ਜਲਾਲਾਬਾਦ, 21 ਅਗਸਤ : ਜਲਾਲਾਬਾਦ ਖੇਤਰ ਵਿਚ ਐਨਡੀਆਰਐਫ ਦੀਆਂ ਟੀਮਾਂ ਜਿ਼ਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਲਗਾਤਾਰ ਹੜ੍ਹ ਦੇ ਪਾਣੀ ਵਿਚ ਘਿਰੇ ਲੋਕਾਂ ਨੂੰ ਬਾਹਰ ਕੱਢ ਰਹੀਆਂ ਹਨ। ਐਸਡੀਐਮ ਸ੍ਰੀ ਅਕਾਸ਼ ਬਾਂਸਲ ਨੇ ਦੱਸਿਆ ਕਿ ਅੱਜ ਚੱਕ ਟਾਹਲੀ ਵਾਲਾ ਤੋਂ 15 ਔਰਤਾਂ ਅਤੇ ਬੱਚਿਆਂ ਨੂੰ ਕਿਸਤੀ ਰਾਹੀਂ ਸੁਰੱਖਿਅਤ ਕੱਢਿਆ ਗਿਆ ਹੈ। ਇਸ ਤੋਂ ਬਿਨ੍ਹਾਂ ਘੁਬਾਇਆ ਦੇ ਰਾਹਤ ਕੈਂਪ ਵਿਚ 8 ਲੋਕ ਰਹਿਣ ਲਈ ਪੁੱਜੇ ਸਨ, ਜਿੰਨ੍ਹਾਂ ਨੂੰ ਖਾਣ ਪੀਣ ਦਾ ਸਮਾਨ ਤੇ ਹੋਰ ਮਦਦ ਪ੍ਰਸ਼ਾਸਨ ਵੱਲੋਂ ਮੁਹਈਆ ਕਰਵਾਈ ਜਾ ਰਹੀ....
ਮਾਲਵਾ
ਫਾਜਿ਼ਲਕਾ, 21 ਅਗਸਤ : ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਲਗਾਤਾਰ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਰਾਹਤ ਸਮੱਗਰੀ ਦੀ ਵੰਡ ਕੀਤੀ ਜਾ ਰਹੀ ਹੈ। ਜਿੱਥੇ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਰਾਹਤ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਉਥੇ ਹੀ ਫਾਜਿਲ਼ਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੀ ਲਗਾਤਾਰ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰ ਰਹੇ ਹਨ। ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਹੁਣ ਤੱਕ 6389 ਕਿਉਂਟਲ ਹਰਾ ਚਾਰਾ, 2661....
ਪ੍ਰਸ਼ਾਸਨ ਦੀਆਂ ਟੀਮਾਂ 24 ਘੰਟੇ ਤਾਇਨਾਤ : ਡਿਪਟੀ ਕਮਿਸ਼ਨਰ ਫਾਜਿ਼ਲਕਾ, 21 ਅਗਸਤ : ਕਾਂਵਾਂ ਵਾਲੀ ਪੱਤਣ ਤੇ ਹੜ੍ਹ ਦੇ ਪਾਣੀ ਵਿਚ ਘਿਰੇ ਲੋਕਾਂ ਨੂੰ ਬਾਹਰ ਕੱਢਣ ਦੇ ਓਪਰੇਸ਼ਨ ਦੀ ਨਿਗਰਾਨੀ ਕਰਦਿਆਂ ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੁ ਦੁੱਗਲ ਨੇ ਦੱਸਿਆ ਹੈ ਕਿ ਹੁਣ ਤੱਕ 700 ਤੋਂ ਜਿਆਦਾ ਲੋਕਾਂ ਨੂੰ ਕਿਸਤੀਆਂ ਰਾਹੀਂ ਸੁਰੱਖਿਅਤ ਕੱਢਿਆ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪ੍ਰਸ਼ਾਸਨ ਦੀਆਂ ਟੀਮਾਂ ਹਰ ਖੇਤਰ ਵਿਚ ਮੁਸਤੈਦੀ ਨਾਲ ਕੰਮ ਕਰ ਰਹੀਆਂ ਹਨ। ਬੀਤੀ ਸ਼ਾਮ ਤੱਕ 498 ਲੋਕਾਂ....
ਫਾਜ਼ਿਲਕਾ, 21 ਅਗਸਤ : ਨੈਸ਼ਨਲ ਸੀਨੀਅਰ ਸੀਟੀਜਨ ਦਿਵਸ ਨੂੰ ਸਮਰਪਿਤ ਜ਼ਿਲੇ੍ਹ ਦੇ ਸਮੂਹ ਸੇਵਾ ਕੇਂਦਰਾਂ ਵਿਖੇ ਬਜੁਰਗਾਂ, ਦਿਵਿਆਂਗਜਨਾਂ ਅਤੇ ਸੀਨੀਅਰ ਸੀਟੀਜਨਾਂ ਵਾਸਤੇ ਵਿਸ਼ੇਸ਼ ਕਾਉਂਟਰ ਲਗਾ ਕੇ ਵੱਖ—ਵੱਖ ਸੇਵਾਵਾਂ ਮੁਹੱਈਆ ਕਰਵਾਈਆਂ ਗਈਆਂ। ਇਹ ਜਾਣਕਾਰੀ ਦਿੰਦਿਆਂ ਜ਼ਿਲੇ੍ਹ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਦਿਵਸ ਦੇ ਮੱਦੇਨਜਰ ਦਿਵਿਆਂਗਜਨਾਂ, ਗਰਭਵਤੀ ਔਰਤਾਂ ਤੇ ਸੀਨੀਅਰ ਸੀਟੀਜਨਾਂ ਨੂੰ ਸੁਖਾਵੇ ਮਾਹੌਲ ਵਿਚ ਸੇਵਾਵਾਂ ਮੁਹੱਈਆ ਕਰਵਾਈਆਂ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ....
ਪਿੰਡ ਪਿੰਡ ਪਹੁੰਚ ਕੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਹੌਂਸਲਾਂ ਵਧਾ ਰਹੇ ਹਨ ਵਿਧਾਇਕ ਫਾਜਿ਼ਲਕਾ, 21 ਅਗਸਤ : ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਜਿੱਥੇ ਹੜ੍ਹ ਆਉਣ ਤੋਂ ਪਹਿਲਾਂ ਪਿੰਡ ਪਿੰਡ ਜਾ ਕੇ ਲੋਕਾਂ ਨੂੰ ਸਮਾਂ ਰਹਿੰਦੇ ਸੁਰੱਖਿਅਤ ਥਾਂਵਾਂ ਤੇ ਆਉਣ ਲਈ ਪ੍ਰੇਰਿਤ ਕਰਦੇ ਰਹੇ ਉਥੇ ਹੁਣ ਉਹ ਪਿੰਡ ਪਿੰਡ ਜਾ ਕੇ ਲੋਕਾਂ ਦੀ ਹੌਂਸਲਾ ਅਫ਼ਜਾਈ ਕਰ ਰਹੇ ਹਨ। ਅੱਜ ਵੀ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜਿੱਥੇ ਰਾਹਤ ਕੈਂਪਾਂ ਵਿਚ ਜਾ ਕੇ ਛੋਟੇ ਬੱਚਿਆਂ ਨੂੰ ਕਪੜੇ ਦਿੱਤੇ....
ਮਾਨਸਾ, 20 ਅਗਸਤ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਪਿੰਡ ਮੂਸਾ ਵਿਖੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਤਲ ਕੇਸ ਦੀ ਜਾਂਚ ਲਈ ਬਣਾਈ ਗਈ ਸਿੱਟ ਤੋਂ ਫਿਲਹਾਲ ਕੋਈ ਵੀ ਉਮੀਦ ਨਜ਼ਰ ਨਹੀਂ ਆ ਰਹੀ ਹੈ। ਉਨ੍ਹਾਂ ਕਿਹਾ ਕਿ 447 ਦਿਨਾਂ ਵਿੱਚ ਮੂਸੇਵਾਲਾ ਕਤਲ ਕੇਸ ਦੀ ਜਾਂਚ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਯੂ.ਪੀ ਵਿੱਚ ਗੈਂਗਸਟਰਾਂ ਨੂੰ ਹਥਿਆਰਾਂ ਸਮੇਤ ਟ੍ਰੇਨਿੰਗ ਦੇਣ ਦੇ ਸਬੂਤ ਸਾਹਮਣੇ ਆਉਣ ਤੋਂ ਬਾਅਦ ਹੁਣ....
ਮੁੱਲਾਂਪੁਰ ਦਾਖਾ 20 ਅਗਸਤ (ਸਤਵਿੰਦਰ ਸਿੰਘ ਗਿੱਲ ) ਪੰਜਾਬੀ ਗੀਤਕਾਰ ਮੰਚ ਲੁਧਿਆਣਾ (ਪੰਜਾਬ) ਵੱਲੋਂ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਦੇ ਸਹਿਯੋਗ ਨਾਲ ਪ੍ਰਸਿੱਧ ਗੀਤਕਾਰ ਅਤੇ ਫਿਲਮ ਸਾਜ਼ ਸਵਰਗੀ ਸਃ ਇੰਦਰਜੀਤ ਹਸਨਪੁਰੀ ਜੀ ਦੇ ਜਨਮ ਮੌਕੇ ਵਿਸ਼ਾਲ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਵ, ਇੰਦਰਜੀਤ ਹਸਨਪੁਰੀ ਜਿਨ੍ਹਾਂ ਨੇ ਜੇ ਮੁੰਡਿਆ ਤੂੰ ਸਾਡੀ ਤੋਰ ਵੇ ਵੇਖਣੀ ਗੜਵਾ ਲੈ ਦੇ ਚਾਂਦੀ ਦਾ ਵੇ ਲੱਕ ਹਿੱਲੇ ਮਜਾਜਣ ਜਾਂਦੀ ਦਾ"ਨਾ ਜਾ ਬਰਮਾਂ ਨੂੰ, ਸਾਧੂ ਹੁੰਦੇ ਰੱਬ ਵਰਗੇ"ਜਦੋਂ ਜਦੋਂ....
ਮੋਹਾਲੀ, 20 ਅਗਸਤ : ਪੰਜਾਬ ਮੇਲਿਆਂ ਦੀ ਧਰਤੀ ਹੈ ਅਤੇ ਇਸ ਧਰਤੀ ਨੂੰ ਸਾਡੇ ਗੁਰੂਆਂ , ਦੇਸ਼ ਭਗਤਾਂ ਤੇ ਸੂਰਬੀਰ ਯੋਧਿਆਂ ਨੇ ਆਪਣੀ ਵਿਲੱਖਣ ਸ਼ਕਤੀ, ਸਮਾਜਿਕ ਸਰੋਕਾਰਾਂ, ਸੱਭਿਆਚਾਰਕ ਰਹੁ-ਰੀਤਾਂ ਨਾਲ ਪਰਫੁੱਲਤ ਕੀਤਾ ਹੈ ਜਿਸਨੂੰ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਪੰਜਾਬ ਦੇ 22 ਜਿਲਿਆਂ ਵਿੱਚ ਸਥਾਨਕ ਮਹੱਤਤਾ ਵਾਲੇ ਵੱਖ ਵੱਖ ਉਤਸਵ ਕਰਵਾਏਗੀ। ਇਹ ਵਿਚਾਰ ਪੰਜਾਬ ਦੀ ਸੱਭਿਚਾਰਕ ਤੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਬੀਤੀ ਰਾਤ ਸੈਕਟਰ 70 ਵਿੱਚ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਵੱਲੋਂ ਕਰਵਾਏ....
ਸਮਾਪਤੀ ਸਮਾਰੋਹ ਨੇ ਜੀਵਨ ਦੇ ਸਾਰੇ ਖੇਤਰਾਂ ਦੇ ਲੋਕਾਂ ਨੂੰ ਦੇਖਿਆ ਅਤੇ ਉਹਨਾਂ ਦੇ ਕੰਮ ਲਈ ਫੋਟੋ ਜਰਨਲਿਸਟ ਦੀ ਸ਼ਲਾਘਾ ਕੀਤੀ ਲੁਧਿਆਣਾ, 20 ਅਗਸਤ : ਦੋ-ਰੋਜ਼ਾ ਫੋਟੋ ਪ੍ਰਦਰਸ਼ਨੀ, ਇਕ ਹਜ਼ਾਰ ਸ਼ਬਦਾਂ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਹ ਪ੍ਰਦਰਸ਼ਨੀ 19 ਅਗਸਤ ਨੂੰ ਸ਼ੁਰੂ ਹੋਈ ਤਾਂ ਜੋ ਸ਼ਹਿਰ ਦੀ ਮੁੜ-ਆਯਾਮ ਦੀ ਪਛਾਣ ਬਾਰੇ ਇੱਕ ਦੁਰਲੱਭ ਝਾਤ ਮਾਰੀ ਜਾ ਸਕੇ ਜਿਸ ਵਿੱਚ ਜੀਵਨ ਦੇ ਸਾਰੇ ਪਹਿਲੂਆਂ ਨੂੰ ਸ਼ਾਮਲ ਕੀਤਾ ਗਿਆ ਹੈ। ਪਿਛਲੇ ਦੋ ਦਿਨਾਂ ਤੋਂ ਵੱਖ-ਵੱਖ ਵਰਗਾਂ ਦੇ ਲੋਕਾਂ ਨੇ ਪ੍ਰਦਰਸ਼ਨੀ....
ਹਰੀਕੇ ਹੈਡ ਵਰਕਸ ਤੋਂ ਪਾਣੀ ਦਾ ਪੱਧਰ ਘੱਟ ਕੇ 167108 ਕਿਉਸਿਕ ਹੋਇਆ : ਧੀਮਾਨ ਰਾਹਤ ਕਾਰਜ ਜੰਗੀ ਪੱਧਰ ‘ਤੇ ਜਾਰੀ ਹੜ੍ਹ ਪ੍ਰਭਾਵਿਤਾਂ ਲਈ ਰਾਹਤ ਕੈਂਪ ਸਥਾਪਿਤ, ਡਾਕਟਰੀ ਸਹਾਇਤਾ, ਲੰਗਰ, ਪਸ਼ੂਆਂ ਦੇ ਚਾਰੇ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਫਿਰੋਜ਼ਪੁਰ, 20 ਅਗਸਤ : ਦਰਿਆ ਸਤਲੁਜ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ., ਐਨ.ਡੀ.ਆਰ.ਐਫ. ਤੇ ਪੰਜਾਬ ਪੁਲੀਸ ਵੱਲੋਂ ਸਾਂਝਾ ਆਪਰੇਸ਼ਨ ਕਰਕੇ ਹੜ੍ਹ ਦੇ ਪਾਣੀ ਵਿੱਚੋਂ ਹਜ਼ਾਰਾਂ ਲੋਕਾਂ ਨੂੰ....
ਮੋਗਾ 20 ਅਗਸਤ : ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ, 2023 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ....
ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਪਾਬੰਦੀ- ਵਧੀਕ ਜ਼ਿਲਾ ਮੈਜਿਸਟ੍ਰੇਟ ਮੋਗਾ 20 ਅਗਸਤ : ਵਧੀਕ ਜ਼ਿਲਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ਼) ਮੋਗਾ ਡਾ. ਨਿਧੀ ਕਮੁਦ ਬਾਂਬਾ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਸਤੰਬਰ, 2023 ਤੱਕ ਲਾਗੂ ਰਹਿਣਗੇ। ਆਮ ਜਨਤਾ ਲਈ ਲਾਇਸੰਸੀ ਤੇ ਹੋਰ ਤੇਜ਼ਧਾਰ ਹਥਿਆਰ ਨਾਲ ਲੈ ਕੇ....
ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ਼ ਗੋਲਡੀ ਵੀ ਰਾਹਤ ਟੀਮਾਂ ਨਾਲ ਲੱਗੇ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ—ਡਿਪਟੀ ਕਮਿਸ਼ਨਰ ਫਾਜਿ਼ਲਕਾ, 20 ਅਗਸਤ : ਸ਼ਨੀਵਾਰ ਨੂੰ ਢਾਣੀ ਬਚਨ ਸਿੰਘ ਕੋਲ ਲਗਭਗ ਇਕ ਦਰਜਨ ਪਿੰਡ ਵਾਸੀ ਕੌਮਾਂਤਰੀ ਸਰਹੱਦ ਦੇ ਬਿਲਕੁੱਲ ਨਾਲ ਇਕਦਮ ਆਏ ਪਾਣੀ ਦੇ ਵਹਾਅ ਵਿਚ ਫਸ ਗਏ। ਜਿੰਨ੍ਹਾਂ ਨੂੰ ਸੁਰੱਖਿਅਤ ਕੱਢਣ ਲਈ ਐਨਡੀਆਰਐਫ ਦੀਆਂ ਟੀਮਾਂ ਨੂੰ ਲਗਾਇਆ ਗਿਆ ਅਤੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ਼ ਗੋਲਡੀ ਨੇ ਟੀਮਾਂ ਦੇ ਨਾਲ ਜਾ ਜਾ ਕੇ ਇੰਨ੍ਹਾਂ ਨੂੰ ਸੁਰੱਖਿਅਤ ਬਾਹਰ....
ਰਾਹਤ ਕਾਰਜ ਤੇਜੀ ਨਾਲ ਜਾਰੀ, ਲੋਕ ਪ੍ਰਸ਼ਾਸਨ ਦੀ ਸਲਾਹ ਅਨੁਸਾਰ ਸੁਰੱਖਿਤ ਥਾਂਵਾਂ ਤੇ ਪਹੁੰਚਣ ਲੱਗੇ ਫਾਜਿ਼ਲਕਾ, 20 ਅਗਸਤ : ਸ਼ਨੀਵਾਰ ਨੂੰ ਹੁਸੈਨੀਵਾਲਾ ਹੈਡਵਰਕਸ ਤੋਂ 282875 ਕਿਉਸਿਕ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਕਾਰਨ ਫਾਜਿ਼ਲਕਾ ਜਿ਼ਲ੍ਹੇ ਵਿਚੋਂ ਲੰਘਦੀ ਸਤਲੁਜ਼ ਦੀ ਕਰੀਕ ਵਿਚ ਤੇਜੀ ਨਾਲ ਪਾਣੀ ਦਾ ਪੱਧਰ ਵੱਧ ਰਿਹਾ ਹੈ। ਇਹ ਜਾਣਕਾਰੀ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਦਿੱਤੀ ਹੈ। ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ ਜਿ਼ਲ੍ਹੇ ਵਿਚ ਹਾਲੇ ਤੱਕ ਸਥਿਤੀ ਪੂਰੀ ਤਰਾਂ ਕਾਬੂ....
ਕੰਡਿਆਲੀ ਤਾਰ ਦੇ ਨਾਲ ਬਣਾ ਲਿਆ 2200 ਮੀਟਰ ਲੰਬਾ ਬੰਨ੍ਹ 3000 ਏਕੜ ਤੋਂ ਵੱਧ ਫਸਲ ਬਚਾਈ, ਪਾਣੀ ਦਾ ਹੋਰ ਖੇਤਰਾਂ ਤੱਕ ਪਸਾਰ ਰੋਕਿਆ ਫਾਜਿ਼ਲਕਾ, 20 ਅਗਸਤ : ਫਾਜਿ਼ਲਕਾ ਜਿ਼ਲ੍ਹੇ ਵਿਚ ਹੜ੍ਹ ਰੋਕੂ ਕਾਰਜਾਂ ਵਿਚ ਪ੍ਰਸ਼ਾਸਨ ਅਤੇ ਜਨ ਭਾਗੀਦਾਰੀ ਦੀ ਵੱਡੀ ਮਿਸ਼ਾਲ ਵੇਖਣ ਨੂੰ ਮਿਲੀ ਹੈ। ਇੱਥੇ ਜਿ਼ਲ੍ਹਾ ਪ੍ਰਸ਼ਾਸਨ ਨਾਲ ਮਿਲੇ ਕੇ ਬੀਐਸਐਫ ਦੀ ਦੇਖਰੇਖ ਵਿਚ ਲੋਕਾਂ ਨੇ ਭਾਰਤ ਪਾਕਿ ਸਰਹੱਦ ਤੇ ਕੰਡਿਆਲੀ ਤਾਰ ਦੇ ਬਿੱਲਕੁਲ ਨਾਲ 2200 ਮੀਟਰ ਲੰਬਾ ਸੁਰੱਖਿਆ ਬੰਨ ਬਣਾ ਕੇ 3000 ਏਕੜ ਤੋਂ ਵੱਧ ਫਸਲ ਨੂੰ....