ਮਾਲਵਾ

ਬਰਨਾਲਾ ‘ਚ ਬਾਈਕ ਸਵਾਰਾਂ ਨੇ ਅੱਖਾਂ ਵਿੱਚ ਮਿਰਚਾਂ ਪਾ ਕੇ 3 ਲੱਖ 90 ਹਜ਼ਾਰ ਦੀ ਕੀਤੀ ਲੁੱਟ
ਬਰਨਾਲਾ, 24 ਸਤੰਬਰ : ਬਰਨਾਲਾ ‘ਚ ਬਦਮਾਸ਼ਾਂ ਦੇ ਹੌਂਸਲੇ ਬੁਲੰਦੇ ਹੁੰਦੇ ਜਾ ਰਹੇ ਹਨ। ਇਥੇ ਚਾਰ ਬਾਈਕ ਸਵਾਰਾਂ ਨੇ ਅੱਖਾਂ ਵਿੱਚ ਮਿਰਚਾਂ ਪਾ ਕੇ ਇੱਕ ਬੰਦੇ ਤੋਂ ਲੱਖਾਂ ਰੁਪਏ ਲੁੱਟ ਲਏ। ਪਹਿਲਾਂ ਬਦਮਾਸ਼ਾਂ ਨੇ ਪੀੜਤ ਦਾ ਪਿੱਛਾ ਕੀਤਾ। ਇਸ ਤੋਂ ਬਾਅਦ ਪੀੜਤਾ ਦੀਆਂ ਅੱਖਾਂ ‘ਚ ਮਿਰਚ ਪਾ ਕੇ ਉਸ ਨੂੰ ਡਿੱਗਾ ਦਿੱਤਾ। ਫਿਰ ਉਸ ਦੀ ਸਕੂਟੀ ਦੀ ਡਿੱਗੀ ਵਿੱਚੋਂ 3 ਲੱਖ 90 ਹਜ਼ਾਰ ਰੁਪਏ ਲੁੱਟ ਕੇ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਨੇ ਇਸ ਮਾਮਲੇ ਵਿੱਚ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।....
ਤੀਸਰਾ ਸਲਾਨਾ ਸ੍ਰੀ ਗਣੇਸ਼ ਮਹੋਤਸਵ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। 
ਰਾਏਕੋਟ, 24 ਸਤੰਬਰ (ਚਮਕੌਰ ਸਿੰਘ ਦਿਓਲ) : ਸਥਾਨਕ ਸ਼ਹਿਰ ਦੇ ਮੁਹੱਲਾ ਖੋਸਿਆਂ, ਜੋਸ਼ੀਆਂ ਅਤੇ ਨੈਬਾਂ ਦੇ ਸਮੂਹ ਨਿਵਾਸੀਆਂ ਵਲੋਂ ਪ੍ਰਵਾਸੀ ਪੰਜਾਬੀ ਸਹਿਯੋਗੀ ਸੱਜਣਾਂ ਦੇ ਸਹਿਯੋਗ ਨਾਲ ਤੀਸਰਾ ਸਲਾਨਾ ਸ੍ਰੀ ਗਣੇਸ਼ ਮਹੋਤਸਵ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਸਬੰਧ ’ਚ ਮਹੁੱਲਾ ਨਿਵਾਸੀਆਂ ਵਲੋਂ ਮੁਹੱਲੇ ਵਿੱਚ ਭਗਵਾਨ ਸ੍ਰੀ ਗਣੇਸ਼ ਜੀ ਦੀ ਮੂਰਤੀ ਪੂਰੀ ਧਾਰਮਿਕ ਮਰਿਆਦਾ ਅਨੁਸਾਰ ਸਥਾਪਿਤ ਕੀਤੀ ਗਈ, ਅਤੇ ਲਗਾਤਾਰ ਪੰਜ ਦਿਨ ਤੱਕ ਸ਼੍ਰੀ ਗਣੇਸ਼ ਜੀ ਦੀ ਪੂਰੇ ਵਿਧੀ ਵਿਧਾਨ ਨਾਲ ਪੂਜਾ ਅਰਚਨਾ ਕਰਨ....
ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਦਾ ਸੁਨੇਹਾ ਦਿੰਦੀ ਜਾਗਰੂਕਤਾ ਰੈਲੀ ਦਾ ਰਾਏਕੋਟ ਪਹੁੰਚਣ ਤੇ ਭਰਵਾਂ ਸੁਆਗਤ
ਰਾਏਕੋਟ, 24 ਸਤੰਬਰ (ਚਮਕੌਰ ਸਿੰਘ ਦਿਓਲ) : ਵਿਸ਼ਵ ਪੰਜਾਬੀ ਸਭਾ (ਰਜਿ) ਕੈਨੇਡਾ ਵੱਲੋ ਮਾਂ ਬੋਲੀ ਪੰਜਾਬੀ ਨੂੰ ਪ੍ਰਫੁੱਲਿਤ ਕਰਨ ਲਈ ਸਭਾ ਦੇ ਚੇਅਰਮੈਨ ਡਾਂ,ਦਲਬੀਰ ਸਿੰਘ ਕਥੂਰੀਆ ਦੀ ਦੇਖ-ਰੇਖ ਹੇਠ ਸ਼ੁਰੂ ਕੀਤੀ ਜਾਗਰੂਕਤਾ ਰੈਲੀ ਦਾ ਰਾਏਕੋਟ ਪਹੁੰਚਣ ਤੇ ਸਾਹਿਤ ਸਭਾ ਰਾਏਕੋਟ ਦੇ ਪ੍ਰਧਾਨ ਬਲਬੀਰ ਬੱਲੀ ਦੀ ਅਗਵਾਈ ਹੇਠ ਭਰਵਾਂ ਸਵਾਗਤ ਕੀਤਾ ਗਿਆ। ਸਮਾਗਮ ਦੌਰਾਨ ਥਾਣਾ ਸਿਟੀ ਦੇ ਇੰਚਾਰਜ ਇੰਸਪੈਕਟਰ ਦਵਿੰਦਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ। ਇਸ ਮੌਕੇ ਸਾਹਿਤਕ ਪ੍ਰੇਮੀਆਂ ਦੇ ਇਕੱਠ ਨੂੰ ਸੰਬੋਧਨ....
ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ  ਧਰਨੇ, ਰੈਲੀਆਂ ਕਰਨ ਉਤੇ ਪਾਬੰਦੀ
ਐਸ.ਏ.ਐਸ.ਨਗਰ, 23 ਸਤੰਬਰ : ਜ਼ਿਲ੍ਹਾ ਮੈਜਿਸਟ੍ਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਹਦੂਦ ਅੰਦਰ ਧਰਨੇ ਅਤੇ ਰੈਲੀਆਂ ਕਰਨ ਉਤੇ ਪੂਰਨ ਤੌਰ ਉਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ....
ਵਿਧਾਇਕ ਪਰਾਸ਼ਰ ਨੇ ਗਣੇਸ਼ ਨਗਰ ਵਿੱਚ 25 ਐਚ.ਪੀ. ਟਿਊਬਵੈੱਲ ਲਗਾਉਣ ਦੇ ਕੰਮ ਦੀ ਕੀਤੀ ਸ਼ੁਰੂਆਤ
ਲੁਧਿਆਣਾ, 24 ਸਤੰਬਰ : ਸੁੰਦਰ ਨਗਰ ਅਤੇ ਕਿਰਪਾਲ ਨਗਰ ਇਲਾਕੇ ਵਿੱਚ 84 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਤੋਂ ਇੱਕ ਦਿਨ ਬਾਅਦ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸ਼ਨੀਵਾਰ ਨੂੰ ਵਾਰਡ ਨੰਬਰ 80 ਦੇ ਗਣੇਸ਼ ਨਗਰ (ਬਾਬਾ ਬਾਲਕ ਨਾਥ ਮੰਦਰ ਨੇੜੇ) ਵਿੱਚ 25 ਐਚ.ਪੀ. ਟਿਊਬਵੈੱਲ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਹ ਟਿਊਬਵੈੱਲ 10.70 ਲੱਖ ਰੁਪਏ ਦੀ ਲਾਗਤ ਨਾਲ ਲਗਾਇਆ ਜਾ ਰਿਹਾ ਹੈ ਅਤੇ ਇਸ ਨਾਲ ਗਣੇਸ਼ ਨਗਰ ਅਤੇ ਆਸ-ਪਾਸ ਦੇ....
ਦਿਵਿਆਂਗਜਨਾਂ ਨੂੰ ਬਨਾਵਟੀ ਅੰਗ/ ਉਪਕਰਨ ਮੁਹੱਈਆ ਕਰਵਾਉਣ ਲਈ ਅਸੈਸਮੈਂਟ ਕੈਂਪ ਇਸਲਾਮੀਆਂ ਗਰਲਜ਼ ਕਾਲਜ ਮਾਲੇਰਕੋਟਲਾ ਵਿਖੇ 25 ਸਤੰਬਰ ਨੂੰ – ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ
ਲੋੜਵੰਦ ਬਿਨੈਕਾਰ ਦਾ ਘੱਟ ਤੋਂ ਘੱਟ 40 ਫੀਸਦੀ ਦਿਵਿਆਂਗਜ਼ਨ ਹੋਣਾ ਜਰੂਰੀ ਲੋੜਵੰਦ ਦਿਵਿਆਂਗਜਨਾਂ ਨੂੰ ਇਸ ਕੈਂਪ ਦਾ ਵੱਧ ਤੋਂ ਵੱਧ ਫਾਇਦਾ ਉਠਾਣ ਦੀ ਅਪੀਲ ਮਾਲੇਰਕੋਟਲਾ 24 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵਲੋਂ ਸਾਂਝੇ ਉਪਰਾਲੇ ਤਹਿਤ ਅਲਿੰਮਕੋ ਦੇ ਸਹਿਯੋਗ ਨਾਲ ਦਿਵਿਆਂਗਜਨਾਂ ਨੂੰ ਬਣਾਵਟੀ ਅੰਗ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ 25 ਸਤੰਬਰ ਦਿਨ ਸੋਮਵਾਰ ਨੂੰ ਸਥਾਨਕ ਇਸਲਾਮੀਆ ਗਰਲਜ਼ ਕਾਲਜ, ਰਾਏਕੋਟ ਰੋਡ ਵਿਖੇ ਸਵੇਰੇ 10 ਵਜੇਂ....
ਡਿਪਟੀ ਕਮਿਸ਼ਨਰ ਜੋਰਵਾਲ ਨੇ ਏਸ਼ਿਆਈ ਖੇਡਾਂ ਵਿੱਚ ਚਾਂਦੀ ਤਮਗਾ ਜਿੱਤਣ ਵਾਲੀ ਭਾਰਤੀ ਰੋਇੰਗ ਟੀਮ ਦੇ ਖਿਡਾਰੀ ਜਸਵਿੰਦਰ ਸਿੰਘ ਨੂੰ ਮੁਬਾਰਕਬਾਦ ਦਿੱਤੀ 
ਧੂਰੀ ਦੇ ਪਿੰਡ ਕਲੇਰਾਂ ਦਾ ਵਸਨੀਕ ਹੈ ਜਸਵਿੰਦਰ ਸਿੰਘ, ਡੀ.ਸੀ ਨੇ ਫੋਨ 'ਤੇ ਗੱਲਬਾਤ ਕਰਕੇ ਕੀਤਾ ਖੁਸ਼ੀ ਦਾ ਪ੍ਰਗਟਾਵਾ ਸੰਗਰੂਰ, 24 ਸਤੰਬਰ : ਚੀਨ ਦੇ ਹਾਂਗਜੂ ਵਿੱਚ ਆਰੰਭ ਹੋਈਆਂ ਏਸ਼ਿਆਈ ਖੇਡਾਂ ਤਹਿਤ ਹੋਏ ਰੋਇੰਗ ਮੁਕਾਬਲਿਆਂ ਵਿੱਚ ਭਾਰਤੀ ਪੁਰਸ਼ਾਂ ਦੀ ਟੀਮ ਨੇ ਕੌਕਸਡ 8 ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ ਹੈ। ਹੋਰ ਵੀ ਖੁਸ਼ੀ ਦੀ ਗੱਲ ਇਹ ਹੈ ਕਿ ਇਸ ਟੀਮ ਵਿਚ ਪੰਜਾਬ ਦੇ ਦੋ ਖਿਡਾਰੀ ਜਸਵਿੰਦਰ ਸਿੰਘ (ਸੰਗਰੂਰ) ਅਤੇ ਚਰਨਜੀਤ ਸਿੰਘ (ਬਠਿੰਡਾ) ਸ਼ਾਮਲ ਹਨ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ....
ਡਿਪਟੀ ਕਮਿਸ਼ਨਰ ਵੱਲੋਂ ਘਨੌਰੀ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ
ਨਵੇਂ ਬਣ ਰਹੇ ਆਮ ਆਦਮੀ ਕਲੀਨਿਕ ਅਤੇ ਲਾਇਬ੍ਰੇਰੀ ਦਾ ਲਿਆ ਜਾਇਜ਼ਾ ਧੂਰੀ, 24 ਸਤੰਬਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਧੂਰੀ-ਸ਼ੇਰਪੁਰ ਰੋਡ ਤੇ ਸਥਿਤ ਪਿੰਡ ਘਨੌਰੀ ਕਲਾਂ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਪੰਚਾਇਤੀ ਰਾਜ ਵਿਭਾਗ ਦੇ ਅਧਿਕਾਰੀਆਂ ਅਤੇ ਸਬੰਧਤ ਠੇਕੇਦਾਰਾਂ ਨੂੰ ਸਮੁੱਚੇ ਕਾਰਜਾਂ ਲਈ ਉਚ ਕੁਆਲਟੀ ਦੇ ਸਮਾਨ ਦੀ ਵਰਤੋਂ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਕਤੂਬਰ ਵਿੱਚ ਪੰਜਵੇਂ....
ਭਾਕਿਯੂ ਆਗੂਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
ਖੇਤੀਬਾੜੀ ਵਿਭਾਗ ਨੇ ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਸਬੰਧੀ ਕਿਸਾਨ ਆਗੂਆਂ ਨੂੰ ਕੀਤਾ ਜਾਗਰੂਕ ਮੋਗਾ, 24 ਸਤੰਬਰ - ਜ਼ਿਲ੍ਹਾ ਮੋਗਾ ਵਿੱਚ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਦੇ ਸਹੀ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਹਨਾਂ ਯਤਨਾਂ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦੋਂ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਸਮੁੱਚੀ ਜਥੇਬੰਦੀ ਵੱਲੋਂ ਇਸ ਵਾਰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਭਰੋਸਾ ਦੇਣ....
ਸਿਹਤ ਵਿਭਾਗ ਮੋਗਾ ਵੱਲੋਂ "ਆਯੂਸ਼ਮਾਨ ਭਵ" ਮੁਹਿੰਮ ਤਹਿਤ ਸਿਹਤ ਮੇਲਿਆਂ ਦਾ ਆਯੋਜਨ
ਮਾਹਰ ਡਾਕਟਰਾਂ ਜਰੀਏ ਸੈਂਕੜੇ ਮਰੀਜਾਂ ਨੇ ਉਠਾਇਆ ਮੁਫ਼ਤ ਸਿਹਤ ਜਾਂਚ ਦਾ ਲਾਭ ਸਿਹਤ ਅਧਿਕਾਰੀਆਂ ਵੱਲੋਂ ਸਿਹਤ ਵਿਭਾਗ ਦੀਆਂ ਲਾਹੇਵੰਦ ਸਕੀਮਾਂ ਬਾਰੇ ਵੀ ਫੈਲਾਈ ਜਾਗਰੂਕਤਾ ਮੋਗਾ 24 ਸਤੰਬਰ : ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਤੋਂ ਪ੍ਰਾਪਤ ਹਦਾਇਤਾਂ ਅਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਦੇ ਹੁਕਮਾਂ ਮੁਤਾਬਿਕ ਲੋਕਾਂ ਨੂੰ ਉਹਨਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਦੇਣ ਲਈ "ਆਯੂਸ਼ਮਾਨ ਭਵ" ਮੁਹਿੰਮ ਤਹਿਤ ਸਿਹਤ ਮੇਲੇ ਆਯੋਜਿਤ ਕਰਵਾਏ ਜਾ ਰਹੇ ਹਨ। ਸਿਵਲ ਸਰਜਨ ਮੋਗਾ ਡਾ....
ਇੰਡੀਅਨ ਸਵੱਛਤਾ ਲੀਗ 2.0" ਤਹਿਤ ਨਗਰ ਨਿਗਮ ਵੱਲੋਂ  ਦੋ ਰੋਜ਼ਾ ਮੁਫ਼ਤ ਸਿਹਤ ਜਾਂਚ ਕੈਂਪ ਸਫ਼ਲਤਾ ਪੂਰਵਕ ਸੰਪੰਨ
ਨਗਰ ਨਿਗਮ ਦੇ ਸਮੂਹ ਇੱਕ ਹਜ਼ਾਰ ਸਫ਼ਾਈ ਕਾਮਿਆਂ ਦਾ ਹੋਇਆ ਮੁਫ਼ਤ ਸਿਹਤ ਮੁਆਇਨਾ- ਕਮਿਸ਼ਨਰ ਨਗਰ ਨਿਗਮ ਮੋਗਾ 24 ਸਤੰਬਰ : ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਗਰ ਨਿਗਮ ਮੋਗਾ ਵੱਲੋਂ "ਸਵੱਛਤਾ ਹੀ ਸੇਵਾ" (ਇੰਡੀਅਨ ਸਵੱਛਤਾ ਲੀਗ 2.0) ਪ੍ਰੋਗਰਾਮ ਤਹਿਤ ਸਫ਼ਾਈ ਅਤੇ ਹੋਰ ਗਤੀਵਿਧੀਆਂ ਜੰਗੀ ਪੱਧਰ ਉੱਪਰ ਜਾਰੀ ਰੱਖੀਆਂ ਜਾ ਰਹੀਆਂ ਹਨ ਜਿਹੜੀਆਂ ਕਿ 2 ਅਕਤੂਬਰ, 2023 ਤੱਕ ਲਗਾਤਾਰ ਚੱਲਣਗੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਨਗਰ ਨਿਗਮ ਮੋਗਾ ਮਿਸ ਪੂਨਮ ਸਿੰਘ ਨੇ....
ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ  ''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ ਸਕੂਲਾਂ ਵਿੱਚ ਚਲਾਇਆ ਸਫ਼ਾਈ ਅਭਿਆਨ
ਪਿੰਡ ਨੰਗਲ, ਪੱਤੋ ਹੀਰਾ ਸਿੰਘ, ਦੀਨਾ, ਬਧਨੀ ਖੁਰਦ ਦੇ ਸਕੂਲੀ ਵਿਦਿਆਰਥੀਆਂ ਵਿੱਚ ਫੈਲਾਈ ਸਫ਼ਾਈ ਪ੍ਰਤੀ ਜਾਗਰੂਕਤਾ ਪਿੰਡ ਵਾਸੀਆਂ ਨੂੰ ਵੀ ਦੱਸੀ ਆਲੇ ਦੁਆਲੇ ਦੀ ਸਫ਼ਾਈ ਦੀ ਅਹਿਮੀਅਤ ਮੋਗਾ, 24 ਸਤੰਬਰ : ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ''ਸਵੱਛਤਾ ਹੀ ਸੇਵਾ'' ਮੁਹਿੰਮ ਤਹਿਤ 15 ਸਤੰਬਰ ਤੋਂ ਸਫ਼ਾਈ ਨਾਲ ਸਬੰਧਤ ਗਤੀਵਿਧੀਆਂ ਸ਼ੁਰੂ ਕੀਤੀਆਂ ਜਾ ਚੁੱਕੀਆਂ ਹਨ ਜਿਹੜੀਆਂ ਕਿ 2 ਅਕਤੂਬਰ ਤੱਕ ਨਿਰੰਤਰ ਜਾਰੀ ਰੱਖੀਆਂ ਜਾਣਗੀਆਂ।ਸਵੱਛਤਾ ਪੰਦਰਵਾੜਾ....
ਖੇਡ ਮੰਤਰੀ ਮੀਤ ਹੇਅਰ ਖਿਡਾਰੀਆਂ ਦੀ ਹੌਸਲਾ ਅਫਜਾਈ ਲਈ ਪਹੁੰਚੇ ਫਰੀਦਕੋਟ
ਬਾਸਕਿਟਬਾਲ ਕਬੱਡੀ ਅਤੇ ਹਾਕੀ ਖਿਡਾਰੀਆਂ ਨੂੰ ਉਚੇਚੇ ਤੌਰ ਤੇ ਮਿਲੇ ਅਤੇ ਕੀਤਾ ਸਨਮਾਨਿਤ ਐਮ.ਐਲ.ਏ ਫਰੀਦਕੋਟ ਨੇ ਹਾਕੀ ਸਟੇਡੀਅਮ ਨੂੰ ਮੁਰੰਮਤ ਕਰਨ ਦੀ ਕੀਤੀ ਗੁਜਾਰਿਸ਼ ਫਰੀਦਕੋਟ 24 ਸਤੰਬਰ : ਪੰਜਾਬ ਦੇ ਖੇਡ ਮੰਤਰੀ, ਜਲ ਸਰੋਤ, ਖਣਨ ਤੇ ਭੂ ਵਿਗਿਆਨ, ਸਾਇੰਸ ਤਾਨਾਲੋਜੀ ਤੇ ਵਾਤਾਵਰਣ ਅਤੇ ਖੇਡਾਂ ਤੇ ਯੁਵਕ ਸੇਵਾਵਾਂ ਅਤੇ ਭੂਮੀ ਤੇ ਜਲ ਸੰਭਾਲ ਸ਼੍ਰੀ ਗੁਰਮੀਤ ਸਿੰਘ ਮੀਤ ਹੇਅਰ ਕੱਲ ਸ਼ਨੀਵਾਰ ਦੇਰ ਸ਼ਾਮ ਫਰੀਦਕੋਟ ਵਿਖੇ ਬਾਬਾ ਫਰੀਦ ਮੇਲੇ ਦੌਰਾਨ ਲਗਾਏ ਗਏ ਵੱਖ-ਵੱਖ ਖੇਡ ਟੂਰਨਾਮੈਂਟ ਵਿਚ ਜੇਤੂ ਰਹੀਆਂ....
ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਸੋਲਰ ਸਿਸਟਮ ਲਗਾਉਣ ਲਈ 5 ਲੱਖ ਦਾ ਚੈਕ ਭੇਂਟ ਕੀਤਾ
ਕੋਟਕਪੂਰਾ, 24 ਸਤੰਬਰ : ਸਪਕੀਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਰਾਮਬਾਗ ਕਮੇਟੀ ਕੋਟਕਪੂਰਾ ਨੂੰ ਰਾਮਬਾਗ ਦੇ ਰੱਖ-ਰਖਾਵ ਲਈ ਹਰ ਸੰਭਵ ਸਹਾਇਤਾ ਦੇਣ ਦਾ ਵਚਨ ਦਿੱਤਾ। ਸਪੀਕਰ ਸੰਧਵਾਂ ਨੇ ਕਿਹਾ ਕਿ ਰਾਮਬਾਗ ਕਮੇਟੀ ਕੋਟਕਪੂਰਾ ਵੱਲੋਂ ਰਾਮ ਬਾਗ ਦੀ ਬਿਹਤਰੀ ਲਈ ਕੁਝ ਮੰਗਾਂ ਓਹਨਾਂ ਸਾਹਮਣੇ ਰੱਖੀਆ ਹਨ, ਜਿੰਨਾਂ ਨੂੰ ਹਰ ਹਾਲਤ ਚ ਪੂਰਾ ਕੀਤਾ ਜਾਵੇਗਾ। ਉਨ੍ਹਾਂ ਰਾਮਬਾਗ ਕਮੇਟੀ ਦੀ ਮੰਗ ਅਨੁਸਾਰ ਸੋਲਰ ਸਿਸਟਮ ਲਗਾਉਣ ਲਈ ਕਮੇਟੀ ਪ੍ਰਬੰਧਕਾਂ ਨੂੰ ਆਪਣੇ ਅਖਤਿਆਰੀ ਕੋਟੇ ਵਿਚੋਂ 5 ਲੱਖ....
ਡੀਈਓ ਮੇਵਾ ਸਿੰਘ ਨੇ ਲੋੜਵੰਦ ਬੱਚਿਆਂ ਦੇ ਲਈ ਮੁਹੱਈਆ ਕਰਵਾਇਆ ਸਾਜੋ-ਸਮਾਨ
ਫਰੀਦਕੋਟ, 24 ਸਤੰਬਰ : ਡੀਈਓ ਮੇਵਾ ਸਿੰਘ ਨੇ ਵੱਖ-ਵੱਖ ਸਕੂਲਾਂ ਵਿਚ ਵਿਜਿਟ ਕੀਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਸਿਹਤ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣਾ ਹੈ। ਇਸ ਮੰਤਵ ਦੀ ਪ੍ਰਾਪਤੀ ਲਈ ਡੀਈਓ ਮੇਵਾ ਸਿੰਘ ਨੇ ਵੱਖ-ਵੱਖ ਸਕੂਲਾਂ ਵਿਚ ਜਾ ਕੇ ਜਿੱਥੇ ਉਨ੍ਹਾਂ ਨੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਉਥੇ ਹੀ ਉਨ੍ਹਾਂ ਨੇ ਬੱਚਿੱਆਂ ਨੂੰ ਜੋ ਉਨ੍ਹਾਂ ਦੀਆਂ ਲੋੜ ਦੀਆਂ ਚੀਜਾਂ ਸਨ, ਉਹ ਵੀ ਉਨ੍ਹਾਂ ਨੇ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਅਤੇ ਕੁਝ ਸਕੂਲਾਂ ਦੇ ਵਿਚ ਜਿਸ ਸਮਾਨ ਦੀ....