ਮੋਹਾਲੀ, 4 ਜਨਵਰੀ : ਪੰਜਾਬ ਵਿੱਚ ਬੀਤੇ ਕਈ ਦਿਨਾਂ ਤੋਂ ਧੁੱਪ ਨਹੀਂ ਨਿਕਲੀ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਅੰਤਰ ਸਿਰਫ 5 ਡਿਗਰੀ ਹੈ। ਪੂਰਾ ਪੰਜਾਬ ਠੰਡ ਅਤੇ ਧੁੰਦ ਦੀ ਲਪੇਟ ‘ਚ ਹੈ। ਮੌਸਮ ਵਿਭਾਗ ਨੇ ਪੰਜਾਬ ਵਿੱਚ 8 ਜਨਵਰੀ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ ਅਤੇ ਅੱਜ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਧੁੰਦ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ ਔਸਤਨ 2.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਧੁੰਦ ਦਾ ਅਸਰ ਹੁਣ ਰੇਲ ਆਵਾਜਾਈ ‘ਤੇ ਵੀ ਸਿੱਧਾ ਪੈ ਰਿਹਾ ਹੈ।....
ਮਾਲਵਾ

ਸੰਗਰੂਰ, 4 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀਤ ਲਹਿਰ ਦੇ ਮੱਦੇਨਜ਼ਰ ਸੰਗਰੂਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦੇ ਖੁੱਲ੍ਹਣ ਅਤੇ ਬੰਦ ਕਰਨ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਹੁਣ ਸਵੇਰੇ 9.30 ਤੋਂ ਸ਼ਾਮੀ 4.30 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਪੈ ਰਹੀ ਸੰਘਣੀ ਧੁੰਦ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ ਸੰਗਰੂਰ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ ਦਾ ਸਮਾਂ....

ਸੰਗਰੂਰ, 4 ਜਨਵਰੀ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ ਵੱਲੋਂ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਪੁਲਿਸ ਲਾਈਨ ਸਟੇਡੀਅਮ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਆਪਸੀ ਤਾਲਮੇਲ ਨਾਲ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ....

ਦਿੜ੍ਹਬਾ ਪਹਿਲੇ ਅਤੇ ਬਲਾਕ ਸ਼ੇਰਪੁਰ ਤੀਜੇ ਸਥਾਨ ’ਤੇ ਆਇਆ: ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਮਗਨਰੇਗਾ ਸਟਾਫ਼ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਸਨਮਾਨਿਤ ਸੰਗਰੂਰ, 4 ਜਨਵਰੀ : ਵਿੱਤੀ ਵਰ੍ਹੇ 2023-24 ਤਹਿਤ 1 ਅਪ੍ਰੈਲ 2023 ਤੋਂ 31 ਦਸੰਬਰ 2023 ਤੱਕ ਮਗਨਰੇਗਾ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਦਾ ਬਲਾਕ ਦਿੜ੍ਹਬਾ ਪਹਿਲੇ ਅਤੇ ਬਲਾਕ ਸ਼ੇਰਪੁਰ ਤੀਜੇ ਰੈਂਕ ’ਤੇ ਆਇਆ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਦੋਵੇਂ ਬਲਾਕਾਂ ਦੇ....

ਅਧਿਕਾਰੀਆਂ ਨੂੰ ਹਦਾਇਤ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਾਜੈਕਟ 'ਚ ਤੇਜੀ ਲਿਆਂਦੀ ਜਾਵੇ ਪਟਿਆਲਾ, 4 ਜਨਵਰੀ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਪਟਿਆਲਾ ਦੀ ਛੋਟੀ ਨਦੀ ਅਤੇ ਵੱਡੀ ਨਦੀ ਦੀ ਪੁਨਰ ਸੁਰਜੀਤੀ ਲਈ ਸੁੰਦਰੀਕਰਨ ਅਤੇ ਨਵੀਨੀਕਰਨ ਪ੍ਰਾਜੈਕਟ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਹਦਾਇਤ ਕੀਤੀ ਕਿ ਆਪਸੀ ਤਾਲਮੇਲ ਨਾਲ ਪ੍ਰਾਜੈਕਟ ਦੇ ਕੰਮ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ....

ਵਿਧਾਇਕ ਕੋਹਲੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਤੇ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਬੱਸ ਕਿਹਾ, ਸਰਬੱਤ ਦੇ ਭਲੇ ਲਈ ਅਰਦਾਸ ਕਰਕੇ ਪਟਿਆਲਾ ਸ਼ਹਿਰ ਬਣਿਆ ਸਾਂਝੀਵਾਲਤਾ ਦਾ ਪ੍ਰਤੀਕ ਪਟਿਆਲਾ, 4 ਜਨਵਰੀ : ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਨੇ ਅੱਜ ਇਸ ਸਕੀਮ ਤਹਿਤ ਪਟਿਆਲਾ ਸ਼ਹਿਰ ਤੋਂ ਤੀਜੀ ਬੱਸ ਰਵਾਨਾ ਕੀਤੀ। ਇਸ ਬੱਸ ਰਾਹੀਂ ਧੋਬੀ ਘਾਟ ਤੇ ਖ਼ਾਲਸਾ ਮੁਹੱਲਾ ਦੀ ਸੰਗਤ....

ਜ਼ਿਲ੍ਹੇ ਦੇ ਸੇਵਾ ਕੇਂਦਰਾਂ ਦਾ ਸਮਾਂ 31 ਜਨਵਰੀ ਤੱਕ ਸਵੇਰੇ 10:00 ਵਜੇ ਤੋਂ ਸ਼ਾਮ 04:30 ਵਜੇ ਤੱਕ ਕੀਤਾ ਫ਼ਤਹਿਗੜ੍ਹ ਸਾਹਿਬ, 04 ਜਨਵਰੀ : ਸੂਬੇ ਵਿੱਚ ਪੈ ਰਹੀ ਸਰਦੀ ਅਤੇ ਵਧੇਰੇ ਧੁੰਦ ਨੂੰ ਮੱਦੇ ਨਜ਼ਰ ਰੱਖਦਿਆਂ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ ਸਮਾਂ ਤਬਦੀਲ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਦੱਸਿਆ ਕਿ ਆਉਂਦੀ 31 ਜਨਵਰੀ ਤੱਕ ਜ਼ਿਲ੍ਹੇ ਦੇ ਸਮੂਹ ਸੇਵਾ ਕੇਂਦਰਾਂ....

ਜ਼ਿਲ੍ਹਾ ਪੱਤਰਕਾਰ ਯੂਨੀਅਨ ਵੱਲੋਂ ਕਰਵਾਏ ਸਮਾਗਮ ਦੌਰਾਨ ਐਸ.ਪੀ. (ਡੀ), ਐਸ.ਡੀ.ਐਮ., ਕਾਰਜ ਸਾਧਕ ਅਫਸਰ ਦਾ ਕੀਤਾ ਗਿਆ ਸਨਮਾਨ ਸਲਾਨਾਂ ਸ਼ਹੀਦੀ ਸਭਾ ਦੌਰਾਨ 40 ਲੱਖ ਤੋਂ ਵੱਧ ਸੰਗਤ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ ਨਤਮਸਤਕ ਫ਼ਤਹਿਗੜ੍ਹ ਸਾਹਿਬ, 04 ਜਨਵਰੀ : ਸਰਬੰਸਦਾਨੀ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਹਰੇਕ ਸਾਲ ਆਯੋਜਿਤ ਕੀਤੀ ਜਾਣ ਵਾਲੀ ਸ਼ਹੀਦੀ ਸਭਾ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ....

ਬਰਨਾਲਾ, 04 ਜਨਵਰੀ : ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਮਾਈ ਭਾਰਤ ਵਿਕਸਿਤ ਭਾਰਤ @2047 ਭਾਸ਼ਣ ਮੁਕਾਬਲੇ ਲਈ ਅਰਜ਼ੀਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੌਕੇ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਨੇ ਕਿਹਾ ਕਿ ਵਿਕਸਿਤ ਭਾਰਤ @2047 ਦੇਸ਼ ਦੇ ਮਾਨਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦਾ ਸੁਪਨਾ ਹੈ ਕਿ ਭਾਰਤ ਆਪਣੀ ਆਜ਼ਾਦੀ ਦੇ 100ਵੇਂ ਸਾਲ ਤਕ ਇਕ ਵਿਕਸਿਤ ਦੇਸ਼ ਬਣ ਸਕੇ। ਦੇਸ਼ ਦੇ ਵਿਕਾਸ ਲਈ ਆਰਥਿਕ ਵਿਕਾਸ, ਸਮਾਜਿਕ ਤਰੱਕੀ, ਵਾਤਾਵਰਣ....

ਕਿੱਟ ਰਾਹੀਂ ਦੁੱਧ ਚੋਂ ਯੂਰੀਆ, ਸਟਾਰਚ, ਸ਼ੂਗਰ, ਨਿਊਟਰਲਾਈਜਰ ਅਤੇ ਹਾਈਡ੍ਰੋਜਨ ਪਰਾਕਸਾਈਡ ਦੀ ਮਿਲਾਵਟ ਨੂੰ ਘਰ ਹੀ ਕਰ ਸਕਦੇ ਹਾਂ ਜਾਂਚ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਸ਼ਹਿਰ ਵਾਸੀਆਂ ਨੂੰ ਦੁੱਧ ਦੀ ਜਾਂਚ ਲਈ ਕਿੱਟਾਂ ਖਰੀਦ ਕੇ ਘਰ ਵਿੱਚ ਰੱਖਣ ਦੀ ਅਪੀਲ ਤਰਨ ਤਾਰਨ, 04 ਜਨਵਰੀ : ਗੁਰੂ ਅੰਗਦ ਦੇਵ ਵੈਟਰਨਰੀ ਅਤੇ ਪਸ਼ੂ ਵਿਗਿਆਨ ਯੂਨੀਵਰਸਿਟੀ ਲੁਧਿਆਣਾ ਵੱਲੋਂ ਤਿਆਰ ਕੀਤੀ ਗਈ ਦੁੱਧ ਟੈਸਟਿੰਗ ਕਿੱਟ ਬਾਰੇ ਅੱਜ ਕਿ੍ਸ਼ੀ ਵਿਗਿਆਨ ਕੇਂਦਰ ਬੂਹ ਤੋਂ ਡਾ. ਨਿਰਮਲ ਸਿੰਘ ਨੇ ਡਿਪਟੀ ਕਮਿਸ਼ਨਰ ਤਰਨ ਤਾਰਨ....

ਫ਼ਰੀਦਕੋਟ 04 ਜਨਵਰੀ : ਚੇਅਰਮੈਨ ਪਲਾਨਿੰਗ ਬੋਰਡ ਸ. ਸੁਖਜੀਤ ਸਿੰਘ ਢਿੱਲਵਾਂ ਨੇ ਪਿੰਡ ਢਿੱਲਵਾਂ ਕਲਾਂ ਦੀ ਸੁਸਾਇਟੀ ਦੀ ਨਵੀ ਇਮਾਰਤ ਦਾ ਅੱਜ ਨੀਂਹ ਪੱਥਰ ਰੱਖਿਆ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਕੋਆਪਰੇਟਿਵ ਸੁਸਾਇਟੀ ਦੇ ਮੈਂਬਰਾਂ ਦੀ ਮਿਹਨਤ ਸਦਕਾ ਪਿਛਲੇ 11 ਸਾਲ ਬਾਅਦ ਸਰਬਸੰਮਤੀ ਨਾਲ ਕਮੇਟੀ ਬਣਾ ਕੇ ਸੁਸਾਇਟੀ ਦੇ ਨਾਲ ਜੁੜੇ ਸਾਰੇ ਕੰਮਾਂ ਨੂੰ ਇਮਾਨਦਾਰੀ ਦੇ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੁਸਾਇਟੀ ਦੀ ਇਮਾਰਤ ਤੇ ਇੱਕ ਇੱਕ ਪੈਸੇ ਦੀ ਸੁਚੱਜੇ ਢੰਗ ਨਾਲ ਯੋਗ ਤੇ ਆਧੁਨਿਕ....

ਫਰੀਦਕੋਟ 4 ਜਨਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਦਫਤਰ ਜ਼ਿਲਾ ਭਾਸ਼ਾ ਅਫਸਰ ਫਰੀਦਕੋਟ ਵਿਖੇ ਉਰਦੂ ਅਮੋਜ਼ ਦੀ ਸਿਖਲਾਈ ਲਈ ਨਵੀਂ ਸ਼੍ਰੇਣੀ ਵਿੱਚ ਦਾਖਲਾ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਸ਼੍ਰੀ ਮਨਜੀਤ ਪੁਰੀ ਜ਼ਿਲ੍ਹਾ ਭਾਸ਼ਾ ਅਫਸਰ ਫਰੀਦਕੋਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਉਰਦੂ ਆਮੋਜ਼ ਦਾ ਕੋਰਸ 6 ਮਹੀਨੇ ਦਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਦਾਖਲਾ ਫਾਰਮ ਜਮ੍ਹਾ ਕਰਵਾਉਣ ਦੀ ਆਖਰੀ ਮਿਤੀ 30 ਦਸੰਬਰ 2023 ਤੱਕ ਸੀ ਪਰ ਹੁਣ ਦਾਖਲੇ ਦੀ ਮਿਤੀ ਵਿੱਚ 10 ਜਨਵਰੀ,2024 ਤੱਕ ਵਾਧਾ ਕੀਤਾ....

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸ਼ਾਮਿਲ ਹੋਣ ਅਤੇ ਐਵਾਰਡ ਲਈ ਅਪਲਾਈ ਕਰਨ ਦੀ ਅਪੀਲ ਫ਼ਰੀਦਕੋਟ 04 ਜਨਵਰੀ : ਤੀਜਾ ਵਾਤਾਵਰਨ ਸੰਭਾਲ ਮੇਲਾ-2024 ਨਹਿਰੂ ਰੋਜ ਗਾਰਡਨ ਲੁਧਿਆਣਾ ਵਿਖੇ ਬਾਬਾ ਗੁਰਮੀਤ ਸਿੰਘ ਦੀ ਰਹਿਨੁਮਾਈ ਹੇਠ 3 ਤੇ 4 ਫਰਵਰੀ, 2024 ਨੂੰ ਮਿਉਂਸਪਲ ਕਾਰਪੋਰੇਸ਼ਨ ਲੁਧਿਆਣਾ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਮੇਲੇ ਵਿੱਚ ਵਾਤਾਵਰਨ ਸੰਭਾਲ ਸਬੰਧੀ 100 ਤੋਂ ਵਧੇਰੇ ਸਟਾਲਾਂ ਲਗਾਈਆਂ ਜਾਣਗੀਆਂ, ਜਿਹਨਾਂ ਵਿੱਚ ਦੇਸੀ ਪ੍ਰਜਾਤੀ ਵਾਲੇ ਵੱਧ ਤੋਂ ਵੱਧ ਦਰੱਖਤਾਂ ਸਬੰਧੀ....

ਫ਼ਰੀਦਕੋਟ 04 ਜਨਵਰੀ : ਐਮ.ਐਲ.ਏ ਹਲਕਾ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋ. ਨੇ ਅੱਜ 66 ਕੇ.ਵੀ ਸਬ ਸਟੇਸ਼ਨ ਸੰਗਰਾਹੂਰ ਵਿਖੇ ਨਵੇ ਸਥਾਪਤ ਕੀਤੇ ਗਏ 11 ਕੇ.ਵੀ ਮੁੰਮਾਰਾ ਏ ਪੀ ਬਰੇਕਰ ਦਾ ਉਦਘਾਟਨ ਕੀਤਾ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪਿੰਡ ਮੁਮਾਰਾ, ਡੋਡ, ਚੱਕ ਸਾਹੂ ਆਦਿ ਦੇ ਨਿਵਾਸੀਆਂ ਦੀ ਲੰਮੇ ਸਮੇਂ ਤੋਂ ਵੱਖਰਾ ਫੀਡਰ ਖਿਚ ਕੇ ਏ ਪੀ ਬਿਜਲੀ ਸਪਲਾਈ ਦੇਣ ਦੀ ਮੰਗ ਸੀ। ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ।ਇਸ ਮੌਕੇ ਸ੍ਰੀ ਗੁਰਤੇਜ ਸਿੰਘ ਖੋਸਾ ਚੇਅਰਮੈਨ ਇੰਮਪੂਰਵਮੈਂਟ ਟਰੱਸਟ ਫਰੀਦਕੋਟ....

ਫ਼ਰੀਦਕੋਟ 04 ਜਨਵਰੀ : ਡਿਪਟੀ ਕਮਿਸ਼ਨਰ, ਫਰੀਦਕੋਟ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਮਿਸ਼ਨ ਵਤਸਾਲਿਆ 2022 ਦੀਆਂ ਗਾਈਡ ਲਾਈਨਜ ਅਨੁਸਾਰ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਨੇ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ 28 ਕੇਸਾਂ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ । ਉਹਨਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ ਨਾਲ ਰਹਿ....