ਮਾਲਵਾ

ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ 27 ਅਕਤੂਬਰ ਤੋਂ 09 ਦਸੰਬਰ ਤੱਕ ਹੋਵੇਗੀ-ਜ਼ਿਲ੍ਹਾ ਚੋਣ ਅਫ਼ਸਰ
ਵੋਟ ਬਣਵਾਉਣ, ਕਟਵਾਉਣ ਜਾਂ ਸੋਧ ਲਈ ਲੋੜੀਂਦਾ ਫਾਰਮ ਭਰ ਕੇ ਜਮ੍ਹਾਂ ਕਰਵਾਉਣ ਵੋਟਰ-ਪਰਮਵੀਰ ਸਿੰਘ ਮਾਨਸਾ, 23 ਅਕਤੂਬਰ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01 ਜਨਵਰੀ 2023 ਦੇ ਆਧਾਰ ’ਤੇ ਫੋਟੋ ਵੋਟਰ ਸੂਚੀਆਂ ਦੀ ਸਪੈਸ਼ਲ ਸੁਧਾਈ ਦਾ ਕੰਮ 27 ਅਕਤੂਬਰ ਤੋਂ 09 ਦਸੰਬਰ, 2023 ਦੌਰਾਨ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਦੌਰਾਨ ਚੋਣ ਹਲਕਿਆਂ ਵਿਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫ਼ਸਰਾਂ....
ਸ਼੍ਰੋੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ (ਬੋਰਡ) ਲਈ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼
ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮ੍ਹਾਂ ਕਰਵਾਉਣ ਵੋਟਰ-ਜ਼ਿਲ੍ਹਾ ਚੋਣ ਅਫ਼ਸਰ ਵੋਟਰ ਸੂਚੀ ਵਿਚ ਰਜਿਸਟ੍ਰੇਸ਼ਨ ਸ਼ੁਰੂ, 15 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ ਰਜਿਸਟਰੇਸ਼ਨ ਫਾਰਮ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈੱਬ ਸਾਈਟ mansa.nic.in ’ਤੇ ਉਪਲੱਬਧ ਮਾਨਸਾ, 23 ਅਕਤੂਬਰ : ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਪ੍ਰਾਪਤ ਪੱਤਰ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ਲਈ ਵੋਟਰ ਸੂਚੀ ਦੀ ਤਿਆਰੀ ਦਾ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਪਰਮਵੀਰ....
ਸਰਕਾਰੀ ਗਊਸ਼ਾਲਾ ਲਈ ਦਾਨ ਦੇਣ ਲਈ ਕਿੳ ਆਰ ਕੋਡ ਹੁਣ ਸਰਕਾਰੀ ਦਫ਼ਤਰਾਂ ਵਿਚ ਵਿਚ ਪ੍ਰਦਰਸਿ਼ਤ ਹੋਣਗੇ
ਫਾਜਿ਼ਲਕਾ, 23 ਅਕਤੂਬਰ : ਫਾਜਿ਼ਲਕਾ ਜਿ਼ਲ੍ਹੇ ਦੀ ਸਰਕਾਰੀ ਗਊਸ਼ਾਲਾ (ਕੈਟਲ ਪੌਂਡ) ਬੇਸਹਾਰਾ ਗਾਂਵਾਂ ਦੀ ਸੰਭਾਲ ਲਈ ਸਲਾਘਾਯੋਗ ਉਪਰਾਲੇ ਕਰ ਰਿਹਾ ਹੈ। ਇੱਥੇ ਗਾਂਵਾਂ ਦੀ ਹੋਰ ਬਿਹਤਰ ਸੰਭਾਲ ਹੋ ਸਕੇ ਅਤੇ ਹੋਰ ਗਊਵੰਸ ਨੂੰ ਇੱਥੇ ਲਿਆਂਦਾ ਜਾ ਸਕੇ ਇਸ ਲਈ ਦਾਨੀ ਸੱਜਣਾ ਦਾ ਸਹਿਯੋਗ ਬਹੁਤ ਮਹੱਤਵਪੂਰਨ ਹੁੰਦਾ ਹੈ। ਇਸੇ ਲੜੀ ਵਿਚ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਗਊਸ਼ਾਲਾ ਦੇ ਬੈਕ ਖਾਤੇ ਦਾ ਕਿੳ ਆਰ ਕੋਡ ਹੁਣ ਸਰਕਾਰੀ ਦਫ਼ਤਰਾਂ ਅਤੇ ਸ਼ਹਿਰ ਦੀਆਂ....
ਕਿਸਾਨ ਸੰਗਠਨਾਂ ਨਾਲ ਡਿਪਟੀ ਕਮਿਸ਼ਨਰ ਨੇ ਕੀਤੀ ਬੈਠਕ, ਮੁਸਕਿਲਾਂ ਹੱਲ ਕਰਨ ਦਾ ਭਰੋਸਾ ਦਿੱਤਾ, ਪਰਾਲੀ ਨਾ ਸਾੜਨ ਦੀ ਕੀਤੀ ਅਪੀਲ
ਕਿਸਾਨ ਸੰਗਠਨਾਂ ਵੱਲੋਂ ਵੀ ਪਰਾਲੀ ਪ੍ਰਬੰਧਨ ਵਿਚ ਸਹਿਯੋਗ ਦਾ ਭਰੋਸਾ ਫਾਜਿ਼ਲਕਾ, 23 ਅਕਤੂਬਰ : ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਅੱਜ ਵੱਖ ਵੱਖ ਕਿਸਾਨ ਸੰਗਠਨਾਂ ਦੇ ਪ੍ਰਤਿਨਿਧਾਂ ਨਾਲ ਬੈਠਕ ਕੀਤੀ ਅਤੇ ਉਨ੍ਹਾਂ ਦੀਆਂ ਮੁਸਕਿਲਾਂ ਸੁਣੀਆਂ। ਡਿਪਟੀ ਕਮਿਸ਼ਨਰ ਨੇ ਕਿਸਾਨ ਸੰਗਠਨਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੁਸਕਿਲਾਂ ਦਾ ਹੱਲ ਕੀਤਾ ਜਾਵੇਗਾ ਪਰ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਕਿਸਾਨ ਦੀ ਜਮੀਨ ਦੇ....
ਛੇਮਾਸੀ ਨਹਿਰਾਂ ਹੋਈਆਂ ਬਾਰਾਂ ਮਾਸੀ, ਕਣਕ ਲਈ ਵੀ ਕਿਸਾਨਾਂ ਨੂੰ ਮਿਲੇਗਾ ਪਾਣੀ
ਪੰਜਾਬ ਸਰਕਾਰ ਨੇ ਦਹਾਕਿਆਂ ਪੁਰਾਣੀ ਮੰਗ ਕੀਤੀ ਪੂਰੀ ਫਾਜਿ਼ਲਕਾ, 23 ਅਕਤੂਬਰ : ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫਾਜਿ਼ਲਕਾ ਜਿ਼ਲ੍ਹੇ ਦੇ ਇਕ ਵੱਡੇ ਹਿੱਸੇ ਦੇ ਕਿਸਾਨਾਂ ਦੀ ਦਹਾਕਿਆਂ ਪੁਰਾਣੀ ਮੰਗ ਪੂਰੀ ਕਰਦਿਆਂ ਛੇਮਾਸੀ ਨਹਿਰਾਂ ਨੂੰ ਬਾਰਾਂਮਾਸੀ ਕਰ ਦਿੱਤਾ ਹੈ। ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਹਿਲਾਂ ਜਿ਼ਲ੍ਹੇ ਦੇ ਫਾਜਿ਼ਲਕਾ ਤੇ ਜਲਾਲਾਬਾਦ ਇਲਾਕੇ ਦੀਆਂ ਨਹਿਰਾਂ ਸਿਰਫ ਸਾਊਣੀ ਦੀ ਫਸਲ ਦੌਰਾਨ....
ਪ੍ਰਧਾਨ ਮੰਤਰੀ ਸੁਰਖਿਤ ਮੱਤਰਤਵ ਅਭਿਆਨ ਤਹਿਤ ਸਿਹਤ ਕੇਂਦਰ ਅਤੇ ਆਮ ਆਦਮੀ ਕਲੀਨਿਕ ਵਿਚ ਲੱਗਿਆ ਵਿਸ਼ੇਸ਼ ਕੈਂਪ : ਡਾ. ਗੋਇਲ
280 ਦੇ ਲਗਭਗ ਗਰਭਵਤੀ ਮਹਿਲਾਵਾਂ ਦੀ ਕੀਤੀ ਗਈ ਜਾਂਚ ਫਾਜ਼ਿਲਕਾ 23,ਅਕਤੂਬਰ : ਸਿਵਲ ਸਰਜਨ ਫਾਜ਼ਿਲਕਾ ਡਾਕਟਰ ਸਤੀਸ਼ ਗੋਇਲ ਦੇ ਦਿਸ਼ਾ ਨਿਰਦੇਸ਼ਾ ਅਤੇ ਸਹਾਇਕ ਸਿਵਲ ਸਰਜਨ ਡਾਕਟਰ ਬਬੀਤਾ ਦੀ ਅਗਵਾਈ ਹੇਠ ਜਿਲਾ ਫਾਜ਼ਿਲਕਾ ਦੇ ਸਾਰੇ ਸਿਹਤ ਕੇਂਦਰ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਦਾ ਚੈਕਅੱਪ ਕੀਤਾ ਗਿਆ ਅਤੇ ਗਰਭਵਤੀ ਔਰਤਾਂ ਦੀ ਜਾਂਚ ਨੇ ਨਾਲ ਖੁਰਾਕ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਪਹਿਲਾਂ ਉਹਨਾ ਵਲੋ ਸਟਾਫ ਨੂੰ ਹਿਦਾਇਤ ਕੀਤੀ ਕਿ ਜੋ ਸੁਵਿਧਾ ਸਰਕਾਰ ਵਲੋ....
ਸ਼ਹਿਰ ਦੀ ਸਫਾਈ ਅਤੇ ਲੋਕਾਂ ਦੀ ਸੁਣਵਾਈ ਲਈ ਸਪੀਕਰ ਸੰਧਵਾਂ ਹੋਏ ਲੋਕਾਂ ਦੇ ਰੂਬਰੂ
ਬੀ.ਡੀ.ਪੀ.ਓ ਦਫਤਰ ਵਿਖੇ ਕੋਟਕਪੂਰਾ ਦੇ ਰੁਕੇ ਹੋਏ ਕੰਮਾਂ ਦਾ ਲਿਆ ਜਾਇਜ਼ਾ ਲੋਕ ਮਿਲਣੀ ਪ੍ਰੋਗਰਾਮ ਤਹਿਤ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ, ਮੌਕੇ ਤੇ ਕੀਤਾ ਹੱਲ ਕੋਟਕਪੂਰਾ 23 ਅਕਤੂਬਰ : ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਜਿੱਥੇ ਕੋਟਕਪੂਰਾ ਸ਼ਹਿਰ ਦੀ ਸਫਾਈ ਸਬੰਧੀ ਨਗਰ ਕੌਂਸਲ ਦੇ ਨੁਮਾਇੰਦਿਆ ਨਾਲ ਚਰਚਾ ਕੀਤੀ, ਉੱਥੇ ਨਾਲ ਹੀ ਆਮ ਜਨਤਾ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਦੀ ਵੀ ਸੁਣਵਾਈ ਕੀਤੀ। ਆਪਣੇ ਜ਼ਰੂਰੀ ਰਝੇਵਿਆਂ ਵਿੱਚੋਂ ਕੀਮਤੀ ਸਮਾਂ ਕੱਢ ਕੇ ਸ. ਸੰਧਵਾਂ ਉਚੇਚੇ....
ਸਪੀਕਰ ਸੰਧਵਾਂ ਨੇ ਡੀ.ਸੀ. ਫਰੀਦਕੋਟ ਦੇ ਨਿਵੇਕਲੇ ਉਪਰਾਲੇ ਦੀ ਕੀਤੀ ਸ਼ਲਾਘਾ
ਜਿਲ੍ਹੇ ਦੇ 296 ਸਰਕਾਰੀ ਸਕੂਲਾਂ ਵਿੱਚ ਚੱਲ ਰਹੀਆਂ ਹਨ ਰੀਮੀਡੀਅਲ ਕੋਚਿੰਗ ਕਲਾਸਾਂ ਕਮਜੋਰ ਬੱਚਿਆਂ ਨੂੰ ਛੁੱਟੀ ਤੋਂ ਉਪਰੰਤ ਦਿੱਤੇ ਜਾ ਰਹੇ ਹਨ ਹੁਸ਼ਿਆਰੀ ਦੇ ਗੁਰ ਫਰੀਦਕੋਟ 23 ਅਕਤੂਬਰ : ਡੀ.ਸੀ ਫਰੀਦਕੋਟ ਦੀ ਖਾਸ ਨਿਗਰਾਨੀ ਹੇਠ ਚਲਾਏ ਜਾ ਰਹੇ ਫਰੀਦਕੋਟ ਜਿਲ੍ਹੇ ਦੀ ਨਿਵੇਕਲੀ ਪਹਿਲਕਦਮੀ ਰੀਮੀਡੀਅਲ ਕਲਾਸਿਜ਼ ਜਿਸ ਤਹਿਤ ਕਮਜੋਰ ਬੱਚਿਆਂ ਨੂੰ ਛੁੱਟੀ ਉਪਰੰਤ ਪੜ੍ਹਾਈ ਦੇ ਖਾਸ ਗੁਰ ਦਿੱਤੇ ਜਾਂਦੇ ਹਨ, ਦੀ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਉਚੇਚੇ ਤੌਰ ਤੇ ਸ਼ਲਾਘਾ ਕੀਤੀ।....
ਨਵ ਜਨਮੇ ਬੱਚੇ ਅਤੇ ਗਰਭਵਤੀ ਮਹਿਲਾਵਾਂ ਦੀ ਪੀੜ੍ਹ ਘਟਾਏਗੀ ਸੁਜਾਤਾ ਐਪ
ਸਪੀਕਰ ਸੰਧਵਾਂ ਨੇ ਸੂਬੇ ਦੀ ਪਹਿਲੀ ਐਪ ਦਾ ਕੀਤਾ ਉਦਘਾਟਨ ਫਰੀਦਕੋਟ 23 ਅਕਤੂਬਰ : ਫਰੀਦਕੋਟ ਜਿਲ੍ਹੇ ਵਿੱਚ ਸੂਬੇ ਦੀ ਪਹਿਲੀ ਨਿਵੇਕਲੀ ਮੋਬਾਇਲ ਐਪ ਸੁਜਾਤਾ ਨਵ ਜਨਮੇ ਬੱਚੇ ਅਤੇ ਗਰਭਵਤੀ ਮਹਿਲਾਵਾਂ ਦੀ ਪੀੜ੍ਹ ਘਟਾਏਗੀ ਅਤੇ ਜਿੱਥੇ ਇਸ ਨਾਲ ਸਰਕਾਰੀ ਹਸਪਤਾਲਾਂ ਵਿੱਚ ਗਰਭਵਤੀ ਮਾਂਵਾਂ ਦੀ ਨਾਮਜ਼ਦਗੀ ਵਿੱਚ ਇਜਾਫਾ ਹੋਵੇਗਾ, ਉੱਥੇ ਨਾਲ ਹੀ ਜਨਮ ਦੌਰਾਨ ਜੱਚਾ-ਬੱਚਾ ਦੀ ਮੌਤ ਦਰ ਵਿੱਚ ਵੀ ਗਿਰਾਵਟ ਆਵੇਗੀ। ਅੱਜ ਫਰੀਦਕੋਟ ਵਿਖੇ ਸਿਹਤ ਵਿਭਾਗ ਦੇ ਇਸ ਖਾਸ ਉਪਰਾਲੇ ਦਾ ਉਦਘਾਟਨ ਕਰਦਿਆਂ ਸਪੀਕਰ ਪੰਜਾਬ....
ਉਸਾਰੀ ਕਿਰਤੀਆਂ ਨੂੰ ਸਰਕਾਰ ਦੀਆਂ ਸਕੀਮਾਂ ਬਾਰੇ ਕੀਤਾ ਜਾਵੇ ਜਾਗਰੂਕ : ਸਪੀਕਰ ਸੰਧਵਾਂ
12 ਲਾਭਪਾਤਰੀਆਂ ਨੂੰ 20.81 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ ਫ਼ਰੀਦਕੋਟ 23 ਅਕਤੂਬਰ : ਕੋਟਕਪੂਰਾ ਹਲਕੇ ਦੇ 12 ਲਾਭਪਾਤਰੀਆਂ ਨੂੰ 20.81 ਲੱਖ ਰੁਪਏ ਜਾਰੀ ਕਰਦਿਆਂ ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਤਹਿਤ ਦਿੱਤੀ ਜਾ ਰਹੀ ਧਨ ਰਾਸ਼ੀ ਦਾ ਲੋੜਵੰਦਾਂ ਨੂੰ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੀਆਂ ਸਕੀਮਾਂ ਤਹਿਤ....
ਮੁੱਖ ਮੰਤਰੀ ਭਗਵੰਤ ਮਾਨ ਦੱਸਣ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਿਵੇਂ ਤੇ ਕਿੱਥੇ ਹੋਈ : ਬਲਕੌਰ ਸਿੰਘ ਸਿੱਧੂ 
ਮਾਨਸਾ, 22 ਅਕਤੂਬਰ : ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਤਕਰੀਬਨ ਡੇਢ ਸਾਲ ਦਾ ਸਮਾਂ ਬੀਤ ਗਿਆ ਹੈ, ਪਰ ਅੱਜ ਵੀ ਸਿੱਧੂ ਮੂਸੇਵਾਲਾ ਦੇ ਚਾਹੁੰਣ ਵਾਲੇ ਉਨ੍ਹਾਂ ਦੇ ਘਰ ਪਿੰਡ ਮੂਸਾ ਵਿਖੇ ਪਹੁੰਚ ਕੇ ਮਾਪਿਆਂ ਨਾਲ ਦੁੱਖ ਸਾਂਝਾਂ ਕਰ ਰਹੇ ਹਨ। ਪਰਿਵਾਰ ਨਾਲ ਦੁੱਖ ਸਾਂਝਾਂ ਕਰਨ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਜਿਸ ਤਰ੍ਹਾਂ ਤੁਸੀਂ ਉਨ੍ਹਾਂ ਦੇ ਪੁੱਤ ਨੂੰ ਪਿਆਰ – ਸਤਿਕਾਰ ਦੇ ਰਹੇ ਹੋ, ਲਗਾਤਾਰ ਉਸਨੂੰ ਨੂੰ....
ਪਿੰਡ ਆਸਾ ਬੁੱਟਰ ‘ਚ ਪਤੀ ਨੇ ਪਤਨੀ ਅਤੇ ਸਾਲੀ ਦਾ ਡੰਡੇ ਮਾਰ ਮਾਰ ਕੀਤਾ ਕਤਲ
ਸ੍ਰੀ ਮੁਕਤਸਰ ਸਾਹਿਬ, 22 ਅਕਤੂਬਰ : ਨੇੜਲੇ ਪਿੰਡ ਆਸਾ ਬੁੱਟਰ ‘ਚ ਦੋ ਸਕੀਆਂ ਭੈਣਾਂ ਦਾ ਡੰਡੇ ਮਾਰ ਮਾਰ ਕੇ ਕਤਲ ਕਰ ਦੇਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਕਥਿਤ ਦੋਸ਼ੀ ਬਲਜਿੰਦਰ ਸਿੰਘ ਵੱਲੋਂ ਆਪਣੀ ਪਤਨੀ ਸੰਦੀਪ ਕੌਰ ਤੇ ਸਾਲੀ ਕੋਮਲਪ੍ਰੀਤ ਕੌਰ ਦੇ ਚਰਿੱਤਰ ਤੇ ਸ਼ੱਕ ਸੀ, ਜਿਸ ਕਾਰਨ ਉਸਨੇ ਇਹ ਵਾਰਦਾਤ ਨੂੰ ਅੰਜ਼ਾਮ ਦਿੱਤਾ ਹੋਣ ਦਾ ਸ਼ੱਕ ਹੈ। ਇਸ ਘਟਨਾਂ ਦੀ ਸੂਚਨਾਂ ਮਿਲਦਿਆਂ ਥਾਣਾ ਕੋਟਭਾਈ ਦੇ ਇੰਚਾਰਜ ਹਰਪ੍ਰੀਤ ਕੌਰ ਪੁਲਿਸ ਪਾਰਟੀ ਨਾਲ ਮੌਕੇ ਤੇ ਪੱਜੀ ਅਤੇ ਘਟਨਾਂ ਦਾ ਜਾਇਜਾ ਲਿਆ। ਦੋਵੇਂ....
ਗਰੀਬ ਪਰਿਵਾਰ ‘ਚੋਂ ਜੱਜ ਬਣੀ ਪਰਮਿੰਦਰ ਕੌਰ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਕੁਲਵੰਤ ਸਿੰਘ
‘ਆਰਥਿਕ ਹਾਲਾਤਾਂ ਨਾਲ ਨਜਿੱਠ ਕੇ ਜੱਜ ਬਣੀ ਧੀ ਤੋਂ ਨੌਜਵਾਨ ਲੈਣ ਸੇਧ’ ਮੋਹਾਲੀ, 22 ਅਕਤੂਬਰ : ਪਿਛਲੇ ਦਿਨੀ ਆਮ ਘਰਾਂ ਦੇ ਧੀਆਂ-ਪੁੱਤਾਂ ਨੇ ਜੱਜ ਦੀ ਪ੍ਰੀਖਿਆ ਪਾਸ ਉਸੇ ਲੜੀ ਦੇ ਤਹਿਤ ਮੋਹਾਲੀ ਜ਼ਿਲ੍ਹੇ ਦੇ ਪਿੰਡ ਕੈਲੋਂ ਵਿੱਚੋਂ ਪਰਮਿੰਦਰ ਕੌਰ ਨੇ ਜੱਜ ਦੀ ਪ੍ਰੀਖਿਆ ਪਾਸ ਕੀਤੀ ਸੀ ਜਿਸ ਨੂੰ ਮੁਬਾਰਕਵਾਦ ਅਤੇ ਹੱਲਾਸ਼ੇਰੀ ਦੇਣ ਦੇ ਲਈ ਹਲਕਾ ਵਿਧਾਇਕ ਕੁਲਵੰਤ ਸਿੰਘ ਉਚੇਚੇ ਤੌਰ ‘ਤੇ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ....
ਡੇਕੈਥਲੋਨ ਜ਼ੀਰਕਪੁਰ ਫਲੈਗਸ਼ਿਪ ਸਟੋਰ ਦਾ ਉਦਘਾਟਨ ਹੋਇਆ
ਟ੍ਰਾਈਸਿਟੀ ਵਿੱਚ ਸਪੋਰਟਿੰਗ ਪੈਰਾਡਾਈਜ਼ ਹੋਏਗਾ: ਡੇਕੈਥਲੋਨ ਜ਼ੀਰਕਪੁਰ, 22 ਅਕਤੂਬਰ : ਡੇਕੈਥਲੋਨ, ਖੇਡਾਂ ਦੇ ਸਮਾਨ ਦੀ ਰਿਟੇਲ ਵਿੱਚ ਗਲੋਬਲ ਲੀਡਰ ਨੇ ਜ਼ੀਰਕਪੁਰ ਵਿੱਚ ਆਪਣੇ ਨਵੇਂ ਫਲੈਗਸ਼ਿਪ ਸਟੋਰ ਦਾ ਸ਼ਾਨਦਾਰ ਉਦਘਾਟਨ ਕੀਤਾ ।ਟ੍ਰਾਈਸਿਟੀ ਦੇ ਖੇਡ ਪ੍ਰੇਮੀਆਂ ਲਈ ਇੱਕ ਮਹੱਤਵਪੂਰਣ ਮੌਕਾ ਹੋਏਗਾ। ਇਹ ਅਸਾਧਾਰਨ ਸਟੋਰ, ਖੇਡਾਂ ਦੇ ਪ੍ਰਚੂਨ ਅਨੁਭਵ ਨੂੰ ਮੁੜ ਪਰਿਭਾਸ਼ਿਤ ਕਰਨ ਲਈ ਸੈੱਟ ਕੀਤਾ ਗਿਆ ਹੈ। ਇਥੇ ਬਹੁਤ ਸਾਰੀਆਂ ਦਿਲਚਸਪ ਵਿਸ਼ੇਸ਼ਤਾਵਾਂ ਅਤੇ ਉਤਪਾਦ ਚੋਣ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ....
ਉਰਦੂ ਹਿੰਦੀ ਤੇ ਪੰਜਾਬੀ ਕਵੀ ਜਨਾਬ ਸਰਦਾਰ ਪੰਛੀ ਦਾ ਕੈਬਨਿਟ ਮੰਤਰੀ ਧਾਲੀਵਾਲ ਹੱਥੋਂ ਪੰਜਾਬੀ ਲੋਕ ਵਿਰਾਸਤ ਅਕਾਡਮੀ ਸਨਮਾਨ
ਲੁਧਿਆਣਾ 22 ਅਕਤੂਬਰ : ਪੰਜਾਬੀ ਲੋਕ ਵਿਰਾਸਤ ਅਕਾਡਮੀ ਲੁਧਿਆਣਾ ਵੱਲੋਂ ਉਰਦੂ , ਹਿੰਦੀ ਤੇ ਪੰਜਾਬੀ ਜ਼ਬਾਨ ਦੇ ਪ੍ਰਮੁੱਖ ਕਵੀ ਜਨਾਬ ਸਰਦਾਰ ਪੰਛੀ ਨੂੰ ਅੱਜ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਵਿਖੇ ਸਨਮਾਨਿਤ ਕਰਦਿਆਂ ਪੰਜਾਬ ਦੇ ਪਰਵਾਸੀ ਮਾਮਲਿਆਂ ਸਬੰਧੀ ਮੰਤਰੀ ਸਃ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਹੈ ਕਿ ਦੇਸ਼ ਵੰਡ ਮਗਰੋਂ ਪੰਜਾਬ ਦੀਆਂ ਸਰਕਾਰਾਂ ਨੇ ਉਰਦੂ ਦੀ ਪੜ੍ਹਾਈ ਬੰਦ ਕਰਕੇ ਸਾਨੂੰ ਸਰਬ ਸਾਂਝੀ ਰਹਿਤਲ ਤੋਂ ਤੋੜਿਆ ਹੈ। ਇਸ ਸਬੰਧ ਵਿੱਚ ਵਿਸ਼ੇਸ਼ ਉਪਰਾਲਿਆਂ ਦੀ ਜ਼ਰੂਰਤ ਹੈ ਕਿ ਉਰਦੂ ਜਾਨਣ....