ਮਾਲਵਾ

ਸ਼ੁਭਮ ਅਗਰਵਾਲ ਨੇ ਫ਼ਤਹਿਗੜ੍ਹ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਵੱਜੋਂ ਅਹੁਦਾ ਸੰਭਾਲਿਆ
ਸ੍ਰੀ ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਾਲ 2018 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼੍ਰੀ ਸ਼ੁਭਮ ਅਗਰਵਾਲ ਨੇ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਐਸ.ਐਸ.ਪੀ. ਵੱਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਤੇ ਜੁਰਮ ਮੁਕਤ ਕਰਨਾ ਉਨ੍ਹਾਂ ਦੀ ਤਰਜੀਹ ਹੈ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਆਮ ਲੋਕਾਂ ਨਾਲ ਦੋਸਤਾਨਾਂ ਸਬੰਧ ਬਣਾ ਕੇ ਰੱਖੇ ਜਾਣ ਤਾਂ ਜੋ ਆਮ ਲੋਕ ਬਿਨਾਂ ਕਿਸੇ....
ਸਰਕਾਰੀ ਦਫ਼ਤਰਾਂ ਵਿੱਚ ਸਾਬਕਾ ਸੈਨਿਕਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ-ਡਿਪਟੀ ਕਮਿਸ਼ਨਰ
ਸ੍ਰੀ ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜ਼ਿਲ੍ਹਾ ਸੈਨਿਕ ਬੋਰਡ ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸੈਨਿਕ ਬੋਰਡ ਦੀ ਤਿਮਾਹੀ ਮੀਟਿੰਗ ਹੋਈ। ਮੀਟਿੰਗ ਦੌਰਾਨ ਜਿਥੇ ਬੋਰਡ ਵੱਲੋਂ ਕੀਤੇ ਕੰਮਾਂ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਵੀ ਵਿਸਥਾਰ ਸਹਿਤ ਚਰਚਾ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਝੰਡਾ ਦਿਵਸ ਫੰਡ....
ਮਾਤਾ ਗੁਜਰੀ ਕਾਲਜ ਵਿਖੇ ਕਰਵਾਈ ਗਈ ਸਾਲਾਨਾ ਕਨਵੋਕੇਸ਼ਨ
ਵਿਦਿਆਰਥੀ ਅਣਥੱਕ ਮਿਹਨਤ ਅਤੇ ਧਾਰਮਿਕ ਨੈਤਿਕਤਾ ਨਾਲ ਆਪਣੇ ਉਦੇਸ਼ ਪ੍ਰਾਪਤੀ ਲਈ ਯਤਨਸ਼ੀਲ ਰਹਿਣ : ਇੰਜੀ. ਸੁਖਮਿੰਦਰ ਸਿੰਘ, ਜਗਦੀਪ ਸਿੰਘ ਚੀਮਾ 1147 ਵਿਦਿਆਰਥੀਆਂ ਨੇ ਪ੍ਰਾਪਤ ਕੀਤੀਆਂ ਡਿਗਰੀਆਂ ਅਤੇ 30 ਵਿਦਿਆਰਥੀਆਂ ਨੇ ਹਾਸਲ ਕੀਤੇ ਗੋਲਡ ਮੈਡਲ ਸ੍ਰੀ ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਮਾਤਾ ਗੁਜਰੀ ਕਾਲਜ ਵਿਖੇ ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਸ੍ਰ. ਜਗਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਕਾਲਜ ਦੀ ਸਾਲਾਨਾ ਕਨਵੋਕੇਸ਼ਨ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਸ਼੍ਰੋਮਣੀ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਇਓਟੈਕਨੋਲੋਜੀ ਵਿਦਿਆਰਥੀਆਂ ਨੇ ਕੀਤਾ ਇੰਡਸ ਹਸਪਤਾਲ ਦਾ ਦੌਰਾ 
ਸ੍ਰੀ ਫ਼ਤਹਿਗੜ੍ਹ ਸਾਹਿਬ, 22 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਬਾਇਓਟੈਕਨੋਲੋਜੀ ਵਿਭਾਗ ਦੇ ਵਿਦਿਆਰਥੀਆਂ ਨੇ ਡਾ. ਸਿਮਰਨ ਜੋਤ ਕੌਰ ਅਤੇ ਬੀਬਾ ਕੁਦਰਤਦੀਪ ਕੌਰ ਦੀ ਅਗਵਾਈ ਹੇਠ ਪਿੰਡ ਪੀਰਜੈਣ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਸਥਿਤ ਇੰਡਸ ਹਸਪਤਾਲ ਦਾ ਦੌਰਾ ਕੀਤਾ। ਇਹ ਦੌਰਾ ਵਿਦਿਆਰਥੀਆਂ ਨੂੰ ਆਧੁਨਿਕ ਹਸਪਤਾਲੀ ਪ੍ਰਬੰਧ ਅਤੇ ਮੈਡੀਕਲ ਲੈਬ ਟੈਕਨੀਕਸ ਬਾਰੇ ਹਕੀਕਤੀ ਜਾਣਕਾਰੀ ਦੇਣ ਲਈ ਆਯੋਜਿਤ ਕੀਤਾ ਗਿਆ ਸੀ। ਇੰਡਸ ਹਸਪਤਾਲ, ਜੋ ਆਧੁਨਿਕ....
ਸਰਕਾਰ ਵਤਨ ਦੀ ਖਾਤਰ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਕਰਨ ਲਈ ਵਚਨਬੱਧ ਹੈ : ਭਗਵੰਤ ਮਾਨ
ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਭਵਾਨੀਗੜ੍ਹ, 22 ਫਰਵਰੀ, 2025 : ਮੁੱਖ ਮੰਤਰੀ ਭਗਵੰਤ ਮਾਨ ਨੇ ਕੁਝ ਦਿਨ ਪਹਿਲਾਂ ਡਿਊਟੀ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਕਾਂਸਟੇਬਲ ਹਰਸ਼ਵੀਰ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਅੱਜ ਦੇਸ਼ ਲਈ ਉਸ ਦੀ ਕੁਰਬਾਨੀ ਦੇ ਸਤਿਕਾਰ ਵਜੋਂ ਸ਼ਹੀਦ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਕਾਂਸਟੇਬਲ ਹਰਸ਼ਵੀਰ ਸਿੰਘ ਨੇ ਸੜਕ ਸੁਰਖਿਆ ਫੋਰਸ....
ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ : ਮੁੱਖ ਮੰਤਰੀ ਭਗਵੰਤ ਮਾਨ 
ਭਗਵੰਤ ਮਾਨ ਨੇ ਭਵਾਨੀਗੜ੍ਹ ਵਿਖੇ ਨਵਾਂ ਬਣਿਆ ਸਬ-ਡਵੀਜ਼ਨਲ ਕੰਪਲੈਕਸ ਲੋਕਾਂ ਨੂੰ ਕੀਤਾ ਸਮਰਪਿਤ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਨੌਟੰਕੀਆਂ ਕਰਕੇ ਬਿੱਟੂ ਦਾ ਮੁੱਖ ਮੰਤਰੀ ਨਿਵਾਸ 'ਤੇ ਕਾਬਜ਼ ਹੋਣ ਦਾ ਸੁਪਨਾ ਕਦੇ ਵੀ ਸਾਕਾਰ ਨਹੀਂ ਹੋਵੇਗਾ ਭਵਾਨੀਗੜ੍ਹ, 22 ਫਰਵਰੀ, 2025 : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ....
ਵਿਜੀਲੈਂਸ ਬਿਊਰੋ ਨੇ ਜੇ.ਈ. ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
ਲੁਧਿਆਣਾ, 21 ਫਰਵਰੀ, 2025 : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਜੂਨੀਅਰ ਇੰਜੀਨੀਅਰ (ਜੇ.ਈ.) ਮਨੋਜ ਕੁਮਾਰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਸ਼ਿਕਾਇਤਕਰਤਾ ਨਿਊ ਅਮਰ ਨਗਰ, ਡਾਬਾ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ....
ਪੀ ਏ ਯੂ ਵਿਖੇ ਆਈ ਸੀ ਏ ਆਰ ਦੀ ਮਦਦ ਨਾਲ ਜਾਰੀ 21-ਦਿਨਾ ਦਰਦ ਰੁੱਤ ਸਕੂਲ ਸਮਾਪਤ ਹੋਇਆ 
ਲੁਧਿਆਣਾ 21 ਫਰਵਰੀ, 2025 : ਪੀ ਏ ਯੂ ਦੇ ਭੋਜਨ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਵਿਚ ਆਈ.ਸੀ.ਏ.ਆਰ. ਦੁਆਰਾ ਪ੍ਰਾਯੋਜਿਤ ਕੀਤਾ ਗਿਆ 21 ਰੋਜ਼ਾ ਸਰਦ ਰੁੱਤ ਸਿਖਲਾਈ ਸਕੂਲ ਸਫਲਤਾ ਨਾਲ ਆਪਣੇ ਸਿਖ਼ਰ ਤੇ ਪੁੱਜਿਆ। ਸਮਾਪਤੀ ਸਮਾਰੋਹ ਵਿਚ ਵਿੱਚ ਪੀਏਯੂ ਦੇ ਨਿਰਦੇਸ਼ਕ ਖੋਜ ਡਾ ਅਜਮੇਰ ਸਿੰਘ ਢੱਟ ਅਤੇ ਖੇਤੀਬਾੜੀ ਕਾਲਜ ਦੇ ਡੀਨ ਡਾ ਚਰਨਜੀਤ ਸਿੰਘ ਔਲਖ ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਨੇ ਸਰਦ ਰੁੱਤ ਸਿਖਲਾਈ ਸਕੂਲ ਦੇ ਸਫਲ ਆਯੋਜਨ ਲਈ ਭਾਗੀਦਾਰਾਂ ਅਤੇ ਆਯੋਜਕਾਂ ਦੀ ਸ਼ਲਾਘਾ ਕੀਤੀ। ਡੀਨ....
ਪ੍ਰਸ਼ਾਸ਼ਨ ਵੱਲੋਂ ਮਹਿਲਾ ਕੇਂਦਰੀ ਜੇਲ੍ਹ 'ਚ ਕਿੱਟ ਵੰਡ ਸਮਾਰੋਹ ਆਯੋਜਿਤ
ਲੁਧਿਆਣਾ, 21 ਫਰਵਰੀ 2025 : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਮੁੱਖ ਮੰਤਰੀ ਦੇ ਫੀਲਡ ਅਫ਼ਸਰ ਕ੍ਰਿਤਿਕਾ ਗੋਇਲ ਵੱਲੋਂ ਮਹਿਲਾ ਕੇਂਦਰੀ ਜੇਲ ਦਾ ਦੌਰਾ ਕਰਦਿਆਂ ਕਿੱਟਾਂ ਵੰਡੀਆਂ ਗਈਆਂ। ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਡਾਇਰੈਕਟਰ ਅਮ੍ਰਿਤ ਸਿੰਘ ਆਈ.ਏ.ਐਸ., ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜੋਰਵਾਲ ਆਈ.ਏ.ਐਸ. ਅਤੇ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਵਿਕਾਸ ਅਮਰਜੀਤ ਬੈਂਸ ਪੀ.ਸੀ.ਐਸ. ਵੱਲੋਂ ਜਾਰੀ ਹੁਕਮਾਂ ਹੇਠ ਚੱਲ ਰਹੇ ਪ੍ਰੋਗਰਾਮ ਸਕੰਲਪ ਸਕੀਮ ਅਧੀਨ ਮਹਿਲਾ....
ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਲੁਧਿਆਣਾ ਅਤੇ ਪਟਿਆਲਾ ਦੇ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ
ਅਧਿਕਾਰੀਆਂ ਨੂੰ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਚੱਲ ਰਹੇ ਕਾਰਜ਼ਾਂ 'ਚ ਤੇਜ਼ੀ ਲਿਆਉਣ ਦੇ ਵੀ ਦਿੱਤੇ ਨਿਰਦੇਸ਼ ਲੁਧਿਆਣਾ, 21 ਫਰਵਰੀ 2025 : ਪੰਜਾਬ ਵਿਧਾਨ ਸਭਾ ਦੀ ਸਥਾਨਕ ਸਰਕਾਰਾਂ ਬਾਰੇ ਕਮੇਟੀ ਵੱਲੋਂ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਚਤ ਭਵਨ ਵਿਖੇ ਲੁਧਿਆਣਾ ਅਤੇ ਪਟਿਆਲਾ ਸ਼ਹਿਰਾਂ ਵਿੱਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੇ ਨਾਲ-ਨਾਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਅਤੇ ਪੀ.ਐਸ.ਪੀ.ਸੀ.ਐਲ. ਦੁਆਰਾ ਕੀਤੇ ਗਏ ਕਾਰਜ਼ਾਂ ਦੀ ਸਮੀਖਿਆ ਕਰਨ ਲਈ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਦੀ....
ਮੱਛੀ ਪਾਲਣ ਵਿਭਾਗ ਵੱਲੋਂ ਮੱਛੀ ਪੂੰਗ ਫਾਰਮ ਮੋਹੀ 'ਚ ਜਾਗਰੂਕਤਾ ਕੈਂਪ ਆਯੋਜਿਤ
ਕਰੀਬ 100 ਮੱਛੀ ਕਾਸ਼ਤਕਾਰਾਂ/ਵਿਕਰੇਤਾਵਾਂ ਨੇ ਕੀਤੀ ਸ਼ਮੂਲੀਅਤ ਲੁਧਿਆਣਾ, 21 ਫਰਵਰੀ 2025 : ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ, ਪੰਜਾਬ ਜਸਵੀਰ ਸਿੰਘ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾ ਤਹਿਤ, ਮੱਛੀ ਪਾਲਣ ਵਿਭਾਗ, ਲੁਧਿਆਣਾ ਵੱਲੋਂ ਪ੍ਰਧਾਨ ਮੰਤਰੀ ਮਤਸਿਆ ਕਿਸਾਨ ਸਮਰਿਧੀ ਸਾਹ ਯੋਜਨਾ (ਪੀ.ਐਮ-ਐਮ.ਕੇ.ਐਸ.ਐਸ.ਵਾਈ.) ਦੇ ਪ੍ਰਚਾਰ ਅਤੇ ਨੈਸ਼ਨਲ ਫਿਸ਼ਰੀਜ ਡਿਜਿਟਲ ਪਲੇਟਫਾਰਮ 'ਤੇ ਰਜਿਸ਼ਟ੍ਰੇਸ਼ਨ ਕਰਨ ਲਈ ਸਰਕਾਰੀ ਮੱਛੀ ਪੂੰਗ ਫਾਰਮ, ਪਿੰਡ-ਮੋਹੀ, ਜਿਲ੍ਹਾ ਲੁਧਿਆਣਾ ਵਿਖੇ ਇੱਕ ਜਾਗਰੂਕਤਾ ਕੈਂਪ ਲਗਾਇਆ....
23 ਫਰਵਰੀ ਨੂੰ ਈਟ ਰਾਈਟ ਇੰਡੀਆ ਸਾਈਕਲਥੋਨ ਦਾ ਕੀਤਾ ਜਾਵੇਗਾ ਆਯੋਜਨ- ਡਿਪਟੀ ਕਮਿਸ਼ਨਰ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਸਾਈਕਲਥੋਨ ਵਿੱਚ ਭਾਗ ਲੈਣ ਦੀ ਕੀਤੀ ਅਪੀਲ 28 ਫਰਵਰੀ ਨੂੰ ਹੋਵੇਗਾ ਈਟ ਰਾਈਟ ਮੇਲੇ ਦਾ ਆਯੋਜਨ ਫ਼ਰੀਦਕੋਟ 21 ਫ਼ਰਵਰੀ 2025 : ਸਿਹਤ ਵਿਭਾਗ ਤੇ ਫ਼ਰੀਦਕੋਟ ਸਾਈਕਲਿੰਗ ਗਰੁੱਪ ਵੱਲੋਂ ਈਟ ਰਾਈਟ ਇੰਡੀਆ ਸਾਈਕਲਥੋਨ 23 ਫ਼ਰਵਰੀ ਨੂੰ ਸਵੇਰੇ 6.30 ਵਜੇ ਸਰਕਟ ਹਾਊਸ ਤੋਂ ਸ਼ੁਰੂ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਉਨ੍ਹਾਂ ਕਿਹਾ ਕਿ ਐਮ.ਐਲ.ਏ ਸ. ਗੁਰਦਿੱਤ ਸਿੰਘ ਸੇਖੋਂ ਇਸ ਸਾਈਕਲਥੋਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ।....
ਕੁਸ਼ਟ ਰੋਗ ਬਾਰੇ ਜਾਗਰੂਕਤਾ ਰੈਲੀ ਰਾਹੀਂ ਕੀਤਾ ਜਾਗਰੂਕ
ਬਿਨਾ ਕਿਸੇ ਭੇਦਭਾਵ ਕੋਹੜ ਦੇ ਇਲਾਜ ਵਿੱਚ ਮਦਦ ਕਰਨ ਲਈ ਪ੍ਰਣ ਲਿਆ ਲੈਪਰੋਸੀ ਪੇਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਫਰੀਦਕੋਟ 21 ਫਰਵਰੀ 2025 : ਸਿਵਲ ਸਰਜਨ ਫਰੀਦਕੋਟ ਡਾ. ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜਿਲਾ ਲੈਪਰੋਸੀ ਅਫਸਰ ਡਾ. ਗਗਨਜੋਤ ਕੌਰ ਦੀ ਅਗਵਾਈ ਵਿੱਚ ਜਿਲਾ ਫਰੀਦਕੋਟ ਵਿੱਚ ਲੈਪਰੋਸੀ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਅਧੀਨ ਵਿਸ਼ੇਸ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ । ਇਸ ਲੜੀ ਤਹਿਤ ਅੱਜ ਸਿਹਤ ਵਿਭਾਗ ਦੇ ਕਰਮਚਾਰੀਆਂ ਅਤੇ ਬਾਬਾ....
ਮਗਸੀਪਾ ਵੱਲੋਂ ਨਿਊ ਕਰੀਮੀਨਲ ਲਾਅ ਤੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਲਈ ਦੋ ਰੋਜਾਂ ਟਰੇਨਿੰਗ ਦਾ ਕੀਤਾ ਗਿਆ ਆਯੋਜਨ
ਫ਼ਰੀਦਕੋਟ 21 ਫਰਵਰੀ 2025 : ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਸ਼ੋਕ ਚੱਕਰ ਹਾਲ ਵਿਖੇ ਪੁਲਿਸ ਵਿਭਾਗ ਦੇ ਕਰਮਚਾਰੀਆਂ ਲਈ ਨਿਊ ਕਰੀਮੀਨਲ ਲਾਅ ਸਬੰਧੀ ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਦਾ ਆਯੋਜਨ ਕਰਵਾਇਆ ਗਿਆ। ਇਹ ਜਾਣਕਾਰੀ ਰੀਜ਼ਨਲ ਪ੍ਰੋਜੈਕਟਰ ਕੁਆਰਡੀਨੇਟਰ ਸ੍ਰੀ ਮਨਦੀਪ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਪ੍ਰੋਗਰਾਮ ਵਿਚ ਸ੍ਰੀ ਵਰੁਣ ਬਾਂਸਲ ਐਡਵੋਕਟ ਵੱਲੋਂ ਤਿੰਨ ਨਵੇਂ ਕਾਨੂੰਨਾਂ ਸਬੰਧੀ ਜਾਣਕਾਰੀ ਤੋਂ ਇਲਾਵਾ....
ਡਿਪਟੀ ਕਮਿਸ਼ਨਰ ਨੇ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਮਗਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ
ਫ਼ਰੀਦਕੋਟ 21 ਫਰਵਰੀ 2025 : ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਪ੍ਰੋਗਰਾਮ ਕੋਆਰਡੀਨੇਟਰ ਮਗਨਰੇਗਾ ਸ੍ਰੀ ਵਿਨੀਤ ਕੁਮਾਰ ਵੱਲੋਂ ਬਲਾਕ ਫਰੀਦਕੋਟ ਦੀਆਂ ਗ੍ਰਾਮ ਪੰਚਾਇਤਾਂ ਵਿੱਚ ਚੱਲ ਰਹੇ ਮਗਨਰੇਗਾ ਦੇ ਕੰਮਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਬਲਾਕ ਫਰੀਦਕੋਟ ਦੀ ਗ੍ਰਾਮ ਪੰਚਾਇਤ ਕੋਠੇ ਚਹਿਲ ਵਿਖੇ ਚੱਲ ਰਹੇ ਕੰਮ ਅਤੇ ਗ੍ਰਾਮ ਪੰਚਾਇਤ ਸਿੱਖਾਂਵਾਲਾ ਵਿਖੇ ਛੱਪੜ ਦੇ ਚੱਲ ਰਹੇ ਕੰਮ ਦੀ ਚੈਕਿੰਗ ਕੀਤੀ ।ਉਨ੍ਹਾਂ ਗ੍ਰਾਮ ਪੰਚਾਇਤ ਸਿੱਖਾਂਵਾਲਾ ਵਿਖੇ ਮਗਨਰੇਗਾ ਮੇਟ ਅਤੇ ਜ਼ੋਬ ਕਾਰਡ ਹੋਲਡਰਾਂ ਨੂੰ ਛੱਪੜ ਦੀ....