ਮਾਲਵਾ

ਖੇਡਾਂ ਵਤਨ ਪੰਜਾਬ ਦੀਆਂ ਨੇ ਨੌਜਵਾਨਾਂ ਅੰਦਰ ਨਵਾਂ ਜੋਸ਼ ਭਰਿਆ : ਆਸ਼ਿਕਾ ਜੈਨ
100 ਮੀਟਰ ਲੜਕੇ ਅੰਡਰ 21 ਤੋਂ 30 ਵਿਚ ਪਹਿਲਾ ਸਥਾਨ ਗੁਰਮੀਤ ਸਿੰਘ ਨੇ ਹਾਸਲ ਕੀਤਾ ਐੱਸਏਐੱਸ. ਨਗਰ, 5 ਸਤੰਬਰ : ਖੇਡਾਂ ਮਨੁੱਖੀ ਜੀਵਨ ਦਾ ਅਟੁੱਟ ਅੰਗ ਹਨ ਅਤੇ ਪੰਜਾਬ ਦੇ ਲੋਕਾਂ ਨੂੰ ਹਮੇਸ਼ਾਂ ਹੀ ਖੇਡਾਂ ਨਾਲ ਵਿਸ਼ੇਸ਼ ਲਗਾਓ ਰਿਹਾ ਹੈ। ਇੱਕ ਸਮਾਂ ਅਜਿਹਾ ਵੀ ਆਇਆ ਕਿ ਸਾਡੇ ਨੌਜਵਾਨ ਮਾੜੀ ਸੰਗਤ ਵਿੱਚ ਫਸ ਕੇ ਖੇਡਾਂ ਤੋਂ ਦੂਰ ਜਾਣ ਲੱਗ ਪਏ ਸਨ ਪਰ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ ਸ਼ੁਰੂ ਕਰਵਾ ਕੇ ਨੌਜਵਾਨਾਂ ਅੰਦਰ ਇੱਕ ਨਵਾਂ ਜੋਸ਼ ਭਰਿਆ ਗਿਆ ਜਿਸ ਸਦਕਾ ਅੱਜ ਪਿੰਡਾਂ ਤੇ ਸ਼ਹਿਰਾਂ ਦੇ....
ਖੇਤੀਬਾੜੀ ਵਿਭਾਗ ਵਲੋਂ ਨਵੀਂ ਤਕਨੀਕ ਵਾਲੀ ਸਰਫੇਸ ਸੀਡਰ ਮਸ਼ੀਨ ਸਬਸਿਡੀ 'ਤੇ ਮੁਹੱਈਆ ਕਰਵਾਉਣ ਲਈ ਆਨਲਾਈਨ ਅਰਜ਼ੀਆਂ ਦੀ ਮੰਗ
ਸਬਸਿਡੀ ਲਈ ਕਿਸਾਨ 10 ਸਤੰਬਰ ਤੱਕ ਦੇ ਸਕਦੇ ਹਨ ਅਰਜ਼ੀਆਂ - ਡਿਪਟੀ ਕਮਿਸ਼ਨਰ ਸੁਰਭੀ ਮਲਿਕ ਲੁਧਿਆਣਾ, 05 ਸਤੰਬਰ : ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਪਰਾਲੀ ਸਾਂਭਣ ਲਈ ਨਵੀਂ ਤਕਨੀਕ ਵਾਲੀ ਸਰਫੇਸ ਸੀਡਰ ਮਸ਼ੀਨ ਸਬਸਿਡੀ 'ਤੇ ਉਪਲਬਧ ਕਰਵਾਉਣ ਵਾਸਤੇ ਅਨਲਾਈਨ ਪੋਰਟਲ agrimachinerypb.com ਰਾਹੀਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਮਲਿਕ ਨੇ ਦੱਸਿਆ ਕਿ ਬਿਨੈ ਪੱਤਰ ਦੇਣ ਦੀ....
ਮਿਸ਼ਨ ਇੰਦਰ ਧਨੁੱਛ ਦਾ ਪਹਿਲਾ ਰਾਊਡ 11 ਤੋ 16 ਸਤੰਬਰ ਤੱਕ : ਡਾ ਮਨੀਸ਼ਾ ਖੰਨਾ 
ਟੀਕਾਕਰਨ ਤੋ ਵਾਂਝੇ ਪੰਜ ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਦੀ ਵੈਕਸੀਨੇਸ਼ਨ ਯਕੀਨੀ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਲੁਧਿਆਣਾ, 05 ਸਤੰਬਰ : ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਭਰ ਵਿਚ ਵਿਸ਼ੇਸ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਸਬੰਧੀ ਸਥਾਨਕ ਬੱਚਤ ਭਵਨ ਵਿਖੇ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਕੀਤੀ ਗਈ ਜਿਸ ਵਿਚ ਵੱਖ-ਵੱਖ ਵਿਭਾਗਾਂ ਦੇ ਉਚ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਇੰਟੈਸੀਫਾਈਡ ਮਿਸ਼ਨ ਇੰਦਰ ਧਨੁੱਛ....
ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਦਾ ਸ਼ਾਨਦਾਰ ਆਗਾਜ਼ 
ਵਿਧਾਇਕਾਂ ਗਰੇਵਾਲ, ਛੀਨਾ ਦੇ ਨਾਲ ਪ੍ਰਮੁੱਖ ਸ਼ਖਸ਼ੀਅਤਾਂ ਵਲੋਂ ਵੀ ਕੀਤੀ ਗਈ ਸ਼ਿਰਕਤ* ਜਗਰਾਉਂ, ਮਾਛੀਵਾੜਾ, ਦੋਰਾਹਾ ਅਤੇ ਨਗਰ ਨਿਗਮ ਸਹਿਰੀ ਅਧੀਨ ਖੇਡ ਮੈਦਾਨਾਂ 'ਚ ਸ਼ਾਨਦਾਰ ਮੁਕਾਬਲੇ ਹੋਏ ਲੁਧਿਆਣਾ, 05 ਸੰਤਬਰ : ਖੇਡਾਂ ਵਤਨ ਪੰਜਾਬ ਦੀਆਂ ਸੀਜਨ-2 ਬਲਾਕ ਪੱਧਰੀ ਖੇਡਾਂ ਦੇ ਦੂਜੇ ਪੜਾਅ ਲਈ ਸੁਰੂ ਹੋਏ ਜਗਰਾਉਂ, ਮਾਛੀਵਾੜਾ, ਦੋਰਾਹਾ ਅਤੇ ਨਗਰ ਨਿਗਮ ਸਹਿਰੀ ਦੇ ਖੁਬਸੂਰਤ ਅਗਾਜ਼ ਲਈ ਵਿਧਾਇਕਾਂ ਦਲਜੀਤ ਸਿੰਘ ਗਰੇਵਾਲ, ਰਾਜਿੰਦਰਪਾਲ ਕੌਰ ਛੀਨਾ ਦੇ ਨਾਲ ਵੱਖ-ਵੱਖ ਰਾਜਨੀਤਕ ਅਤੇ ਸਮਾਜ ਸੇਵੀ ਸਖਸ਼ੀਅਤਾ....
ਵਿਧਾਇਕ ਛੀਨਾ ਵਲੋਂ ਵਲੋਂ ਵਾਰਡ ਨੰ: 27 ਚ ਆਰ ਐਮ ਸੀ ਰੋਡ ਦਾ ਉਦਘਾਟਨ
41.59 ਲੱਖ ਰੁਪਏ ਦੀ ਲਾਗਤ ਨਾਲ ਸੜ੍ਹਕਾਂ ਦਾ ਕੀਤਾ ਜਾਵੇਗਾ ਨਿਰਮਾਣ ਪਿਛਲੀਆਂ ਸਰਕਾਰਾਂ ਵਲੋਂ ਇਲਾਕੇ ਦੀ ਨਹੀਂ ਲਈ ਗਈ ਸਾਰ : ਰਾਜਿੰਦਰਪਾਲ ਕੌਰ ਛੀਨਾ ਲੁਧਿਆਣਾ, 05 ਸਤੰਬਰ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵਲੋਂ ਵਾਰਡ ਨੰਬਰ 27 ਚ ਆਰ ਐਮ ਸੀ ਰੋਡ ਦਾ ਉਦਘਾਟਨ ਕੀਤਾ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ 41.59 ਲੱਖ ਰੁਪਏ ਦੀ ਲਾਗਤ ਨਾਲ ਦਸ਼ਮੇਸ਼ ਮਾਰਕੀਟ, ਸ਼ੇਰਪੁਰ ਡਾਕਟਰ ਬੀ ਆਰ ਅੰਬੇਦਕਰ ਜੀ ਦੇ ਬੁੱਤ ਤੋਂ ਕੋਹੀਨੂਰ ਟੇਲਰ ਤੱਕ ਸੜਕ ਦਾ ਨਿਰਮਾਣ....
ਆਰ.ਟੀ.ਏ. ਲੁਧਿਆਣਾ ਵਲੋਂ ਵਾਹਨਾਂ ਦੀ ਚੈਕਿੰਗ ਦੌਰਾਨ  ਵੱਖ-ਵੱਖ  20 ਗੱਡੀਆਂ ਦੇ ਚਲਾਨ 
ਧਾਰਾ 207 ਅਧੀਨ 11 ਗੱਡੀਆਂ ਕੀਤੀਆਂ ਬੰਦ ਲੁਧਿਆਣਾ, 05 ਸਤੰਬਰ : ਸਕੱਤਰ ਆਰ.ਟੀ.ਏ, ਲੁਧਿਆਣਾ ਵੱਲੋਂ ਮਿਤੀ 05-09-2023 ਨੂੰ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਸਮਰਾਲਾ ਚੌਂਕ ਦੀਆਂ ਸੜਕਾਂ ਤੇ ਅਚਾਨਕ ਚੈਕਿੰਗ ਦੌਰਾਨ 11 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 09 ਗੱਡੀਆਂ ਦੇ ਚਲਾਨ ਕੀਤੇ, ਜ਼ਿਨਾਂ ਵਿੱਚੋਂ 03 ਟਰੱਕ , 01 ਟਰੱਕ ਟਰਾਲਾ, 04 ਕੈਂਟਰ, 01 ਸਕੂਲ ਵੈਨ, 01 ਟਾਟਾ 407, 01 ਪਿੱਕ ਅੱਪ ਬਿਨਾਂ ਦਸਤਾਵੇਜ਼ਾਂ, ਓਵਰਲੋਡ ,ਓਵਰਹਾਈਟ, ਪ੍ਰੈਸ਼ਰ ਹਾਰਨ, ਬਿਨਾਂ ਟੈਕਸ ਅਤੇ ਹੋਰ ਕਈ....
ਗੈਰ-ਸਰਕਾਰੀ ਸੰਗਠਨ ਦੇ ਸਹਿਯੋਗ ਨਾਲ ਨਸ਼ਾ ਛੁਡਾਉਣ ਵਾਲੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਹੁਨਰ ਸਿਖਲਾਈ ਕੇਂਦਰ ਦੀ ਸਥਾਪਨਾ
ਐਸ.ਏ.ਐਸ.ਨਗਰ ਪ੍ਰਸ਼ਾਸਨ ਦੀ ਨਿਵੇਕਲੀ ਪਹਿਲਕਦਮੀ ਡੀ ਸੀ ਆਸ਼ਿਕਾ ਜੈਨ ਆਈ ਜੀ ਜੀ ਐਸ ਭੁੱਲਰ ਅਤੇ ਐਸ ਐਸ ਪੀ ਡਾਕਟਰ ਸੰਦੀਪ ਗਰਗ ਦੇ ਨਾਲ ਨਸ਼ਾ ਛੁਡਾਊ ਕੇਂਦਰ ਦੇ ਕੈਦੀਆਂ ਨੂੰ ਸਮਰਪਿਤ ਕੇਂਦਰ ਫਿਟਿੰਗ ਅਤੇ ਹਾਊਸ ਵਾਇਰਿੰਗ ਦੀ ਸਿਖਲਾਈ ਦੇਣ ਲਈ ਹੁਨਰ ਕੇਂਦਰ ਸ਼ੁਰੂ ਐਸ.ਏ.ਐਸ.ਨਗਰ, 5 ਸਤੰਬਰ : ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਨਸ਼ਾ ਛੱਡ ਕੇ ਸਮਾਜ ਦੀ ਮੁੱਖ ਧਾਰਾ ਨਾਲ ਜੁੜਨ ਵਾਲੇ ਨੌਜਵਾਨਾਂ ਦੇ ਮੁੜ ਵਸੇਬੇ ਵਿੱਚ ਮਦਦ ਕਰਨ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲਕਦਮੀ....
ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਲਈ 8 ਫਾਰਮਾਸਿਸਟ ਨੂੰ ਦਿੱਤੇ ਨਿਯੁਕਤੀ ਪੱਤਰ
ਆਮ ਆਦਮੀ ਕਲੀਨਿਕਾਂ ਵਿਚ ਬਿਹਤਰ ਸਿਹਤ ਸੇਵਾਵਾਂ ਲਈ ਸਹਾਈ ਹੋਵੇਗੀ ਫਾਰਮਾਸਿਸਟਾਂ ਦੀ ਨਿਯੁਕਤੀ : ਸਿਵਲ ਸਰਜਨ ਮਾਨਸਾ, 05 ਅਗਸਤ : ਮੁੱਖ ਮੰਤਰੀ ਸ੍ਰ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ਸੂਬੇ ਦੇ ਲੋਕਾਂ ਨੂੰ ਵਧੀਆ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇੰਨ੍ਹਾਂ ਉਪਰਾਲਿਆਂ ਸਦਕਾ ਸਿਵਲ ਸਰਜਨ ਦਫ਼ਤਰ ਮਾਨਸਾ ਵਿਖੇ ਆਮ ਆਦਮੀ ਕਲੀਨਿਕ ਫਰਮਾਸਿਸਟਾਂ ਦੀ ਚੋਣ ਪ੍ਰਕਿਰਿਆ ਪੂਰੀ ਹੋਣ ਉਪਰੰਤ 8 ਫਾਰਮਾਸਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ....
ਸ਼ਿਕਾਇਤਕਰਤਾ ਮੁਸ਼ਕਿਲਾਂ ਦੇ ਹੱਲ ਲਈ ਲਗਾਈ ਜਾਂਦੀ ਲੋਕ ਮਿਲਣੀ ਤੇ ਪਹੁੰਚ ਕਰਨ : ਸਪੀਕਰ ਸੰਧਵਾਂ
ਸਪੀਕਰ ਸ. ਸੰਧਵਾਂ ਨੇ ਬੀ.ਡੀ.ਪੀ.ਓ ਦਫਤਰ ਵਿਖੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ ਕੋਟਕਪੂਰਾ 5 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਆਪ ਸਰਕਾਰ ਦੇ ਹੁੰਦਿਆਂ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਕਰਨਾ ਨਹੀਂ ਪਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਸਥਾਨਕ ਬੀ.ਡੀ.ਪੀ.ਓ ਦਫਤਰ ਵਿਖੇ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ....
ਫਿਰੋਜ਼ਪੁਰ-ਸ੍ਰੀ ਮੁਕਤਸਰ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਜਲਦ ਹੋਵੇਗਾ ਸ਼ੁਰੂ-ਵਿਧਾਇਕ ਸੇਖੋਂ
ਫਰੀਦਕੋਟ 5 ਸਤੰਬਰ : ਵਿਧਾਇਕ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਫਿਰੋਜ਼ਪੁਰ ਸ਼੍ਰੀ ਮੁਕਤਸਰ ਸਾਹਿਬ ਰੋਡ ਦੀ ਉਸਾਰੀ ਦਾ ਕੰਮ ਆਉਣ ਵਾਲੇ ਮਹੀਨੇ ਦੇ ਵਿੱਚ ਸ਼ੁਰੂ ਕੀਤਾ ਜਾ ਰਿਹਾ ਹੈ। ਜਿੱਥੇ ਦਰੱਖਤਾਂ ਦੀ ਕਟਾਈ ਦਾ ਕੰਮ ਪੂਰਾ ਹੋ ਜਾਵੇਗਾ ,ਉੱਥੇ ਨਾਲ ਹੀ ਸੜਕ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਸ. ਸੇਖੋਂ ਨੇ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 63.27 ਕਿਲੋਮੀਟਰ ਹੈ। ਜਿਸ ਵਿੱਚੋਂ 17.50 ਕਿਲੋਮੀਟਰ ਵਿਧਾਨ ਸਭਾ....
ਵਿਦੇਸ਼ਾਂ ਵਿੱਚੋਂ ਮ੍ਰਿਤਕ ਦੇਹਾਂ ਮੰਗਵਾਉਣ ਲਈ ਬਿਨੈਕਾਰ ਸਿੱਧੇ ਤੌਰ ਤੇ ਪੋਰਟਲ ਉਪਰ ਦਰਖਾਸਤ ਦੇ ਸਕਦਾ ਹੈ : ਡਿਪਟੀ ਕਮਿਸ਼ਨਰ
ਫਰੀਦਕੋਟ 5 ਸਤੰਬਰ : ਪੰਜਾਬ ਦੇ ਵਸਨੀਕ ਜਿੰਨਾ ਦੀ ਬਾਹਰਲੇ ਮੁਲਕਾਂ ਵਿੱਚ ਕਿਸੇ ਮੰਦਭਾਗੀ ਘਟਨਾ ਕਾਰਨ ਮੌਤ ਹੁੰਦੀ ਹੈ ਤਾਂ ਉਸ ਦੇ ਪਰਿਵਾਰਕ ਮੈਂਬਰ ਸਿੱਧੇ ਤੌਰ ਤੇ ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਪੋਰਟਲ ਰਾਹੀਂ ਮ੍ਰਿਤਕ ਦੇਹ ਨੂੰ ਪ੍ਰਾਪਤ ਕਰ ਸਕਦੇ ਹਨ। ਇਹ ਜਾਣਕਾਰੀ ਪ੍ਰੈਸ ਰਾਹੀਂ ਲੋਕਾਂ ਨੂੰ ਜਾਣੂ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਵਸਦੇ ਪ੍ਰਵਾਸੀ ਭਾਰਤੀਆਂ ਦੀਆਂ ਮ੍ਰਿਤਕ ਦੇਹਾਂ ਮੰਗਵਾਉਣ ਵੇਲੇ ਪੰਜਾਬ ਵਿੱਚ ਵਸਦੇ ਦੂਰ ਨੇੜੇ ਦੇ....
ਖੇਡਾਂ ਵਤਨ ਪੰਜਾਬ ਦੀਆਂ ਅਧੀਨ ਜੈਤੋ ਬਲਾਕ ਦੀਆਂ ਖੇਡਾਂ ਜ਼ੋਰਾ-ਸ਼ੋਰਾਂ ਨਾਲ ਸ਼ੁਰੂ
ਫਰੀਦਕੋਟ 5 ਸਤੰਬਰ : ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2023 ਸੀਜ਼ਨ-2 ਅਧੀਨ ਬਲਾਕ ਜੈਤੋ ਦੀਆਂ ਬਲਾਕ ਪੱਧਰੀ ਖੇਡਾਂ ਅੱਜ ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਜੈਤੋ ਵਿਖੇ ਸ਼ੁਰੂ ਹੋ ਗਈਆਂ। ਬਲਾਕ ਜੈਤੋ ਵਿਖੇ ਹੋ ਰਹੀਆਂ ਇਨ੍ਹਾ ਬਲਾਕ ਪੱਧਰੀ ਖੇਡਾਂ ਦੇ ਉਦਘਾਟਨੀ ਸਮਾਰੋਹ ਦੌਰਾਨ ਸ. ਅਮੋਲਕ ਸਿੰਘ ਐਮ.ਐਲ.ਏ. ਜੈਤੋ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੀ....
ਖੇਤੀਬਾੜੀ ਅਧਿਕਾਰੀ ਪਰਾਲੀ ਪ੍ਰਬੰਧਨ ਲਈ ਪਿੰਡ ਪੱਧਰ ਦਾ ਪਲਾਨ ਤਿਆਰ ਕਰਨ : ਡਿਪਟੀ ਕਮਿਸ਼ਨਰ
ਪਰਾਲੀ ਸਾੜਨ ਦੀ ਪ੍ਰਥਾ ਨੂੰ ਬੰਦ ਕਰਨ ਲਈ ਕੀਤੇ ਜਾਣ ਹਰ ਸੰਭਵ ਉਪਰਾਲੇ ਫਾਜਿ਼ਲਕਾ, 5 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪਸਾਰ ਸੇਵਾਵਾਂ ਵਿਚ ਲੱਗੇ ਅਧਿਕਾਰੀਆਂ ਨਾਲ ਬੈਠਕ ਵਿਚ ਨਿਰਦੇਸ਼ ਦਿੱਤਾ ਹੈ ਕਿ ਖੇਤੀਬਾੜੀ ਅਧਿਕਾਰੀ ਹਰੇਕ ਪਿੰਡ ਲਈ ਪਰਾਲੀ ਪ੍ਰਬੰਧਨ ਲਈ ਮਾਇਕ੍ਰੋ ਪਲਾਨ ਤਿਆਰ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰੇਕ ਪਿੰਡ ਵਿਚ ਪਰਾਲੀ ਨੂੰ ਬਿਨ੍ਹਾਂ ਸਾੜੇ ਕਿਵੇਂ ਇਸਦਾ ਨਿਪਟਾਰਾ ਕੀਤਾ ਜਾਣਾ ਹੈ ਇਸ ਲਈ....
ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁੱਸ਼ ਪ੍ਰੋਗਰਾਮ ਤਹਿਤ ਟੀਕਾਕਰਨ ਦਾ ਪਹਿਲਾ ਰਾਉਂਡ 11 ਸਤੰਬਰ ਤੋਂ 16 ਸਤੰਬਰ ਤੱਕ ਮਨਾਇਆ ਜਾ ਰਿਹਾ : ਡਾ. ਕਵਿਤਾ ਸਿੰਘ
ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਲਈ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਜ਼ਰੂਰੀ-ਡਾ. ਐਰਿਕ ਐਡੀਸਨ ਫਾਜ਼ਿਲਕਾ 5 ਸਤੰਬਰ : ਸਿਹਤ ਵਿਭਾਗ ਵੱਲੋਂ ਮਿਸ਼ਨ ਇੰਦਰਧਨੁੱਸ਼ ਤਹਿਤ ਜਿਹੜੇ 0 ਤੋਂ 5 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਦਾ ਟੀਕਾਕਾਰਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਫਾਜ਼ਿਲਕਾ ਡਾ. ਕਵਿਤਾ ਸਿੰਘ ਨੇ ਸਟਾਫ ਨਾਲ ਰੱਖੀ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਡਾ. ਕਵਿਤਾ ਨੇ ਦੱਸਿਆ ਕਿ ਮਿਸ਼ਨ....
ਸਰਕਾਰੀ ਕੈਟਲ ਪੌਂਡ ਦੇ ਕੰਮਕਾਜ ਦੀ ਸਮੀਖਿਆ ਲਈ ਡਿਪਟੀ ਕਮਿਸ਼ਨਰ ਵੱਲੋਂ ਬੈਠਕ
ਫਾਜਿ਼ਲਕਾ, 5 ਸਤੰਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਸਰਕਾਰੀ ਕੈਟਲ ਪੌਂਡ ਦੇ ਕੰਮਕਾਜ ਸਬੰਧੀ ਅਧਿਕਾਰੀਆਂ ਅਤੇ ਕੈਟਲ ਪੌਂਡ ਸੁਸਾਇਟੀ ਦੇ ਅਹੁਦੇਦਾਰਾਂ ਨਾਲ ਬੈਠਕ ਕੀਤੀ। ਬੈਠਕ ਵਿਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਗਊਸ਼ਾਲਾ ਦੇ ਕੰਮਕਾਜ ਦੀ ਬਿਤਹਰ ਨਿਗਰਾਨੀ ਲਈ ਇੱਥੇ ਹੋਰ ਸੀਸੀਟੀਵੀ ਕੈਮਰੇ ਲਗਾਏ ਜਾਣ। ਇਸੇ ਤਰਾਂ ਫੈਸਲਾ ਕੀਤਾ ਗਿਆ ਕਿ ਕੈਟਲ ਪੌਂਡ ਦੇ ਨਾਲ ਪਈ ਸਰਕਾਰੀ ਜਮੀਨ ਨੂੰ ਵਾਹੀਯੋਗ ਬਣਾਉਣ ਲਈ ਉਪਰਾਲੇ ਕੀਤੇ ਜਾਣਗੇ ਤਾਂ ਜ਼ੋ ਇੱਥੇ ਹੀ ਜਾਨਵਰਾਂ ਲਈ ਹਰੇ....