ਮਾਲਵਾ

ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਨੇ ਬਾਲ ਭਿੱਖਿਆ ਦੀ ਰੋਕਥਾਮ ਲਈ ਚਲਾਇਆ ਵਿਸ਼ੇਸ਼ ਅਭਿਆਨ 
ਲੁਧਿਆਣਾ, 13 ਫਰਵਰੀ 2025 : ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਲੁਧਿਆਣਾ, ਸਿੱਖਿਆ ਵਿਭਾਗ, ਚਾਈਲਡ ਲਾਈਨ, ਪੁਲਿਸ ਵਿਭਾਗ ਅਤੇ ਬਚਪਨ ਬਚਾਉ ਅੰਦੋਲਨ ਵੱਲੋ ਸਾਂਝੇ ਤੌਰ ਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਬਾਲ ਭਿਖਾਰੀਆਂ ਨੂੰ ਭੀਖ ਮੰਗਣ ਤੋਂ ਰੋਕਣ ਲਈ ਇਕ ਵਿਸ਼ੇਸ਼ ਅਭਿਆਨ ਚਲਾਇਆ ਗਿਆ। ਡਿਪਟੀ ਕਮਿਸ਼ਨਰ ਲੁਧਿਆਣਾ ਜਤਿੰਦਰ ਜ਼ੋਰਵਾਲ ਵੱਲੋ ਜਿਲ੍ਹਾ ਬਾਲ ਸੁਰੱਖਿਆ ਅਫਸਰ ਨੂੰ ਮੁਕੰਮਲ ਰੂਪ ਵਿੱਚ ਚਾਇਲਡ ਬੈਗਿੰਗ ਰੇਡ ਦਾ ਨੋਡਲ ਅਫਸਰ ਬਣਾਇਆ ਗਿਆ ਹੈ, ਜਿਨ੍ਹਾਂ ਦੀ ਪ੍ਰਧਾਨਗੀ ਹੇਠ ਰੇਲਵੇ ਸਟੇਸ਼ਨ....
ਬਠਿੰਡਾ ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾਈ, ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ
ਬਠਿੰਡਾ, 13 ਫਰਵਰੀ 2025 : ਬਠਿੰਡਾ ਪੁਲਿਸ ਨੇ ਤੇਜ਼ ਕਾਰਵਾਈ ਕਰਦੇ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾ ਕੇ ਤਿੰਨ ਦੋਸ਼ੀਆਂ ਨੂੰ ਕੀਤਾ ਕਾਬੂ। ਇਸ ਕਤਲ ਦਾ ਕਾਰਨ ਤਕਰਾਰਬਾਜੀ ਹੋਣਾ ਸਾਹਮਣੇ ਆਇਆ ਹੈ ਜਿਸ ਤੋਂ ਗੁੱਸੇ ’ਚ ਅੰਨ੍ਹੇ ਹੋਏ ਤਿੰਨ ਵਿਅਕਤੀਆਂ ਨੇ ਇੱਕ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮੁਲਜਮਾਂ ਦੀ ਪਛਾਣ ਸੰਦੀਪ ਠਾਕੁਰ ਪੁੱਤਰ ਨਰਿੰਦਰ ਠਾਕੁਰ ਅਤੇ ਵਿਕਰਮਜੀਤ ਸਿੰਘ ਉਰਫ ਵਿੱਕੀ ਪੁੱਤਰ ਬਲਵਿੰਦਰ ਸਿੰਘ ਵਾਸੀਅਨ ਸਿਲਵਰ ਸਿਟੀ ਕਲੋਨੀ ਬਠਿੰਡਾ ਵਜੋਂ....
ਮੰਡੀ ਗੋਬਿੰਦਗੜ੍ਹ 'ਚ ਟਰੱਕ ਨੇ ਸਕੂਟਰ ਸਵਾਰ ਔਰਤ ਤੇ ਬੱਚੇ ਨੂੰ ਕੁਚਲਿਆ, ਦੋਵਾਂ ਦੀ ਮੌਤ
ਮੰਡੀ ਗੋਬਿੰਦਗੜ੍ਹ, 13 ਫ਼ਰਵਰੀ 2025 : ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ। ਹਾਦਸੇ 'ਚ ਦੋ ਲੋਕਾਂ ਦੇ ਮਾਰੇ ਜਾਣ ਦੀ ਖਬਰ ਹੈ। ਬੈਂਕ ਆਫ਼ ਇੰਡੀਆ ਸਰਵਿਸ ਰੋਡ, ਮੰਡੀ ਗੋਬਿੰਦਗੜ੍ਹ ਦੇ ਸਾਹਮਣੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਸਕੂਟਰ ਸਵਾਰ ਔਰਤ ਅਤੇ ਉਸਦੇ ਬੱਚੇ ਨੂੰ ਕੁਚਲ ਦਿੱਤਾ। ਇਸ ਹਾਦਸੇ ਵਿੱਚ ਔਰਤ ਅਤੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਹਾਦਸੇ ਤੋਂ ਬਾਅਦ....
ਮਾਨਸਾ ‘ਚ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਲੋਕਾਂ ਦੀ ਮੌਤ
ਮਾਨਸਾ, 13 ਫਰਵਰੀ 2025 : ਜਿਲ੍ਹਾ ਮਾਨਸਾ ਦੇ ਕਸਬਾ ਭੀਖੀ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕਾਂ ਦੀ ਪਛਾਣ ਸੁਖਦੇਵ ਖਾਨ (28) ਤੇ ਫਰਮਾਨ ਖਾਨ (35) ਵਾਸੀ ਭੀਖੀ ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਮੋਰਟਸਾਈਕਲ ਤੇ ਸਵਾਰ ਹੋ ਕੇ ਕੰਮ ਤੋਂ ਵਾਪਸ ਘਰ ਆ ਰਹੇ ਸਨ ਕਿ ਉਨ੍ਹਾਂ ਦੇ ਮੋੇਰਸਾਈਕਲ ਨੂੰ ਇੱਕ ਤੇਜ਼ ਰਫਤਾਰ ਨੇ ਜਬਰਦਸਤ ਟੱਕਰ ਮਾਰ ਦਿੱਤੀ, ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਵਿਅਕਤੀਆਂ ਦੀ ਮੌਕੇ ਤੇ....
ਸਪੱਰਸ਼ ਲੈਪਰੋਸੀ ਜਾਗਰੁਕਤਾ ਮੁਹਿੰਮ ਦੇ ਸਬੰਧ ਵਿਚ ਸਿਹਤ ਵਿਭਾਗ ਵਲੋਂ ਕੁਸ਼ਟ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ  ਅਤੇ ਮਲੋਟ ਵਿੱਚ ਵੰਡੀਆਂ ਦਵਾਈਆਂ ਅਤੇ ਸਾਜੋ ਸਮਾਨ
ਕੁਸ਼ਟ ਰੋਗ ਪੂਰੀ ਤਰ੍ਹਾਂ ਇਲਾਜਯੋਗ ਹੈ ਅਤੇ ਇਸਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫਤ ਕੀਤਾ ਜਾਂਦਾ ਹੈ: ਡਾ ਜਗਦੀਪ ਚਾਵਲਾ ਸਿਵਲ ਸਰਜਨ ਸ੍ਰੀ ਮੁਕਤਸਰ ਸਾਹਿਬ 13 ਫਰਵਰੀ 2025 : ਸਰਕਾਰ ਵਲੋਂ ਕੁਸ਼ਟ ਰੋਗ ਨੂੰ ਖਤਮ ਲਈ ਸਪਰਸ਼ ਲੈਪਰੋਸੀ ਜਾਗਰੁਕਤਾ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਤਹਿਤ ਸਿਹਤ ਵਿਭਾਗ ਵਲੋਂ ਡਾ ਜਗਦੀਪ ਚਾਵਲਾ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸ਼ਿਵ ਸ਼ਕਤੀ ਕੁਸ਼ਟ ਆਸ਼ਰਾਮ ਸ੍ਰੀ ਮੁਕਤਸਰ ਸਾਹਿਬ ਅਤੇ ਨਵਜੀਵਨ ਕੁਸ਼ਟ ਆਸ਼ਰਮ ਮਲੋਟ ਵਿਖੇ ਰਹਿ ਰਹੇ ਵਿਅਕਤੀਆਂ....
ਗਿਆਸਪੁਰਾ ‘ਚ ਦੁਕਾਨ ਦਾ ਬੋਰਡ ਉਤਾਰਦੇ ਸਮੇਂ ਬਿਜਲੀ ਦੀਆਂ ਤਾਰਾਂ ਦੀ ਚਪੇਟ ‘ਚ ਆਏ ਨਾਬਾਲਗ ਸਮੇਤ 2 ਦੀ ਮੌਤ 
ਗਿਆਸਪੁਰਾ, 12 ਫਰਵਰੀ 2025 : ਥਾਣਾ ਸਾਹਨੇਵਾਲ ਅਧੀਨ ਪੈਂਦੇ ਗਿਆਸਪੁਰਾ ਚੌਕੀ ਦੇ ਸੂਆ ਰੋਡ ਤੇ ਦੁਕਾਨ ਦਾ ਬੋਰਡ ਉਤਾਰਦੇ ਸਮੇਂ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆਉਣ ਨਾਲ ਇੱਕ 17 ਸਾਲਾ ਨਾਬਾਲਗ ਸਮੇਤ ਦੋ ਲੜਕਿਆਂ ਦੀ ਮੌਤ ਹੋ ਗਈ। ਚੌਕੀ ਇੰਚਾਰਜ ਚੰਦ ਅਹੀਰ ਨੇ ਦੱਸਿਆ ਕਿ ਮ੍ਰਿਤਕ ਮੁਖਤਾਰ ਅੰਸਾਰੀ (17) ਪੁੱਤਰ ਇਜ਼ਰਾਈਲ ਅੰਸਾਰੀ ਵਾਸੀ ਮੱਕੜ ਕਲੋਨੀ ਅਤੇ ਇਮਾਮ ਹੁਸੈਨ (20) ਪੁੱਤਰ ਮੁਜ਼ਹਰ ਵਾਸੀ ਦੀਪ ਕਲੋਨੀ ਗਿਆਸਪੁਰਾ ਦੋਵੇਂ ਸੂਆ ਰੋਡ ’ਤੇ ਬੂਟ ਹਾਊਸ ਦੀ ਦੁਕਾਨ ’ਤੇ ਕੰਮ ਕਰਦੇ ਸਨ। ਉਸ....
ਗੁਰੂ ਸਾਹਿਬਾਨ ਨੇ ਜਾਤ ਪਾਤ ਤੋਂ ਉੱਪਰ ਉੱਠ ਕੇ ਸਮੁੱਚੇ ਸਮਾਜ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੱਤਾ : ਚੀਮਾ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਦਿਹਾੜੇ ਮੌਕੇ ਹੋਏ ਨਤਮਸਤਕ ਦਿੜ੍ਹਬਾ, ਕੌਹਰੀਆਂ, ਛਾਜਲੀ ਸਮੇਤ ਕਈ ਧਾਰਮਿਕ ਅਸਥਾਨਾਂ ‘ਤੇ ਸ਼ਿਰਕਤ ਕਰਦਿਆਂ ਸੰਗਤਾਂ ਨੂੰ ਦਿੱਤੀ ਵਧਾਈ ਦਿੜ੍ਹਬਾ, 12 ਫਰਵਰੀ 2025 : ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅੱਜ ਸ਼੍ਰੋਮਣੀ ਭਗਤ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਪੁਰਬ ਦੇ ਮੌਕੇ ਤੇ ਵਿਧਾਨ ਸਭਾ ਹਲਕਾ ਦਿੜਬਾ ਅਧੀਨ ਆਉਂਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਨਤਮਸਤਕ ਹੋਏ ਅਤੇ ਸੰਗਤਾਂ ਨੂੰ ਮੁਬਾਰਕਬਾਦ ਭੇਟ....
ਮਾਛੀਵਾੜਾ ਨੇੜੇ ਸਰਹਿੰਦ ਨਹਿਰ ਵਿੱਚ ਡਿੱਗੀ ਸਕਾਰਪੀਓ, ਇੱਕ ਦੀ ਮੌਤ, ਕਈ ਜਖ਼ਮੀ
ਮਾਛੀਵਾੜਾ ਸਾਹਿਬ, 12 ਫਰਵਰੀ 2025 : ਮਾਛੀਵਾੜਾ ਨੇੜੇ ਸਰਹਿੰਦ ਨਹਿਰ ਵਿੱਚ ਇੱਕ ਮਜ਼ਦੂਰਾਂ ਨਾਲ ਭਰੀ ਗੱਡੀ ਨਹਿਰ ਵਿੱਚ ਡਿੱਗ ਗਈ, ਜਿਸ ਕਾਰਨ ਇੱਕ ਦੀ ਮੌਤ ਅਤੇ ਕਈ ਦੇ ਜਖ਼ਮੀ ਹੋਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਸਕਾਰਪੀਓ ਗੱਡੀ ‘ਚ ਸਵਾਰ ਵਿਅਕਤੀ ਪਿੰਡ ਅਲੀਕੇ ਦੇ ਵਾਸੀ ਸਨ, ਜੋ ਖੇਤਾਂ ਵਿੱਚ ਪਾਇਪਾਂ ਪਾਉਣ ਦਾ ਕੰਮ ਕਰਦੇ ਹਨ, ਜੋ ਬਠਿੰਡਾ ਤੋਂ ਰੋਪੜ ਨੂੰ ਜਾ ਰਹੇ ਸਨ, ਜਦੋਂ ਉਹ ਮਾਛੀਵਾੜਾ ਦੇ ਪਵਾਤ ਪੁਲ ਨਜ਼ਦੀਕ ਪੁੱਜੇ ਤਾਂ ਸਕਾਰਪੀਓ ਗੱਡੀ ਦਾ ਸੰਤੁਲਨ ਵਿਗੜ ਗਿਆ, ਜਿਸ ਕਾਰਨ ਗੱਡੀ....
ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ 27 ਕੁਇੰਟਲ ਚੂਰਾ ਪੋਸਤ ਤੇ ਕੈਂਟਰ ਸਮੇਤ 02 ਨੌਜਵਾਨਾਂ ਨੂੰ ਕੀਤਾ ਕਾਬੂ 
ਸ੍ਰੀ ਮੁਕਤਸਰ ਸਾਹਿਬ, 12 ਫਰਵਰੀ 2025 : ਸ੍ਰੀ ਮੁਕਤਸਰ ਸਾਹਿਬ ਦੇ ਪੁਲਿਸ ਵੱਲੋਂ ਇੱਕ ਕੈਂਟਰ ਵਿੱਚੋਂ 27 ਕੁਇੰਟਲ ਡੋਡੇ (ਚੂਰਾ ਪੋਸਤ) ਬਰਾਮਦ ਕਰਨ ਦਾ ਦਾਅਵਾ ਕੀਤਾ ਹੈ। ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ ਤੁਸ਼ਾਰ ਗੁਪਤਾ ਵੱਲੋਂ ਇੱਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਸਐਸਪੀ ਤੁਸ਼ਾਰ ਗੁਪਤਾ ਨੇ ਦੱਸਿਆ ਕਿ ਸੀਆਈਏ ਦੇ ਇੰਚਾਰਜ ਇੰਸਪੈਕਟਰ ਗੁਰਵਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰ ਝਾਰਖੰਡ ਤੋਂ ਡੋਡੇ (ਚੂਰਾ ਪੋਸਤ) ਲੈ ਕੇ ਆ ਰਹੇ ਹਨ।....
ਗੁੱਡ ਟਚ ਅਤੇ ਬੈਡ ਟਚ ਬਾਰੇ ਹਰ ਬੱਚੇ ਨੂੰ ਕੀਤਾ ਜਾਵੇ ਜਾਗਰੂਕ : ਡਿਪਟੀ ਕਮਿਸ਼ਨਰ
614 ਬੱਚਿਆਂ ਨੂੰ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ ਲਾਭ ਦਿੱਤਾ ਜਾ ਰਿਹਾ ਹੈ ਸ੍ਰੀ ਮੁਕਤਸਰ ਸਾਹਿਬ 12 ਫਰਵਰੀ 2025 : ਜਿਲ੍ਹਾ ਬਾਲ ਸੁਰੱਖਿਆ ਯੂਨਿਟ, ਸ੍ਰੀ ਮੁਕਤਸਰ ਸਾਹਿਬ ਦੇ ਕੰਮਾਂ ਦਾ ਰਿਵਿਊ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਮੀਟਿੰਗ ਦੌਰਾਨ ਕੀਤਾ। ਉਹਨਾਂ ਕਿਹਾ ਕਿ ਹਰ ਬੱਚੇ ਨੂੰ ਗੁਡ ਟਚ ਅਤੇ ਬੈਡ ਟਚ ਬਾਰੇ ਵੱਧ ਤੋਂ ਵੱਧ ਜਾਣਕਾਰੀ ਦਿੱਤੀ ਜਾਵੇ ਅਤੇ ਸਪੋਂਸਰਸ਼ਿਪ ਫੋਸਟਰ ਕੇਅਰ ਸਕੀਮ ਤਹਿਤ ਹਰ ਲੋੜਵੰਦ ਬੱਚੇ ਨੂੰ ਪੂਰਾ ਲਾਭ ਦਿੱਤਾ ਜਾਵੇ। ਇਸ ਮੌਕੇ....
ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਵਾਲਿਆਂ ਦਾ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਕੀਤਾ ਸਨਮਾਨ
ਲੁਧਿਆਣਾ, 12 ਫਰਵਰੀ 2025 : ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਪੰਥ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ਼੍ਰੀਨਗਰ ਦਾ ਲੁਧਿਆਣਾ ਸਥਿਤ ਸ਼ਹੀਦ ਭਗਤ ਸਿੰਘ ਨਗਰ ਵਿਖੇ ਪ੍ਰੋ. ਗੁਰਭਜਨ ਸਿੰਘ ਗਿੱਲ ਤੇ ਸਾਥੀਆਂ ਨੇ ਭਾਰਤ ਸਰਕਾਰ ਵੱਲੋਂ ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਦਾ ਐਲਾਨ ਹੋਣ ਉਪਰੰਤ ਸਨਮਾਨਤ ਕੀਤਾ। ਇਸ ਮੌਕੇ ਬੋਲਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ ਭਾਈ ਹਰਜਿੰਦਰ ਸਿੰਘ ਸ਼੍ਰੀ ਨਗਰ ਵਾਲੇ ਉੱਚੇ ਤੇ ਸੁੱਚੇ ਕਿਰਦਾਰ ਦੇ ਸਵਾਮੀ....
ਸਕੂਲ ਬੱਸ ਅਤੇ ਮੋਟਰਸਾਈਕਲ ਦੀ ਟੱਕਰ ‘ਚ ਇੱਕ ਨੌਜਵਾਨ ਦੀ ਮੌਤ
ਖੰਨਾ, 11 ਫਰਵਰੀ 2025 : ਸਥਾਨਕ ਸ਼ਹਿਰ ਤੋਂ ਅਮਲੋਹ ਨੂੰ ਜਾਂਦੀ ਸੜਕ ਤੇ ਸਥਿਤ ਸਨਸਿਟੀ ਸਕੂਲ ਦੇ ਨੇੜੇ ਬੱਸ ਅਤੇ ਇੱਕ ਮੋਟਰਸਾਈਕਲ ਦੀ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋ ਜਾਣ ਦੀ ਦੁੱਖਦਾਈ ਖਬਰ ਹੈ। ਮ੍ਰਿਤਕ ਦੀ ਪਛਾਣ ਹਰਜਤਿ ਸਿੰਘ (22) ਫਤਿਹਗੜ੍ਹ ਨਵਾਂ (ਫਤਿਹਗੜ੍ਹ ਸਾਹਿਬ) ਵਜੋਂ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਹਰਜੋਤ ਸਿੰਘ ਮੋਟਰਸਾਈਕਲ ਤੇ ਸਵਾਰ ਹੋ ਕੇ ਅਮਲੋਹ ਤੋਂ ਖੰਨਾ ਜਾ ਰਿਹਾ ਸੀ, ਜਦੋਂ ਉਹ ਸਨਸਿਟੀ ਸਕੂਲ ਦੇ ਨੇੜੇ ਪੁੱਜਾ ਤਾਂ ਸਕੂਲ ਦੀ ਬੱਸ ਜੋ ਬੱਚਿਆਂ ਨੂੰ ਛੱਡਣ ਜਾ ਰਹੀ ਸੀ....
ਕਿਰਤੀਆਂ ਨੇ ਬਜਾਇਆ ਹਾਕਮ ਸਰਕਾਰ ਵਿਰੁੱਧ ਜਬਰ ਦਸਤ ਸੰਘਰਸ਼ ਦਾ ਬੀਗਲ।14 ਫਰਵਰੀ ਨੂੰ ਨੈਸ਼ਨਲ ਹਾਈਵੇ ਕੀਤਾ ਜਾਵੇਗਾ ਜਾਮ- ਖਿਆਲੀ 
ਮਹਿਲ ਕਲਾਂ 11 ਫਰਵਰੀ (ਭੁਪਿੰਦਰ ਸਿੰਘ ਧਨੇਰ) : ਹਾਕਮ ਸਰਕਾਰ ਵੱਲੋਂ ਸਮੇਂ ਸਮੇਂ ਤੇ ਲੋਕਾਂ ਨੂੰ ਲਾਰੇ ਲਾ ਕੇ ਝੰਝੋੜ ਰੱਖਿਆ ਹੈ ਜੋ ਆਉਣ ਵਾਲੇ ਸਮੇਂ ਵਿੱਚ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਾਰਨ ਦੋ ਵਕਤ ਦੀ ਰੋਟੀ ਤੋਂ ਬੀ ਵਾਂਝੇ ਕਰਨ ਦੇ ਸੁਪਨੇ ਪਾਲੇ ਜਾ ਰਹੇ ਹਨ! ਪਰ ਹਲਕਾ ਮਹਿਲ ਕਲਾ ਦੇ ਲੋਕ ਮੂੰਹ ਤੋੜ ਜਵਾਬ ਦੇਣਗੇ! ਜੋ ਕਿ ਹਲਕਾ ਮਹਿਲ ਕਲਾਂ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੇ ਹੱਥ ਬਾਂਗ ਡੂਰ ਸਾਂਭੀ ਇੱਕ ਵਾਰ ਕੋਈ ਹੈ! ਹਲਕਾ ਲੰਮੇ ਸਮੇਂ ਤੋਂ ਨਰਕ ਹੀ ਭੋਗ ਰਿਹਾ ਹੈ ਹਲਕੇ ਵਿੱਚ ਨਾ....
ਕਾਂਗਰਸ ਦੂਜਿਆਂ ਦਾ ਛੱਡ ਆਪਣਾ ਸੋਚੇ  : ਹਰਚੰਦ ਸਿੰਘ ਬਰਸਟ
ਪਟਿਆਲਾ, 11 ਫਰਵਰੀ 2025 : ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਾਂਗਰਸ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ‘ਆਪ’ ਦੇ ਵਿਧਾਇਕਾਂ ਦਾ ਉਨ੍ਹਾਂ ਦੇ ਸੰਪਰਕ ਵਿੱਚ ਹੋਣ ਦੇ ਬਿਆਨ ਤੇ ਪਲਟਵਾਰ ਕਰਦਿਆਂ ਕਿਹਾ ਕਿ ਬਾਜਵਾ ਨੂੰ ਪਹਿਲਾਂ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਿਧਾਇਕਾਂ ਬਾਰੇ ਸੋਚਣਾ ਚਾਹੀਦਾ ਹੈ। ਸ. ਬਰਸਟ ਨੇ ਕਿਹਾ ਕਿ ਬਾਜਵਾ ਦੂਜੀਆਂ ਪਾਰਟੀਆਂ ਦੇ ਵਿਧਾਇਕਾਂ ਦੇ ਸੰਪਰਕ ਵਿੱਚ ਹੋਣ ਦੀ ਤਾਂ ਗੱਲ ਕਰਦੇ ਹਨ....
ਪਟਿਆਲਾ ਪੁਲਿਸ ਨੇ 3 ਦੋਸੀਆਂ ਨੂੰ 5 ਹਥਿਆਰਾਂ ਸਮੇਤ ਕੀਤਾ ਗ੍ਰਿਫ਼ਤਾਰ
ਪਟਿਆਲਾ, 11 ਫਰਵਰੀ, 2025 : ਸੀ.ਆਈ.ਏ ਸਟਾਫ਼ ਪਟਿਆਲਾ ਨੇ ਤਿੰਨ ਖਤਰਨਾਕ ਅਪਰਾਧੀਆ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਤੋਂ 4 ਪਿਸਤੌਲ .32 ਬੋਰ ਅਤੇ 1 ਪਿਸਤੌਲ .315 ਬੋਰ ਸਮੇਤ 21 ਕਾਰਤੂਸ ਬਰਾਮਦ ਕੀਤੇ ਹਨ। ਦੋਸੀਆਂ ਵਿਰੁੱਧ ਕਤਲ ਦੀ ਕੋਸ਼ਿਸ਼, ਅਸਲਾ ਐਕਟ ਅਤੇ ਨਸ਼ੀਲੇ ਪਦਾਰਥਾਂ ਦੇ ਤਹਿਤ ਮਾਮਲੇ ਦਰਜ ਹਨ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਜੁਲਾਈ 2024 ਤੋਂ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿੱਚ ਲੋੜੀਂਦਾ ਸੀ ਅਤੇ ਪਹਿਲਾਂ ਦੋ ਮਾਮਲਿਆਂ ਵਿੱਚ ਦੋਸ਼ੀ ਵੀ ਠਹਿਰਾਇਆ ਗਿਆ ਹੈ। ਪਟਿਆਲਾ ਐਸਐਸਪੀ....