ਲੁਧਿਆਣਾ, 16 ਅਕਤੂਬਰ : ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸ਼ਹੀਦ ਭਗਤ ਸਿੰਘ ਨਗਰ ਵਿਖੇ ਚੋਣਵੇਂ ਸੇਵਾਮੁਕਤ ਖੇਤੀਬਾੜੀ ਤੇ ਪਸ਼ੂ ਵਿਗਿਆਨੀਆਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸਃ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਸੇਵਾ ਮੁਕਤ ਖੇਤੀਬਾੜੀ ਤੇ ਪਸ਼ੂ ਪਾਲਣ ਵਿਗਿਆਨੀਆਂ ਨੂੰ ਵੀ ਖੇਤੀ ਵਿਕਾਸ ਤੇ ਪਸ਼ੂ ਸਿਹਤ ਸੰਭਾਲ ਦੇ ਖੇਤਰ ਵਿੱਚ ਸਾਰਥਕ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਉਮਰਾਂ ਲਾ ਕੇ ਕਮਾਇਆ ਤਜ਼ਰਬਾ ਅਜਾਈਂ....
ਮਾਲਵਾ
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਪੀ.ਏ.ਯੂ. ਵਿਚ ਡਾ. ਜੀ ਐੱਸ ਖੁਸ਼ ਸੰਸਥਾਨ ਅਤੇ ਅਜਾਇਬ ਘਰ ਦਾ ਉਦਘਾਟਨ ਕੀਤਾ ਲੁਧਿਆਣਾ, 16 ਅਕਤੂਬਰ : ਸੰਸਾਰ ਦੇ ਪ੍ਰਸਿੱਧ ਝੋਨਾ ਵਿਗਿਆਨੀ ਅਤੇ ਦੁਨੀਆਂ ਦੇ ਵੱਕਾਰੀ ਵਿਸ਼ਵ ਭੋਜਨ ਇਨਾਮ ਜੇਤੂ ਡਾ. ਗੁਰਦੇਵ ਸਿੰਘ ਖੁਸ਼ ਦੇ ਨਾਮ ਤੇ ਪੀ.ਏ.ਯੂ. ਵਿਚ ਗੁਰਦੇਵ ਸਿੰਘ ਖੁਸ਼ ਜੈਨੇਟਿਕਸ, ਪਲਾਂਟ ਬਰੀਡਿੰਗ ਅਤੇ ਬਾਇਓਤਕਨਾਲੋਜੀ ਸੰਸਥਾਨ ਦੇ ਨਾਲ ਡਾ. ਖੁਸ਼ ਮਿਊਜ਼ੀਅਮ ਦਾ ਉਦਘਾਟਨ ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤਾ। ਇਹ ਉਦਘਾਟਨ ਪੀ.ਏ.ਯੂ....
ਪਟਿਆਲਾ, 16 ਅਕਤੂਬਰ : ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਪਟਿਆਲਾ ਡਾ. ਸ਼ਾਇਨਾ ਕਪੂਰ ਨੇ ਦੱਸਿਆ ਕਿ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਅਤੇ ਗਰੁੱਪਾਂ ਵਿਚ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਦੇ ਨਾਮ 'ਤੇ ਮੈਸੇਜ ਵਾਇਰਲ ਕੀਤਾ ਜਾ ਰਿਹਾ ਹੈ, ਜਿਸ ਵਿਚ ਮਾਤਾ-ਪਿਤਾ ਦੋਵਾਂ ਵਿਚੋਂ ਇਕ ਦੀ ਮੌਤ ਹੋ ਗਈ ਹੈ ਅਤੇ ਬੱਚਿਆਂ ਦੀ ਉਮਰ 18 ਸਾਲ ਤੋਂ ਘੱਟ ਹੈ ਤਾਂ ਅਜਿਹੇ ਪਰਿਵਾਰਾਂ ਦੇ ਦੋ ਬੱਚਿਆਂ ਨੂੰ ਮੁੱਖ ਮੰਤਰੀ ਬਾਲ ਸੇਵਾ ਯੋਜਨਾ ਤਹਿਤ ਪ੍ਰਤੀ ਮਹੀਨਾ 2500 ਰੁਪਏ ਦਿੱਤੇ ਜਾਣਗੇ। ਵੱਧ ਤੋਂ ਵੱਧ ਲੋਕਾਂ ਨੂੰ ਇਸ....
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਤੇ ਫ਼ਸਲੀ ਵਿਭਿੰਨਤਾ ਅਪਣਾਉਣ ਵਾਲੇ ਕਿਸਾਨਾਂ ਵੱਲੋਂ ਹੋਰਨਾਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੱਦਾ ਪਿੰਡ ਹਾਮਝੜੀ ਅਤੇ ਜੋਗੇਵਾਲ ਵਿਖੇ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨਾਲ ਕੀਤੀ ਮਿਲਣੀ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨ ਸਾਡੇ ਹੀਰੋ : ਸਾਕਸ਼ੀ ਸਾਹਨੀ ਪਟਿਆਲਾ, 16 ਅਕਤੂਬਰ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੀ ਪਾਤੜਾਂ ਸਬ ਡਵੀਜ਼ਨ ਦੇ ਅਗਾਂਹਵਧੂ ਕਿਸਾਨਾਂ ਦਾ ਉਨ੍ਹਾਂ ਦੇ ਖੇਤਾਂ ਵਿੱਚ ਜਾ ਕੇ ਸਨਮਾਨ ਕੀਤਾ....
ਪਟਿਆਲਾ ਆਰ.ਐਨ.ਜੀ. 100 ਮੀਟ੍ਰਿਕ ਟਨ ਪਰਾਲੀ ਤੋਂ 15 ਮੀਟ੍ਰਿਕ ਟਨ ਕੁਦਰਤੀ ਗੈਸ ਹੋਵੇਗੀ ਪੈਦਾ ਪਾਤੜਾਂ ਇਲਾਕੇ 'ਚ ਪਰਾਲੀ ਨੂੰ ਸੰਭਾਲਣ ਦੀ ਸਮੱਸਿਆ ਦਾ ਹੋਵੇਗਾ ਹੱਲ ਬਿਨ੍ਹਾਂ ਅੱਗ ਲਗਾਏ ਪਰਾਲੀ ਦਾ ਨਿਪਟਾਰਾ ਕਰਨ ਦੇ ਢੁਕਵੇਂ ਸਾਧਨ ਮੌਜੂਦ, ਕਿਸਾਨ ਆਪਣੇ ਬੱਚਿਆਂ ਦੇ ਭਵਿੱਖ ਲਈ ਪਰਾਲੀ ਨਾ ਫੂਕਣ : ਸਾਕਸ਼ੀ ਸਾਹਨੀ ਪਾਤੜਾਂ, 16 ਅਕਤੂਬਰ : ''ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਲਈ ਖੁਸ਼ੀ ਦੀ ਖ਼ਬਰ ਹੈ ਕਿ ਪਰਾਲੀ ਤੋਂ ਕੁਦਤਰੀ ਗੈਸ ਬਣਾਉਣ ਦਾ ਜੈਖਰ ਵਿਖੇ ਲੱਗ ਰਿਹਾ ਪਟਿਆਲਾ ਆਰ.ਐਨ.ਜੀ. ਪਲਾਂਟ ਰੋਜ਼ਾਨਾ....
ਲੁਧਿਆਣਾ, 16 ਅਕਤੂਬਰ : ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਵੱਲੋਂ ਭਾਈ ਮਨੀ ਸਿੰਘ ਦੀ ਜ਼ਿੰਦਗੀ ਬਾਰੇ ਇਤਿਹਾਸਕ ਭੱਟ ਕਾਵਿ ਗਾਥਾ “ਸ਼ਹੀਦ ਬਿਲਾਸ” ਲੋਕ ਅਰਪਣ ਕਰਦਿਆਂ ਅਕਾਡਮੀ ਦੇ ਪ੍ਰਧਾਨ ਡਾਃ ਲਖਵਿੰਦਰ ਸਿੰਘ ਜੌਹਲ ਨੇ ਕਿਹਾ ਹੈ ਕਿ ਭੱਟ ਕਵੀ ਸੇਵਾ ਸਿੰਘ ਜੀ ਨੇ ਸ਼ਹੀਦ ਭਾਈ ਮਨੀ ਸਿੰਘ ਜੀ ਬਾਰੇ ਵਡਮੁੱਲਾ ਕਾਵਿ ਬਿਰਤਾਂਤ ਲਿਖ ਕੇ ਭਵਿੱਖ ਪੀੜ੍ਹੀਆਂ ਲਈ ਯਾਦਗਾਰੀ ਕਾਰਜ ਕੀਤਾ ਹੈ। ਇਸ ਮੂਲ ਕਾਵਿ ਪਾਠ ਨੂੰ ਸੰਪਾਦਿਤ ਕਰਕੇ ਗਿਆਨੀ ਗਰਜਾ ਸਿੰਘ ਜੀ ਨੇ ਜਿਵੇਂ ਇਸ ਇਤਿਹਾਸਕ ਦਸਤਾਵੇਜ਼ ਦੀ ਸਾਂਭ....
ਛਾਜਲੀ ਵਿਖੇ ਸ਼ਹੀਦ ਦੀ ਯਾਦ ਵਿੱਚ ਬੁੱਤ ਸਥਾਪਤ ਕਰਨ ਦਾ ਐਲਾਨ ਸੂਬਾ ਸਰਕਾਰ ਹਰ ਦੁੱਖ-ਸੁੱਖ ਵਿਚ ਪਰਿਵਾਰ ਨਾਲ ਖੜ੍ਹੇਗੀ-ਮੁੱਖ ਮੰਤਰੀ ਛਾਜਲੀ, 16 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜੰਮੂ ਕਸ਼ਮੀਰ ਵਿੱਚ ਕਾਰਗਿਲ ਵਿਖੇ ਦੇਸ਼ ਦੀ ਰਾਖੀ ਕਰਦਿਆਂ ਸ਼ਹੀਦੀ ਪ੍ਰਾਪਤ ਕਰਨ ਵਾਲੇ ਬਹਾਦਰ ਜਵਾਨ ਪਰਵਿੰਦਰ ਸਿੰਘ ਦੇ ਘਰ ਜਾ ਕੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਸ਼ਹੀਦ ਪਰਵਿੰਦਰ ਸਿੰਘ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ....
ਮੁੱਲਾਂਪੁਰ ਦਾਖਾ 16 ਅਕਤੂਬਰ (ਸਤਵਿੰਦਰ ਸਿੰਘ ਗਿੱਲ) ਚਿੱਪ ਵਾਲੇ ਸਮਾਰਟ ਬਿਜਲੀ ਮੀਟਰਾਂ ਦਾ ਵਿਰੋਧ ਲਗਾਤਾਰ ਵੱਧਦਾ ਜਾ ਰਿਹਾ ਹੈ, ਪਿਛਲੇ ਦਿਨੀਂ ਵੱਖ ਵੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਲੋਕਾਂ ਦੇ ਸਹਿਯੋਗ ਨਾਲ ਪਿੰਡ ਮੱਲਾ ਤੇ ਹੋਰ ਪਿੰਡਾਂ ਸਮਾਰਟ ਬਿਜਲੀ ਮੀਟਰ ਲਾਹ ਕੇ ਸਬ ਡਵੀਜ਼ਨ ਪਾਵਰਕੌਮ ਰੂਮੀ ਦੇ ਦਫ਼ਤਰ ਅੱਗੇ ਧਰਨਾ ਲਾਕੇ ਵਾਪਿਸ ਕੀਤੇ ਸਨ ਪਰ ਪਾਵਰਕੌਮ ਵੱਲੋਂ ਇਸ ਸਬੰਧ ਵਿੱਚ ਸਮਾਰਟ ਬਿਜਲੀ ਮੀਟਰ ਲਗਵਾਉਣ ਤੋਂ ਇਨਕਾਰੀ ਖੱਪਤਕਾਰਾਂ ਨੂੰ ਨੋਟਿਸ ਜਾਰੀ ਕਰ ਦਿੱਤੇ ਗਏ ਹਨ।....
ਮੁੱਲਾਂਪੁਰ ਦਾਖਾ 16 ਅਕਤੂਬਰ (ਸਤਵਿੰਦਰ ਸਿੰਘ ਗਿੱਲ) ਗਦਰੀ ਬਾਬਾ ਗੁਰਮੁਖ ਸਿੰਘ ਲਲਤੋਂ ਯਾਦਗਾਰ ਕਮੇਟੀ (ਰਜਿ:) ਦੀ ਅਗਵਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਲਤੋਂ ਕਲਾਂ ਦੇ ਆਡੀਟੋਰੀਅਮ ਵਿਚ ਵਿਸ਼ਾਲ ਲੇਖਕ-ਪਾਠਕ ਗੋਸ਼ਟੀ ਕੀਤੀ ਗਈ। ਜਿਸ ਵਿੱਚ ਨਾਮਵਰ ਲੇਖਕ, ਬੱਚਿਆਂ ਤੋਂ ਲੈਕੇ ਵੱਡਿਆਂ ਤੱਕ ਹਰ ਵਰਗ ਦੇ ਪਾਠਕ ਉਚੇਚੇ ਤੌਰ ਤੇ ਸ਼ਾਮਿਲ ਹੋਏ। ਗੋਸ਼ਟੀ ਦੀ ਪ੍ਰਧਾਨਗੀ ਸਰਵਸ਼੍ਰੀ-ਸ਼ਰੋਮਣੀ ਸਾਹਿਤਕਾਰ ਅਮਰੀਕ ਸਿੰਘ ਤਲਵੰਡੀ, ਪ੍ਰਿਸੀਪਲ ਪਰਦੀਪ ਕੁਮਾਰ, ਐਡਵੋਕੇਟ ਕੁਲਦੀਪ ਸਿੰਘ, ਪ੍ਰਧਾਨ ਜੋਰਾ ਸਿੰਘ....
20 ਸਾਲ ਦੇ ਇੰਤਜਾਰ ਦੇ ਬਾਅਦ 94 ਲੱਖ ਦੀ ਲਾਗਤ ਨਾਲ ਵਾਰਡ-94 ਵਿੱਚ ਬਣਨਗੀਆਂ ਸੜਕਾਂ ਲੁਧਿਆਣਾ, 16 ਅਕਤੂਬਰ : ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਵਿਧਾਨਸਭਾ ਉੱਤਰੀ ਸਥਿਤ ਵਾਰਡ-94 (ਪੁਰਾਣਾ ਵਾਰਡ-89) ਦੇ ਮੁੱਹਲਾ ਲਕਸ਼ਮੀ ਪੁਰੀ, ਮਾਡਲ ਕਾਲੋਨੀ ਅੱਤੇ ਸ਼ਾਮ ਕਾਲੋਨੀ ਵਿਖੇ ਸੜਕਾਂ ਦੇ ਨਵ-ਨਿਰਮਾਣ ਕਾਰਜ ਦਾ ਉਦਘਾਟਨ ਕੀਤਾ। ਕਰੀਬ 15-20 ਸਾਲ ਬਾਅਦ ਇਸ ਹਲਕੇ ਦੀਆਂ ਬਨਣ ਵਾਲੀਆਂ ਸੜਕਾ ਦੇ ਨਿਰਮਾਣ ਤੇ 94 ਲੱਖ ਰੁਪਏ ਦੀ ਲਾਗਤ ਆਵੇਗੀ। ਅਪਣੇ ਵਿਧਾਇਕ ਕਾਰਜਕਾਲ ਵਿੱਚ ਵਿਧਾਨਸਭਾ ਉੱਤਰੀ ਦੇ ਹਰ ਗਲੀ....
ਲੁਧਿਆਣਾ, 16 ਅਕਤੂਬਰ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੇ ਦਿਸ਼ਾ ਨਿਰਦੇਸ਼ ਹੇਠ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)-ਕਮ-ਮੇਲਾ ਅਫ਼ਸਰ ਸ. ਰੁਪਿੰਦਰ ਪਾਲ ਸਿੰਘ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ 27 ਅਕਤੂਬਰ ਤੋਂ 5 ਨਵੰਬਰ, 2023 ਤੱਕ ਆਯੋਜਿਤ ਕੀਤੇ ਜਾ ਰਹੇ ਸਾਰਸ (ਸੇਲਜ ਆਫ ਆਰਟੀਕਲਜ਼ ਆਫ ਰੂਰਲ ਆਰਟੀਸਨਜ਼ ਸੋਸਾਇਟੀ) ਮੇਲੇ ਦਾ ਵੱਧ ਤੋਂ ਵੱਧ ਪ੍ਰਚਾਰ ਅਤੇ ਪਰਸਾਰਣ ਦਾ ਸੱਦਾ ਦਿੰਦਿਆਂ ਮੀਡੀਆ ਦੇ ਰੂਬਰੂ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸਹਾਇਕ ਮੇਲਾ ਅਫ਼ਸਰ ਸ੍ਰੀ....
ਜ਼ਿਲ੍ਹਾ ਤੇ ਸਬ-ਡਵੀਜ਼ਨ ਪੱਧਰ ਦੀਆਂ ਸਾਰੀਆਂ ਅਦਾਲਤਾਂ 'ਚ ਬੈਂਚ ਸਥਾਪਤ ਕੀਤੇ ਜਾਣਗੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵੱਲੋਂ ਆਮ ਲੋਕਾਂ ਨੂੰ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਦਾ ਸੱਦਾ ਲੁਧਿਆਣਾ, 16 ਅਕਤੂਬਰ : ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਵਲੋਂ 09 ਦਸੰਬਰ, 2023 ਨੂੰ ਜਿਲ੍ਹਾ ਕਚਹਿਰੀਆਂ, ਲੁਧਿਆਣਾ ਅਤੇ ਸਿਵਲ ਕੋਰਟਸ-ਜਗਰਾਓਂ, ਖੰਨਾ, ਸਮਰਾਲਾ ਅਤੇ ਪਾਇਲ ਵਿਖੇ ਵੱਖ-ਵੱਖ ਨਿਆਂਇਕ ਅਦਾਲਤਾਂ ਵਿੱਚ ਲੰਬਤ ਮਾਮਲਿਆਂ ਦਾ ਨਿਪਟਾਰਾ ਧਿਰਾਂ ਦੀ ਆਪਸੀ ਸਹਿਮਤੀ....
ਲੁਧਿਆਣਾ, 16 ਅਕਤੂਬਰ : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਖੇਡ ਵਿਭਾਗ ਦੁਆਰਾ ਖੇਡਾਂ ਵਤਨ ਪੰਜਾਬ ਦੀਆਂ -2023 ਤਹਿਤ ਰਾਜ ਪੱਧਰੀ ਖੇਡਾਂ ਦੇ ਦੂਜੇ ਪੜਾਅ ਵਿੱਚ ਲਾਅਨ ਟੈਨਿਸ ਦੇ ਮੁਕਾਬਲੇ ਹਾਰਵੈਸਟ ਲਾਅਨ ਟੈਨਿਸ ਅਕੈਡਮੀ ਜਸਵਾਲ ਕੁਲਾਰ ਵਿਖੇ ਸ਼ੁਰੂ ਕਰਵਾਏ ਗਏ। ਲਾਅਨ ਖੇਡ ਦੇ ਮੁਕਾਬਲਿਆਂ ਦੇ ਪਹਿਲੇ ਦਿਨ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ, ਲਾਅਨ ਟੈਨਿਸ ਐਂ 14 ਲੜਕੀਆਂ ਦੇ ਟੀਮ ਈਵੈਂਟ ਚ ਕੁਆਟਰ ਫਾਈਨਲ ਮੁਕਾਬਲਿਆਂ ਵਿੱਚ ਐਸ.ਏ.ਐਸ ਨਗਰ ਨੇ ਰੂਪਨਗਰ ਨੂੰ 2-0 ਦੇ ਫਰਕ....
ਹੁਣ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 116768 ਮੀਟਰਿਕ ਟਨ ਝੋਨੇ ਦੀ ਹੋਈ ਆਮਦ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ 224.32 ਕਰੋੜ ਰੁਪਏ ਖਰੀਦ ਏਜੰਸੀਆਂ ਨੇ ਮੰਡੀਆਂ ਵਿੱਚੋਂ 28161 ਮੀਟਰਿਕ ਟਨ ਝੋਨੇ ਦੀ ਕਰਵਾਈ ਲਿਫਟਿੰਗ ਫ਼ਤਹਿਗੜ੍ਹ ਸਾਹਿਬ, 16 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 116768 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 108870 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ....
ਫ਼ਤਹਿਗੜ੍ਹ ਸਾਹਿਬ, 16 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼੍ਰੀ ਅਰੁਣ ਗੁਪਤਾ ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਇੱਕ ਮਹੀਨੇ ਲਈ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਵੱਖ-ਵੱਖ ਪਿੰਡਾਂ, ਸ਼ਹਿਰ ਦੇ ਵਾਰਡਾਂ, ਸਕੂਲਾਂ ਤੇ ਕਾਲਜਾਂ ਵਿੱਚ ਕੈੱਪ ਲਗਾ ਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੁਹਿੰਮ ਤਹਿਤ ਪਿੰਡ ਚਨਾਰਥਲ ਕਲਾਂ....