ਫਰੀਦਕੋਟ 09 ਅਕਤੂਬਰ : ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ 10 ਖਿਡਾਰੀ ਉਸ ਹਾਕੀ ਟੀਮ ਦਾ ਹਿੱਸਾ ਨੇ ਜਿਸਨੇ ਏਸ਼ੀਅਨ ਗੇਮਜ਼ ਦੌਰਾਨ ਫਾਈਨਲ ਮੈਚ ਦੌਰਾਨ ਜਪਾਨ ਨੂੰ ਪੰਜ ਇੱਕ ਨਾਲ ਹਰਾਕੇ ਸੋਨ ਤਮਗਾ ਹਾਸਲ ਕੀਤਾ ਹੈ, ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਸਮੁੱਚੀ ਟੀਮ ਅਤੇ ਸਮੂਹ ਦੇਸ਼ ਵਾਸੀਆਂ ਨੂੰ ਦਿਲ ਦੀਆਂ ਗਹਿਰਾਈਆਂ ਚੋਂ ਮੁਬਾਰਕਬਾਦ ਦਿੰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਇਸ ਨਾਲ ਹਾਕੀ ਦੀ ਟੀਮ ਨੇ ਪੈਰਿਸ....
ਮਾਲਵਾ
ਫ਼ਰੀਦਕੋਟ 9 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਬਾਲ ਸੁਰੱਖਿਆ ਯੂਨਿਟ ਫਰੀਦਕੋਟ ਵੱਲੋਂ ਜਿਲ੍ਹਾ ਬਾਲ ਸੁਰੱਖਿਆ ਅਫਸਰ ਫਰੀਦਕੋਟ ਅਮਨਦੀਪ ਸਿੰਘ ਸੋਢੀ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਫਰੀਦਕੋਟ ਦੇ ਪਿੰਡ ਚਮੇਲੀ ਅਤੇ ਕੋਟ ਸੁਖੀਆ ਵਿਖੇ ਜਾ ਕੇ ਬਾਲ ਵਿਆਹ ਦੀ ਰੋਕਥਾਮ ਸਬੰਧੀ ਪਿੰਡ ਦੇ ਸਰਪੰਚ, ਮੈਂਬਰਾਂ, ਗੁਰੂਦੁਆਰਾ ਕਮੇਟੀ ਦੇ ਪ੍ਰਧਾਨ ਅਤੇ ਗੁਰੂਦੁਆਰਾ ਸਾਹਿਬ ਦੇ ਗ੍ਰੰਥੀ ਸਿੰਘਾਂ ਤੋ ਇਲਾਵਾ ਪਿੰਡ ਦੇ ਹੋਰ ਲੋਕਾਂ ਨੂੰ ਜਾਗਰੂਕ ਕਰਨ ਲਈ ਅਵੇਅਰਨੈੱਸ....
ਝੋਨੇ ਦੀ ਖਰੀਦ, ਸੀ.ਐਮ. ਦੀ ਯੋਗਸ਼ਾਲਾ, ਆਟਾ ਦਾਲ ਸਕੀਮ ਤੇ ਵਧੇਰੇ ਤਵੱਜ਼ੋ ਦਿੱਤੀ ਜਾਵੇ-ਡੀ.ਸੀ ਫਰੀਦਕੋਟ ਫਰੀਦਕੋਟ 9 ਅਕਤੂਬਰ : ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਾਰੇ ਜਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਉਪਰੰਤ ਪ੍ਰਾਪਤ ਹੋਈਆਂ ਹਦਾਇਤਾਂ ਅਤੇ ਹੁਕਮਾਂ ਦੀ ਇੰਨ-ਬਿੰਨ ਪਾਲਣਾ ਖਾਤਰ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਸਾਰੇ ਵਿਭਾਗਾਂ ਦੇ ਮੁੱਖੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ....
ਛੇ ਯੋਗਾ ਟਰੇਨਰ ਜਿਲ੍ਹੇ ਦੀਆਂ ਵੱਖ ਵੱਖ ਥਾਵਾਂ ਤੇ ਕੀਤੇ ਤਾਇਨਾਤ ਯੋਗਾ ਸ਼ਡਿਊਲ ਜਲਦ ਕੀਤਾ ਜਾਵੇਗਾ ਜਾਰੀ ਫਰੀਦਕੋਟ 9 ਅਕਤੂਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਮੁੱਖ ਮੰਤਰੀ ਪੰਜਾਬ ਵੱਲੋਂ ਹਰ ਜਿਲ੍ਹੇ ਵਿੱਚ ਸ਼ੁਰੂ ਕਰਵਾਏ ਗਏ ਸੀ.ਐਮ. ਦੀ ਯੋਗਸ਼ਾਲਾ ਤਹਿਤ ਯੋਗਾ ਕੈਂਪਾਂ ਤੋਂ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਇਸ ਸਬੰਧੀ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਯੋਗ ਰਾਹੀਂ ਸਰੀਰ ਦੀ ਤੰਦਰੁਸਤੀ ਦੇ ਨਾਲ ਨਾਲ ਮਾਨਿਸਕ ਤੰਦਰੁਸਤੀ ਵੀ ਪ੍ਰਾਪਤ ਹੁੰਦੀ ਹੈ....
ਲੋਕਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਫਰੀਦਕੋਟ, 9 ਅਕਤੂਬਰ : ਪੰਜਾਬ ਸਰਕਾਰ ਰਾਜ ਦੇ ਵਸਨੀਕਾਂ ਨੂੰ ਘਰਾਂ ਦੇ ਨੇੜੇ ਮਿਆਰੀ ਅਤੇ ਮੁਫਤ ਸਿਹਤ ਸਹੂਲਤਾਂ ਦੇਣ ਲਈ ਯਤਨਸ਼ੀਲ ਹੈ। ਸਿਵਲ ਸਰਜਨ ਫਰੀਦਕੋਟ ਡਾ. ਅਨਿਲ ਗੋਇਲ ਦੇ ਯਤਨਾਂ ਸਦਕਾ ਅਤੇ ਡਾ. ਹਰਿੰਦਰ ਗਾਂਧੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਕੋਟਕਪੁਰਾ ਦੀ ਅਗਵਾਈ ਹੇਠ ਸਿਵਲ ਹਸਪਤਾਲ ਕੋਟਕਪੁਰਾ ਵਿਖੇ ਅੱਖਾਂ ਦੇ ਅਪ੍ਰੇਸ਼ਨਾਂ ਦੀਆਂ ਸੇਵਾਵਾਂ ਨੂੰ ਅੱਜ ਮੁੜ ਸ਼ੁਰੂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਫਰੀਦਕੋਟ ਨੇ ਜਾਣਕਾਰੀ....
ਪਟਿਆਲਾ, 09 ਅਕਤੂਬਰ : ਖੇਤੀ ਵਿਰਾਸਤ ਮਿਸ਼ਨ ਵੱਲੋਂ ਪਰਾਲੀ ਦੇ ਸੌਖੇ ਤੇ ਸਸਤੇ ਪ੍ਰਬੰਧਨ ਉੱਤੇ ਨੁੱਕੜ ਨਾਟਕ ਕਰਕੇ ਕਿਸਾਨਾਂ ਨੂੰ ਕੀਤਾ ਜਾਗਰੂਕ ਅੱਜ ਖੇਤੀ ਵਿਰਾਸਤ ਮਿਸ਼ਨ ਵੱਲੋਂ ਕੇ, ਕੇ ਬਿਰਲਾ ਮੈਮੇਰੀਅਲ ਸੋਸਾਇਟੀ ਦੇ ਸਹਿਯੋਗ ਨਾਲ ਪਿੰਡ ਨੂਰਖੇੜੀਆਂ ਵਿੱਚ ਨੁੱਕੜ ਨਾਟਕ ਕਰਵਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਮਹਿੰਦਰ ਸਿੰਘ, ਹਰਮੇਲ ਸਿੰਘ, ਕੇਸਰ ਸਿੰਘ, ਜਰਨੈਲ ਮਾਣਕ, ਸੰਦੀਪ ਸ਼ਰਮਾ,ਜਗਪਾਲ ਸਿੰਘ ਆਦਿ ਸ਼ਾਮਲ ਸਨ। ਕਿਸਾਨਾਂ ਦੇ ਆਪੋ ਆਪਣੇ ਤਜਰਬੇ ਸਾਂਝੇ ਕਰਕੇ ਪਰਾਲੀ ਦੇ ਸਸਤੇ....
ਰੂਪਨਗਰ, 09 ਅਕਤੂਬਰ : ਸਥਾਨਕ ਸ਼ਹਿਰ ਵਿੱਚ ਵਾਪਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਤਿੰਨ ਨੌਜਵਾਨ ਢਾਬੇ ਤੇ ਖਾਣਾ ਖਾਣ ਤੋਂ ਬਾਅਦ ਆਪਣੇ ਟਰਾਲੇ ਵੱਲ ਨੂੰ ਪੈਦਲ ਜਾ ਰਹੇ ਸਨ ਕਿ ਉਨ੍ਹਾਂ ਨੂੰ ਤੇਜ਼ ਰਫਤਾਰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਕਾਰਨ ਉਹ ਗੰਭੀਰ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਰਤਗੜ੍ਹ ਪੁਲਿਸ ਚੌਂਕੀ ਦੇ ਇੰਚਾਰਜ ਰਣਜੀਤ ਸਿੰਘ....
ਪੰਜਾਬ ਦੀਆਂ ਮੰਡੀਆਂ ਵਿੱਚ 07 ਲੱਖ 73 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ ਤੇ 07 ਲੱਖ 25 ਹਜ਼ਾਰ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ। ਖਰੜ, 09 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸੂਬੇ ਦੀਆਂ 1854 ਮੰਡੀਆਂ ਵਿੱਚ ਝੋਨੇ ਦੀ ਖਰੀਦ, ਖਰੀਦੇ ਗਏ ਝੋਨੇ ਦੀ ਨਾਲੋ-ਨਾਲ ਲਿਫਟਿੰਗ ਕਰਵਾਉਣ ਤੇ ਖਰੀਦੇ ਗਏ ਝੋਨੇ ਦੀ 24 ਘੰਟੇ ਵਿੱਚ ਅਦਾਇਗੀ ਕਰਨ ਨੂੰ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਦੀ....
ਕਿਹਾ, ਸਾਡੇ ਭਵਿੱਖ ਨੂੰ ਬਚਾਉਣ ਲਈ ਵਾਤਾਵਰਣ ਵਿੱਚ ਨਿਵੇਸ਼ ਕਰਨ ਦਾ ਇਹ ਸਹੀ ਸਮਾਂ ਸਿੰਚਾਈ ਲਈ ਜੇਕਰ ਨਹਿਰੀ ਪਾਣੀ ਦੀ ਸਮੇਂ ਸਿਰ ਸਹੀ ਵਰਤੋਂ ਕਰਨ ਤੇ ਜ਼ੋਰ ਦਿੱਤਾ ਹੁੰਦਾ ਤਾਂ ਸੂਬੇ ਚ ਧਰਤੀ ਹੇਠਲੇ ਪਾਣੀ ਦੀ ਦੁਰਵਤੋਂ ਨਹੀਂ ਸੀ ਹੋਣੀ ਹਵਾ ਨੂੰ ਹੋਰ ਪ੍ਰਦੂਸ਼ਿਤ ਕਰਨ ਲਈ ਪਰਾਲੀ ਨੂੰ ਨਾ ਸਾੜਨ ਦਾ ਸੱਦਾ ਭਗਤ ਪੂਰਨ ਸਿੰਘ ਵਾਤਾਵਾਰਣ ਸੰਭਾਲ ਸੁਸਾਇਟੀ ਵੱਲੋਂ ਵਾਤਾਵਰਣ ਸਬੰਧੀ ਵਿਚਾਰ ਚਰਚਾ ਵਿੱਚ ਭਾਗ ਲਿਆ ਐਸ.ਏ.ਐਸ.ਨਗਰ, 9 ਅਕਤੂਬਰ : ਪੰਜਾਬ ਦੇ ਵਿਗਿਆਨ, ਟੈਕਨਾਲੋਜੀ ਅਤੇ ਵਾਤਾਵਰਣ ਅਤੇ ਜਲ ਸਰੋਤ....
ਬਠਿੰਡਾ, 9 ਅਕਤੂਬਰ : ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਸੰਭਵ ਹੋ ਸਕਿਆ ਹੈ, ਜਦਕਿ ਕਾਂਗਰਸ ਅਤੇ ‘ਆਪ’ ਸਰਕਾਰਾਂ ਨੇ ਝੂਠੇ ਵਾਅਦੇ ਕਰਕੇ ਸੱਤਾ ਹਾਸਲ ਕਰ ਕੇ ਸਿਰਫ਼ ਲੋਕਾਂ ਨੂੰ ਲੁੱਟਿਆ ਹੈ। ਬਠਿੰਡਾ ਸ਼ਹਿਰੀ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਵਾਰਡਾਂ ਵਿੱਚ ਮੀਟਿੰਗਾਂ ਨੂੰ....
ਕੇਂਦਰ ਤੇ ਸੂਬਾ ਸਰਕਾਰ ਦੇ ਯਤਨਾਂ ਸਦਕਾ ਇਨ੍ਹਾਂ ਫਲਾਇਟਾਂ ਨੂੰ ਤਿੰਨ ਦਿਨਾਂ ਤੋਂ ਵੱਧਾ ਕੇ ਹਫ਼ਤੇ ਦੇ 5 ਦਿਨ ਕਰਨ ਦੇ ਹਰ ਸੰਭਵ ਯਤਨ ਕੀਤੇ ਜਾਣਗੇ : ਖੁੱਡੀਆਂ ਬਠਿੰਡਾ, 9 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਯਤਨਾਂ ਸਦਕਾ ਅੱਜ ਇੱਥੋਂ ਦਿੱਲੀ-ਬਠਿੰਡਾ ਵਿਚਕਾਰ ਸ਼ੁਰੂ ਹੋਈ ਦੁਬਾਰਾ ਹਵਾਈ ਯਾਤਰਾ ਨਾਲ ਬਠਿੰਡਾ ਦੇ ਨਾਲ ਲਗਦੇ ਕਈ ਜ਼ਿਲ੍ਹਿਆਂ ਤੋਂ ਇਲਾਵਾ ਗੁਆਂਢੀ ਸੂਬੇ ਹਰਿਆਣਾ ਤੇ ਰਾਜਸਥਾਨ ਦੇ ਲੋਕਾਂ ਨੂੰ ਵੀ ਵੱਡਾ ਫਾਇਦਾ ਹੋਵੇਗਾ। ਇਸ ਨਾਲ ਜਿੱਥੇ ਉਨ੍ਹਾਂ ਨੂੰ....
ਚੰਡੀਗੜ੍ਹ, 9 ਅਕਤੂਬਰ : ਮੋਹਾਲੀ ਦੇ ਕਸਬਾ ਨਵਾਂਗਾਓਂ ‘ਚ ਐਤਵਾਰ ਨੂੰ ਇੱਕ ਲੁੱਟ ਦੀ ਵਾਰਦਾਤ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਕ ਦੁਕਾਨਦਾਰ ਦੇ ਘਰ ਹੋਈ ਲੁੱਟ ਦੀ ਸੀਸੀਟੀਵੀ ਵੀਡੀਓ ਪੁਲਿਸ ਦੇ ਹੱਥ ਲੱਗੀ ਹੈ। ਇਸ ਵਿੱਚ ਤਿੰਨ ਮੁਲਜ਼ਮ ਇੱਕ ਪਲਸਰ ਮੋਟਰਸਾਈਕਲ ‘ਤੇ ਆਉਂਦੇ ਦਿਖਾਈ ਦੇ ਰਹੇ ਹਨ। ਤਿੰਨਾਂ ਨੇ ਹੈਲਮੇਟ ਨਾਲ ਮੂੰਹ ਢੱਕੇ ਹੋਏ ਹਨ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਪਰ ਅਜੇ ਤੱਕ ਦੋਸ਼ੀਆਂ ਦਾ ਕੋਈ ਸੁਰਾਗ ਨਹੀਂ ਲੱਗਾ ਹੈ। ਪੀੜਤ ਅਸ਼ਵਨੀ ਗੋਇਲ ਨੇ ਦੱਸਿਆ ਕਿ ਉਹ ਦੁਕਾਨ ‘ਤੇ....
ਲੁਧਿਆਣਾ, 9 ਅਕਤੂਬਰ : ਵਿਜ਼ਡਮ ਕੁਲੈਕਸ਼ਨ ਲੁਧਿਆਣਾ ਵੱਲੋਂ ਪ੍ਰਕਾਸ਼ਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਾਬਕਾ ਪ੍ਰੋਫੈਸਰ ਸਵਰਗੀ ਡਾ. ਦਲੀਪ ਸਿੰਘ ਦੀਪ ਜੀ ਦੀ ਮੁੱਲਵਾਨ ਇਤਿਹਾਸਕ ਖੋਜ ਪੁਸਤਕ “ਜਪੁਜੀ-ਇੱਕ ਤੁਲਨਾਤਮਕ ਅਧਿਐਨ” ਦਾ ਪੁਨਰ ਪ੍ਰਕਾਸ਼ਨ ਇਤਿਹਾਸਕ ਕਾਰਜ ਹੈ ਜਿਸ ਦੀ ਜਿੰਨੀ ਸ਼ਲਾਘਾ ਕੀਤੀ ਜਾਵੇ ਥੋੜੀ ਹੈ। ਇਹ ਵਿਚਾਰ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਇਸ ਵੱਡ ਆਕਾਰੀ ਸੁੰਦਰ ਪੁਸਤਕ ਨੂੰ ਪ੍ਰਾਪਤ ਕਰਦਿਆਂ ਬੀਤੀ ਸ਼ਾਮ ਕਹੇ।....
ਸੰਗਰੂਰ, 5 ਅਕਤੂਬਰ " ਕਾਰਗਿਲ ‘ਚ ਸਿਖਲਾਈ ਦੌਰਾਨ ਵਾਪਰੇ ਹਾਦਸੇ ‘ਚ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਸ. ਪਰਵਿੰਦਰ ਸਿੰਘ ਦੀ ਮ੍ਰਿਤਕ ਦੇਹ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਛਾਜਲੀ ਵਿਖੇ ਸਰਕਾਰੀ ਅਤੇ ਫੌਜੀ ਸਨਮਾਨਾਂ ਨਾਲ ਅੰਤਮ ਸਸਕਾਰ ਕੀਤਾ ਗਿਆ। ਸ਼ਹੀਦ ਪਰਵਿੰਦਰ ਸਿੰਘ ਨੂੰ ਪਰਿਵਾਰਕ ਮੈਂਬਰਾਂ ਦੇ ਨਾਲ-ਨਾਲ ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਅੰਤਮ ਵਿਦਾਇਗੀ ਦਿੱਤੀ। ਸ਼ਹੀਦ ਨੂੰ ਫ਼ੌਜੀ ਜਵਾਨਾਂ ਦੀ ਇੱਕ ਟੁਕੜੀ ਵੱਲੋਂ ਹਥਿਆਰ ਝੁਕਾ ਕੇ ਸਲਾਮੀ ਦਿੱਤੀ ਗਈ ਜਿਸ ਤੋਂ ਬਾਅਦ ਵੱਖ-ਵੱਖ....
ਸਾਡੀ ਸਰਕਾਰ ਨੇ ਪਿਛਲੀਆਂ ਸਰਕਾਰਾਂ ਵੱਲੋਂ ਲਿਆ ਕਰਜ਼ਾ ਲਾਹੁਣ ਲਈ ਕਰ਼ਜਾ ਲਿੱਤਾ ਪੰਜਾਬ ਦੇ ਲੋਕਾਂ ਦੀ ਲੁੱਟ ਕਰਨ ਵਾਲਾ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ ਪੰਜਾਬ ਕੋਲ ਹੋਰਨਾਂ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ ਫ਼ਤਹਿਗੜ੍ਹ ਸਾਹਿਬ ਦੀ ਧਰਤੀ ਜੁਲਮ ਖਿਲਾਫ ਲੜਨ ਦੀ ਦਿੰਦੀ ਹੈ ਪ੍ਰੇਰਨਾ ਫ਼ਤਹਿਗੜ੍ਹ ਸਾਹਿਬ, 05 ਅਕਤੂਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਮੈਂਬਰ ਰਾਜ ਸਭਾ ਸ਼੍ਰੀ ਸੰਜੇ ਕੁਮਾਰ ਨੂੰ ਈ.ਡੀ. ਵੱਲੋਂ ਗ੍ਰਿਫਤਾਰ ਕਰਨਾ ਭਾਜਪਾ ਦੀ ਬੋਖਲਾਹਟ ਦਾ ਨਤੀਜਾ ਹੈ ਅਤੇ ਸਾਡੀ ਪਾਰਟੀ ਇਸ ਦੀ....