ਮਾਲਵਾ

ਰਾਬਿੰਦਰ ਨਾਥ ਟੈਗੋਰ ਦੀ ਬਰਸੀ ਤੇ ਸ਼੍ਰੋਮਣੀ ਪੰਜਾਬੀ ਲੇਖਕ ਸੋਹਨ ਸਿੰਘ ਸੀਤਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਇਸ਼ਮੀਤ ਮਿਊਜ਼ਿਕ ਇੰਸਟੀਚਿਉਟ  ਵਿੱਚ ਸਮਾਗਮ
ਪੰਜਾਬੀ ਕਵੀ ਤ੍ਰੈਲੋਚਨ ਲੋਚੀ ਨੂੰ ਰਾਬਿੰਦਰ ਨਾਥ ਟੈਗੋਰ ਕਵਿਤਾ ਪੁਰਸਕਾਰ ਨਾਲ ਸਨਮਾਨ ਲੁਧਿਆਣਾ, 7 ਅਗਸਤ : ਨੋਬਲ ਪੁਰਸਕਾਰ ਵਿਜੇਤਾ ਮਹਾਂਕਵੀ ਰਾਬਿੰਦਰ ਨਾਥ ਟੈਗੋਰ ਦੀ ਬਰਸੀ ਤੇ ਸ਼੍ਰੋਮਣੀ ਪੰਜਾਬੀ ਲੇਖਕ ਸੋਹਨ ਸਿੰਘ ਸੀਤਲ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮ ਇਸ਼ਮੀਤ ਮਿਊਜ਼ਿਕ ਇੰਸਟੀਚਿਊਟ ਵਿੱਚ ਕੀਤਾ ਗਿਆ। ਇਸ ਸਮਾਗਮ ਦੇ ਉਦਘਾਟਨੀ ਸ਼ਬਦ ਬੋਲਦਿਆਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਦੇ ਚੇਅਰਮੈਨ ਪ੍ਰੋਃ ਗੁਰਭਜਨ ਸਿੰਘ ਗਿੱਲ ਨੇ ਕਿਹਾ ਕਿ 7 ਮਈ 1861 ਨੂੰ ਜਨਮੇ ਤੇ 7 ਅਗਸਤ 1941....
ਖੇਤੀ ਵਿਭਿੰਨਤਾ, ਸਹਾਇਕ ਧੰਦੇ ਵਜੋਂ ਕਿਸਾਨਾਂ ਦੀ ਆਮਦਨ 'ਚ ਵਾਧੇ ਲਈ ਡੇਅਰੀ ਉਦਮ ਸਿਖਲਾਈ  14 ਅਗਸਤ  ਤੋ ਸ਼ੁਰੂ ਹੋਵੇਗੀ : ਡਿਪਟੀ ਡਾਇਰੈਕਟਰ
ਲੁਧਿਆਣਾ, 07 ਅਗਸਤ ਪੰਜਾਬ ਸਰ: ਕਾਰ ਦੇ ਡੇਅਰੀ ਵਿਕਾਸ ਵਿਭਾਗ ਵੱਲੋਂ ਮਾਨਯੋਗ ਮੰਤਰੀ ਸ੍ਰੀ ਗੁਰਮੀਤ ਸਿੰਘ ਖੁਡੀਆਂ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਖੇਤੀ ਵਿਚ ਵਿਭਿੰਨਤਾ ਲਿਆਉਣ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਡੇਅਰੀ ਦੇ ਕਿੱਤੇ ਨੂੰ ਸਹਾਇਕ ਧੰਦੇ ਵਜੋਂ ਅਪਨਾਉਣ ਲਈ ਡੇਅਰੀ ਉਦਮ ਸਿਖਲਾਈ ਦਾ ਤੀਸਰਾ ਬੈਚ ਮਿਤੀ 14-08-2023 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਦੀ ਕਾਊਸਲਿੰਗ ਮਿਤੀ 08-08-2023 ਨੂੰ....
ਖੜ੍ਹੇ ਬਰਸਾਤੀ ਪਾਣੀ ਵਿੱਚ ਤਾਰਾਂ ਡਿੱਗਣ ਕਾਰਨ ਆਇਆ ਕਰੰਟ, 8 ਮੱਝਾਂ ਦੀ ਮੌਤ
ਖੰਨਾ, 7 ਅਗਸਤ : ਖੰਨਾ ਦੇ ਪਿੰਡ ਜਸਪਾਲੋਂ 'ਚ ਬਿਜਲੀ ਵਿਭਾਗ ਦੀ ਲਾਪਰਵਾਹੀ ਕਾਰਨ ਰਸਤੇ ਵਿੱਚ ਖੜ੍ਹੇ ਬਰਸਾਤੀ ਪਾਣੀ ਵਿੱਚ ਤਾਰਾਂ ਡਿੱਗਣ ਕਾਰਨ ਬਿਜਲੀ ਦਾ ਕਰੰਟ ਆ ਗਿਆ ਤੇ 8 ਮੱਝਾਂ ਦੀ ਮੌਤ ਹੋ ਗਈ। ਇਸ ਦੌਰਾਨ ਪਸ਼ੂ ਪਾਲਕ ਨੇ ਛਾਲ ਮਾਰ ਕੇ ਆਪਣੀ ਜਾਨ ਬਚਾਈ। ਪਸ਼ੂ ਪਾਲਕ ਮੀਕਾ ਨੇ ਦੱਸਿਆ ਕਿ ਉਹ ਮੱਝਾਂ ਨੂੰ ਚਾਰਾ ਪਾ ਕੇ ਵਾਪਸ ਲੈ ਜਾ ਰਿਹਾ ਸੀ। ਰਸਤੇ ਵਿੱਚ ਮੀਂਹ ਦਾ ਪਾਣੀ ਇਕੱਠਾ ਹੋ ਗਿਆ ਸੀ। ਜਦੋਂ ਮੱਝਾਂ ਪਾਣੀ ਵਿੱਚੋਂ ਬਾਹਰ ਆਉਣ ਲੱਗੀਆਂ ਤਾਂ ਇੱਕ ਤੋਂ ਬਾਅਦ ਇੱਕ 8 ਮੱਝਾਂ ਡਿੱਗ ਪਈਆਂ।....
ਪੀ.ਏ.ਯੂ. ਵਿੱਚ ਸਲਾਨਾ ਖੇਡ ਕੈਂਪ ਦਾ ਆਰੰਭ ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕੀਤਾ
ਲੁਧਿਆਣਾ, 7 ਅਗਸਤ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿਖੇ ਬੀਤੇ ਦਿਨੀਂ ਯੂਨੀਵਰਸਿਟੀ ਨਾਲ ਸੰਬੰਧਿਤ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਲਈ ਰਾਸ਼ਟਰੀ ਖੇਡ ਸੰਗਠਨ ਕੈਂਪ ਸਾਲ 2022-2023 ਦਾ ਆਰੰਭ ਹੋਇਆ| ਇਸ ਕੈਂਪ ਦਾ ਉਦਘਾਟਨ ਮਾਨਯੋਗ ਸ. ਗੁਰਮੀਤ ਸਿੰਘ ਖੁੱਡੀਆ, ਖੇਤੀਬਾੜੀ ਮੰਤਰੀ, ਪੰਜਾਬ ਦੁਆਰਾ ਕੀਤਾ ਗਿਆ| ਉਦਘਾਟਨੀ ਸਮਾਰੋਹ ਮੌਕੇ ਮੁੱਖ ਮਹਿਮਾਨ ਦੇ ਤੌਰ ਤੇ ਪਹੁੰਚੇ ਸ. ਗੁਰਮੀਤ ਸਿੰਘ ਖੁੱਡੀਆ, ਖੇਤੀਬਾੜੀ ਮੰਤਰੀ, ਪੰਜਾਬ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਹਨਾਂ....
ਪੰਜਾਬ ਮੰਡੀ ਬੋਰਡ ਲਾ ਰਿਹਾ ਹੈ 50 ਹਜ਼ਾਰ ਬੂਟੇ : ਹਰਚੰਦ ਸਿੰਘ ਬਰਸਟ
ਹਰੇਕ ਆੜ੍ਹਤੀ ਨੂੰ 05-05 ਬੂਟੇ ਲਾਉਣ ਦੀ ਅਪੀਲ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਮੰਡੀ ਬੋਰਡ ਦੇ ਚੇਅਰਮੈਨ ਨੇ ਲਾਏ ਬੂਟੇ ਮੋਹਾਲੀ, 07 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ 120 ਲੱਖ ਬੂਟੇ ਲਗਾਉਣ ਦਾ ਟਿੱਚਾ ਮਿੱਥਿਆ ਗਿਆ ਹੈ ਤੇ 50 ਹਜ਼ਾਰ ਬੂਟੇ ਪੰਜਾਬ ਮੰਡੀ ਬੋਰਡ ਵੱਲੋ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਸਵੱਛ ਰੱਖਿਆ ਜਾ ਸਕੇ। ਇਹ ਪ੍ਰਗਟਾਵਾ ਮੁੱਖ ਦਫਤਰ, ਮੰਡੀ ਬੋਰਡ ਵਿਖੇ ਸ. ਹਰਚੰਦ ਸਿੰਘ ਬਰਸਟ, ਚੇਅਰਮੈਨ, ਪੰਜਾਬ ਮੰਡੀ ਬੋਰਡ....
ਮਾਨਸਾ ਸਟੇਸ਼ਨ ਤੇ ਰੁਕਣਾ ਸ਼ੁਰੂ ਹੋਈ ਸੁਪਰਫਾਸਟ ਬਠਿੰਡਾ ਦਿੱਲੀ ਐਕਸਪ੍ਰੈਸ
ਜਗਦੀਪ ਸਿੰਘ ਨਕੱਈ ਅਤੇ ਸ਼ਹਿਰੀਆਂ ਨੇ ਕੀਤਾ ਭਰਵਾਂ ਸਵਾਗਤ, ਬੰਦ ਗੱਡੀਆਂ ਵੀ ਛੇਤੀ ਸ਼ੁਰੂ ਕਰਵਾਵਾਂਗੇ : ਨਕੱਈ ਮਾਨਸਾ, 7 ਅਗਸਤ : ਅੱਜ ਤੋਂ ਸੁਪਰਫਾਸਟ ਬਠਿੰਡਾ ਦਿੱਲੀ ਐਕਸਪ੍ਰੈਸ ਦਾ ਮਾਨਸਾ ਸਟੇਸ਼ਨ ਤੇ ਰੁਕਣਾ ਸ਼ੁਰੂ ਹੋ ਗਿਆ ਹੈ।ਪਹਿਲਾਂ ਇਹ ਸੁਪਰਫਾਸਟ ਐਕਸਪ੍ਰੈਸ ਦਿੱਲੀ ਤੋਂ ਚੱਲ ਕੇ ਜਾਖਲ ਹੁੰਦੀ ਹੋਈ ਸਿੱਧਾ ਬਠਿੰਡਾ ਜਾ ਕੇ ਰੁਕਦੀ ਸੀ। ਭਾਰਤੀ ਜਨਤਾ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਜਗਦੀਪ ਸਿੰਘ ਨਕੱਈ ਨੂੰ ਮਿਲ ਕੇ ਸ਼ਹਿਰੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਆਗੂਆਂ ਨੇ ਮੰਗ ਕੀਤੀ ਸੀ ਕਿ ਇਸ....
ਡੀਜੀਪੀ ਗੌਰਵ ਯਾਦਵ ਨੇ ਖੰਨਾ ਵਿੱਚ ਪੁਲਿਸ ਥਾਣੇ ਵਿਖੇ ਕਾਨਫਰੰਸ ਹਾਲ ਦਾ ਕੀਤਾ ਉਦਘਾਟਨ
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਮਜ਼ਬੂਤ ਪੁਲਿਸ ਬੁਨਿਆਦੀ ਢਾਂਚੇ ਨੂੰ ਵਿਕਸਤ ਕਰਨ ਲਈ ਵਚਨਬੱਧ ਡੀਜੀਪੀ ਪੰਜਾਬ ਨੇ ਵੀ ਸੁਤੰਤਰਤਾ ਦਿਵਸ ਤੋਂ ਪਹਿਲਾਂ ਲੁਧਿਆਣਾ ਰੇਂਜ ਦੀ ਕਾਨੂੰਨ ਵਿਵਸਥਾ ਦੀ ਕੀਤੀ ਸਮੀਖਿਆ ਸੀਪੀਜ਼/ਐਸਐਸਪੀਜ਼ ਨੂੰ ਸੁਚੇਤ ਰਹਿਣ, ਪੁਲਿਸ ਨੂੰ ਗਸ਼ਤ ਤੇਜ਼ ਕਰਨ ਦੇ ਨਿਰਦੇਸ਼ ਖੰਨਾ, 07 ਅਗਸਤ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਜ਼ਬੂਤ ਪੁਲਿਸ ਬੁਨਿਆਦੀ ਢਾਂਚਾ ਵਿਕਸਤ ਕਰਨ ਦੇ ਉਦੇਸ਼ ਨਾਲ, ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ....
ਪੰਜਾਬ ਸਰਕਾਰ ਹਰ ਇੱਕ ਹੜ੍ਹ ਪੀੜਤ ਨੂੰ ਯੋਗ ਮੁਆਵਜ਼ਾ ਦੇਣ ਲਈ ਵਚਨਬੱਧ : ਕੈਬਿਨਟ ਮੰਤਰੀ ਮਾਨ
ਕੈਬਨਿਟ ਮੰਤਰੀ ਨੇ ਟਾਂਡਾ ਕਰੋਰਾਂ ਅਤੇ ਮੀਆਂਪੁਰ ਚੰਗਰ ਦੇ ਹੜ੍ਹਾਂ ਦੀ ਭੇਟ ਚੜ੍ਹੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਦਿੱਤਾ ਮੁਆਵਜ਼ਾ ਨਦੀਆਂ/ਨਾਲਿਆਂ ਦੇ ਕੁਦਰਤੀ ਵਹਾਅ ’ਚ ਰੁਕਾਵਟ ਬਣਨ ਵਾਲੇ ਬਿਲਡਰਾਂ ਦੀ ਰਿਪੋਰਟ ਮੰਗੀ ਟਾਂਡਾ ਕਰੋਰਾਂ ਦੀਆਂ ਪੰਜ ਪੁਲੀਆਂ ਲਈ 11 ਕਰੋੜ ਰੁਪਏ ਮਨਜੂਰ ਕੁਦਰਤੀ ਵਹਾਅ ਨੂੰ ਮੁੜ ਬਹਾਲ ਕਰਨ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਐੱਸ ਏ ਐੱਸ ਨਗਰ, 07 ਅਗਸਤ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਹਰ ਇੱਕ ਹੜ੍ਹ ਪੀੜਤ ਨੂੰ ਬਣਦਾ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਈ....
ਦੇਸ਼ ਦੇ 77 ਵੇਂ ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰ ਤੇ ਉਤਸ਼ਾਹ ਨਾਲ ਮਨਾਉਣ ਲਈ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲਾਂ  ਦਾ ਆਯੋਜਨ
ਸਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ ਦੇ ਲੋਕ ਨਾਚ ਗਿੱਧਾ, ਭੰਗੜਾ,ਪੰਜਾਬ ਪੁਲਿਸ, ਐਨ.ਸੀ.ਸੀ. ਕੈਡਿਟਾਂ ਦੀ ਪਰੇਡ ਅਤੇ ਮਾਰਚ ਪਾਸਟ ਹੋਵੇਗਾ ਖਿੱਚ ਦਾ ਕੇਂਦਰ ਸਹਾਇਕ ਕਮਿਸ਼ਨਰ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰ ਪ੍ਰੋਗਰਾਮ ਦੀ ਰਿਹਰਸਲ ਦਾ ਲਿਆ ਜਾਇਜ਼ਾ ਮਾਲੇਰਕੋਟਲਾ 07 ਅਗਸਤ : ਦੇਸ਼ ਦੇ 77 ਵੇਂ ਆਜ਼ਾਦੀ ਦਿਹਾੜੇ ਨੂੰ ਜ਼ਿਲ੍ਹਾ ਪੱਧਰ ਤੇ ਉਤਸ਼ਾਹ ਨਾਲ ਮਨਾਉਣ ਲਈ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਆਯੋਜਿਤ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲਾਂ ਦਾ....
ਪਹਿਲੇ 6 ਮਹੀਨੇ ਮਾਂ ਦਾ ਦੁੱਧ ਬੱਚੇ ਲਈ ਸੰਪੂਰਨ ਖੁਰਾਕ : ਡਾ. ਦਵਿੰਦਰਜੀਤ ਕੌਰ 
ਫਤਹਿਗੜ੍ਹ ਸਾਹਿਬ 7 ਅਗਸਤ : ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਮਨਾਏ ਜਾ ਰਹੇ ਸਪਤਾਹ ਤਹਿਤ ਅੱਜ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਜਾਗਰੂਕਤਾ ਸੇਮੀਨਾਰ ਦਾ ਅਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਡਾ.ਦਵਿੰਦਰਜੀਤ ਕੌਰ ਨੇ ਕਿਹਾ ਕਿ ਮਹਿਲਾਵਾਂ ਨੂੰ ਮਾਂ ਦੇ ਦੁੱਧ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸਿਹਤ ਵਿਭਾਗ ਵੱਲੋਂ ਹਰ ਸਾਲ ਜਾਗਰੂਕਤਾ ਹਫ਼ਤਾ ਮਨਾਇਆ ਜਾਂਦਾ ਹੈ। ਇਸ ਵਾਰ ਇਹ ਦਿਵਸ "ਮਾਂ ਦੇ ਦੁੱਧ ਨੂੰ ਲਾਜਮੀ ਬਣਾਉਣਾ : ਕੰਮਕਾਜੀ ਮਾਤਾ-ਪਿਤਾ ਲਈ ਬਦਲਾਅ ਲਿਆਉਣਾ" ਵਿਸ਼ੇ....
ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਵਿਧਾਇਕ ਹੈਪੀ
ਪਿੰਡ ਪੱਤੋਂ ਵਿਚ ਤੀਆਂ ਦਾ ਤਿਉਹਾਰ ਮਨਾਇਆ ਬੱਸੀ ਪਠਾਣਾਂ, 07 ਅਗਸਤ : ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡ ਰਹੀ ਤੇ ਇਸ ਬਾਬਤ ਪੰਜਾਬੀ ਸੱਭਿਆਚਾਰ ਨੂੰ ਪ੍ਰਫੁਲਿਤ ਕਰਨ ਹਿਤ ਵੀ ਵੱਡੇ ਪੱਧਰ ਉੱਤੇ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡ ਪੱਤੋਂ ਵਿਖੇ ਤੀਆਂ ਦੇ ਤਿਉਹਾਰ ਸਬੰਧੀ ਕਰਵਾਏ ਸਮਾਗਮ ਵਿੱਚ ਸ਼ਾਮਲ ਹੁੰਦਿਆਂ ਕੀਤਾ। ਇਸ ਮੌਕੇ ਹਲਕਾ....
ਮਾਂ ਦਾ ਦੁੱਧ” ਕੁਦਰਤ ਦੀ ਅਨਮੋਲ ਦਾਤ: ਡਾ. ਜੋਤੀ ਕੌਸ਼ਲ
ਸਿਹਤ ਵਿਭਾਗ ਵਲੋਂ ਮਨਾਇਆ ਗਿਆ ਜਾਗਰੂਕਤਾ ਹਫਤਾ ਬਰਨਾਲਾ, 7 ਅਗਸਤ : ਸਿਹਤ ਵਿਭਾਗ ਬਰਨਾਲਾ ਵੱਲੋਂ ਡਾ. ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਦੇ ਦਿਸ਼ਾ-ਨਿਰਦੇਸ਼ ਅਧੀਨ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਵਿਸ਼ੇਸ਼ ਜਾਗਰੂਕਤਾ ਹਫਤਾ ਮਨਾਇਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਾ. ਤਪਿੰਦਰਜੋਤ ਕੌਸ਼ਲ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਬਰਨਾਲਾ ਨੇ ਦੱਸਿਆ ਮਿਤੀ 1 ਤੋਂ 7 ਅਗਸਤ ਤੱਕ ਪੂਰੀ ਕੌਮਾਂਤਰੀ ਪੱਧਰ 'ਤੇ "ਬ੍ਰੈਸਟ ਫੀਡਿੰਗ ਵੀਕ" ਮਨਾਇਆ ਗਿਆ ਹੈ। ਡਾ. ਜੋਤੀ ਕੌਸ਼ਲ ਨੇ ਕਿਹਾ....
ਪਰਾਲੀ ਪ੍ਰਬੰਧਨ: ਪਰਾਲੀ ਤੋਂ ਤਿਆਰ ਇੱਟਾਂ ਬਾਲਣ ਵਜੋਂ ਵਰਤਣ 'ਤੇ ਜ਼ੋਰ
ਜੀਐਮ ਡੀਆਈਸੀ ਵਲੋਂ ਸਨਅਤਕਾਰਾਂ ਨਾਲ ਮੀਟਿੰਗ ਬਰਨਾਲਾ, 7 ਅਗਸਤ : ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀਮਤੀ ਪੂਨਮਦੀਪ ਕੌਰ ਦੇ ਆਦੇਸ਼ ਅਨੁਸਾਰ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਬਰਨਾਲਾ ਵਲੋਂ ਡੀਸੀ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਨਅਤਕਾਰਾਂ ਅਤੇ ਭੱਠਾ ਮਾਲਕਾਂ ਨਾਲ ਪਰਾਲੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਪਰਾਲੀ ਪ੍ਰਬੰਧਨ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਪ੍ਰੀਤ ਮੋਹਿੰਦਰ ਸਿੰਘ, ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ....
ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ, ਕਲੀਨਿਕ ਵਿਖੇ ਲੋਕਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਬਣਾਏ ਜਾਣ ਯਕੀਨੀ
ਅਬੋਹਰ, ਫਾਜ਼ਿਲਕਾ, 7 ਅਗਸਤ : ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਵੱਲੋਂ ਅਬੋਹਰ ਵਿਖੇ ਸਥਾਪਿਤ ਆਮ ਆਦਮੀ ਕਲੀਨਿਕ ਦਾ ਅਚਨੇਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਾਜਰ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਕਲੀਨਿਕ ਵਿਖੇ ਲੋਕਾਂ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਲੋਕਾ ਨੂੰ ਪੀਣ ਵਾਲੇ ਪਾਣੀ ਤੋਂ ਲੈ ਕੇ ਦਵਾਈਆਂ ਆਦਿ ਹਰ ਸੁਵਿਧਾ ਲਾਜਮੀ ਹੋਣੀ ਚਾਹੀਦੀ ਹੈ। ਡਿਪਟੀ ਕਮਿਸ਼ਨਰ ਨੇ ਦੌਰੇ ਦੌਰਾਨ ਆਮ ਆਦਮੀ ਕਲੀਨਿਕ ਵਿਖੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ....
ਹਲਕਾ ਫਾਜ਼ਿਲਕਾ ਅਧੀਨ ਪੈਂਦੇ ਪਿੰਡ ਬਾਰੇਕਾ ਵਿਖੇ 10 ਏਕੜ ਜਮੀਨ ਦਾ ਨਜਾਇਜ ਕਬਜਾ ਛੁਡਵਾਇਆ
ਪੰਚਾਇਤੀ ਜਮੀਨਾਂ ਦੇ ਨਜਾਇਜ ਕਬਜੇ ਛੁਡਵਾਉਣ ਲਈ ਪੰਜਾਬ ਸਰਕਾਰ ਲਗਾਤਾਰ ਕੰਮ ਕਰ ਰਹੀ-ਵਿਧਾਇਕ ਸਵਨਾ ਫਾਜ਼ਿਲਕਾ, 7 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀਆਂ ਵਿਸ਼ੇਸ਼ ਹਦਾਇਤਾਂ ਮੁਤਾਬਕ ਅਤੇ ਕੈਬਨਿਟ ਮੰਤਰੀ ਸ. ਲਾਲਜੀਤ ਭੁੱਲਰ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਚਾਇਤੀ ਜਮੀਨਾਂ ਦੇ ਨਜਾਇਜ ਕਬਜੇ ਛੁਡਾਉਣ ਸਬੰਧੀ ਚਲਾਈ ਗਈ ਮੁਹਿੰਮ ਦੀ ਪਾਲਣਾ ਕਰਦਿਆਂ ਫਾਜ਼ਿਲਕਾ ਹਲਕਾ ਅਧੀਨ ਪੈਂਦੇ ਪਿੰਡ ਬਾਰੇਕਾ ਵਿਖੇ 10 ਏਕੜ ਜਮੀਨ ਦਾ ਨਜਾਇਜ ਕਬਜਾ ਛੁਡਵਾਇਆ ਗਿਆ।....