ਮਾਲਵਾ

27 ਅਕਤੂਬਰ ਨੂੰ ਲੱਗਣਗੇ ਸਾਰੀਆਂ ਤਹਿਸੀਲਾਂ ਤੇ ਸਬ ਤਹਿਸੀਲਾਂ ਵਿਚ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਸੁਵਿਧਾ ਕੈਂਪ
ਫਾਜਿ਼ਲਕਾ, 25 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜਿ਼ਲ੍ਹਾ ਫਾਜਿ਼ਲਕਾ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ ਤਹਿਸੀਲਾਂ ਵਿਚ ਮਿਤੀ 27 ਅਕਤੂਬਰ 2023 ਨੂੰ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਲਈ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ....
ਪੀਏਯੂ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ
ਫਾਜਿ਼ਲਕਾ, 25 ਅਕਤੂਬਰ : ਪੰਜਾਬ ਖੇਤੀਬਾੜੀ ਯੁਨੀਵਰਸਿਟੀ ਲੁਧਿਆਣਾ ਦੇ ਅਬੋਹਰ ਸਥਿਤ ਖੇਤਰੀ ਕੇਂਦਰ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਾਜਿ਼ਲਕਾ ਦੇ ਸਹਿਯੋਗ ਨਾਲ ਪਿੰਡ ਕਰਨੀ ਖੇੜਾ ਵਿਚ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਅਤੇ ਕਣਕ ਦੀ ਕਾਸਤ ਸਬੰਧੀ ਕਿਸਾਨਾਂ ਨੂੰ ਜਾਣਕਾਰੀ ਦੇਣ ਲਈ ਇਕ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਯੁਨੀਵਰਸਿਟੀ ਦੇ ਵਿਗਿਆਨੀ ਡਾ: ਮਨਪ੍ਰੀਤ ਸਿੰਘ ਅਤੇ ਸ੍ਰੀ ਜਗਦੀਸ਼ ਅਰੋੜਾ ਨੇ ਵਿਸੇਸ਼ ਤੌਰ ਤੇ ਪਹੁੰਚ ਕੇ ਕਿਸਾਨਾਂ....
ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕਤਾ ਗਤੀਵਿਧੀਆਂ ਬਾਰੇ ਕੀਤੀ ਵਿਚਾਰ—ਚਰਚਾ
ਫਾਜ਼ਿਲਕਾ, 25 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲੇ੍ਹ ਅੰਦਰ ਪਰਾਲੀ ਨੂੰ ਸੜਣ ਤੋਂ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਰਾਲੀ ਨੂੰ ਅੱਗ ਲਗਣ ਤੋਂ ਰੋਕਣ ਲਈ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜਾ ਲਿਆ। ਉਨ੍ਹਾਂ ਹਦਾਇਤ ਕਰਦਿਆਂ ਵੀ ਕਿਹਾ ਕਿ ਜੇਕਰ ਕੋਈ ਪਰਾਲੀ ਸਾੜਦਾ ਹੈ ਤਾਂ ਉਸਦੇ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਿਭਾਗੀ....
ਲੁਧਿਆਣਾ ਦੇ ਪਾਇਲ ਵਿੱਚ ਰਾਵਣ ਨੂੰ ਸਾੜਿਆ ਨਹੀਂ ਜਾਂਦਾ, ਸਗੋਂ ਪੂਜਿਆ ਜਾਂਦਾ ਹੈ।
ਪਾਇਲ, 24 ਅਕਤੂਬਰ : ਭਾਰਤ ਵਿੱਚ ਜਿੱਥੇ ਅੱਜ ਦੇ ਦਿਨ ਰਾਵਣ, ਕੁੰਭ ਕਰਨ ਅਤੇ ਮੇਘਨਾਦ ਦੇ ਪੁਤਲੇ ਫੂਕੇ ਜਾਂਦੇ ਹਨ, ਉੱਥੇ ਪੰਜਾਬ ਦੇ ਜਿਲ੍ਹਾਂ ਲੁਧਿਆਣਾ ਦੇ ਅਧੀਨ ਆਉਂਦੇ ਵਿਧਾਨ ਸਭਾ ਹਲਕਾ ਪਾਇਲ ਵਿੱਚ ਰਾਵਣ ਨੂੰ ਸਾੜਿਆ ਨਹੀਂ ਜਾਂਦਾ, ਸਗੋਂ ਉਸਦੀ ਪੂਜਾ ਕੀਤੀ ਜਾਂਦੀ ਹੈ। ਪਾਇਲ ਵਿੱਚ ਲੰਕਾਪਤੀ ਰਾਵਣ ਦਾ ਇੱਕ ਤਕਰੀਬਨ 178 ਸਾਲ ਪੁਰਾਣਾ ਇੱਕ ਮੰਦਰ ਬਣਿਆ ਹੋਇਆ ਹੈ। ਜਾਣਕਾਰੀ ਅਨੁਸਾਰ ਇਹ ਪੂਜਾ 1835 ਤੋਂ ਕਰਨੀ ਸ਼ੁਰੂ ਹੋਈ ਸੀ। ਇਸ ਪਰੰਪਰਾ ਨੂੰ ਦੂਬੇ ਪਰਿਵਾਰ ਹਰ ਸਾਲ ਦੁਸਹਿਰੇ ਮੌਕੇ ਪਾਇਲ ਆ....
ਮੋਹਾਲੀ 'ਚ ਟਰੱਕ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਨੌਜਵਾਨਾਂ ਦੀ ਮੌਤ
ਮੋਹਾਲੀ, 24 ਅਕਤੂਬਰ : ਮੋਹਾਲੀ ‘ਚ ਇੱਕ ਤੇਜ਼ ਰਫਤਾਰ ਟਰੱਕ ਨੇ ਇੱਕ ਮੋਟਰਸਾਈਕਲ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ, ਜਿਸ ਕਾਰਨ ਵਾਪਰੇ ਹਾਦਸੇ ‘ਚ ਦੋ ਨੌਜਵਾਨਾਂ ਦੀ ਮੌਕੇ ਤੇ ਹੀ ਮੌਤ ਹੋ ਜਾਣ ਦੀ ਖਬਰ ਹੈ। ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਦੋਵਾਂ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਪਿੰਡ ਤੰਗੋਰੀ ਵਾਸੀ ਹਰਜੀਤ ਸਿੰਘ ਉਰਫ ਕਾਕਕਾ ਅਤੇ ਉਸ ਦਾ ਭਰਾ ਗੁਰਮੇਜਰ ਸਿੰਘ ਏਸੀ ਰਿਪੇਅਰ ਦਾ ਕੰਮ ਕਰਦੇ ਸਨ। 23 ਅਕਤੂਬਰ ਨੂੰ....
ਦਿੱਲੀ ਪੁਲਿਸ ਵੱਲੋਂ ਬਠਿੰਡਾ ਵਿੱਚ ਕਰੋੜਾਂ ਦੀ ਨਸ਼ਾ ਤਸਕਰੀ ਦੇ ਮਾਮਲੇ 'ਚ ਸਮਗਲਰ ਗ੍ਰਿਫਤਾਰ 
ਬਠਿੰਡਾ, 24 ਅਕਤੂਬਰ : ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਬਠਿੰਡਾ ਵਿੱਚ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ ਜੋ ਉੱਤਰੀ ਭਾਰਤ ਅਤੇ ਉੱਤਰ ਪੂਰਬੀ ਰਾਜਾਂ ਵਿੱਚ ਡਰੱਗ ਰੈਕੇਟ ਨੂੰ ਚਲਾ ਰਿਹਾ ਸੀ। ਪੁਲਿਸ ਲੰਬੇ ਸਮੇਂ ਤੋਂ ਮੁਲਜ਼ਮ ਕੰਵਲਦੀਪ ਸਿੰਘ ਦੀ ਭਾਲ ਕਰ ਰਹੀ ਸੀ। ਸਪੈਸ਼ਲ ਸੈੱਲ ਨੂੰ ਇਸ ਤਸਕਰ ਦੀ ਬਠਿੰਡਾ 'ਚ ਮੌਜੂਦ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਇੱਕ ਵਿਸ਼ੇਸ਼ ਆਪਰੇਸ਼ਨ ਦੌਰਾਨ ਮੁਲਜ਼ਮ ਨਸ਼ਾ ਤਸਕਰ ਕੰਵਲਦੀਪ ਸਿੰਘ ਨੂੰ ਬਠਿੰਡਾ ਤੋਂ ਗ੍ਰਿਫਤਾਰ....
ਪੰਜਾਬ ਦੀ ਜਰਖੇਜ਼ ਧਰਤੀ 'ਤੇ ਕੁਝ ਵੀ ਉੱਗ ਸਕਦਾ, ਪਰ ਨਫ਼ਰਤ ਦਾ ਬੀਜ ਨਹੀਂ ਫੁੱਟੇਗਾ : ਭਗਵੰਤ ਮਾਨ
ਭਗਵੰਤ ਮਾਨ ਵੱਲੋਂ ਲੋਕਾਂ ਨੂੰ ਸੂਬੇ 'ਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਮਜ਼ਬੂਤ ਕਰਨ ਲਈ ਸੁਹਿਰਦਤਾ ਨਾਲ ਕੰਮ ਕਰਨ ਦਾ ਸੱਦਾ ਲੁਧਿਆਣਾ, 24 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੋਕਾਂ ਨੂੰ ਸੂਬੇ ਵਿੱਚ ਫਿਰਕੂ ਸਦਭਾਵਨਾ, ਭਾਈਚਾਰਕ ਸਾਂਝ ਅਤੇ ਅਮਨ-ਸ਼ਾਂਤੀ ਦੀਆਂ ਤੰਦਾਂ ਨੂੰ ਮਜ਼ਬੂਤ ਕਰਨ ਲਈ ਸੁਹਿਰਦ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਅੱਜ ਇੱਥੇ ਸ੍ਰੀ ਰਾਧਾ ਗੋਪੀਨਾਥ ਮੰਦਰ ਦਾ ਉਦਘਾਟਨ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ....
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਐੱਸ ਏ ਐੱਸ ਨਗਰ ਜ਼ਿਲ੍ਹੇ ਵਿੱਚ ਦੁਸਹਿਰਾ, ਦੀਵਾਲੀ ਅਤੇ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਉਤਸਵ ਸਬੰਧੀ ਆਤਿਸ਼ਬਾਜ਼ੀ ਨੂੰ ਲੈ ਕੇ ਮਨਾਹੀ ਦੇ ਹੁਕਮ ਜਾਰੀ
ਐਸ.ਏ.ਐਸ.ਨਗਰ, 24 ਅਕਤੂਬਰ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਆਸ਼ਿਕਾ ਜੈਨ ਨੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਦੁਸਹਿਰਾ (24 ਅਕਤੂਬਰ), ਦੀਵਾਲੀ (12 ਨਵੰਬਰ) ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ (27 ਨਵੰਬਰ) ਸਬੰਧੀ ਆਤਿਸ਼ਬਾਜ਼ੀ ਨੂੰ ਲੈ ਕੇ ਜਨਤਕ ਹਿੱਤ ਵਿੱਚ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਨਾਹੀ ਦੇ ਹੁਕਮ ਜਾਰੀ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਨੈ ਇਨ੍ਹਾਂ ਤਿਉਹਾਰਾਂ/ ਪ੍ਰਕਾਸ਼ ਉਤਸਵ ਨੂੰ ਮੁੱਖ ਰੱਖਦੇ....
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਪਾਈਪ ਲਾਈਨ ਦਾ ਕੀਤਾ ਉਦਘਾਟਨ
ਮਾਨਸਾ, 24 ਅਕਤੂਬਰ : ਪੰਜਾਬ ਸਰਕਾਰ ਨੇ ਮਾਨਸਾ ਹਲਕੇ ਵਿੱਚ ਨਹਿਰੀ ਪਾਣੀ ਨੂੰ ਹਰ ਖੇਤ, ਹਰ ਕਮਿਊਨਿਟੀ ਸੈਂਟਰ ਤੱਕ ਪਹੁੰਚਾਉਣ ਲਈ ਪਾਈਪ ਲਾਈਨ ਦਾ ਕੰਮ ਸ਼ੁਰੂ ਕੀਤਾ ਹੈ। ਇਸੇ ਤਹਿਤ ਅੱਜ ਮਾਨਸਾ ਦੇ ਵਿਧਾਇਕ ਅਤੇ ਪੰਜਾਬ ਸਰਕਾਰ ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੈ ਸਿੰਗਲਾ ਜੀ ਵੱਲੋਂ ਸ਼ਹਿਰ ਮਾਨਸਾ ਵਿੱਚ ਪਾਈਪ ਲਾਈਨ ਦੇ ਉਦਘਾਟਨ ਕੀਤੇ ਗਏ। ਇਸ ਮੌਕੇ ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮਾਨਸਾ ਹਲਕੇ ਦੇ ਖੇਤ-ਖੇਤ ਨਹਿਰੀ ਪਾਣੀ ਲਈ ਲਗਾਤਾਰ ਯਤਨ ਜਾਰੀ ਹਨ ਤਾਂ ਜੋ ਧਰਤੀ ਹੇਠਲੇ ਪਾਣੀ ਦੀ ਖ਼ਪਤ....
ਬਰਨਾਲਾ ‘ਚ ਹੌਲਦਾਰ ਦਾ ਕਤਲ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
ਡੀਜੀਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਜਾਣਕਾਰੀ ਚੰਡੀਗੜ੍ਹ, 24 ਅਕਤੂਬਰ : ਬਰਨਾਲਾ ਪੁਲਿਸ ਨੇ ਹੈੱਡ ਕਾਂਸਟੇਬਲ ਦਰਸ਼ਨ ਸਿੰਘ ਦੇ ਕਤਲ ‘ਚ ਸ਼ਾਮਲ 4 ਮੁਲਜ਼ਮਾਂ ਨੂੰ ਇਕ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ, ਜਿਨ੍ਹਾਂ ਵਿਚੋਂ ਇਕ ਮੁਲਜ਼ਮ ਪਰਮਜੀਤ ਸਿੰਘ ਪੰਮਾ ਨੇ ਪੁਲਿਸ ‘ਤੇ ਗੋਲ਼ੀ ਚਲਾਈ ਤਾਂ ਜਵਾਬੀ ਕਾਰਵਾਈ ‘ਚ ਪੰਮਾ ਨੂੰ ਗੋਲ਼ੀ ਲੱਗ ਗਈ। ਉਸ ਨੂੰ ਸਿਵਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ। ਪੰਮਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਹੈ। ਉਸ ਨੇ ਪੁਲਿਸ ‘ਤੇ ਗੋਲੀਬਾਰੀ ਕੀਤੀ ਸੀ। https:/....
ਗੁਰਬੀਰ ਸਿੰਘ ਕੋਹਲੀ ਹੋਣਗੇ ਖਰੜ ਦੇ ਨਵੇਂ ਐਸਡੀਐਮ
ਚੰਡੀਗੜ੍ਹ, 24 ਅਕਤੂਬਰ : ਪੰਜਾਬ ਸਰਕਾਰ ਵੱਲੋਂ ਅੱਜ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਸੂਬੇ ਵਿੱਚ 50 ਪੀਸੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਜਿਹਨਾਂ ਵਿੱਚ ਪੀਸੀਐੱਸ ਗੁਰਬੀਰ ਸਿੰਘ ਕੋਹਲੀ ਨੂੰ ਖਰੜ ਦਾ ਐਸਡੀਐੱਮ ਲਗਾਇਆ ਗਿਆ ਹੈ। ਜਿਕਰਯੋਗ ਹੈ ਕਿ ਐਸਡੀਐਮ ਗੁਰਬੀਰ ਸਿੰਘ ਕੋਹਲੀ ਮੌਜ਼ੂਦਾ ਸਮੇਂ ‘ਚ ਸਬ ਡਵੀਜਨ ਰਾਏਕੋਟ ਵਿਖੇ ਡਿਊਟੀ ਤੇ ਤੈਨਾਤ ਸਨ, ਜਿੰਨ੍ਹਾਂ ਦੀ ਬਦਲੀ ਹੋਣ ਉਪਰੰਤ ਹੁਣ ਐਸਡੀਐਮ ਖਰੜ ਵਜੋਂ ਆਹੁਦਾ ਸੰਭਾਲਣਗੇ।
ਨਿਹਾਲ ਸਿੰਘ ਵਾਲਾ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਕਬੱਡੀ ਖਿਡਾਰੀ ਦੇ ਮਾਰੀਆਂ ਗੋਲੀਆਂ
ਨਿਹਾਲ ਸਿੰਘ ਵਾਲਾ, 23 ਅਕਤੂਬਰ : ਪਿੰਡ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਚ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਇੱਕ ਕਬੱਡੀ ਖਿਡਾਰੀ ਨੂੰ ਘਰ ਵਿੱਚ ਵੜ ਕੇ ਗੋਲੀ ਮਾਰ ਦਿੱਤੀ ਗਈ। ਹਮਲੇ ਵਿੱਚ ਜ਼ਖ਼ਮੀ ਹੋਏ ਕਬੱਡੀ ਖਿਡਾਰੀ ਦੀ ਪਛਾਣ ਹਰਵਿੰਦਰ ਸਿੰਘ ਬਿੰਦਰੀ ਵਜੋਂ ਹੋਈ ਹੈ। ਬਿੰਦਰੀ ਪਿੰਡ ਧੂਰਕੋਟ ਰਣ ਸਿੰਘ ਦਾ ਰਹਿਣ ਵਾਲਾ ਹੈ। ਉਨ੍ਹਾਂ ਨੂੰ ਪਿੰਡ ਤੋਂ ਆਮ ਆਦਮੀ ਪਾਰਟੀ (ਆਪ) ਵੱਲੋਂ ਸਰਪੰਚ ਦੇ ਅਹੁਦੇ ਲਈ ਉਮੀਦਵਾਰ ਬਣਾਇਆ ਗਿਆ ਹੈ। ਪੁਲਿਸ ਜਾਂਚ ਅਨੁਸਾਰ ਇਹ ਘਟਨਾ ਸਵੇਰੇ ਪੌਣੇ....
ਜ਼ਿੰਦਗੀ ਦੇ ਕਿਸੇ ਵੀ ਪੜਾਅ ’ਤੇ ਖੁਦ ਨੂੰ ਕਮਜ਼ੋਰ ਮਹਿਸੂਸ ਨਾ ਕਰਨ ਦਿਵਿਆਂਗਜਨ: ਡਾ. ਬਲਜੀਤ ਕੌਰ
ਸਤੌਜ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ 181 ਦਿਵਿਆਂਗਜਨ ਨੂੰ ਵੰਡੇ ਸਹਾਇਕ ਉਪਕਰਨ ਮਾਤਾ ਹਰਪਾਲ ਕੌਰ, ਵਿਧਾਇਕ ਨਰਿੰਦਰ ਕੌਰ ਭਰਾਜ ਤੇ ਬਰਿੰਦਰ ਗੋਇਲ ਸਮੇਤ ਹੋਰ ਸ਼ਖਸ਼ੀਅਤਾਂ ਨੇ ਵੀ ਕੀਤੀ ਸ਼ਿਰਕਤ ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅਲਿਮਕੋ ਦੇ ਸਹਿਯੋਗ ਨਾਲ ਕਰਵਾਇਆ ਗਿਆ ਸਮਾਗਮ ਸੰਗਰੂਰ, 23 ਅਕਤੂਬਰ : ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਸਤੌਜ ਵਿਖੇ ਆਯੋਜਿਤ ਜ਼ਿਲ੍ਹਾ ਪੱਧਰੀ ਸਹਾਇਕ ਉਪਕਰਨ ਵੰਡ....
ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ : ਡਾ. ਬਲਜੀਤ ਕੌਰ
ਸਤੌਜ ਵਿਖੇ 'ਸਾਡੇ ਬਜ਼ੁਰਗ ਸਾਡਾ ਮਾਣ' ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਮਾਹਿਰਾਂ ਨੇ ਸੈਂਕੜੇ ਬਜ਼ੁਰਗਾਂ ਦੀ ਸਿਹਤ ਦੀ ਮੌਕੇ ਤੇ ਹੀ ਕੀਤੀ ਜਾਂਚ ਸੰਗਰੂਰ, 23 ਅਕਤੂਬਰ : ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਜ਼ੁਰਗਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਸੇ ਵਚਨਬੱਧਤਾ....
ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਮ੍ਰਿਤਕ ਦੇਹ ਮਿਲੀ, ਸਿਵਲ ਹਸਪਤਾਲ ਰੋਪੜ ਵਿਖੇ ਲਿਆਂਦਾ 
ਰੋਪੜ, 23 ਅਕਤੂਬਰ : ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਮ੍ਰਿਤਕ ਦੇਹ ਬਰਾਮਦ ਹੋ ਗਈ ਹੈ। ਮ੍ਰਿਤਕ ਦੇਹ ਨੂੰ ਰੋਪੜ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ 1158 ਸਹਾਇਕ ਪ੍ਰੋਫੇਸਰ ਅਤੇ ਲਾਈਬ੍ਰੇਰਿਅਨ ਫਰੰਟ ਦੀ ਲਾਪਤਾ ਹੋਈ ਪ੍ਰੋਫੇਸਰ ਬਲਵਿੰਦਰ ਕੌਰ ਦੀ ਲਾਸ਼ ਰੈਲੋਂ ਪਿੰਡ ਨੇੜੇ ਸਰਹਿੰਦ ਨਹਿਰ ਚੋਂ ਮਿਲੀ ਹੈ। ਲਾਸ਼ ਰੋਪੜ ਦੇ ਸਰਕਾਰੀ ਹਸਪਤਾਲ ਵਿਚ ਲਿਆਂਦੀ ਗਈ ਹੈ। ਦੱਸ ਦਈਏ ਕਿ ਪੁਲਿਸ ਅਨੁਸਾਰ ਲਾਸ਼ ਦੀ ਪਛਾਣ ਵੀ ਹੋ ਗਈ ਹੈ। ਦੂਜੇ ਪਾਸੇ ਬਲਵਿੰਦਰ ਕੋਰ ਦੇ....