ਮਾਲਵਾ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਫ਼ਰੀਦਕੋਟ ਵਿਖੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ
ਫਸਲ ਦੀ ਆਮਦ ਅਤੇ ਵਿਕਰੀ ਤੇ ਤਸੱਲੀ ਦਾ ਕੀਤਾ ਪ੍ਰਗਟਾਵਾ ਸੂਬੇ ਅੰਦਰ 92 ਲੱਖ ਮੀਟਰਕ ਟਨ ਝੋਨੇ ਦੀ ਹੁਣ ਤੱਕ ਕੀਤੀ ਗਈ ਖਰੀਦ ਐਮ.ਐਲ.ਏ ਸੇਖੋਂ, ਡੀ.ਸੀ ਅਤੇ ਐਸ.ਐਸ.ਪੀ ਉੱਚੇਚੇ ਤੌਰ ਤੇ ਰਹੇ ਹਾਜ਼ਰ ਜਿਲੇ ਦੀਆਂ ਮੰਡੀਆਂ ਵਿੱਚ ਕੱਲ ਸ਼ਾਮ ਤੱਕ 346004 ਮੀਟ੍ਰਿਕ ਟਨ ਝੋਨੇ ਦੀ ਹੋਈ ਖਰੀਦ ਫਰੀਦਕੋਟ, 31 ਅਕਤੂਬਰ : ਜ਼ਿਲ੍ਹੇ ਦੇ ਖਰੀਦ ਕੇਂਦਰਾਂ ਵਿੱਚ ਚੱਲ ਰਹੀ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਖੁਰਾਕ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਅਤੇ ਜੰਗਲੀ ਜੀਵ ਮੰਤਰੀ ਪੰਜਾਬ ਸ੍ਰੀ....
ਮਿਸ਼ਨ ਆਬਾਦ 30 ਤਹਿਤ ਨੂੰ 2 ਨਵੰਬਰ ਨੂੰ ਲਗੇਗਾ ਆਬਾਦ ਸੁਵਿਧਾ ਕੈਂਪ
ਫਾਜਿ਼ਲਕਾ 31 ਅਕਤੂਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਹੱਦੀ ਇਲਾਕੇ ਦੇ ਪਿੰਡਾਂ ਨੂੰ ਬਿਹਤਰ ਪ੍ਰਸ਼ਾਸਨਿਕ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਾਜ਼ਿਲਕਾ ਵੱਲੋਂ 2 ਨਵੰਬਰ 2023 ਨੂੰ ਆਬਾਦ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ 2 ਨਵੰਬਰ 2023 ਨੂੰ ਫਾਜ਼ਿਲਕਾ ਦੇ ਪਿੰਡ ਮੁੰਬੇਕੇ ਦੇ ਸਰਕਾਰੀ ਮਿਡਲ ਸਕੂਲ ਵਿਖੇ ਇਹ....
ਪੰਜਾਬ ਦੇ ਝੋਨਾ ਉਤਪਾਦਕ ਕਿਸਾਨਾਂ ਨੂੰ ਹੁਣ ਤੱਕ ਕੀਤੀ 16 ਹਜਾਰ ਕਰੋੜ ਦੀ ਅਦਾਇਗੀ : ਕਟਾਰੂਚੱਕ
ਖੁਰਾਕ ਸਪਲਾਈ ਮੰਤਰੀ ਵੱਲੋਂ ਜਲਾਲਾਬਾਦ ਵਿਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਜਲਾਲਾਬਾਦ, 31 ਅਕਤੂਬਰ : ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸੂਚਾਰੂ ਖਰੀਦ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰਾਜ ਦੇ 19ਵੇਂ ਜਿ਼ਲ੍ਹੇ ਦਾ ਦੌਰਾ ਕਰਦਿਆਂ ਕਿਹਾ ਕਿ ਹੁਣ ਤੱਕ ਕਿਸਾਨਾਂ ਨੂੰ 16 ਹਜਾਰ ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ....
ਡਿਪਟੀ ਕਮਿਸ਼ਨਰ ਵਲੋਂ ਪਰਾਲੀ ਨੂੰ ਅੱਗ ਲਗਾਉਣ ਤੋਂ ਬਚਾਉਣ ਲਈ ਵਿਭਾਗੀ ਅਧਿਕਾਰੀਆਂ ਨਾਲ ਅਹਿਮ  ਬੈਠਕ
ਵਿਭਾਗੀ ਅਧਿਕਾਰੀ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕਰਨ ਜਾਗਰੂਕ ਕਿਸਾਨ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਕਰਨ ਵਿੱਚ ਪਾਉਣ ਯੋਗਦਾਨ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਫਾਜ਼ਿਲਕਾ 31 ਅਕਤੂਬਰ : ਜ਼ਿਲ੍ਹੇ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਤੇ ਕਿਸਾਨਾਂ ਨੂੰ ਲਗਾਤਾਰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਮੰਤਵ ਤਹਿਤ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਆਈ.ਏ.ਐੱਸ ਨੇ....
ਪਿੰਡ ਬੁਰਜ ਮੁਹਾਰ ਦਾ ਕਿਸਾਨ ਹਰਪ੍ਰੀਤ ਸਿੰਘ ਵੱਖ-ਵੱਖ ਆਧੁਨਿਕ ਮਸੀਨਾਂ ਦੀ ਮਦਦ ਨਾਲ ਪਰਾਲੀ ਨੂੰ ਕਰਦਾ ਹੈ ਖੇਤਾਂ ਵਿੱਚ ਜ਼ਜ਼ਬ
ਫਾਜ਼ਿਲਕਾ 31 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ। ਕਾਫੀ ਗਿਣਤੀ ਵਿਚ ਅਗਾਂਹਵਧੂ ਕਿਸਾਨ ਵੀਰਾਂ ਵੱਲੋਂ ਆਧੁਨਿਕ ਖੇਤੀਬਾੜੀ ਸੰਦਾਂ ਦੀ ਵਰਤੋਂ ਕਰਕੇ ਜਿਥੇ ਫਸਲ ਨੂੰ ਅੱਗ ਨਹੀਂ ਲਗਾਈ ਉੱਥੇ ਸਿਧੀ....
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਕੀਤੀ ਸਮੀਖਿਆ
ਪਰਾਲੀ ਪ੍ਰਬੰਧਨ ਅਤੇ ਬੇਸਹਾਰਾ ਪਸ਼ੁਆਂ ਨੁੰ ਸਾਂਭਣ ਦੀ ਯੋਜਨਾ ਤਹਿਤ ਅਧਿਕਾਰੀਆਂ ਨੂੰ ਆਦੇਸ਼ ਫਾਜਿ਼ਲਕਾ, 31 ਅਕਤੂਬਰ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਜ਼ਿਲ੍ਹਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਮਹੀਨਾਵਾਰ ਮੀਟਿੰਗ ਦੀ ਸਮੀਖਿਆ ਕਰਦਿਆਂ ਕੈਟਲ ਪੋਂਡ ਸਲੇਮਸ਼ਾਹ ਵਿਖੇ ਚੱਲ ਰਹੇ ਤੇ ਹੋਣ ਵਾਲੇ ਕੰਮਾਂ ਦਾ ਜਾਇਜਾ ਲਿਆ। ਉਨ੍ਹਾਂ ਸੋਸਾਇਟੀ ਦੇ ਅਹੁਦੇਦਾਰਾਂ ਨੂੰ ਕਿਹਾ ਕਿ ਕੈਟਲ ਪੋਂਡ ਵਿਖੇ ਪਸ਼ੂਆਂ ਦੇ ਬਿਹਤਰ ਰੱਖ ਰਖਾਵ ਲਈ ਯੋਗ ਪੁਖਤਾ ਪ੍ਰਬੰਧ ਕੀਤੇ ਜਾਣ ਅਤੇ ਪਸ਼ੂਆਂ ਨੂੰ ਖੁਰਾਕ ਅਤੇ ਇਲਾਜ ਮੁਹੱਈਆ....
ਸੁਰਖਿਆ ਜਵਾਨ ਦੀ ਅਸਾਮੀ ਦੀ ਭਰਤੀ ਲਈ 1 ਨਵੰਬਰ ਤੋਂ 4 ਨਵੰਬਰ ਤੱਕ ਲਗਣਗੇ ਕੈਂਪ
ਫਾਜਿਲਕਾ, 31 ਅਕਤੂਬਰ : ਪੰਜਾਬ ਸਰਕਾਰ ਦੇ ਜ਼ਿਲ੍ਹਾ ਰੋਜਗਾਰ ਤੇ ਕਾਰੋਬਾਰ ਬਿਉਰੋ ਵੱਲੋਂ ਲਗਾਤਾਰ ਬੱਚਿਆਂ ਦੀ ਉਚੇਰੀ ਵਿਦਿਆ ਅਤੇ ਕੈਰੀਅਰ ਨੂੰ ਲੈ ਕੇ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਰੋਜਗਾਰ ਵਿਭਾਗ ਵੱਲੋਂ ਜ਼ਿਲੇਹ ਅੰਦਰ ਨੌਜਵਾਨਾਂ ਨੂੰ ਯੋਗਤਾ ਅਨੁਸਾਰ ਰੋਜਗਾਰ ਮੁਹੱਈਆ ਕਰਵਾਉਣ ਲਈ ਲਗਾਤਾਰ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਿਓਰੋ ਆਫ ਰੋਜਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੈਡਮ....
ਮੈਡੀਕਲ ਪ੍ਰੈਕਟਿਸ਼ਨਰਜ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਹੋਈ ਵਿਸ਼ੇਸ਼ ਮੀਟਿੰਗ 
ਰਾਏਕੋਟ, 31 ਅਕਤੂਬਰ (ਚਮਕੌਰ ਸਿੰਘ ਦਿਓਲ) : ਮੈਡੀਕਲ ਪ੍ਰੈਕਟਿਸ਼ਨਰਜ ਐਸੋਸੀਏਸ਼ਨ ਬਲਾਕ ਰਾਏਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਬਾਂਸਲ ਹਸਪਤਾਲ ਜ਼ਿਲ੍ਹਾ ਲੁਧਿਆਣਾ ਵਿਖੇ ਬਲਾਕ ਪ੍ਰਧਾਨ ਤੇਜਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਜੀ.ਐਚ.ਜੀ ਸੰਸਥਾ ਦੇ ਚੇਅਰਮੈਨ ਡਾ. ਬੀ.ਐਲ.ਬਾਂਸਲ, ਡਾ. ਵਰੁਣ ਬਾਂਸਲ ਅਤੇ ਡਾ. ਗੀਤਿਕਾ ਬਾਂਸਲ ਮੁੱਖ ਮਹਿਮਾਨ ਵਜ਼ੋਂ ਸ਼ਾਮਲ ਹੋਏ। ਉਨ੍ਹਾਂ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਇਕਾਈ ਦੇ ਚੇਅਰਮੈਨ ਡਾ. ਗੁਲਜੀਤ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ....
ਐਸਜੀਪੀਸੀ ਵੋਟਾਂ ਨੂੰ ਬਣਾਉਣ ਲਈ ਪਿੰਡਾਂ ਅਤੇ ਸ਼ਹਿਰਾਂ 'ਚ ਕੋਈ ਪ੍ਰਚਾਰ ਨਹੀਂ ਕੀਤਾ ਜਾ ਰਿਹਾ ਹੈ : ਸੰਧੂ 
ਐਸਜੀਪੀਸੀ ਦੀਆਂ ਵੋਟਾਂ ਬਣਾਉਣ ਸਬੰਧੀ ਵਰਕਰਾਂ ਨਾਲ ਹਲਕਾ ਇੰਚਾਰਜ ਨੇ ਕੀਤੀ ਮੀਟਿੰਗ ਰਾਏਕੋਟ, 31 ਅਕਤੂਬਰ (ਚਮਕੌਰ ਸਿੰਘ ਦਿਓਲ) : ਪੰਜਾਬ ਸਰਕਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੋਟਾਂ ਬਣਾਈਆਂ ਜਾ ਰਹੀਆਂ ਹਨ, ਜਿਸ ਸਬੰਧੀ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ ਵੱਲੋਂ ਅੱਜ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਹਿ ਸਿੰਘ ਰਾਏਕੋਟ ਵਿਖੇ ਮੀਟਿੰਗ ਕਰਕੇ ਵਰਕਰਾਂ ਨੂੰ ਵੋਟਾਂ ਬਣਾਉਣ ਦੀ ਅਪੀਲ ਕੀਤੀ ਗਈ ਅਤੇ ਫਾਰਮ ਵੰਡੇ ਗਏ। ਇਸ ਮੌਕੇ ਬਲਵਿੰਦਰ....
ਡੇਰਾ ਬਿਆਸ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਐਮ.ਪੀ. ਮਾਨ ਸੰਗਤਾਂ ਨੂੰ ਮਿਲੇ
ਸੰਗਤ ਵਿੱਚ ਅਨੁਸ਼ਾਸਨ ਕਾਬਲ-ਏ-ਤਰੀਫ਼ ਸੀ: ਐਮ.ਪੀ. ਸਿਮਰਨਜੀਤ ਸਿੰਘ ਮਾਨ ਮਾਲੇਰਕੋਟਲਾ, 30 ਅਕਤੂਬਰ : ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਨੇ ਅੱਜ ਡੇਰਾ ਬਿਆਸ ਦੇ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਨਾਲ ਅੱਜ ਹਲਕੇ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਕੇ ਸੰਗਤ ਦਰਸ਼ਨ ਕੀਤੇ ਗਏ। ਇਸ ਸੰਬੰਧੀ ਗੱਲਬਾਤ ਦੌਰਾਨ ਜਾਣਕਾਰੀ ਦਿੰਦਿਆਂ ਐਮ.ਪੀ. ਸਿਮਰਨਜੀਤ ਸਿੰਘ ਮਾਨ ਨੇ ਦੱਸਿਆ ਕਿ ਅੱਜ ਡੇਰਾ ਮੁੱਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ....
ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਜੀਲੈਂਸ ਬਠਿੰਡਾ ਅੱਗੇ ਪੇਸ਼ ਹੋਣ ਲੈ ਕੇ ਭੰਬਲ ਭੂਸਾ ਬਰਕਰਾਰ
ਬਠਿੰਡਾ, 30 ਅਕਤੂਬਰ : ਸਾਬਕਾ ਮੰਤਰੀ ਅਤੇ ਭਾਜਪਾ ਦੀ ਕੋਰ ਕਮੇਟੀ ਦੇ ਮੈਂਬਰ ਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਵਿਜੀਲੈਂਸ ਬਠਿੰਡਾ ਅੱਗੇ ਪੇਸ਼ ਹੋਣ ਸਬੰਧੀ ਭੰਬਲ ਭੂਸਾ ਲਗਾਤਾਰ ਬਰਕਰਾਰ ਹੈ। ਪਲਾਟਾਂ ਦੀ ਖਰੀਦੋ ਫਰੋਖਤ ਮਾਮਲੇ ਵਿੱਚ ਕਥਿਤ ਬੇਨਿਯਮੀਆਂ ਨੂੰ ਲੈ ਕੇ ਪੜਤਾਲ ਦਾ ਸਾਹਮਣਾ ਕਰ ਰਹੇ ਸਾਬਕਾ ਵਿੱਤ ਮੰਤਰੀ ਨੂੰ ਵਿਜੀਲੈਂਸ ਨੇ 31 ਅਕਤੂਬਰ ਸਵੇਰੇ ਬਠਿੰਡਾ ਦਫ਼ਤਰ ਵਿੱਚ ਪੇਸ਼ ਹੋਣ ਲਈ ਇੱਕ ਵਾਰ ਮੁੜ ਸੰਮਨ ਜਾਰੀ ਕੀਤੇ ਹਨ। ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲ....
ਭਾਰਤ ਵਿਕਾਸ ਪ੍ਰੀਸ਼ਦ ਦਾ ਮੁੱਖ ਮਕਸਦ ਬੱਚਿਆਂ ਦੇ ਬੌਧਿਕ ਵਿਕਾਸ ਨੂੰ ਪ੍ਰਫੁੱਲਤ ਕਰਨਾ : ਅਮਿਤ ਜਿੰਦਲ
ਬੁਢਲਾਡਾ, 30 ਅਕਤੂਬਰ : ਮਾਨਵਤਾ ਦੀ ਭਲਾਈ ਅਤੇ ਸਮਾਜ ਸੇਵਾ ਨੂੰ ਸਮਰਪਿੱਤ ਸੰਸਥਾਂ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਬੱਚਿਆਂ ਦੇ ਬੌਧਿਕ ਵਿਕਾਸ ਨੂੰ ਪ੍ਰਫੁੱਲਤ ਕਰਨ ਲਈ ਭਾਰਤ ਕੋ ਜਾਨੋ ਅਭਿਆਨ ਤਹਿਤ ਲਿਖਤੀ ਪ੍ਰੀਖਿਆ ਕਰਵਾਈ ਗਈ। ਜਿਸ ਵਿੱਚ ਸ਼ਹਿਰ ਦੇ ਵੱਖ ਵੱਖ 7 ਸਕੂਲਾਂ ਦੇ 28 ਵਿਦਿਆਰਥੀਆਂ ਨੇ ਭਾਗ ਲਿਆ। ਇਸ ਸੰੰਬੰਧੀ ਜਾਣਕਾਰੀ ਦਿੰਦਿਆਂ ਸੰਸਥਾਂ ਦੇ ਪ੍ਰਧਾਨ ਅਮਿਤ ਜਿੰਦਲ ਅਤੇ ਪ੍ਰੋਜੈਕਟ ਚੇਅਰਮੈਨ ਕ੍ਰਿਸ਼ਨ ਲਾਲ ਨੇ ਦੱਸਿਆ ਕਿ ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਚਲਾਏ ਜਾ ਰਹੇ ਪ੍ਰੋਜੇਕਟ ਭਾਰਤ ਕੋ....
ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਸੁਰਗਵਾਸ ਹੋਣ ਤੇ ਪੰਜਾਬੀ ਲੋਕ ਵਿਰਾਸਤ ਅਕਾਡਮੀ ਵੱਲੋਂ ਅਫ਼ਸੋਸ ਦਾ ਪ੍ਰਗਟਾਵਾ
ਲੁਧਿਆਣਾ 30 ਅਕਤੂਬਰ : ਉੱਘੇ ਬਹੁਪੱਖੀ ਪੰਜਾਬੀ ਲੇਖਕ ਮਨਮੋਹਨ ਸਿੰਘ ਬਾਸਰਕੇ ਦੇ ਦੇਹਾਂਤ ਤੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਡੂੰਘੇ ਅਫ਼ਸੋਸ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਸਰੀਰਕ ਸੀਮਾਵਾਂ ਦੇ ਬਾਵਜੂਦ ਉਹ ਲਗਾਤਾਰ ਕਰਮਸ਼ੀਲ ਲੇਖਕ ਸਨ। ਉਨ੍ਹਾਂ ਦੇ ਤਿੰਨ ਕਹਾਣੀ ਸੰਗ੍ਰਹਿ ਬੇਨਾਮ ਰਿਸ਼ਤੇ,ਗੁਆਚੇ ਪਲਾਂ ਦੀ ਦਾਸਤਾਨ ਤੇ ਮੁੱਠੀ ਚੋਂ ਕਿਰਦੀ ਰੇਤ ਉਨ੍ਹਾਂ ਦੀ ਸਿਰਜਣਾ ਸ਼ਕਤੀ ਦੀ ਗਵਾਹੀ ਭਰਦੇ ਹਨ। ਉਨ੍ਹਾਂ ਦੀ....
ਸਵੈ-ਰੋਜ਼ਗਾਰ ਲਈ ਡੇਅਰੀ ਸਿਖਲਾਈ ਦਾ ਅਗਲਾ ਬੈਚ 06 ਨਵੰਬਰ ਨੂੰ ਸ਼ੁਰੂ ਹੋਵੇਗਾ
ਐਸ.ਏ.ਐਸ.ਨਗਰ, 30 ਅਕਤੂਬਰ : ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਪੰਜਾਬ ਰਾਜ ਦੇ ਬੇਰੋਜ਼ਗਾਰ ਨੌਜ਼ਵਾਨਾਂ/ ਔਰਤਾਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਮੁੱਹਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਡੇਅਰੀ, ਐਸ.ਏ.ਐਸ. ਨਗਰ ਵਿਨੀਤ ਕੌੜਾ ਵੱਲੋਂ ਦੱਸਿਆ ਗਿਆ ਕਿ ਇਸ ਸਿਖਲਾਈ ਦਾ ਮੁੱਖ ਮੰਤਵ ਪੇਂਡੂ ਬੇਰੋਜ਼ਗਾਰ ਨੌਜਵਾਨਾਂ/ਔਰਤਾਂ ਨੂੰ ਡੇਅਰੀ ਦਾ ਕਿੱਤਾ ਅਪਨਾਉਣ ਲਈ ਉਤਸ਼ਾਹਿਤ ਕਰਨਾ ਹੈ। ਇਹ ਸਿਖਲਾਈ ਮਿਤੀ 06 ਨਵੰਬਰ 2023 ਨੂੰ ਐਸ.ਏ.ਐਸ.ਨਗਰ ਦੇ ਉਮੀਦਵਾਰਾਂ ਲਈ....
ਅਰੋੜਾ ਨੇ ਸਾਰਸ ਮੇਲੇ ਦਾ ਕੀਤਾ ਦੌਰਾ ਅਤੇ ਵਸਤੂਆਂ ਦੀ ਖਰੀਦ ਵਿਚ ਲਈ ਡੂੰਘੀ ਦਿਲਚਸਪੀ 
ਲੁਧਿਆਣਾ, 30 ਅਕਤੂਬਰ : ਸੰਸਦ ਮੈਂਬਰ (ਰਾਜਸਭਾ) ਸੰਜੀਵ ਅਰੋੜਾ ਆਪਣੀ ਪਤਨੀ ਸੰਧਿਆ ਅਰੋੜਾ ਨਾਲ ਐਤਵਾਰ ਨੂੰ ਇੱਥੇ ਪੀਏਯੂ ਗਰਾਊਂਡ ਵਿਖੇ ਵੱਕਾਰੀ ਸਾਰਸ ਮੇਲੇ ਵਿੱਚ ਪੁੱਜੇ। ਮੇਲੇ ਵਿਚ ਭਾਰੀ ਭੀੜ ਸੀ। ਮੁੱਖ ਗੇਟ 'ਤੇ ਸਥਾਨਕ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਰੰਗ-ਬਿਰੰਗੀਆਂ ਪੁਸ਼ਾਕਾਂ ਵਿੱਚ ਸਜੇ ਕਲਾਕਾਰ ਢੋਲ ਦੀ ਤਾਣ ’ਤੇ ਨੱਚਦੇ ਨਜ਼ਰ ਆਏ। ਅਰੋੜਾ ਅਤੇ ਉਨ੍ਹਾਂ ਦੀ ਪਤਨੀ ਨੇ ਇੱਕ ਤੋਂ ਬਾਅਦ ਇੱਕ ਸਟਾਲਾਂ ਦਾ ਦੌਰਾ ਕਰਨ ਵਿੱਚ ਡੂੰਘੀ ਦਿਲਚਸਪੀ ਲਈ। ਅਰੋੜਾ ਅਤੇ....