ਮਾਲਵਾ

ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਟੂਰਨਾਮੈਂਟ
ਹੁਣ 01 ਤੋਂ 09 ਸਤੰਬਰ ਤੱਕ ਹੋਣਗੇ-ਜ਼ਿਲ੍ਹਾ ਖੇਡ ਅਫ਼ਸਰ ਮਾਨਸਾ, 29 ਅਗਸਤ : ਖੇਡ ਵਿਭਾਗ ਪੰਜਾਬ ਵੱਲੋੋ ਖੇਡਾਂ ਵਤਨ ਪੰਜਾਬ ਦੀਆਂ-2023 ਅਧੀਨ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਤਹਿਤ ਬਲਾਕ ਪੱਧਰੀ ਟੂਰਨਾਂਮੈਂਟ 01 ਸਤੰਬਰ ਤੋੋਂ 09 ਸਤੰਬਰ 2023 ਤੱਕ ਜ਼ਿਲ੍ਹਾ ਮਾਨਸਾ ਦੇ 5 ਬਲਾਕਾਂ ਵਿਚ ਕਰਵਾਏ ਜਾ ਰਹੇ ਹਨ। ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਬਲਾਕ ਪੱਧਰੀ ਟੂਰਨਾਂਮੈਟ ਵਿਚ ਅਥਲੈਟਿਕਸ, ਵਾਲੀਬਾਲ (ਸਮੈਸਿੰਗ ਤੇ....
ਕੌਮਾਂਤਰੀ ਖੇਡ ਦਿਵਸ ਮੌਕੇ ਡਿਪਟੀ ਕਮਿਸ਼ਨਰ ਨੇ ਈਕੋ ਵਹੀਲਰ ਸਾਈਕਲ ਗਰੁੱਪ ਨਾਲ 30 ਕਿਲੋਮੀਟਰ ਸਾਈਕਲ ਰਾਈਡ ਲਗਾਈ
ਗਰੁੱਪ ਵਿਚ ਕੀਤੀ ਜਾਂਦੀ ਸਾਈਕਲ ਰਾਈਡ ਸਮਾਜ ਵਿਚ ਸਿਹਤ ਪ੍ਰਤੀ ਚੰਗਾ ਸੁਨੇਹਾ-ਡਿਪਟੀ ਕਮਿਸ਼ਨਰ ਲੜਕਿਆਂ ਦੇ ਨਾਲ-ਨਾਲ ਲੜਕੀਆਂ ਨੂੰ ਵੀ ਸਾਈਕਲ ਰਾਈਡ ਦਾ ਹਿੱਸਾ ਬਣਨ ਦੀ ਅਪੀਲ ਮਾਨਸਾ, 29 ਅਗਸਤ : ਕੌਮਾਂਤਰੀ ਖੇਡ ਦਿਵਸ ਮੌਕੇ ਈਕੋ ਵਹੀਲਰ ਸਾਈਕਲ ਗਰੁੱਪ ਵੱਲੋਂ ਮਾਨਸਾ ਤਿੰਨ ਕੋਨੀ ਤੋਂ ਪਿੰਡ ਭਾਈ ਦੇਸਾ ਤੱਕ ਲਗਭਗ 30 ਕਿਲੋਮੀਟਰ ਸਾਈਕਲ ਰਾਈਡ ਲਗਾਈ ਗਈ, ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਕਲੱਬ ਦੇ ਕਰੀਬ 60 ਮੈਂਬਰਾਂ ਨਾਲ ਸਾਈਕਲ ਰਾਈਡ ਵਿਚ ਭਾਗ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ....
ਸ਼ਹੀਦ ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਭੋਗ 'ਤੇ ਸਪੀਕਰ ਸੰਧਵਾਂ ਨੇ ਪਹੁੰਚ ਕੇ ਸ਼ਰਧਾ ਦੇ ਫੁੱਲ ਕੀਤੇ ਭੇਂਟ
ਫਰੀਦਕੋਟ 29 ਅਗਸਤ : ਪਿੰਡ ਸਿਰਸੜੀ ਦੇ ਭਾਰਤੀ ਸੈਨਾ ਦੇ ਨਾਇਬ ਸੂਬੇਦਾਰ ਰਮੇਸ਼ ਲਾਲ ਜੋ ਕਿ ਲੇਹ ਵਿਖੇ ਇੱਕ ਹਾਦਸੇ ਦੌਰਾਨ ਸ਼ਹੀਦ ਹੋ ਗਏ ਸਨ, ਦੀ ਅੰਤਿਮ ਅਰਦਾਸ ਮੌਕੇ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਹੁੰਚ ਕੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਬੋਲਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਨਾਇਬ ਸੂਬੇਦਾਰ ਰਮੇਸ਼ ਲਾਲ ਦੀ ਬੇਵਕਤੀ ਮੌਤ ਬਹੁਤ ਵੱਡਾ ਘਾਟਾ ਹੈ, ਜੋ ਕਿ ਪੂਰਾ ਤਾਂ ਨਹੀਂ ਕੀਤਾ ਜਾ ਸਕਦਾ ਪਰ....
'ਆਪ' ਨਾ ਸਿਰਫ਼ ਆਪਣੇ ਚੋਣ ਵਾਅਦੇ ਪੂਰੇ ਕਰਨ 'ਚ ਨਾਕਾਮ ਰਹੀ ਹੈ, ਸਗੋਂ ਇਹ ਪ੍ਰਚਾਰ 'ਬਦਲਾਅ' ਨੂੰ ਪੇਸ਼ ਕਰਨ, ਕਾਨੂੰਨ ਦੀ ਵਿਵਸਥਾ ਨੂੰ ਕਾਇਮ ਰੱਖਣ 'ਚ ਵੀ ਨਾਕਾਮ ਹੈ : ਰਾਜਾ ਵੜਿੰਗ
ਫਿਰੋਜ਼ਪੁਰ, 28 ਅਗਸਤ : ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਹੜ੍ਹ ਪੀੜਤਾਂ ਨੂੰ ਮੁਆਵਜਾ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਤੇ ਵਰਕਰਾਂ ਵੱਲੋਂ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਪਾਰਟੀ ਦੀ ਸਰਕਾਰ ਵੱਲੋਂ ਪਹਿਲਾਂ ਤਾਂ ਆਫਤ ਨਾ ਨਜਿੱਠਣ ‘ਚ ਦੇਰੀ ਕੀਤੀ ਤੇ ਹੁਣ ਲੋਕਾਂ ਨੂੰ ਮੁਆਵਜਾ ਦੇਣ ਵਿੱਚ ਵੀ ਸਰਕਾਰ ਦੀ ਕਰ....
ਜ਼ਿਲ੍ਹਾ ਭਾਸ਼ਾ ਦਫ਼ਤਰ ਮੋਹਾਲੀ ਵਿਖੇ ‘ਅੱਖਰ ਅੱਖਰ ਲੋਅ’ ਪੁਸਤਕ ’ਤੇ ਵਿਚਾਰ ਚਰਚਾ ਕਰਵਾਈ ਗਈ
ਐਸ.ਏ.ਐਸ.ਨਗਰ, 28 ਅਗਸਤ : ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਅਤੇ ਕਵੀ ਮੰਚ (ਰਜਿ.) ਮੋਹਾਲੀ ਵੱਲੋਂ ਅੱਜ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਹੜੇ ਗੁਰਪ੍ਰੀਤ ਕੌਰ ਸੈਣੀ ਦੀ ਪੁਸਤਕ ‘ਅੱਖਰ ਅੱਖਰ ਲੋਅ’ ਨੂੰ ਲੋਕ ਅਰਪਣ ਕਰਨ ਮੌਕੇ ਵਿਚਾਰ ਚਰਚਾ ਆਯੋਜਿਤ ਕੀਤੀ ਗਈ। ਸਮਾਗਮ ਦੇ ਆਰੰਭ ਵਿੱਚ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਦਵਿੰਦਰ ਸਿੰਘ ਬੋਹਾ ਵੱਲੋਂ ਸਮੂਹ ਪ੍ਰਧਾਨਗੀ ਮੰਡਲ, ਸਾਹਿਤਕਾਰਾਂ ਅਤੇ ਪਤਵੰਤੇ ਸੱਜਣਾਂ ਨੂੰ ‘ਜੀ ਆਇਆਂ ਨੂੰ’ ਕਹਿੰਦਿਆਂ....
ਏ.ਡੀ.ਸੀ. ਵੱਲੋਂ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓ ਪੀ ਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ
ਐਸ.ਏ.ਐਸ ਨਗਰ, 28 ਅਗਸਤ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਦੱਸਿਆ ਕਿ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਕੰਸਲਟੈਂਸੀ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਸਰਜ਼ ਵਿਕਟੋਰੀਆ ਗਾਈਡਲਾਈਨਜ਼ (ਓਪੀਸੀ) ਪ੍ਰਾਈਵੇਟ ਲਿਮਟਿਡ ਐਸ....
ਐਸ.ਏ.ਐਸ.ਨਗਰ ਵਿੱਚ 12 'ਮਾਡਲ ਫੇਅਰ ਪ੍ਰਾਈਸ' ਦੁਕਾਨਾਂ ਖੋਲ੍ਹੀਆਂ ਜਾਣਗੀਆਂ - ਡੀ ਸੀ ਆਸ਼ਿਕਾ ਜੈਨ
ਰਾਸ਼ਨ ਡਿਪੂਆਂ ਤੋਂ ਵਾਂਝੇ ਖੇਤਰਾਂ ਨੂੰ ਦਿੱਤੀ ਜਾਵੇਗੀ ਤਰਜੀਹ ਡੀ ਸੀ ਨੇ ਐਸ ਡੀ ਐਮਜ਼ ਨੂੰ ਕੱਲ੍ਹ ਤੱਕ ਪ੍ਰਤੀ ਬਲਾਕ ਤਿੰਨ ਤੋਂ ਪੰਜ ਪਿੰਡਾਂ ਦੀ ਸ਼ਨਾਖ਼ਤ ਕਰਨ ਲਈ ਕਿਹਾ ਐਸ.ਏ.ਐਸ.ਨਗਰ, 28 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਰਕਫੈੱਡ ਰਾਹੀਂ ਵੱਖ-ਵੱਖ ਜ਼ਿਲ੍ਹਿਆਂ ਵਿੱਚ 'ਮਾਡਲ ਫੇਅਰ ਪ੍ਰਾਈਸ' ਦੁਕਾਨਾਂ ਸਥਾਪਤ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਆਉਣ ਵਾਲੇ ਦਿਨਾਂ ਵਿੱਚ ਘੱਟੋ-ਘੱਟ 12 'ਮਾਡਲ ਫੇਅਰ ਪ੍ਰਾਈਸ....
ਗੁਰਦਾਸਪੁਰ ਦੇ ਨਵੇਂ ਬੱਸ ਅੱਡੇ ਦੀ ਤਿਆਰੀ ਨੂੰ ਦਿੱਤੀਆਂ ਜਾ ਰਹੀਆਂ ਹਨ ਅੰਤਿਮ ਛੋਹਾਂ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਨਵੇਂ ਬੱਸ ਸਟੈਂਡ ਦੀ ਉਸਾਰੀ ਦਾ ਜਾਇਜਾ ਗੁਰਦਾਸਪੁਰ, 28 ਅਗਸਤ : ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਸ਼ਹਿਰ ਵਿੱਚ ਬਣਾਏ ਜਾ ਰਹੇ ਨਵੇਂ ਬੱਸ ਸਟੈਂਡ ਦੀ ਉਸਾਰੀ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਨਵੇਂ ਬੱਸ ਸਟੈਂਡ ਪਹੁੰਚ ਕੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਜੀਵ ਸ਼ਰਮਾਂ, ਈ.ਓ. ਨਗਰ ਸੁਧਾਰ ਟਰੱਸਟ ਅਤੇ ਹੋਰ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੀਆਂ ਮਹਿਲਾ ਕਰਮਚਾਰੀਆਂ/ਅਧਿਕਾਰੀਆਂ ਲਈ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ
ਗੁਰਦਾਸਪੁਰ, 28 ਅਗਸਤ : ਸ੍ਰੀ ਰਜਿੰਦਰ ਅਗਰਵਾਲ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੀ ਰਹਿਨੁਮਾਈ ਹੇਠ ਸ੍ਰੀ ਸੁਮਿੱਤ ਭੱਲਾ, ਸਿਵਲ ਜੱਜ (ਸੀਨੀਅਰ ਡਵੀਜ਼ਨ)/ਸੀ.ਜੇ.ਐੱਮ. ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਮੀਨਾ ਮਹਾਜਨ, ਪੈਨਲ ਐਡਵੋਕੇਟ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਕੰਮ ਕਰ ਰਹੀਆਂ ਸਮੂਹ ਮਹਿਲਾ ਕਰਮਚਾਰੀਆਂ/ਅਧਿਕਾਰੀਆਂ ਲਈ ਜਾਗਰੁਕਤਾ ਪ੍ਰੋਗਰਾਮ ਕਰਵਾਇਆ ਗਿਆ....
ਪਿੰਡ ਬਲੱਗਣ ਵਿਖੇ ਬਾਬਾ ਕੇਸੋ ਸ਼ਾਹ ਵਾਲੀ ਜੀ ਦਾ ਸਲਾਨਾ ਜੋੜ ਮੇਲਾ ਪੂਰੇ ਉਤਸ਼ਾਹ ਨਾਲ ਮਨਾਇਆ
ਚੇਅਰਮੈਨ ਰਮਨ ਬਹਿਲ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਇਹ ਮੇਲੇ ਸਾਡੇ ਪੰਜਾਬ ਦਾ ਅਮੀਰ ਸਰਮਾਇਆ : ਰਮਨ ਬਹਿਲ ਗੁਰਦਾਸਪੁਰ, 28 ਅਗਸਤ : ਧੰਨ-ਧੰਨ ਬਾਬਾ ਕੇਸੋ ਸ਼ਾਹ ਵਾਲੀ ਜੀ ਦਾ ਸਲਾਨਾ ਜੋੜ ਮੇਲਾ ਅੱਜ ਪਿੰਡ ਬਲੱਗਣ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਬਾਬਾ ਕੇਸੋ ਸ਼ਾਹ ਦੀ ਦਰਗਾਹ ਉੱਪਰ ਮੱਥਾ ਟੇਕਿਆ ਅਤੇ ਨਾਲ ਹੀ ਸੱਭਿਆਚਾਰਕ ਮੇਲੇ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਵੱਡੀ....
ਮੁੱਖ ਮੰਤਰੀ ਨੇ ਲੇਹ ਵਿਖੇ ਸ਼ਹੀਦ ਹੋਏ ਦੋ ਬਹਾਦਰ ਜਵਾਨਾਂ ਦੇ ਵਾਰਸਾਂ ਨੂੰ ਵਿੱਤੀ ਸਹਾਇਤਾ ਵਜੋਂ 1 ਕਰੋੜ ਰੁਪਏ ਦੇ ਚੈੱਕ ਸੌਂਪੇ
ਮੁੱਖ ਮੰਤਰੀ ਨੇ ਆਪਣੀ ਵਚਨਬੱਧਤਾ ਅਨੁਸਾਰ ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਇਨ੍ਹਾਂ ਸ਼ਹੀਦਾਂ ਨੂੰ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਕਿਹਾ, ਪੂਰਾ ਦੇਸ਼ ਇਨ੍ਹਾਂ ਬਹਾਦਰ ਜਵਾਨਾਂ ਦੀ ਬੇਮਿਸਾਲ ਕੁਰਬਾਨੀ ਦਾ ਸਦਾ ਰਿਣੀ ਰਹੇਗਾ ਸੈਨਿਕਾਂ ਦੇ ਵਾਰਸਾਂ ਲਈ ਨੌਕਰੀਆਂ ਅਤੇ ਹੋਰ ਵਿਕਾਸ ਕਾਰਜ ਸ਼ਹੀਦਾਂ ਦੇ ਨਾਮ 'ਤੇ ਕਰਨ ਦਾ ਐਲਾਨ ਬਸੀ ਪਠਾਣਾਂ, 28 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੇਹ (ਲੱਦਾਖ) ਵਿਖੇ 19 ਅਗਸਤ ਨੂੰ ਸੜਕ ਹਾਦਸੇ ਵਿੱਚ ਸ਼ਹੀਦ ਹੋਣ ਵਾਲੇ ਦੋ....
ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-2 ਤਹਿਤ 01 ਸਤੰਬਰ ਤੋਂ ਸ਼ੁਰੂ ਹੋਣਗੀਆਂ ਬਲਾਕ ਪੱਧਰੀ ਖੇਡਾਂ : ਸ਼ੇਰਗਿੱਲ
16 ਸਤੰਬਰ ਤੋਂ ਜ਼ਿਲ੍ਹਾ ਪੱਧਰੀ ਖੇਡਾਂ ਦੀ ਹੋਵੇਗੀ ਸ਼ੁਰੂਆਤ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ, ਸੀਜ਼ਨ-2 ਦਾ ਪ੍ਰੋਗਰਾਮ ਕੀਤਾ ਗਿਆ ਜਾਰੀ ਫ਼ਤਹਿਗੜ੍ਹ ਸਾਹਿਬ, 28 ਅਗਸਤ : ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਦੇ ਮੰਤਵ ਨਾਲ ਕਰਵਾਈਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਪਹਿਲੇ ਸੀਜਨ ਦੀ ਸਫਲਤਾ ਨੂੰ ਵੇਖਦੇ ਹੋਏ ਖੇਡ ਵਿਭਾਗ ਵੱਲੋਂ ਸੀਜ਼ਨ-2 ਤਹਿਤ ਕਰਵਾਈਆਂ ਜਾਣ ਵਾਲੀਆਂ ਬਲਾਕ ਪੱਧਰੀ, ਜ਼ਿਲ੍ਹਾ ਪੱਧਰੀ ਤੇ ਰਾਜ ਪੱਧਰੀ ਖੇਡਾਂ ਦਾ....
ਹੜ੍ਹਾਂ ਕਾਰਨ ਹੋਏ ਨੁਕਸਾਨ ਦਾ 10 ਲੱਖ ਰੁਪਏ ਮੁਆਵਜ਼ਾ ਵੰਡਿਆ ਗਿਆ: ਐਸ.ਡੀ.ਐਮ. ਅਟਵਾਲ
ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਲੋੜਵੰਦ ਨੂੰ ਦਿੱਤਾ ਜਾਵੇਗਾ ਮੁਆਵਜ਼ਾ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਦੇਣ ਦੇ ਕੰਮ ਵਿੱਚ ਹੋਰ ਤੇਜੀ ਲਿਆਉਣ ਲਈ ਐਸ.ਡੀ.ਐਮ. ਹਰਪ੍ਰੀਤ ਸਿੰਘ ਅਟਵਾਲ ਨੇ ਪਟਵਾਰੀਆਂ ਤੇ ਕਾਨੂੰਗੋਆਂ ਨਾਲ ਕੀਤੀ ਮੀਟਿੰਗ ਫ਼ਤਹਿਗੜ੍ਹ ਸਾਹਿਬ, 28 ਅਗਸਤ : ਸਬ ਡਵੀਜ਼ਨ ਫ਼ਤਹਿਗੜ੍ਹ ਸਾਹਿਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਹੁਣ ਤੱਕ 10 ਲੱਖ ਰੁਪਏ ਮੁਆਵਜ਼ਾ ਵੰਡਿਆ ਜਾ ਚੁੱਕਾ ਹੈ ਅਤੇ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰੇਕ ਲੋੜਵੰਦ ਨੂੰ ਮੁਆਵਜ਼ਾ ਦਿੱਤਾ ਜਾਵੇਗਾ। ਇਹ....
ਮਾਨਸਾ ਵਿਖੇ ਪਹੁੰਚੀ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-2 ਦੀ ਮਸ਼ਾਲ
ਵਿਧਾਇਕ ਵਿਜੈ ਸਿੰਗਲਾ, ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀਆਂ ਨੇ ਮਸ਼ਾਲ ਮਾਰਚ ਦਾ ਕੀਤਾ ਸਵਾਗਤ *ਖੇਡਾਂ ਵਤਨ ਪੰਜਾਬ ਦੀਆਂ ’ਚ ਮਾਨਸਾ ਜ਼ਿਲ੍ਹੇ ਦੇ ਖਿਡਾਰੀ ਵਧ ਚੜ੍ਹ ਕੇ ਲੈਣਗੇ ਹਿੱਸਾ-ਵਿਜੈ ਸਿੰਗਲਾ ਪੰਜਾਬ ਸਰਕਾਰ ਦੀ ਖੇਡ ਪਾਲਿਸੀ ਖਿਡਾਰੀਆਂ ਲਈ ਵਰਦਾਨ ਸਾਬਿਤ ਹੋਵੇਗੀ-ਗੁਰਪ੍ਰੀਤ ਸਿੰਘ ਬਣਾਂਵਾਲੀ ਖੇਡਾਂ ਵਤਨ ਪੰਜਾਬ ਦੀਆਂ ਦੇ ਸੁਚਾਰੂ ਪ੍ਰਬੰਧਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਡਿਪਟੀ ਕਮਿਸ਼ਨਰ ਮਾਨਸਾ, 28 ਅਗਸਤ : ਪੰਜਾਬ ਨੂੰ ਖੇਡਾਂ....
ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਉਣ ਲਈ ਖੇਤੀ ਮਸ਼ੀਨਰੀ ਦੀ ਵਿਊਂਤਬੰਦੀ ਨਾਲ ਹੋਵੇ ਵਰਤੋਂ-ਡਿਪਟੀ ਕਮਿਸ਼ਨਰ
ਪਰਾਲੀ ਨੂੰ ਸਾੜਨ ਦੇ ਨੁਕਸਾਨ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਉਣ ਦੀ ਹਦਾਇਤ *ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਅੱਗੇ ਲਿਆ ਕੇ ਦੂਜੇ ਕਿਸਾਨਾਂ ਲਈ ਬਣਾਇਆ ਜਾਵੇ ਪ੍ਰੇਰਨਾਸ੍ਰੋਤ : ਪਰਮਵੀਰ ਸਿੰਘ ਮਾਨਸਾ, 28 ਅਗਸਤ : ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਦੇ ਪ੍ਰਬੰਧਨ ਸਬੰਧੀ ਕੀਤੇ ਜਾਣ ਵਾਲੇ ਉਪਰਾਲਿਆਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਖੇਤੀਬਾੜੀ ਵਿਭਾਗ ਸਮੇਤ ਹੋਰ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ....