ਬਠਿੰਡਾ, 28 ਸਤੰਬਰ : ਬਠਿੰਡਾ ਪੁਲਿਸ ਦੇ ਐਂਟੀਨਾਰਕੋਟਿਕ ਸੈਲ ਨੇ ਚਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜ਼ੇ ਵਿੱਚੋਂ ਲਗਭੱਗ ਇੱਕ ਲੱਖ ਗੋਲੀਆਂ ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਹੁਣ ਇਨਾਂ ਨਸ਼ਾ ਤਸਕਰਾਂ ਦੇ ਨੈਟਵਰਕ ਦਾ ਪਤਾ ਲਾਉਣ ਵਿੱਚ ਜੁੱਟ ਗਈ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਇਹਨਾਂ ਤਸਕਰਾਂ ਵਿੱਚੋਂ ਤਿੰਨ ਚੜਦੀ ਉਮਰ ਦੇ ਹਨ ਜਦੋਂ ਕਿ ਇੱਕ ਦੀ ਉਮਰ ਕੁਝ ਇਹਨਾਂ ਨਾਲੋਂ ਜਿਆਦਾ ਹੈ। ਸੀਨੀਅਰ ਕਪਤਾਨ ਪੁਲਿਸ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਨੇ....
ਮਾਲਵਾ
ਸਿਹਤ ਵਿਭਾਗ ਦੇ ਡਾਕਟਰਾਂ ਨਾਲ ਪੰਜਾਬ ਵੈਟਰਨਰੀ ਡਾਕਟਰਾਂ ਦੀ ਸਮਾਨਤਾ ਦਾ ਮੁੱਦਾ ਜਲਦੀ ਹੱਲ ਕੀਤਾ ਜਾਵੇਗਾ-ਖੁੱਡੀਆਂ ਖਰੜ, 28 ਸਤੰਬਰ : ਸਿਹਤ ਵਿਭਾਗ ਵਿੱਚ ਪੰਜਾਬ ਵੈਟਰਨਰੀ ਡਾਕਟਰਾਂ ਦੀ ਤਨਖਾਹ ਵਿੱਚ ਅਸਮਾਨਤਾ ਦਾ ਮੁੱਦਾ ਜਲਦੀ ਹੀ ਸਕਾਰਾਤਮਕ ਢੰਗ ਨਾਲ ਹੱਲ ਕੀਤਾ ਜਾਵੇਗਾ। ਇਸ ਗੱਲ ਦਾ ਐਲਾਨ ਪੰਜਾਬ ਦੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਰਾਜ ਵੈਟਰਨਰੀ ਕੌਂਸਲ ਵੱਲੋਂ ਪਸ਼ੂ ਪਾਲਣ ਵਿਭਾਗ ਦੇ ਸਹਿਯੋਗ ਨਾਲ ਕਰਵਾਏ ਗਏ....
ਕੁਰਾਲੀ, 27 ਸਤੰਬਰ : ਮੋਹਾਲੀ ਦੇ ਨੇੜਲੇ ਕੁਰਾਲੀ ‘ਚ ਬਣੇ ਫੋਕਲ ਪੁਆਇੰਟ ਵਿੱਚ ਬਣੀ ਇੱਕ ਕੈਮੀਕਲ ਫੇਕਟਰੀ ਵਿੱਚ ਭਿਆਨਕ ਅੱਗ ਲੱਗ ਗਈ ਜਿਸ ਕਾਰਨ 8 ਵਿਅਕਤੀ ਬੁਰੀ ਤਰ੍ਹਾਂ ਝੁਲਸ ਗਏ, 5 ਨੂੰ ਇਲਾਜ ਲਈ ਕੁਰਾਲੀ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਦੋ ਵਿਅਕਤੀਆਂ ਦੀ ਹਾਲਤ ਨੂੰ ਦੇਖਦਿਆਂ ਮੋਹਾਲੀ ਵਿਖੇ ਰੈਫਰ ਕਰ ਦਿੱਤਾ ਗਿਆ। ਮੋਹਾਲੀ ਤੋਂ ਇਲਾਵਾ ਰੋਪੜ ਤੋਂ ਸਿਹਤ ਟੀਮਾਂ ਨੂੰ ਮੌਕੇ ’ਤੇ ਭੇਜਿਆ ਗਿਆ ਹੈ। ਅੱਗ ਲੱਗਦੇ ਹੀ ਪੂਰੇ ਅਸਮਾਨ ਵਿਚ ਧੂੰਏਂ ਦੇ ਬੱਦਲ ਛਾ ਗਏ। ਅੱਗ ਬੁਝਾਉਣ ਲਈ ਫਾਇਰ....
ਲੁਧਿਆਣਾ, 27 ਸਤੰਬਰ : ਲੁਧਿਆਣਾ ਦੀ ਸੀਆਈਏ-2 ਨੇ ਗੁਰਦਾਸਪੁਰ ਸੀਆਈਏ ਵਿਚ ਤਾਇਨਾਤ ਇਕ ਏਐਸਆਈ ਅਤੇ ਉਸ ਦੇ 4 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਇਕ ਅੰਤਰਰਾਸ਼ਟਰੀ ਸੋਨਾ ਤਸਕਰ ਨੂੰ ਲੁੱਟਿਆ ਸੀ। ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਦਸਿਆ ਕਿ ਪੁਲਿਸ ਨੇ 9 ਸਤੰਬਰ ਨੂੰ ਇਕ ਅੰਤਰਰਾਸ਼ਟਰੀ ਸੋਨਾ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ ਸੀ। ਇਸ ਮਾਮਲੇ ਵਿਚ ਆਜ਼ਾਦ ਕੁਮਾਰ ਅਤੇ ਆਸ਼ੂ ਕੁਮਾਰ ਨੂੰ 1 ਕਿਲੋ 230 ਗ੍ਰਾਮ ਸੋਨਾ ਅਤੇ ਨਜਾਇਜ਼ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ....
ਪਰਾਲੀ ਪ੍ਰਬੰਧਨ ਲਈ ਕਿਸਾਨ ਇਨ ਸੀਟੂ ਤੇ ਐਕਸ ਸੀਟੂ ਤਕਨੀਕਾਂ ਦੀ ਵਰਤੋਂ ਕਰਨ : ਕੈਬਨਿਟ ਮੰਤਰੀ ਕਿਹਾ, ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੇ ਤਜਰਬਿਆਂ ਤੋਂ ਸੇਧ ਲੈਣ ਬਾਕੀ ਕਿਸਾਨ ਨਾਭਾ ਵਿਖੇ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਤੇ ਪ੍ਰਦਰਸ਼ਨੀ ਦਾ ਉਦਘਾਟਨ ਨਾਭਾ, 27 ਸਤੰਬਰ : ਪੰਜਾਬ ਦੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ ਨਾਲ ਆਮਦਨ ਵਧਾਉਣ ਲਈ ਸਹਾਇਕ ਕਿੱਤੇ, ਬਾਗਬਾਨੀ, ਫਲ ਅਤੇ ਸਬਜ਼ੀਆਂ ਅਗਾਉਣਾ ਦਾ ਸੱਦਾ ਦਿੱਤਾ ਹੈ। ਉਹ ਅੱਜ ਨਾਭਾ....
ਮੁੱਖ ਮੰਤਰੀ ਨੇ ਹੜ੍ਹਾਂ ਮਾਰੇ ਕਿਸਾਨਾਂ ਨੂੰ ਹੁਣ ਤੱਕ ਮੁਆਵਜ਼ਾ ਜਾਰੀ ਨਾ ਕਰ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ : ਬਾਦਲ
ਫਿਰੋਜ਼ਪੁਰ, 27 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੇ ਹੜ੍ਹਾਂ ਮਾਰੇ ਕਿਸਾਨਾਂ ਨੂੰ ਹੁਣ ਤੱਕ ਮੁਆਵਜ਼ਾ ਜਾਰੀ ਨਾ ਕਰ ਕੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ ਤੇ ਉਹਨਾਂ ਜ਼ੋਰ ਦੇ ਕੇ ਆਖਿਆ ਕਿ ਪੰਜਾਬ ਵਿਚ ਨਸ਼ੇ ਦਾ ਕਾਰੋਬਾਰ ਇਸ ਕਰ ਕੇ ਵੱਧ ਰਿਹਾ ਹੈ ਕਿਉਂਕਿ ਆਮ ਆਦਮੀ ਪਾਰਟੀ ਦੇ ਵਿਧਾਇਕ ਨਸ਼ਾ ਤਸਕਰਾਂ ਦੀ ਪੁਸ਼ਤ ਪਨਾਹੀ ਕਰ ਰਹੇ ਹਨ। ਅੱਜ ਆਪ ਸਰਕਾਰ ਵੱਲੋਂ ਹੜ੍ਹ ਮਾਰੇ ਕਿਸਾਨਾਂ ਨੂੰ ਮੁਆਵਜ਼ਾ ਲਾ ਦੇਣ ਤੇ....
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਟੋ ਚਾਲਕਾਂ ਨੂੰ ਵੱਡੀ ਰਾਹਤ ਦੇਣ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਅਨੁਸੂਚਿਤ ਜਾਤੀ ਅਭਯੁਦਿਆ ਯੋਜਨਾ ਸਕੀਮ ਤਹਿਤ ਅਨੁਸੂਚਿਤ ਜਾਤੀ ਦੇ ਡੀਜ਼ਲ ਇੰਜਣ ਵਾਲੇ ਆਟੋ ਚਲਾਉਂਣ ਵਾਲੇ ਚਾਲਕਾਂ ਨੂੰ ਬੈਂਟਰੀ ਵਾਲਾ ਈ-ਰਿਕਸ਼ਾ ਉਪਲਬੱਧ ਕਰਵਾਇਆ ਜਾਵੇਗਾ। ਕੈਬਨਿਟ ਮੰਤਰੀ ਅਨੁਸਾਰ ਪ੍ਰਧਾਨ....
ਐਸ.ਏ.ਐਸ ਨਗਰ, 27 ਸਤੰਬਰ : ਰੂਪਨਗਰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਵੱਲੋ 02 ਦੋਸ਼ੀਆ ਨੂੰ ਗ੍ਰਿਫਤਾਰ ਕਰਕੇ, ਉਨ੍ਹਾਂ ਪਾਸੋਂ ਟਰੱਕ ਨੰਬਰ ਪੀ.ਬੀ-65-ਏ.ਟੀ-4781 ਵਿੱਚੋਂ ਇੱਕ ਕੁਇੰਟਲ 15 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਭੁੱਲਰ, ਆਈ.ਪੀ.ਐਸ., ਆਈ.ਜੀ. ਰੂਪਨਗਰ ਰੇਂਜ ਨੇ ਦੱਸਿਆ ਕਿ ਰੇਂਜ ਐਟੀ ਨਾਰਕੋਟਿਕ ਕਮ ਸਪੈਸ਼ਲ ਓਪਰੇਸ਼ਨ ਸੈੱਲ ਦੀ ਪੁਲਿਸ ਪਾਰਟੀ, ਇੰਚਾਰਜ....
ਅੱਗ ਬੁਝਾਉਣ ਲਈ ਫਾਇਰ ਕਰਮੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਸਾਈਟ ਦਾ ਦੌਰਾ ਕੀਤਾ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ ਐਸ.ਏ.ਐਸ.ਨਗਰ, 27 ਸਤੰਬਰ : ਚਨਾਲੋਂ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਤਾਂ ਜੋ ਦੋਸ਼ੀਆਂ....
ਬਿਨੈਕਾਰ ਅਤੇ ਸੰਸਥਾਵਾਂ 05 ਅਕਤੂਬਰ ਤੱਕ ਦੇ ਸਕਦੇ ਹਨ ਦਰਖ਼ਾਸਤਾਂ-ਡਿਪਟੀ ਕਮਿਸ਼ਨਰ ਮੋਗਾ, 27 ਸਤੰਬਰ : ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਦੱਸਿਆ ਕਿ 'ਸਟੇਟ ਅਵਾਰਡ ਟੂ ਦਾ ਫਿਜ਼ੀਕਲ ਹੈਂਡੀਕੈਪਡ ਸਕੀਮ' ਤਹਿਤ ਹਰ ਸਾਲ ਜੋ ਵਿਅਕਤੀ, ਕਰਮਚਾਰੀ, ਖਿਡਾਰੀ ਸਰੀਰਿਕ ਤੌਰ 'ਤੇ ਅਪੰਗ ਹਨ ਅਤੇ ਉਹ ਸੰਸਥਾਵਾਂ ਜਿੰਨ੍ਹਾਂ ਵੱਲੋਂ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿਚ ਸ਼ਲਾਘਾਯੋਗ ਪ੍ਰਾਪਤੀਆਂ ਕੀਤੀਆਂ ਗਈਆਂ ਹੋਣ ਨੂੰ ਸੂਬਾ ਪੱਧਰੀ ਅਵਾਰਡ ਦੇਣ ਲਈ ਵਿਚਾਰਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਦੇ....
ਵੱਖ-ਵੱਖ ਵਿਭਾਗਾਂ ਦੀਆਂ ਜਾਗਰੂਕਤਾ ਗਤੀਵਿਧੀਆਂ ਹੋਣਗੀਆਂ ਆਯੋਜਿਤ ਡਿਪਟੀ ਕਮਿਸ਼ਨਰ ਵੱਲੋਂ ਵਿਭਾਗਾਂ ਨਾਲ ਮੀਟਿੰਗ ਕਰਕੇ ਸਪਤਾਹ ਤਹਿਤ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਪਹੁੰਚਾਉਣ ਦੇ ਆਦੇਸ਼ ਜਾਰੀ ਮੋਗਾ, 27 ਸਤੰਬਰ : ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਭਾਰਤ ਸਰਕਾਰ ਦੀ ਇੱਕ ਪਹਿਲਕਦਮੀ ਹੈ, ਜਿਸ ਤਹਿਤ ਵੱਖ-ਵੱਖ ਮਾਪਦੰਡਾਂ ਵਿੱਚ ਪਛੜ ਰਹੇ ਜ਼ਿਲ੍ਹਿਆਂ ਦੀ ਕਾਰਜਗੁਜ਼ਗਾਰੀ ਵਿੱਚ ਸੁਧਾਰ ਅਤੇ ਆਰਥਿਕ ਵਿਕਾਸ ਕਰਨਾ ਹੈ। ਇਸ ਤਹਿਤ ਸਰਕਾਰ ਵੱਲੋਂ ਐਸਪੀਰੇਸ਼ਨ ਬਲਾਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ, ਜਿਸ....
ਐਸ.ਡੀ.ਐਮ. ਚਾਰੂ ਮਿਤਾ ਅਤੇ ਸੰਤ ਬਾਬਾ ਗੁਰਮੀਤ ਸਿੰਘ ਨੇ ਸ਼ਿਰਕਤ ਕਰਕੇ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ ਮੋਗਾ, 27 ਸਤੰਬਰ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੂਬੇ ਨੂੰ ਫਿਰ ਤੋਂ ਰੰਗਲਾ ਪੰਜਾਬ ਬਣਾਉਣ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ। ਬਲਾਕ ਪੱਧਰੀ ਖੇਡ ਮੁਕਾਬਲੇ ਸਫ਼ਲਤਾਪੂਰਵਕ ਨੇਪਰੇ ਚਾੜ੍ਹੇ ਜਾ ਚੁੱਕੇ ਹਨ ਅਤੇ ਹੁਣ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਵੱਲੋਂ ਵਧ ਚੜ੍ਹ ਕੇ ਹਿੱਸਾ ਲਿਆ ਜਾ ਰਿਹਾ ਹੈ। ਪੰਜਾਬ ਨੂੰ....
ਨਗਰ ਨਿਗਮ ਵੱਲੋਂ ਵਿਦਿਆਰਥੀਆਂ ਨੂੰ ਪ੍ਰੌਸੈਸਿੰਗ ਪਲਾਂਟਾਂ, ਐਮ.ਆਰ.ਐਫ. ਸੈਂਟਰ, ਕੰਪੋਸਟ ਯੁਨਿਟ, ਸੀਵਰੇਜ਼ ਟ੍ਰੀਟਮੈਂਟ ਪਲਾਂਟ ਦਾ ਕਰਵਾਇਆ ਦੌਰਾ ਕੂੜੇ ਦੀ ਸਹੀ ਸੈਗਰੀਗੇਸ਼ਨ/ਸਟੋਰੇਜ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਨਾਲ ਹੀ ਸ਼ਹਿਰ ਹੋਵੇਗਾ ਕੂੜਾ ਰਹਿਤ-ਕਮਿਸ਼ਨਰ ਮਿਸ ਪੂਨਮ ਮੋਗਾ, 27 ਸਤੰਬਰ : ਨਗਰ ਨਿਗਮ ਦਫ਼ਤਰ ਵੱਲੋਂ ''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ ਜਾਗਰੂਕਤਾ ਗਤੀਵਿਧੀਆਂ ਤੇਜ਼ੀ ਨਾਲ ਚਲਾਈਆਂ ਜਾ ਰਹੀਆਂ ਹਨ। ਨਿੱਤ ਦਿਨ ਸਕੂਲੀ ਵਿਦਿਆਰਥੀਆਂ ਨੂੰ ਸ਼ਹਿਰਾਂ ਨੂੰ ਕੂੜਾ ਮੁਕਤ ਕਰਨ ਦੀ ਮੁਹਿੰਮ....
ਪਿੰਡ ਖੋਸਾ ਪਾਂਡੋ, ਕੜਿਆਲ, ਦਾਰਾਪੁਰ, ਰਾਜੇਆਣਾ ਦੇ ਪਿੰਡਾਂ ਅਤੇ ਸਕੂਲਾਂ ਵਿੱਚ ਸਫ਼ਾਈ ਗਤੀਵਿਧੀਆਂ ਮੋਗਾ, 27 ਸਤੰਬਰ : ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ 15 ਸਤੰਬਰ ਤੋਂ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਜਿਹੜੀਆਂ ਕਿ 2 ਅਕਤੂਬਰ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।ਸਵੱਛਤਾ ਪੰਦਰਵਾੜਾ ਪੂਰੇ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਉੱਪ ਮੰਡਲ....
ਫ਼ਤਹਿਗੜ੍ਹ ਸਾਹਿਬ, 27 ਸਤੰਬਰ : ਸਰਕਾਰ ਵੱਲੋਂ ਆਮ ਲੋਕਾਂ ਨੂੰ ਸਾਫ ਸਫਾਈ ਲਈ ਜਾਗਰੂਕ ਕਰਨ ਵਾਸਤੇ 02 ਅਕਤੂਬਰ ਤੱਕ ਮਨਾਏ ਜਾ ਰਹੇ ਸਵੱਛਤਾ ਹੀ ਸੇਵਾ ਪੰਦਰਵਾੜੇ ਅਧੀਨ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਵੱਡੀ ਪੱਧਰ ਤੇ ਸਫਾਈ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਬਾਰੇ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰਕੇ ਸਵੱਛਤਾ ਰੱਖਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਜਲ ਸਪਲਾਈ ਤੇ....