ਮਾਲਵਾ

ਪੰਜਾਬ ਸਰਕਾਰ ਦੇ ਯਤਨਾ ਸਦਕਾ ਸੂਬੇ ਦੇ 25 ਫੀਸਦੀ ਪਿੰਡ ਓ.ਡੀ.ਐਫ. ਪਲੱਸ ਬਣੇ : ਜਲ ਸਪਲਾਈ ਮੰਤਰੀ
02 ਅਕਤੂਬਰ ਤੱਕ ਚੱਲ ਰਹੇ ਸਵੱਛਤਾ ਹੀ ਸੇਵਾ ਪੰਦਰਵਾੜੇ ਵਿੱਚ ਪੰਜਾਬੀਆਂ ਨੂੰ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ ਸਵੱਛਤਾ ਨਾਲ ਕਈ ਤਰ੍ਹਾਂ ਦੀਆਂ ਬਿਮਾਰੀਆਂ ਦਾ ਹੋ ਸਕਦੈ ਖਾਤਮਾ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਬੱਚਤ ਭਵਨ ਵਿਖੇ ਸਵੱਛਤਾ ਹੀ ਸੇਵਾ ਪੰਦਰਵਾੜੇ ਤਹਿਤ ਕਰਵਾਏ ਸਮਾਗਮ ਵਿੱਚ ਕੀਤੀ ਸ਼ਿਰਕਤ ਫ਼ਤਹਿਗੜ੍ਹ ਸਾਹਿਬ, 27 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਵੱਲੋਂ ਕੀਤੇ ਗਏ ਯਤਨਾ ਸਦਕਾ ਪੰਜਾਬ ਦੇ 25 ਫੀਸਦੀ....
ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਮਿਸਾਲ ਦੁਨੀਆ ਭਰ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ : ਬ੍ਰਮ ਸ਼ੰਕਰ ਜਿੰਪਾ
ਜਿੰਪਾ ਨੇ ਗੁਰੂਦੁਆਰਾ ਫਤਹਿਗੜ੍ਹ ਸਾਹਿਬ ਨਜ਼ਦੀਕ 7.46 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਟਾਇਲਟ ਬਲਾਕ ਦਾ ਨੀਂਹ ਪੱਥਰ ਰੱਖਿਆ 441 ਪਖਾਨੇ, 126 ਯੂਰੀਨਲ ਅਤੇ 315 ਬਾਥਰੂਮ ਬਣਾਏ ਜਾਣਗੇ ਸ਼ਰਧਾਲੂਆਂ ਨੂੰ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ: ਬ੍ਰਮ ਸ਼ੰਕਰ ਜਿੰਪਾ ਫਤਹਿਗੜ੍ਹ ਸਾਹਿਬ, 27 ਸਤੰਬਰ: ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ‘ਤੇ ਆਉਣ ਵਾਲੀ ਸੰਗਤ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੋਈ ਕਸਰ....
ਸਮੂਹ ਨਾਗਰਿਕ " ਸਵੱਛਾਂਜਲੀ" ਨਾਲ ਰਾਸ਼ਟਰਪਿਤਾ ਨੂੰ ਦੇਣ ਸ਼ਰਧਾਂਜਲੀ : ਈਸ਼ਾ ਸਿੰਗਲ
ਸਵੱਛਤਾ ਹੀ ਸੇਵਾ ਮੁਹਿੰਮ ਅਧੀਨ 01 ਅਕਤੂਬਰ ਨੂੰ "ਵਨ ਡੇਟ, ਵਨ ਆਵਰ, ਵਨ ਟੂਗੈਦਰ" ਪ੍ਰੋਗਰਾਮ ਵਿੱਚ ਸਮੂਹ ਨਾਗਰਿਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਫ਼ਤਹਿਗੜ੍ਹ ਸਾਹਿਬ, 27 ਸਤੰਬਰ: ਸਵੱਛਤਾ ਹੀ ਸੇਵਾ ਮੁਹਿੰਮ ਅਧੀਨ 01 ਅਕਤੂਬਰ ਨੂੰ "ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ" ਨਾਮ ਹੇਠ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਜਾਵੇਗੀ ਜਿਸ ਵਿੱਚ ਸਮੂਹ ਨਾਗਰਿਕਾਂ, ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਲੋਕਾਂ ਦੇ ਚੁਣੇ ਨੁਮਾਇੰਦਿਆਂ ਦਾ ਸਹਿਯੋਗ ਲਿਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ)....
ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ 29 ਸਤੰਬਰ ਨੂੰ ਲਗਾਇਆ ਜਾਵੇਗਾ
ਫ਼ਤਹਿਗੜ੍ਹ ਸਾਹਿਬ, 27 ਸਤੰਬਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ 29 ਸਤੰਬਰ ਨੂੰ ਪਲੇਸਮੈਂਟ-ਕਮ-ਸਵੈ ਰੋਜ਼ਗਾਰ ਕੈਂਪ ਲਗਾਇਆ ਜਾਵੇਗਾ ਜਿਸ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਵੈ ਰੋਜ਼ਗਾਰ ਦੀਆ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫਸਰ ਨੇ ਦੱਸਿਆ ਕਿ ਇਸ ਕੈਂਪ ਵਿੰਚ ਮੌਕੇ ਤੇ ਹੀ ਅਰਜ਼ੀਆਂ ਭਰੀਆਂ ਜਾਣਗੀਆਂ ਅਤੇ ਇਸ ਕੈਂਪ ਵਿੱਚ ਫਲਿੱਪ ਕਾਰਟ ਤੇ ਸ਼ੇਅਰ ਇੰਡੀਆ ਕੰਪਨੀਆਂ ਆਦਿ ਦੇ ਨੁਮਾਇੰਦੇ ਭਾਗ ਲੈਣਗੇ।....
ਨਸ਼ਿਆਂ ਖਿਲਾਫ ਵਿਓਂਤਬੰਦੀ ਕਰਦਿਆਂ, ਜ਼ਿਲ੍ਹਾ ਕਾਨੂਨੀ ਸੇਵਾਵਾਂ ਅਥੋਰਿਟੀ ਵੱਲੋਂ ਵੱਖ ਵੱਖ ਥਾਵਾਂ ਉੱਤੇ ਕਰਵਾਈ ਜਾਣਗੀਆਂ ਗਤੀਵਿਧੀਆਂ 
ਸੈਮੀਨਾਰ, ਨੁੱਕੜ ਨਾਟਕ, ਵੇਬੀਨਾਰ 1 ਅਕਤੂਬਰ ਤੋਂ 31 ਅਕਤੂਬਰ ਤੱਕ ਕਰਵਾਏ ਜਾਣਗੇ ਬਰਨਾਲਾ, 27 ਸਤੰਬਰ : ਜ਼ਿਲ੍ਹਾ ਅਤੇ ਸੈਸ਼ਨਸ ਜੱਜ – ਅਤੇ ਚੇਅਰਮੈਨ ਜ਼ਿਲ੍ਹਾ ਕਾਨੂਨੀ ਸੇਵਾਵਾਂ ਅਥੋਰਿਟੀ ਬਰਨਾਲਾ ਸ਼੍ਰੀ ਬੀ ਬੀ ਐਸ ਤੇਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਾਨੂਨੀ ਸੇਵਾਵਾਂ ਅਥੋਰਿਟੀ ਬਰਨਾਲਾ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ 1 ਅਕਤੂਬਰ ਤੋਂ 31 ਅਕਤੂਬਰ ਤੱਕ ਵੱਖ ਵੱਖ ਗਤੀਵਿਧੀਆਂ ਉਲੀਕੀਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੀ ਗੁਰਬੀਰ ਸਿੰਘ – ਸੀ ਜੇ ਐਮ – ਕਮ – ਸਕੱਤਰ ਜ਼ਿਲ੍ਹਾ ਕਾਨੂਨੀ....
ਪਰਾਲੀ ਪ੍ਰਬੰਧਨ 'ਚ ਵਿਦਿਆਰਥੀਆਂ ਨੂੰ ਅੰਬੈਸਡਰ ਬਣਨ ਦਾ ਸੱਦਾ: ਡਿਪਟੀ ਕਮਿਸ਼ਨਰ 
ਵਿਦਿਆਰਥੀਆਂ, ਨੌਜਵਾਨਾਂ ਦੀ ਸ਼ਮੂਲੀਅਤ ਨਾਲ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਕੀਤਾ ਜਾ ਰਿਹਾ ਹੈ ਕਿਸਾਨਾਂ ਨੂੰ ਜਾਗਰੂਕ ਪਰਾਲੀ ਦੀ ਸੰਭਾਲ ਸਬੰਧੀ ਸਰਕਾਰੀ ਸਮਾਰਟ ਸਕੂਲ ਹੰਡਿਆਇਆ 'ਚ ਕਰਵਾਇਆ ਗਿਆ ਵਿਸ਼ੇਸ਼ ਸਮਾਗਮ ਵਿਦਿਆਰਥਆਂ ਨੂੰ ਪਰਾਲੀ ਨੂੰ ਅੱਗ ਲਗਾਉਣ ਕਾਰਨ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਇਆ ਪੋਸਟਰ ਮੇਕਿੰਗ, ਲੇਖ ਅਤੇ ਭਾਸ਼ਣ ਮੁਕਾਬਲੇ ਕਰਵਾਏ ਹੰਡਿਆਇਆ, 27 ਸਤੰਬਰ : ਵਿਦਿਆਰਥੀ ਅਤੇ ਨੌਜਵਾਨ ਪਰਾਲੀ ਪ੍ਰਬੰਧਨ ਬਾਰੇ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੇ ਸੁਨੇਹੇ ਨੂੰ ਕਿਸਾਨਾਂ ਤੱਕ....
ਬੈਂਕਰਜ਼ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ ਦੀ ਤਿਮਾਹੀ ਮੀਟਿੰਗ
ਡਿਪਟੀ ਕਮਿਸ਼ਨਰ ਵਲੋਂ ਕਰਜ਼ੇ ਦੀਆਂ ਬਕਾਇਆ ਦਰਖਾਸਤਾਂ ਦੇ ਨਿਬੇੜੇ ਦੇ ਨਿਰਦੇਸ਼ ਪਿਛਲੀ ਤਿਮਾਹੀ ਤਹਿਤ ਖੇਤੀਬਾੜੀ ਖੇਤਰ ਲਈ 1040 ਕਰੋੜ ਰੁਪਏ ਦੇ ਕਰਜ਼ੇ ਦਿੱਤੇ ਬਰਨਾਲਾ, 27 ਸਤੰਬਰ : ਸਟੇਟ ਬੈਂਕ ਆਫ਼ ਇੰਡੀਆ ਲੀਡ ਬੈਂਕ ਦਫ਼ਤਰ ਬਰਨਾਲਾ ਵੱਲੋਂ ਜ਼ਿਲ੍ਹੇ ਦੀ 66ਵੀਂ ਜੂਨ 2023 ਤੱਕ ਦੀ ਖ਼ਤਮ ਹੋਈ ਤਿਮਾਹੀ ਦੀ ਜ਼ਿਲ੍ਹਾ ਸਲਾਹਕਾਰ ਸੰਮਤੀ, ਜ਼ਿਲ੍ਹਾ ਸਲਾਹਕਾਰ ਰੀਵਿਊ ਸੰਮਤੀ ਦੀ ਮੀਟਿੰਗ ਸ਼੍ਰੀਮਤੀ ਪੂਨਮਦੀਪ ਕੌਰ ਡਿਪਟੀ ਕਮਿਸ਼ਨਰ ਬਰਨਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸਾਲ 2023-24 ਦੀ ਜੂਨ 2023....
ਸਿਹਤ ਵਿਭਾਗ ਨੇ ਕਾਇਆਕਲਪ ਪ੍ਰੋਗਰਾਮ ਤਹਿਤ ਕੱਢੀ ਜਾਗਰੂਕਤਾ ਰੈਲੀ
ਸਹਾਇਕ ਕਮਿਸ਼ਨਰ ਨੇ ਰੈਲੀ ਨੂੰ ਦਿਖਾਈ ਹਰੀ ਝੰਡੀ ਬਰਨਾਲਾ, 27 ਸਤੰਬਰ : ਪੰਜਾਬ ਸਰਕਾਰ ਦੇ ਕਾਇਆਕਲਪ ਪ੍ਰੋਗਰਾਮ ਦਾ ਮਕਸਦ ਸਰਕਾਰੀ ਹਸਪਤਾਲਾਂ ਦੀਆਂ ਸੇਵਾਵਾਂ 'ਚ ਸੁਧਾਰ ਲਿਆਉਣਾ ਹੈ ਤਾਂ ਜੋ ਮਰੀਜ਼ਾਂ ਨੂੰ ਵਧੀਆ ਸਿਹਤ ਸਹੂਲਤਾਂ ਮਹੱਈਆ ਕਰਵਾਈਆਂ ਜਾ ਸਕਣ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੁਖਪਾਲ ਸਿੰਘ ਸਹਾਇਕ ਕਮਿਸ਼ਨਰ (ਜਨਰਲ) ਵੱਲੋਂ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾਉਣ ਸਮੇਂ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਕਾਇਆਕਲਪ ਪ੍ਰੋਗਰਾਮ ਤਹਿਤ....
67ਵੀਆਂ ਅੰਡਰ 17 ਪੰਜਾਬ ਰਾਜ ਖੇਡਾਂ ਤਹਿਤ ਵਾਲੀਬਾਲ ਮੁਕਾਬਲੇ
ਕੁੜੀਆਂ ਦੇ ਵਰਗ ‘ਚ ਸ੍ਰੀ ਮੁਕਤਸਰ ਸਾਹਿਬ ਨੇ ਹੁਸ਼ਿਆਰਪੁਰ ਤੇ ਫਰੀਦਕੋਟ ਨੇ ਫਿਰੋਜ਼ਪੁਰ ਨੂੰ ਹਰਾਇਆ ਬਰਨਾਲਾ, 27 ਸਤੰਬਰ : 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਤਹਿਤ ਵਾਲੀਬਾਲ ਦੇ ਲੜਕੀਆਂ ਦੇ ਮੁਕਾਬਲੇ ਸ਼ਹੀਦ ਕਰਮ ਸਿੰਘ ਸਟੇਡੀਅਮ ਬਡਬਰ ਵਿਖੇ ਸ਼ੁਰੂ ਹੋ ਗਏ ਹਨ। ਬਡਬਰ ਵਿਖੇ ਇਹਨਾਂ ਖੇਡਾਂ ਦੀ ਸ਼ੁਰੂਆਤ ਕੁਲਦੀਪ ਕੌਰ ਸਰਪੰਚ ਬਡਬਰ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਕੇ ਕੀਤੀ। ਬਰਨਾਲਾ ਵਿਖੇ ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅੱਜ ਜ਼ਿਲ੍ਹਾ ਸਿੱਖਿਆ ਅਫਸਰ ਸ਼ਮਸ਼ੇਰ ਸਿੰਘ, ਉੱਪ ਜ਼ਿਲ੍ਹਾ....
ਸਰਕਾਰੀ ਆਈ.ਟੀ.ਆਈ.ਮਾਨਸਾ ਵਿਖੇ 29 ਸਤੰਬਰ ਨੂੰ ਲੱਗੇਗਾ ਅਪ੍ਰੈਂਟਸ਼ਿਪ ਅਤੇ ਪਲੇਸਮੈਂਟ ਮੇਲਾ
ਮਾਨਸਾ, 27 ਸਤੰਬਰ : ਸਕੱਤਰ-ਕਮ-ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗ ਸਿਖਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈ.ਟੀ.ਆਈ. ਮਾਨਸਾ ਵਿਖੇ 29 ਸਤੰਬਰ, 2023 ਨੂੰ ਅਪ੍ਰੈਂਟਸ਼ਿਪ ਅਤੇ ਪਲੇਸਮੈਂਟ ਮੇਲਾ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਸੰਸਥਾ ਪ੍ਰਿੰਸੀਪਲ ਸ੍ਰ ਗੁਰਮੇਲ ਸਿੰਘ ਮਾਖਾ ਨੇ ਦਿੱਤੀ। ਉਨ੍ਹਾ ਦੱਸਿਆ ਕਿ ਇਸ ਅਪ੍ਰੈਂਟਸ਼ਿਪ ਅਤੇ ਪਲੇਸਮੈਂਟ ਮੇਲੇ ਦੌਰਾਨ ਨਾਮੀ ਕੰਪਨੀਆਂ ਜਿਵੇਂ ਕਿ ਗੋਦਰੇਜ ਇੰਡਸਟਰੀਜ ਮੋਹਾਲੀ, ਰੂਪ ਐਗਰੀਕਲਚਰ ਵਰਕਸ ਮਾਨਸਾ, ਸਰਦਾਰ ਐਗਰੀਕਲਚਰ....
ਪਿੰਡ ਮੀਰਪੁਰ ਕਲਾਂ ਅਤੇ ਆਦਮਕੇ ਵਿਖੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾ ਕੇ ਸਿੱਧੀ ਬਿਜਾਈ ਕਰਨ ਕਿਸਾਨ
ਖੇਤਾਂ ਵਿੱਚ ਘੱਟ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਬਿਜਾਈ ਕਰਨ ਨੂੰ ਤਰਜੀਹ ਦੇਣ ਕਿਸਾਨ ਸਰਦੂਲਗੜ੍ਹ/ਮਾਨਸਾ, 27 ਸਤੰਬਰ : ਐਸ.ਡੀ.ਐਮ ਸਰਦੂਲਗੜ੍ਹ ਸ੍ਰ ਅਮਰਿੰਦਰ ਸਿੰਘ ਮੱਲ੍ਹੀ ਦੇ ਦਿਸ਼ਾ ਨਿਰਦੇਸ਼ ਹੇਠ ਬਲਾਕ ਅਫਸਰ ਸਰਦੂਲਗੜ੍ਹ ਸ੍ਰੀ ਮਨੋਜ ਕੁਮਾਰ ਦੀ ਰਹਿਨੁਮਾਈ ਵਿਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋ ਰੋਕਣ ਲਈ ਪਿੰਡਾਂ ਵਿੱਚ ਲਗਾਏ ਜਾ ਰਹੇ ਕੈਂਪਾਂ ਦੀ ਲੜੀਵਾਰਤਾ ਵਿੱਚ ਪਿੰਡ ਮੀਰਪੁਰ ਕਲਾਂ ਅਤੇ ਪਿੰਡ ਆਦਮਕੇ ਵਿਖੇ ਕਿਸਾਨ ਸਿਖਲਾਈ ਕੈਂਪਾਂ ਦਾ ਆਯੋਜਨ ਕੀਤਾ ਗਿਆ। ਕੈਂਪ ਦੌਰਾਨ....
ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਵਾਟਰ ਵਰਕਸਾਂ ਦੀ ਸਫਾਈ ਕਰਵਾਈ
01 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿਚ ਮਨਾਇਆ ਜਾਵੇਗਾ ਸਵੱਛਤਾ ਪੰਦਰਵਾੜਾ ਮਾਨਸਾ, 27 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੀਆਂ ਹਦਾਇਤਾਂ ’ਤੇ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਦੇ ਅਧਿਕਾਰੀਆਂ, ਜੇ.ਈ ਅਤੇ ਸੋਸ਼ਲ ਸਟਾਫ ਵੱਲੋਂ ਜ਼ਿਲ੍ਹੇ ਦੀਆ ਵੱਖ ਵੱਖ ਵਾਟਰ ਵਰਕਸ ਦੀ ਸਾਫ ਸਫਾਈ ਕਰਵਾਈ ਗਈ। ਇਹ ਜਾਣਕਾਰੀ ਦਿੰਦਿਆਂ ਕਾਰਜਕਾਰੀ ਇੰਜੀਨੀਅਰ ਕੇਵਲ ਗਰਗ ਨੇ ਦੱਸਿਆ ਕਿ ਵਿਭਾਗ ਵੱਲੋਂ ਪਿੰਡਾਂ ਵਿਚ ਲੋਕਾਂ ਨੂੰ ਸਾਫ ਸਫਾਈ ਸਬੰਧੀ ਜਾਗਰੂਕ....
ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਕਿਸਾਨ- : ਡਿਪਟੀ ਕਮਿਸ਼ਨਰ
ਕੰਬਾਇਨਾਂ ਨੂੰ ਸੁਪਰ ਐਸ.ਐਸ.ਐਸ. ਲਗਾ ਕੇ ਹੀ ਕੀਤੀ ਜਾਵੇਗੀ ਫਸਲ ਦੀ ਕਟਾਈ ਫਰੀਦਕੋਟ 27 ਸਤੰਬਰ : ਪੰਜਾਬ ਸਰਕਾਰ ਵੱਲੋਂ ਵਾਤਾਵਰਨ ਦੀ ਸੰਭਾਲ, ਜਮੀਨ ਦੀ ਉਪਜਾਊ ਸ਼ਕਤੀ ਨੂੰ ਵਧਾਉਣ ਅਤੇ ਮਨੁੱਖੀ ਸਿਹਤ ਤੇ ਜਾਨਵਰਾਂ ਨੂੰ ਪਰਾਲੀ ਦੇ ਧੂੰਏ ਤੋਂ ਹੋਣ ਵਾਲੇ ਨੁਕਸਾਨ ਆਦਿ ਤੋਂ ਬਚਾਉਣ ਲਈ ਜਿੱਥੇ ਵੱਧ ਤੋਂ ਵੱਧ ਕਿਸਾਨਾਂ ਤੇ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਸਰਕਾਰ ਵੱਲੋਂ ਕਿਸਾਨਾਂ, ਕਿਸਾਨ ਗਰੁੱਪਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਖਰੀਦਣ ਵਾਸਤੇ....
ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਸਫਾਈ ਮੁਹਿੰਮ ਦਾ ਹੋਇਆ ਆਗਾਜ਼
ਪੁਰਾਣੇ ਕੂੜੇ, ਕਬਾੜ, ਕਿਤਾਬਾਂ ਅਤੇ ਕਮਰਿਆਂ ਦੀ ਕੀਤੀ ਗਈ ਸਫਾਈ ਫਰੀਦਕੋਟ 27 ਸਤੰਬਰ : ਜਹਾਂ ਸਫਾਈ ਵਹਾਂ ਖੁਦਾਈਂ ਦਾ ਹੋਕਾ ਦਿੰਦਿਆ ਜਿਲ੍ਹਾ ਸਿੱਖਿਆ ਅਫਸਰ ਸ. ਮੇਵਾ ਸਿੰਘ ਸਿੱਧੂ ਵੱਲੋਂ ਜਿਲ੍ਹੇ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿੱਚ ਸਫਾਈ ਮੁਹਿੰਮ ਦਾ ਆਗਾਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸਫਾਈ ਮੁਹਿੰਮ ਤਹਿਤ ਜਿਲ੍ਹੇ ਦੇ ਸਾਰੇ ਸਕੂਲਾਂ ਵਿੱਚ ਪੁਰਾਣੇ ਕੂੜੇ, ਕਬਾੜ, ਪੁਰਾਣੇ ਰਿਕਾਰਡ ਰਜਿਸਟਰ, ਰੱਦੀ, ਕਿਤਾਬਾਂ, ਲੋਹਾ ਆਦਿ ਨੂੰ ਵੇਚਿਆ ਗਿਆ ਹੈ ਅਤੇ ਇਸ ਤੋਂ....
ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲਾ ਪੱਧਰੀ ਖੇਡ ਮੁਕਾਬਲੇ 29 ਸਤੰਬਰ ਤੋਂ
ਫਰੀਦਕੋਟ 27 ਸਤੰਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜ਼ਿਲ੍ਹਾ ਪੱਧਰੀ ਖੇਡਾਂ ਮਿਤੀ 29-09-2023 ਤੋਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫਸਰ ਸ. ਬਲਜਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰ ਦੀਆਂ ਇਨ੍ਹਾਂ ਖੇਡਾਂ ਵਿੱਚ 19 ਖੇਡਾਂ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਜੋ ਕਿ ਮਿਤੀ 29-09-2012 ਤੋਂ ਸ਼ੁਰੂ ਹੋ ਕੇ ਮਿਤੀ 5-10-2023 ਤੱਕ....