ਬਰਨਾਲਾ, 3 ਜਨਵਰੀ : ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਪੀ.ਐਮ. ਜਵਾਹਰ ਨਵੋਦਿਆ ਵਿਦਿਆਲਾ ਢਿੱਲਵਾਂ,ਬਰਨਾਲਾ ਨਾਲ ਤਾਲਮੇਲ ਕਰਕੇ ਮਿਤੀ 05 ਜਨਵਰੀ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਤੋਂ 01 ਵਜੇ ਤੱਕ ਡਾਟਾ ਐਂਟਰੀ ਉਪਰੇਟਰ (ਟ੍ਰੇਨਰ) (ਲੜਕੇ, ਲੜਕੀਆਂ ਦੋਵਾਂ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜਗਾਰ....
ਮਾਲਵਾ

ਹਲਕੇ ਵਿਚ ਜਿਆਦਾ ਤੋਂ ਜਿਆਦਾ ਖਾਲੇ ਕੀਤੇ ਜਾਣਗੇ ਪੱਕੇ : ਨਰਿੰਦਰ ਪਾਲ ਸਿੰਘ ਸਵਨਾ ਫਾਜਿ਼ਲਕਾ, 3 ਜਨਵਰੀ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਲ ਸ਼੍ਰੋਤ, ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹਲਕੇ ਵਿਚ ਖਾਲੇ ਪੱਕੇ ਕਰਨ ਦੇ ਚੱਲ ਰਹੇ ਪ੍ਰੋਜੈਕਟ ਬਾਰੇ ਚਰਚਾ ਕੀਤੀ। ਵਿਧਾਇਕ ਨੇ ਇਸ ਮੌਕੇ ਕਿਹਾ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਸਨਮੁੱਖ ਇਹ ਗੱਲ ਰੱਖੀ ਕਿ ਇਸ ਇਲਾਕੇ ਦੀ ਖੇਤੀ ਮੁੱਖ ਤੌਰ ਤੇ ਨਹਿਰੀ ਪਾਣੀ ਤੇ....

ਵਿਕਸਿਤ ਭਾਰਤ ਸੰਕਲਪ ਯਾਤਰਾ ਤਹਿਤ ਲੋਕਾਂ ਨੂੰ ਮਿਲ ਰਿਹਾ ਭਰਪੂਰ ਲਾਭ: ਐਸਐਮਓ ਡਾ. ਗਾਂਧੀ ਮੁਹਿੰਮ ਬਲਾਕ ਖੂਈ ਖੇੜਾ ਦੇ ਵੱਖ-ਵੱਖ ਪਿੰਡਾਂ’ਚ 15 ਜਨਵਰੀ ਤੱਕ ਚੱਲੇਗੀ: ਬੀਈਈ ਸੁਸ਼ੀਲ ਕੁਮਾਰ ਫਾਜ਼ਿਲਕਾ 3 ਜਨਵਰੀ: ਡਿਪਟੀ ਕਮਿਸ਼ਨਰ ਡਾ. ਸੈਨੁ ਦੁੱਗਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫਾਜ਼ਿਲਕਾ ਦੀ ਅਗਵਾਈ ਵਿੱਚ ਵਿਕਸਤ ਭਾਰਤ ਸੰਕਲਪ ਯਾਤਰਾ ਦੇ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਸਿਹਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹੈ। ਇਸ ਦੇ ਤਹਿਤ ਬਲਾਕ ਖੂਈ ਖੇੜਾ ਦੇ ਵੱਖ-ਵੱਖ....

ਫਾਜ਼ਿਲਕਾ 3 ਜਨਵਰੀ : ਗੁਰਮੀਤ ਸਿੰਘ ਖੁੱਡੀਆ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਵੱਲੋ 2-ਹਫਤਾ ਡੇਅਰੀ ਸਿਖਲਾਈ ਕੋਰਸ 08 ਜਨਵਰੀ ਨੂੰ ਇੰਟਾਗਰੇਟਿਡ ਫਾਰਮਰ ਟ੍ਰੇਨਿੰਗ ਸੈਂਟਰ, ਅਬੁੱਲ ਖੁਰਾਣਾ (ਜਿਲ੍ਹਾ ਸ੍ਰੀ ਮੁਕਤਸਰ ਸਾਹਿਬ) ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਵਿਭਾਗ ਦੇ ਸ਼੍ਰੀ ਰਣਦੀਪ ਕੁਮਾਰ....

“ਡੇਅਰੀ ਕਿਸਾਨ ਕੁਸ਼ਲ ਡੇਅਰੀ ਮੈਨੇਜਰ ਬਣਨ” – ਨਿਰਵੈਰ ਸਿੰਘ ਬਰਾੜ ਫ਼ਰੀਦਕੋਟ 03 ਜਨਵਰੀ : ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪਸ਼ੂ-ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਸ੍ਰ. ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਡੇਅਰੀ ਵਿਕਾਸ ਵਿਭਾਗ ਪੰਜਾਬ ਵੱਲੋਂ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ (30 ਦਿਨਾਂ) ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 15-01-2024 ਨੂੰ ਪੰਜਾਬ ਵਿੱਚ....

ਪੰਜਾਬ ਸਰਕਾਰ ਲੋਕਾਂ ਦੀ ਸੇਵਾ ਲਈ ਵਚਨਬੱਧ ਕੋਟਕਪੂਰਾ 03 ਜਨਵਰੀ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਆਪਣੇ ਹਲਕੇ ਕੋਟਕਪੂਰਾ ਵਿਖੇ ਨਵੇਂ ਸਾਲ ਦੀਆਂ ਖੁਸ਼ੀਆਂ ਕਿਰਤੀ ਮਿਹਨਤਕਸ਼ ਲੋਕਾਂ ਨੂੰ ਮਿਲ ਕੇ ਕੰਬਲ ਵੰਡ ਕੇ ਸਾਂਝੀਆਂ ਕੀਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਵੀ ਮੁਕਾਮ ਪ੍ਰਾਪਤ ਹੋਇਆ ਹੈ ਉਹ ਮਿਹਨਤਕਸ਼ ਕਿਰਤੀ ਲੋਕਾਂ ਦੀ ਬਦੌਲਤ ਹੀ ਸੰਭਵ ਹੋਇਆ ਹੈ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ....

ਫ਼ਰੀਦਕੋਟ 03 ਜਨਵਰੀ : ਜਿਲਾ ਸਿੱਖਿਆ ਅਫਸਰ (ਸੀਨੀ.ਸਕੈ) ਸ. ਮੇਵਾ ਸਿੰਘ ਨੇ ਚੰਦ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀ ਅਚਨਚੇਤ ਚੈਕਿੰਗ ਕੀਤੀ। ਚੈਕਿੰਗ ਦੌਰਾਨ ਸਕੂਲ ਦਾ ਸਾਰਾ ਸਟਾਫ ਹਾਜ਼ਰ ਪਾਇਆ ਗਿਆ। ਮੇਵਾ ਸਿੰਘ ਨੇ ਦੱਸਿਆ ਕਿ ਚੈਕਿੰਗ ਦੌਰਾਨ ਸੀਨੀਅਰ ਜਮਾਤਾਂ ਵਿੱਚ ਪ੍ਰੋਜੈਕਟ ਦੁਆਰਾ ਪੜਾਇਆ ਜਾ ਰਿਹਾ ਸੀ। ਇਸ ਮੌਕੇ ਅਧਿਆਪਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੇ ਮਿਸ਼ਨ ਸਮਰੱਥ ਬਾਰੇ ਚਰਚਾ ਕੀਤੀ। ਬੱਚਿਆਂ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਕਿਹਾ ਕਿ ਪੜ੍ਹਾਈ ਦੀਆਂ....

ਨਿਹਾਲ ਸਿੰਘ ਵਾਲਾ, 02 ਜਨਵਰੀ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਬਾਘਾ ਪੁਰਾਣਾ ਤੋਂ ਸਾਬਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਗ੍ਰਹਿ ਵਿਖੇ ਉਨ੍ਹਾਂ ਦਾ ਹਾਲ ਚਾਲ ਜਾਣਨ ਲਈ ਪੁੱਜੇ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੂੰ ਹੁਣ ਝੂਠ ਦੀ ਮਾਰਕੀਟਿੰਗ ਬੰਦ ਕਰ ਦੇਣੀ ਚਾਹੀਦੀ ਹੈ, ਕਿਉਂਕਿ ਲੋਕ ਹੁਣ ਸਰਕਾਰ ਦੇ ਲਾਰਿਆਂ ਤੋਂ ਬਹਾਰ ਆ ਚੁੱਕੇ ਹਨ। ਬੀਤੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਦਿੱਤੇ ਬਿਆਨ....

ਪਟਿਆਲਾ, 02 ਜਨਵਰੀ : ਪਟਿਆਲਾ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਕੇਂਦਰੀ ਮੰਤਰੀ ਅਮਿਤ ਸ਼ਾਹ ਨੂੰ ਸੰਸਦ ਵਿੱਚ ਦਿੱਤੇ ਉਨ੍ਹਾਂ ਦੇ ਬਿਆਨ 'ਤੇ ਠੋਕਵਾਂ ਜਵਾਬ ਦਿੱਤਾ ਹੈ। ਕੇਂਦਰੀ ਮੰਤਰੀ ਸ਼ਾਹ ਨੂੰ ਭਾਈ ਰਾਜੋਆਣਾ ਨੇ ਇੱਕ ਚਿੱਠੀ ਰਾਹੀਂ ਜਵਾਬ ਦਿੰਦਿਆਂ ਕਿਹਾ ਕਿ ਮੈਂ ਤੁਹਾਨੂੰ ਇਹੀ ਕਹਿਣਾ ਚਾਹੁੰਦਾ ਹਾਂ ਕਿ ਤੁਸੀਂ ਮੇਰੇ ਉੱਤੇ ਉਹ ਕਾਨੂੰਨ ਲਾਗੂ ਕਰਨ ਦਾ ਯਤਨ ਕਰ ਰਹੇ ਹੋ ਜਿਹੜੇ ਅਜੇ ਦੇਸ਼ ਵਿੱਚ ਲਾਗੂ ਹੀ ਨਹੀਂ ਹੋਏ। ਚਿੱਠੀ ਵਿੱਚ ਭਾਈ ਰਾਜੋਆਣਾ ਨੇ ਕਿਹਾ, ''ਅਮਿਤ ਸ਼ਾਹ ਜੀ....

ਲੁਧਿਆਣਾ, 02 ਜਨਵਰੀ : ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਆਪਣੇ ਇਲਾਕੇ ਵਿੱਚ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ, ਜਿਸਦੇੇ ਤਹਿਤ ਉਨ੍ਹਾਂ ਵਾਰਡ ਨੰਬਰ 92 (ਪੁਰਾਣਾ 91) ਅਧੀਨ ਹਰਗੋਬਿੰਦ ਨਗਰ, ਪ੍ਰੀਤਮ ਨਗਰ ਅਤੇ ਮਦਰੱਸੇ ਵਾਲੀਆਂ ਆਰ.ਐਮ.ਸੀ. ਗਲੀਆਂ ਦੇ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ। ਵਿਧਾਇਕ ਬੱਗਾ ਨੇ ਕਿਹਾ ਕਿ ਉਪਰੋਕਤ ਵਾਰਡ ਦੀਆਂ ਸੜਕਾਂ ਸਾਲਾਂ ਤੋਂ ਟੁੱਟੀਆਂ ਪਈਆਂ ਸਨ, ਸੀਵਰੇਜ ਜਾਮ ਕਰਕੇ ਲੋਕਾਂ ਦੇ ਘਰਾਂ ਵਿੱਚ ਸੀਵਰੇਜ ਦਾ ਪਾਣੀ....

ਲੁਧਿਆਣਾ 2 ਜਨਵਰੀ : ਪੀ.ਏ.ਯੂ. ਦੇ ਬਾਇਓਕਮਿਸਟਰੀ ਵਿਭਾਗ ਵਿਚ ਪੀ ਐੱਚ ਡੀ ਦੇ ਵਿਦਿਆਰਥੀ ਚਰਨਜੀਤ ਕੌਰ ਨੇ ਬੀਤੇ ਦਿਨੀਂ ਸੱਤਵੀਂ ਅੰਤਰਰਾਸ਼ਟਰੀ ਕਾਨਫਰੰਸ ਵਿਚ ਦੂਜਾ ਇਨਾਮ ਹਾਸਲ ਕੀਤਾ। ਚਰਨਜੀਤ ਕੌਰ ਨੂੰ ਇਹ ਇਨਾਮ ਪੋਸਟਰ ਬਨਾਉਣ ਲਈ ਪ੍ਰਦਾਨ ਕੀਤਾ ਗਿਆ। ਇਹ ਕਾਨਫਰੰਸ ਸਥਿਰ ਖੇਤੀ ਅਤੇ ਸਹਾਇਕ ਵਿਗਿਆਨਾਂ ਦੇ ਵਿਸ਼ੇ ਤੇ ਬੀਤੇ ਦਿਨੀਂ ਕਰਵਾਈ ਗਈ ਸੀ। ਇਸ ਵਿਚ ਚਰਨਜੀਤ ਕੌਰ ਅਤੇ ਸੁਰੇਖਾ ਭਾਟੀਆ ਵੱਲੋਂ ਲਿਖਿਆ ਗਿਆ ਪੇਪਰ ਪੇਸ਼ ਕੀਤਾ ਗਿਆ। ਧਿਆਨ ਰਹੇ ਕਿ ਕੁਮਾਰੀ ਚਰਨਜੀਤ ਕੌਰ ਗਾਜਰਾਂ ਅਤੇ ਆਲੂਆਂ ਦੇ....

ਲੁਧਿਆਣਾ 2 ਜਨਵਰੀ : ਪੀ.ਏ.ਯੂ. ਦੇ ਸਕਿੱਲ ਡਿਵੈਲਪਮੈਂਟ ਸੈਂਟਰ ਵੱਲੋਂ ਪੰਜਾਬ ਦੇ ਨੌਜਵਾਨ ਕਿਸਾਨਾਂ ਲਈ ਸਰਵਪੱਖੀ ਖੇਤੀਬਾੜੀ ਦਾ ਤਿਮਾਹੀ ਸਕਿੱਲ ਡਿਵੈਲਪਮੈਂਟ ਸਿਖਲਾਈ ਕੋਰਸ ਦੇ ਨਵੇਂ ਬੈਚ ਦੀ ਸ਼ੁਰੂਆਤ ਕੀਤੀ ਗਈ। ਇਸ ਤਿਮਾਹੀ ਸਿਖਲਾਈ ਕੋਰਸ ਵਿੱਚ 32 ਸਿਖਿਆਰਥੀ ਭਾਗ ਲੈ ਰਹੇ ਹਨ। ਇਸ ਕੋਰਸ ਦੇ ਉਦਘਾਟਨੀ ਸਮਾਰੋਹ ਦੇ ਮੁੱਖ ਮਹਿਮਾਨ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਸਿਖਿਆਰਥੀਆਂ ਨੂੰ ਜੀ ਆਇਆਂ ਨੂੰ ਕਿਹਾ ਅਤੇ ਇਸ ਕੋਰਸ ਦੀ ਮਹਤੱਤਾ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ....

ਲੁਧਿਆਣਾ, 02 ਜਨਵਰੀ : ਪੀ.ਏ.ਯੂ. ਦੇ ਪਸਾਰ ਸਿੱਖਿਆ ਅਤੇ ਸੰਚਾਰ ਪ੍ਰਬੰਧਨ ਵਿਭਾਗ ਵਿਚ ਪੀ ਐੱਚ ਡੀ ਦੇ ਖੋਜਾਰਥੀ ਜਸਵੀਰ ਕੌਰ ਨੂੰ ਇੰਡੀਅਨ ਕੌਂਸਲ ਆਫ ਸ਼ੋਸ਼ਲ ਸਾਇੰਸ ਰਿਸਰਚ ਦੀ ਲੰਬੀ ਮਿਆਦ ਦੀ ਡੋਕਟਰਲ ਫੈਲੋਸ਼ਿਪ ਨਾਲ ਨਿਵਾਜ਼ਿਆ ਗਿਆ ਹੈ। ਕੁਮਾਰੀ ਜਸਵੀਰ ਕੌਰ ਨੂੰ ਡਾਕਟਰਲ ਖੋਜ ਕਾਰਜ ਦੌਰਾਨ ਇਹ ਫੈਲੋਸ਼ਿਪ ਮਿਲਦੀ ਰਹੇਗੀ। ਜਸਵੀਰ ਕੌਰ ਆਪਣਾ ਪੀ ਐੱਚ ਡੀ ਖੋਜ ਕਾਰਜ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹੇ ਹੋਏ ਮੈਰੀਟੋਰੀਅਸ ਵਿਦਿਆਰਥੀਆਂ ਦੀ ਕਿੱਤਾ ਚੋਣ ਦੇ ਫੈਸਲੇ ਸੰਬੰਧੀ ਆਪਣਾ ਖੋਜ ਕਾਰਜ ਕਰ ਰਹੀ....

11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿਖੇ ਮਨਾਇਆ ਜਾਵੇਗਾ 28ਵਾਂ ਧੀਆਂ ਦਾ ਲੋਹੜੀ ਮੇਲਾ ਲੁਧਿਆਣਾ, 02 ਜਨਵਰੀ : ਅੱਜ ਮਾਲਵਾ ਸੱਭਿਆਚਾਰਕ ਮੰਚ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਅਤੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਦੀ ਅਗਵਾਈ ਹੇਠ ਸੰਸਥਾ ਦੇ ਮੈਂਬਰਾਂ ਵੱਲੋਂ ਡਿਪਟੀ ਕਮਿਸ਼ਨਰ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਤੇ ਨਗਰ ਨਿਗਮ ਕਮਿਸ਼ਨਰ ਸੰਦੀਪ ਰਿਸ਼ੀ ਨੂੰ 11 ਜਨਵਰੀ ਨੂੰ ਗੁਰੂ ਨਾਨਕ ਭਵਨ ਵਿਖੇ ਕਰਵਾਏ ਜਾ ਰਹੇ 28ਵੇਂ ਧੀਆਂ ਦੇ ਲੋਹੜੀ ਮੇਲੇ ਦਾ ਸੱਦਾ ਪੱਤਰ ਦਿੱਤਾ ਗਿਆ। ਇਸ....

ਕਿਹਾ! ਪੈਟਰੋਲ-ਡੀਜ਼ਲ ਦੀ ਸਪਲਾਈ ਨੂੰ ਲੈ ਕੇ ਘਬਰਾਉਣ ਦੀ ਨਹੀਂ ਕੋਈ ਲੋੜ ਘਬਰਾਹਟ 'ਚ ਆ ਕੇ ਪੰਪਾਂ 'ਤੇ ਨਾ ਪਾਈ ਜਾਵੇ ਭੀੜ, ਜਲਦ ਸੁਚਾਰੂ ਸਪਲਾਈ ਯਕੀਨੀ ਬਣਾਈ ਜਾਵੇਗੀ ਲੁਧਿਆਣਾ, 02 ਜਨਵਰੀ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਤੇਲ ਕੰਪਨੀਆਂ ਦੇ ਡਿਪੂ ਮੁਖੀਆਂ, ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਤੇਲ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਇਸ ਮੌਕੇ ਉਨ੍ਹਾਂ ਦੇ ਨਾਲ ਸੰਯੁਕਤ ਪੁਲਿਸ....