ਮਾਲਵਾ

ਕੈਬਨਿਟ ਮੰਤਰੀ ਮੀਤ ਹੇਅਰ ਨੇ 400 ਸਫਾਈ ਕਰਮਚਾਰੀਆਂ ਨੂੰ ਵੰਡੇ ਨਿਯੁਕਤੀ ਪੱਤਰ 
ਪਿਛਲੇ 15-20 ਸਾਲਾਂ ਤੋਂ ਨਗਰ ਕੌਂਸਲ ‘ਚ ਕੰਮ ਕਰ ਰਹੇ ਸਫਾਈ ਸੇਵਕਾਂ ਨੂੰ ਕੰਟਰੈਕਟ ਉੱਤੇ ਲਿਆਈਆ ਗਿਆ ਪਿਛਲੇ 15 - 20 ਸਾਲਾਂ ਤੋਂ ਸ਼ਹਿਰ ‘ਚ ਲੱਗੇ ਕੂੜੇ ਦੇ ਡੰਪ ਹਟਾਏ ਗਏ, ਮੀਤ ਹੀਰ ਸਫਾਈ ਸੇਵਕਾਂ ਨੇ ਕੀਤਾ ਧੰਨਵਾਦ ਬਰਨਾਲਾ, 5 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਗਰੀਬ ਅਤੇ ਲੋੜਵੰਦ ਲੋਕਾਂ ਦੀ ਮਦਦ ਲਈ ਸਦਾ ਹੀ ਵਚਨਬੱਧ ਹੈ। ਇਸ ਲਈ ਸਰਕਾਰ ਵੱਲੋਂ ਸਮੇਂ ਸਮੇਂ ਸਿਰ ਇਨ੍ਹਾਂ ਲੋਕਾਂ ਦੀ ਭਲਾਈ ਲਈ ਉਪਰਾਲੇ ਕੀਤਾ ਜਾਂਦੇ ਹਨ। ਇਸ ਨੂੰ ਕਾਇਮ....
ਲੰਬਿਤ ਇੰਤਕਾਲ ਦਰਜ ਕਰਨ ਲਈ ਮਾਲ ਵਿਭਾਗ ਵੱਲੋਂ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
ਛੁੱਟੀ ਵਾਲੇ ਦਿਨ ਸ਼ਨਿੱਚਰਵਾਰ 6 ਜਨਵਰੀ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਡਿਪਟੀ ਕਮਿਸ਼ਨਰ, ਬਰਨਾਲਾ ਵੱਲੋਂ ਵਿਸ਼ੇਸ਼ ਕੈਂਪ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਬਰਨਾਲਾ, 5 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਬਰਾਨਾਲਾ ਸ੍ਰੀਮਤੀ....
ਸਰਕਾਰੀ ਹਾਈ ਸਕੂਲ ਬਦਰਾ 'ਚ ਵਿਗਿਆਨ ਤੇ ਗਣਿਤ ਮੇਲੇ ਦਾ ਆਯੋਜਨ
ਬਰਨਾਲਾ, 5 ਜਨਵਰੀ : ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਹਾਈ ਸਕੂਲ ਬਦਰਾ ਵਿਖੇ ਸਕੂਲ ਪੱਧਰੀ ਵਿਗਿਆਨ ਅਤੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ। ਹਰਜੀਤ ਸਿੰਘ ਜੋਗਾ ਨੇ ਦੱਸਿਆ ਕਿ ਗਣਿਤ ਅਧਿਆਪਕ ਅਵਤਾਰ ਸਿੰਘ ਅਤੇ ਸਾਇੰਸ ਅਧਿਆਪਕਾ ਨੀਰੂ ਬਾਂਸਲ ਦੀ ਅਗਵਾਈ ਵਿੱਚ ਨੌਵੀਂ ਅਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਲਗਾਏ ਗਏ ਇਸ ਮੇਲੇ ਵਿੱਚ ਵਿਦਿਆਰਥੀਆਂ ਨੇ ਵਿਗਿਆਨ ਅਤੇ ਗਣਿਤ ਦੀਆਂ ਵੱਖ-ਵੱਖ ਕਿਰਿਆਵਾਂ ਨਾਲ ਸਬੰਧਤ ਮਾਡਲ ਤਿਆਰ ਕਰਕੇ ਪ੍ਰਦਰਸ਼ਨੀ ਲਗਾਈ ਸੀ। ਇਹਨਾਂ ਮਾਡਲਾਂ ਵਿੱਚ....
ਬਾਲ ਭਲਾਈ ਸੰਸਥਾਵਾਂ ਨੂੰ ਰਜਿਸਟਰਡ ਕਰਵਾਉਣਾ ਲਾਜ਼ਮੀ, ਡਿਪਟੀ ਕਮਿਸ਼ਨਰ 
ਬਰਨਾਲਾ, 5 ਜਨਵਰੀ : ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਵਿੱਚ ਬੱਚਿਆਂ ਨਾਲ ਸਬੰਧਿਤ ਚੱਲ ਰਹੀਆਂ ਬਾਲ ਭਲਾਈ ਸੰਸਥਾਵਾਂ ਆਪਣਾ ਪੰਜੀਕਰਣ ਕਰਵਾਉਣ। ਉਨ੍ਹਾਂ ਕਿਹਾ ਕਿ ਕਿਹਾ ਕਿ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰਟੈਕਸ਼ਨ ਆਫ ਚਿਲਡਰਨ) ਸੋਧ ਐਕਟ 2021 ਦੀ ਧਾਰਾ 41(1) ਅਨੁਸਾਰ ਜ਼ਿਲ੍ਹੇ ‘ਚ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਚਲਾਈਆਂ ਜਾ ਰਹੀਆਂ ਹਨ, ਜੋ ਕਿ ਮੁਕੰਮਲ ਤੌਰ ਤੇ ਜਾਂ ਅੰਸ਼ਿਕ ਰੂਪ ‘ਚ ਲੋੜਵੰਦ....
ਨੈਸ਼ਨਲ ਸਕੂਲ ਖੇਡਾਂ ਵਾਲੀਬਾਲ 'ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
ਪੰਜਾਬ ਦੀ ਟੀਮ 'ਚ ਸ਼ਾਮਲ ਸਨ ਪਿੰਡ ਬਡਬਰ ਦੀਆਂ 3 ਖਿਡਾਰਨਾਂ ਬਰਨਾਲਾ, 5 ਜਨਵਰੀ : ਦੋ ਦਹਾਕਿਆਂ ਤੋਂ ਵੀ ਜਿਆਦਾ ਲੰਬੇ ਅਰਸੇ ਦਾ ਸੋਕਾ ਤੋੜਦਿਆਂ ਪੰਜਾਬ ਦੀਆਂ ਕੁੜੀਆਂ ਨੇ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ਅੰਡਰ 17 ਸਾਲ ਉਮਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗਮਾ ਪੰਜਾਬ ਦੀ ਝੋਲੀ ਪਾਇਆ ਹੈ। ਤਾਮਿਲਨਾਡੂ ਤੋਂ ਵਾਪਸੀ 'ਤੇ ਜੇਤੂ ਟੀਮ ਦਾ ਪਿੰਡ ਬਡਬਰ ਵਿਖੇ ਹਾਰ ਪਹਿਨਾ ਕੇ ਅਤੇ ਢੋਲ ਵਜਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ। ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ....
ਮਹਾਰਜਾ ਅਗਰਸੈਨ ਇਨਕਲੇਵ ਦੇ ਅਲਾਟੀ ਨਾ ਘਬਰਾਉਣ, ਚੇਅਰਮੈਨ ਨਗਰ ਸੁਧਾਰ ਟਰਸਟ 
ਬਰਨਾਲਾ, 5 ਜਨਵਰੀ : ਸ਼੍ਰੀ ਰਾਮ ਤੀਰਥ ਮੰਨਾ, ਚੇਅਰਮੈਨ, ਨਗਰ ਸੁਧਾਰ ਟਰੱਸਟ ਬਰਨਾਲਾ ਨੇ ਅੱਜ ਜਾਰੀ ਬਿਆਨ ਵਿੱਚ ਕਿਹਾ ਕਿ ਮਹਾਰਜਾ ਅਗਰਸੈਨ ਇਨਕਲੇਵ ਦੇ ਅਲਾਟੀਆ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਸੂਚਨਾ ਦਿੰਦਿਆਂ ਦੱਸਿਆ ਕਿ ਟਰੱਸਟ ਦੀ ਮਹਾਰਜਾ ਅਗਰਸੈਨ ਇਨਕਲੇਵ (18.23 ਏਕੜ) ਸਕੀਮ ਦੀ ਰਜਿਸਟਰੇਸ਼ਨ 'ਦੀ ਰੀਅਲ ਅਸਟੇਟ ਰੈਗੂਲੇਟਰੀ ਅਥਾਰਟੀ (ਰੇਰਾ) ਪੰਜਾਬ ਪਾਸ ਕਰਵਾਈ ਗਈ ਸੀ.ਜਿਸ ਦੀ ਮਿਆਦ ਮਿਤੀ:31 ਮਾਰਚ 2023 ਤੱਕ ਸੀ। ਮਿਤੀ:31 ਮਾਰਚ 2023 ਤੋਂ ਬਾਅਦ ਰਜਿਸਟਰੇਸ਼ਨ ਰਿਨਿਊ ਨਾ....
ਚਾਈਨਾ ਡੋਰ ਵੇਚਣ ਅਤੇ ਇਸਤੇਮਾਲ ਕਰਨ ਤੇ ਹੋਵੇਗੀ ਸਖਤ ਕਾਰਵਾਈ- ਡੀ.ਸੀ
ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲੇ ਅੰਦਰ ਲੋਹੜੀ ਅਤੇ ਬਸੰਤ ਦਾ ਤਿਉਹਾਰ ਨਜ਼ਦੀਕ ਹੋਣ ਕਾਰਨ ਕਾਫ਼ੀ ਮਾਤਰਾ ਵਿੱਚ ਪਤੰਗਾਂ ਉਡਾਈਆਂ ਜਾਂਦੀਆਂ ਹਨ ਅਤੇ ਇੰਨਾਂ ਪਤੰਗਾਂ ਲਈ ਚਾਈਨਾ ਡੋਰ ਦੀ ਵਰਤੋਂ ਵੀ ਕਾਫੀ ਮਾਤਰਾ ਵਿੱਚ ਕੀਤੀ ਜਾਂਦੀ ਹੈ। ਇਸ ਲਈ ਕਈ ਦੁਕਾਨਦਾਰਾਂ ਵਲੋਂ ਚਾਈਨਾ ਡੋਰ ਸਟੋਰ ਕਰਨੀ ਸ਼ੁਰੂ ਕਰ ਦਿੱਤੀ ਜਾਂਦੀ ਹੈ, ਜੋ ਕਿ ਗੈਰਕਾਨੂੰਨੀ ਹੈ। ਡਿਪਟੀ ਕਮਿਸ਼ਨਰ ਨੇ ਅੱਜ ਕਾਰਜ ਸਾਧਕ ਅਫਸਰ ਨਗਰ ਕੌਂਸਲ ਫ਼ਰੀਦਕੋਟ, ਕੋਟਕਪੂਰਾ,ਜੈਤੋ ਅਤੇ....
31 ਜਨਵਰੀ 2024 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ-ਡਿਪਟੀ ਕਮਿਸ਼ਨਰ
ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਸਰਦੀ ਦੇ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਰੱਖਦਿਆ ਜਿਲਾ ਫ਼ਰੀਦਕੋਟ ਦੇ ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 06 ਜਨਵਰੀ 2024 ਤੋਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸ਼ਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।....
ਪਿੰਡ ਸੰਧਵਾਂ ਵਿਖੇ ਸੀਵਰੇਜ ਦੀ ਸਮੱਸਿਆ ਦਾ ਹੋਵੇਗਾ ਜਲਦ ਹੱਲ
ਡਿਪਟੀ ਕਮਿਸ਼ਨਰ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਫ਼ਰੀਦਕੋਟ 05 ਜਨਵਰੀ : ਡਿਪਟੀ ਕਮਿਸ਼ਨਰ ਫ਼ਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਅੱਜ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਿੰਡ ਸੰਧਵਾਂ ਵਿਖੇ ਸੀਵਰੇਜ ਦੀ ਆ ਰਹੀ ਸਮੱਸਿਆ ਸਬੰਧੀ ਮੀਟਿੰਗ ਕੀਤੀ। ਉਨ੍ਹਾਂ ਸੀਵਰੇਜ਼ ਸਿਸਟਮ ਦੇ ਰੱਖ-ਰਖਾਅ ਅਤੇ ਸਫ਼ਾਈ ਆਦਿ ਦੇ ਸਮੁੱਚੇ ਕਾਰਜ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕਲੇ ਇੱਕਲੇ ਪੁਆਇੰਟ ਤੇ ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਸੀਵਰੇਜ ਸਬੰਧੀ ਫੰਡਾਂ ਦੀ....
ਫਰੀਦਕੋਟ ਜ਼ਿਲ੍ਹੇ ‘ਚ 09 ਮਾਰਚ 2024 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ
ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ ਫਰੀਦਕੋਟ 05 ਜਨਵਰੀ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਸ਼੍ਰੀਮਤੀ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਮਾਰਚ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ ਡਵੀਜਨ ਜੈਤੋ ਵਿਖੇ ਕੀਤਾ ਜਾਵੇਗਾ। ਜ਼ਿਲ੍ਹਾ ਤੇ ਸੈਸ਼ਨ....
ਸ.ਮੇਵਾ ਸਿੰਘ ਡੀ.ਈ.ਓ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀ ਕੀਤੀ ਅਚਨਚੇਤ ਚੈਕਿੰਗ
ਮਿਸ਼ਨ ਸਮਰੱਥ ਅਤੇ ਮਿਸ਼ਨ 100% ਸਬੰਧੀ ਕੀਤੀ ਵਿਚਾਰ ਚਰਚਾ ਫਰੀਦਕੋਟ 05 ਜਨਵਰੀ : ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਅਨੁਸਾਰ ਸਕੂਲਾਂ ਵਿੱਚ ਲਗਾਤਾਰ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਜ਼ਿਲਾ ਸਿੱਖਿਆ ਅਫਸਰ (ਸੀਨੀ.ਸੈਕੰ) ਸ.ਮੇਵਾ ਸਿੰਘ ਨੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਰੀਦਕੋਟ ਦੀ ਅਚਨਚੇਤ ਚੈਕਿੰਗ ਕੀਤੀ । ਚੈਕਿੰਗ ਦੌਰਾਨ ਸਮੂਹ ਸਟਾਫ ਹਾਜਰ ਪਾਇਆ ਗਿਆ। ਇਸ ਦੌਰਾਨ ਉਹ ਸਕੂਲ ਦੀਆਂ ਵੱਖ ਵੱਖ ਕਲਾਸਾਂ ਵਿੱਚ ਜਾ ਕੇ ਅਧਿਆਪਕਾਂ ਅਤੇ ਬੱਚਿਆਂ ਦੇ ਰੂ-ਬ-ਰੂ ਹੋਏ।....
ਇੰਤਕਾਲਾਂ ਦੇ ਲੰਬਿਤ ਪਏ ਮਾਮਲੇ ਨਿਪਟਾਉਣ ਲਈ 6 ਜਨਵਰੀ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਡਿਪਟੀ ਕਮਿਸ਼ਨਰ 
ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਫਰੀਦਕੋਟ 05 ਜਨਵਰੀ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਉੱਤੇ ਅਮਲ ਕਰਦਿਆਂ ਮਾਲ ਵਿਭਾਗ ਨੇ 6 ਜਨਵਰੀ (ਸ਼ਨਿੱਚਰਵਾਰ) ਨੂੰ ਛੁੱਟੀ ਵਾਲੇ ਦਿਨ ਪੰਜਾਬ ਭਰ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਵਿੱਢੀ ਹੈ। ਇਹ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ....
ਸਰਕਾਰ ਦੀਆਂ ਉਮੀਦਾਂ 'ਤੇ ਖਰ੍ਹੇ ਉਤਰ ਰਹੇ ਹਨ ਨਵੇਂ ਖੁੱਲ੍ਹੇ ਆਮ ਆਦਮੀ ਕਲੀਨਿਕ- ਡਿਪਟੀ ਕਮਿਸ਼ਨਰ
ਸਾਲ 2023 ਵਿੱਚ ਫਾਜ਼ਿਲਕਾ ਦੇ 2 ਲੱਖ ਤੋਂ ਵੱਧ ਲੋਕਾਂ ਨੇ ਲਿਆ ਸਿਹਤ ਸਹੂਲਤਾਂ ਦਾ ਲਾਭ- ਸਿਵਲ ਸਰਜਨ ਫਾਜ਼ਿਲਕਾ 5 ਜਨਵਰੀ : ਫਾਜ਼ਿਲਕਾ ਜ਼ਿਲ੍ਹੇ ਵਿੱਚ ਸਾਲ 2023 ਵਿੱਚ ਬਣੇ ਆਮ ਆਦਮੀ ਕਲੀਨਿਕ ਲੋਕਾਂ ਨੂੰ ਚੰਗੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਆਮ ਆਦਮੀ ਕਲੀਨਿਕ ਸਰਕਾਰ ਦੀਆਂ ਉਮੀਦਾਂ ’ਤੇ ਖਰ੍ਹੇ ਉਤਰ ਰਹੇ ਹਨ। ਕਲੀਨਿਕ ਵਿਖੇ ਡਾਕਟਰੀ ਸਲਾਹ ਦੇ ਨਾਲ-ਨਾਲ ਟੈਸਟ ਆਦਿ ਮੁਫ਼ਤ ਕੀਤੇ ਜਾ ਰਹੇ ਹਨ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਆਮ ਆਦਮੀ ਕਲੀਨਿਕ ਦੀ ਸਾਲਾਨਾ....
ਬਲਾਕ ਖੂਈਖੇੜਾ ਵਿੱਚ 72 ਔਰਤਾਂ ਦਾ ਛਾਤੀ ਦੇ ਕੈਂਸਰ ਦੀ ਸਕਰੀਨਿੰਗ ਕੀਤੀ
ਫਾਜ਼ਿਲਕਾ, 5 ਜਨਵਰੀ : ਸਿਹਤ ਵਿਭਾਗ ਵਲੋਂ ਬਲਾਕ ਖੂਈਖੇੜਾ ਦੇ ਵੱਖ-ਵੱਖ ਖੇਤਰਾਂ ਵਿਚ ਔਰਤਾਂ ਦੀ ਛਾਤੀ ਦੇ ਕੈਂਸਰ ਦੀ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਉਨ੍ਹਾਂ ਦੀਆਂ ਰਿਪੋਰਟਾਂ ਮੌਕੇ 'ਤੇ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਸਮੇਂ ਸਿਰ ਇਲਾਜ ਸ਼ੁਰੂ ਕੀਤਾ ਜਾ ਸਕੇ। ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਬਲਾਕ ਖੂਈਖੇੜਾ ਵਿੱਚ ਤਿੰਨ ਦਿਨਾਂ ਤੱਕ ਵੱਖ-ਵੱਖ ਪਿੰਡਾਂ ਵਿੱਚ ਸਕਰੀਨਿੰਗ ਕੀਤੀ ਗਈ। ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਨੇ ਦੱਸਿਆ ਕਿ ਨਿਰਮਈ ਸੰਸਥਾ ਪੰਜਾਬ....
ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ
ਕਿਹਾ, ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਕਰੇਗੀ ਜਾਗਰੂਕਤਾ ਫਾਜ਼ਿਲਕਾ 5 ਜਨਵਰੀ : ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਅਤੇ ਚੋਣ ਕਮਿਸ਼ਨ ਪੰਜਾਬ ਵੱਲੋਂ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਵੋਟਰਾਂ ਨੂੰ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਅਤੇ ਈ.ਵੀ.ਐਮਜ਼, ਵੀਵੀਪੈਟ ਸਬੰਧੀ ਜਾਗਰੂਕਤਾ ਪੈਦਾ ਕਰਨ ਦੇ ਮੰਤਵ ਨਾਲ ਭੇਜੀ ਸਵੀਪ ਵੋਟਰ ਜਾਗਰੂਕਤਾ ਵੈਨ ਨੂੰ ਵਧੀਕ ਡਿਪਟੀ ਕਮਿਸ਼ਨਰ (ਜ.) ਸ. ਰਵਿੰਦਰ ਸਿੰਘ ਅਰੋੜਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ....