ਮਾਲਵਾ

ਮਿਸ਼ਨ ਇੰਦਰਧਨੁਸ਼ ਅਧੀਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਦਾ ਨਿਯਮਿਤ ਟੀਕਾਕਰਨ ਕੀਤਾ ਜਾਵੇ ਪੂਰਾ: ਡਿਪਟੀ ਕਮਿਸ਼ਨਰ
ਕਿਹਾ, ਜ਼ਿਲ੍ਹਾ ਨਿਵਾਸੀ ਟੀਕਾਕਰਨ ਮੁਹਿੰਮ ਦਾ ਪੂਰਾ ਲਾਭ ਉਠਾਉਣ ਫਾਜ਼ਿਲਕਾ 5 ਸਤੰਬਰ : ਮਿਸ਼ਨ ਇੰਦਰਧਨੁੱਸ਼ ਤਹਿਤ ਜ਼ਿਲ੍ਹੇ ਦੇ ਜਿਹੜੇ 0 ਤੋਂ 5 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਕਿਸੇ ਕਾਰਨ ਟੀਕਾਕਰਨ ਤੋਂ ਵਾਂਝੇ ਰਹਿ ਗਏ ਹਨ ਉਨ੍ਹਾਂ ਦਾ ਸਿਹਤ ਵਿਭਾਗ ਵੱਲੋਂ ਮੁਕੰਮਲ ਟੀਕਾਕਾਰਨ ਕੀਤਾ ਜਾਵੇ ਤਾਂ ਜੋ ਤੰਦਰੁਸਤ ਅਤੇ ਸਿਹਤਮੰਦ ਸਮਾਜ ਦੀ ਸਿਰਜਨਾ ਕੀਤੀ ਜਾ ਸਕੇ। । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਨੇ ਜ਼ਿਲ੍ਹੇ ਵਿੱਚ ਮਿਸ਼ਨ ਇੰਦਰਧਨੁੱਸ਼ ਮੁਹਿੰਮ ਸਬੰਧੀ ਜਾਗਰੂਕਤਾ ਸਮੱਗਰੀ....
ਸਿੱਖਿਆ ਵਿਭਾਗ ਪਰਾਲੀ ਨਾ ਸਾੜਨ ਬਾਰੇ ਸਕੂਲੀ ਵਿਦਿਆਰਥੀਆਂ ਨੂੰ ਕਰ ਰਿਹੈ ਜਾਗਰੂਕ-ਜ਼ਿਲ੍ਹਾ ਸਿੱਖਿਆ ਅਫਸਰ ਡਾ. ਬੱਲ
ਕਿਹਾ, ਬੱਚੇ ਆਪਣੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਲਈ ਕਰਨਗੇ ਪ੍ਰੇਰਿਤ ਫਾਜ਼ਿਲਕਾ 5 ਸਤੰਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਸਿੱਖਿਆ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਸਕੂਲਾਂ ਵਿੱਚ ਸਕੂਲੀ ਬੱਚਿਆਂ ਨੂੰ ਆਪਣੇ ਮਾਤਾ ਪਿਤਾ ਅਤੇ ਪਿੰਡ ਵਾਸੀਆਂ ਨੂੰ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕਤਾ ਦਾ ਪ੍ਰਣ ਦਿਵਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਹੀ ਸਕੂਲੀ ਅਧਿਆਪਕਾਂ ਵੱਲੋਂ ਸਰਕਾਰੀ ਸੀਨੀ. ਸੈਕੰਡਰੀ ਸਕੂਲ ਰਾਜਪੁਰਾ, ਸਰਕਾਰੀ ਸੀਨੀਅਰ....
ਜਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰ ਵਿਖੇ ਸਿਹਤ ਸਹੂਲਤਾਂ ਵਿਚ ਹੋਇਆ ਵਾਧਾ
ਸਿਹਤ ਵਿਭਾਗ ਵੱਲੋਂ 8 ਫਾਰਮਾਸਿਸਟਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ ਫਾਜ਼ਿਲਕਾ 5 ਸਤੰਬਰ : ਆਮ ਆਦਮੀ ਕਲੀਨਿਕ ਰਾਹੀਂ ਸਿਹਤ ਸੁਵਿਧਾ ਦੇਣ ਲਈ ਪੰਜਾਬ ਸਰਕਾਰ ਪੂਰੀ ਤਰਾ ਗੰਭੀਰ ਹੈ, ਇਸੇ ਤਹਿਤ ਹੀ ਸਿਹਤ ਵਿਭਾਗ ਫਾਜ਼ਿਲਕਾ ਵੱਲੋਂ ਜਿਲ੍ਹੇ ਦੇ ਦੇ ਲੋਕਾਂ ਨੂੰ ਲਗਾਤਾਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਪੇਂਡੂ ਅਤੇ ਸ਼ਹਰੀ ਖੇਤਰ ਦੇ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਵਲੋ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦੀ ਪ੍ਰਕਿਰਿਆ ਵੀ ਜਾਰੀ ਹੈ। ਸਿਹਤ ਵਿਭਾਗ....
ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ
ਸੀਐਚਸੀ ਖੂਈਖੇੜਾ ਅਧੀਨ ਪੈਂਦੇ ਪਿੰਡਾਂ ਵਿੱਚ ਲੋਕਾਂ ਵੱਲੋਂ ਅੱਖਾਂ ਦਾਨ ਕਰਨ ਲਈ ਆਨਲਾਈਨ ਫਾਰਮ ਭਰੇ ਗਏ ਫਾਜ਼ਿਲਕਾ 5 ਸਤੰਬਰ : ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਦੀ ਯੋਗ ਅਗਵਾਈ ਹੇਠ 38ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਦੇ ਤਹਿਤ ਅੱਜ ਬਲਾਕ ਖੂਈਖੇੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਇਸ ਅੱਖਾਂ ਦਾਨ ਪੰਦਰਵਾੜੇ ਮੌਕੇ ਡਾ: ਗਾਂਧੀ ਨੇ ਕਿਹਾ ਕਿ ਅੱਖਾਂ ਮਰਨ ਤੋਂ ਬਾਅਦ ਦਾਨ ਕੀਤੀਆਂ ਜਾ ਸਕਦੀਆਂ ਹਨ ਅਤੇ ਮੌਤ....
ਨਗਰ ਕੌਂਸਲ ਨੇ ਚਲਾਇਆ ਨਜਾਇਜ਼ ਕਬਜਿਆਂ ਖਿਲਾਫ ਅਭਿਆਨ, 8 ਚਲਾਨ ਕੀਤੇ
ਸਰਕਾਰੀ ਕੰਮ ਵਿਚ ਵਿਘਨ ਪਾਉਣ ਵਾਲਿਆਂ ਖਿਲਾਫ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਲਿਖਿਆ ਫਾਜਿ਼ਲਕਾ, 5 ਸਤੰਬਰ : ਫਾਜਿ਼ਲਕਾ ਸ਼ਹਿਰ ਵਿਚ ਆਮ ਲੋਕਾਂ ਦੀ ਸਹੁਲਤ ਨੂੰ ਧਿਆਨ ਵਿਚ ਰੱਖਦਿਆਂ ਨਗਰ ਕੌਂਸਲ ਵੱਲੋਂ ਨਜਾਇਜ਼ ਕਬਜਿਆਂ ਖਿਲਾਫ ਅਭਿਆਨ ਚਲਾਇਆ ਗਿਆ। ਇਸ ਤਹਿਤ 8 ਲੋਕਾਂ ਦੇ ਚਲਾਨ ਕੀਤੇ ਗਏ ਹਨ। ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਨੇ ਜਾਣਕਾਰੀ ਦਿੱਤੀ ਹੈ ਕਿ ਸੜਕਾਂ ਕਿਨਾਰੇ ਕੁਝ ਲੋਕਾਂ ਵੱਲੋਂ ਕੀਤੇ ਨਜਾਇਜ਼ ਕਬਜਿਆਂ ਕਾਰਨ ਆਮ ਨਾਗਰਿਕਾਂ ਨੂੰ ਮੁਸਕਿਲਾਂ ਆ ਰਹੀਆਂ ਸਨ ਅਤੇ ਆਵਾਜਾਈ ਪ੍ਰਭਾਵਿਤ....
ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਸਾਬੂਆਣਾ ਵਿਖੇ ਲਗਾਇਆ ਗਿਆ ਕਾਨੂੰਨੀ ਸਾਖਰਤਾ ਸੈਮੀਨਾਰ
ਫਾਜਿਲਕਾ 5 ਸਤੰਬਰ : ਮਾਣਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਅਤੇ ਮਾਣਯੋਗ ਜ਼ਿਲਾ ਅਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਜੀ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਅੱਜ ਮਿਤੀ 05.09.2023 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੁਆਰਾ ਸਰਕਾਰੀ ਸੀਨੀਅਰ ਸਕੈਂਡਰੀ ਸਕੂਲ, ਸਾਬੂਆਣਾ ਵਿਖੇ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਅਤੇ ਅਧਿਆਪਕ ਦਿਵਸ ਮਨਾਇਆ। ਇਸ ਸੈਮੀਨਾਰ ਵਿਖੇ ਸਕੂਲ ਦੇ ਬੱਚਿਆਂ ਨੇ ਹਿੱਸਾ ਲਿਆ। ਅਮਨਦੀਪ....
ਗੁਰੂ ਤੋਂ ਬਿਨਾਂ ਅਸੀਂ ਗਿਆਨ ਪ੍ਰਾਪਤ ਨਹੀਂ ਕਰ ਸਕਦੇ : ਐਸਡੀਐਮ ਰਾਏਕੋਟ 
ਅਧਿਆਪਕ ਦਿਵਸ ਤੇ ਭਗਵਾਨ ਮਹਾਂਵੀਰ ਸਕੂਲ ਰਾਏਕੋਟ ਵਿਖੇ ਸਮਾਗਮ ਕਰਵਾਇਆ ਗਿਆ। ਰਾਏਕੋਟ, 05 ਸਤੰਬਰ (ਚਮਕੌਰ ਸਿੰਘ ਦਿਓਲ) : ਅਧਿਆਪਕ ਦਿਵਸ ਤੇ ਅੱਜ ਭਗਵਾਨ ਮਹਾਂਵੀਰ ਸੀਨੀਅਰ ਸੈਕੰਡਰੀ ਸਕੂਲ ਰਾਏਕੋਟ ਵਿਖੇ ਜੇਸੀਆਈ ਦੇ ਸਾਬਕਾ ਜੋਨ ਮੀਤ ਪ੍ਰਧਾਨ ਮੁਹੰਮਦ ਅਖਤਰ ਜੁਬੇਰੀ ਦੀ ਅਗਵਾਈ ਹੇਠ ਸਕੂਲ ਦੇ ਸਾਬਕਾ ਵਿਦਿਆਰਥੀਆਂ ਵੱਲੋਂ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਐਸਡੀਐਮ ਰਾਏਕੋਟ ਗੁਰਬੀਰ ਸਿੰਘ ਕੋਹਲੀ ਨੇ ਸ਼ਿਰਕਤ ਕੀਤੀ। ਸਮਾਗਮ ਦੀ ਸ਼ੁਰੂਆਤ ਪੌਦੇ ਲਗਾ ਕੇ ਕੀਤੀ ਗਈ। ਇਸ ਅਧਿਆਪਕਾਂ....
ਝੋਨੇ ਦੀ ਬਿਨਾਂ ਕੱਦੂ ਕੀਤੇ ਸਿੱਧੀ ਬਿਜਾਈ ਅਪਣਾਉਣ ਵਾਲਾ ਅਗਾਂਹਵਧੂ ਕਿਸਾਨ : ਅਮਰਜੀਤ ਸਿੰਘ ਬਦੇਸ਼ੇ
ਅਮਰਜੀਤ ਸਿੰਘ ਬਦੇਸ਼ੇ ਅਗਾਂਹਵਧੂ ਵਾਤਾਵਰਣ ਪ੍ਰੇਮੀ ਕਿਸਾਨ ਹੈ, ਜੋ ਆਪਣੇ ਪਿੰਡ ਅਤੇ ਇਲਾਕੇ ਦੇ ਕਿਸਾਨਾਂ ਲਈ ਹੈ ਇੱਕ ਪ੍ਰੇਰਨਾ ਦਾ ਸਰੋਤ- ਮਨਵੀਰ ਸਿੰਘ ਮਾਲੇਰਕੋਟਲਾ 04 ਅਗਸਤ : ਪੰਜਾਬ ਸਰਕਾਰ ਅਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਮਾਲੇਰਕੋਟਲਾ ਵੱਲੋਂ ਕੱਦੂ ਕਰਕੇ ਝੋਨੇ ਦੀ ਬਿਜਾਈ ਕਰਨ ਵਾਲ਼ੀ ਰਿਵਾਇਤੀ ਵਿਧੀ ਨੂੰ ਛੱਡ ਕੇ ਝੋਨੇ ਦੀ ਸਿੱਧੀ ਬਿਜਾਈ ਅਪਣਾਉਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਬਹੁਤ ਸਾਰੇ ਕਿਸਾਨ ਬਿਨਾਂ ਕੱਦੂ ਕੀਤੇ ਝੋਨੇ ਦੀ ਸਿੱਧੀ ਬਿਜਾਈ ਕਰਨ ਲੱਗ ਪਏ ਹਨ। ਇਹਨਾਂ....
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 05 ਸਤੰਬਰ ਨੂੰ ਲੱਗੇਗਾ ਪਲੇਸਮੈਂਟ ਕੈਂਪ
ਮਾਨਸਾ, 04 ਸਤੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 05 ਸਤੰਬਰ 2023 ਨੂੰ ਸੈਟਿਨ ਕਰੈਡਿਟਕੇਅਰ ਨੈਟਵਰਕ ਲਿਮਟਡ (Satin Creditcare Network Ltd.) ਅਤੇ ਸ੍ਰੀ ਰਾਮ ਲਾਈਫ ਇੰਸ਼ੋਰੈਂਸ ਕੰਪਨੀ (Shriram Life insurance Company) ਵੱਲੋਂ ਸਰਵਿਸ ਅਫ਼ਸਰਾਂ, ਕੁਆਲਿਟੀ ਅਫ਼ਸਰਾਂ ਅਤੇ ਸੇਲਜ਼ ਐਡਵਾਇਜ਼ਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਪਲੇਸਮੈਂਟ....
ਸਰਫੇਸ ਸੀਡਰ ਮਸ਼ੀਨ ’ਤੇ ਕਿਸਾਨਾਂ ਨੂੰ 40,000 ਅਤੇ ਕਸਟਮਰ ਹਾਇਰਿੰਗ ਸੈਂਟਰ ਦੀ ਖਰੀਦ ’ਤੇ 64,000 ਰੁਪਏ ਦੀ ਸਬਸਿਡੀ ਦੀ ਸੁਵਿਧਾ : ਮੁੱਖ ਖੇਤੀਬਾੜੀ ਅਫ਼ਸਰ
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ ’ਤੇ ਸਬਸਿਡੀ ਹਾਸਲ ਕਰਨ ਲਈ 10 ਸਤੰਬਰ ਤੱਕ ਕਰਨ ਅਪਲਾਈ ਕਿਸਾਨ ਮਾਨਸਾ, 04 ਸਤੰਬਰ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਸਾੜਨ ਦੀ ਬਜਾਇ ਇਸ ਦੇ ਸੁਚੱਜੇ ਪ੍ਰਬੰਧਨ ਲਈ ਪ੍ਰੇਰਿਤ ਕਰਨ ਵਾਸਤੇ ਰਿਆਇਤੀ ਦਰਾਂ ’ਤੇ ਸਰਫੇਸ ਸੀਡਰ ਮਸ਼ੀਨਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਮੁੱਖ ਖੇਤੀਬਾੜੀ ਅਫ਼ਸਰ ਡਾ. ਦਿਲਬਾਗ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਅਤੇ....
ਇੰਡੀਅਨ ਸਵੱਛਤਾ ਲੀਗ 2.0 ਤਹਿਤ ਜ਼ਿਲ੍ਹੇ ਅੰਦਰ 2 ਅਕਤੂਬਰ ਤੱਕ ਕਰਵਾਈਆਂ ਜਾਣਗੀਆਂ ਸਵੱਛਤਾ ਗਤੀਵਿਧੀਆਂ : ਏ.ਡੀ.ਸੀ
ਸਵੱਛਤਾ ਮੁਹਿੰਮ ਤਹਿਤ ਲੋਕਾਂ ਨੂੰ ਘਰਾਂ ਅਤੇ ਆਲੇ ਦੁਆਲੇ ਦੀ ਸਾਫ਼ ਸਫ਼ਾਈ ਰੱਖਣ ਲਈ ਕੀਤਾ ਜਾਵੇਗਾ ਜਾਗਰੂਕ ਗਤੀਵਿਧੀਆਂ ਦੌਰਾਨ ਸੈਨੀਟੇਸ਼ਨ ਵਰਕਰਾਂ ਦਾ ਕਰਵਾਇਆ ਜਾਵੇਗਾ ਸਿਹਤ ਗਰੁੱਪ ਬੀਮਾ ਮਾਨਸਾ, 04 ਸਤੰਬਰ : ਭਾਰਤ ਸਰਕਾਰ ਵੱਲੋਂ 04 ਸਤੰਬਰ ਤੋਂ 02 ਅਕਤੂਬਰ 2023 ਤੱਕ ਪੂਰੇ ਦੇਸ਼ ਵਿੱਚ ਚਲਾਈ ਜਾ ਰਹੀ ਇੰਡੀਅਨ ਸਵੱਛਤਾ ਲੀਗ 2.0 ਮੁਹਿੰਮ ਤਹਿਤ ਕੀਤੀਆਂ ਜਾਣ ਵਾਲੀਆਂ ਵੱਖ—ਵੱਖ ਗਤੀਵਿਧੀਆਂ ਬਾਰੇ ਵਧੀਕ ਡਿਪਟੀ ਕਮਿਸ਼ਨਰ (ਜ) ਮਾਨਸਾ ਸ਼੍ਰੀ ਰਵਿੰਦਰ ਸਿੰਘ ਵੱਲੋਂ ਜਿਲ੍ਹਾ ਮਾਨਸਾ ਅਧੀਨ ਆਉਂਦੀਆਂ....
ਖੇਡਾਂ ਵਤਨ ਪੰਜਾਬ ਦੀਆਂ-2023, ਚੌਥੇ ਦਿਨ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰ
ਕਬੱਡੀ, ਰੱਸਾ ਕੱਸੀ, ਐਥਲੇਟਿਕਸ, ਖੋ-ਖੋ ਅਤੇ ਵਾਲੀਬਾਲ ਦੇ ਹੋਏ ਦਿਲਚਸਪ ਮੁਕਾਬਲੇ ਮਾਨਸਾ, 04 ਸਤੰਬਰ : ਪੰਜਾਬ ਸਰਕਾਰ ਦੇ ਖੇਡ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋੋ ਖੇਡਾਂ ਵਤਨ ਪੰਜਾਬ ਦੀਆਂ 2023 ਤਹਿਤ ਬਲਾਕ ਪੱਧਰੀ ਖੇਡਾਂ ਦੇ ਚੌਥੇ ਦਿਨ ਸਾਰੇ ਬਲਾਕਾਂ ਦੇ ਅੰਡਰ-17 ਅਤੇ 21 ਦੇ ਖੇਡ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਲਾਕ ਬੁਢਲਾਡਾ ਐਥਲੇਟਿਕਸ ਅੰਡਰ-21 ਸਾਲ ਲੜਕਿਆਂ 5000 ਮੀਟਰ ਵਿਚ ਗੁਲਾਬ ਸਿੰਘ ਟਾਹਲੀਆਂ ਨੇ....
ਪਰਾਲੀ ਦੇ ਨਿਪਟਾਰੇ ਲਈ ਸਰਫੇਸ ਸੀਡਰ 'ਤੇ ਸਬਸਿਡੀ ਹਾਸਲ ਕਰਨ ਲਈ ਕਿਸਾਨ 10 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ
ਵਿਅਕਤੀਗਤ ਕਿਸਾਨਾਂ ਨੂੰ ਸਰਫੇਸ ਸੀਡਰ ਦੀ ਖਰੀਦ 'ਤੇ 40 ਹਜ਼ਾਰ ਰੁਪਏ ਅਤੇ ਕਸਟਮਰ ਹਾਇਰਿੰਗ ਸੈਂਟਰ ਨੂੰ ਮਿਲੇਗੀ 64 ਹਜ਼ਾਰ ਰੁਪਏ ਸਬਸਿਡੀ ਕਿਸਾਨਾਂ ਨੂੰ ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕੀਤੀ ਅਪੀਲ ਫਾਜ਼ਿਲਕਾ, 4 ਸਤੰਬਰ : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀ ਬਜਾਏ ਇਸ ਦੇ ਪ੍ਰਬੰਧਨ ਲਈ ਸੁਚੱਜੀ ਵਿਧੀ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਕਿਸਾਨਾਂ ਨੂੰ ਰਿਆਇਤੀ ਦਰਾਂ 'ਤੇ ਸਰਫੇਸ ਸੀਡਰ....
6 ਸਤੰਬਰ ਦਿਨ ਬੁੱਧਵਾਰ ਨੂੰ ਐਲ.ਆਈ.ਸੀ. ਏਜੰਟ ਦੇ ਸਪੈਸ਼ਲ ਬੈਚ ਲਈ ਰੋਜਗਾਰ ਮੇਲੇ ਦਾ ਆਯੋਜਨ
ਫਾਜ਼ਿਲਕਾ, 4 ਸਤੰਬਰ : ਨੌਜਵਾਨਾ ਨੂੰ ਵੱਧ ਤੋਂ ਵੱਧ ਰੋਜਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਲਗਾਤਾਰ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ। ਇਸੇ ਤਹਿਤ ਐਲ.ਆਈ.ਸੀ. ਏਜੰਟ ਦੇ ਸਪੈਸ਼ਲ ਬੈਚ ਲਈ ਦਰਖਾਸਤਾਂ ਦੀ ਮੰਗ ਕੀਤੀ ਗਈ ਹੈ ਜਿਸ ਤਹਿਤ ਚਾਹਵਾਨ ਉਮੀਦਵਾਰ 6 ਸਤੰਬਰ ਦਿਨ ਬੁੱਧਵਾਰ ਨੂੰ ਲਗਾਏ ਜਾ ਰਹੇ ਰੋਜਗਾਰ ਮੇਲੇ ਵਿਚ ਸ਼ਿਰਕਤ ਕਰ ਸਕਦੇ ਹਨ। ਇਹ ਜਾਣਕਾਰੀ ਪਲੈਸਮਟ ਅਫਸਰ ਸ੍ਰੀ ਰਾਜ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ....
ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਇੱਕ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇ : ਡਿਪਟੀ ਕਮਿਸ਼ਨਰ
ਕਿਹਾ, ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਜ਼ਿਲ੍ਹੇ ਦੇ ਕਿਸਾਨਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਦੇ ਯੋਗ ਪ੍ਰਬੰਧਨ ਲਈ ਗਊਸ਼ਾਲਾਵਾਂ, ਉਦਯੋਗਪਤੀਆਂ ਅਤੇ ਖੇਤੀਬਾੜੀ ਦੇ ਪ੍ਰਬੰਧਕਾਂ ਨਾਲ ਕੀਤੀ ਵਿਸ਼ੇਸ਼ ਬੈਠਕ ਫਾਜ਼ਿਲਕਾ 4 ਸਤੰਬਰ : ਝੋਨੇ ਦੀ ਪਰਾਲੀ ਦੇ ਪ੍ਰਬੰਧਨ ਅਤੇ ਨਿਪਟਾਰੇ ਲਈ ਜ਼ਿਲ੍ਹੇ ਵਿੱਚ ਇੱਕ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇ ਕਿਉਂਕਿ ਝੋਨੇ ਦੀ ਕਟਾਈ ਦਾ ਸੀਜ਼ਨ ਵੀ ਨੇੜੇ ਆ ਰਿਹਾ ਹੈ। ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨੂੰ ਅੱਗ ਲੱਗਣ ਤੋਂ....