ਕਲੀਨਿਕ ਦੇ ਸਟਾਫ਼ ਅਤੇ ਇਲਾਜ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਕੀਤੀ ਸਾਹਿਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ’ਚ ਚੱਲ ਰਹੇ ਆਮ ਆਦਮੀ ਕਲੀਨਿਕਾਂ ਦੀ ਕਾਰਜਸ਼ੈਲੀ ’ਚ ਨਿਰੰਤਰਤਾ ਅਤੇ ਸੁਧਾਰ ਲਿਆਉਣ ਮੰਤਵ ਨਾਲ ਅੱਜ ਫੇਸ ਪੰਜ ਮੋਹਾਲੀ ਦੇ ਆਮ ਆਦਮੀ ਕਲੀਨਿਕ ਦਾ ਮੁਆਇਨਾ ਕੀਤਾ। ਉਨ੍ਹਾਂ ਇਸ ਮੌਕੇ ਕਲੀਨਿਕ ’ਚ ਹਾਜ਼ਰ ਸਟਾਫ਼ ਪਾਸੋਂ ਮਰੀਜ਼ਾਂ ਦੀ ਆਨਲਾਈਨ ਰਜਿਸਟ੍ਰੇਸ਼ਨ, ਮੈਡੀਕਲ ਚੈਕਅਪ ਅਤੇ ਲੋੜ ਪੈਣ ’ਤੇ ਸੁਝਾਏ ਗਏ ਲੈਬ ਟੈਸਟਾਂ ਬਾਰੇ ਵਿਸਥਾਰ ’ਚ ਜਾਣਕਾਰੀ ਹਾਸਲ....
ਮਾਲਵਾ
ਉਲੰਘਣਾਂ ਕਰਨ ਵਾਲਿਆਂ ਖਿਲਾਫ਼ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ ਐਸ.ਏ.ਐਸ. ਨਗਰ, 22 ਅਗਸਤ : ਜ਼ਿਲ੍ਹੇ ’ਚ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਲਗਾਈ ਹੈ। ਇਸ ਦੇ ਨਾਲ-ਨਾਲ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ ’ਤੇ ਵੀ ਮੁਕੰਮਲ ਪਾਬੰਦੀ ਰਹੇਗੀ। ਇਸ ਤੋਂ....
ਐਸ .ਏ.ਐਸ.ਨਗਰ , 22 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਆਸ਼ਿਕਾ ਜੈਨ ਆਈ.ਏ.ਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦੇ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਏਅਰ ਫੋਰਸ ਸਟੇਸ਼ਨ ਤੋਂ ਇੱਕ ਹਜ਼ਾਰ ਮੀਟਰ ਏਰੀਏ (ਜੋ ਕਿ ਇਸ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦਾ ਹੈ), ਦੇ ਆਲੇ-ਦੁਆਲੇ ਮੀਟ ਦੀਆਂ ਦੁਕਾਨਾਂ ਚਲਾਉਣ ਅਤੇ ਇਸ ਦੀ ਰਹਿੰਦ-ਖੂਹੰਦ ਨੂੰ ਸੁੱਟਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ । ਏਅਰ ਫੋਰਸ ਸਟੇਸ਼ਨ ਅਥਾਰਟੀ ਚੰਡੀਗੜ੍ਹ੍ ਨੇ....
22 ਅਗਸਤ ਤੋਂ 29 ਸਤੰਬਰ ਤੱਕ ਮਤਦਾਨ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਹੋਵੇਗੀ 21 ਤੇ 22 ਅਕਤੂਬਰ ਅਤੇ 18 ਤੇ 19 ਨਵੰਬਰ ਨੂੰ ਪੋਲਿੰਗ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ ਸਾਹਿਜ਼ਾਦਾ ਅਜੀਤ ਸਿੰਘ ਨਗਰ, 22 ਅਗਸਤ : ਭਾਰਤ ਦੇ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫ਼ੋਟੋ ਮਤਦਾਤਾ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦੇ ਜਾਰੀ ਪ੍ਰੋਗਰਾਮ ਤੋਂ ਅੱਜ 53-ਐੱਸ ਏ ਐੱਸ ਨਗਰ ਨਾਲ ਸਬੰਧਤ ਰਾਜਸੀ ਪਾਰਟੀਆਂ ਨੂੰ ਤਹਿਸੀਲਦਾਰ ਕੁਲਦੀਪ ਸਿੰਘ ਢਿੱਲੋਂ ਵੱਲੋਂ ਮੀਟਿੰਗ ਕਰਕੇ ਜਾਣੂ....
ਹੁਸ਼ਿਆਰਪੁਰ, 22 ਅਗਸਤ: ਜ਼ਿਲ੍ਹਾ ਮੈਜਿਸਟ੍ਰੇਟ ਕੋਮਲ ਮਿੱਤਲ ਨੇ ਫੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕੇਂਦਰੀ ਜੇਲ੍ਹ ਹੁਸ਼ਿਆਰਪੁਰ, ਸਬ-ਜੇਲ੍ਹ ਦਸੂਹਾ ਅਤੇ ਜੁਵੇਨਾਈਲ ਹੋਮ ਰਾਮ ਕਲੋਨੀ ਕੈਂਪ ਹੁਸ਼ਿਆਰਪੁਰ ਦੀ ਸੁਰੱਖਿਆ ਲਈ ਇਨ੍ਹਾਂ ਜੇਲ੍ਹਾਂ/ਜੁਵੇਨਾਈਲ ਹੋਮ ਦੇ ਆਲੇ-ਦੁਆਲੇ 500 ਮੀਟਰ ਦੇ ਘੇਰੇ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ ਹੈ, ਤਾਂ ਜੋ ਜੇਲ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਜਾਰੀ ਹੁਕਮਾਂ....
ਮੁੱਲਾਂਪੁਰ ਦਾਖਾ 22 ਅਗਸਤ (ਸਤਵਿੰਦਰ ਸਿੰਘ ਗਿੱਲ) ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ (ਰਜਿ.) ਜ਼ਿਲਾ ਲੁਧਿਆਣਾ ਦੀ ਜ਼ਿਲਾ ਕਾਰਜਕਾਰੀ ਕਮੇਟੀ ਦੀ ਇਕ ਐਮਰਜੈਂਸੀ ਮੀਟਿੰਗ ਜ਼ਿਲਾ ਪ੍ਰਧਾਨ ਗੁਰਦਿਆਲ ਸਿੰਘ ਤਲਵੰਡੀ ਦੀ ਪ੍ਰਧਾਨਗੀ ਹੇਠ ਪਿੰਡ ਮੰਡਿਆਣੀ ਵਿਖੇ ਹੋਈ । ਜਿਸ ਵਿੱਚ ਕੱਲ ਵੱਡੇ ਤੜਕੇ ਤੋਂ ਹੜ੍ਹ ਪੀੜਤਾਂ ਲਈ ਚੰਡੀਗੜ੍ਹ ਐਕਸ਼ਨ ਲਈ ਜਾ ਰਹੇ 16 ਜੁਝਾਰੂ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਦੇ ਘਰੋਂ - ਘਰੀ ਛਾਪੇਮਾਰੀ,ਸੈਂਕੜਿਆਂ ਦੀ ਫੜੋ - ਫੜੀ ਕਈ ਥਾਵਾਂ ਤੇ ਲਾਠੀਚਾਰਜ ਕਰਕੇ ਜ਼ਖਮੀ ਕਰਨ ਅਤੇ....
ਮੁੱਲਾਂਪੁਰ ਦਾਖਾ 22 ਅਗਸਤ (ਸਤਵਿੰਦਰ ਸਿੰਘ ਗਿੱਲ) ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਦੇ ਸੱਦੇ ਤਹਿਤ 21 ਅਗਸਤ ਤੋਂ 27 ਅਗਸਤ ਤੱਕ ਜ਼ਿਲ੍ਹਾ, ਤਹਿਸੀਲ ਅਤੇ ਬਲਾਕ ਪੱਧਰੀ ਮੰਗ ਪੱਤਰ ਦਿੱਤੇ ਜਾਣ ਦੇ ਸੱਦੇ ਤਹਿਤ 21 ਅਗਸਤ ਨੂੰ ਸੁਨਾਮ ਵਿਖੇ ਤਹਿਸੀਲਦਾਰ ਅਮਿਤ ਕੁਮਾਰ ਸ਼ਰਮਾ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ-ਪੱੱਤਰ ਦਿੱਤਾ। ਇਸ ਮੌਕੇ ਨਸ਼ਾ ਵਿਰੋਧੀ ਕਿਸਾਨ-ਮਜ਼ਦੂਰ ਲੋਕ ਅੰਦੋਲਨ ਦੇ ਸੂਬਾ ਆਗੂ ਕਾਮਰੇਡ ਚਰਨਜੀਤ ਸਿੰਘ ਹਿਮਾਂਯੂੰਪੁਰਾ, ਸਤਪਾਲ ਸਿੰਘ ਬੈਹਿਣੀਵਾਲ ਜ਼ਿਲ੍ਹਾ ਆਗੂ....
ਮੁੱਲਾਂਪੁਰ ਦਾਖਾ 22 ਅਗਸਤ (ਸਤਵਿੰਦਰ ਸਿੰਘ ਗਿੱਲ) ਧਰਮ ਯੁੱਧ ਮੋਰਚੇ ਦੇ ਸ਼ਹੀਦ ਭਾਈ ਗੁਰਮੀਤ ਸਿੰਘ ਧੂਰਕੋਟ ਜ਼ਿਲ੍ਹਾ ਲੁਧਿਆਣਾ ਜਿਹਨਾਂ ਨੇ 22 ਅਗਸਤ 1982 'ਚ ਪੰਜਾਬ ਦੇ ਮੁੱਖ ਮੰਤਰੀ ਦਰਬਾਰਾ ਸਿਓਂ ਤੇ ਗਰਨੇਡਾਂ ਨਾਲ ਹਮਲਾ ਕੀਤਾ ਸੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਰਾਭਾ ਪੰਥਕ ਮੋਰਚੇ ਦੇ ਆਗੂ ਜਥੇਦਾਰ ਅਮਰ ਸਿੰਘ ਜੜਾਂਹਾ ਨੇ ਆਖਿਆ ਕਿ ਸ਼ਹੀਦ ਭਾਈ ਗੁਰਮੀਤ ਸਿੰਘ ਧੂਰਕੋਟ ਨੇ ਦਮਦਮੀ ਟਕਸਾਲ ਦੇ 13ਵੇਂ ਮੁਖੀ ਜੱਥੇਦਾਰ ਭਾਈ ਕਰਤਾਰ ਸਿੰਘ ਭਿੰਡਰਾਂਵਾਲਿਆਂ ਦੇ ਪਿੰਡ ਨਾਰੰਗਵਾਲ ਵਿਖੇ....
ਲੋਕ ਡੇਂਗੂ ਮੱਛਰ ਦੇ ਲਾਰਵਾ ਤੋਂ ਖ਼ੁਦ ਬਚਣ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਇਸਤੋਂ ਬਚਾਉਣ ਲਈ ਸਾਫ ਪਾਣੀ ਦੇ ਸਰੋਤਾਂ ਦੀ ਚੈਕਿੰਗ ਜ਼ਰੂਰ ਕਰਨ-ਸਾਕਸ਼ੀ ਸਾਹਨੀ ਪਟਿਆਲਾ, 22 ਅਗਸਤ : ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵਲੋਂ ਅੱਜ ਸ਼ਾਮ ਸਿਵਲ ਸਰਜਨ ਡਾ ਰਮਿੰਦਰ ਕੌਰ ਤੇ ਸਿਹਤ ਵਿਭਾਗ ਸਮੇਤ ਨਿਗਮ ਟੀਮਾਂ ਨੂੰ ਨਾਲ ਲੈ ਕੇ ਮਥੁਰਾ ਕਲੋਨੀ ਵਿਖੇ ਡੇਂਗੂ ਮੱਛਰ ਦੇ ਲਾਰਵਾ ਦੀ ਅਚਨਚੇਤ ਚੈਕਿੰਗ ਕੀਤੀ, ਲਾਰਵਾ ਪਾਏ ਜਾਣ ‘ਤੇ ਅਣਗਹਿਲੀ ਕਰਨ ਵਾਲਿਆਂ ਦੇ ਚਲਾਨ ਵੀ....
ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮਸ਼ਾਲ ਮਾਰਚ ਤੇ ਖੇਡ ਮੁਕਾਬਲਿਆਂ ਦੀਆਂ ਤਿਆਰੀਆਂ ਬਾਰੇ ਅਹਿਮ ਮੀਟਿੰਗ ਵੱਧ ਤੋਂ ਵੱਧ ਖਿਡਾਰੀਆਂ ਨੂੰ ਰਜਿਸਟ੍ਰੇਸ਼ਨ ਕਰਾਉਣ ਦਾ ਸੱਦਾ ਬਰਨਾਲਾ, 22 ਅਗਸਤ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਖੇਡ ਮੰਤਰੀ ਸ. ਗੁਰਮੀਤ ਸਿੰਘ Meet Hayer ਦੀ ਅਗਵਾਈ ਹੇਠ 29 ਅਗਸਤ ਤੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਲਈ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਦੀ ਅਗਵਾਈ ਹੇਠ ਪੂਰੇ ਜ਼ੋਰਾਂ-ਸ਼ੋਰਾਂ....
ਮਾਨਸਾ, 22 ਅਗਸਤ : ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਪਰਮਵੀਰ ਸਿੰਘ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਅੰਦਰ ਸ਼ਾਮ 7 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਨੇ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ....
ਕਿਸਾਨਾਂ ਨੂੰ ਨਰਮੇ ਦੀ ਕਾਸ਼ਤ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਦੇ ਹੱਲ ਬਾਰੇ ਜਾਣੂ ਕਰਵਾਇਆ ਮਾਨਸਾ, 22 ਅਗਸਤ : ਕ੍ਰਿਸ਼ੀ ਵਿਗਿਆਨ ਕੇਂਦਰ ਮਾਨਸਾ ਦੇ ਮਾਹਿਰਾਂ ਵੱਲੋਂ ਜ਼ਿਲ੍ਹੇ ਦੇ ਪਿੰਡ ਜਵਾਹਰਕੇ, ਰਮਦਿੱਤੇ ਵਾਲਾ, ਮੂਸਾ ਅਤੇ ਕਰਮਗੜ੍ਹ ਔਤਾਂਵਾਲੀ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰਾਂ ਨੇ ਇੰਨ੍ਹਾਂ ਪਿੰਡਾਂ ਦੇ ਕਿਸਾਨਾਂ ਨਾਲ ਨਰਮੇ ਦੀ ਕਾਸ਼ਤ ਦੌਰਾਨ ਪੇਸ਼ ਆਉਂਦੀਆਂ ਮੁਸ਼ਕਿਲਾਂ ਅਤੇ ਸਾਰਥਿਕ ਹੱਲ ਬਾਰੇ ਵਿਚਾਰ ਵਟਾਂਦਰਾ ਕੀਤਾ। ਡਾ. ਬੀ.ਐੱਸ.ਸੇਖੋਂ ਨੇ ਦੱਸਿਆ....
ਫਰੀਦਕੋਟ 22 ਅਗਸਤ : ਝੋਨੇ ਦੇ ਸੀਜ਼ਨ ਵਿੱਚ ਆੜਤੀਆ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਰਕੀਟ ਕਮੇਟੀ ਫਰੀਦਕੋਟ ਦੇ ਨਵ ਨਿਯੁਕਤ ਚੇਅਰਮੈਨ ਅਮਨਦੀਪ ਸਿੰਘ ਖਾਲਸਾ ਨੇ ਮੰਡੀਆਂ ਦਾ ਦੌਰਾ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਸੰਬੰਧਿਤ ਅਧਿਕਾਰੀਆਂ ਨੂੰ ਪਹਿਲਾਂ ਹੀ ਪਿੰਡਾਂ ਦੀਆਂ ਮੰਡੀਆਂ ਦੇ ਪੁਖਤਾ ਇੰਤਜ਼ਾਮ ਕਰਨ ਲਈ ਕਿਹਾ ਗਿਆ ਹੈ ਤਾਂ ਕਿ ਸੀਜ਼ਨ ਦੇ ਨੇੜੇ ਆ ਕੇ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ....
ਫਰੀਦਕੋਟ 22 ਅਗਸਤ : ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੀ ਪ੍ਰਧਾਨਗੀ ਹੇਠ ਬਾਲ ਭਲਾਈ ਕਮੇਟੀ, ਫਰੀਦਕੋਟ ਦੀ ਰੀਵਿਊ ਮੀਟਿੰਗ ਅਤੇ ਮਿਸ਼ਨ ਵਤਸਾਲਿਆ 2022 ਦੀਆਂ ਗਾਈਡ ਲਾਈਨਜ ਅਨੁਸਾਰ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਸਬੰਧੀ ਮੀਟਿੰਗ ਹੋਈ। ਇਸ ਮੌਕੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਮਨਦੀਪ ਸਿੰਘ ਸੋਢੀ ਵੱਲੋਂ ਸਪੌਸਰਸ਼ਿਪ ਅਤੇ ਫੋਸਟਰ ਕੇਅਰ ਸਕੀਮ ਅਤੇ ਨਵੇਂ ਆਏ 15 ਕੇਸਾਂ ਬਾਰੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਅਣਗੌਲੇ, ਅਨਾਥ ਬੱਚੇ ਜਿਹੜੇ ਦੂਜੇ ਪਰਿਵਾਰਾਂ....
ਫਾਜ਼ਿਲਕਾ 22 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ. ਵੱਲੋਂ ਰਾਈਟ ਟੂ ਬਿਜਨਿਸ ਐਕਟ 2020 ਅਧੀਨ ਜ਼ਿਲ੍ਹੇ ਵਿੱਚ ਇੱਕ ਹੋਰ ਨਵੇਂ ਉਦਯੋਗ ਦੀ ਸਥਾਪਤੀ ਲਈ ਇਨ ਪ੍ਰਿੰਸੀਪਲ ਦੀ ਪ੍ਰਵਾਨਗੀ ਦਿੱਤੀ ਗਈ ਤੇ ਹੁਣ ਯੂਨਿਟ ਆਪਣਾ ਕੰਮ ਤੁਰੰਤ ਸ਼ੁਰੂ ਕਰ ਸਕਦੀ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵੇਂ ਉਦਯੋਗ ਸਥਾਪਿਤ ਹੋਣ ਨਾਲ ਜਿਥੇ ਫਾਜ਼ਿਲਕਾ ਅੰਦਰ ਉਦਯੋਗਾਂ ਦੀ ਨਵੀਂ ਪ੍ਰਵਿਰਤੀ ਸ਼ੁਰੂ ਹੋਵੇਗੀ ਉਥੇ ਹੀ ਲੋਕਾਂ ਲਈ ਰੋਜ਼ਗਾਰ ਦੇ ਹੋਰ ਸਾਧਨ ਵੀ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਇਸ ਐਕਟ....