ਫਰੀਦਕੋਟ 24 ਅਗਸਤ : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਖੋਜ ਕੇਂਦਰ, ਫਰੀਦਕੋਟ ਵੱਲੋਂ ਭਾਰਤੀ ਕਪਾਹ ਨਿਗਮ (ਸੀ.ਸੀ.ਆਈ.) ਦੇ ਸਹਿਯੋਗ ਨਾਲ ਕਪਾਹ ਦੀ ਚੰਗੀ ਖੇਤੀ ਬਾਰੇ ਪਿੰਡ ਖਾਰਾ, ਜ਼ਿਲ੍ਹਾ-ਫਰੀਦਕੋਟ ਵਿਖੇ ਇੱਕ ਕਿਸਾਨ ਫੀਲਡ ਸਕੂਲ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਵਿੱਚ 75 ਤੋਂ ਵੱਧ ਕਪਾਹ ਕਿਸਾਨਾਂ ਨੇ ਕਪਾਹ ਦੀ ਫਸਲ ਦੀ ਕਾਸ਼ਤ ਵਿੱਚ ਮੌਜੂਦਾ ਮੁੱਦਿਆਂ ਅਤੇ ਚੁਣੌਤੀਆਂ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਜਾਣਨ ਲਈ ਭਾਗ ਲਿਆ। ਇਸ ਕਿਸਾਨ ਫੀਲਡ ਸਕੂਲ ਵਿੱਚ ਕਪਾਹ ਦੀ ਖੇਤੀ ਨਾਲ ਸਬੰਧਤ....
ਮਾਲਵਾ
ਫਰੀਦਕੋਟ 24 ਅਗਸਤ : ਜਸਪ੍ਰੀਤ ਕੌਰ ਤਲਵਾੜ ਆਈ.ਏ.ਐਸ., ਪ੍ਰਿੰਸੀਪਲ ਸਕੱਤਰ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਅਤੇ ਸ੍ਰੀਮਤੀ ਵੀਰਪਾਲ ਕੌਰ ਵਧੀਕ ਡਾਇਰੈਕਟਰ, ਭਾਸ਼ਾ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸਾਂ ਅਨੁਸਾਰ ਦਫ਼ਤਰ ਜ਼ਿਲ੍ਹਾ ਭਾਸ਼ਾ ਅਫਸਰ, ਫ਼ਰੀਦਕੋਟ ਵੱਲੋਂ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਵਿਦਆਰਥੀਆਂ ਦਾ ਕੁਇਜ਼ ਮੁਕਾਬਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਫ਼ਰੀਦਕੋਟ ਵਿਖੇ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਤਿੰਨ ਵਰਗਾਂ ਦੇ ਵਿਦਆਰਥੀਆਂ ਨੇ ਹਿੱਸਾ ਲਿਆ। ਪਹਿਲੇ ਵਰਗ ਵਿੱਚ ਅੱਠਵੀਂ ਸ੍ਰੇਣੀ....
ਫਰੀਦਕੋਟ 24 ਅਗਸਤ : ਪੰਜਾਬ ਸਰਕਾਰ ਅਤੇ ਡਾ. ਗੁਰਵਿੰਦਰ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕਰਨਜੀਤ ਸਿੰਘ ਗਿੱਲ ਦੀ ਅਗਵਾਈ ਵਿੱਚ ਉਨ੍ਹਾਂ ਦੀ ਟੀਮ ਵੱਲੋਂ ਪਿੰਡ ਕੋਟਸੁਖੀਆ ਵਿਖੇ ਕਿਸਾਨ ਸਿਖਲਾਈ ਕੈਂਪ ਆਯੋਜਿਤ ਕੀਤਾ ਗਿਆ। ਇਸ ਕੈਂਪ ਵਿੱਚ ਲਗਭਗ 80 ਕਿਸਾਨਾਂ ਨੇ ਭਾਗ ਲਿਆ। ਇਸ ਸਮੇਂ ਉਨ੍ਹਾਂ ਦੀ ਟੀਮ ਵਿੱਚ ਡਾ. ਦਵਿੰਦਰਪਾਲ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਸਰਕਲ ਕੋਟਸੁਖੀਆ, ਡਾ. ਸਤਵਿੰਦਰ ਸਿੰਘ....
ਫਾਜਿਲਕਾ 24 ਅਗਸਤ : ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜਿਲ੍ਹਾ ਬਠਿੰਡਾ (ਬਾਦਲ - ਲੰਬੀ ਰੋਡ) ਵੱਲੋਂ ਜਿਲ੍ਹਾ ਫਾਜਿਲਕਾ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਦੇ ਯੁਵਕਾਂ ਲਈ ਪੰਜਾਬ ਪੁਲਿਸ ਦਾ ਲਿਖਤੀ ਪੇਪਰ ਦੇ ਚੁੱਕੇ ਨੌਜਵਾਨਾ ਲਈ ਫਿਜੀਕਲ ਟ੍ਰੇਨਿੰਗ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ । ਇਹ ਜਾਣਕਾਰੀ ਟ੍ਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਦੁਆਰਾ ਦਿੱਤੀ ਗਈ। ੳਨ੍ਹਾਂ ਦੱਸਿਆ ਕਿ ਸਿਖਲਾਈ ਲੈਣ ਦੇ....
ਬਿਮਾਰੀਆਂ ਦੀ ਰੋਕਥਾਮ ਲਈ ਅਗੇਤੇ ਉਪਰਾਲੇ ਸ਼ੁਰੂ : ਡਿਪਟੀ ਕਮਿਸ਼ਨਰ ਫਾਜਿ਼ਲਕਾ 24 ਅਗਸਤ : ਫਾਜਿ਼ਲਕਾ ਦੇ ਸਰਹੱਦੀ ਪਿੰਡਾਂ ਵਿਚ ਹੜ੍ਹ ਦੇ ਪਾਣੀ ਤੋਂ ਰਾਹਤ ਮਿਲਣ ਲੱਗੀ ਹੈ। ਵੀਰਵਾਰ ਦੀ ਸਵੇਰ ਕਾਵਾਂ ਪੁਲ ਤੋਂ ਪਾਣੀ ਬਿੱਲਕੁਲ ਹੇਠਾਂ ਆ ਗਿਆ ਹੈ ਅਤੇ ਹੁਣ ਪਾਣੀ ਪੁਲ ਦੇ ਠੀਕ ਹੇਠਾਂ ਵਹਿ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਖਤਰਾ ਹਾਲੇ ਟਲਿਆ ਨਹੀਂ ਹੈ ਅਤੇ ਲੋਕ ਪੂਰੀ ਸਾਵਧਾਨੀ ਵਰਤਨ।ਡਿਪਟੀ....
ਸਿਵਲ ਸਰਜਨ ਨੇ ਜਾਰੀ ਕੀਤਾ ਪੋਸਟਰ, 8 ਸਤੰਬਰ ਤੱਕ ਲੋਕਾਂ ਕੋਲ ਭਰਵਾਏ ਜਾਣਗੇ ਅੱਖਾ ਦਾਨ ਦੇ ਫਾਰਮ ਫਾਜ਼ਿਲਕਾ, 24 ਅਗਸਤ : ਅੱਖਾਂ ਦਾਨ ਕਰਨ ਦਾ ਸੁਨੇਹਾ ਘਰ-ਘਰ ਤੱਕ ਪਹੁੰਚਾਉਣ ਵਿੱਚ ਸਿਹਤ ਵਿਭਾਗ ਦਾ ਬਹੁਤ ਵੱਡਾ ਯੋਗਦਾਨ ਹੈ ।ਇਸ ਗੱਲ ਦਾ ਪ੍ਰਗਟਾਵਾ ਡਾ ਸਤੀਸ਼ ਗੋਇਲ ਸਿਵਲ ਸਰਜਨ ਫਾਜ਼ਿਲਕਾ ਨੇ ਇਸ ਸੰਬਧੀ ਪੋਸਟਰ ਜਾਰੀ ਕਰਦੇ ਹੋਏ ਕਿਹਾ ਕਿ 25 ਅਗਸਤ ਤੌਂ 8 ਸਤੰਬਰ 2023 ਤੱਕ ਪੰਜਾਬ ਸਰਕਾਰ ਵੱਲੋਂ ਅੱਖਾਂ ਦਾਨ ਦਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ ।ਜਿਲਾਂ ਫਾਜ਼ਿਲਕਾ ਨਿਵਾਸੀਆਂ ਨੂੰ ਜਾਗਰੂਕ....
ਟੋਲ ਦੇ ਨੇੜੇ ਦੇ ਲੋਕਾਂ ਨੂੰ ਮਹੀਨਾਵਾਰ ਪਾਸ ਬਣਵਾਉਣ ਦੀ ਸਲਾਹ ਅਬੋਹਰ, 24 ਅਗਸਤ : ਰਾਸ਼ਟਰੀ ਰਾਜ ਮਾਰਗ ਅਥਾਰਟੀ (ਐਨਐਚਏਆਈ) ਵੱਲੋਂ ਕਿਹਾ ਗਿਆ ਹੈ ਕਿ ਨੈਸ਼ਨਲ ਹਾਈਵੇ ਨਾਲ ਛੇੜਛਾੜ ਜਾਂ ਟੋਲ ਪਲਾਜਿਆਂ ਨੂੰ ਬੰਦ ਕਰਨਾ ਗੈਰ ਕਾਨੂੰਨੀ ਹੈ ਅਤੇ ਜ਼ੇਕਰ ਕੋਈ ਅਜਿਹਾ ਕਰੇਗਾ ਤਾਂ ਉਨ੍ਹਾਂ ਨੂੰ ਅਜਿਹੇ ਲੋਕਾਂ ਖਿਲਾਫ ਮਜਬੂਰਨ ਕਾਰਵਾਈ ਕਰਨੀ ਪਵੇਗੀ। ਨਾਲ ਹੀ ਅਥਾਰਟੀ ਵੱਲੋਂ ਅਬੋਹਰ ਸ੍ਰੀ ਗੰਗਾਨਗਰ ਰਾਸ਼ਟਰੀ ਮਾਰਗ ਤੇ ਬਣੇ ਟੋਲ ਪਲਾਜਾ ਦੇ ਨੇੜੇ ਦੇ ਲੋਕਾਂ ਨੂੰ ਐਨਐਚਏਆਈ ਨੇ ਮਹੀਨਾਵਾਰ ਪਾਸ ਬਣਵਾਉਣ ਦੀ....
ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ, ਖੇਡਾਂ ਦੀਆਂ ਤਿਆਰੀਆਂ ਸਬੰਧੀ ਦਿੱਤੇ ਦਿਸ਼ਾ-ਨਿਰਦੇਸ਼ ਬਲਾਕ ਪੱਧਰੀ ਖੇਡਾਂ ਵਿੱਚ ਭਾਗ ਲੈਣ ਲਈ 28 ਅਗਸਤ ਤੱਕ ਪੋਰਟਲ ‘ਤੇ ਰਜਿਸਟਰ ਕਰਨ ਖਿਡਾਰੀ ਫਾਜ਼ਿਲਕਾ 24 ਅਗਸਤ : ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਸੂਬੇ ਦੇ ਨੋਜਵਾਨਾਂ ਨੂੰ ਖੇਡਾਂ ਖੇਡਣ ਵੱਲ ਪ੍ਰੇਰਿਤ ਕਰਨ ਲਈ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਗਈਆਂ ਸਨ ਜਿਸ ਵਿਚ ਨੋਜਵਾਨਾ ਵੱਲੋਂ ਕਾਫੀ ਗਿਣਤੀ ਵਿਚ ਭਾਗ ਲਿਆ ਗਿਆ ਤੇ ਇਹ ਖੇਡਾਂ....
ਫਾਜ਼ਿਲਕਾ, 24 ਅਗਸਤ : ਭਾਸ਼ਾ ਵਿਭਾਗ ਪੰਜਾਬ ਦੀ ਰਹਿਨੁਮਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ ਫ਼ਾਜ਼ਿਲਕਾ ਵੱਲੋਂ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ (ਕੁਇਜ਼) ਮੁਕਾਬਲੇ ਦਾ ਆਯੋਜਨ ਐਮ.ਆਰ ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਕੀਤਾ ਗਿਆ । ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਤੋਂ ਲੱਗਭੱਗ 216 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਫ਼ਾਜ਼ਿਲਕਾ ਡਾ.ਸੁਖਵੀਰ ਸਿੰਘ ਬੱਲ ਨੇ ਸ਼ਿਰਕਤ ਕੀਤੀ ਅਤੇ ਉਨ੍ਹਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ....
ਫਾਜਿਲਕਾ, 24 ਅਗਸਤ : ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਆਉਣ ਵਾਲੇ ਸਮੇਂ ਦੌਰਾਨ ਯੂਥ ਕਲੱਬਾਂ ਦੇ ਮੈਂਬਰਾਂ ਲਈ 10 ਰੋਜ਼ਾ ਅੰਤਰਰਾਜੀ ਟੂਰ ਅਤੇ ਹਾਈਕਿੰਗ ਟ੍ਰੈਕਿੰਗ ਕੈਂਪ ਲਗਵਾਏ ਜਾ ਰਹੇ ਹਨ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੀਤ ਕੋਹਲੀ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ ਨੌਜਵਾਨਾਂ ਦੀ ਬਿਹਤਰੀ ਲਈ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਂਦੇ ਹਨ, ਜਿਨ੍ਹਾਂ ਵਿਚ ਯੂਥ ਲੀਡਰਸ਼ਿਪ ਟ੍ਰੇਨਿੰਗ ਕੈਂਪ, ਹਾਈਕਿੰਗ ਟ੍ਰੇਨਿੰਗ ਕੈਂਪ ਅਤੇ ਇੰਟਰ-ਸਟੇਟ ਟੂਰ ਸ਼ਾਮਿਲ ਹਨ। ਉਨ੍ਹਾਂ....
ਫਾਜਿ਼ਲਕਾ 24 ਅਗਸਤ : ਫਾਜਿ਼ਲਕਾ ਦੇ ਕੌਮਾਂਤਰੀ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿਚ ਹੜ੍ਹ ਦਾ ਪਾਣੀ ਜਿੱਥੇ ਉਤਰਨਾ ਸ਼ੁਰੂ ਹੋ ਗਿਆ ਹੈ ਉਥੇ ਹੀ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਸਮੱਗਰੀ ਦੀ ਵੰਡ ਲਗਾਤਾਰ ਜਾਰੀ ਹੈ। ਫਾf਼ਜਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈ ਏ ਐਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਹੁਣ ਤੱਕ 6712 ਕੁਇੰਟਲ ਹਰਾ ਚਾਰਾ, 3330 ਬੈਗ ਕੈਟਲ ਫੀਡ, 5128 ਤਰਪਾਲਾਂ ਤੇ 10765....
ਫਾਜਿਲਕਾ 24 ਅਗਸਤ : ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ, ਮੈਡਮ ਜਤਿੰਦਰ ਕੌਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸਹਿਯੋਗ ਨਾਲ ਅੱਜ ਮਿਤੀ 24.08.2023 ਨੂੰ ਫਾਜ਼ਿਲਕਾ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਨੂੰ ਸੁੱਕਾ ਰਾਸ਼ਨ ਅਤੇ ਪੀਣ ਵਾਲਾ ਪਾਣੀ ਵੰਡਿਆ ਗਿਆ। ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਮੈਡਮ....
ਲੋਕਾਂ ਨੂੰ ਸਹਿਯੋਗ ਦੀ ਅਪੀਲ ਫਾਜਿ਼ਲਕਾ 24 ਅਗਸਤ : ਅਬੋਹਰ ਉਪਮੰਡਲ ਦੇ 9 ਪਿੰਡਾਂ ਵਿਚ ਮੇਰਾ ਘਰ ਮੇਰੇ ਨਾਮ (ਸਵਾਮੀਤੱਵ) ਸਕੀਮ ਤਹਿਤ ਸਰਵੇਖਣ ਸ਼ੁਰੂ ਹੋ ਗਿਆ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਸਕੀਮ ਤਹਿਤ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕਾਂ ਦੇ ਘਰਾਂ ਦਾ ਸਰਵੇ ਕਰਕੇ ਉਨ੍ਹਾਂ ਦੇ ਮਾਲਕੀ ਹੱਕ ਉਨ੍ਹਾਂ ਦੇ ਮਾਲਕਾਂ ਨੂੰ ਦਿੱਤੇ ਜਾਣਗੇ। ਇਸ ਲਈ ਜਦੋਂ ਵੀ ਇੰਨ੍ਹਾਂ ਪਿੰਡਾਂ ਵਿਚ ਸਰਕਾਰੀ ਟੀਮਾਂ ਇਸ ਸਰਵੇ ਲਈ ਆਉਣ....
ਲੌਂਗੋਵਾਲ, 23 ਅਗਸਤ : ਬੀਤੇ ਦਿਨੀਂ ਲੌਂਗੋਵਾਲ ‘ਚ ਕਿਸਾਨਾਂ ਅਤੇ ਪੁਲਿਸ ਦੀ ਝੜਪ ‘ਚ ਹੋਈ ਇੱਕ ਕਿਸਾਨ ਦੀ ਮੌਤ ਅਤੇ ਪੁਲਿਸ ਵੱਲੋਂ 18 ਕਿਸਾਨਾਂ ਤੇ 35 ਅਣਪਛਾਤਿਆਂ ਤੇ ਦਰਜ ਕੀਤੇ ਕੇਸ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਵਿੱਚ ਭਾਰੀ ਰੋਸ ਸੀ, ਜਿਸ ਕਾਰਨ ਉਨ੍ਹਾਂ ਵੱਲੋਂ ਵੱਡੇ ਸੰਘਰਸ਼ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਸ਼ਾਮ ਸਮੇਂ ਕਿਸਾਨ ਯੂਨੀਅਨਾਂ ਤੇ ਪ੍ਰਸ਼ਾਸ਼ਨ ਨਾਲ ਸਹਿਮਤੀ ਬਣ ਗਈ। ਜਾਣਕਾਰੀ ਦਿੰਦਿਆਂ ਕਿਸਾਨ ਆਗੂ ਜਸਵਿੰਦਰ ਸਿੰਘ ਤੇ ਦਿਲਬਾਗ ਸਿੰਘ ਨੇ ਦੱਸਿਆ ਕਿ ਸੰਗਰੂਰ ਵਿੱਚ ਕਿਸਾਨ ਆਗੂਆਂ....
ਚੰਡੀਗੜ੍ਹ, 23 ਅਗਸਤ : ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਖਨੌਰੀ ਵਿਖੇ ਸਥਿਤ 14 ਕਨਾਲ 11 ਮਰਲੇ ਜ਼ਮੀਨ ਦੇ ਫ਼ਰਜ਼ੀ ਦਸਤਾਵੇਜ਼ ਅਤੇ ਖਾਨਗੀ ਵਸੀਅਤ ਤਿਆਰ ਕਰਨ ਦੇ ਦੋਸ਼ ਵਿੱਚ ਨਾਇਬ ਤਹਿਸੀਲਦਾਰ ਅਤੇ ਪਟਵਾਰੀ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਨਾਇਬ ਤਹਿਸੀਲਦਾਰ ਦਰਸ਼ਨ ਸਿੰਘ ਵਜੋਂ ਹੋਈ ਹੈ, ਜੋ ਮੌਜੂਦਾ ਸਮੇਂ ਜ਼ਿਲ੍ਹਾ ਮਾਨਸਾ ਦੇ ਬਰੇਟਾ ਵਿਖੇ ਤਾਇਨਾਤ ਹੈ ਅਤੇ ਮੁਲਜ਼ਮ ਪਟਵਾਰੀ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ। ਇਸ....