ਮਾਲਵਾ

ਸਟਰੀਟ ਵਿਕ੍ਰੇਤਾਵਾਂ ਲਈ ਸਹਾਈ ਸਿੱਧ ਹੋ ਰਹੀ ਹੈ ਪ੍ਰਧਾਨ ਮੰਤਰੀ ਸਵੈਨਿਧੀ ਯੋਜਨਾ : ਵਧੀਕ ਡਿਪਟੀ ਕਮਿਸ਼ਨਰ
ਜ਼ਿਲ੍ਹੇ ‘ਚ ਸਵੈਨਿਧੀ ਯੋਜਨਾ ਤਹਿਤ 2003 ਗਲੀ ਵਿਕ੍ਰੇਤਾਵਾਂ ਨੂੰ 02 ਕਰੋੜ 30 ਹਜਾਰ ਰੁਪਏ ਦੀ ਵਰਕਿੰਗ ਕੈਪੀਟਲ ਕਰਜ਼ੇ ਦੇ ਤੌਰ ਤੇ ਵੱਖ ਵੱਖ ਬੈਂਕਾਂ ਵਲੋਂ ਮੁਹੱਈਆਂ ਕਰਵਾਈ ਜਾਵੇਗੀ ਜ਼ਿਲ੍ਹੇ ਦੇ ਸਮੂਹ ਬੈਂਕਾਂ ਅਧਿਕਾਰੀਆਂ ਨੂੰ ਹਦਾਇਤ ਕਿ ਸਵੈਨਿਧੀ ਯੋਜਨਾ ਤਹਿਤ ਮਨਜੂਰ ਕੇਸ ਦਾ ਬਿਨਾ ਕਿਸੇ ਦੇਰੀ ਤੋਂ ਜਲਦ ਤੋਂ ਜਲਦ ਕੀਤਾ ਜਾਵੇ ਨਿਪਟਾਰਾ ਮਾਲੇਰਕੋਟਲਾ 12 ਸਤੰਬਰ : ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਗਲੀ (ਸਟਰੀਟ) ਵਿਕ੍ਰੇਤਾਵਾਂ ਨੂੰ ਆਤਮ ਨਿਰਭਰ ਕਰਨ ਲਈ ਪ੍ਰਧਾਨ....
ਵਿਦਿਆਰਥੀ ਫ੍ਰੀ-ਸ਼ਿਪ ਕਾਰਡ ਅਤੇ ਸਕਾਲਰਸ਼ਿਪ ਲਈ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਤੇ ਕਰ ਸਕਦੇ ਹਨ ਆਨਲਾਇਨ ਅਪਲਾਈ : ਡਿਪਟੀ ਕਮਿਸ਼ਨਰ
ਕਿਹਾ, ਸਮੂਹ ਵਿਦਿਅਕ ਸੰਸਥਾਵਾਂ ਫ੍ਰੀ-ਸ਼ਿਪ ਕਾਰਡ ਵਾਲੇ ਵਿਦਿਆਰਥੀਆਂ ਨੂੰ ਬਿਨ੍ਹਾਂ ਦਾਖਲਾ ਫੀਸ ਲਏ ਆਪਣੀ ਸੰਸਥਾ ਵਿੱਚ ਦਾਖਲਾ ਦੇਣਗੀਆਂ ਮੋਗਾ, 12 ਸਤੰਬਰ : ਪੰਜਾਬ ਸਰਕਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਤਹਿਤ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਉਚੇਰੀ ਸਿੱਖਿਆ ਵਿੱਚ ਕੁੱਲ ਦਾਖਲਾ ਅਨੁਪਾਤ ਵਿੱਚ ਵਾਧਾ ਕਰਨ ਲਈ ਚਲਾਈ ਜਾ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ....
ਡਿਪਟੀ ਕਮਿਸ਼ਨਰ  ਨੇ ਡੇਂਗੂ ਫੈਲਣ ਤੋਂ ਰੋਕਣ ਦੇ ਉਪਰਾਲਿਆਂ ਦੀ ਰੂਪ ਰੇਖਾ ਉਲੀਕਣ ਲਈ ਕੀਤੀ ਵਿਭਾਗਾਂ ਨਾਲ ਮੀਟਿੰਗ
ਡੇਂਗੂ/ਚਿਕਨਗੁਨੀਆ/ਮਲੇਰੀਆ ਫੈਲਣ ਤੋਂ ਰੋਕਣਾ ਸਾਡੀ ਸਭਨਾਂ ਦੀ ਸਾਂਝੀ ਜਿੰਮੇਵਾਰੀ-ਡਿਪਟੀ ਕਮਿਸ਼ਨਰ ਡੇਂਗੂ/ਚਿਕਨਗੁਨੀਆ/ਮਲੇਰੀਆ ਜਾਗਰੂਕਤਾ ਪੋਸਟਰ ਕੀਤਾ ਰਿਲੀਜ਼ ਮੋਗਾ 12 ਸਤੰਬਰ : ਡੇਗੂ ਫੈਲਣ ਤੋਂ ਰੋਕਣਾ ਸਾਡੀ ਸਭਨਾਂ ਦੀ ਸਾਂਝੀ ਜਿੰਮੇਵਾਰੀ ਹੈ ਅਤੇ ਇਸਦੇ ਖਾਤਮੇ ਲਈ ਹਰ ਨਾਗਰਿਕ ਦੇ ਜਾਗਰੂਕ ਹੋਣ ਦੀ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਡੇਂਗੂ, ਚਿਕਨਗੁਨੀਆ, ਮਲੇਰੀਆ ਅਤੇ ਹੋਰ ਵੈਕਟਰ ਬੋਰਨ ਬਿਮਾਰੀਆਂ ਦੇ ਭਿਆਨਕ ਰੋਗ ਤੋਂ ਰੋਕਥਾਮ ਲਈ ਵੱਖ ਵੱਖ ਵਿਭਾਗਾਂ ਦੀ....
ਬੇਰੋਜ਼ਗਾਰੀ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਪੰਜਾਬ ਸਰਕਾਰ : ਗੈਰੀ ਬੜਿੰਗ
ਸਰਕਾਰ ਨੇ ਡੇਢ ਸਾਲ ਅੰਦਰ 35 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਸਿਰਜਿਆ ਇਤਿਹਾਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੂਬੇ ਦੇ ਚੋਹਤਰਫਾ ਵਿਕਾਸ ਲਈ ਸੰਜੀਦਗੀ ਨਾਲ ਕਰ ਰਹੇ ਕੰਮ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਮਲੋਹ ਬਲਾਕ ਦੇ 33 ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਫ਼ਤਹਿਗੜ੍ਹ ਸਾਹਿਬ, 12 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੇਰੋਜ਼ਗਾਰੀ ਦੇ ਖਾਤਮੇ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ....
ਯੂ. ਡੀ. ਆਈ. ਡੀ . ਕਾਰਡ ਬਣਾਉਣ 'ਚ ਜ਼ਿਲ੍ਹਾ ਬਰਨਾਲਾ ਪੰਜਾਬ 'ਚ ਮੋਹਰੀ, ਡਿਪਟੀ ਕਮਿਸ਼ਨਰ
ਦਿਵਯਾਂਗ ਬੱਚਿਆਂ ਨੂੰ 1 ਲੱਖ ਰੁਪਏ ਤੱਕ ਦਾ ਸਿਹਤ ਬੀਮਾ, ਦਿਵਿਯਾਂਗਾਂ ਲਈ ਕੰਮ ਕਰ ਰਹੀਆਂ ਸੰਸਥਾਵਾਂ ਨੂੰ ਮਾਲੀ ਮਦਦ ਦਿੱਤੀ ਜਾਂਦੀ ਹੈ ਵਿਸ਼ੇਸ਼ ਲੋੜਾਂ ਲਈ ਨੈਸ਼ਨਲ ਟਰੱਸਟ ਭਾਰਤ ਸਰਕਾਰ ਦੀ ਜ਼ਿਲ੍ਹਾ ਪੱਧਰੀ ਬੈਠਕ ਕੀਤੀ ਗਈ ਬਰਨਾਲਾ , 12 ਸਤੰਬਰ : ਵਿਸ਼ੇਸ਼ ਲੋੜਾਂ ਵਾਲੇ ਲੋਕਾਂ ਨੂੰ ਜਾਰੀ ਕੀਤੇ ਜਾਣ ਵਾਲੇ ਯੂ. ਡੀ. ਆਈ. ਡੀ . ਕਾਰਡ ਬਣਾਉਣ 'ਚ ਜ਼ਿਲ੍ਹਾ ਬਰਨਾਲਾ ਸੂਬੇ ਭਰ ਵਿਚ ਮੋਹਰੀ ਹੈ ਜਿਥੇ ਹੁਣ ਤੱਕ 67.37 ਫ਼ੀਸਦੀ ਲੋਕਾਂ ਦੇ ਕਾਰਡ ਬਣਾਏ ਜਾ ਚੁੱਕੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬਰਨਾਲਾ....
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ, ਅਧਿਕਾਰੀਆਂ ਨੂੰ ਤੈਅ ਸਮੇਂ ਅੰਦਰ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼
ਫਾਜ਼ਿਲਕਾ,12 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਜਿਸ ਵਿਚ ਵੱਖ—ਵੱਖ ਮਸਲਿਆਂ ਨੂੰ ਲੈ ਕੇ ਵਿਚਾਰ—ਵਟਾਂਦਰਾ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ੋ ਵੀ ਦਰਖਾਸਤਾਂ ਦਫਤਰ ਵਿਖੇ ਆਉਂਦੀਆਂ ਹਨ ਉਨ੍ਹਾਂ ਦਾ ਨਿਰਧਾਰਤ ਸਮੇਂ ਅੰਦਰ ਨਿਪਟਾਰਾ ਕੀਤਾ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਖਜਲ—ਖੁਆਰ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਦਫਤਰਾਂ ਵਿਖੇ ਆਉਣ ਸਾਰ....
13 ਸਤੰਬਰ ਨੂੰ ਆਯੁਸ਼ਮਾਨ ਭਵ ਕੰਪੇਨ ਦੀ ਹੋਵੇਗੀ ਸ਼ੁਰੂਆਤ : ਡਿਪਟੀ ਕਮਿਸ਼ਨਰ
ਕੰਪੇਨ ਤਹਿਤ ਸਿਹਤ ਵਿਭਾਗ ਵੱਲੋਂ ਉਲੀਕੀਆਂ ਜਾਣਗੀਆਂ ਵੱਖ : ਵੱਖ ਗਤੀਵਿਧੀਆਂ ਫਾਜ਼ਿਲਕਾ, 12 ਸਤੰਬਰ : ਸਿਹਤ ਸਹੂਲਤਾਂ ਨੂੰ ਆਖਿਰੀ ਮਿਲ ਦੇ ਲੋਕਾਂ ਸਮੇਤ ਸਾਰਿਆ ਰਾਜ ਸੰਚਾਲਿਤ ਸਿਹਤ ਯੋਜਨਾਵਾਂ ਦੀ ਵੱਧ ਡਿਲਿਵਰੀ ਨੂੰ ਯਕੀਨੀ ਬਣਾਉਣ ਲਈ ਆਯੁਸ਼ਮਾਨ ਭਾਵ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਸਿਹਤ ਸਕੀਮਾਂ ਨੂੰ ਹੋਰ ਬਿਹਤਰ ਤਰੀਕੇ ਨਾਲ ਪਹੁੰਚ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ 13 ਸਤੰਬਰ 2023 ਨੂੰ ਆਯੁਸ਼ਮਾਨ ਭਵ ਕੰਪੇਨ ਦੀ ਸ਼ੁਰੂਆਤ ਕੀਤੀ ਜਾ ਰਹੀ....
ਪਿੰਡ ਸੁਰੇਸ਼ ਵਾਲਾ ਦੇ ਆਂਗਣਵਾੜੀ ਸੈਂਟਰਾਂ ਵਿੱਚ ਪੋਸ਼ਣ ਮਾਹ ਤਹਿਤ ਪ੍ਰੋਗਰਾਮ ਕਰਵਾਇਆ ਗਿਆ
ਫਾਜਿਲਕ 12 ਸਤੰਬਰ : ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਿਕ ਪਿੰਡ ਸੁਰੇਸ਼ ਵਾਲਾ ਵਿਖੇ ਪੋਸ਼ਣ ਮਾਹ ਤਹਿਤ ਆਂਗਣਵਾੜੀ ਸੈਂਟਰਾਂ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨਵਦੀਪ ਕੌਰ ਦੇ ਦਿਸ਼ਾ ਨਿਰਦੇਸ਼ਾ ਹੇਠ ਪ੍ਰੋਗਰਾਮ ਕਰਵਾਇਆ ਗਿਆ। ਪੋਸ਼ਣ ਮਾਹ ਤਹਿਤ ਮਾਪਿਆਂ ਨੂੰ ਬਚਿਆਂ ਦੀ ਜਨਮ ਤੋਂ ਹੀ ਸੰਭਾਲ ਦੇ ਤਰੀਕਿਆ ਬਾਰੇ ਜਾਗਰੂਕ ਕਰਦਿਆਂ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਮੌਕੇ ਆਂਗਣਵਾੜੀ ਵਰਕਰਾਂ ਦੁਆਰਾ ਈ.ਸੀ.ਸੀ.ਈ ਪ੍ਰੋਗਰਾਮ ਤਹਿਤ ਥੀਮ ਸਿੱਖਿਆ ਦੇ ਸਿਪਾਹੀ ਦਿਵਸ ਦੀਆਂ....
ਜ਼ਿਲਾ ਸਿੱਖਿਆ ਅਫ਼ਸਰ ਨੇ ਕੀਤੀ ਮਿਡ ਡੇ ਮੀਲ ਦੀ ਅਚਨਚੇਤ ਚੈਕਿੰਗ
ਫਰੀਦਕੋਟ 12 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰੇਦਸ਼ਾਂ ਤੇ ਜ਼ਿਲਾ ਸਿੱਖਿਆ ਅਫ਼ਸਰ (ਸਕੈਂਡਰੀ ਸਿੱਖਿਆ)ਫਰੀਦਕੋਟ ਸ. ਮੇਵਾ ਸਿੰਘ ਸਿੱਧੂ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰਗਾੜੀ ਵਿਖੇ ਮਿਡ ਡੇ ਮੀਲ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਨੇ ਦੱਸਿਆ ਕਿ ਚੈਕਿੰਗ ਦੌਰਾਨ ਸਭ ਕੁਝ ਠੀਕ ਪਾਇਆ ਗਿਆ। ਇਸ ਮੌਕੇ ਉਨ੍ਹਾਂ ਅਧਿਆਪਕਾਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਮੇਂ ਤੇ ਖੁਦ ਵੀ ਮਿਡ ਡੇ ਮੀਲ ਵਿੱਚ ਦਿੱਤੇ ਜਾਂਦੇ ਖਾਣੇ ਦੀ ਜਾਂਚ ਕਰਨ।....
ਕਮੇਟੀ ਵਲੋਂ ਸਬਸਿਡੀ ਵਾਲੀ ਖੇਤੀ ਮਸ਼ੀਨਰੀ ਦਾ ਕੱਢਿਆ ਗਿਆ ਡਰਾਅ-ਵਧੀਕ ਡਿਪਟੀ ਕਮਿਸ਼ਨਰ (ਜ)
ਫਰੀਦਕੋਟ 12 ਸਤੰਬਰ : ਵਧੀਕ ਡਿਪਟੀ ਕਮਿਸ਼ਨਰ (ਜਨਰਲ)ਡਾ. ਨਿਰਮਲ ਓਸੇਪਚਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਹੋਈ, ਜਿਸ ਵਿੱਚ ਸੀ.ਆਰ.ਐਮ. ਸਕੀਮ ਸਾਲ 2023-24 ਵਿੱਚ ਵੱਖ-ਵੱਖ ਮਸ਼ੀਨਾਂ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਆਰ.ਐਮ.ਬੀ ਪਲਾਓ, ਜੀਰੋ ਟਿਲ ਡਰਿਲ, ਪੈਡੀ ਸਟਰਾਅ ਚੌਪਰ, ਸਰਬ ਮਾਸਟਰ, ਸੁਪਰ ਐਸ.ਐਮ.ਐਸ, ਬੇਲਰ, ਰੇਕ ਅਤੇ ਕਰਾਪ ਰੀਪਰ ਦੀਆਂ 18 ਅਗਸਤ ਅਤੇ ਸਰਫੇਸ ਸੀਡਰ ਦੀਆਂ 10 ਸਤੰਬਰ ਤੱਕ ਪ੍ਰਾਪਤ ਹੋਇਆ ਦਰਖਾਸਤਾਂ ਅਤੇ ਇਨ੍ਹਾਂ ਦੇ ਪ੍ਰਾਪਤ ਟੀਚਿਆਂ....
ਆਜੀਵਿਕਾ ਸਕੀਮ ਤਹਿਤ ਸੀ.ਸੀ.ਐਲ. ਫਾਇਲਾਂ ਦਾ ਨਿਪਟਾਰਾ
ਫਰੀਦਕੋਟ 12 ਸਤੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡਾਂ ਵਿੱਚ ਔਰਤਾਂ ਦੇ ਸੈਲਫ ਹੈਲਪ ਗਰੁੱਪ ਬਣਾਏ ਜਾਂਦੇ ਹਨ। ਜਿਸ ਅਧੀਨ ਪਿੰਡਾਂ ਦੀਆਂ ਔਰਤਾਂ ਸੈਲਫ ਹੈਲਪ ਗਰੁੱਪ ਦਾ ਮੈਂਬਰ ਬਣ ਕੇ ਜਿੱਥੇ ਸਰਕਾਰੀ ਸਹੂਲਤਾ ਪ੍ਰਾਪਤ ਕਰਦੀਆਂ ਹਨ ਉੱਥੇ ਹੀ ਲਾਈਨ ਡਿਪਾਰਟਮੈਂਟਜ਼ ਰਾਹੀ ਮੁਫਤ ਵਿੱਚ ਕਿੱਤਾ ਮੁੱਖੀ ਸਵੈ-ਰੁਜ਼ਗਾਰ ਦੀ ਟਰੇਨਿੰਗ ਲੈਂਦੀਆਂ ਹਨ,ਜਿਨ੍ਹਾਂ ਸੈਲਫ ਹੈਲਪ ਗਰੁੱਪ ਦੀਆਂ ਔਰਤਾਂ ਨੇ ਸਵੈ ਰੁਜ਼ਗਾਰ ਅਧੀਨ ਕਿੱਤਾ ਮੁੱਖੀ ਕੰਮ ਸ਼ੁਰੂ ਕਰਨਾ ਹੁੰਦਾ ਹੈ ਉਨ੍ਹਾਂ ਨੂੰ ਬੈਂਕਾਂ ਦੁਆਰਾ....
ਸੜਕ ਹਾਦਸਿਆਂ ਸਬੰਧੀ ਸਪੀਕਰ ਸੰਧਵਾਂ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ 
ਪਿੰਡ ਟਹਿਣਾ ਨੇੜੇ ਅੰਡਰ ਬਾਈਪਾਸ ਬਣਾਉਣ ਨੂੰ ਮਿਲੀ ਜੁਬਾਨੀ ਤੌਰ ’ਤੇ ਪ੍ਰਵਾਨਗੀ ਕੋਟਕਪੂਰਾ, 12 ਸਤੰਬਰ : ਵਿਧਾਨ ਸਭਾ ਹਲਕਾ ਕੋਟਕਪੂਰਾ ਅਧੀਨ ਆਉਂਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ਦੇ ਵਸਨੀਕਾਂ ਦੀਆਂ ਵੱਖ ਵੱਖ ਕਿਸਮਾ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਯਤਨਸ਼ੀਲ ਰਹਿਣ ਵਾਲੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ, ਜੋ ਇਸ ਹਲਕੇ ਦੀ ਨੁਮਾਇੰਦਗੀ ਕਰਦੇ ਹਨ, ਨੇ ਹਲਕੇ ਦੇ ਪਿੰਡ ਟਹਿਣਾ ਵਿਖੇ ਵਾਪਰ ਰਹੇ ਅਣਕਿਆਸੇ ਅਤੇ ਦੁਖਦਾਇਕ ਸੜਕ ਹਾਦਸਿਆਂ ਨੂੰ ਰੋਕਣ ਹਿੱਤ ਕੇਂਦਰ ਦੇ ਸੜਕ ਮੰਤਰਾਲਾ....
ਅੰਤਰਰਾਸ਼ਟਰੀ ਪੱਧਰ ‘ਤੇ ਸੋਨੇ ਦੀ ਤਸਕਰੀ ਕਰਨ ਵਾਲੇ 2 ਗ੍ਰਿਫਤਾਰ
ਲੁਧਿਆਣਾ, 11 ਸਤੰਬਰ : ਕਮਿਸ਼ਨਰੇਟ ਪੁਲਿਸ ਨੇ ਦੋ ਸੋਨਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਅੰਤਰਰਾਸ਼ਟਰੀ ਪੱਧਰ ‘ਤੇ ਸੋਨੇ ਦੀ ਤਸਕਰੀ ਕਰਦੇ ਸਨ। ਉਹ ਸੋਨੇ ਦੀ ਪੇਸਟ ਬਣਾ ਕੇ ਸਮਾਨ ਵਿੱਚ ਪਾ ਦਿੰਦੇ ਸਨ। ਮੁਲਜ਼ਮਾਂ ਕੋਲੋਂ 1 ਕਿਲੋ 230 ਗ੍ਰਾਮ ਸੋਨੇ ਦੀ ਪੇਸਟ, 32 ਬੋਰ ਦੇਸੀ ਪਿਸਤੌਲ ਅਤੇ 5 ਕਾਰਤੂਸ ਬਰਾਮਦ ਹੋਏ ਹਨ। ਫੜੇ ਗਏ ਮੁਲਜ਼ਮਾਂ ਵਿੱਚ ਆਜ਼ਾਦ ਸਿੰਘ ਅਤੇ ਆਸ਼ੂ ਕੁਮਾਰ ਉਰਫ਼ ਆਸ਼ੂ ਹਨ, ਜਦੋਂਕਿ ਪੁਲਿਸ ਨੇ ਇਸ ਮਾਮਲੇ ਵਿੱਚ ਆਜ਼ਾਦ ਦੇ ਸਾਲੇ ਪੁਨੀਤ ਸਿੰਘ ਉਰਫ਼ ਗੁਰੂ ਉਰਫ਼ ਪੰਕਜ, ਜੋ....
ਜਲਾਲਾਬਾਦ ‘ਚ ਵਿਆਹ ਨੂੰ ਲੈ ਕੇ ਹੋਇਆ ਹੰਗਾਮਾ, ਵਿਆਹ 'ਚ ਭਰਾਵਾਂ ਨਾਲ ਪਹੁੰਚੀ ਔਰਤ ਲਾੜੇ ਅਤੇ ਹੋਰ ਲੋਕਾਂ ਦੀ ਕੀਤੀ ਕੁੱਟਮਾਰ
ਜਲਾਲਾਬਾਦ, 11 ਸਤੰਬਰ : ਜਲਾਲਾਬਾਦ ਦੇ ਪਿੰਡ ਟਾਹਲੀਵਾਲਾ ‘ਚ ਚੱਲ ਰਹੇ ਵਿਆਹ ਨੂੰ ਲੈ ਕੇ ਉਸ ਸਮੇਂ ਹੰਗਾਮਾ ਹੋ ਗਿਆ, ਜਦੋਂ ਇਕ ਔਰਤ ਆਪਣੇ ਭਰਾਵਾਂ ਨਾਲ ਪਹੁੰਚੀ ਅਤੇ ਲਾੜੇ ਅਤੇ ਹੋਰ ਲੋਕਾਂ ਦੀ ਕੁੱਟਮਾਰ ਕਰ ਦਿੱਤੀ। ਇਸ ਦੌਰਾਨ ਲਾੜਾ ਮੌਕੇ ਤੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਵਿਆਹ ‘ਚ ਆਏ ਲੋਕਾਂ ਦੀ ਕੁੱਟਮਾਰ ਸ਼ੁਰੂ ਕਰ ਦਿੱਤੀ ਗਈ। ਜਾਣਕਾਰੀ ਅਨੁਸਾਰ ਜਿਸ ਲੜਕੀ ਨਾਲ ਲਾੜਾ ਤੀਜੀ ਵਾਰ ਵਿਆਹ ਕਰਵਾਉਣ ਜਾ ਰਿਹਾ ਸੀ, ਵਿਚੋਲੇ ਨੇ ਉਸ ਨਾਲ ਧੋਖਾਦੇਹੀ ਕਰਦਿਆਂ ਕਿਹਾ ਕਿ ਲੜਕਾ ਅਣਵਿਆਹਿਆ ਹੈ।....
ਜੌਹਰੀ ਮੰਦਿਰ 'ਚ ਮਾਂ ਨਾਲ ਮੱਥਾ ਟੇਕਣ ਆਈ ਲੜਕੀ ਦਾ ਨੌਜਵਾਨ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਗਲਾ 
ਫਾਜ਼ਿਲਕਾ, 11 ਸਤੰਬਰ : ਅਬੋਹਰ ਦੇ ਪੁਰਾਣੀ ਫਾਜ਼ਿਲਕਾ ਰੋਡ ’ਤੇ ਸਥਿਤ ਜੌਹਰੀ ਮੰਦਿਰ 'ਚ ਆਪਣੀ ਮਾਂ ਨਾਲ ਮੱਥਾ ਟੇਕਣ ਆਈ ਇਕ ਲੜਕੀ ਦਾ ਮੰਦਰ ਵਿਚ ਲੁਕੇ ਇਕ ਨੌਜਵਾਨ ਵੱਲੋਂ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਦਿੱਤਾ ਗਿਆ। ਜਿਸ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਗਿਆ। ਜਿਥੇ ਉਸ ਦੀ ਹਾਲਤ ਗੰਭੀਰ ਹੋਣ ਕਾਰਨ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਸ੍ਰੀ ਗੰਗਾਨਗਰ ਰੈਫਰ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਈਦਗਾਹ ਬਸਤੀ ਦੀ ਰਹਿਣ ਵਾਲੀ 22 ਸਾਲਾ ਲੜਕੀ ਆਪਣੀ ਮਾਂ ਨਾਲ ਜੌਹਰੀ ਮੰਦਰ 'ਚ ਮੱਥਾ ਟੇਕਣ....