ਮਾਲਵਾ

ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਪਰਾਲੀ ਨਾ ਸਾੜਣ ਦੇ ਸਬੰਧ ਵਿੱਚ ਰੈਲੀ, ਲੈਕਚਰ ਕਰਵਾਇਆ ਗਿਆ
ਬਰਨਾਲਾ, 14 ਅਕਤੂਬਰ : ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਪਰਾਲੀ ਨਾ ਸਾੜਣ ਦੇ ਸਬੰਧ ਵਿੱਚ ਐਨ.ਐਸ.ਐਸ ਯੂਨਿਟ, ਰੈੱਡ ਰੀਬਨ, ਈਕੋ ਫਰੈਂਡਲੀ ਕਲੱਬ ਵੱਲੋਂ ਰੈਲੀ ਅਤੇ ਲੈਕਚਰ ਕਰਵਾਇਆ ਗਿਆ। ਯੂਨੀਵਰਸਿਟੀ ਕਾਲਜ ਢਿੱਲਵਾਂ ਵਿਖੇ ਕਾਲਜ ਦੇ ਐਨ.ਐਸ.ਐਸ ਯੂਨਿਟ ਦੇ ਪ੍ਰੋਗਰਾਮ ਅਫਸਰ ਪ੍ਰੋ.ਦੇਵ ਕਰਨ, ਰੈੱਡ ਰੀਬਨ ਕਲੱਬ ਦੇ ਨੋਡਲ ਅਫ਼ਸਰ ਪ੍ਰੋ. ਜਗਦੀਪ ਕੌਰ ਅਤੇ ਪ੍ਰੋ. ਕਰਮਜੀਤ ਕੌਰ ਅਤੇ ਈਕੋ ਫਰੈਂਡਲੀ ਕਲੱਬ ਦੇ ਨੋਡਲ ਅਫ਼ਸਰ ਡਾ. ਬਰੇਸ ਪਾਠਕ ਵੱਲੋਂ ਪਰਾਲੀ ਨਾ ਸਾੜਣ ਦੇ ਸਬੰਧ ਵਿੱਚ ਪਿੰਡ ਢਿੱਲਵਾਂ ਵਿਖੇ....
ਪਿੰਡ ਵਜੀਦਕੇ ਕਲਾਂ ਦਾ ਅਗਾਂਹਵਧੂ ਕਿਸਾਨ ਪਰਾਲੀ ਪ੍ਰਬੰਧਨ ਕਰਕੇ ਹੋਰਨਾਂ ਕਿਸਾਨ ਲਈ ਬਣਿਆ ਰਾਹ ਦੱਸ
ਕਿਸਾਨ ਜਗਦੀਪ ਸਿੰਘ ਨਹੀਂ ਸਾੜ ਰਿਹਾ ਪਿਛਲੇ ਇਕ ਦਹਾਕੇ ਤੋਂ ਪਰਾਲੀ, ਹੋਰ ਕਿਸਾਨਾਂ ਨੂੰ ਵੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਕੀਤੀ ਅਪੀਲ ਪਰਾਲੀ ਦੀ ਤੂੜੀ ਵੇਚ ਕੇ ਲੈ ਰਹੇ ਹਨ ਮੁਨਾਫ਼ਾ ਬਰਨਾਲਾ, 14 ਅਕਤੂਬਰ : ਜ਼ਿਲ੍ਹਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਦੇ ਕਿਸਾਨ ਜਗਦੀਪ ਸਿੰਘ ਹੋਰਨਾਂ ਕਿਸਾਨਾ ਲਈ ਰਾਹ ਦਸੇਰਾ ਬਣਿਆ ਹੈ । ਉਹ ਪਿਛਲੇ ਇਕ ਦਹਾਕੇ ਤੋਂ ਪਰਾਲੀ ਨੂੰ ਬਿਨਾਂ ਅੱਗ ਲਗਾਏ ਉਸ ਦਾ ਪ੍ਰਬੰਧਾਂ ਅਤੇ ਤੂੜੀ ਨੂੰ ਵੇਚ ਕੇ ਮੁਨਾਫ਼ਾ ਕਮਾ ਰਿਹਾ ਹੈ। ਕਿਸਾਨਾਂ ਲਈ ਪ੍ਰੇਰਨ ਸਰੋਤ ਬਣ ਚੁੱਕੇ ਹਨ....
ਖੇਡਾਂ ਵਤਨ ਪੰਜਾਬ ਦੀਆਂ- ਸੂਬਾ ਪੱਧਰੀ ਮੁਕਾਬਲੇ: ਹੁਸ਼ਿਆਰਪੁਰ ਦੇ ਮੁੰਡਿਆਂ ਨੇ ਫਾਜ਼ਿਲਕਾ ਨੂੰ ਟੇਬਲ ਟੈਨਿਸ ਵਿੱਚ 3 -1 ਨਾਲ ਹਰਾਇਆ 
ਬਰਨਾਲਾ, 14 ਅਕਤੂਬਰ : ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਟੂਰਨਾਮੈਂਟ 2023 ਵਿੱਚ ਟੇਬਲ ਟੈਨਿਸ ਦੇ ਮੁਕਾਬਲੇ ਬਰਨਾਲਾ ਕਲੱਬ ਵਿਖੇ ਕਰਵਾਏ ਗਏ ਜਿਸ ਵਿੱਚ ਅੰਡਰ 14 ਲੜਕੇ ਫਸਟ ਰਾਊਂਡ ‘ਚ ਹੁਸ਼ਿਆਰਪੁਰ ਨੇ ਫਾਜ਼ਿਲਕਾ ਨੂੰ 3—1 ਨਾਲ , ਮੋਗਾ ਨੇ ਕਪੂਰਥਲਾ ਨੂੰ 3—1 ਨਾਲ ਹਰਾਇਆ। ਨਾਲ ਹੀ ਪਠਾਨਕੋਟ ਨੇ ਰੂਪਨਗਰ ਨੁੰ 3—2 ਨਾਲ, ਮਾਨਸਾ ਨੇ ਮਲੇਰਕੋਟਲਾ ਨੂੰ 3—0 ਨਾਲ ਹਰਾਇਆ। ਇਸੇ ਤਰ੍ਹਾਂ ਅੰਡਰ 17 ਲੜਕੇ ਫਸਟ ਰਾਊਂਡ ‘ਚ ਫਿਰੋਜ਼ਪੁਰ ਨੇ ਮੁਕਤਸਰ ਸਾਹਿਬ ਨੂੰ 3—1 ਨਾਲ ਹਰਾਇਆ....
ਖੇਡਾਂ ਵਤਨ ਪੰਜਾਬ ਦੀਆਂ 2023 'ਚ ਚੇਅਰਮੈਨ ਬਾਠ ਨੇ ਖਿਡਾਰੀਆਂ ਨੂੰ ਦਿੱਤੀ ਹੱਲਾਸ਼ੇਰੀ
ਬਰਨਾਲਾ, 14 ਅਕਤੂਬਰ : ਸੂਬਾ ਸਰਕਾਰ ਵਲੋਂ ਕਰਵਾਈ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਐੱਸ.ਡੀ ਕਾਲਜ ਦੇ ਖੇਡ ਮੈਦਾਨ ਵਿੱਚ ਨੈੱਟਬਾਲ ਦੇ ਸੂਬਾਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਅੱਜ ਇਹਨਾਂ ਖੇਡ ਮੁਕਾਬਲਿਆਂ ਦੇ ਚੌਥੇ ਦਿਨ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਸਿੰਘ ਬਾਠ ਵਿਸ਼ੇਸ਼ ਤੌਰ 'ਤੇ ਖਿਡਾਰੀਆਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚੇ।ਇਸ ਮੌਕੇ ਉਹਨਾਂ ਸੰਬੋਧਨ ਕਰਦਿਆਂ ਕਿਹਾ ਕਿ ਜਿੱਤ-ਹਾਰ ਜ਼ਿੰਦਗੀ ਦਾ ਹਿੱਸਾ ਹੈ, ਅਸਲ ਗੱਲ ਖੇਡ ਭਾਵਨਾ ਨਾਲ ਮੈਦਾਨ ਵਿੱਚ ਉਤਰ ਕੇ ਮੁਕਾਬਲਾ....
ਜ਼ੀਰਕਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ, ਇੱਕ ਨੂੰ ਗੋਲੀ ਲੱਗੀ 
ਜ਼ੀਰਕਪੁਰ, 13 ਅਕਤੂਬਰ : ਜ਼ੀਰਕਪੁਰ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਹੈ। ਇਹ ਇਲਾਕਾ ਬਲਟਾਣਾ ਦੇ ਪਿਛਲੇ ਪਾਸੇ ਹੈ। ਜਿਥੇ ਲਗਾਤਾਰ ਤਲਾਸ਼ੀ ਲਈ ਜਾ ਰਹੇ ਅਪਰਾਧੀ ਲੁਕੇ ਹੋਏ ਸਨ। ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਹੋਈ। ਸੂਚਨਾ ਮਿਲਣ ‘ਤੇ ਜਦੋਂ ਪੁਲਿਸ ਜੰਗਲ ਵਾਲੇ ਏਰੀਆ ‘ਚ ਬਦਮਾਸ਼ਾਂ ਦੇ ਠਿਕਾਣੇ ‘ਤੇ ਪਹੁੰਚੀ ਤਾਂ ਬਦਮਾਸ਼ਾਂ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਜਵਾਬੀ ਕਾਰਵਾਈ ‘ਚ ਦੋਸ਼ੀ ਦੀ ਲੱਤ ‘ਚ ਗੋਲੀ ਲੱਗੀ, ਜਿਸ ਨੂੰ ਤੁਰੰਤ....
ਹੁਣ ਕਿਸਾਨਾਂ ਨੂੰ ਝੋਨੇ ਦੀਆਂ ਢੇਰੀਆਂ ਉੱਪਰ ਨਹੀਂ ਬਿਤਾਉਣਾ ਪਵੇਗਾ ਦੁਸਹਿਰਾ ਤੇ ਦਿਵਾਲੀ ਦਾ ਤਿਉਹਾਰ : ਕਟਾਰੂਚੱਕ
ਕਿਹਾ! ਕਿਸਾਨ ਸਵੇਰੇ ਮੰਡੀਆਂ ਵਿੱਚ ਫ਼ਸਲ ਲਿਆ ਕੇ ਉਸੇ ਦਿਨ ਦੀ ਰਾਤ ਬਿਤਾ ਰਹੇ ਆਪਣੇ ਪਰਿਵਾਰਾਂ ਵਿੱਚ ਕਿਸਾਨਾਂ ਨੂੰ ਕਿਸੇ ਵੀ ਅਨਾਜ ਮੰਡੀ ਵਿੱਚ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ ਮੰਤਰੀ ਵੱਲੋਂ ਮੁੱਖ ਦਾਣਾ ਮੰਡੀ ਮੋਗਾ ਤੇ ਧਰਮਕੋਟ ਦੀਆਂ ਮੰਡੀਆਂ ਵਿੱਚ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੋਗਾ, 13 ਅਕਤੂਬਰ : ਲੰਬੇ ਸਮੇਂ ਤੋਂ ਪਿਛਲੀਆਂ ਸਰਕਾਰਾਂ ਵੇਲੇ ਇਹ ਰੀਤ ਚੱਲੀ ਆ ਰਹੀ ਸੀ ਕਿ ਕਿਸਾਨਾਂ ਦਾ ਦੁਸਹਿਰਾ ਤੇ ਦਿਵਾਲੀ ਜਾਂ ਤਾਂ ਮੰਡੀਆਂ ਵਿੱਚ ਝੋਨੇ ਦੀਆਂ ਢੇਰੀਆਂ ਉੱਪਰ ਬੈਠਿਆਂ ਗੁਜ਼ਰਦਾ ਸੀ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਖਿਲਾਫ ਨਿਰੰਤਰ ਕੀਤਾ ਜਾ ਰਿਹੈ ਜਾਗਰੂਕ
ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਕਰਵਾਈਆਂ ਜਾ ਰਹੀਆਂ ਹਨ ਵੱਖ-ਵੱਖ ਗਤੀਵਿਧੀਆਂ ਫ਼ਤਹਿਗੜ੍ਹ ਸਾਹਿਬ, 13 ਅਕਤੂਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਅਥਾਰਟੀ ਦੇ ਚੇਅਰਮੈਨ ਸ਼੍ਰੀ ਅਰੁਣ ਗੁਪਤਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਜਿਸ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਸ਼੍ਰੀਮਤੀ ਮਨਪ੍ਰੀਤ ਕੌਰ ਵੱਲੋਂ ਜ਼ਿਲ੍ਹਾ ਕੋਰਟ ਕੰਪਲੈਕਸ ਦੇ ਬਾਹਰ ਨਸ਼ਿਆਂ ਵਿਰੁੱਧ ਜਾਗਰੂਕ ਕਰਨ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 87780 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ: ਡਿਪਟੀ ਕਮਿਸ਼ਨਰ
ਖਰੀਦ ਏਜੰਸੀਆਂ ਵੱਲੋਂ 27587 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ 178.29 ਕਰੋੜ ਰੁਪਏ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਥਾਂ ਉਸ ਨੂੰ ਖੇਤ ਵਿੱਚ ਹੀ ਵਾਹੁਣ ਕਿਸਾਨ : ਪਰਨੀਤ ਸ਼ੇਰਗਿੱਲ ਫ਼ਤਹਿਗੜ੍ਹ ਸਾਹਿਬ, 13 ਅਕਤੂਬਰ : ਝੋਨੇ ਦੀ ਖਰੀਦ ਲਈ ਜ਼ਿਲ੍ਹੇ ਵਿੱਚ ਬਣਾਏ ਗਏ 32 ਖਰੀਦ ਕੇਂਦਰਾਂ "ਤੇ ਹੁਣ ਤੱਕ 91325 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 87780....
ਸਬਸਿਡੀ ਤੇ ਦਿੱਤੀ ਜਾ ਰਹੀ ਖੇਤੀ ਮਸ਼ੀਨਰੀ ਦੀ ਵਰਤੋਂ ਨਾਲ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ਤੋਂ ਪਾਇਆ ਜਾ ਸਕਦੈ ਛੁਟਕਾਰਾ
ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਪਿੰਡ ਨਰਾਇਣਗੜ੍ਹ ਵਿਖੇ ਲਗਾਇਆ ਗਿਆ ਕੈਂਪ ਫ਼ਤਹਿਗੜ੍ਹ ਸਾਹਿਬ, 13 ਅਕਤੂਬਰ: ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਅਧੀਨ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿੰਡ ਨਰਾਇਣਗੜ੍ਹ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਕੈਂਪ ਵਿੱਚ ਇਲਾਕੇ ਦੇ ਵੱਡੀ ਗਿਣਤੀ ਕਿਸਾਨਾਂ ਨੇ ਖੇਤੀ ਮਾਹਰਾਂ ਨਾਲ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ ਲਈ ਕੁਸ਼ਲ ਤਰੀਕਿਆਂ ਅਤੇ ਤਕਨਾਲੌਜੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਕੈਂਪ....
ਸਿਹਤ ਵਿਭਾਗ ਵੱਲੋ “ਦੰਦ ਪੰਦਰਵਾੜੇ” ਨੂੰ ਸਮਰਪਿਤ ਜਾਗਰੂਕਤਾ ਸੈਮੀਨਾਰ 
ਬਰਨਾਲਾ, 13 ਅਕਤੂਬਰ : ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲ਼ਖ ਦੇ ਦਿਸ਼ਾ ਨਿਰਦੇਸ਼ ਅਤੇ ਡਾ. ਜੋਤੀ ਕੌਸ਼ਲ ਸੀਨੀਅਰ ਮੈਡੀਕਲ ਅਫ਼ਸਰ ਸਿਵਲ ਹਸਪਤਾਲ ਬਰਨਾਲਾ ਦੀ ਯੋਗ ਅਗਵਾਈ ਅਧੀਨ “36 ਵੇਂ ਦੰਦ ਪੰਦਰਵਾੜੇ” ਨੂੰ ਸਮਰਪਿਤ ਜਾਗਰੂਕਤਾ ਪੈਦਾ ਕਰਨ ਲਈ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ ਲੜਕੀਆਂ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸਿਹਤ ਵਿਭਾਗ ਦੀ ਟੀਮ ਜਿਸ ਵਿੱਚ ਡਾ. ਵੰਦਨਾ ਭਾਂਬਰੀ ,ਡਾ. ਗੁਰਪ੍ਰੀਤ ਕੌਰ ਸਿਵਲ ਹਸਪਤਾਲ ਬਰਨਾਲਾ ਅਤੇ....
ਰਿਟਾਇਰ ਪਟਵਾਰੀਆਂ ਅਤੇ ਕਾਨੂੰਗੋਆਂ ਤੋਂ ਜ਼ਿਲ੍ਹਾ ਬਰਨਾਲਾ ਵਿਖੇ ਮਾਲ ਪਟਵਾਰੀਆਂ ਦੀਆਂ ਅਸਾਮੀਆਂ ਲਈ ਬਿਨੈ-ਪੱਤਰਾਂ ਦੀ ਮੰਗ
ਬਰਨਾਲਾ, 13 ਅਕਤੂਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਮਾਲ ਪਟਵਾਰੀਆਂ ਦੀਆਂ ਖਾਲੀ ਅਸਾਮੀਆਂ ਨੂੰ ਠੇਕੇ ਦੇ ਅਧਾਰ 'ਤੇ ਭਰਨ ਲਈ ਲਈ ਸੇਵਾਮੁਕਤ ਪਟਵਾਰੀਆਂ ਅਤੇ ਕਾਨੂੰਗੋਆਂ ਤੋਂ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਦੇ ਮਾਲ ਤੇ ਪੁਨਰਵਾਸ ਵਿਭਾਗ ਵੱਲੋਂ ਸਮੇਂ-ਸਮੇਂ 'ਤੇ ਜਾਰੀ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਵਿਖੇ ਮਾਲ ਪਟਵਾਰੀਆਂ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਐੱਸ.ਡੀ ਕਾਲਜ ਬਰਨਾਲਾ 'ਚ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ 
ਬਰਨਾਲਾ, 13 ਅਕਤੂਬਰ : ਐੱਸ.ਡੀ ਕਾਲਜ ਬਰਨਾਲਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਰਾਜਨੀਤੀ ਵਿਗਿਆਨ ਅਤੇ ਇਤਿਹਾਸ ਵਿਭਾਗ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਐਡਵੋਕੇਟ ਅਨੂ ਸ਼ਰਮਾ ਅਤੇ ਪੀ.ਐਲ.ਵੀ ਮੈਡਮ ਰੇਣੂਕਾ ਵਿਸ਼ੇਸ਼ ਤੌਰ ’ਤੇ ਪਹੁੰਚੇ ਅਤੇ ਉਹਨਾਂ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਨਸ਼ਿਆਂ ਨਾਲ ਨੌਜਵਾਨ ਆਪਣੀ ਸਿਹਤ ਦੇ ਨਾਲ-ਨਾਲ ਘਰਾਂ ਦਾ....
ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੇ.ਵੀ.ਕੇ. ਹੰਢਿਆਇਆ ਵੱਲੋਂ ਜ਼ਿਲ੍ਹਾ ਪੱਧਰੀ ਸੰਮੇਲਨ ਕਰਵਾਇਆ ਗਿਆ
ਹੰਢਿਆਇਆ, 13 ਅਕਤੂਬਰ : ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਹੰਢਿਆਇਆ (ਬਰਨਾਲਾ) ਵੱਲੋਂ ਡਾ. ਪ੍ਰਹਿਲਾਦ ਸਿੰਘ ਤੰਵਰ, ਐਸੋਸ਼ੀਏਟ ਡਾਇਰੈਕਟਰ ਦੀ ਯੋਗ ਅਗਵਾਈ ਹੇਠ ਪਰਾਲੀ ਪ੍ਰਬੰਧਨ ਉੱਤੇ ਜ਼ਿਲ੍ਹਾ ਪੱਧਰੀ ਕਿਸਾਨ ਮੇਲਾ ਲਗਾਇਆ ਗਿਆ । ਡਾ. ਤੰਵਰ ਵੱਲੋਂ ਪਹੁੰਚੇ ਹੋਏ ਮਹਿਮਾਨਾਂ, ਕਿਸਾਨਾਂ ਅਤੇ ਕਿਸਾਨ ਬੀਬੀਆਂ ਦਾ ਸਵਾਗਤ ਕੀਤਾ ਅਤੇ ਕੇ.ਵੀ.ਕੇ. ਦੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਗੁਰੂ ਅੰਗਦ ਦੇਵ ਵੈਟਨਰੀ ਅਤੇ ਪਸ਼ੂ....
ਮੰਤਰੀ ਮੀਤ ਹੇਅਰ ਨੇ ਕੀਤੀ ਪਿੰਡ ਬਡਬਰ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੇ ਲਾਇਬ੍ਰੇਰੀ ਪਿੰਡ ਵਾਸੀਆਂ ਨੂੰ ਸਮਰਪਿਤ
ਪਿੰਡ ਬਡਬਰ ਵਿਖੇ ਕਰਵਾਏ ਜਾ ਰਹੇ ਹਨ 2.64 ਕਰੋੜ ਰੁਪਏ ਦੇ ਵਿਕਾਸ ਕਾਰਜ ਧਨੌਲਾ, 13 ਅਕਤੂਬਰ : ਕੈਬੀਨੇਟ ਮੰਤਰੀ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਬਡਬਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿਖੇ 40 ਲੱਖ ਰੁਪਏ ਦੀ ਲਾਗਤ ਨਾਲ ਬਣੀ ਲਾਇਬ੍ਰੇਰੀ ਅੱਜ ਪਿੰਡ ਵਾਸੀਆਂ ਨੂੰ ਸਮਰਪਿਤ ਕੀਤੀ ਅਤੇ ਨਾਲ ਹੀ 2.64 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਨਿਰੰਤਰ ਪੰਜਾਬ ਵਾਸੀਆਂ ਲਈ ਕੰਮ ਕਰ ਰਹੀ....
2300 ਕੋਚ ਸੂਬੇ ਦੇ ਖੇਡ ਵਿਭਾਗ ਵਿੱਚ ਭਰਤੀ ਕੀਤੇ ਜਾਣਗੇ : ਹੇਅਰ
ਖੇਡਾਂ ਵਤਨ ਪੰਜਾਬ ਦੀਆਂ ਨੇ ਬਦਲੀ ਪੰਜਾਬ ਦੀ ਨੁਹਾਰ, ਪੰਜਾਬੀਆਂ ਨੇ ਜਿੱਤੇ ਏਸ਼ੀਅਨ ਗੇਮਜ਼ ਵਿੱਚ 19 ਤਮਗੇ ਖੇਡਾਂ ਵਤਨ ਪੰਜਾਬ ਦੀਆਂ ਚ ਇਸ ਵਾਰ 4 ਲੱਖ ਖਿਡਾਰੀ ਲੈ ਰਹੇ ਹਨ ਹਿੱਸਾ ਬਰਨਾਲਾ, 13 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਲਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਜਿਥੇ ਖੇਡਾਂ ਵਤਨ ਪੰਜਾਬ ਦੀਆਂ ਰਾਹੀਂ ਖੇਡ ਸੱਭਿਆਚਾਰ ਨੂੰ ਮੁੜ ਪੰਜਾਬ ਦਾ ਹਿੱਸਾ ਬਣਾਈਆਂ ਜਾ ਰਿਹਾ ਹੈ ਉਥੇ ਨਾਲ ਹੀ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿਚ ਕੀਤੀ ਗਈ ਪਹਿਲਾਂ ਨਾਲ ਖਿਡਾਰੀਆਂ ਨੂੰ ਫਾਇਦਾ ਹੋ ਰਿਹਾ ਹੈ।....