ਮਾਲਵਾ

ਬਰਨਾਲਾ ਨੇ ਆਪਣੇ 50 ਫੀਸਦੀ ਪਿੰਡ ਕੀਤੇ ਓ. ਡੀ. ਐਫ ਪਲੱਸ ਮੁਕਤ ਘੋਸ਼ਿਤ
ਬਰਨਾਲਾ ਨੇ ਆਪਣੇ 122 ਪਿੰਡਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ (ਪਲੱਸ) ਘੋਸ਼ਿਤ ਕਰਨ ਦੇ 50 ਫੀਸਦੀ ਟੀਚੇ ਨੂੰ ਪ੍ਰਾਪਤ ਕੀਤਾ ਮੰਤਰੀ ਮੀਤ ਹੇਅਰ ਨੇ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਨੂੰ ਇਸ ਪ੍ਰਾਪਤੀ ਲਈ ਦਿੱਤੀ ਵਧਾਈ ਬਰਨਾਲਾ, 16 ਸਤੰਬਰ : ਜ਼ਿਲ੍ਹਾ ਬਰਨਾਲਾ ਨੇ ਆਪਣੇ 122 ਪਿੰਡਾਂ ਵਿੱਚੋਂ 50 ਫੀਸਦੀ ਪਿੰਡਾਂ ਨੂੰ ਖੁੱਲ੍ਹੇ ਵਿੱਚ ਪਖਾਨੇ ਜਾਣ ਤੋਂ ਮੁਕਤ ਪਲੱਸ (ਓ.ਡੀ.ਐਫ ਪਲੱਸ) ਘੋਸ਼ਿਤ ਕਰਕੇ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼ 2 ਚ ਪੰਜਾਬ ਭਰ ਚ ਪਹਿਲਾ ਸਥਾਨ ਹਾਸਲ ਕੀਤਾ।....
ਮੈਂਬਰ ਐਸ.ਸੀ.ਕਮਿਸ਼ਨ ਮੋਹੀ ਨੇ ਸੁਣੀਆਂ ਦਲਿਤ ਭਾਈਚਾਰੇ ਦੀਆਂ ਸਮੱਸਿਆਵਾਂ
ਵੱਖ-ਵੱਖ ਕੇਸਾਂ ਸਬੰਧੀ ਰਿਪੋਰਟ 10 ਅਕਤੂਬਰ ਤੱਕ ਕਮਿਸ਼ਨ ਵਿਖੇ ਜਜ੍ਹਾਂ ਕਰਵਾਉਣ ਦੇ ਨਿਰਦੇਸ਼ ਮੈਂਬਰ ਅਨੁਸੂਚਿਤ ਜਾਤੀ ਕਮਿਸ਼ਨ ਬਰਨਾਲਾ, 16 ਸਤੰਬਰ : ਮੈਂਬਰ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ, ਸ਼੍ਰੀ ਚੰਦਰੇਸ਼ਵਰ ਸਿੰਘ ਮੋਹੀ ਅਤੇ ਮੈਂਬਰ ਸਕੱਤਰ ਸ੍ਰੀ ਦਵਿੰਦਰ ਸਿੰਘ ਆਈ. ਏ. ਐੱਸ ਨੇ ਅੱਜ ਡਿਪਟੀ ਕਮਿਸ਼ਨਰ ਮੀਟਿੰਗ ਹਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਕਮਿਸ਼ਨ ਪੰਜਾਬ ਸਦਾ ਹੀ ਦਲਿਤਾਂ ਦੀ ਸੇਵਾ....
ਕਾਰੀਗਰਾਂ ਲਈ ਸ਼ੁਰੂ ਕੀਤੀ ਜਾ ਰਹੀ ਹੈ ਪੀ.ਐਮ. ਵਿਸ਼ਵਕਰਮਾ ਸਕੀਮ 
ਬਰਨਾਲਾ, 16 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਦੇ ਆਦੇਸ਼ 'ਤੇ ਪੀ.ਐਮ. ਵਿਸ਼ਵਕਰਮਾ ਸਕੀਮ ਸਬੰਧੀ ਮੀਟਿੰਗ ਦਾ ਆਯੋਜਨ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਬਰਨਾਲਾ ਦੇ ਦਫ਼ਤਰ ਵਿਖੇ ਕੀਤਾ ਗਿਆ। ਇਸ ਮੀਟਿੰਗ ਦੀ ਪ੍ਰਧਾਨਗੀ ਸ੍ਰੀ ਪ੍ਰੀਤ ਮੁਹਿੰਦਰ ਸਿੰਘ ਬਰਾੜ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਬਰਨਾਲਾ ਵਲੋਂ ਕੀਤੀ ਗਈ। ਇਸ ਮੀਟਿੰਗ ਵਿੱਚ ਉਨ੍ਹਾਂ ਵਲੋਂ ਭਾਰਤ ਸਰਕਾਰ ਦੀ ਪੀ.ਐਮ. ਵਿਸ਼ਵਕਰਮਾ ਸਕੀਮ ਜੋ ਕਿ ਪ੍ਰਧਾਨ ਮੰਤਰੀ ਵਲੋਂ 17 ਸਤੰਬਰ 2023 ਨੂੰ ਸ਼ੁਰੂ ਕੀਤੀ ਜਾ....
ਵਿਧਾਇਕ ਵਿਜੈ ਸਿੰਗਲਾ ਨੇ ਲੋੜਵੰਦ ਪਰਿਵਾਰਾਂ ਨੂੰ ਮੁੱਖ ਮੰਤਰੀ ਰਿਲੀਫ਼ ਫੰਡ ਅਤੇ ਸਰਪੰਚਾਂ ਨੂੰ ਮਾਣ-ਭੱਤੇ ਦੇ ਚੈੱਕ ਵੰਡੇ
ਲੋੜਵੰਦ ਪਰਿਵਾਰਾਂ ਦੀ ਆਰਥਿਕ ਮਦਦ ਲਈ ਪੰਜਾਬ ਸਰਕਾਰ ਵਚਨਬੱਧ : ਵਿਜੈ ਸਿੰਗਲਾ ਮਾਨਸਾ 16 ਸਤੰਬਰ : ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਮਾਨਸਾ ਵਿਖੇ ਵੱਖ-ਵੱਖ ਪਿੰਡਾਂ ਦੇ ਪਰਿਵਾਰਾਂ ਦੀ ਆਰਥਿਕ ਮਦਦ ਲਈ ਮਾਨਸਾ ਵਿਧਾਇਕ ਡਾ. ਵਿਜੈ ਸਿੰਗਲਾ ਨੇ ਮੁੱਖ ਮੰਤਰੀ ਰਿਲੀਫ਼ ਫੰਡ ਵਿੱਚੋਂ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਅਤੇ ਨਾਲ ਹੀ ਕੁੱਝ ਪਿੰਡਾਂ ਦੇ ਸਰਪੰਚਾਂ ਨੂੰ ਉਹਨਾਂ ਦੇ ਮਾਣ-ਭੱਤੇ ਦੇ ਚੈੱਕ ਵੀ ਸੌਂਪੇ। ਵਿਧਾਇਕ ਵਿਜੈ ਸਿੰਗਲਾ ਨੇ ਦੱਸਿਆ ਕਿ ਜੋਂ ਸਰਪੰਚ ਬਹੁਤ ਦੇਰ ਤੋਂ ਪਿੰਡਾਂ ਦੀ ਸੇਵਾ ਕਰ ਰਹੇ....
ਜ਼ੀਰੋ ਬਰਨਿੰਗ ਯਕੀਨੀ ਬਣਾਉਣ ਲਈ ਪਿੰਡਾਂ ਵਿਚ ਪੰਚਾਇਤਾਂ ਦੇ ਮਤੇ ਪਵਾਏ ਜਾਣ-ਵਧੀਕ ਡਿਪਟੀ ਕਮਿਸ਼ਨਰ
ਝੋਨੇ ਦੀ ਪਰਾਲੀ ਦੇ ਯੋਗ ਪ੍ਰਬੰਧਨ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਹਦਾਇਤ ਵਧੀਕ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਾਨਸਾ, 16 ਸਤੰਬਰ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਵਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਧਾਰਮਿਕ ਸਥਾਨਾਂ ਅਤੇ ਲੋਕਾਂ ਦੇ ਇੱਕਠ ਵਾਲੀਆਂ ਹੋਰ ਥਾਵਾਂ....
ਨਗਰ ਨਿਗਮ ਅਬੋਹਰ ਵਿਖੇ 17 ਸਤੰਬਰ ਨੂੰ ਸਵੱਛਤਾ ਤਹਿਤ ਕੱਢੀ ਜਾਵੇਗੀ ਜਾਗਰੂਕਤਾ ਰੈਲੀ
ਅਬੋਹਰ, 16 ਸਤੰਬਰ : ਇੰਡੀਅਨ ਸਵੱਛਤਾ ਲੀਗ ਦੇ ਪੰਦਰਵਾੜੇ ਦੀ ਸ਼ੁਰੂਆਤ ਨਗਰ ਨਿਗਮ ਅਬੋਹਰ ਵਿਖੇ 17 ਸਤੰਬਰ ਤੋਂ ਕੀਤੀ ਜਾ ਰਹੀ ਹੈ ਜਿਸ ਵਿਚ ਸ਼ਹਿਰ ਅੰਦਰ ਰੈਲੀ ਕੱਢੀ ਜਾਵੇਗੀ ਜਿਸ ਦੀ ਸ਼ੁਰੂਆਤ ਨਹਿਰੂ ਪਾਰਕ ਤੋਂ ਕੀਤੀ ਜਾਵੇਗੀ। ਇਹ ਜਾਣਕਾਰੀ ਨਗਰ ਨਿਗਮ ਕਮਿਸ਼ਨਰ—ਕਮ—ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਕਿਹਾ ਕਿ ਰੈਲੀ ਕੱਢਣ ਦਾ ਮੰਤਵ ਸ਼ਹਿਰ ਵਾਸੀਆਂ ਨੂੰ ਸਾਫ—ਸਫਾਈ ਰੱਖਣ ਦਾ ਸੁਨੇਹਾ ਦਿੱਤਾ ਜਾਣਾ ਹੈ ਤੇ ਆਪਣੇ ਸ਼ਹਿਰ ਨੂੰ ਸਵੱਛ ਬਣਾਉਣਾ ਹੈ। ਨਗਰ ਨਿਗਮ ਕਮਿਸ਼ਨਰ ਡਾ. ਸੇਨੂ....
ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਸਕੂਲਾ ਵਿਖੇ ਵਿਦਿਆਰਥੀਆਂ ਰਾਹੀਂ ਜਾਗਰੂਕਤਾ ਗਤੀਵਿਧੀਆਂ ਜਾਰੀ
ਫਾਜਿਲਕਾ 16 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ ਤਹਿਤ ਸਕੂਲ ਮੁੱਖੀ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਸਵੇਰ ਦੀ ਸਭਾ ਵਿਚ ਲਗਾਤਾਰ ਬਚਿਆਂ/ਵਿਦਿਆਰਥੀਆਂ ਨੂੰ ਪਰਾਲੀ ਦੀ ਰਹਿੰਦ—ਖੂਹੰਦ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਪ੍ਰੇਰਣਾ ਸਰੋਤ ਬਣਨ ਦਾ ਅਹਿਦ ਦਵਾ ਰਹੇ ਹਨ ਤਾਂ ਜ਼ੋ ਇਹ ਵਿਦਿਆਰਥੀ ਘਰ ਜਾ ਕੇ ਆਪਣੇ ਮਾਤਾ—ਪਿਤਾ, ਰਿਸ਼ਤੇਦਾਰ/ਸਕੇ ਸਬੰਧੀਆਂ ਆਪਣੇ ਆਲੇ—ਦੁਆਲੇ ਸਭਨਾ ਨੂੰ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਜਾਗਰੂਕ ਕਰਨ। ਜ਼ਿਲ੍ਹਾ ਸਿਖਿਆ ਅਫਸਰ ਡਾ. ਸੁਖਬੀਰ ਬੱਲ ਨੇ....
ਡੱਬਵਾਲਾ ਕਲਾ ਵਿਖੇ ਲੋਕਾਂ ਨੂੰ ਨਸ਼ੇ ਪ੍ਰਤੀ ਕੀਤਾ ਜਾਗਰੂਕ
ਜਿਲ੍ਹੇ ਦੇ ਊਟ ਕਲੀਨਿਕ ਵਲੋ ਲਗਾਏ ਜਾ ਰਹੇ ਹੈ ਵਿਸ਼ੇਸ਼ ਕੈਂਪ ਫਾਜ਼ਿਲਕਾ, 16 ਸਤੰਬਰ : ਜਿਲਾ ਪ੍ਰਸ਼ਾਸ਼ਨ ਅਤੇ ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵਾ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਡੱਬਵਾਲਾ ਵਲਾ ਵਿਖੇ ਸਿਵਲ ਸਰਜਨ ਡਾਕਟਰ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ ਜਿਸ ਵਿਚ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਬਾਰੇ ਡਬਵਾਲੀ ਕਲਾ....
ਸਪੀਕਰ ਸੰਧਵਾਂ ਨੇ 2 ਕਰੋੜ ਰੁਪਏ ਦੀ ਲਾਗਤ ਵਾਲੀਆਂ 5 ਮੈਡੀਕਲ ਵੈਨਾਂ ਕੀਤੀਆਂ ਲੋਕਾਂ ਨੂੰ ਸਮਰਪਿਤ
ਕੋਟਕਪੂਰਾ, 16 ਸਤੰਬਰ : ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਹੰਸ ਫਾਂਊਡੇਸ਼ਨ ਦੇ ਸਹਿਯੋਗ ਨਾਲ ਅੱਜ 2 ਕਰੋੜ ਰੁਪਏ ਦੀ ਲਾਗਤ ਵਾਲੀਆਂ ਪੰਜ 5 ਮੈਡੀਕਲ ਵਾਹਨਾਂ (ਵੈਨਾਂ) ਨੂੰ ਸਪੀਕਰ ਸੰਧਵਾ ਨੇ ਵਿਧਾਇਕ ਸ. ਗੁਰਦਿੱਤ ਸਿੰਘ ਸ਼ੇਖੋ, ਡੀ.ਸੀ ਸ਼੍ਰੀ ਵਿਨਿਤ ਕੁਮਾਰ ਅਤੇ ਸਿਵਲ ਹਸਪਤਾਲ ਦੇ ਡਾਕਟਰਾਂ ਦੀ ਹਾਜਰੀ ਵਿਚ ਲੋਕਾਂ ਦੇ ਸਪੁਰਦ ਕੀਤਾ। ਇੱਕ ਵੈਨ ਬਣਾਉਣ ਦਾ ਖਰਚਾ - 40 ਲੱਖ ਰੁਪਏ ਆਇਆ ਹੈ। ਮੇਨਟੀਨੈਂਸ ਦਾ ਖਰਚਾ-05 ਲੱਖ ਰੁਪਏ(ਪ੍ਰਤੀ ਮਹੀਨਾ) ਹੈ। ਇਸ ਮੌਕੇ ਬੋਲਦਿਆਂ ਸ....
ਬਜ਼ੁਰਗ ਨਾਲ ਕੁੱਟਮਾਰ ਕਰਨ ਵਾਲਾ ਪੁਲਿਸ ਮੁਲਾਜ਼ਮ ਐਸਐਸਪੀ ਨੇ ਕੀਤਾ ਸਸਪੈਂਡ 
ਪਟਿਆਲਾ, 15 ਸਤੰਬਰ : ਇੱਕ ਪੁਲਿਸ ਮੁਲਾਜ਼ਮ ਵੱਲੋਂ ਬਜ਼ੁਰਗ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ, ਜਿਸ ਤੋਂ ਬਾਅਦ ਲੋਕਾਂ ਵੱਲੋਂ ਪੁਲਿਸ ਮੁਲਾਜ਼ਮ ਵੱਲੋਂ ਬਜ਼ੁਰਗ ਨਾਲ ਕੀਤੀ ਜਾ ਰਹੀ ਕੁੱਟ ਦੀ ਨਿੰਦਾ ਕੀਤੀ ਗਈ, ਉੱਥੇ ਪਟਿਆਲਾ ਦੇ ਐਸਐਸਪੀ ਨੇ ਫੌਰੀ ਕਾਰਵਾਈ ਕਰਦਿਆਂ ਉਕਤ ਪੁਲਿਸ ਮੁਲਾਜ਼ਮ ਨੂੰ ਸਸਪੈਂਡ ਕਰ ਦੇਣ ਦੀ ਖਬਰ ਹੈ। ਇਸ ਸਬੰਧੀ ਐਸਐਸਪੀ ਵਰੁਣ ਸ਼ਰਮਾਂ ਨੇ ਦੱਸਿਆ ਕਿ ਜੋ ਇੱਕ ਬਜ਼ੁਰਗ ਨਾਲ ਕੁੱਟਮਾਰ ਕਰਨ ਦੀ ਵੀਡੀਓ ਵਾਇਰਲ ਹੋਈ ਸੀ, ਉਹ ਦਾਣਾ ਮੰਡੀ ਪਟਿਆਲਾ ਦੀ ਸੀ, ਜਿਸ ਵਿੱਚ ਜੋ....
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਬਰਸਟ ਵੱਲੋਂ ਸਮੂਹ ਜਿਲ੍ਹਾ ਮੰਡੀ ਅਫਸਰਾਂ ਨਾਲ ਕੀਤੀ ਗਈ ਅਹਿਮ ਮੀਟਿੰਗ
ਐਸ.ਏ.ਐਸ. ਨਗਰ 15 ਸਤੰਬਰ : ਪੰਜਾਬ ਮੰਡੀ ਬੋਰਡ ਦੇ ਮੁੱਖ ਦਫਤਰ ਵਿਖੇ ਹਰਚੰਦ ਸਿੰਘ ਬਰਸਟ ਚੇਅਰਮੈਨ, ਪੰਜਾਬ ਮੰਡੀ ਬੋਰਡ ਦੀ ਪ੍ਰਧਾਨਗੀ ਹੇਠ ਬੋਰਡ ਦੇ ਉੱਚ ਅਧਿਕਾਰੀਆਂ ਅਤੇ ਸਮੂਹ ਜਿਲ੍ਹਾ ਮੰਡੀ ਅਫਸਰਾਂ ਨਾਲ ਅਗਾਮੀ ਸਾਉਣੀ ਸੀਜਨ 2023-24 ਦੌਰਾਨ ਰਾਜ ਦੀਆਂ 156 ਮਾਰਕਿਟ ਕਮੇਟੀਆਂ ਵਿਖੇ ਵਿਭਾਗ ਵੱਲੋਂ ਕੀਤੇ ਜਾਣ ਵਾਲੇ ਸੀਜਨਲ ਪ੍ਰਬੰਧਾਂ ਅਤੇ ਹੋਰ ਅਹਿਮ ਮੁੱਦਿਆਂ ਬਾਰ ਮੀਟਿੰਗ ਕੀਤੀ ਗਈ । ਇਸ ਦੌਰਾਨ ਅੰਮ੍ਰਿਤ ਕੌਰ ਗਿੱਲ, ਆਈ.ਏ.ਐਸ, ਸਕੱਤਰ ਪੰਜਾਬ ਮੰਡੀ ਬੋਰਡ ਅਤੇ ਰਾਹੁਲ ਗੁਪਤਾ, ਆਈ.ਏ.ਐਸ....
ਡਬਲ ਇੰਜਣ ਦਾ ਦੌਰ ਪੁੱਗਿਆ, ਨਵੇਂ ਇੰਜਣ ਨੇ ਪੰਜਾਬ ਵਿੱਚ ਇਨਕਲਾਬੀ ਬਦਲਾਅ ਲਿਆਂਦਾ : ਅਰਵਿੰਦ ਕੇਜਰੀਵਾਲ
ਐਸ.ਏ.ਐਸ. ਨਗਰ, 15 ਸਤੰਬਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦਰ ਕੇਜਰੀਵਾਲ ਨੇ ਅੱਜ ਕਿਹਾ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਵੱਡੇ ਦਾਅਵਿਆਂ ਨਾਲ ਪ੍ਰਚਾਰੀ ਗਈ ਡਬਲ ਇੰਜਣ ਵਾਲੀ ਸਰਕਾਰ ਉਥੋਂ ਦੇ ਲੋਕਾਂ ਲਈ ਘਾਤਕ ਸਾਬਤ ਹੋਈ ਹੈ ਜਦੋਂਕਿ ਦੂਜੇ ਪਾਸੇ ਨਵੇਂ ਇੰਜਣ ਵਾਲੀ ਸਰਕਾਰ ਨੇ ਪੰਜਾਬ ਦੇ ਸ਼ਾਸਨ ਵਿੱਚ ਇਨਕਲਾਬੀ ਤਬਦੀਲੀਆਂ ਲਿਆਂਦੀਆਂ ਹਨ। ਅੱਜ ਇੱਥੇ ‘ਸਰਕਾਰ-ਸਨਅਤਾਕਾਰ ਮਿਲਣੀ’ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਡਬਲ ਇੰਜਣ ਦੀ ਸਰਕਾਰ ਲੋਕਾਂ ਨੂੰ ਮੂਰਖ ਬਣਾਉਣ ਵਾਲਾ ਜੁਮਲਾ ਸੀ ਜਦਕਿ....
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦਾ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ.ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਵੱਲੋਂ ਸ਼ਰਧਾਂਜਲੀ ਭੇਟ ਐੱਸ.ਏ.ਐੱਸ.ਨਗਰ, 15 ਸਤੰਬਰ : ਜੰਮੂ ਕਸ਼ਮੀਰ ਦੇ ਅਨੰਤਨਾਗ ‘ਚ ਅੱਤਵਾਦੀ ਹਮਲੇ ਦੌਰਾਨ ਸ਼ਹੀਦ ਹੋਏ ਭਾਰਤੀ ਫੌਜ ਦੇ ਕਰਨਲ ਮਨਪ੍ਰੀਤ ਸਿੰਘ (42) , ਜੋਕਿ ਖਰੜ ਹਲਕੇ ਦੇ ਰਹਿਣ ਵਾਲੇ ਸਨ, ਦਾ ਪਿੰਡ ਭੜੌਜੀਆਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਅਤੇ ਅਨਮੋਲ ਗਗਨ ਮਾਨ ਵੱਲੋਂ ਸ਼ਹੀਦ ਨੂੰ....
ਕੇਂਦਰ ਸਰਕਾਰ ਬਾਸਮਤੀ ਦੀ ਬਰਾਮਦ ’ਤੇ ਲਾਈਆਂ ਪਾਬੰਦੀਆਂ ਤੁਰੰਤ ਵਾਪਸ  ਲਵੇ :  ਮੁੱਖ ਮੰਤਰੀ ਮਾਨ
ਕੇਂਦਰ ਦੇ ਫੈਸਲੇ ਨੂੰ ਆਪਹੁਦਰਾ, ਕਿਸਾਨ ਵਿਰੋਧੀ ਦੇ ਨਿਰਾਸ਼ਾ ਕਰਨ ਵਾਲਾ ਕਦਮ ਦੱਸਿਆ ਦਿਹਾਤੀ ਵਿਕਾਸ ਫੰਡ ਰੋਕਣ ਲਈ ਕੇਂਦਰ ਸਰਕਾਰ ’ਤੇ ਨਿਸ਼ਾਨਾ ਸਾਧਿਆ ਕਿਸਾਨ ਮੇਲੇ ਵਿੱਚ ਨੌਜਵਾਨਾਂ ਦਾ ਵੱਡੀ ਗਿਣਤੀ ਵਿੱਚ ਪਹੁੰਚਣਾ ਪੰਜਾਬ ਲਈ ਸ਼ੁੱਭ ਸੰਕੇਤ ਲੁਧਿਆਣਾ, 15 ਸਤੰਬਰ : ਕੇਂਦਰ ਸਰਕਾਰ ਵੱਲੋਂ ਬਾਸਮਤੀ ਦੀ ਬਰਾਮਦ ਉਤੇ ਲਾਈਆਂ ਪਾਬੰਦੀਆਂ ਨੂੰ ਪੰਜਾਬ ਅਤੇ ਕਿਸਾਨ ਵਿਰੋਧੀ ਕਦਮ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰ ਪਾਸੋਂ ਇਸ ਆਪਹੁਦਰੇ ਫੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ....
ਮੁੱਖ ਮੰਤਰੀ ਵੱਲੋਂ ਲੁਧਿਆਣਾ ਦੇ ਉਦਯੋਗ ਲਈ ਵੱਡੀਆਂ ਪਹਿਲਕਦਮੀਆਂ ਦਾ ਐਲਾਨ
ਰਿਹਾਇਸ਼ੀ ਇਲਾਕਿਆਂ ਤੋਂ ਸ਼ਿਫਟ ਕਰਨ ਲਈ ਲੁਧਿਆਣਾ ਦੀ ਸਨਅਤ ਨੂੰ ਤਿੰਨ ਵਰ੍ਹਿਆਂ ਦੀ ਮੋਹਲਤ ਦਿੱਤੀ ਲੇਬਰ ਕਾਲੋਨੀਆਂ ਵਿੱਚ ਬਿਜਲੀ ਮੀਟਰ ਅਤੇ ਹੋਰ ਬੁਨਿਆਦੀ ਸਹੂਲਤ ਮੁਹੱਈਆ ਕਰਵਾਈਆਂ ਜਾਣਗੀਆਂ ਉਦਯੋਗਪਤੀਆਂ ਨੂੰ ਬੇਸਮੈਂਟ ਦੀ ਖੁਦਾਈ ਕਰਨ ਦੀ ਪ੍ਰਵਾਨਗੀ 72 ਘੰਟਿਆਂ ਵਿੱਚ ਮਿਲੇਗੀ ਸੂਬੇ ਵਿੱਚ ਉਦਯੋਗ ਨੂੰ ਸੁਖਾਵਾਂ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦੁਹਰਾਈ ਲੁਧਿਆਣਾ, 15 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਤ ਕਰਨ ਲਈ....