ਫ਼ਰੀਦਕੋਟ 1 ਨਵੰਬਰ : ਝੋਨੇ/ਬਾਸਮਤੀ ਫਸਲ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਾ.ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਦੀ ਅਗਵਾਈ ਹੇਠ ਪਿੰਡ ਦੀਪ ਸਿੰਘ ਵਾਲਾ ਵਿਖੇ ਕਿਸਾਨਾਂ ਨਾਲ ਪਰਾਲੀ ਪ੍ਰਬੰਧਨ ਦੇ ਸਬੰਧ ਵਿੱਚ ਇੱਕ ਜਰੂਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ....
ਮਾਲਵਾ
ਫਰੀਦਕੋਟ 1 ਨਵੰਬਰ : ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਮਿਸ ਨਵਜੋਤ ਕੌਰ ਦੀ ਰਹਿਨੁਮਾਈ ਹੇਠ ਸ਼੍ਰੀ ਅਜੀਤ ਪਾਲ ਸਿੰਘ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਵੱਖ ਵੱਖ ਅਦਾਰਿਆਂ ਦੇ ਸਹਿਯੋਗ ਨਾਲ ਮੁੱਖ ਦਫ਼ਤਰ ਦੇ ਮਨੋਰਥ ਦੀ ਪੂਰਤੀ ਲਈ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ। ਇਸ ਮੌਕੇ....
3 ਨਵੰਬਰ ਨੂੰ ਲੋਕ ਫ਼ਿਲਮ ਦੇਖਣ ਲਈ ਸਿਨਮੇ ਘਰਾਂ 'ਚ ਜਰੂਰ ਪਹੁੰਚਣ ਮੁੱਲਾਂਪੁਰ ਦਾਖਾ 01,ਨਵੰਬਰ (ਸਤਵਿੰਦਰ ਸਿੰਘ ਗਿੱਲ) : ਗਦਰ ਪਾਰਟੀ ਦੇ ਨਾਇਕ ਬਾਲਾ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਜੀਵਨ ਅਤੇ ਗਦਰੀ ਬਾਬਿਆਂ ਦੇ ਗੌਰਵਮਈ ਇਤਿਹਾਸ ਲੇਖਕ ਤੇ ਨਿਰਦੇਸ਼ਕ ਕਵੀ ਰਾਜ ਅਤੇ ਨਿਰਮਾਤਾ ਅੰਮ੍ਰਿਤਪਾਲ ਸਿੰਘ ਸਰਾਭਾ ਵਲੋਂ ਬਣਾਈ ਫਿਲਮ "ਸਰਾਭਾ"ਪੂਰੀ ਦੁਨੀਆ ਤੇ ਇਤਿਹਾਸ ਰਚੇਗੀ, ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਪਿੰਡ ਸਰਾਭਾ ਵਿਖੇ ਸ਼ਹੀਦ ਕਰਤਾਰ....
ਨੂਰਪੁਰ ਬੇਦੀ, 31 ਅਕਤੂਬਰ : ਨੂਰਪੁਰ ਬੇਦੀ ਦੇ ਨੇੜਲੇ ਪਿੰਡ ਕਰਤਾਰਪੁਰ ਵਿੱਚ ਗੋਲੀਮਾਰ ਕੇ ਦੋ ਲੋਕਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਅਤੇ ਇੱਕ ਨੌਜਵਾਨ ਗੰਭੀਰ ਰੂਪ ਵਿੱਚ ਜਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀ ਪਛਾਣ ਮਹਿਲਾ ਬਲਾਕ ਕਾਂਗਰਸ ਦੀ ਸੰਮਤੀ ਮੈਂਬਰ ਭੋਲੀ ਦੇਵੀ ਦੇ ਪਤੀ ਕਰਮ ਚੰਦ ਤੇ ਭਰਜਾਈ ਗੀਤਾ ਦੇਵੀ ਵਜੋਂ ਹੋਈ ਹੈ। ਇਸ ਘਟਨਾਂ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਗੁਰਿੰਦਰ ਸਿੰਘ ਨੇ ਦੱਸਿਆ ਕਿ ਪਿੰਡ....
ਸਿੱਧਵਾਂ ਬੇਟ, 31 ਅਕਤੂਬਰ : ਨੇੜਲੇ ਪਿੰਡ ਮਧੇਪੁਰ ਵਿੱਚ ਪਤਨੀ ਵੱਲੋਂ ਆਪਣੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤਨੀ ਨੂੰ ਬੇਰਹਿਮੀ ਨਾਲ ਕਤਲ ਕਰ ਦੇਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਬਲਜੀਤ ਕੌਰ ਤਿੰਨ ਬੱਚਿਆਂ ਦੀ ਮਾਂ ਹੈ, ਜਿਸ ਦੇ ਚਰਨਜੀਤ ਸਿੰਘ ਵਾਸੀ ਬਾਘੀਵਾਲਾ (ਸ਼ਾਹਕੋਟ) ਨਾਲ ਨਜਾਇਜ਼ ਸਬੰਧ ਸਨ, ਜੋ ਅਕਸਰ ਹੀ ਬਲਜੀਤ ਕੌਰ ਨੂੰ ਮਿਲਣ ਆਉਂਦਾ ਰਹਿੰਦਾ ਸੀ। ਜਿਸ ਦਾ ਉਸਦੇ ਪਤੀ ਗੁਰਦੀਪ ਸਿੰਘ ਵੱਲੋਂ ਵਿਰੋਧ ਕੀਤਾ ਜਾਂਦਾ ਸੀ ਤੇ ਗੁਆਂਢੀਆਂ ਵੱਲੋਂ ਵੀ ਇਤਰਾਜ ਜਤਾਇਆ....
ਬਠਿੰਡਾ, 31 ਅਕਤੂਬਰ : ਪਲਾਟ ਖਰੀਦ ਮਾਮਲੇ ’ਚ ਫਸੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਬਾਦਲ ਨੇ ਬਠਿੰਡਾ ’ਚ ਪਲਾਟ ਖਰੀਦਣ ਦੀ ਵਿਜੀਲੈਂਸ ਵੱਲੋਂ ਕੀਤੀ ਜਾ ਰਹੀ ਪੜਤਾਲ ਦੀ ਥਾਂ ਸੀਬੀਆਈ ਤੋਂ ਜਾਂਚ ਕਰਵਾਉਣ ਦੀ ਮੰਗ ਰੱਖੀ ਹੈ। ਅਟਕਲਾਂ ਦੇ ਬਾਵਜੂਦ ਹਾਈਕੋਰਟ ਦੇ ਆਦੇਸ਼ਾਂ ’ਤੇ ਤਫਤੀਸ਼ ’ਚ ਸ਼ਾਮਲ ਹੋਣ ਲਈ ਬਠਿੰਡਾ ਵਿਜੀਲੈਂਸ ਦੇ ਦਫਤਰ ਪੁੱਜੇ ਮਨਪ੍ਰੀਤ ਬਾਦਲ ਨੇ ਸਪਸ਼ਟ ਕੀਤਾ ਹੈ ਕਿ ਕੇਂਦਰੀ ਜਾਂਚ ਏਜੰਸੀ ਹੀ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਨਿਤਾਰ ਸਕਦੀ....
ਡੇਰਾਬਸੀ ਵਿਖੇ ਵੀ ਈ.ਐੱਸ.ਆਈ. ਹਸਪਤਾਲ ਬਣਾਉਣ ਲਈ ਕਾਰਵਾਈ ਜ਼ੋਰਾਂ ‘ਤੇ ਐੱਸ.ਏ.ਐੱਸ. ਨਗਰ, 31 ਅਕਤੂਬਰ : ਮੋਹਾਲੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਇੱਥੇ ਆਪਣੇ ਦਫ਼ਤਰ ਵਿਖੇ ਈ.ਐੱਸ.ਆਈ. ਹਸਪਤਾਲ ਸਬੰਧੀ ਕਰਵਾਏ ਇੰਟਰ-ਐਕਟਿਵ ਸੈਸ਼ਨ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰਦਿਆਂ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਮੋਹਾਲੀ ਦੇ ਈ.ਐੱਸ.ਆਈ. ਹਸਪਤਾਲ ਦੀ ਕਾਇਆ ਕਲਪ ਕੀਤੀ ਜਾਵੇਗੀ। ਇਸੇ ਹਫਤੇ ਆਡਿਟ ਕਰਵਾ ਕੇ ਇਸ ਸਬੰਧੀ ਐਸਟੀਮੇਟ ਤਿਆਰ ਕਰਵਾਉਣ ਉਪਰੰਤ ਅਗਲੇਰੀ ਕਾਰਵਾਈ ਆਰੰਭ....
ਸਬਸਿਡੀ ਵਾਲੀ ਖੇਤੀ ਮਸ਼ੀਨਰੀ ਬਾਰੇ ਸਹੀ ਜਾਣਕਾਰੀ: ਜਤਿੰਦਰ ਜੋਰਵਾਲ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਉਪਲਬਧਤਾ ਬਾਰੇ ਜਾਣਕਾਰੀ ਦੇਣ ਲਈ ਕੰਟਰੋਲ ਰੂਮ ਨੰਬਰ ਜਾਰੀ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਨੰਬਰ 01672-233475 ਅਤੇ 88474-53406 ਸਥਾਪਤ ਸੰਗਰੂਰ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੇ ਮਿੱਥੇ ਟੀਚੇ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਉਪਰਾਲੇ ਸਦਕਾ ਹੁਣ ਸੰਗਰੂਰ ਜ਼ਿਲ੍ਹੇ ਦੇ ਕਿਸਾਨ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਬਾਰੇ....
ਸਕੇਟਿੰਗ ਚੈਂਪੀਅਨਸ਼ਿਪ ’ਚ 10 ਤਮਗੇ ਜਿੱਤਣ ਵਾਲੇ ਖਿਡਾਰੀਆਂ ਦੀ ਹੌਂਸਲਾ ਅਫਜਾਈ ਸੰਗਰੂਰ, 31 ਅਕਤੂਬਰ : ਵਿਧਾਇਕ ਨਰਿੰਦਰ ਕੌਰ ਭਰਾਜ ਨੇ ਪਿਛਲੇ ਦਿਨੀਂ ਚੀਨ ਵਿੱਚ ਆਯੋਜਿਤ ਏਸ਼ੀਅਨ ਰੋਲਰ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਚਾਂਦੀ ਤੇ ਕਾਂਸੀ ਦੇ ਤਮਗੇ ਜਿੱਤ ਕੇ ਪਰਤੇ ਖਿਡਾਰੀਆਂ ਦਾ ਸਵਾਗਤ ਕਰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ। ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਇਸ ਵੱਕਾਰੀ ਚੈਂਪੀਅਨਸ਼ਿਪ ਵਿੱਚ ਭਾਰਤ ਦੀ ਨੁਮਾਇੰਦਗੀ ਕਰਦਿਆਂ ਵਾਰੀਅਰਜ਼ ਸਕੇਟਿੰਗ ਸੈਂਟਰ ਸੰਗਰੂਰ ਦੇ ਖਿਡਾਰੀਆਂ ਨੇ....
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਵੈਰੀਫਿਕੇਸ਼ਨ ਵਾਲੇ ਸਥਾਨਾਂ ਦੀ ਜਾਣਕਾਰੀ ਕੀਤੀ ਸਾਂਝੀ ਮੋਗਾ, 31 ਅਕਤੂਬਰ : ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਹੱਲ ਲਈ ਕਿਸਾਨਾਂ ਨੂੰ ਵੱਡੀ ਪੱਧਰ ਤੇ ਖੇਤੀ ਮਸ਼ੀਨਰੀ ਤੇ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਹੀ ਵਾਹੁਣ ਨੂੰ ਤਰਜੀਹ ਦੇਣ। ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਿਸਾਨਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਸਾਲ 2023-24 ਅਧੀਨ ਵੱਧ....
ਕਿਹਾ, ਫਿਊਚਰ ਟਾਈਕੂਨਸ-2 ਕਰਵਾ ਕੇ ਪਟਿਆਲਾ ਦੇਸ਼ ਦਾ ਮੋਹਰੀ ਜ਼ਿਲ੍ਹਾ ਬਣਿਆ ਫਿਊਚਰ ਟਾਈਕੂਨਜ਼-2' ਦੇ ਜੇਤੂ ਨਗ਼ਦ ਇਨਾਮ ਨਾਲ ਸਨਮਾਨਤ ਫਿਊਚਰ ਟਾਈਕੂਨਜ਼ ਦੇ ਦੂਜੇ ਸੀਜਨ ਨੂੰ ਨੌਜਵਾਨਾਂ ਦਾ ਭਰਵਾਂ ਹੁੰਗਾਰਾਂ-ਸਾਕਸ਼ੀ ਸਾਹਨੀ ਨਵੇਂ ਕਾਰੋਬਾਰਾਂ ਦੀ ਸ਼ੁਰੂਆਤ ਲਈ 149 ਔਰਤਾਂ, 10 ਦਿਵਿਆਂਗਜਨ, 860 ਵਿਦਿਆਰਥੀਆਂ ਤੇ ਓਪਨ ਕੈਟੇਗਰੀ 'ਚ 87 ਵਪਾਰਕ ਵਿਚਾਰ ਪੇਸ਼ ਪਟਿਆਲਾ, 31 ਅਕਤੂਬਰ : ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਹੁਨਰ ਵਿਕਾਸ ਮੰਤਰੀ ਅਮਨ ਅਰੋੜਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ....
237 ਸਕੂਲਾਂ ਦੇ ਬੱਚਿਆਂ ਦੀਆਂ ਕਰਵਾਈਆਂ ਬੌਧਿਕ ਵਿਕਾਸ ਦੀਆਂ ਗਤੀਵਿਧੀਆਂ ਮੋਗਾ 31 ਅਕਤੂਬਰ : ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਵਿੱਚ ਸਿੱਖਿਆ ਵਿਭਾਗ ਅਤੇ ਪਿਰਾਮਲ ਫਾਊਂਡੇਸ਼ਨ ਦੀ ਸਾਂਝੀ ਅਗਵਾਈ ਹੇਠਸਾਰੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ 5 ਰੋਜ਼ਾ ਗਤੀਵਿਧੀ ਰਾਹੀਂ ਬਾਲ ਸੰਸਦ ਦਾ ਗਠਨ ਕੀਤਾ ਗਿਆ, ਜਿਸ ਵਿੱਚ ਛੇਵੀਂ ਤੋਂ ਬਾਰਵ੍ਹੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਬਾਲ ਸਭਾ ਦਾ ਉਦਘਾਟਨ 25 ਅਕਤੂਬਰ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਮਮਤਾ ਬਜਾਜ, ਡਿਪਟੀ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਦਿਆਲ....
ਪੂਰੇ ਅਕਤੂਬਰ ਮਹੀਨੇ ਚੱਲੀਆਂ ਨਸ਼ਾ ਵਿਰੋਧੀ ਗਤੀਵਿਧੀਆਂ-ਸੀ.ਜੇ.ਐਮ. ਅਮਰੀਸ਼ ਕੁਮਾਰ ਮੋਗਾ, 31 ਅਕਤੂਬਰ : ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸ਼੍ਰੀ ਮਨਜਿੰਦਰ ਸਿੰਘ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਹੀਨਾ ਅਕਤੂਬਰ, 2023 ਦੌਰਾਨ ਪੂਰੇ ਪੰਜਾਬ ਵਿੱਚ ''ਪੰਜਾਬ ਅਗੇਂਸਟ ਡਰੱਗ ਐਡੀਕਸ਼ਨ....
ਪਾਬੰਦੀ ਆਦੇਸ਼ 31 ਦਸੰਬਰ ਤੱਕ ਲਾਗੂ ਰਹਿਣਗੇ ਮੋਗਾ, 31 ਅਕਤਬਰ : ਰਾਜ ਵਿੱਚ ਬੀਤੇ ਦਿਨੀ ਕੁਝ ਘਟਨਾਵਾਂ ਵਾਪਰੀਆਂ ਹਨ, ਜਿੰਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਇੱਕ ਨੌਜਵਾਨ ਦੀ ਮੌਤ ਵੀ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ ਸਟੰਟ ਨੂੰ ਆਯੋਜਿਤ ਕਰਨ ਲਈ ਪਾਬੰਦੀ ਲਗਾ ਕੇ ਜਨਤਕ ਹੁਕਮ ਜਾਰੀ ਕਰਨ ਲਈ ਲਿਖਿਆ ਗਿਆ ਹੈ ਤਾਂ ਕਿ ਨੌਜਵਾਨਾਂ ਦੀਆਂ ਇਨ੍ਹਾਂ....
ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਗਾਏ ਖੇਤ ਵਿੱਚ ਮਿਲਾਉਣ ਨਾਲ ਹੁੰਦੈ ਭੂਮੀ ਦੀ ਸਿਹਤ ਵਿੱਚ ਵਾਧਾ ਡੀ.ਸੀ. ਪਰਨੀਤ ਸ਼ੇਰਗਿੱਲ ਨੇ ਖੇੜਾ ਬਲਾਕ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਕੀਤੀ ਕਣਕ ਦੀ ਬਿਜਾਈ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ, 31 ਅਕਤੂਬਰ : ਦਿਨੋਂ ਦਿਨ ਵੱਧ ਰਿਹਾ ਵਾਤਾਵਰਣ ਪ੍ਰਦੂਸ਼ਣ ਸਾਡੇ ਸਾਰਿਆਂ ਲਈ ਇੱਕ ਗੰਭੀਰ ਚੁਣੋਤੀ ਵਾਂਗ ਹੈ ਜਿਸ ਨੂੰ ਠੱਲ ਪਾਉਣ ਲਈ ਸਾਨੂੰ ਮਿਲ ਕੇ ਆਪਣਾ ਯੋਗਦਾਨ ਪਾਉਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀਮਤੀ....