ਕਿਹਾ! 11.50 ਲੱਕ ਰੁਪਏ ਦੀ ਲਾਗਤ ਨਾਲ ਵਸਨੀਕਾਂ ਨੂੰ ਪਾਣੀ ਦੀ ਕਿੱਲਤ ਤੋਂ ਮਿਲੇਗਾ ਛੁਟਕਾਰਾ* ਬੀਤੇ 15 ਸਾਲਾਂ ਤੋਂ ਇਲਾਕੇ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਝੂਜ ਰਹੇ ਸਨ – ਰਾਜਿੰਦਰ ਪਾਲ ਕੌਰ ਛੀਨਾ ਲੁਧਿਆਣਾ, 30 ਅਗਸਤ : ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਸਥਾਨਕ ਵਾਰਡ ਨੰਬਰ 34 ਅਧੀਨ ਸੁੰਦਰ ਨਗਰ ਵਿਖੇ ਪੀਣ ਵਾਲੇ ਪਾਣੀ ਦੇ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ ਗਿਆ ਜਿਸ 'ਤੇ ਕਰੀਬ ਸਾਢੇ ਗਿਆਰਾਂ ਲੱਖ ਰੁਪਏ ਦੀ ਲਾਗਤ ਆਈ ਹੈ। ਵਿਧਾਇਕ ਛੀਨਾ ਨੇ....
ਮਾਲਵਾ
ਸਮੂਹ ਕਾਰਜਸਾਧਕ ਅਫਸਰਾਂ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਸੰਗਰੂਰ, 30 ਅਗਸਤ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਡੇਂਗੂ ਦੇ ਵਧ ਰਹੇ ਕੇਸਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਤਾਲਮੇਲ ਕਰਕੇ ਲਾਰਵੇ ਦੀ ਚੈਕਿੰਗ ਲਈ ਚੌਕਸੀ ਵਧਾਉਣ ਦੇ ਆਦੇਸ਼ ਦਿੱਤੇ ਹਨ। ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਰਵਾ ਪਾਏ ਜਾਣ ’ਤੇ ਚਲਾਨ....
24 ਚਲਾਨ ਅਤੇ 4 ਵਾਹਨ ਕੀਤੇ ਇੰਪਾਊਂਡ ਸੰਗਰੂਰ, 30 ਅਗਸਤ : ਸੜਕ ਸੁਰੱਖਿਆ ਨਿਯਮਾਂ ਦੀ ਅਣਦੇਖੀ ਕਰਨ ਵਾਲੇ ਵਾਹਨ ਚਾਲਕਾਂ ਖਿਲਾਫ਼ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚਲਾਈ ਮੁਹਿੰਮ ਤਹਿਤ ਅੱਜ ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ ਡਾ. ਵਿਨੀਤ ਕੁਮਾਰ ਵੱਲੋਂ ਵੱਖ ਵੱਖ ਵਾਹਨਾਂ ਦੀ ਜਾਂਚ ਕਰਦਿਆਂ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੱਤਰ ਆਰ.ਟੀ.ਏ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਿਛਲੇ ਕਈ ਮਹੀਨਿਆਂ ਤੋਂ 24 ਘੰਟੇ ਚੌਕਸੀ ਜਾਰੀ ਰੱਖੀ....
9 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ ਸੰਗਰੂਰ, 30 ਅਗਸਤ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਦੀ ਤਿਮਾਹੀ ਮੀਟਿੰਗ ਰਾਜਿੰਦਰ ਸਿੰਘ ਰਾਏ ਜ਼ਿਲ੍ਹਾ ਅਤੇ ਸੈਸ਼ਨ ਜੱਜ, ਸੰਗਰੂਰ ਦੀ ਪ੍ਰਧਾਨਗੀ ਹੇਠ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਏਜੰਡਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਮੀਡੀਆ ਕਵਰੇਜ਼, ਕਾਨੂੰਨੀ ਜਾਗਰੂਕਤਾ ਕੈਂਪਾਂ ਨੂੰ ਵੱਧ ਤੋਂ ਵੱਧ ਲਗਾਉਣਾ ਅਤੇ 09 ਸਤੰਬਰ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵਿਚਾਰ ਵਟਾਂਦਰਾ ਕਰਨਾ ਸੀ। ਇਸ....
ਜ਼ਿਲ੍ਹਾ ਪੱਧਰੀ ਸੱਭਿਆਚਾਰਕ ਪ੍ਰੋਗਰਾਮ ਵਿੱਚ ਲੱਗਣਗੇ ਸਰਕਾਰੀ ਵਿਭਾਗਾਂ ਤੋਂ ਇਲਾਵਾ ਸੈਲਫ਼ ਹੈਲਪ ਗਰੁੱਪਾਂ ਦੇ ਸਟਾਲ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੀਤਾ ਦਰਸ਼ੀ ਵੱਲੋਂ ਵਿਭਾਗਾਂ ਨਾਲ ਹੰਗਾਮੀ ਮੀਟਿੰਗ ਮੋਗਾ ਦੀਆਂ ਔਰਤਾਂ/ਲੜਕੀਆਂ ਨੂੰ ਸੱਭਿਆਚਾਰਕ ਪਹਿਰਾਵੇ ਵਿੱਚ ਸ਼ਮੂਲੀਅਤ ਕਰਕੇ ਪ੍ਰੋਗਰਾਮ ਦਾ ਸ਼ਿੰਗਾਰ ਬਣਨ ਦੀ ਕੀਤੀ ਅਪੀਲ ਮੋਗਾ, 30 ਅਗਸਤ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ 1 ਸਤੰਬਰ, 2023 ਨੂੰ ਇੱਕ ਵਿਲੱਖਣ ਰੰਗਾਰੰਗ ਸੱਭਿਆਚਾਰਕ ਸਮਾਗਮ ਦਾ ਆਯੋਜਨ ਸਰਕਾਰੀ....
ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ ਪੁਰਾਤਨ ਵਿਰਾਸਤ ਨੂੰ ਸੰਭਾਲਣਾ ਸਾਡੀ ਸਭ ਦੀ ਜ਼ਿੰਮੇਵਾਰੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਸੋਲਰ ਸਿਸਟਮ ਦਾ ਉਦਘਾਟਨ ਕੀਤਾ ਗੁਰਦੂਆਰਾ ਜੋਤੀ ਸਰੂਪ ਸਾਹਿਬ ਤੇ ਗੁਰਦੂਆਰਾ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਦੀਵਾਨ ਟੋਡਰ ਮੱਲ ਦੀ ਹਵੇਲੀ ਦਾ ਲਿਆ ਜਾਇਜ਼ਾ ਫ਼ਤਹਿਗੜ੍ਹ ਸਾਹਿਬ 30 ਅਗਸਤ : ਫ਼ਤਹਿਗੜ੍ਹ ਸਾਹਿਬ ਦੀ ਧਰਤੀ ਦੁਨੀਆਂ ਭਰ....
ਡਿਪਟੀ ਕਮਿਸ਼ਨਰ ਵਲੋਂ ਵੱਖ - ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਬਰਨਾਲਾ, 30 ਅਗਸਤ : ਜ਼ਿਲ੍ਹਾ ਬਰਨਾਲਾ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਮਿਲੇ ਹੁੰਗਾਰੇ ਨੂੰ ਦੇਖਦੇ ਹੋਏ ਕੈਬਨਿਟ ਮੰਤਰੀ ਗੁਰਮੀਤ ਸਿੰਘ Meet Hayer ਦੇ ਦਿਸ਼ਾ - ਨਿਰਦੇਸ਼ਾਂ ਤਹਿਤ ਪੰਜਵੇਂ ਪੜਾਅ ਤਹਿਤ ਹੋਰ ਆਮ ਆਦਮੀ ਕਲੀਨਿਕ ਖੋਲ੍ਹਣ ਦੀ ਤਿਆਰੀ ਹੈ। ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵਲੋਂ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਪਣੇ ਦਫ਼ਤਰ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ....
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਨਾ ਸਾੜਨ ਪ੍ਰਤੀ ਵੱਡੀ ਜਾਗਰੂਕਤਾ ਮੁਹਿੰਮ ਆਰੰਭ ਕਰਨ ਦੇ ਹੁਕਮ ਫਾਜਿ਼ਲਕਾ, 30 ਅਗਸਤ : ਫਾਜਿ਼ਲਕਾ ਜਿ਼ਲ੍ਹੇ ਦੇ ਝੋਨੇ ਦੀ ਕਾਸਤ ਕਰਨ ਵਾਲੇ ਪਿੰਡਾਂ ਵਿਚ ਵਿਦਿਆਰਥੀ ਵਾਤਾਵਰਨ ਮਿੱਤਰ ਬਣਾਏ ਜਾਣਗੇ ਜ਼ੋ ਕਿ ਆਪਣੇ ਮਾਪਿਆਂ ਅਤੇ ਪਿੰਡ ਦੇ ਹੋਰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਣਗੇ। ਇਹ ਜਾਣਕਾਰੀ ਫਾਜਿਲ਼ਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਝੋਨੇ ਦੀ ਪਰਾਲੀ ਸਾੜਨ ਖਿਲਾਫ ਇਕ ਵੱਡੀ ਜਾਗਰੂਕਤਾ ਮੁਹਿੰਮ ਦੀ ਜਿ਼ਲ੍ਹੇ ਵਿਚ ਸ਼ੁਰੂਆਤ....
ਡੀ.ਸੀ ਨੂੰ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਲਈ ਕਿਹਾ ਫ਼ਰੀਦਕੋਟ 30 ਅਗਸਤ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਨਸ਼ਿਆਂ ਦੀ ਰੋਕਥਾਮ, ਨਜਾਇਜ਼ ਕਬਜ਼ੇ ਹਟਾਉਣ,ਭ੍ਰਿਸ਼ਟਾਚਾਰ ਨੂੰ ਨੱਥ ਪਾਉਣ, ਸ਼ਹਿਰ ਅਤੇ ਹਲਕੇ ਦੀ ਡਿਵੈਲਪਮੈਂਟ ਸਬੰਧੀ ਲੰਮਾ ਸਮਾਂ ਵਿਚਾਰ ਚਰਚਾ ਕਰਕੇ ਇਹਨਾਂ ਮਸਲਿਆਂ ਦੇ ਸਾਰਥਿਕ ਹੱਲ ਲਈ ਚੱਲ ਰਹੀ ਮੁਹਿੰਮ ਨੂੰ ਹੋਰ ਤੇਜ਼ ਕਰਨ ਸਬੰਧੀ ਅੱਜ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਡਿਪਟੀ ਕਮਿਸ਼ਰ ਸ੍ਰੀ ਵਿਨੀਤ ਕੁਮਾਰ, ਜਿਲਾ ਪੁਲਿਸ ਮੁਖੀ ਸ.ਹਰਜੀਤ ਸਿੰਘ....
ਰਾਏਕੋਟ, 30 ਅਗਸਤ ( ਚਮਕੌਰ ਸਿੰਘ ਦਿਓਲ) : ਨੇੜਲੇ ਪਿੰਡ ਰਾਮਗੜ੍ਹ ਸਿਵੀਆਂ ਵਿਖੇ 4-5 ਸਾਲ ਪਹਿਲਾਂ ਮਨਰੇਗਾ ਵੱਲੋਂ ਲਗਾਏ ਗਏ ਦਰੱਖਤਾਂ ਨੂੰ ਇੱਕ ਕਿਸਾਨ ਵੱਲੋਂ ਨਜਾਇਜ ਤੌਰ ਤੇ ਵੱਢ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਦਰੱਖਤ ਕੱਟੇ ਜਾਣ ਦੀ ਵੀਡੀਓ ਸ਼ੋਸ਼ਲ ਮੀਡੀਆ ਤੇ ਵੀ ਵਾਇਰਲ ਹੋਈ ਸੀ ਅਤੇ ਪਿੰਡ ਰਾਮਗੜ੍ਹ ਸਿਵੀਆਂ ਦੀ ਪੰਚਾਇਤ ਵੱਲੋਂ ਇਸ ਸਬੰਧੀ ਲਿਖਤੀ ਸਿਕਾਇਤ ਬੀਡੀਪੀਓ ਨੂੰ ਦਿੱਤੀ ਗਈ ਸੀ, ਪਰ ਤਕਰੀਬਨ ਇੱਕ ਮਹੀਨਾ ਬੀਤ ਜਾਣ ਤੋਂ ਬਾਅਦ ਵੀ ਪ੍ਰਸ਼ਾਸ਼ਨ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ, ਜਿਸ....
ਖੰਨਾ, 29 ਅਗਸਤ : ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਖੰਨਾ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਕਰੀਬ 4 ਕੁਇੰਟਲ ਭੁੱਕੀ ਬਰਾਮਦ ਕਰਕੇ 4 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਇਨ੍ਹਾਂ ਵਿਚ ਇਕ ਔਰਤ ਵੀ ਸ਼ਾਮਲ ਹੈ। ਪੁਲਿਸ ਨੇ ਦਸਿਆ ਕਿ ਇਕ ਟਰੱਕ ਅਤੇ ਕਾਰ ਵਿਚ ਨਸ਼ੇ ਦੀ ਖੇਪ ਲਿਜਾਈ ਜਾ ਰਹੀ ਸੀ, ਪੁਲਿਸ ਨੇ ਨਾਕਿਆਂ ਉਤੇ ਚੈਕਿੰਗ ਦੌਰਾਨ ਇਨ੍ਹਾਂ ਨੂੰ ਕਾਬੂ ਕੀਤਾ ਹੈ। ਐਸ.ਐਸ.ਪੀ. ਅਮਨੀਤ ਕੌਂਡਲ ਨੇ ਦਸਿਆ ਕਿ ਖੰਨਾ ਦੇ ਡੀ.ਐਸ.ਪੀ. ਰਾਜੇਸ਼....
'ਖੇਡਾਂ ਵਤਨ ਪੰਜਾਬ ਦੀਆਂ' ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡ-ਆਕਾਰੀ ਖੇਡ ਸਮਾਗਮ ਦਾ ਕੀਤਾ ਉਦਘਾਟਨ ਖੇਡ ਮੇਲਾ ਸੂਬੇ ਦੀ ਖੇਡਾਂ ਦੇ ਖੇਤਰ ਵਿਚ ਪੁਰਾਣੀ ਸ਼ਾਨ ਨੂੰ ਬਹਾਲ ਕਰਨ ਲਈ ਇਕ ਪ੍ਰੇਰਕ ਵਜੋਂ ਕੰਮ ਕਰੇਗਾ : ਮੁੱਖ ਮੰਤਰੀ ਬਠਿੰਡਾ, 29 ਅਗਸਤ : ਸ਼ਹੀਦ ਭਗਤ ਸਿੰਘ ਸਟੇਡੀਅਮ 'ਚ ਅੱਜ ਦੇਸ਼ ਦੇ ਸਭ ਤੋਂ ਵੱਡੇ ਖੇਡ ਮੇਲੇ 'ਖੇਡਾਂ ਵਤਨ ਪੰਜਾਬ ਦੀਆਂ' ਦੇ ਦੂਜੇ ਸੀਜ਼ਨ ਦੀ ਸ਼ਾਨਦਾਰ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ....
ਮੁੱਖ ਮੰਤਰੀ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਲਈ ਆਏ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਕਾਰਕੁਨਾਂ ਨੂੰ ਪੁਲਿਸ ਨੇ ਰੋਕਿਆ
ਬਠਿੰਡਾ, 29 ਅਗਸਤ : ‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2’ ਦੇ ਉਦਘਾਟਨ ਲਈ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਦਾ ਕਾਲੇ ਝੰਡਿਆਂ ਨਾਲ ਵਿਰੋਧ ਕਰਨ ਲਈ ਆਏ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਕਾਰਕੁਨਾਂ ਨੂੰ ਅੱਜ ਬਠਿੰਡਾ ਪੁਲਿਸ ਨੇ ਪੂਰੀ ਤਾਕਤ ਨਾਲ ਰੋਕ ਲਿਆ ਅਤੇ ਅੱਗੇ ਨਾ ਵਧਣ ਦਿੱਤਾ। ਪੁਲਸ ਦੀ ਇਸ ਕਾਰਵਾਈ ਤੋਂ ਭੜਕੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਖਿਲਾਫ਼ ਜ਼ਬਰਦਸਤ ਨਾਅਰੇਬਾਜ਼ੀ ਕਰਕੇ ਆਪਣੀ ਭੜਾਸ ਕੱਢੀ। ਠੇਕਾ ਮੁਲਾਜ਼ਮਾ ਆਗੂਆਂ ਦਾ ਕਹਿਣਾ ਸੀ ਕਿ ਜਦੋਂ ਤੱਕ ਉਹਨਾਂ....
ਨਗਰ ਕੌਂਸਲ ਚੋਣਾਂ ਚ ਧੱਕੇਸ਼ਾਹੀ ਬਰਦਾਸ਼ਤ ਨਹੀਂ : ਰਾਜਾ ਵੜਿੰਗ ਮੁੱਲਾਂਪੁਰ ਦਾਖਾ, 29 ਅਗਸਤ(ਸਤਵਿੰਦਰ ਸਿੰਘ ਗਿੱਲ) : ਵਿਧਾਨ ਸਭਾ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸਿੰਘ ਸੰਧੂ ਦੀ ਹਾਜ਼ਰੀ ਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਲਾਂਪੁਰ ਦਾਖਾ ਪੁੱਜੇ।ਇਸ ਮੌਕੇ ਕੈਪਟਨ ਸੰਦੀਪ ਸਿੰਘ ਸੰਧੂ ਨੇ ਸ਼ਹਿਰ ਤਕਰੀਬਨ ਸਾਰੇ ਕੌਂਸਲਰਾਂ ਨਾਲ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਮੀਟਿੰਗ ਕਰਵਾਈ ਤੇ ਇਸ ਮੌਕੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਆਉਣ ਵਾਲੀਆਂ ਨਗਰ....
ਮੁੱਲਾਂਪੁਰ ਦਾਖਾ, 29 ਅਗਸਤ (ਸਤਵਿੰਦਰ ਸਿੰਘ ਗਿੱਲ) : ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਮੋਟਰਾਂ 'ਤੇ ਫਲਦਾਰ ਬੂਟੇ ਲਗਾਉਣਾ ਸ਼ਲਾਘਾਯੋਗ ਉਪਰਾਲਾ ਹੈ ਜਿਸ ਨਾਲ ਜਿੱਥੇ ਕਿਸਾਨਾਂ ਦੇ ਪਰਿਵਾਰਾਂ ਨੂੰ ਲਾਭ ਹੋਵੇਗਾ ਉੱਥੇ ਉਨ੍ਹਾਂ ਨੂੰ ਤਾਜ਼ੇ ਫਲ ਖਾਣ ਲਈ ਉਪਲਬਧ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਹਾਂਨਗਰ ਲੁਧਿਆਣਾ ਦੇ ਲਹਿੰਦੇ ਪਾਸੇ ਪੈਂਦੇ ਪਿੰਡ ਝਮਟ ਦੇ ਵਸਨੀਕ ਅਤੇ ਪਰਵਾਸੀ ਭਾਰਤੀ, ਉੱਘੇ ਸਮਾਜ ਸੇਵੀ ਕਿਸਾਨ ਸਰਦਾਰ ਮਨਜੀਤ ਸਿੰਘ ਝਮਟ ਨੇ ਉਸ ਸਮੇਂ ਕੀਤਾ ਜਦੋਂ ਉਨ੍ਹਾਂ ਦੀ ਮੋਟਰ ਤੇ....