ਮਾਲਵਾ

ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਆਯੋਜਿਤ 
ਲੁਧਿਆਣਾ, 16 ਅਗਸਤ : ਆਜ਼ਾਦੀ ਦੇ 75 ਸਾਲਾਂ ਦੀ ਯਾਦ ਵਿੱਚ, ਅਜ਼ਾਦੀ ਕਾ ਅੰਮ੍ਰਿਤ ਮਹੋਤਸਵ (ਏ.ਕੇ.ਏ.ਐਮ.) ਤਹਿਤ ਏਅਰ ਫੋਰਸ ਸਟੇਸ਼ਨ, ਹਲਵਾਰਾ ਵਿਖੇ 9 ਤੋਂ 15 ਅਗਸਤ 2023 ਤੱਕ ਮੇਰੀ ਮਿੱਟੀ ਮੇਰਾ ਦੇਸ਼ ਮੁਹਿੰਮ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਐਤੀਆਣਾ ਪਿੰਡ ਵਿੱਚ 15 ਅਗਸਤ 2023 ਨੂੰ 'ਵਸੁਧਾ ਵੰਦਨ' ਵਜੋਂ ਧਰਤੀ ਮਾਂ ਨੂੰ ਮੁੜ ਸੁਰਜੀਤ ਕਰਨ ਲਈ ਦੇਸੀ ਪ੍ਰਜਾਤੀਆਂ ਦੇ ਬੂਟੇ ਲਗਾ ਕੇ ਇੱਕ 'ਅੰਮ੍ਰਿਤ ਵਾਟਿਕਾ' ਵਿਕਸਤ ਕੀਤੀ ਜਾ ਰਹੀ ਹੈ। ਸਰਕਾਰੀ ਹਾਈ ਸਕੂਲ ਐਤੀਆਣਾ ਪਿੰਡ ਵਿੱਚ....
ਵਿਧਾਇਕ ਗਰੇਵਾਲ ਵੱਲੋਂ ਹਲਕਾ ਪੂਰਬੀ ਦੇ ਵੱਖ-ਵੱਖ ਇਲਾਕਿਆਂ 'ਚ ਲਹਿਰਾਇਆ ਗਿਆ ਤਿਰੰਗਾ
ਕਿਹਾ! ਆਪ ਸਰਕਾਰ ਨੇ ਸੂਬੇ ਦੀ ਤਰੱਕੀ ਲਈ ਲਏ ਕਈ ਇਤਿਹਾਸਕ ਫੈਸਲੇ ਹਲਕੇ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਬੂਟੇ ਜ਼ਰੂਰ ਲਗਾਓ - ਵਿਧਾਇਕ ਗਰੇਵਾਲ ਲੁਧਿਆਣਾ, 16 ਅਗਸਤ : 77ਵੇਂ ਸੁਤੰਤਰਤਾ ਦਿਵਸ ਮੌਕੇ ਹਲਕਾ ਪੂਰਬੀ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਵੱਖ-ਵੱਖ ਇਲਾਕਿਆਂ 'ਚ ਤਿਰੰਗਾ ਲਹਿਰਾਇਆ ਗਿਆ ਅਤੇ ਅਜ਼ਾਦੀ ਦਿਵਸ ਦੀ ਮੁਬਾਰਕਬਾਦ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਇਲਾਕਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ ਜਿਸ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ ਇਸ ਆਜ਼ਾਦੀ ਨੂੰ ਪਾਉਣ ਲਈ....
ਪੋਲਿੰਗ ਸਟੇਸ਼ਨਾਂ ਦੀ  ਰੈਸ਼ਨੇਲਾਈਜੇਸ਼ਨ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਸਮੂਹ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ
ਰੈਸ਼ਨੇਲਾਈਜੇਸ਼ਨ ਯੋਗ ਪੋਲਿੰਗ ਬੂਥਾਂ ਦੀ ਜਾਣਕਾਰੀ ਕੀਤੀ ਰਾਜਨੀਤਿਕ ਨੁਮਾਇੰਦਿਆਂ ਨਾਲ ਸਾਂਝੀ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਸਬੰਧੀ ਰਾਜਨੀਤਿਕ ਪਾਰਟੀਆਂ 23 ਅਗਸਤ ਤੱਕ ਦੇ ਸਕਦੀਆਂ ਹਨ ਦਰਖਾਸਤਾਂ-ਜ਼ਿਲ੍ਹਾ ਚੋਣ ਅਫ਼ਸਰ ਮੋਗਾ, 16 ਅਗਸਤ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੱਜ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਵੱਲੋਂ ਜ਼ਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦਾ ਮੁੱਖ ਮਨੋਰਥ ਜ਼ਿਲ੍ਹਾ ਦੇ ਪੋਲਿੰਗ ਸਟੇਸ਼ਨਾਂ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਕਰਨ ਦੀ ਆਖਰੀ ਮਿਤੀ 31 ਅਗਸਤ
ਪਟਿਆਲਾ, 16 ਅਗਸਤ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਬਿਨੈ ਮੰਗੇ ਹਨ, ਜਿਨ੍ਹਾਂ ਦੀ ਆਖਰੀ ਮਿਤੀ 31 ਅਗਸਤ 2023 ਹੈ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨ੍ਹਾਂ ਨੇ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਨ ਉਪਲਬਧੀਆਂ ਹਾਸਲ ਕੀਤੀਆਂ ਹੋਣ, ਉਹ....
ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਆਖਰੀ ਮਿਤੀ ਵਿੱਚ 31 ਅਗਸਤ ਤੱਕ ਦਾ ਕੀਤਾ ਵਾਧਾ
ਡਿਪਟੀ ਕਮਿਸ਼ਨਰ ਵੱਲੋਂ ਸਿੱਖਿਆ ਵਿਭਾਗ ਨੂੰ ਵੱਧ ਤੋਂ ਵੱਧ ਬੱਚਿਆਂ ਨੂੰ ਪੁਰਸਕਾਰ ਪ੍ਰਤੀ ਜਾਗਰੂਕ ਕਰਨ ਦੇ ਨਿਰਦੇਸ਼ ਜਾਰੀ ਮੋਗਾ, 16 ਅਗਸਤ : ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਆਖਰੀ ਮਿਤੀ 31 ਜੁਲਾਈ ਤੋਂ ਵਧਾ ਕੇ 31 ਅਗਸਤ 2023 ਕਰ ਦਿੱਤੀ ਹੈ। ਇਸ ਪੁਰਸਕਾਰ ਲਈ ਅਰਜ਼ੀਆਂ ਦੀ ਪ੍ਰਕਿਰਿਆ ਰਾਸ਼ਟਰੀ ਪੁਰਸਕਾਰ ਪੋਰਟਲ https://awards.gov.in/ 'ਤੇ ਚਾਲੂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਨੇ ਕਰਦਿਆਂ....
ਕੈਬਨਿਟ ਮੰਤਰੀ ਭੁੱਲਰ ਨੇ ਹਲਕੇ ਦੇ ਸਰਬਪੱਖੀ ਵਿਕਾਸ ਲਈ ਕੀਤਾ ਵਿਚਾਰ ਵਟਾਂਦਰਾ
ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ ਦੇ ਗ੍ਰਹਿ ਵਿਖੇ ਪਹੁੰਚੇ ਬਟਾਲਾ, 16 ਅਗਸਤ : ਲਾਲਜੀਤ ਸਿੰਘ ਭੁੱਲਰ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਪੰਜਾਬ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਜਗਰੂਪ ਸਿੰਘ ਸੇਖਵਾਂ, ਚੇਅਰਮੈਨ ਜ਼ਿਲਾ ਪਲਾਨਿੰਗ ਕਮੇਟੀ ਗੁਰਦਾਸਪੁਰ ਵੀ ਮੋਜੂਦ ਸਨ। ਇਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕੈਬਨਿਟ ਮੰਤਰੀ ਸ. ਭੁੱਲਰ ਨਾਲ ਹਲਕੇ ਦੇ ਸਰਬਪੱਖੀ ਵਿਕਾਸ ਬਾਰੇ ਵਿਚਾਰ ਵਟਾਂਦਰਾ ਕੀਤਾ। ਵਿਧਾਇਕ ਸ਼ੈਰੀ....
ਡੀ.ਸੀ. ਵੱਲੋਂ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਚਰਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
ਫਤਹਿਗੜ੍ਹ ਸਾਹਿਬ, 16 ਅਗਸਤ : ਜਿਲ੍ਹਾ ਮੈਜਿਸਟਰੇਟ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਫੌਜਦਾਰੀ ਦੰਡ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਗੁੱਜਰ/ਚਰਵਾਹੇ/ਆਮ ਵਿਅਕਤੀਆਂ ਵੱਲੋਂ ਭਾਰੀ ਮਾਤਰਾਂ ਵਿੱਚ ਗਾਵਾਂ/ਮੱਝਾਂ/ਭੇਡਾਂ/ਬੱਕਰੀਆਂ ਆਦਿ ਨੂੰ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਸ਼ਹਿਰਾਂ/ਕਸਬਿਆ ਅਤੇ ਪਿੰਡਾਂ ਦੀਆਂ ਸੜਕਾਂ ਦੇ ਕਿਨਾਰੇ ਚਰਾਉਣ ਤੇ ਪੂਰਨ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗੁੱਜਰ/ਚਰਵਾਹੇ ਭਾਰੀ ਮਾਤਰਾ....
ਸਿਹਤ ਵਿਭਾਗ ਨੇ ਕੋਟਪਾ ਦੀ ਉਲੰਘਣਾ ਕਰਨ ਵਾਲਿਆ ਦੇ ਕੀਤੇ ਚਲਾਨ  
ਫਤਹਿਗੜ ਸਾਹਿਬ, 16 ਅਗਸਤ : ਸਿਹਤ ਵਿਭਾਗ ਵੱਲੋਂ ਤੰਬਾਕੂ ਦੇ ਸੇਵਨ ਨਾਲ ਸ਼ਰੀਰ ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਆਮ ਲੋਕਾਂ ਨੂੰ ਜਾਗਰੂਕਤਾ ਕੀਤਾ ਗਿਆ ਅਤੇ ਸਰਹਿੰਦ ਸ਼ਹਿਰ ਵਿਖੇ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ 5 ਦੁਕਾਨਦਾਰਾਂ ਦੇ ਤੇ 2 ਜਨਤਕ ਥਾਂਵਾਂ ਤੇ ਸਿਗਰਨੋਸ਼ੀ ਕਰਨ ਵਾਲਿਆ ਦੇ ਚਾਲਾਨ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ ਨਵਜੋਤ ਕੌਰ ਨੇ ਦੱਸਿਆ ਕਿ ਤੰਬਾਕੂ ਵਿਰੁੱਧ ਜਾਗਰੂਕਤਾ ਲਈ ਅੱਜ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਜਿਲ੍ਹਾ ਮਾਸ ਮੀਡੀਆਂ....
ਕਰ ਵਿਭਾਗ ਵੱਲੋਂ ਮੰਡੀ ਗੋਬਿੰਦਗੜ੍ਹ ਵਿਖੇ ਵਿਸ਼ੇਸ਼ ਚੈਕਿੰਗ, 101 ਵਾਹਨਾਂ ਵਿਰੁੱਧ ਕਾਰਵਾਈ
ਲੋਹੇ ਦਾ ਕਬਾੜ ਢੋਹਣ ਵਾਲੇ ਵਾਹਨਾਂ ਦੀ ਕੀਤੀ ਜਾਂਚ ਫਤਹਿਗੜ੍ਹ ਸਾਹਿਬ, 16 ਅਗਸਤ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੇ ਹੁਕਮਾਂ ਤਹਿਤ ਅੱਜ ਆਬਕਾਰੀ ਤੇ ਕਰ ਅਤੇ ਮੰਡੀ ਗੋਬਿੰਦਗੜ੍ਹ ਵਿਚ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਚੈਕਿੰਗ ਦੌਰਾਨ 101 ਵਾਹਨਾਂ ਵਿਰੁੱਧ ਲੋੜੀਂਦੇ ਦਸਤਾਵੇਜ ਨਾ ਹੋਣ ਕਾਰਨ ਕਾਰਵਾਈ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਬਕਾਰੀ ਤੇ ਕਰ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ....
ਮਾਲੇਰਕੋਟਲਾ ਵਿਖੇ ਦੇਸ਼ ਦੀ 76ਵੀਂ ਵਰ੍ਹੇਗੰਢ ਬੜੀ ਧੂਮਧਾਮ ਨਾਲ ਮਨਾਇਆ
77ਵੇਂ ਆਜ਼ਾਦੀ ਦਿਵਸ ਮੌਕੇ ਆਯੋਜਿਤ ਜ਼ਿਲ੍ਹਾ ਪੱਧਰੀ ਸਮਾਗਮ ‘ਚ ਡਿਪਟੀ ਡਾ ਪੱਲਵੀ ਨੇ ਕੌਮੀ ਝੰਡਾ ਲਹਿਰਾਇਆ ਅੱਜ ਦਾ ਦਿਨ ਸਾਡੇ ਲਈ ਇਕ ਨਵੇਂ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਦਾ ਸੁਪਨਾ ਲੈ ਕੇ ਉਸ ਨੂੰ ਪੂਰਾ ਕਰਨ ਦਾ ਸੰਕਲਪ ਲੈਣ ਦਾ ਦਿਨ ਹੈ : ਡਾ ਪੱਲਵੀ ਮਾਲੇਰਕੋਟਲਾ, 16 ਅਗਸਤ : ਜ਼ਿਲ੍ਹੇ ਮਾਲੇਰਕੋਟਲਾ ‘ਚ ਦੇਸ਼ ਦਾ 76ਵੀਂ ਵਰ੍ਹੇਗੰਢ (77ਵਾਂ ਆਜ਼ਾਦੀ ਦਿਹਾੜਾ) ਬੜੀ ਧੂਮਧਾਮ ਨਾਲ ਮਨਾਇਆ ਗਿਆ।ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮੁਬਾਰਕ ਮੌਕੇ ਤੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ, ਮਾਲੇਰਕੋਟਲਾ....
ਪੀਣ ਦੇ ਪਾਣੀ ਦੀ ਵਿਵਸਥਾ ਲਈ ਫਾਜਿ਼ਲਕਾ ਵਿਚ 20 ਕਰੋੜ ਅਤੇ ਜਲਾਲਾਬਾਦ ਵਿਚ 16 ਕਰੋੜ ਖਰਚ ਕਰੇਗੀ ਸਰਕਾਰ
ਫਾਜਿ਼ਲਕਾ ਵਿਖੇ ਕੌਮੀ ਜਜ਼ਬੇ ਨਾਲ ਮਨਾਇਆ ਗਿਆ ਆਜਾਦੀ ਦਿਹਾੜਾ, ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਲਹਿਰਾਇਆ ਤਿਰੰਗਾ ਕਿਹਾ, ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਫਾਜਿ਼ਲਕਾ, 16 ਅਗਸਤ : ਜਿ਼ਲ੍ਹਾ ਪੱਧਰੀ ਅਜਾਦੀ ਦਿਹਾੜੇ ਮੌਕੇ ਅੱਜ ਇੱਥੇ ਪੰਜਾਬ ਦੇ ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮੰਤਰੀ ਸ੍ਰੀ ਬਲਕਾਰ ਸਿੰਘ ਨੇ ਤਿੰਰਗਾ ਲਹਿਰਾਇਆ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਦੇਸ਼ ਭਗਤੀ ਦੇ ਜਜਬੇ ਤੇ ਪੂਰੇ ਉਤਸਾਹ ਨਾਲ ਮਨਾਏ ਗਏ ਸਮਾਗਮ ਵਿਚ ਜਿ਼ਲ੍ਹਾ ਵਾਸੀਆਂ ਨੇ ਵੱਧ ਚੜ੍ਹ ਕੇ....
ਜ਼ੋਸ਼ ਅਤੇ ਜਨੂੰਨ ਨਾਲ ਭਰਪੂਰ ਰਹੀ ਆਜਾਦੀ ਵਾਲੇ ਦਿਨ ਸਾਦਕੀ ਚੌਕੀ ਵਿਚੇ ਰੀਟਰੀਟ ਦੀ ਰਸਮ
ਫਾਜਿ਼ਲਕਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਵੀ ਕੀਤੀ ਸਿ਼ਰਕਤ ਦੇਸ਼ ਭਗਤੀ ਦੇ ਰੰਗ ਵਿਚ ਰੰਗਿਆ ਗਿਆ ਵਾਤਾਵਰਨ ਬੀਐਸਐਫ ਦੇ ਜਵਾਨਾਂ ਨੂੰ ਮੀਠਾਈਆਂ ਭੇਂਟ ਫਾਜਿ਼ਲਕਾ, 16 ਅਗਸਤ : ਫਾਜਿ਼ਲਕਾ ਦੇ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੇ ਸਾਦਕੀ ਚੌਕੀ ਵਿਖੇ ਆਜਾਦੀ ਦਿਹਾੜੇ ਦੀ ਸ਼ਾਮ ਦੀ ਰਟਰੀਟ ਦੀ ਰਸਮ ਖਾਸ ਜ਼ੋਸ ਅਤੇ ਜਨੂੰਨ ਵਾਲੀ ਹੋ ਨਿਬੜੀ। ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਆਈਏਐਸ ਨੇ ਇੱਥੇ ਪਹੁੰਚ ਕੇ ਜਿੱਥੇ ਬੀਐਸਐਫ ਦੇ ਜਵਾਨਾਂ....
ਡਿਪਟੀ ਕਮਿਸ਼ਨਰ ਵੱਲੋਂ ਪਾਣੀ ਦੇ ਵੱਧਦੇ ਪੱਧਰ ਦੀ ਤਾਜ਼ਾ ਸਥਿਤੀ ਦੇ ਮੱਦੇਨਜ਼ਰ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ
ਸਰਹੱਦੀ ਪਿੰਡਾਂ ਦੇ ਲੋਕ ਰਹਿਣ ਸੁਚੇਤ, ਜ਼ਿਲ੍ਹਾ ਪ੍ਰਸਾਸਨ ਲੋਕਾਂ ਦੇ ਨਾਲ-ਡਿਪਟੀ ਕਮਿਸ਼ਨਰ ਫਾਜ਼ਿਲਕਾ 16 ਅਗਸਤ : ਪਿਛਲੇ ਹਿਸਿਆਂ ਵਿਚ ਬਾਰਿਸ਼ਾਂ ਹੋਣ ਕਾਰਨ ਪਾਣੀ ਦਾ ਪੱਧਰ ਫਿਰ ਵਧਿਆ ਹੈ ਤੇ ਪੋਂਗ ਡੈਮ ਤੇ ਭਾਖੜਾ ਡੈਮ ਤੋਂ ਵੀ ਕਾਫੀ ਮਾਤਰਾ ਵਿਚ ਪਾਣੀ ਛੱਡਿਆ ਜਾ ਰਿਹਾ ਹੈ ਜਿਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਫਾਜ਼ਿਲਕਾ ਜ਼ਿਲ੍ਹੇ ਵਿਚ ਵੀ ਦੇਖਣ ਨੁੰ ਮਿਲੇਗਾ। ਪਾਣੀ ਦੇ ਵੱਧਦੇ ਪੱਧਰ ਤੋਂ ਪੈਦਾ ਹੋਣ ਵਾਲੀ ਸਥਿਤੀ ਨੂੰ ਨਜਿਠਣ ਲਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ....
77ਵੇ ਆਜ਼ਾਦੀ ਦਿਹਾੜੇ ਤੇ ਫ਼ਰੀਦਕੋਟ ਵਿਖੇ ਖੇਤੀਬਾੜੀ ਮੰਤਰੀ ਖੁੱਡੀਆ ਨੇ ਲਹਿਰਾਇਆ ਤਿਰੰਗਾ ਝੰਡਾ
ਪੰਜਾਬ ਸਰਕਾਰ ਵੱਲੋਂ ਵੱਖ ਵੱਖ ਵਰਗਾਂ ਲਈ ਚਲਾਈਆਂ ਗਈਆਂ ਲੋਕ ਭਲਾਈ ਸਕੀਮਾਂ ਤੇ ਵਿਕਾਸ ਕਾਰਜਾਂ ਬਾਰੇ ਦਿੱਤੀ ਜਾਣਕਾਰੀ ਫਰੀਦਕੋਟ 16 ਅਗਸਤ : ਮਹਾਨ ਸੂਫੀ ਸੰਤ ਬਾਬਾ ਸ਼ੇਖ ਫਰੀਦ ਜੀ ਦੀ ਪਾਵਨ ਅਤੇ ਇਤਿਹਾਸਕ ਨਗਰੀ ਫਰੀਦਕੋਟ ਵਿੱਚ ਨਹਿਰੂ ਸਟੇਡੀਅਮ ਵਿਖੇ ਪੰਜਾਬ ਦੇ ਪਸ਼ੂ ਪਾਲਣ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆ ਨੇ ਕੌਮੀ ਝੰਡਾ ਲਹਿਰਾਇਆ ਅਤੇ ਪੁਲਿਸ ਦੀ ਟੁਕੜੀ ਤੋਂ ਸਲਾਮੀ ਲਈ।ਇਸ ਮੌਕੇ ਫ਼ਰੀਦਕੋਟ ਤੋਂ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ, ਹਲਕਾ ਜੈਤੋ ਤੋਂ ਵਿਧਾਇਕ ਸ੍ਰੀ ਅਮੋਲਕ ਸਿੰਘ....
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਲੋਕਾਂ ਨਾਲ ਕੀਤੀ ਮਿਲਣੀ
ਫਰੀਦਕੋਟ 15 ਅਗਸਤ : ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦੇ ਗ੍ਰਹਿ ਵਿਖੇ ਪੁੱਜ ਕਿ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਦਿਨੀ ਭਾਰੀ ਬਾਰਿਸ਼ ਹੋਈ ਸੀ ਜੋ ਕਿ ਹੜ੍ਹਾਂ ਦਾ ਰੂਪ ਧਾਰਨ ਕਰ ਗਈ ਸੀ। ਜਿਸ ਵਿੱਚ ਅਨੁਮਾਨ ਅਨੁਸਾਰ 1400 ਕਰੋੜ ਦੇ ਕਰੀਬ ਨੁਕਸਾਨ ਹੋਇਆ ਹੈ। ਉਸ ਸਮੇਂ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਦਾ ਕੰਮ ਚੱਲ ਰਿਹਾ ਸੀ,ਜਿਸ ਵਿੱਚ ਜਾਨੀ, ਮਾਲੀ ਨੁਕਸਾਨ ਤੋਂ ਇਲਾਵਾ ਫ਼ਸਲਾਂ ਦਾ....