯਾਦ ਵਿੱਚ ਲਗਾਏ ਪੌਦੇ, 23 ਫਰਵਰੀ ਨੂੰ ਪਵੇਗਾ ਪਾਠ ਦਾ ਭੋਗ ਅਤੇ ਹੋਵੇਗੀ ਅੰਤਿਮ ਅਰਦਾਸ। ਅਮਲੋਹ, 17 ਫਰਵਰੀ : ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਐਡਵੋਕੇਟ ਮਨਿੰਦਰ ਸਿੰਘ ਮਨੀ ਬੜਿੰਗ ਦੇ ਪਿਤਾ ਸਰਬਜੀਤ ਸਿੰਘ ਬੜਿੰਗ ਦਾ ਕੁੱਝ ਦਿਨ ਪਹਿਲਾਂ ਦਿਹਾਂਤ ਹੋ ਗਿਆ ਸੀ ਜਿਹਨਾਂ ਦੇ ਫੁੱਲਾਂ ਦੀ ਰਸਮ ਅੱਜ ਮਛਰਾਏ ਖੁਰਦ ਵਿਖੇ ਹੋਈ ਉਥੇ ਹੀ ਪਰਿਵਾਰ ਵੱਲੋਂ ਸਵ ਸਰਬਜੀਤ ਸਿੰਘ ਬੜਿੰਗ ਦੀਆਂ ਅਸਥੀਆਂ ਇਕੱਠੀਆਂ ਕਰਕੇ ਅਤੇ ਅਗਿਠਾ ਸਾਹਿਬ ਨੂੰ ਆਪਣੀ....
ਸਪੀਕਰ ਸੰਧਵਾ ਨੇ ਪੰਜਾਬ ਦੇ ਸ਼ਾਨਦਾਰ ਇਤਿਹਾਸ ਨੂੰ ਰੂਪਮਾਨ ਕਰਦੀਆਂ ਝਾਕੀਆਂ  ਦਾ ਕੀਤਾ ਸਵਾਗਤ
ਪੰਜਾਬ ਸਰਕਾਰ ਵੱਲੋਂ ਝਾਕੀਆਂ ਨੂੰ ਪੰਜਾਬ ਵਾਸੀਆਂ ਨੂੰ ਦਿਖਾਉਣ ਦਾ ਉਪਰਾਲਾ ਸ਼ਲਾਘਾਯੋਗ ਕੋਟਕਪੂਰਾ 17 ਫਰਵਰੀ : ਪੰਜਾਬ ਸਰਕਾਰ ਦੀਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਵਿੱਚ ਕੇਂਦਰ ਸਰਕਾਰ ਵੱਲੋਂ ਸ਼ਾਮਿਲ ਨਾ ਕਰਨ ਵਾਲੀਆਂ ਝਾਕੀਆਂ ਦਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਪਿੰਡ ਸੰਧਵਾਂ ਵਿਖੇ ਪਹੁੰਚਣ ਤੇ ਸਪੀਕਰ ਸੰਧਵਾਂ ਅਤੇ ਪਿੰਡ ਵਾਸੀਆਂ ਵੱਲੋਂ ਬੜੇ ਉਤਸ਼ਾਹ ਨਾਲ ਸ਼ਾਨਦਾਰ ਸਵਾਗਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ....
ਸਪੀਕਰ ਸੰਧਵਾ ਨੇ ਸ਼ਾਨਦਾਰ ਸਿੱਖਿਆ ਅਤੇ ਇੰਮੀਗਰੇਸ਼ਨ ਸਲਾਹਕਾਰ ਕੇਂਦਰ ਦਾ ਕੀਤਾ ਉਦਘਾਟਨ
ਕੋਟਕਪੂਰਾ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ.ਗੁਰਪ੍ਰੀਤ ਗੈਰੀ ਵੜਿੰਗ ਅਤੇ ਸ.ਬਿਕਰਮਜੀਤ ਚਹਿਲ ਵੱਲੋਂ ਕੋਟਕਪੂਰਾ ਰੈਡ ਲਾਈਟ ਚੌਂਕ ਵਿਖੇ ਖੋਲੇ ਗਏ ਸ਼ਾਨਦਾਰ ਸਿੱਖਿਆ ਅਤੇ ਇਮੀਗਰੇਸ਼ਨ ਸਲਾਹਕਾਰ ਕੇਂਦਰ (ਐਲੀਗੈਂਸ ਐਜੂਕੇਸ਼ਨ ਐਂਡ ਇਮੀਗਰੇਸ਼ਨ ਕੰਨਸਲਟੈਂਟਸ ਸੈਂਟਰ) ਦਾ ਕੀਤਾ ਉਦਘਾਟਨ। ਉਨ੍ਹਾਂ ਦੱਸਿਆ ਕਿ ਇੰਮੀਗਰੇਸ਼ਨ ਸੈਂਟਰ ਦਾ ਮੇਨ ਆਫਿਸ ਆਸਟਰੇਲੀਆ ਵਿਖੇ ਹੈ, ਉਸੇ ਦੀ ਬਰਾਂਚ ਦਾ ਉਦਘਾਟਨ ਕੋਟਕਪੂਰਾ ਵਿਖੇ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਹ ਸੈਂਟਰ ਸਰਕਾਰੀ....
ਸਪੀਕਰ ਸੰਧਵਾ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ
ਫਰੀਦਕੋਟ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮੋਰਾਂਵਾਲੀ ਵਿਖੇ ਢਾਈ ਲੱਖ ਰੁਪਏ ਦੀ ਲਾਗਤ ਨਾਲ ਸਕੂਲ ਵਿੱਚ ਇੰਟਰਲਾਕ ਅਤੇ ਐਜੂਕੇਸ਼ਨਲ ਪਾਰਕ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਸਪੀਕਰ ਸੰਧਵਾਂ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦਾ ਇਕ ਅਹਿਮ ਮੁੱਦਾ ਹੈ। ਇਸ ਮੁੱਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਕਾਸ ਕਾਰਜਾਂ ਲਈ ਲਗਾਤਾਰ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੂਰੀ....
ਸਪੀਕਰ ਸੰਧਵਾ ਨੇ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤੇ
ਸਕੂਲਾਂ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਚਨਬੱਧ ਫਰੀਦਕੋਟ 17 ਫਰਵਰੀ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸਰਕਾਰੀ ਮਿਡਲ ਸਕੂਲ ਪਿੰਡ ਪੱਕਾ ਨੂੰ ਵਿਕਾਸ ਕਾਰਜ ਦੇ ਲਈ 5 ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਉਨ੍ਹਾਂ ਸਕੂਲਾਂ ਨੂੰ ਚੈਕ ਭੇਂਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿੱਖਿਆ ਅਤੇ ਸਿਹਤ ਦੀਆਂ ਸੰਸਥਾਵਾਂ ਨੂੰ ਆਧੁਨਿਕ ਸਾਧਨਾਂ ਦੇ ਨਾਲ ਅੱਪਗ੍ਰੇਡ ਕਰਨ ਲਈ ਹਰੇਕ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਕੂਲਾਂ ਦੀ ਨੁਹਾਰ ਸੁਧਾਰਨ....
ਫਰੀਦਕੋਟ ਵਿਖੇ ਲੱਗ ਰਹੇ ਵਿੱਚ ਐਮ.ਐਲ.ਏ ਸੇਖੋ ਨੇ ਕੀਤੀ ਸ਼ਿਰਕਤ
ਜੈਤੋ ਵਿਖੇ ਲੱਗ ਰਹੇ ਕੈਂਪਾਂ ਵਿੱਚ ਐਮ.ਐਲ.ਏ ਅਮੋਲਕ ਨੇ ਕੀਤੀ ਸ਼ਿਰਕਤ ਵੱਧ ਤੋਂ ਵੱਧ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਕੀਤੀ ਅਪੀਲ ਫ਼ਰੀਦਕੋਟ 17 ਫ਼ਰਵਰੀ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਸੁਖਾਲੇ ਤੇ ਸਮਾਂਬੱਧ ਸਮੇਂ ਦੌਰਾਨ ਕੀਤੇ ਜਾਂਦੇ ਹੱਲ ਲਈ ’ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਦਾ ਪੰਜਾਬ ਦੀ ਜਨਤਾ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੱਲ ਦਾ ਪ੍ਰਗਟਾਵਾ ਐਮ.ਐਲ.ਏ ਸ. ਗੁਰਦਿੱਤ ਸਿੰਘ....
ਫ਼ਿਰੋਜ਼ਪੁਰ ਦੇ ਨੈਸ਼ਨਲ ਹਾਈਵੇਅ 54 ’ਤੇ ਵੱਡਾ ਸੜਕ ਹਾਦਸਾ, 5 ਲੋਕਾਂ ਦੀ ਮੌਤ
ਜੀਰਾ, 16 ਫ਼ਰਵਰੀ : ਫ਼ਿਰੋਜ਼ਪੁਰ ਦੇ ਨੈਸ਼ਨਲ ਹਾਈਵੇਅ 54 ’ਤੇ ਜੀਰਾ ਤੋਂ ਮੱਖੂ ਵੱਲ ਆ ਰਹੀ ਸਵਿਫ਼ਟ ਕਾਰ ਪਿੰਡ ਖਡੂਰ ’ਚ ਸਥਿਤ ਮੈਰਿਜ ਪੈਲੇਸ ਦੀ ਕੰਧ ਨਾਲ ਟਕਰਾ ਗਈ। ਇਸ ਹਾਦਸੇ ’ਚ ਕਾਰ ’ਚ ਸਵਾਰ 5 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀਆਂ ਨੂੰ ਸਥਾਨਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਲਈ ਰੈਫਰ ਕਰ ਦਿੱਤਾ, ਸੂਚਨਾ ਮਿਲਦੇ ਹੀ ਥਾਣਾ ਮੱਖੂ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਆਪਣੀ....
ਕਿਸਾਨ ਅੰਦੋਲਨ 2.0, ਸ਼ੰਭੂ ਬਾਰਡਰ ’ਤੇ ਬਜ਼ੁਰਗ ਕਿਸਾਨ ਦੀ ਮੌਤ
ਸ਼ੰਭੂ ਬਾਰਡਰ, 16 ਫਰਵਰੀ : ਪੰਜਾਬ ਦੇ ਕਿਸਾਨਾਂ ਦੇ ਦਿੱਲੀ ਮਾਰਚ ਦਾ ਅੱਜ ਚੌਥਾ ਦਿਨ ਹੈ। ਪ੍ਰਦਰਸ਼ਨ ਦੌਰਾਨ ਅੱਥਰੂ ਗੈਸ ਦੇ ਗੋਲੇ ਨਾਲ ਜ਼ਖਮੀ ਹੋਏ ਕਿਸਾਨ ਗਿਆਨ ਸਿੰਘ ਦੀ ਮੌਤ ਹੋ ਗਈ। ਉਹ ਗੁਰਦਾਸਪੁਰ ਦਾ ਰਹਿਣ ਵਾਲਾ ਸੀ। ਇਸ ਅੰਦੋਲਨ ਵਿੱਚ ਮੌਤ ਦਾ ਇਹ ਪਹਿਲਾ ਮਾਮਲਾ ਹੈ। ਸ਼ੰਭੂ ਬਾਰਡਰ ‘ਤੇ ਇੱਕ ਬਜੁਰਗ ਕਿਸਾਨ ਦੀ ਮੌਤ ਹੋ ਗਈ, ਮ੍ਰਿਤਕ ਕਿਸਾਨ ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਵਾਸੀ ਪਿੰਡ ਚਾਚੋਕੀ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਕਤ ਕਿਸਾਨ 11 ਫਰਵਰੀ ਨੂੰ ਕਿਸਾਨ....
ਨਹਿਰੂ ਯੁਵਾ ਕੇਂਦਰ ਵਲੋਂ ਸਰਕਾਰੀ ਕਾਲਜ (ਲੜਕੀਆਂ) 'ਚ ਰਾਜ ਪੱਧਰੀ ਘੋਸ਼ਣਾ ਮੁਕਾਬਲੇ ਕਰਵਾਏ ਗਏ
ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਲੁਧਿਆਣਾ, 16 ਫਰਵਰੀ : ਨਹਿਰੂ ਯੁਵਾ ਕੇਂਦਰ ਸੰਗਠਨ ਵੱਲੋਂ ਅੱਜ ਸਰਕਾਰੀ ਕਾਲਜ (ਲੜਕੀਆਂ) ਵਿਖੇ ਰਾਜ ਪੱਧਰੀ ਘੋਸ਼ਣਾ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਜ਼ਿਲ੍ਹਾ ਪੱਧਰ 'ਤੇ ਘੋਸ਼ਣਾ ਮੁਕਾਬਲੇ ਦੇ ਪਹਿਲੇ ਇਨਾਮ ਜੇਤੂਆਂ ਨੇ MYBharat- Viksit Bharat@2047 ਥੀਮ 'ਤੇ ਭਾਗ ਲਿਆ। ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਬੱਗਾ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ। ਉਨ੍ਹਾਂ ਸਾਰੇ ਭਾਗੀਦਾਰਾਂ ਅਤੇ ਜੇਤੂਆਂ ਨੂੰ ਵਧਾਈ....