ਮਾਲਵਾ

ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਵਲੋਂ ਮਲੋਟ ਵਿਖੇ ਵੱਖ—ਵੱਖ ਥਾਵਾਂ ਤੇ ਕੀਤੀ ਕੀਤੀ ਚੈਕਿੰਗ
ਸ੍ਰੀ ਮੁਕਤਸਰ ਸਾਹਿਬ 21 ਫਰਵਰੀ 2025 : ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਅਤੇ ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲਿਸ਼ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਮਲੋਟ ਵਿਖੇ ਪ੍ਰੋਜੈਕਟ ਜੀਵਨਜੋਤ—ਸੇਵ ਦਾ ਚਾਇਲਡਹੁਡ ਬੱਚਿਆਂ ਦੇ ਭੀਖ ਮੰਗਣ ਦੀ ਵੱਧ ਰਹੀ ਤਾਦਾਦ ਨੂੰ ਰੋਕਣ ਲਈ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਵੱਲੋਂ ਰੇਲਵੇ ਸਟੇਸ਼ਨ,ਬੱਸ ਸਟੈਂਡ, ਅਤੇ ਹੋਰ ਵੱਖ ਵੱਖ ਜਗ੍ਹਾਂ ਤੇ ਬਾਲ ਭਿੱਖਿਆ ਰੋਕੋ ਟਾਸਕ ਫੋਰਸ ਟੀਮ ਦੁਆਰਾ....
ਡਿਪਟੀ ਕਮਿਸ਼ਨਰ ਨੇ ਪੱਤਰਕਾਰਾਂ ਨਾਲ ਕੀਤੀ ਪ੍ਰੈਸ ਮਿਲਣੀ
ਸ੍ਰੀ ਮੁਕਤਸਰ ਸਾਹਿਬ, 21 ਫ਼ਰਵਰੀ 2025 : ਅੱਜ ਜ਼ਿਲ੍ਹੇ ਦੇ ਨਵ-ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਆਪਣੇ ਦਫ਼ਤਰ ਵਿਖੇ ਵੱਖ-ਵੱਖ ਅਖ਼ਬਾਰਾਂ, ਪ੍ਰਿੰਟ ਮੀਡੀਆ ਅਤੇ ਇਲੈਕਟ੍ਰੋਨਿਕ ਮੀਡੀਆ ਦੇ ਪੱਤਰਕਾਰਾਂ ਨਾਲ ਪ੍ਰੈਸ ਮਿਲਣੀ ਕੀਤੀ। ਇਸ ਮੌਕੇ ਪੱਤਰਕਾਰ ਭਾਈਚਾਰੇ ਵੱਲੋਂ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਡਿਪਟੀ ਕਮਿਸ਼ਨਰ ਨੂੰ ਜਾਣੂੰ ਕਰਵਾਇਆ ਗਿਆ ਅਤੇ ਡਿਪਟੀ ਕਮਿਸ਼ਨਰ ਵੱਲੋਂ ਵਿਸ਼ਵਾਸ਼ ਦਵਾਇਆ ਗਿਆ ਕਿ ਸ਼ਹਿਰ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।ਡਿਪਟੀ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਵਿਸ਼ਵ ਸਮਾਜਿਕ ਨਿਆਂ ਦਿਵਸ ਉੱਤੇ ਵਿਸ਼ੇਸ਼ ਲੈਕਚਰ ਆਯੋਜਿਤ
ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਸ੍ਰੀ ਫਤਿਹਗੜ੍ਹ ਸਾਹਿਬ ਦੇ ਯੂਨੀਵਰਸਿਟੀ ਸਕੂਲ ਆਫ ਲਾਅ ਵਲੋਂ ਵਿਸ਼ਵ ਸਮਾਜਿਕ ਨਿਆਂ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਯੂਨੀਵਰਸਿਟੀ ਦੇ ਉਪ ਕੁਲਪਤੀ, ਪ੍ਰੋ. (ਡਾ.) ਪ੍ਰਿਤਪਾਲ ਸਿੰਘ ਦੇ ਰਹਿਨੁਮਾਈ ਹੇਠ ਹੋਇਆ, ਜਿਸ ਦਾ ਉਦੇਸ਼ ਸਮਾਜਿਕ ਨਿਆਂ ਅਤੇ ਸਮਾਨਤਾ ਦੀ ਮਹੱਤਤਾ ਨੂੰ ਉਜਾਗਰ ਕਰਨਾ ਸੀ। ਪ੍ਰੋ. (ਡਾ.) ਅਮੀਤਾ ਕੌਸ਼ਲ, ਮੁਖੀ ਅਤੇ ਡੀਨ....
ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟ ਸੇਵਕ ਜਥੇ ਵਲੋਂ ਲਗਾਇਆ ਕੈਂਸਰ, ਹੱਡੀਆਂ ਤੇ ਅੱਖਾਂ ਦਾ ਫਰੀ ਚੈਕ ਕੈਪ 560 ਦੇ ਕਰੀਬ ਮਰੀਜਾਂ ਦਾ ਕੀਤਾ ਚੈਕ ਅਪ, ਦਵਾਈਆਂ ਤੇ ਐਨਕਾਂ ਵੀਂ ਫਰੀ ਦਿੱਤੀਆਂ 
ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਗੁਜਰੀ ਕਾਲਜ ਐਕਸ ਸਟੂਡੈਂਟ ਸੇਵਕ ਜਥੇ ਵਲੋਂ ਲਗਾਇਆ ਕੈਂਸਰ, ਹੱਡੀਆਂ ਤੇ ਅੱਖਾਂ ਦਾ ਫਰੀ ਚੈਕ ਕੈਪ ਦਸਨਾਮੀ ਅਖਾੜਾ ਸਰਹਿੰਦ ਸ਼ਹਿਰ ਵਿਖ਼ੇ ਲਗਾਇਆ ਗਿਆ ਜਿਸ ਦਾ ਉਦਘਾਟਨ ਵਿਧਾਇਕ ਲਖਵੀਰ ਸਿੰਘ ਰਾਏ, ਸੇਵਕ ਜਥੇ ਦੇ ਵਰਲਡ ਵਾਈਡ ਪ੍ਰਧਾਨ ਅਮਰ ਸਿੰਘ ਕਨੇਡਾ, ਸਰਪ੍ਰਤ ਹਰਪਾਲ ਸਿੰਘ ਚੀਮਾ, ਅਮਰਜੀਤ ਸਿੰਘ ਬੰਟੀ ਯੂ ਕੇ ਨੇ ਸਾਂਝੇ ਤੌਰ ਤੇ ਕੀਤਾ| ਇਸ ਮੌਕੇ ਵਿਧਾਇਕ ਲਖਵੀਰ ਸਿੰਘ ਰਾਏ ਨੇ ਮਾਤਾ ਗੁਜਰੀ ਕਾਲਜ ਐਕਸ ਸਟੂਡੈਂਟਸ ਸੇਵਕ ਜਥੇ....
ਪੇਂਡੂ ਸਿਹਤ ਸਫਾਈ ਤੇ ਪੋਸ਼ਨ ਕਮੇਟੀਆਂ ਦੀਆਂ ਕੀਤੀਆਂ ਜਾਣ ਮੀਟਿੰਗਾਂ : ਸਿਵਲ ਸਰਜਨ ਡਾ ਦਵਿੰਦਰਜੀਤ 
ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ ਬਲਵੀਰ ਸਿੰਘ ਅਤੇ ਸਿਹਤ ਡਾਇਰੈਕਟਰ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸੂਬੇ ਅੰਦਰ ਬਣੀਆ ਪੇਂਡੂ ਸਿਹਤ ਸਫਾਈ ਤੇ ਪੋਸ਼ਣ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹਨਾਂ ਮੀਟਿੰਗਾਂ ਵਿੱਚ ਵਿਭਾਗ ਵੱਲੋਂ ਚਲਾਏ ਜਾ ਰਹੇ ਸਿਹਤ ਪ੍ਰੋਗਰਾਮਾਂ /ਸਕੀਮਾਂ ਸਬੰਧੀ ਸਮੂਹ ਮੈਂਬਰਾਂ ਨੂੰ ਜਾਣੂ ਕਰਵਾਇਆ ਜਾਵੇਗਾ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਵੱਲੋਂ....
ਮਾਤਾ ਗੁਜਰੀ ਕਾਲਜ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ 
ਸ੍ਰੀ ਫ਼ਤਹਿਗੜ੍ਹ ਸਾਹਿਬ, 21 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੀ ਪੰਜਾਬੀ ਸਾਹਿਤ ਸਭਾ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ਸ਼ੁੱਧ ਅਤੇ ਸੁੰਦਰ ਲਿਖਤ ਮੁਕਾਬਲਾ ਕਰਵਾਇਆ ਗਿਆ ਜਿਸ ਵਿੱਚ ਕੁੱਲ 79 ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਕੌਮਾਂਤਰੀ ਮਾਤ ਭਾਸ਼ਾ ਦਿਵਸ ਸਬੰਧੀ ਜਾਗਰੂਕਤਾ ਰੈਲੀ ਵੀ ਕੱਢੀ ਗਈ ਜਿਸ ਵਿੱਚ ਸਮੂਹ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨ ਅਤੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਸ਼ਮੂਲੀਅਤ....
ਗੈਂਗਸਟਰ ਗੋਲਡੀ ਢਿੱਲੋਂ ਦੇ 2 ਸਾਥੀ 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ
ਪੰਜਾਬ ਪੁਲਿਸ ਨੇ ਗੈਂਗਸਟਰ ਗੋਲਡੀ ਢਿੱਲੋਂ ਵੱਲੋਂ ਚਲਾਏ ਜਾ ਰਹੇ ਮਿੱਥ ਕੇ ਹੱਤਿਆ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, 5 ਪਿਸਤੌਲਾਂ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਦੋ ਵਿਅਕਤੀ ਗ੍ਰਿਫ਼ਤਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਮੋਹਾਲੀ ਅਤੇ ਰਾਜਪੁਰਾ ਵਿੱਚ ਮਿੱਥ ਕੇ ਹੱਤਿਆ ਕਰਨ ਦਾ ਕੰਮ ਸੌਂਪਿਆ ਗਿਆ ਸੀ : ਡੀ.ਜੀ.ਪੀ. ਗੌਰਵ ਯਾਦਵ ਅਗਲੇਰੀ ਜਾਂਚ ਜਾਰੀ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਆਸ : ਐਸ.ਐਸ.ਪੀ. ਪਟਿਆਲਾ ਨਾਨਕ ਸਿੰਘ ਪਟਿਆਲਾ, 21 ਫਰਵਰੀ 2025 : ਪਟਿਆਲਾ ਪੁਲਿਸ ਵੱਲੋਂ ਖੁਫੀਆ ਜਾਣਕਾਰੀ....
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀਆਂ ਉਮੀਦਾਂ ਉਪਰ ਖਰਾ ਉਤਰ ਰਹੀ ਹੈ : ਕੈਬਨਿਟ ਮੰਤਰੀ ਅਰੋੜਾ
‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਹੁੰਚੇ ਬੀਬੀ ਮਾਣੂੰਕੇ ਦੇ ਘਰ ਜਗਰਾਉਂ, 21 ਫਰਵਰੀ 2025 : ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਨਵਿਆਉਯੋਗ ਊਰਜਾ ਸਰੋਤ ਹਾਊਸਿੰਗ, ਪ੍ਰਿੰਟਿਗ ਤੇ ਸਟੇਸ਼ਨਰੀ ਮੰਤਰੀ ਪੰਜਾਬ ਅਮਨ ਅਰੋੜਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦੇ ਗ੍ਰਹਿ ਵਿਖੇ ਉਹਨਾਂ ਨੂੰ ਮਿਲਣ ਲਈ ਵਿਸ਼ੇਸ਼ ਤੌਰਤੇ ਪਹੁੰਚੇ। ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ, ਪ੍ਰੋਫੈਸਰ ਸੁਖਵਿੰਦਰ ਸਿੰਘ, ਹਲਕੇ ਦੇ ਪੰਚਾਂ-ਸਰਪੰਚਾਂ ਅਤੇ ਵਲੰਟੀਅਰਾਂ....
30 ਸਾਲ ਤੋਂ ਵਧੇਰੇ ਉਮਰ ਦੇ ਵਿਅਕਤੀਆਂ ਦੀ ਗੈਰ ਸੰਚਾਰੀ ਬਿਮਾਰੀਆਂ ਸਬੰਧੀ ਕੀਤੀ ਜਾਵੇਗੀ ਵਿਸ਼ੇਸ਼ ਜਾਂਚ :  ਸਿਵਲ ਸਰਜਨ ਡਾ ਦਵਿੰਦਰਜੀਤ ਕੌਰ 
ਸ੍ਰੀ ਫਤਿਹਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ) : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਡਾ ਹਿਤਿੰਦਰ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਅੰਦਰ ਸਿਹਤ ਵਿਭਾਗ ਵੱਲੋਂ "ਨੈਸ਼ਨਲ ਪ੍ਰੋਗਰਾਮ ਫਾਰ ਪ੍ਰੀਵੈਂਸ਼ਨ ਐਂਡ ਕੰਟਰੋਲ ਆਫ ਨਾਨ ਕਮਿਊਨੀਕੇਬਲ ਡਿਜੀਜ਼" ਤਹਿਤ 20 ਫਰਵਰੀ ਤੋਂ 31 ਮਾਰਚ ਤੱਕ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਜਿਲੇ ਅੰਦਰ ਇਸ ਮੁਹਿੰਮ ਦੀ ਰਸ਼ਮੀ ਸ਼ੁਰੂਆਤ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਵੱਲੋਂ....
ਇਨਕਲਾਬੀ ਪੰਜਾਬੀ ਕਵੀ ਦਰਸ਼ਨ ਖਟਕੜ ਸ. ਪ੍ਰੀਤਮ ਸਿੰਘ ਬਾਸੀ ਯਾਦਗਾਰੀ  ਸਾਹਿੱਤ ਪੁਰਸਕਾਰ ਨਾਲ ਸਨਮਾਨਿਤ
ਲੁਧਿਆਣਾ, 20 ਫਰਵਰੀ 2025 : ਸਵਰਗੀ ਡਾ. ਦਰਸ਼ਨ ਗਿੱਲ ਤੇ ਸਾਥੀਆਂ ਵੱਲੋਂ ਪੱਚੀ ਸਾਲ ਪਹਿਲਾਂ ਸਥਾਪਿਤ ਬੀ ਸੀ ਕਲਚਰਲ ਫਾਉਂਡੇਸ਼ਨ(ਰਜਿਃ) ਸਰੀ (ਕੈਨੇਡਾ) ਵੱਲੋਂ ਸਥਾਪਿਤ ਸਵਰਗੀ ਸ. ਪ੍ਰੀਤਮ ਸਿੰਘ ਬਾਸੀ ਪੁਰਸਕਾਰ ਅੱਜ ਪੰਜਾਬੀ ਕਵੀ ਦਰਸ਼ਨ ਖਟਕੜ ਨੂੰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਿਜ ਲੁਧਿਆਣਾ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਵਿਖੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਸਹਿਯੋਗ ਨਾਲ ਦਿੱਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਉੱਘੇ ਲੇਖਕ ਡਾ. ਵਰਿਆਮ ਸਿੰਘ ਸੰਧੂ ਸ਼ਾਮਿਲ ਹੋਏ ਜਦ....
ਸਖੀ ਵਨ ਸਟਾਪ ਕੇਂਦਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਸਾਨੀਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਖੀ ਵਨ ਸਟਾਪ ਸੈਂਟਰ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪਿੰਡ ਸਾਨੀਪੁਰ ਦੇ ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਪੁਲਿਸ ਫੈਸਲੀਟੇਟ ਅਫਸਰ ਸੁਮਨਜੀਤ ਕੌਰ ਦੇ ਸਹਿਯੋਗ ਨਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਪਿੰਡ ਦੀਆਂ ਮਗਨਰੇਗਾ ਵਰਕਰਾਂ ਨੂੰ ਸਖੀ ਵਨ ਸਟਾਪ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਖੀ ਵਨ ਸਟਾਪ....
ਸਾਈਬਰ ਠੱਗੀ ਦੇ 27 ਮਾਮਲਿਆਂ ਵਿੱਚ 50 ਲੱਖ ਰੁਪਏ ਕਰਵਾਏ ਵਾਪਸ : ਜ਼ਿਲ੍ਹਾ ਪੁਲਿਸ ਮੁਖੀ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਦਿਨੋਂ ਦਿਨ ਵੱਧ ਰਹੇ ਸਾਇਬਰ ਠੱਗੀ ਦੇ ਮਾਮਲਿਆਂ ਨੂੰ ਠੱਲ ਪਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਨੇ ਸਾਈਬਰ ਠੱਗੀ ਦੇ 27 ਮਾਮਲਿਆਂ ਵਿੱਚ ਲਗਭਗ 50 ਲੱਖ ਰੁਪਏ ਪੀੜ੍ਹਤ ਵਿਅਕਤੀਆਂ ਨੂੰ ਵਾਪਸ ਦਿਵਾਉਣ ਵਿੱਚ ਸਫਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਡਾ: ਰਵਜੋਤ ਗਰੇਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ....
ਮਾਤਾ ਗੁਜਰੀ ਕਾਲਜ ਦੀ ਸਾਲਾਨਾ ਕਨਵੋਕੇਸ਼ਨ 22 ਫਰਵਰੀ ਨੂੰ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਮਾਤਾ ਗੁਜਰੀ ਕਾਲਜ ਵਿਖੇ ਕਾਲਜ ਦੀ ਸਾਲਾਨਾ ਕਨਵੋਕੇਸ਼ਨ 22 ਫਰਵਰੀ ਨੂੰ ਸਵੇਰੇ 10 ਵਜੇ ਕਾਲਜ ਦੇ ਭਾਈ ਨੰਦ ਲਾਲ ਆਡੀਟੋਰੀਅਮ ਵਿਖੇ ਆਯੋਜਿਤ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਦੱਸਿਆ ਕਿ ਕਾਲਜ ਵਿਖੇ 22 ਫਰਵਰੀ ਦਿਨ ਸ਼ਨੀਵਾਰ ਨੂੰ ਕਾਲਜ ਗਵਰਨਿੰਗ ਬਾਡੀ ਦੇ ਸਕੱਤਰ ਸ੍ਰ. ਜਗਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸਾਲਾਨਾ ਕਨਵੋਕੇਸ਼ਨ ਕਰਵਾਈ ਜਾ ਰਹੀ ਹੈ....
ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਿੱਚ ਭਾਸ਼ਾਵਾਂ ਦੀ ਮਹੱਤਤਾ ਬਾਰੇ ਭਾਸ਼ਣ
ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਮਨਾਉਂਦੇ ਹੋਏ ਭਾਸ਼ਾਵਾਂ ਦੀ ਮਹੱਤਤਾ ਬਾਰੇ ਇੱਕ ਮਹੱਤਵਪੂਰਨ ਵਿਆਖਿਆਨ ਆਯੋਜਿਤ ਕੀਤਾ। ਇਸ ਸਮਾਗਮ ਵਿੱਚ ਭਾਸ਼ਾ ਦੇ ਪ੍ਰਸਿੱਧ ਵਿਦਵਾਨ ਡਾ. ਰਾਜੇਸ਼ ਸ਼ਰਮਾ ਨੇ ਵਿਸ਼ੇਸ਼ ਭਾਸ਼ਣ ਦਿੱਤਾ, ਜਿਸ ਵਿੱਚ ਉਨ੍ਹਾਂ ਨੇ ਭਾਸ਼ਾਵਾਂ ਦੀ ਭੂਮਿਕਾ, ਸਾਡੀ ਪਹਿਚਾਣ, ਸੰਸਕ੍ਰਿਤੀ ਅਤੇ ਸਮਾਜ 'ਚ ਉਨ੍ਹਾਂ ਦੇ ਮਹੱਤਵ ਬਾਰੇ ਚਰਚਾ ਕੀਤੀ। ਡਾ. ਸ਼ਰਮਾ ਨੇ ਜ਼ੋਰ....
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਆਈਸੀਟੀ ਅਕੈਡਮੀ-ਹਨੀਵੈੱਲ ਸਾਈਬਰ ਸੁਰੱਖਿਆ ਸਿਖਲਾਈ ਦਾ ਸਫਲ ਸਮਾਪਨ
ਯੂਨੀਵਰਸਿਟੀ ਨੇ ਹਨੀਵੈੱਲ ਸੀਐਸਆਰ ਪਹਿਲਕਦਮੀ ਅਧੀਨ ਮਹਿਲਾ ਸਸ਼ਕਤੀਕਰਨ ਕੇਂਦਰ ਦੀ ਸ਼ੁਰੂਆਤ ਕੀਤੀ ਸ੍ਰੀ ਫ਼ਤਹਿਗੜ੍ਹ ਸਾਹਿਬ, 20 ਫਰਵਰੀ (ਹਰਪ੍ਰੀਤ ਸਿੰਘ ਗੁੱਜਰਵਾਲ ) : ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਦੇ ਸਿਖਲਾਈ ਅਤੇ ਪਲੇਸਮੈਂਟ ਸੈੱਲ ਨੇ ਆਈਸੀਟੀ ਅਕੈਡਮੀ ਦੇ ਸਹਿਯੋਗ ਨਾਲ 60 ਅੰਤਿਮ ਸਾਲ ਦੇ ਕੰਪਿਊਟਰ ਸਾਇੰਸ ਵਿਦਿਆਰਥੀਆਂ ਲਈ ਇੱਕ ਵਿਆਪਕ 100 ਘੰਟੇ ਦਾ, ਹੱਥੀਂ ਸਾਈਬਰ ਸੁਰੱਖਿਆ ਸਿਖਲਾਈ ਪ੍ਰੋਗਰਾਮ ਸਫਲਤਾਪੂਰਵਕ ਆਯੋਜਿਤ ਕੀਤਾ। ਇਹ ਪ੍ਰੋਗਰਾਮ....