ਮਾਲਵਾ

ਐਸ.ਜੀ.ਪੀ.ਸੀ. ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ
ਯੋਗ ਵੋਟਰ 15 ਨਵੰਬਰ ਤੱਕ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ : ਡਿਪਟੀ ਕਮਿਸ਼ਨਰ ਲੁਧਿਆਣਾ, 23 ਅਕਤੂਬਰ : ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀ ਦੀ ਤਿਆਰੀ ਸਬੰਧੀ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਸ਼ਡਿਊਲ ਤਹਿਤ 21 ਅਕਤੂਬਰ 2023 ਤੋਂ ਵੋਟਰ ਰਜਿਸਟ੍ਰੇਸ਼ਨ ਸ਼ੁਰੂ ਹੋ ਗਈ ਹੈ....
ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਵਲੋਂ 'ਨੋ ਡਿਟੈਨਸ਼ਨ ਡੇਅ' ਮਨਾਇਆ ਗਿਆ
ਮੁੱਖ ਏਜੰਡਾ, ਆਮ ਲੋਕਾਂ ਦੀ ਸਹੂਲਤ ਲਈ ਸਾਰੀਆਂ ਬੱਸਾਂ ਨੂੰ ਰੂਟ 'ਤੇ ਭੇਜਣਾ ਹੈ : ਜਨਰਲ ਮੈਨੇਜਰ ਲੁਧਿਆਣਾ, 23 ਅਕਤੂਬਰ : ਪੰਜਾਬ ਰੋਡਵੇਜ਼ ਲੁਧਿਆਣਾ ਡਿਪੂ ਵੱਲੋਂ ਟਰਾਂਸਪੋਰਟ ਮੰਤਰੀ ਸ੍ਰੀ ਲਾਲਜੀਤ ਸਿੰਘ ਭੂੱਲਰ ਅਤੇ ਸੱਕਤਰ ਪੰਜਾਬ ਸਟੇਟ ਟਰਾਂਸਪੋਰਟ ਵਿਭਾਗ ਸ੍ਰੀ ਦਿਲਰਾਜ ਸਿੰਘ ਸੰਧਾਵਾਲੀਆ ਦੀ ਰਹਿਨੁਮਾਈ ਹੇਠ ਮੈਡਮ ਅਮਨਦੀਪ ਕੋਰ ਡਾਇਰੈਕਟਰ ਸਟੇਟ ਟਰਾਂਸਪੋਰਟ, ਡਿਪਟੀ ਡਾਇਰੈਕਟਰ ਸ੍ਰੀ ਪਰਨੀਤ ਸਿੰਘ ਮਿਨਹਾਸ ਅਤੇ ਸ੍ਰੀ ਗੁਰਸੇਵਕ ਸਿੰਘ ਰਾਜਪਾਲ ਜਨਰਲ ਮੈਨੇਜਰ ਓਪਰੇਸ਼ਨ ਦੇ ਦਿਸ਼ਾ ਨਿਰਦੇਸ਼ਾਂ....
ਭਲਕੇ ਦੁਸ਼ਹਿਰੇ ਵਾਲੇ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਖੁੱਲੇ ਰਹਿਣਗੇ
ਨਾਗਰਿਕਾਂ ਵਲੋਂ ਬਾਅਦ ਦੁਪਹਿਰ 2 ਵਜੇ ਤੱਕ ਪਾਰਦਰਸ਼ੀ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਲਿਆ ਜਾ ਸਕਦਾ ਹੈ : ਡਿਪਟੀ ਕਮਿਸ਼ਨਰ ਲੁਧਿਆਣਾ, 23 ਅਕਤੂਬਰ : ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀਮਤੀ ਸੁਰਭੀ ਮਲਿਕ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਲਕੇ 24 ਅਕਤੂਬਰ, 2023 ਨੂੰ ਦੁਸ਼ਹਿਰੇ ਵਾਲੇ ਦਿਨ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਕਾਰਜਸ਼ੀਲ ਰਹਿਣਗੇ। ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਲਕੇ 24 ਅਕਤੂਬਰ ਨੂੰ ਜ਼ਿਲ੍ਹੇ ਦੇ ਸਾਰੇ....
ਵਿਧਾਇਕ ਪਰਾਸ਼ਰ ਨੇ ਇੰਦਰਾ ਕਲੋਨੀ ਵਿੱਚ ਸੜਕ ਨਿਰਮਾਣ ਦੇ ਕੰਮ ਦੀ ਕੀਤੀ ਸ਼ੁਰੂਆਤ ਅਤੇ ਬਾਜੜਾ ਮੁਹੱਲੇ ਵਿੱਚ ਟਿਊਬਵੈੱਲ ਦਾ ਕੀਤਾ ਉਦਘਾਟਨ
ਲੁਧਿਆਣਾ, 23 ਅਕਤੂਬਰ : ਸ਼ਹਿਰ ਵਾਸੀਆਂ ਦੀ ਸਹੂਲਤ ਲਈ ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਨੇ ਸੋਮਵਾਰ ਨੂੰ ਇੰਦਰਾ ਕਲੋਨੀ (ਵਾਰਡ ਨੰਬਰ 30) ਵਿੱਚ ਸੜਕ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਕੀਤੀ ਅਤੇ ਬਾਜੜਾ ਮੁਹੱਲਾ (ਚੌੜੀ ਸੜਕ - ਵਾਰਡ ਨੰਬਰ 82) ਵਿੱਚ ਨਵੇਂ ਲਗਾਏ ਗਏ ਟਿਊਬਵੈੱਲ ਦਾ ਉਦਘਾਟਨ ਕੀਤਾ। ਇੰਦਰਾ ਕਲੋਨੀ ਵਿੱਚ ਸੜਕ ਬਣਾਉਣ ਦਾ ਕੰਮ 20.90 ਲੱਖ ਰੁਪਏ ਦੀ ਲਾਗਤ ਨਾਲ ਕੀਤਾ ਜਾ ਰਿਹਾ ਹੈ ਅਤੇ ਬਾਜੜਾ ਮੁਹੱਲੇ ਵਿੱਚ 5.44 ਲੱਖ ਰੁਪਏ ਦੀ ਲਾਗਤ ਨਾਲ 12.5 ਐਚ.ਪੀ. ਟਿਊਬਵੈੱਲ....
ਪੰਜਾਬ ਦੇ ਕਿਸਾਨੀ ਮਸਲਿਆਂ ਲਈ ਕੇਂਦਰ ਸਰਕਾਰ ਜਿੰਮੇਵਾਰ : ਖੇਤੀਬਾੜੀ ਮੰਤਰੀ ਖੁੱਡੀਆਂ
ਫਾਉਂਡਰ ਪਾਰਟੀ ਵਰਕਰਾਂ ਨੂੰ ਆਪ ਪਾਰਟੀ ਵੱਲੋਂ ਪੂਰਾ ਮਾਣ ਅਤੇ ਸਤਿਕਾਰ ਦਿੱਤਾ ਜਾਵੇਗਾ : ਖੁੱਡੀਆਂ ਮਾਰਕੀਟ ਕਮੇਟੀ ਮੋਗਾ ਅਤੇ ਕੋਟ ਈਸੇ ਖਾਂ ਦੇ ਨਵ ਨਿਯੁਕਤ ਚੇਅਰਮੈਨਾਂ ਨੇ ਅਹੁਦੇ ਸੰਭਾਲੇ ਕੋਟ ਈਸੇ ਖਾਂ, 23 ਅਕਤੂਬਰ : ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ ਅਤੇ ਫੂਡ ਪ੍ਰੋਸੈਸਿੰਗ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨੀ ਮਸਲਿਆਂ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਿੱਧੇ ਤੌਰ....
ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਾ 61ਵਾਂ ਸ਼ਹੀਦੀ ਦਿਹਾੜਾ ਸ਼ਰਧਾਪੂਰਵਕ ਮਨਾਇਆ
ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐਸ.ਡੀ.ਐਮ. ਚਾਰੂ ਮਿਤਾ ਤੇ ਸਾਬਕਾ ਸੈਨਿਕਾਂ ਵੱਲੋਂ ਸਮਾਰਕ 'ਤੇ ਸ਼ਰਧਾ ਦੇ ਫੁੱਲ ਭੇਂਟ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਿਲਾਂ ਵਿੱਚ ਹਮੇਸ਼ਾ ਰਹਿਣਗੇ ਜਿੰਦਾ-ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਮੋਗਾ, 23 ਅਕਤੂਬਰ : ਅੱਜ ਮਿਤੀ 23 ਅਕਤੂਬਰ 2023 ਨੂੰ ਦੇਸ਼ ਦੇ ਸਰਵਉੱਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮੋਗਾ ਵਿਖੇ ਉਨ੍ਹਾਂ ਦੇ ਸਮਾਰਕ ਉੱਪਰ ਸਿਵਲ ਪ੍ਰਸਾਸ਼ਨ ਅਤੇ....
ਦੁਸਹਿਰਾ ਦੇ ਅਵਸਰ ਉੱਪਰ ਸ਼ਾਮ 6 ਵਜੇ ਤੋਂ ਰਾਤ 7 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ
ਸ਼ਾਮੀ 6 ਵਜੇ ਤੋਂ ਪਹਿਲਾਂ ਅਤੇ ਰਾਤ 7 ਵਜੇ ਤੋਂ ਬਾਅਦ ਪਟਾਕੇ ਚਲਾਉਣ 'ਤੇ ਹੋਵੇਗੀ ਸਖਤ ਮਨਾਹੀ-ਜ਼ਿਲ੍ਹਾ ਮੈਜਿਸਟ੍ਰੇਟ ਮੋਗਾ, 23 ਅਕਤੂਬਰ : ਦੁਸਹਿਰਾ ਦਾ ਤਿਉਹਾਰ ਮਿਤੀ 24 ਅਕਤੂਬਰ 2023 ਨੂੰ ਮਨਾਇਆ ਜਾ ਰਿਹਾ ਹੈ। ਦੁਕਾਨਦਾਰ/ਲੋਕਾਂ ਵੱਲੋਂ ਪਟਾਖੇ ਵੇਚਣ ਲਈ ਅਣਅਧਿਕਾਰਤ ਤੌਰ ਤੇ ਭੰਡਾਰ ਕੀਤੇ ਜਾਂਦੇ ਹਨ ਜਿੰਨ੍ਹਾਂ ਨੂੰ ਵੇਚਣ ਨਾਲ ਕਈ ਵਾਰ ਮਨੁੱਖਤਾ ਦੀ ਜਾਨ/ਮਾਲ ਨੂੰ ਖਤਰਾ ਬਣਿਆ ਰਹਿੰਦਾ ਹੈ। ਇਸ ਸਬੰਧੀ ਪੰਜਾਬ ਸਰਕਾਰ ਉਦਯੋਗ ਵਿਭਾਗ ਅਤੇ ਵਣਜ ਵੱਲੋਂ ਪ੍ਰਾਪਤ ਹੋਈਆਂ ਹਦਾਇਤਾਂ ਮੁਤਾਬਿਕ....
ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਦੇ ਅਸਲਾ ਲਾਇਸੰਸ ਹੋਣਗੇ ਰੱਦ
ਜੇਕਰ ਨੰਬਰਦਾਰ ਆਪਣੇ ਖੇਤ ਵਿੱਚ ਲਗਾਵੇਗਾ ਪਰਾਲੀ ਨੂੰ ਅੱਗ ਤਾਂ ਨੰਬਰਦਾਰੀ ਵੀ ਹੋਵੇਗੀ ਰੱਦ ਅੱਗਾਂ ਦੀਆਂ ਘਟਨਾਵਾਂ ਨੂੰ ਨਿਯੰਤਰਣ ਕਰਨ ਲਈ ਡਿਪਟੀ ਕਮਿਸ਼ਨਰ ਦੇ ਨਵੇਂ ਹੁਕਮ ਜਾਰੀ ਮੋਗਾ, 23 ਅਕਤੂਬਰ : ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਧਾਰਾ 144 ਅਧੀਨ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਝੋਨੇ ਦੀ ਪਰਾਲੀ ਉੱਪਰ ਨਜ਼ਰ ਰੱਖਣ ਲਈ ਜਿੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਨੋਡਲ ਅਫ਼ਸਰਾਂ/ਕਲੱਸਟਰ ਅਫ਼ਸਰਾਂ ਦੀ....
ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਿਖੇ 25 ਤੇ 26 ਅਕਤੂਬਰ ਨੂੰ ਰੋਜ਼ਗਾਰ ਕੈਂਪ ਹੋਣਗੇ ਆਯੋਜਿਤ
ਐਡਵਾਈਜ਼ਰ, ਸਕਿਉਰਿਟੀ ਸੁਪਰਵਾਈਜ਼ਰ, ਡਾਟਾ ਐਂਟਰੀ ਓਪਰੇਟਰ ਆਦਿ ਆਸਾਮੀਆਂ ਉੱਪਰ ਹੋਵੇਗੀ ਉਮੀਦਵਾਰਾਂ ਦੀ ਰੋਜ਼ਗਾਰ ਲਈ ਚੋਣ ਵੱਧ ਤੋਂ ਵੱਧ ਪ੍ਰਾਰਥੀ ਲੈਣ ਰੋਜ਼ਗਾਰ ਕੈਂਪਾਂ ਦਾ ਲਾਹਾ-ਡਿੰਪਲ ਥਾਪਰ ਮੋਗਾ, 23 ਅਕਤੂਬਰ : ਪੰਜਾਬ ਸਰਕਾਰ ਦੁਆਰਾ ਚਲਾਏ ਜਾ ਰਹੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵਿਖੇ 25 ਅਕਤੂਬਰ 2023 ਨੂੰ ਚੈੱਕਮੇਟ ਸਿਕਊਰਟੀ ਸਰਵਿਸਜ਼ ਲੁਧਿਆਣਾ ਦੁਆਰਾ, 26 ਅਕਤੂਬਰ ਨੂੰ ਮੈਕਸ ਮਲਟੀ ਨੈਸ਼ਨਲ ਇੰਸ਼ੋਰੈਂਸ ਕੰਪਨੀ....
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਜੇਲ੍ਹ ਬੰਦੀਆਂ ਦੀ ਉਪਜੀਵਿਕਾ ਲਈ ਚਲਾਏ ਜਾ ਰਹੇ ਬੇਕਰੀ ਕੋਰਸ ਦਾ ਲਿਆ ਜਾਇਜ਼ਾ
ਫ਼ਤਹਿਗੜ੍ਹ ਸਾਹਿਬ, 23 ਅਕਤੂਬਰ : ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਸ਼੍ਰੀ ਮਨਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਅਰਣ ਗੁਪਤਾ ਦੀ ਅਗਵਾਈ ਹੇਠ ਨਵੀਂ ਜੇਲ੍ਹ ਨਾਭਾ ਵਿਖੇ ਬੰਦੀਆਂ ਲਈ ਬੇਕਰੀ ਕੋਰਸ ਸ਼ੁਰੂ ਕਰਵਾਇਆ ਗਿਆ ਸੀ ਜਿਸ ਤਹਿਤ ਬੰਦੀਆਂ ਨੂੰ ਪਹਿਲਾਂ ਇੱਕ ਓ.ਟੀ.ਜੀ. (ਓਵਨ, ਟੋਸਟਰ ਅਤੇ ਗਰਿੱਲ ) ਮੁਹੱਈਆ ਕਰਵਾਈ ਗਈ ਸੀ ਅਤੇ ਨਾਲ ਹੀ ਬੇਕਰੀ ਕੋਰਸ ਦੀ ਸਿਖਲਾੲ. ਲਈ ਯੋਗ ਟਰੇਨਰ ਦੀ ਡਿਊਟੀ ਵੀ....
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 202179 ਮੀਟਰਿਕ ਟਨ ਝੋਨੇ ਦੀ ਹੋਈ ਖਰੀਦ : ਡਿਪਟੀ ਕਮਿਸ਼ਨਰ
ਹੁਣ ਤੱਕ ਮੰਡੀਆਂ ਵਿੱਚ 206367 ਮੀਟਰਿਕ ਟਨ ਝੌਨੇ ਦੀ ਹੋਈ ਆਮਦ ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਜਾਰੀ ਕੀਤੇ ਗਏ 400.36 ਕਰੋੜ ਰੁਪਏ ਮੰਡੀਆਂ ਵਿੱਚੋਂ 88719 ਮੀਟਰਿਕ ਟਨ ਝੋਨੇ ਦੀ ਕਰਵਾਈ ਗਈ ਲਿਫਟਿੰਗ ਫ਼ਤਹਿਗੜ੍ਹ ਸਾਹਿਬ, 23 ਅਕਤੂਬਰ : ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 206367 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 202179 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ। ਖਰੀਦੇ ਗਏ ਝੋਨੇ ਦੀ ਅਦਾਇਗੀ ਵਜੋਂ ਕਿਸਾਨਾਂ ਲਈ 400.36 ਕਰੋੜ ਰੁਪਏ....
ਝੋਨੇ ਦੀ ਪਰਾਲੀ ਨੂੰ ਜਮੀਨ ਵਿੱਚ ਮਿਲਾਉਣ ਨਾਲ ਜਮੀਨ ਦੀ ਸਿਹਤ ਵਿੱਚ ਸੁਧਾਰ ਆਉਂਦਾ ਤੇ ਖਾਦਾਂ ਦੀ ਜਰੂਰਤ ਘੱਟਦੀ ਹੈ: ਮੁੱਖ ਖੇਤੀਬਾੜੀ ਅਫ਼ਸਰ 
ਬਰਨਾਲਾ, 23 ਅਕਤੂਬਰ : ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਮਿਲਾ ਕੇ ਕਣਕ ਦੀ ਬਿਜਾਈ ਕਰਨ ਲਈ ਸੁਪਰ ਸੀਡਰ, ਹੈਪੀਸੀਡਰ ਤੇ ਸਰਫੇਸ ਸੀਡਰ ਮਸੀਨਾਂ ਦੀ ਵਰਤੋਂ ਕੀਤੀ ਜਾ ਸਕਦੀ ਹੈ। ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਫਸਲ ਦੀ ਰਹਿੰਦ ਖੂੰਹਦ/ ਪਰਾਲੀ ਵਿੱਚ ਮੌਜੂਦ ਖੁਰਾਕੀ ਤੱਤ, ਪਰਾਲੀ ਨੂੰ ਖੇਤ ਵਿੱਚ ਹੀ ਵੱਖ ਵੱਖ ਵਿਧੀਆਂ ਨਾਲ ਮਿਲਾ ਕੇ ਕਣਕ ਦੀ ਬਿਜਾਈ ਕਰਨ ਨਾਲ 5.5 ਕਿਲੋਗ੍ਰਾਮ ਨਾਈਟ੍ਰੋਜਨ,2.3 ਕਿਲੋਗ੍ਰਾਮ....
ਰਜਿਸਟਰਡ ਦਿਵਿਆਂਗ ਵਿਅਕਤੀਆਂ ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਕ੍ਰਿਸ਼ਨਾ ਕਾਲਜ ਰੱਲੀ ਵਿਖੇ 26 ਅਕਤੂਬਰ ਨੂੰ ਲੱਗੇਗਾ ਕੈਂਪ-ਡਿਪਟੀ ਕਮਿਸ਼ਨਰ
ਮਾਨਸਾ, 23 ਅਕਤੂਬਰ : ਰਜਿਸਟਰਡ ਦਿਵਿਆਂਗਜਨ ਵਿਅਕਤੀਆਂ ਨੂੰ ਲੋੜ ਅਨੁਸਾਰ ਨਕਲੀ ਅੰਗ ਪ੍ਰਦਾਨ ਕਰਨ ਲਈ 26 ਅਕਤੂਬਰ 2023 ਨੂੰ ਕ੍ਰਿਸ਼ਨਾ ਕਾਲਜ, ਰੱਲੀ (ਬਰੇਟਾ ਰੋਡ, ਬੁਢਲਾਡਾ) ਵਿਖੇ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਐਲਿਮਕੋ (Artificial Limbs Manufacturing Corporation of India) ਵੱਲੋਂ ਦਿਵਿਆਂਗ ਵਿਅਕਤੀਆਂ ਲਈ 09 ਅਤੇ 10 ਜੂਨ 2023 ਨੂੰ ਨਕਲੀ ਅੰਗ ਪ੍ਰਦਾਨ ਕਰਨ ਲਈ ਕੈਂਪ ਲਗਵਾਏ ਗਏ ਸਨ ਜਿੱਥੇ 310....
ਕੋਈ ਵੀ ਵਾਰਡ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਤੋਂ ਵਾਂਝਾ ਨਹੀਂ ਰਹੇਗਾ : ਵਿਧਾਇਕ ਬੁੱਧ ਰਾਮ
ਵਿਧਾਇਕ ਬੁੱਧ ਰਾਮ ਨੇ ਬਰੇਟਾ ਵਿਖੇ ਪੀਣ ਵਾਲੇ ਪਾਣੀ ਦੀ ਪਾਈਪਲਾਈਨ, ਇੰਟਰਲਾਕ ਟਾਇਲਾਂ ਅਤੇ ਸੀਵਰੇਜ਼ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਮਾਨਸਾ, 23 ਅਕਤੂਬਰ : ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਖੇਤਰ ਵਿਚ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਕੋਈ ਵੀ ਵਾਰਡ ਸੀਵਰੇਜ਼ ਅਤੇ ਪੀਣ ਵਾਲੇ ਪਾਣੀ ਦੀ ਸੁਵਿਧਾ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ....
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਗਰੁੱਪ ਲੋਨ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ 25 ਅਕਤੂਬਰ ਨੂੰ
ਮਾਨਸਾ, 23 ਅਕਤੂਬਰ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 25 ਅਕਤੂਬਰ 2023 ਦਿਨ ਬੁੱਧਵਾਰ ਨੂੰ ਆਰ.ਬੀ.ਐਲ. ਫਾਇਨਸਰਵ (RBL Finserve) ਵੱਲੋਂ ਗਰੁੱਪ ਲੋਨ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਤੇ ਲੜਕੀਆਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ ਸੀਮਾਂ 19 ਤੋਂ 29 ਸਾਲ ਤੱਕ ਹੋਣੀ....