ਮਾਲਵਾ

ਸੀ.ਐਮ. ਦੀ ਯੋਗਸ਼ਾਲਾ ਸਕੀਮ ਦੇ ਰਹੀ ਲੋਕਾਂ ਨੂੰ ਨਿਰੋਗ ਜੀਵਨ
ਮੋਗਾ ਵਿੱਚ 93 ਸਥਾਨਾਂ ਉਪਰ 3506 ਨਾਗਰਿਕ ਲੈ ਰਹੇ ਯੋਗ ਕਲਾਸਾਂ ਦਾ ਮੁਫਤ ਲਾਹਾ-ਏ.ਡੀ.ਸੀ. ਚਾਰੂਮਿਤਾ ਮੋਗਾ, 25 ਮਾਰਚ 2025 : ਭੱਜ ਦੌੜ ਤੇ ਤਨਾਅ ਭਰੇ ਮਾਹੌਲ ਵਿੱਚ ਮਨੁੱਖ ਲਈ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਬਹੁਤ ਜਰੂਰੀ ਹੈ ਅਜਿਹੇ ਸਮੇਂ ਵਿੱਚ ਲੋਕਾਂ ਨੂੰ ਸਰੀਰ ਪ੍ਰਤੀ ਜਾਗਰੂਕ ਕਰਨ ਲਈ ਸੀ.ਐਮ. ਦੀ ਯੋਗਸ਼ਾਲਾ‌‌ ਬਹੁਤ ਮਹੱਤਵਪੂਰਨ ਯੋਗਦਾਨ ਪਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮੀਤਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 93 ਥਾਵਾਂ ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ....
ਪਾਬੰਦੀਸ਼ੁਦਾ ਕੈਪਸੂਲਾਂ ਦੇ ਪੱਤੇ ਖੋਲ੍ਹ ਕੇ ਵੇਚਣ ਵਾਲਾ ਮੈਡੀਕਲ ਸਟੋਰ ਸੀਲ, ਲਾਇਸੰਸਦਾਰ ਖਿਲਾਫ ਮੁਕੱਦਮਾ ਦਰਜ
150 ਪਾਬੰਦੀਸ਼ੁਦਾ ਕੈਪਸੂਲ ਤੇ 125 ਖਾਲੀ ਪੱਤੇ ਬਰਾਮਦ ਮੋਗਾ, 25 ਮਾਰਚ 2025 : ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖਿਲਾਫ ਚਲਾਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ"ਤਹਿਤ ਮੋਗਾ ਪੁਲਿਸ ਵੱਲੋਂ ਕਾਰਵਾਈਆਂ ਲਗਾਤਾਰ ਜਾਰੀ ਹਨ। ਇਸ ਮੁਹਿੰਮ ਤਹਿਤ ਵੱਧ ਤੋਂ ਵੱਧ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਨਿੱਤ ਦਿਨ ਗਤੀਵਿਧੀਆਂ ਕੀਤੀਆ ਜਾ ਰਹੀਆਂ ਹਨ। ਇਹਨਾਂ ਕਾਰਵਾਈਆਂ ਦੀ ਲਗਾਤਾਰਤਾ ਵਿੱਚ ਸ਼੍ਰੀ ਅਜੇ ਗਾਂਧੀ ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਤਹਿਤ ਸ਼੍ਰੀ ਅਨਵਰ ਅਲੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਮੋਗਾ....
ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ- ਖੂੰਹਦ ਨੂੰ ਅੱਗ ਲਗਾਉਣ ‘ਤੇ ਸਖ਼ਤ ਪਾਬੰਦੀ :  ਵਿਰਾਜ ਐਸ.ਤਿੜਕੇ 
ਮਾਲੇਰਕੋਟਲਾ, 25 ਮਾਰਚ 2025 : ਜ਼ਿਲ੍ਹਾ ਮੈਜਿਸਟਰੇਟ ਵਿਰਾਜ ਐਸ.ਤਿੜਕੇ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਦੇ ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲਰੇਕੋਟਲਾ ਅੰਦਰ ਕਣਕ ਦੀ ਰਹਿੰਦ- ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਉਪਰੰਤ ਕਣਕ ਦੇ ਨਾੜ ਨੂੰ ਕਿਸਾਨਾਂ ਵਲੋਂ....
ਜ਼ਿਲ੍ਹੇ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਤੇ ਪੂਰਨ ਤੌਰ ਤੇ ਪਾਬੰਦੀ
ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ ਐਸ.ਐਮ.ਐਸ ਲਗਾਏ ਬਗੈਰ ਨਹੀਂ ਚੱਲੇਗੀ ਮਾਲੇਰਕੋਟਲਾ, 25 ਮਾਰਚ 2025 : ਜਿਲ੍ਹਾ ਮੈਜਿਸਟਰੇਟ ਵਿਰਾਜ ਐਸ. ਤਿੜਕੇ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 (ਬੀ.ਐਨ.ਐਸ.ਐਸ) ਦੀ ਧਾਰਾ 163 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਸ਼ਾਮ 7:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਦੀ ਕਟਾਈ ਕਰਨ ਤੇ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਵਾਲੀਆਂ....
ਉਦਯੋਗ ਅਤੇ ਸੇਵਾਵਾਂ ਵਿਚ ਖੜੋਤ ਦਾ ਸੰਕਟ ਭਾਵੇਂ ਪੂਰੇ ਵਿਸ਼ਵ ਭਰ ਵਿਚ ਮੰਡਰਾ ਰਿਹਾ ਹੈ ਪਰ ਖੇਤੀ ਵਿਚ ਵਿਕਾਸ ਦੀਆਂ ਸੰਭਾਵਨਾਵਾਂ ਹਮੇਸ਼ਾਂ ਬਣੀਆਂ ਰਹਿੰਦੀਆਂ ਹਨ : ਡਾ. ਸੁਖਪਾਲ ਸਿੰਘ
ਪਟਿਆਲਾ, 25 ਮਾਰਚ, 2025 :ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਰੌਣੀ, ਪਟਿਆਲਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ ਜਿਸ ਵਿਚ ਵੱਡੀ ਗਿਣਤੀ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਇਸ ਕਿਸਾਨ ਮੇਲੇ ਵਿਚ ਉੱਘੇ ਅਰਥਸ਼ਾਸਤਰੀ ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ, ਪੰਜਾਬ ਸਰਕਾਰ ਮੁੱਖ ਮਹਿਮਾਨ ਵੱਜੋਂ ਸ਼ਾਮਿਲ ਹੋਏ। ਕਿਸਾਨ ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਨੇ ਕੀਤੀ। ਡਾ. ਦਵਿੰਦਰ ਸਿੰਘ....
ਅਸ਼ੀਰਵਾਦ ਸਕੀਮ ਤਹਿਤ 2549 ਲਾਭਪਾਤਰੀਆਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ
ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਮਲੋਟ, 25 ਮਾਰਚ 2025 : ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024—25 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ 2549 ਲਾਭਪਾਤਰੀਆਂ ਨੂੰ 12.99 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ....
ਡੀਆਈਜੀ ਸਵਪਨ ਸ਼ਰਮਾ ਵੱਲੋਂ ਅਬੋਹਰ ਦਾ ਦੌਰਾ, ਸਦਰ ਥਾਣੇ ਦੇ ਕੰਮ ਕਾਜ ਦਾ ਲਿਆ ਜਾਇਜ਼ਾ
ਅਬੋਹਰ 25 ਮਾਰਚ 2025 : ਡੀਆਈਜੀ ਫਿਰੋਜ਼ਪੁਰ ਰੇਂਜ ਸਵਪਨ ਸ਼ਰਮਾ ਆਈਪੀਐਸ ਵੱਲੋਂ ਅੱਜ ਅਬੋਹਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਨੇ ਇੱਥੋਂ ਦੇ ਥਾਣਾ ਸਦਰ ਦਾ ਨਿਰੀਖਣ ਕੀਤਾ ਅਤੇ ਸਟਾਫ ਨਾਲ ਮੀਟਿੰਗ ਕਰਕੇ ਵਿਭਾਗ ਦੇ ਕੰਮਕਜ ਦੀ ਸਮੀਖਿਆ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਫਾਜਲਕਾ ਦੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਇਸ ਮੌਕੇ ਸ੍ਰੀ ਸਵਪਨ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ....
ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲੇ ਮਿਲਾਵਟਖੋਰਾਂ ਵਿਰੁੱਧ ਕੀਤੀ ਜਾਵੇਗੀ ਕਾਰਵਾਈ-ਏ.ਡੀ.ਸੀ.
ਸ੍ਰੀ ਫ਼ਤਹਿਗੜ੍ਹ ਸਾਹਿਬ, 25 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਹਰਪ੍ਰੀਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ। ਜਿਸ ਵਿੱਚ ਉਨ੍ਹਾਂ ਜ਼ਿਲ੍ਹੇ ਵਿੱਚ ਸਿਹਤ ਵਿਭਾਗ ਰਾਹੀਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਅਤੇ ਕਾਰਗੁਜਾਰੀ ਦਾ ਜਾਇਜ਼ਾ ਲਿਆ। ਸ਼੍ਰੀ ਹਰਪ੍ਰੀਤ ਸਿੰਘ ਨੇ ਸਿਵਲ ਸਰਜਨ ਤੇ ਫੂਡ ਸੇਫਟੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਖਾਣ ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਕਰਨ ਵਾਲੇ....
ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦੀ ਪੰਜਾਬ ਸਰਕਾਰ ਕਰ ਰਹੀ ਹੈ ਪੂਰੀ ਮੱਦਦ : ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ 
ਸ੍ਰੀ ਫਤਿਹਗੜ੍ਹ ਸਾਹਿਬ, 25 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਜੰਗੀ ਪੱਧਰ 'ਤੇ ਕੀਤੀ ਜਾ ਰਹੀ ਹੈ, ਜਿਸ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਦੀ ਅਗਵਾਈ ਵਿੱਚ ਪੁਲੀਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਪਿੰਡ ਮਛਰਾਏ ਖੁਰਦ ਵਿਖੇ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਤੇ ਉਸਾਰੇ ਜਾ ਰਹੇ ਨਾਜਾਇਜ਼ ਮਕਾਨ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵਿਖੇ "ਔਰਤਾਂ ਅਤੇ ਸਮਾਨਤਾ" ਵਿਸ਼ੇ 'ਤੇ ਰਾਸ਼ਟਰੀ ਸੈਮੀਨਾਰ ਦਾ ਆਯੋਜਨ 
ਸ੍ਰੀ ਫਤਿਹਗੜ੍ਹ ਸਾਹਿਬ, 25 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਸਮਾਜ ਸ਼ਾਸਤਰ ਵਿਭਾਗ ਨੇ "ਔਰਤਾਂ ਅਤੇ ਸਮਾਨਤਾ" ਸਿਰਲੇਖ ਹੇਠ ਇੱਕ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ। ਸੈਮੀਨਾਰ ਦਾ ਉਦੇਸ਼ ਲਿੰਗ ਸਮਾਨਤਾ ਦੇ ਬਹੁਪੱਖੀ ਸੁਭਾਅ ਦੀ ਪੜਚੋਲ ਕਰਨਾ ਅਤੇ ਲਿੰਗ ਨਿਆਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਸਮਾਵੇਸ਼ੀ ਨੀਤੀਆਂ ਨੂੰ ਸਮਝਣਾ ਸੀ। ਇਸ ਸਮਾਗਮ ਵਿਚ ਪ੍ਰੋ. ਪਰਿਤ ਪਾਲ ਸਿੰਘ, ਵਾਈਸ ਚਾਂਸਲਰ, ਅਤੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਅਕਾਦਮਿਕ....
ਮੈਡੀਕਲ ਸਟੋਰਾਂ ਤੇ ਦਵਾਈਆਂ ਅਤੇ ਸੂਈਆਂ ਸਰਿੰਜਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ :- ਸਿਵਲ ਸਰਜਨ ਡਾ ਦਵਿੰਦਰਜੀਤ ਕੌਰ
ਮੈਡੀਕਲ ਸਟੋਰ ਤੋ ਜਬਤ ਕੀਤੀਆ 345 ਨਜਾਇਜ਼ ਸਰਿੰਜਾਂ ਸ੍ਰੀ ਫਤਿਹਗੜ੍ਹ ਸਾਹਿਬ, 25 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ "ਯੁੱਧ ਨਸ਼ਿਆਂ ਵਿਰੁੱਧ" ਤਹਿਤ ਡਿਪਟੀ ਕਮਿਸ਼ਨਰ ਡਾ ਸੋਨਾ ਥਿੰਦ ਅਤੇ ਸਿਵਲ ਸਰਜਨ ਸ੍ਰੀ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਰੱਗ ਇੰਸਪੈਕਟਰ ਸ੍ਰੀ ਸੁਖਬੀਰ ਚੰਦ ਵੱਲੋਂ ਬੁੱਗਾ ਕਲਾਂ ਵਿਖੇ ਮੈਡੀਕਲ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਚੈਕਿੰਗ ਦੌਰਾਨ ਇੱਕ ਮੈਡੀਕਲ ਸਟੋਰ ਤੋਂ 345....
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਵੱਲੋਂ ਵਰਲਡ ਜਲ ਦਿਵਸ 2025 'ਤੇ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ 
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਅੰਗਰੇਜ਼ੀ ਵਿਭਾਗ ਨੇ ਵਿਸ਼ਵ ਜਲ ਦਿਵਸ 2025 ਨੂੰ ਸਮਰਪਿਤ ਇੱਕ ਰੋਜ਼ਾ ਰਾਸ਼ਟਰੀ ਸੈਮੀਨਾਰ ਦਾ ਆਯੋਜਨ ਕੀਤਾ। "ਪਾਣੀ ਅਤੇ ਮਨੁੱਖਤਾ: ਸੰਕਟ, ਸੱਭਿਆਚਾਰ ਅਤੇ ਸਥਿਰਤਾ" ਵਿਸ਼ੇ 'ਤੇ ਸੈਮੀਨਾਰ ਨੇ ਉੱਘੇ ਵਿਦਵਾਨਾਂ, ਵਾਤਾਵਰਣ ਪ੍ਰੇਮੀਆਂ ਅਤੇ ਸਿੱਖਿਆ ਸ਼ਾਸਤਰੀਆਂ ਨੂੰ ਪਾਣੀ ਦੀ ਸੰਭਾਲ ਅਤੇ ਸਥਿਰਤਾ ਦੀ ਜ਼ਰੂਰੀ ਲੋੜ 'ਤੇ ਚਰਚਾ ਕਰਨ ਲਈ ਇਕੱਠਾ ਕੀਤਾ। ਇਸ....
ਬਠਿੰਡਾ ਝੀਲਾਂ ਨੂੰ ਸੈਰ ਸਪਾਟੇ ਦੇ ਹੱਬ ਵਜੋਂ ਵਿਕਸਿਤ ਕਰਨ ਦੀ ਬਣਾਵਾਂਗੇ ਯੋਜਨਾ: ਮੰਤਰੀ ਸੌਂਦ ਦਾ ਵੱਡਾ ਐਲਾਨ
ਪੰਜਾਬ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਸਾਂਭ-ਸੰਭਾਲ ਅਤੇ ਸੁੰਦਰੀਕਰਨ ਲਈ ਬਹੁਤ ਸਾਰੇ ਕਾਰਜ ਜਾਰੀ ਬਠਿੰਡਾ/ਚੰਡੀਗੜ੍ਹ, 24 ਮਾਰਚ 2025 : ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬ ਵਿਧਾਨ ਸਭਾ ਵਿਖੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਸੈਰ ਸਪਾਟੇ ਨੂੰ ਪ੍ਰਫੁੱਲਤ ਕਰਨ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਵੱਲੋਂ ਵੱਖ-ਵੱਖ ਜ਼ਿਲ੍ਹਿਆ ਵਿੱਚ ਇਤਿਹਾਸਕ ਯਾਦਗਾਰਾਂ ਤੇ ਟੂਰਿਸਟ ਸਥਾਨਾਂ ਦੀ ਇਤਿਹਾਸਕ....
ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ 'ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੋਟਿਸ ਲੈ ਕੇ ਕਰੇਗਾ ਕਾਰਵਾਈ : ਜਥੇਦਾਰ ਗੜਗੱਜ 
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ ਲੁਧਿਆਣਾ ਦੀ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਕੀਤਾ ਗਿਆ ਭਰਵਾਂ ਸਨਮਾਨ ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦਾ ਟਾਕਰਾ ਇੱਕਜੁੱਟਤਾ ਨਾਲ ਹੀ ਸੰਭਵ ਅੰਮ੍ਰਿਤਸਰ, 24 ਮਾਰਚ 2025 : ਲੁਧਿਆਣਾ ‘ਚ ਗੁਰਦੁਆਰਾ ਸਿੰਘ ਸਭਾ ਵਿਖੇ ਗੁਰਮਤਿ....
ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਵਿਭਾਗ ਵੱਲੋਂ ਗੈਸਟ ਲੈਕਚਰ ਦਾ ਆਯੋਜਨ 
ਸ੍ਰੀ ਫ਼ਤਹਿਗੜ੍ਹ ਸਾਹਿਬ, 24 ਮਾਰਚ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਦੇ ਪੱਤਰਕਾਰੀ ਅਤੇ ਜਨ ਸੰਚਾਰ ਵਿਭਾਗ ਵੱਲੋਂ ਵਿਦਿਆਰਥੀਆਂ ਲਈ ਗੈਸਟ ਲੈਕਚਰ ਦਾ ਆਯੋਜਨ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਜਾਗਰਣ ਅਖਬਾਰ ਵਿੱਚ ਸਬ-ਐਡੀਟਰ ਵਜੋਂ ਕਾਰਜਸ਼ੀਲ ਸ੍ਰ. ਦਿਲਰਾਜ ਸਿੰਘ ਬਾਜਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਲੈਕਚਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪ੍ਰਿੰਟ ਪੱਤਰਕਾਰੀ ਦੀ ਭਰੋਸੇਯੋਗਤਾ ਅਤੇ ਡਿਜਿਟਲ ਮੀਡੀਆ ਦੇ ਯੁੱਗ ਵਿੱਚ ਇਸ ਨੂੰ ਦਰਪੇਸ਼ ਚੁਣੌਤੀਆਂ ਸਬੰਧੀ ਜਾਗਰੂਕ ਕਰਨਾ ਸੀ....